ਮਰੀਜ਼ਾਂ ਨੂੰ ਨਾ ਆਉਣ ਦਿੱਤੀ ਜਾਵੇ ਕੋਈ ਸਮੱਸਿਆ : ਡਿਪਟੀ ਕਮਿਸ਼ਨਰ
ਬਠਿੰਡਾ, 14 ਦਸੰਬਰ : ਇੱਥੇ ਆਉਣ ਵਾਲੇ ਆਸ-ਪਾਸ ਦੇ ਪਿੰਡਾਂ ਦੇ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ ਅਤੇ ਉਹਨਾਂ ਦੀ ਸਿਹਤ ਦਾ ਸਹੀ ਚੈੱਕਅਪ ਕਰਨਾ ਯਕੀਨੀ ਬਣਾਇਆ ਜਾਵੇ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਪਿੰਡ ਦੁਲੇਵਾਲਾ ਵਿਖੇ ਬਣੇ ਆਯੂਸ਼ਮਾਨ ਅਰੋਗਿਆ ਕੇਂਦਰ ਦਾ ਦੌਰਾ ਕਰਨ ਮੌਕੇ ਡਾਕਟਰਾਂ ਨੂੰ ਆਦੇਸ਼ ਦਿੰਦਿਆਂ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵਾਤਾਵਰਨ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਇੱਕ ਬੂਟਾ ਵੀ ਲਗਾਇਆ। ਉਹਨਾਂ ਕਿਹਾ ਕਿ ਸਾਡੀਆਂ ਵਾਲੀਆਂ ਪੀੜੀਆਂ ਨੂੰ ਸ਼ੁੱਧ ਹਵਾ ਮੁਹਈਆ ਕਰਵਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦਾ ਸੁਨੇਹਾ ਦਿੱਤਾ ਅਤੇ ਨਾਲ-ਨਾਲ ਉਹਨਾਂ ਦੀ ਸਾਂਭ-ਸੰਭਾਲ ਕਰਨ ਦੀ ਵੀ ਅਪੀਲ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਯੂਸ਼ਮਾਨ ਅਰੋਗਆਂ ਕੇਂਦਰ 'ਚ ਮਰੀਜ਼ਾਂ ਨੂੰ ਮੁਹਈਆ ਕਰਵਾਈਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਬਾਰੇ ਜਾਣਿਆ। ਇਸ ਮੌਕੇ ਉਹਨਾਂ ਕੇਂਦਰ ਵਿੱਚ ਬਣੇ ਸ਼ਾਨਦਾਰ ਗਾਰਡਨ ਤੋਂ ਇਲਾਵਾ ਲਗਾਏ ਗਏ ਵੱਖ-ਵੱਖ ਆਯੁਰਵੈਦਿਕ ਦਵਾਈਆਂ ਵਾਲੇ ਬੂਟਿਆਂ ਦੀ ਸ਼ਲ...








