ਆਪਸੀ ਤਾਲਮੇਲ ਤੇ ਸਹਿਯੋਗ ਨਾਲ ਹੋਰ ਵੀ ਬਿਹਤਰ ਬਣਾਈ ਜਾ ਸਕਦੀ ਹੈ ਮੌਕ ਡਰਿੱਲ : ਡਿਪਟੀ ਕਮਿਸ਼ਨਰ
ਬਠਿੰਡਾ, 17 ਦਸੰਬਰ : ਸਬੰਧਤ ਵਿਭਾਗਾਂ ਦੇ ਆਪਸੀ ਤਾਲਮੇਲ ਤੇ ਸਹਿਯੋਗ ਸਦਕਾ ਹੀ ਮੌਕ ਡਰਿੱਲ ਨੂੰ ਹੋਰ ਬਿਹਤਰ ਬਣਾਇਆ ਜਾ ਸਕਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਡਿਪਟੀ ਡਾਇਰੈਕਟਰ ਫੈਕਟਰੀਜ਼ ਵੱਲੋਂ ਰਿਫਾਇਨਰੀ ਰੋਡ 'ਤੇ ਕਰਵਾਈ ਗਈ ਆਫ ਸਾਈਟ ਐਮਰਜੈਂਸੀ ਮੌਕ ਡਰਿੱਲ ਮੌਕੇ ਜਾਇਜ਼ਾ ਲੈਣ ਉਪਰੰਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਡਾਇਰੈਕਟਰ ਫੈਕਟਰੀਜ਼ ਸ਼੍ਰੀ ਵਿਸ਼ਾਲ ਸਿੰਗਲਾ ਤੇ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦੇ ਡੀਜੀਐੱਮ ਸ. ਚਰਨਜੀਤ ਸਿੰਘ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਬਚਾਅ ਕਾਰਜ ਅਤੇ ਸਾਰੀਆਂ ਸਬੰਧਤ ਧਿਰਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਆਪਸੀ ਤਾਲਮੇਲ ’ਤੇ ਤਸੱਲੀ ਪ੍ਰਗਟਾਉਂਦਿਆਂ ਕਿਹਾ ਕਿ ਇਹ ਅਭਿਆਸ ਆਫ਼ਤ ਪ੍ਰਬੰਧਨ ਨੂੰ ਮਜ਼ਬੂਤ ਕਰਨ ਲਈ ਨਿਯਮਤ ਮੌਕ ਡਰਿੱਲਾਂ ਦੀ ਮਹੱਤਤਾ ਨੂੰ ਰੇਖਾਂਕਿਤ ਕਰਦਾ ਹੈ ਤੇ ਐਮਰਜੈਂਸੀ ਦੇ ਸਾਹਮਣੇ ਜਾਨਾਂ, ਜਾਇਦਾਦ ਤੇ ਵਾਤਾਵਰਣ ਦੀ ਰੱਖਿਆ ਲਈ ਤਿਆਰੀਆਂ ਨੂੰ ਯਕੀਨੀ ਬਣਾਉਂਦਾ ਹੈ।
ਇਸ ਦੌਰਾਨ ਡਿਪਟੀ ਡਾਇਰੈਕਟਰ ਫੈਕਟਰੀਆਂ ਸ੍ਰੀ ਵਿਸ਼...








