ਸੀ ਐਮ ਦੀ ਯੋਗਸ਼ਾਲਾ ਲੋਕਾਂ ਲਈ ਹੋ ਰਹੀ ਵਰਦਾਨ ਸਿੱਧ – ਐਸ.ਡੀ.ਐਮ. ਦਮਨਦੀਪ ਕੌਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਦਸੰਬਰ, 2024:
ਜ਼ਿਲ੍ਹੇ ’ਚ ਸੀ ਐਮ ਦੀ ਯੋਗਸ਼ਾਲਾ ਲੋਕਾਂ ਨੂੰ ਸਿਹਤਮੰਦ ਜਿੰਦਗੀ ਦੇ ਨਾਲ ਨਾਲ ਮਾਨਸਿਕ ਤੰਦਰੁਸਤੀ ਲਈ ਵੀ ਸਫ਼ਲਤਾਪੂਰਵਕ ਪ੍ਰੇਰ ਰਹੀ ਹੈ, ਜਿਸ ਦਾ ਲੋਕ ਭਰਪੂਰ ਲਾਹਾ ਲੈ ਰਹੇ ਹਨ। ਐਸ.ਡੀ.ਐਮ. ਮੋਹਾਲੀ, ਦਮਨਦੀਪ ਕੌਰ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਦੀ ਯੋਗਸ਼ਾਲਾ ਅਧੀਨ ਮੋਹਾਲੀ ਜ਼ਿਲ੍ਹੇ ਵਿੱਚ ਇੱਕ ਸਾਲ ਤੋਂ ਵੀ ਵੱਧ ਸਮੇਂ ਤੋਂ ਲਗਦੀਆਂ ਯੋਗਾ ਕਲਾਸਾਂ ਨੇ ਆਮ ਲੋਕਾਂ ਦੀ ਜਿੰਦਗੀ ਵਿੱਚ ਭਾਰੀ ਬਦਲਾਅ ਲਿਆਂਦਾ ਹੈ। ਇੰਨ੍ਹਾਂ ਯੋਗ ਕਲਾਸਾਂ ਵਿੱਚ ਯੋਗ ਅਭਿਆਸ ਰਾਹੀਂ ਲੋਕ ਆਪਣੀ ਨਰੋਈ ਸਿਹਤ ਪ੍ਰਤੀ ਜਾਗਰੂਕ ਹੋਏ ਹਨ ਅਤੇ ਲੋਕ ਨੇ ਯੋਗ ਸਾਧਨਾ ਨੁੰ ਆਪਣੀ ਜਿੰਦਗੀ ਦਾ ਹਿੱਸਾ ਬਣਾ ਲਿਆ ਹੈ।
ਉਨ੍ਹਾਂ ਨੇ ਦੱਸਿਆ ਕਿ ਯੋਗਾ ਟ੍ਰੇਨਰ ਕੌਸ਼ਲ ਵੱਲੋਂ ਮੋਹਾਲੀ ਵਿਖੇ ਵੱਖ-ਵੱਖ ਥਾਵਾਂ ਤੇ ਰੋਜ਼ਾਨਾ 6 ਯੋਗਾਂ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਪਹਿਲੀ ਕਲਾਸ ਪੰਜਾਬ ਜੱਜਿਜ਼ ਅਤੇ ਆਫਿਸਰ ਇੰਨਕਲੇਵ, ਸੈਕਟਰ 77 ਮੋਹਾਲੀ ਵਿਖੇ ਸਵੇਰੇ 6.10 ਤੋਂ 7.10 ਵਜੇ ਤੱਕ, ਦੂਜੀ ਕਲਾਸ ਸਵੇਰੇ 7.25 ਤੋਂ 8.25 ਤੱਕ ਵੇਵ ਗਾਰਡਨ ਸੈਕਟਰ 85 ਮ...








