Monday, September 14
Shadow

National

ਖਮਾਣੋਂ ਦੀ ਅਰਸ਼ਦੀਪ ਕੌਰ ਬਣੀ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ

ਖਮਾਣੋਂ ਦੀ ਅਰਸ਼ਦੀਪ ਕੌਰ ਬਣੀ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ

National, Politics, Punjab, Trending
ਚੰਡੀਗੜ੍ਹ, 14 ਦਸੰਬਰ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀ ਕੈਡਿਟ ਅਰਸ਼ਦੀਪ ਕੌਰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਬਣ ਗਈ ਹੈ। ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਵਿਖੇ ਸਿਖਲਾਈ ਮੁਕੰਮਲ ਹੋਣ ਉਤੇ ਅੱਜ ਉਸ ਨੇ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲਿਆ। ਇਸ ਪ੍ਰਭਾਵਸ਼ਾਲੀ ਪਰੇਡ ਦਾ ਨਿਰੀਖਣ ਹਵਾਈ ਸੈਨਾ ਦੇ ਮੁਖੀ ਏਅਰ ਚੀਫ ਮਾਰਸ਼ਲ ਏ.ਪੀ. ਸਿੰਘ, ਪੀ.ਵੀ.ਐਸ.ਐਮ., ਏ.ਵੀ.ਐਸ.ਐਮ. ਨੇ ਕੀਤਾ। ਭਾਰਤੀ ਹਵਾਈ ਸੈਨਾ ਦੀ ਮੈਟਰੀਓਲੋਜੀ ਬ੍ਰਾਂਚ ਵਿੱਚ ਫਲਾਇੰਗ ਅਫਸਰ ਵਜੋਂ ਨਿਯੁਕਤ ਅਰਸ਼ਦੀਪ ਕੌਰ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਖਮਾਣੋਂ ਵਾਸੀ ਸ. ਦਲਜਿੰਦਰ ਪਾਲ ਸਿੰਘ ਦੀ ਧੀ ਹੈ, ਜੋ ਬਿਜ਼ਨਸਮੈਨ ਹਨ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਫਲਾਇੰਗ ਅਫਸਰ ਅਰਸ਼ਦੀਪ ਕੌਰ ਨੂੰ ਉਸ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਉਸਦੀ ਸਫਲਤਾ ਪੰਜਾਬ ਦੀਆਂ ਹੋਰ ਧੀਆਂ ਨੂੰ ਵੀ ਰੱਖਿਆ ਸੇਵਾਵਾਂ ਕਰੀਅਰ ਬਣਾਉਣ ਲਈ ਪ੍ਰੇਰਿਤ ਕਰ...
‘ਇੱਕ ਦੇਸ਼, ਇੱਕ ਚੋਣ’ ਤੋਂ ਪਹਿਲਾਂ ‘ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ’ ਨੂੰ ਯਕਾਨੀ ਬਣਾਏ ਕੇਂਦਰ: ਭਗਵੰਤ ਸਿੰਘ ਮਾਨ

‘ਇੱਕ ਦੇਸ਼, ਇੱਕ ਚੋਣ’ ਤੋਂ ਪਹਿਲਾਂ ‘ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ’ ਨੂੰ ਯਕਾਨੀ ਬਣਾਏ ਕੇਂਦਰ: ਭਗਵੰਤ ਸਿੰਘ ਮਾਨ

National, Politics, Punjab, Trending
ਨਵੀਂ ਦਿੱਲੀ, 12 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ 'ਇੱਕ ਦੇਸ਼, ਇੱਕ ਚੋਣ' ਤੋਂ ਪਹਿਲਾਂ ਕੇਂਦਰ ਸਰਕਾਰ ਨੂੰ 'ਇੱਕ ਦੇਸ਼, ਇੱਕ ਸਿੱਖਿਆ ਅਤੇ ਇੱਕ ਦੇਸ਼ ਇੱਕ ਸਿਹਤ ਪ੍ਰਣਾਲੀ' ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਅੱਜ ਇੱਥੇ ਸੰਸਦ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਮੋਦੀ ਸਰਕਾਰ ਦੇਸ਼ ਵਿੱਚ 'ਇੱਕ ਦੇਸ਼, ਇੱਕ ਸਿੱਖਿਆ' ਅਤੇ 'ਇੱਕ ਦੇਸ਼ ਇੱਕ ਇਲਾਜ ਪ੍ਰਣਾਲੀ' ਲਾਗੂ ਕਰਨ ਦੀ ਬਜਾਏ 'ਇੱਕ ਦੇਸ਼, ਇੱਕ ਚੋਣ' ਦੇ ਅਮਲ ਨੂੰ ਲਾਗੂ ਕਰਨ ਲਈ ਤਤਪਰ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਇਹ ਚਾਲ ਚੱਲ ਰਹੀ ਹੈ ਕਿਉਂਕਿ ਜਿੱਥੇ 'ਇੱਕ ਦੇਸ਼, ਇੱਕ ਸਿੱਖਿਆ' ਅਤੇ 'ਇੱਕ ਦੇਸ਼, ਇੱਕ ਇਲਾਜ ਪ੍ਰਣਾਲੀ' ਨੂੰ ਲਾਗੂ ਕਰਨ ਨਾਲ ਸਮੁੱਚੇ ਦੇਸ਼ ਦੀ ਜਨਤਾ ਨੂੰ ਲਾਭ ਹੋਵੇਗਾ, ਉਥੇ 'ਇੱਕ ਦੇਸ਼, ਇੱਕ ਚੋਣ' ਦੇ ਅਮਲ ਨੂੰ ਲਾਗੂ ਕਰਨ ਨਾਲ ਭਗਵਾਂ ਪਾਰਟੀ ਦੇ ਸਿਆਸੀ ਮਨਸੂਬੇ ਪੂਰੇ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਮੋਦੀ ਸਰਕਾਰ ਲੋਕ ਭਲਾਈ ਦੀ ਬਜਾਏ ਆਪਣੀ ਭ...
ਡੀ.ਸੀ ਵੱਲੋਂ ਗੁਰੂ ਨਾਨਕ ਸਟੇਡੀਅਮ ਵਿੱਚ ਖਿਡਾਰੀਆਂ ਲਈ ਜਿਮ ਦੀ ਕਾਇਆਕਲਪ ਕਰਨ ਦਾ ਐਲਾਨ

ਡੀ.ਸੀ ਵੱਲੋਂ ਗੁਰੂ ਨਾਨਕ ਸਟੇਡੀਅਮ ਵਿੱਚ ਖਿਡਾਰੀਆਂ ਲਈ ਜਿਮ ਦੀ ਕਾਇਆਕਲਪ ਕਰਨ ਦਾ ਐਲਾਨ

National, Politics, Punjab, Trending
ਲੁਧਿਆਣਾ, 12 ਦਸੰਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਵੀਰਵਾਰ ਨੂੰ ਗੁਰੂ ਨਾਨਕ ਸਟੇਡੀਅਮ ਵਿਖੇ ਖਿਡਾਰੀਆਂ ਲਈ ਜਿੰਮ ਦੀ ਕਾਇਆਕਲਪ ਕਰਨ ਦੀ ਯੋਜਨਾ ਦਾ ਐਲਾਨ ਕੀਤਾ। ਜਿਸ ਦਾ ਉਦੇਸ਼ ਖਿਡਾਰੀਆਂ ਦੇ ਫਿਟਨੈਸ ਪੱਧਰ ਨੂੰ ਵਧਾਉਣ ਲਈ ਅਤਿ-ਆਧੁਨਿਕ ਮਸ਼ੀਨਾਂ ਅਤੇ ਉਪਕਰਣ ਸਥਾਪਤ ਕਰਨਾ ਹੈ। ਜਿੰਮ ਦੇ ਦੌਰੇ ਦੌਰਾਨ ਸ੍ਰੀ ਜਤਿੰਦਰ ਜੋਰਵਾਲ ਇੱਕ ਫਿਟਨੈਸ ਉਤਸ਼ਾਹੀ ਨੇ ਖਿਡਾਰੀਆਂ ਦੀ ਸਿਖਲਾਈ ਲਈ ਵਰਤਮਾਨ ਵਿੱਚ ਵਰਤੇ ਜਾ ਰਹੇ ਪੁਰਾਣੇ ਉਪਕਰਣਾਂ 'ਤੇ ਹੈਰਾਨੀ ਪ੍ਰਗਟ ਕੀਤੀ। ਮੁੱਖ ਮੰਤਰੀ ਦੇ ਫੀਲਡ ਅਫਸਰ ਮੈਡਮ ਕ੍ਰਿਤਿਕਾ ਗੋਇਲ ਦੇ ਨਾਲ ਡਿਪਟੀ ਕਮਿਸ਼ਨਰ ਨੇ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ।  ਉਹਨਾਂ ਨੇ ਕਿਹਾ ਕਿ ਬਿਹਤਰ ਸਹੂਲਤਾਂ ਨੌਜਵਾਨ ਪੀੜ੍ਹੀਆਂ ਨੂੰ ਖੇਡਾਂ ਨੂੰ ਕੈਰੀਅਰ ਵਜੋਂ ਅਪਣਾਉਣ ਲਈ ਪ੍ਰੇਰਿਤ ਕਰਨਗੀਆਂ। ਸ੍ਰੀ ਜਤਿੰਦਰ ਜੋਰਵਾਲ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਖਿਡਾਰੀਆਂ ਦੀ ਭਲਾਈ ਲਈ ਪੂਰਾ ਸਹਿਯੋਗ ਕਰੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਦੇਸ਼ ਦਾ ਨਾਮ ਰੌਸ਼ਨ ਕਰਨ ਦੀ ਸਮਰੱਥਾ ਵਾਲ...
ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਅਤੇ ਉਸਾਰੀਆਂ ਉੱਪਰ ਚੱਲਿਆ ਪੀਲਾ ਪੰਜਾ

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਅਤੇ ਉਸਾਰੀਆਂ ਉੱਪਰ ਚੱਲਿਆ ਪੀਲਾ ਪੰਜਾ

National, Politics, Punjab, Trending
ਅੰਮ੍ਰਿਤਸਰ 12 ਦਸੰਬਰ 2024-- ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਅੰਕੁਰਜੀਤ ਸਿੰਘ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਮੇਜਰ ਅਮਿਤ ਸਰੀਨ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਏਡੀਏ ਦੇ ਰੈਗੂਲੇਟਰੀ ਵਿੰਗ ਵੱਲੋਂ ਥਾਣਾ ਖਲਚੀਆਂ ਅਤੇ ਥਾਣਾ ਜੰਡਿਆਲਾ ਗੁਰੂ ਦੇ ਪੁਲਿਸ ਕਰਮੀਆਂ ਦੀ ਮੌਜੂਦਗੀ ਵਿੱਚ ਅੰਮ੍ਰਿਤਸਰ-ਜਲੰਧਰ ਨੈਸ਼ਨਲ ਹਾਈਵੇਅ ਉੱਪਰ ਪਿੰਡ ਫੱਤੂਵਾਲ ਅਤੇ ਪਿੰਡ ਮੱਲੀਆਂ ਵਿਖੇ ਬਣ ਰਹੀਆਂ ਨਵੀਆਂ ਅਣ-ਅਧਿਕਾਰਿਤ ਉਸਾਰੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਉਸਾਰੀਆਂ ਨੂੰ ਢਾਹ ਦਿੱਤਾ ਗਿਆ। ਜ਼ਿਲਾ ਟਾਊਨ ਪਲਾਨਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਹਨਾਂ ਅਣ-ਅਧਿਕਾਰਤ ਉਸਾਰੀਆਂ ਨੂੰ ਪੰਜਾਬ ਰਿਜ਼ਨਲ ਐਂਡ ਟਾਉਨ ਪਲੈਨਿੰਗ ਐਂਡ ਡਿਵੈਲਪਮੈਂਟ ਐਕਟ 1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ, ਕਿਉਂਜੋ ਅਣ-ਅਧਿਕਾਰਤ ਉਸਾਰੀ ਦੇ ਮ...
ਮਿੱਟੀ ਪਰਖ ਦੇ ਅਧਾਰ ’ਤੇ ਖਾਦਾਂ ਦੀ ਵਰਤੋਂ ਕਰਨ ਕਿਸਾਨ- ਮੁੱਖ ਖੇਤੀਬਾੜੀ ਅਫ਼ਸਰ

ਮਿੱਟੀ ਪਰਖ ਦੇ ਅਧਾਰ ’ਤੇ ਖਾਦਾਂ ਦੀ ਵਰਤੋਂ ਕਰਨ ਕਿਸਾਨ- ਮੁੱਖ ਖੇਤੀਬਾੜੀ ਅਫ਼ਸਰ

National, Politics, Punjab, Trending
ਮਾਨਸਾ, 12 ਦਸੰਬਰ : ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤ ਪਾਲ ਕੌਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਾੜੀ ਦੀਆਂ ਫਸਲਾਂ ਲਈ  ਯੂਰੀਆ ਦੀ ਵਰਤੋਂ ਸ਼ਿਫਾਰਿਸ ਕੀਤੀ ਗਈ ਮਾਤਰਾ ਅਨੁਸਾਰ ਹੀ ਪਾਈ ਜਾਵੇ। ਇਸ ਲਈ ਬਿਹਤਰ ਹੋਵੇਗਾ ਕਿ ਕਿਸਾਨ ਆਪਣੇ ਖੇਤ ਦੀ ਮਿੱਟੀ ਪਰਖ ਕਰਵਾਉਣ ਅਤੇ ਮਿੱਟੀ ਪਰਖ ਦੇ ਅਧਾਰ ’ਤੇ ਵਿਭਾਗ ਵੱਲੋਂ ਦਿੱਤੇ ਗਏ ਮਿੱਟੀ ਸਿਹਤ ਕਾਰਡ ਅਨੁਸਾਰ ਖਾਦਾਂ ਦੀ ਵਰਤੋਂ ਕਰਨ। ਉਨ੍ਹਾਂ ਦੱਸਿਆ ਕਿ ਜਿਲ੍ਹੇ ਅੰਦਰ ਹਾੜੀ ਦੀਆਂ ਫਸਲਾਂ ਲਈ ਕੁੱਲ 65000 ਮੀਟਰਕ ਟਨ ਯੂਰੀਆ ਖਾਦ ਦੀ ਜਰੂਰਤ ਹੁੰਦੀ ਹੈ, ਜਿਸ ਵਿੱਚੋਂ ਹੁਣ ਤੱਕ ਕਰੀਬ 45,000 ਮੀਟਰਕ ਟਨ ਯੂਰੀਆ ਖਾਦ ਜ਼ਿਲ੍ਹੇ ਅੰਦਰ ਸਹਿਕਾਰੀ ਸਭਾਵਾਂ ਅਤੇ ਪ੍ਰਾਈਵੇਟ ਡੀਲਰਾਂ ਕੋਲ ਆ ਚੁੱਕੀ ਹੈ। ਉਨ੍ਹਾਂ ਕਿਹਾ ਰਹਿੰਦੀ ਯੂਰੀਆ ਖਾਦ ਵੀ ਜਲਦੀ ਉਪਲਬੱਧ ਕਰਵਾ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਯੂਰੀਆ ਖਾਦ ਨੂੰ ਲੈ ਕੇ ਕਿਸਾਨਾਂ ਵਿੱਚ ਘਬਰਾਹਟ ਵੇਖੀ ਗਈ ਹੈ, ਪ੍ਰੰਤੂ ਕਿਸਾਨਾਂ ਨੂੰ ਘਬਰਾਉਣ ਦੀ ਜਰੂਰਤ ਨਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਯੂਰੀਆ ਖਾਦ ਵੀ ਆ ਜਾਵੇਗੀ। ਉਨ੍ਹਾਂ ਖਾਦ ਵਿਕਰੇਤਾਵਾ ਨੂੰ ਵੀ ਹਦਾਇਤ ਕੀਤੀ ਕਿ ਉਹ ਆਪਣੀਆਂ ...
ਸ਼ਹੀਦ ਨੰਦ ਸਿੰਘ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਂਟ ਕਰਕੇ ਦਿੱਤੀ ਸ਼ਰਧਾਂਜਲੀ

ਸ਼ਹੀਦ ਨੰਦ ਸਿੰਘ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਂਟ ਕਰਕੇ ਦਿੱਤੀ ਸ਼ਰਧਾਂਜਲੀ

National, Politics, Punjab, Trending
ਬਠਿੰਡਾ, 12 ਦਸੰਬਰ : ਸ਼ਹੀਦ ਨੰਦ ਸਿੰਘ (ਫੌਜੀ ਚੌਂਕ) ਵਿਖੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਕਰਨਲ ਬਿਕਰਮਜੀਤ ਸਿੰਘ ਮਾਨ (ਸੇਵਾ ਮੁਕਤ), ਕੈਪਟਨ ਹਰਬਖਸ਼ ਸਿੰਘ, ਸੁਬੇਦਾਰ ਬਲਦੇਵ ਸਿੰਘ ਮਾਨ ਤੇ ਸਮੂਹ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਦੇ ਸਟਾਫ ਵੱਲੋਂ ਸ਼ਰਧਾ ਦੇ ਫੁੱਲ ਭੇਂਟ ਕਰਕੇ ਸ਼ਰਧਾਂਜਲੀ ਦਿੱਤੀ। ਸੇਵਾ ਮੁਕਤ ਕਰਨਲ ਬਿਕਰਮਜੀਤ ਸਿੰਘ ਮਾਨ ਨੇ ਦੱਸਿਆ ਕਿ ਸ਼ਹੀਦ ਨੰਦ ਸਿੰਘ ਦਾ ਜਨਮ ਮਾਤਾ ਜੈ ਕੌਰ ਦੀ ਕੁੱਖੋਂ ਪਿਤਾ ਭਾਗ ਸਿੰਘ ਦੇ ਘਰ ਪਿੰਡ ਬਹਾਦਰਪੁਰ (ਬਰੇਟਾ) ਜ਼ਿਲ੍ਹਾ ਮਾਨਸਾ ਵਿਖੇ ਹੋਇਆ। ਉਹ 19 ਸਾਲਾਂ ਦੀ ਉਮਰ ਵਿੱਚ ਭਾਰਤੀ ਸੈਨਾ ਦੀ ਸਿੱਖ ਰੈਜੀਮੈਂਟ ਪਹਿਲੀ ਬਟਾਲੀਅਨ ਵਿੱਚ ਭਰਤੀ ਹੋਏ। 29 ਸਾਲ ਦੀ ਉਮਰ ਵਿੱਚ ਬਤੌਰ ਐਕਟਿੰਗ ਨਾਇਕ ਦੇ ਆਹੁਦੇ ਤੇ ਦੂਸਰਾ ਮਹਾਂ ਯੁਦ ਵਿੱਚ ਦੁਸ਼ਮਣਾ ਦੇ ਛੱਕੇ ਛੁਡਾ ਦਿੱਤੇ। ਉਨ੍ਹਾਂ ਦੱਸਿਆ ਕਿ ਦੂਸਰੇ ਮਹਾਂ ਯੁਦ ਵਿੱਚ ਜਖਮੀ ਹਾਲਤ ਵਿੱਚ ਵੀ ਹਿੰਮਤ ਨਾ ਹਾਰਦਿਆਂ ਅਤੇ ਜਪਾਨੀਆਂ ਦੇ ਨਾਲ ਮੁਕਾਬਲਾ ਕਰਦੇ ਹੋਏ ਬੰਦੂਕ ਦੀ ਸੰਗੀਨ ਨਾਲ ਹੀ ਕਾਫੀ ਗਿਣਤੀ ਵਿੱਚ ਜਪਾਨੀਆਂ ਨੂੰ ਮੌਤ ਦੇ ਘਾਟ ਉਤਾਰ ਕੇ ਉਨ੍ਹਾਂ ਦੇ ਮੋਰਚੇ ’ਤੇ ਕਬਜਾ ਕੀਤਾ, ਜਿਸ ਲ...
ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰ ਖੇਡਾਂ ਫਰੀਦਕੋਟ ਵਿਖੇ ਜਾਰੀ

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰ ਖੇਡਾਂ ਫਰੀਦਕੋਟ ਵਿਖੇ ਜਾਰੀ

National, Politics, Punjab, Trending
ਫਰੀਦਕੋਟ 12 ਦਸੰਬਰ ()                   ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋ ਜਿਲ੍ਹਾ ਪ੍ਰਸ਼ਾਸਨ ਫਰੀਦਕੋਟ ਦੇ ਸਹਿਯੋਗ ਦੇ ਖੇਡਾਂ ਵਤਨ ਪੰਜਾਬ ਦੀਆਂ 2024 ਸੀਜਨ-3 ਅਧੀਨ ਰਾਜ ਪੱਧਰ ਖੇਡਾਂ -2024 (ਲੜਕੇ ਅਤੇ ਲੜਕੀਆਂ) ਬਾਸਕਿਟਬਾਲ ਅਤੇ ਤਾਇਕਵਾਂਡੋ ਖੇਡਾਂ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿੱਚ ਕਰਵਾਈਆ ਜਾ ਰਹੀਆਂ ਹਨ। ਇਨ੍ਹਾ ਖੇਡਾਂ ਵਿੱਚ ਬਾਸਕਿਟਬਾਲ ਅਤੇ ਤਾਇਕਵਾਂਡੋ ਗੇਮ ਦੇ ਵੱਖ-ਵੱਖ 5 ਉਮਰ ਵਰਗਾਂ ਦੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ।  ਇਹਨਾਂ ਖੇਡਾ ਦੇ ਅੱਜ ਚੌਥੇ ਦਿਨ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਉਨ੍ਹਾਂ ਦੇ ਨਾਲ ਐਸ.ਡੀ.ਐਮ. ਫਰੀਦਕੋਟ ਡਾ.ਮੇਜਰ ਵਰੁਣ ਕੁਮਾਰ,  ਸ. ਬਲਜੀਤ ਸਿੰਘ ਭੁੱਲਰ ਐਸ.ਪੀ ਫਰੀਦਕੋਟ, ਸ੍ਰੀ ਰਾਜਨਪਾਲ ਡੀ.ਐੱਸ.ਪੀ ਫਰੀਦਕੋਟ, ਸ.ਅਮਨਦੀਪ ਸਿੰਘ ਬਾਬਾ ਚੈਅਰਮੈਨ ਮਾਰਕਿਟ ਕਮੇਟੀ, ਸ. ਹਰਬੰਸ ਸਿੰਘ ਇੰਟਰਨੈਸ਼ਨਲ ਹਾਕੀ ਅੰਪਾਇਰ, ਵਿਸ਼ੇਸ ਤੌਰ ਤੇ ਹਾਜ਼ਰ ਸਨ। ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਕਰਦੇ ਹੋਏ ਉਨ੍ਹਾਂ ...
ਸਪੀਕਰ ਸੰਧਵਾਂ ਵੱਲੋਂ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਦੇ ਤੁਰੰਤ ਹੱਲ ਦੀ ਅਪੀਲ

ਸਪੀਕਰ ਸੰਧਵਾਂ ਵੱਲੋਂ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਦੇ ਤੁਰੰਤ ਹੱਲ ਦੀ ਅਪੀਲ

National, Politics, Punjab, Trending
ਚੰਡੀਗੜ੍ਹ, 12 ਦਸੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਭਖਦੇ ਮਸਲਿਆਂ ਦੇ ਹੱਲ ਲਈ ਉਨ੍ਹਾਂ ਨਾਲ ਸਾਰਥਕ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਕਿਸਾਨਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਨ ਅਤੇ ਇਨ੍ਹਾਂ ਦੇ ਤੁਰੰਤ ਹੱਲ ਦੀ ਲੋੜ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ, ਜਿਨ੍ਹਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਕਾਨੂੰਨੀ ਗਰੰਟੀ ਅਤੇ  ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨਾ ਸ਼ਾਮਲ ਹੈ, ਨੂੰ ਜਲਦ ਤੋਂ ਜਲਦ ਹੱਲ ਕਰਨ ਦੀ ਅਪੀਲ ਕੀਤੀ। ਸਪੀਕਰ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਜੋ 30 ਨਵੰਬਰ ਤੋਂ ਖਨੌਰੀ ਸਰਹੱਦ ਵਿਖੇ ਭੁੱਖ ਹੜਤਾਲ 'ਤੇ ਬੈਠੇ ਹਨ, ਦੀ ਸਿਹਤ 'ਤੇ ਵੀ ਡੂੰਘੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਕੈਂਸਰ ਦਾ ਮਰੀਜ਼ ਹੋਣ ਦੇ ਬਾਵਜੂਦ ਕਿਸਾਨ ਆਗੂ ਡੱਲੇਵਾਲ ਕੇਂਦਰ ਤੋਂ ਮੰਗਾਂ ਮਨਾਉਣ ਲਈ ਮਰਨ ਵਰਤ ‘ਤੇ ਬੈਠੇ ਹਨ। ਸ. ਸੰਧਵਾਂ ਨੇ ਕਿਸਾਨ ਆਗੂ ਦੀ ਜਾਨ ਬਚਾਉਣ ‘ਤੇ ਜ਼ੋਰ ਦਿੰਦਿਆਂ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਸ. ਡੱਲੇਵਾਲ ...
ਜ਼ਿਲ੍ਹਾ ਪ੍ਰਸਾਸ਼ਨ ਲੋਕਾਂ ਨੂੰ ਦਰਪੇਸ਼ ਹਰ ਸਮੱਸਿਆਵਾਂ ਦੇ ਹੱਲ ਲਈ ਹਰ ਵੇਲੇ ਤਿਆਰ-  ਡਿਪਟੀ ਕਮਿਸ਼ਨਰ

ਜ਼ਿਲ੍ਹਾ ਪ੍ਰਸਾਸ਼ਨ ਲੋਕਾਂ ਨੂੰ ਦਰਪੇਸ਼ ਹਰ ਸਮੱਸਿਆਵਾਂ ਦੇ ਹੱਲ ਲਈ ਹਰ ਵੇਲੇ ਤਿਆਰ- ਡਿਪਟੀ ਕਮਿਸ਼ਨਰ

National, Politics, Punjab, Trending
ਜੈਤੋ (ਫਰੀਦਕੋਟ) 12 ਦਸੰਬਰ () ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਜਿਥੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਨੂੰ ਤਰਜੀਹ ਦੇ ਰਹੀ ਹੈ ਉਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਤੁਰੰਤ ਪ੍ਰਭਾਵ ਦੂਰ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਧਿਆਨ ਵਿਚ ਸੀ ਆਇਆ ਸੀ ਕਿ ਜੈਤੋ ਵਿਖੇ ਆਮ ਆਦਮੀ ਕਲੀਨਿਕ ਅੱਗੇ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਉਥੇ ਆਉਣ ਵਾਲੇ ਮਰੀਜਾਂ ਅਤੇ ਲੰਘਣ ਵਾਲੇ ਰਾਹਗੀਰਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਤੇ ਕਾਰਵਾਈ ਕਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਨੂੰ ਸਮੱਸਿਆਵਾਂ ਦੇ ਫੌਰੀ ਹੱਲ ਲਈ ਨਿਰਦੇਸ਼ ਜਾਰੀ ਕੀਤੇ। ਜਿਸ ਤੇ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਾਰਵਾਈ ਕਰਦੇ ਹੋਏ ਕਲੀਨਿਕ ਦੇ ਬਾਹਰ ਸੀਵਰੇਜ ਦੀ ਸਫ਼ਾਈ ਕਰਵਾ ਕੇ ਸਫ਼ਾਈ ਕਰਵਾ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ...
6ਵੀਂ ਰਾਸ਼ਟਰੀ ਪੱਧਰ ਸੀਨੀਅਰ ਸਿਟੀਜਨ ਚੈਂਪੀਅਨਸ਼ਿਪ ਵਿੱਚ ਡਾ. ਗੁਰਿੰਦਰਜੀਤ ਸਿੰਘ ਢਿੱਲੋਂ ਨੇ ਜਿੱਤੇ 03 ਗੋਲਡ ਮੈਡਲ

6ਵੀਂ ਰਾਸ਼ਟਰੀ ਪੱਧਰ ਸੀਨੀਅਰ ਸਿਟੀਜਨ ਚੈਂਪੀਅਨਸ਼ਿਪ ਵਿੱਚ ਡਾ. ਗੁਰਿੰਦਰਜੀਤ ਸਿੰਘ ਢਿੱਲੋਂ ਨੇ ਜਿੱਤੇ 03 ਗੋਲਡ ਮੈਡਲ

National, Politics, Punjab, Trending
ਫਿਰੋਜ਼ਪੁਰ 12  ਦਸੰਬਰ ( ) ਹੈਦਰਾਬਾਦ ਵਿਚ ਆਯੋਜਿਤ 6ਵੀਂ ਰਾਸ਼ਟਰੀ ਪੱਧਰ ਸੀਨੀਅਰ ਸਿਟੀਜਨ ਓਪਨ ਚੈਂਪੀਅਨਸ਼ਿਪ ,ਵਿੱਚ ਵੱਡੀ ਗਿਣਤੀ ਵਿੱਚ ਦੇਸ਼ ਦੇ ਖਿਡਾਰੀਆਂ ਨੇ ਭਾਗ ਲਿਆ, ਇਹਨਾਂ ਖੇਡਾਂ ਵਿੱਚ ਟਰੈਕ ਈਵੈਂਟ (ਸਾਰੀਆਂ ਦੌੜਾਂ) ਅਤੇ ਗ੍ਰਾਊਂਡ ਖੇਡਾਂ ( ਸ਼ਾਟਪੁੱਟ, ਜੈਵਲਿਨ ਥ੍ਰੋ, ਡਿਸਕਸ ਥ੍ਰੋ, ਹੈਮਰ ਥ੍ਰੋ), ਜੰਪ ( ਲੰਬੀ ਛਾਲ, ਉੱਚੀ ਛਾਲ, ਟਰਿੱਪਲ ਛਾਲ, ਪੋਲ ਵਾਲਟ) ਆਦਿ ਕਾਰਵਾਈਆਂ ਗਈਆਂ ਸਨ, ਜਿਸ ਵਿੱਚ ਜ਼ਿਲ੍ਹਾ ਮਾਸਟਰ ਐਥਲੈਟਿਕਸ ਐਸੋਸੀਏਸ਼ਨ ਫਿਰੋਜ਼ਪੁਰ ਦੇ ਪ੍ਰਧਾਨ ਡਾ ਗੁਰਿੰਦਰਜੀਤ ਸਿੰਘ ਢਿੱਲੋਂ ਨੇ ਹੈਮਰ ਥਰੋਅ,ਸ਼ਾਟਪੁੱਟ ਅਤੇ ਜੈਵਲਿਨ ਥ੍ਰੋ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਹਾਸਲ ਕੀਤੇ ਅਤੇ ਤਿੰਨ ਗੋਲਡ ਮੈਡਲ ਜਿੱਤਣ ਦੇ ਨਾਲ 70 ਸਾਲ ਤੋਂ ਵੱਧ ਉਮਰ ਦੇ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ ਵੀ ਹਾਸਲ ਕੀਤਾ ਇੱਥੇ ਇਹ ਵੀ ਵਰਨਣ ਯੋਗ ਹੈ ਕਿ ਇਹਨਾਂ ਨੇ ਪਿਛਲੇ ਕੁਝ ਸਮੇਂ ਵਿੱਚ ਰਾਜ ਪੱਧਰੀ ਵੱਖ-ਵੱਖ 05 ਮੁਕਾਬਲਿਆਂ ਵਿੱਚ 09 ਗੋਲਡ ਮੈਡਲ ਜਿੱਤੇ ਹਨ। ਇਸ ਵਿਲੱਖਣ ਪ੍ਰਾਪਤੀ ਤੇ ਜਿੱਥੇ ਇਹਨਾਂ ਨੇ ਪੰਜਾਬ ਦਾ ਮਾਣ ਵਧਾਇਆ ਹੈ, ਓਥੇ ਇਹਨਾਂ ਆਪਣੇ ਜ਼ਿਲ੍ਹੇ ਫਿਰੋਜ਼ਪੁਰ ਅਤੇ ਜ਼ਿਲ੍ਹਾ ਮਾਸਟਰ ਐਥਲ...