ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ
ਕੋਟਕਪੂਰਾ, 18 ਦਸੰਬਰ ( ) ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਿੱਖਾਂ ਵਾਲਾ ਰੋਡ ਕੋਟਕਪੂਰਾ ਵਿਖੇ ਸਥਿਤ ਜੋਨਲ ਦਫਤਰ ਵਿੱਚ ਚਲਾਏ ਜਾ ਰਹੇ ਗੁਰੂ ਨਾਨਕ ਮੋਦੀਖਾਨਾ ਵਿੱਚ ਸਰਦੀ ਦੇ ਕੱਪੜੇ ਅਤੇ ਹੋਰ ਵਸਤੂਆਂ ਪਹੁੰਚਾਉਣ ਲਈ ਕਰਵਾਏ ਗਏ ਸਮਾਰੋਹ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ, ਚੇਅਰਮੈਨ ਪੱਪੂ ਲਹੋਰੀਆ, ਉਪ ਚੇਅਰਮੈਨ ਬਿੱਟਾ ਠੇਕੇਦਾਰ ਅਤੇ ਸਰਪ੍ਰਸਤ ਗੁਰਿੰਦਰ ਸਿੰਘ ਵੀ ਹਾਜ਼ਰ ਸਨ।
ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਉਨ੍ਹਾਂ 1996 ਵਿੱਚ ਪਹਿਲੀਵਾਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਇਕ ਸ਼ਖਸ਼ੀਅਤ ਉਸਾਰੀ ਕੈਂਪ ਵਿੱਚ ਸ਼ਮੂਲੀਅਤ ਕੀਤੀ, ਜਿਸ ਨੇ ਉਨ੍ਹਾਂ ਦੀ ਜਿੰਦਗੀ ਤਬਦੀਲ ਕਰਕੇ ਰੱਖ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਨੌਜਵਾਨ ਪੀੜੀ ਨੂੰ ਸਮਾਜਿਕ ਕੁਰੀਤੀਆਂ ਤੋਂ ਬਚਾਉਣ ਦੀ ਜਰੂਰਤ ਹੈ, ਜਿਸ ਲਈ ਇਸ ਤਰਾਂ ਦੀਆਂ ਸੰਸਥਾਵਾਂ ਅਤੇ ਜਥੇਬੰਦੀਆਂ ਵੱਡਮੁੱਲੀਆਂ ਸੇਵਾਵਾਂ ਨਿਭਾਅ ਰਹੀਆਂ ਹਨ। ਉਨ੍ਹਾਂ...






