68ਵੀਆਂ ਰਾਸ਼ਟਰੀ ਸਕੂਲ ਖੇਡਾਂ ਦਾ ਲੁਧਿਆਣਾ ਵਿੱਚ ਧੂਮ-ਧਾਮ ਨਾਲ ਆਗਾਜ਼
ਲੁਧਿਆਣਾ, 3 ਦਸੰਬਰ (000) 68ਵੀਆਂ ਰਾਸ਼ਟਰੀ ਸਕੂਲ ਖੇਡਾਂ ਬੁੱਧਵਾਰ ਨੂੰ ਬੜੇ ਉਤਸ਼ਾਹ ਨਾਲ ਸ਼ੁਰੂ ਹੋਈਆਂ, ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਗੁਰੂ ਨਾਨਕ ਸਟੇਡੀਅਮ ਵਿਖੇ ਕੀਤਾ।
ਇਹ ਸਮਾਗਮ 17 ਦਸੰਬਰ ਤੱਕ ਚੱਲੇਗਾ। ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਪੀ.ਏ.ਯੂ), ਗੁਰੂ ਨਾਨਕ ਸਟੇਡੀਅਮ ਵਿੱਚ ਮਲਟੀਪਰਪਜ਼ ਹਾਲ ਅਤੇ ਬੀ.ਵੀ.ਐਮ ਸਕੂਲ ਸਮੇਤ ਵੱਖ-ਵੱਖ ਥਾਵਾਂ 'ਤੇ ਮੈਚ ਹੋਣਗੇ।
ਆਪਣੇ ਉਦਘਾਟਨੀ ਭਾਸ਼ਣ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਾਰੇ ਰਾਜਾਂ, ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਵੱਖ-ਵੱਖ ਸੰਸਥਾਵਾਂ ਜਿਸ ਵਿਚ ਕੇਂਦਰੀ ਵਿਦਿਆਲਿਆ, ਨਵੋਦਿਆ ਵਿਦਿਆਲਿਆ ਅਤੇ ਵਿਦਿਆ ਭਾਰਤੀ ਸਕੂਲ ਸਮੇਤ 3,000 ਤੋਂ ਵੱਧ ਐਥਲੀਟ ਚਾਰ ਖੇਡਾਂ ਵਿੱਚ ਹਿੱਸਾ ਲੈਣਗੇ। ਜਿਨ੍ਹਾਂ ਵਿਚ ਨੈੱਟਬਾਲ (ਅੰਡਰ-17 ਲੜਕਿਆਂ ਅਤੇ ਲੜਕੀਆਂ), ਹੈਂਡਬਾਲ (ਅੰਡਰ-19 ਲੜਕੇ ਅਤੇ ਲੜਕੀਆਂ), ਜੂਡੋ (ਅੰਡਰ-19 ਲੜਕੇ ਅਤੇ ਲੜਕੀਆਂ) ਅਤੇ ਕਰਾਟੇ (ਅੰਡਰ-14 ਲੜਕੇ ਅਤੇ ਲੜਕੀਆਂ) ਖੇਡਾਂ ਸ਼ਾਮਲ ਹਨ।
ਸ੍ਰੀ ਜਤਿੰਦਰ ਜੋਰਵਾਲ ਨੇ ਲੋਕਾਂ ਨ...








