ਯੋਗਾ ਸਰੀਰ ਤੋਂ ਆਲਸ ਨੂੰ ਦੂਰ ਕਰਕੇ ਤਰੋ-ਤਾਜ਼ਾ ਰੱਖਣ ਵਿਚ ਮਦਦ ਕਰਦਾ ਹੈ- ਐਸ.ਡੀ.ਐਮ. ਖਰੜ ਗੁਰਮੰਦਰ ਸਿੰਘ
ਐੱਸ.ਏ.ਐੱਸ. ਨਗਰ 19 ਦਸੰਬਰ, 2024:
ਐਸ.ਡੀ.ਐਮ ਖਰੜ ਗੁਰਮੰਦਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਤੰਦਰੁਸਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਅਧੀਨ ਜ਼ਿਲ੍ਹਾ ਐੱਸ.ਏ.ਐੱਸ. ਨਗਰ ਵਿੱਚ ਰੋਜ਼ ਹੀ ਅਲੱਗ-ਅਲੱਗ ਥਾਵਾਂ ਤੇ ਮੁਫਤ ਯੋਗਾ ਦੀਆਂ ਕਲਾਸਾਂ ਚੱਲ ਰਹੀਆਂ ਹਨ। ਇਨ੍ਹਾਂ ਯੋਗਾ ਕਲਾਸਾਂ ਦਾ ਲੋਕ ਭਰਪੂਰ ਲਾਹਾ ਲੈ ਕੇ ਆਪਣੇ ਆਪ ਨੂੰ ਬਿਮਾਰੀਆਂ ਅਤੇ ਤਨਾਅ ਤੋਂ ਮੁਕਤ ਕਰ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ ਲੋਕਾਂ ਦਾ ਉਤਸ਼ਾਹ ਅਤੇ ਗਿਣਤੀ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈ। ਯੋਗਾ ਅਭਿਆਸ ਕਰਨ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਯੋਗਾ ਲਈ ਸਵੇਰੇ ਜਲਦੀ ਉੱਠਣ ਨਾਲ ਉਹ ਸਾਰਾ ਦਿਨ ਤਰੋ-ਤਾਜ਼ਾ ਮਹਿਸੂਸ ਕਰਦੇ ਹਨ ਅਤੇ ਹੁਣ ਉਨ੍ਹਾਂ ਨੇ ਯੋਗ ਆਸਣਾਂ ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾ ਲਿਆ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸ.ਡੀ.ਐਮ.ਖਰੜ, ਗੁਰਮੰਦਰ ਸਿੰਘ ਨੇ ਦੱਸਿਆ ਕਿ ਸੀ.ਐਮ ਯੋਗਸ਼ਾਲਾ ਦੀਆਂ ਕਲਾਸਾਂ ਸਬ-ਡਵੀਜ਼ਨ ਖਰੜ ਵਿੱਚ ਵੱਖ-ਵੱਖ ਥਾਵਾਂ 'ਤੇ ਲਗਾਈਆਂ ਜਾ ਰਹੀਆਂ ਹਨ, ਜੋ ਲੋਕਾਂ ਦੀ ਸਿਹਤ ਲਈ ਵਰਦਾਨ ਸਾਬਤ ਹੋ ...








