Monday, September 14
Shadow

National

ਮੁੱਖ ਮੰਤਰੀ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ

ਮੁੱਖ ਮੰਤਰੀ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ

National, Politics, Punjab, Trending
ਚੰਡੀਗੜ੍ਹ, 9 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 25, 26 ਅਤੇ 27 ਦਸੰਬਰ ਨੂੰ ਹੋਣ ਵਾਲੀ ਸ਼ਹੀਦੀ ਸਭਾ ਲਈ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ। ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੜਕਾਂ ਦੀ ਮੁਰੰਮਤ ਲਈ ਪਹਿਲਾਂ ਹੀ ਫ਼ੰਡ ਅਲਾਟ ਕੀਤੇ ਗਏ ਹਨ, ਇਸ ਲਈ ਇਹ ਕੰਮ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਗੁਰਦੁਆਰਾ ਸਾਹਿਬ ਨੂੰ ਜਾਂਦੀ ਹਰ ਸੜਕ 'ਤੇ ਹੈਲਪਲਾਈਨ ਸੈਂਟਰ ਸਥਾਪਤ ਕੀਤਾ ਜਾਵੇ ਤਾਂ ਜੋ ਸ਼ਰਧਾਲੂਆਂ ਨੂੰ ਸਭਾ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਹਰ ਥਾਂ ਨੂੰ ਸੀ.ਸੀ.ਟੀ.ਵੀ. ਕੈਮਰਿਆਂ ਦੇ ਘੇਰੇ ਵਿੱਚ ਲਿਆਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਿਆ...
ਖਾਦ ਵਿਕ੍ਰੇਤਾ ਕਿਸਾਨਾਂ ਨੂੰ ਯੂਰੀਆ ਖਾਦ ਦੀ ਵਿਕਰੀ ਸਮੇਂ ਗੈਰ ਜ਼ਰੂਰੀ ਵਸਤਾਂ ਦੀ ਵਿਕਰੀ ਕਰਨ ਤੋਂ ਗੁਰੇਜ ਕਰਨ : ਮੁੱਖ ਖੇਤੀਬਾੜੀ ਅਫਸਰ

ਖਾਦ ਵਿਕ੍ਰੇਤਾ ਕਿਸਾਨਾਂ ਨੂੰ ਯੂਰੀਆ ਖਾਦ ਦੀ ਵਿਕਰੀ ਸਮੇਂ ਗੈਰ ਜ਼ਰੂਰੀ ਵਸਤਾਂ ਦੀ ਵਿਕਰੀ ਕਰਨ ਤੋਂ ਗੁਰੇਜ ਕਰਨ : ਮੁੱਖ ਖੇਤੀਬਾੜੀ ਅਫਸਰ

National, Politics, Punjab, Trending
ਫਰੀਦਕੋਟ, 9 ਦਸੰਬਰ 2024  ()  ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀ ਯੂਰੀਆ ਖਾਦ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ  ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹਾ ਫਰੀਦਕੋਟ ਵਿੱਚ ਵਿਸ਼ੇਸ਼ ਮੁਹਿੰਮ ਤਹਿਤ ਬਲਾਕ ਫ਼ਰੀਦਕੋਟ ਦੇ ਥੋਕ ਖਾਦ ਵਿਕ੍ਰੇਤਾਵਾਂ ਨਾਲ ਸਥਾਨਕ ਮੁੱਖ ਖੇਤੀਬਾੜੀ ਦਫਤਰ ਵਿਚ ਮੀਟਿੰਗ ਕੀਤੀ ਗਈ। ਜਿਸ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਵੱਲੋਂ ਕੀਤੀ ਗਈ ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ.ਜਤਿੰਦਰ ਪਾਲ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਹਰਜਿੰਦਰ ਸਿੰਘ ਆਸ਼ੂ ਅਗਰਵਾਲ, ਤਰਸੇਮ ਲਾਲ ਸਚਦੇਵਾ, ਰਾਹੁਲ ਜੈਨ, ਗੌਰਵ ਬਾਂਸਲ ਕੀਮਤੀ ਗਰਗ ਸਮੇਤ ਹੋਰ ਥੋਕ ਖਾਦ ਵਿਕ੍ਰੇਤਾ ਹਾਜ਼ਰ ਸਨ।          ਥੋਕ ਖਾਦ ਵਿਕਰੇਤਾਵਾਂ ਨੂੰ ਸੰਬੋਧਨ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜ਼ਿਲਾ ਫਰੀਦਕੋਟ ਵਿੱਚ ਹਾੜ੍ਹੀ ਦੌਰਾਨ ਤਕਰੀਬਨ ਇੱਕ ਲੱਖ ਪੰਦਰਾਂ ਹਜ਼ਾਰ ਹੈਕਟੇਅਰ ਰਕਬੇ ਵਿੱਚ ਕਣਕ ਦੀ ਅਤੇ 10 ਹਜ਼ਾਰ ਹੈਕਟੇਅਰ ਰਕਬੇ ਵਿਚ ਹੋਰਨਾਂ ਫਸਲਾਂ ਦੀ ਬਿਜਾਈ ਕੀਤੀ ਗਈ ਹੈ ਜਿਸ ਦੇ ਪਾਲਣ ਪੋਸ਼ਣ ਲਈ ਤਕਰੀਬਨ 43 ਹਜ਼ਾਰ ਮੀਟ੍ਰਿਕ ਟਨ ਯੂਰੀਆ ਖਾਦ ਦੀ ਜ਼...
ਸਪੀਕਰ ਸੰਧਵਾਂ ਨੇ ਦੀਵਾਨ ਟੋਡਰ ਮੱਲ ਹਵੇਲੀ ਨੂੰ ਵਿਰਾਸਤੀ ਸਥਾਨ ਵਜੋਂ ਸੰਭਾਲਣ ਲਈ ਜ਼ੋਰ ਦਿੱਤਾ

ਸਪੀਕਰ ਸੰਧਵਾਂ ਨੇ ਦੀਵਾਨ ਟੋਡਰ ਮੱਲ ਹਵੇਲੀ ਨੂੰ ਵਿਰਾਸਤੀ ਸਥਾਨ ਵਜੋਂ ਸੰਭਾਲਣ ਲਈ ਜ਼ੋਰ ਦਿੱਤਾ

National, Politics, Punjab, Trending
ਚੰਡੀਗੜ੍ਹ, 9 ਦਸੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਇਤਿਹਾਸਕ ਦੀਵਾਨ ਟੋਡਰ ਮੱਲ ਹਵੇਲੀ ਨੂੰ ਮੁੜ ਬਹਾਲ ਕਰਨ ਅਤੇ ਇਸ ਦੀ ਸਾਂਭ ਸੰਭਾਲ ਲਈ ਸਾਰੀਆਂ ਰੁਕਾਵਟਾਂ ਦੂਰ ਕਰਨ ਦਾ ਸੱਦਾ ਦਿੱਤਾ ਹੈ। ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਪੀਕਰ ਸੰਧਵਾਂ ਨੇ ਇਸ ਕੀਮਤੀ ਇਤਿਹਾਸਕ ਧਰੋਹਰ ਨੂੰ ਸੰਭਾਲਣ ਲਈ ਇੱਕਜੁੱਟ ਮੋਰਚੇ ਦੀ ਲੋੜ 'ਤੇ ਜ਼ੋਰ ਦਿੱਤਾ। ਇਸ ਦੀ ਡੂੰਘੀ ਇਤਿਹਾਸਕ ਮਹੱਤਤਾ ਨੂੰ ਦਰਸਾਉਂਦੇ ਹੋਏ, ਸ. ਸੰਧਵਾਂ ਨੇ ਦੀਵਾਨ ਟੋਡਰ ਮੱਲ ਦੀ ਬੇਮਿਸਾਲ ਬਹਾਦਰੀ ਨੂੰ ਸ਼ਰਧਾਂਜਲੀ ਭੇਟ ਕੀਤੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਛੋਟੇ ਸਾਹਿਬਜ਼ਾਦਿਆਂ-ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੇ ਸਨਮਾਨਯੋਗ ਅੰਤਿਮ ਸੰਸਕਾਰ ਨੂੰ ਯਕੀਨੀ ਬਣਾਉਣ ਲਈ ਮੁਗਲ ਸ਼ਾਹੀ ਫ਼ਰਮਾਨਾਂ ਦੀ ਉਲੰਘਣਾ ਨੂੰ ਯਾਦ ਕੀਤਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਸਮਾਰਕ ਨੂੰ ਸੰਭਾਲਣਾ ਸਿਰਫ਼ ਇੱਟਾਂ ਨੂੰ ਸੰਭਾਲਣਾ ਨਹੀਂ ਹੈ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਵਿਰਾਸਤ ਸੌਂਪਣਾ ਹੈ, ਜਿਸ ...
ਕੇਂਦਰ ਸਰਕਾਰ ਕਿਸਾਨਾਂ ਦੇ ਮਸਲੇ ਬਿਨਾਂ ਕਿਸੇ ਦੇਰੀ ਦੇ ਹੱਲ ਕਰੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਕੇਂਦਰ ਸਰਕਾਰ ਕਿਸਾਨਾਂ ਦੇ ਮਸਲੇ ਬਿਨਾਂ ਕਿਸੇ ਦੇਰੀ ਦੇ ਹੱਲ ਕਰੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

National, Politics, Punjab, Trending
ਚੰਡੀਗੜ੍ਹ, 9 ਦਸੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਸੋਮਵਾਰ ਨੂੰ ਕੇਂਦਰ ਸਰਕਾਰ 'ਤੇ ਦੋਸ਼ ਲਾਇਆ ਕਿ ਉਹ ਕਿਸਾਨਾਂ ਦੀਆਂ ਹੱਕੀ ਮੰਗਾਂ ਵੱਲ ਅੱਖਾਂ ਬੰਦ ਕਰਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਸੜਕਾਂ 'ਤੇ ਰੁਲਣ ਲਈ ਛੱਡ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਨਾਲ ਗੱਲਬਾਤ ਦੇ ਰਾਹ ਖੋਲ੍ਹਣ ਦੀ ਅਪੀਲ ਕਰਦਿਆਂ ਸਪੀਕਰ ਸ. ਸੰਧਵਾਂ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਨੂੰ ਨਿਰਣਾਇਕ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਕਿਸਾਨਾਂ ਦੇ ਮਸਲਿਆਂ ਨੂੰ ਬਿਨਾਂ ਦੇਰੀ ਹੱਲ ਕਰਨਾ ਚਾਹੀਦਾ ਹੈ। ਸ. ਸੰਧਵਾਂ ਨੇ ਅਫ਼ਸੋਸ ਪ੍ਰਗਟਾਇਆ ਕਿ ਪੰਜਾਬ ਦੇ ਕਿਸਾਨ ਸੜਕਾਂ 'ਤੇ ਖੱਜਲ ਹੋ ਰਹੇ ਹਨ, ਜਦਕਿ ਕੇਂਦਰ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ। ਇੱਕ ਤੁਲਨਾ ਕਰਦਿਆਂ ਉਨ੍ਹਾਂ ਇਸ਼ਾਰਾ ਕੀਤਾ ਕਿ ਯੂਰਪ ਅਤੇ ਹੋਰ ਦੇਸ਼ਾਂ ਵਿੱਚ ਕਿਸਾਨ ਆਪਣੇ ਮੁੱਦਿਆਂ ਨੂੰ ਸਿੱਧੇ ਸੰਸਦਾਂ ਵਿੱਚ ਲਿਜਾਣ ਦੇ ਯੋਗ ਹੁੰਦੇ ਹਨ, ਜਦੋਂ ਕਿ ਭਾਰਤੀ ਕਿਸਾਨ ਜਦੋਂ ਉਹ ਜਾਇਜ਼ ਮੰਗਾੰ ਉਠਾਉਂਦੇ ਹਨ ਤਾਂ ਉਨ੍ਹਾਂ ਨੂੰ ਪਾਸੇ ਧੱਕ ਦਿੱਤਾ ਜਾਂਦਾ ਹੈ। ਸਪੀਕਰ ਨੇ...
ਜ਼ਿਲ੍ਹਾ ਮੈਜਿਸਟਰੇਟ ਨੇ ਹਥਿਆਰ ਚੁੱਕ ਕੇ ਚੱਲਣ ਦੀ ਕੀਤੀ ਮਨਾਹੀ

ਜ਼ਿਲ੍ਹਾ ਮੈਜਿਸਟਰੇਟ ਨੇ ਹਥਿਆਰ ਚੁੱਕ ਕੇ ਚੱਲਣ ਦੀ ਕੀਤੀ ਮਨਾਹੀ

National, Politics, Punjab, Trending
ਸ੍ਰੀ ਮੁਕਤਸਰ ਸਾਹਿਬ 9  ਦਸੰਬਰ                                   ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਬਲਾਕ ਗਿੱਦੜਬਾਹਾ ਦੇ 20 ਪਿੰਡਾਂ ਦੀਆਂ ਚੋਣਾਂ 15 ਦਸੰਬਰ 2024 ਨੂੰ ਕਰਵਾਈਆ ਜਾ ਰਹੀਆਂ ਹਨ ਅਤੇ ਨਗਰ ਕੌਂਸਲ-ਮਲੋਟ ਅਤੇ ਨਗਰ ਪੰਚਾਇਤ ਬਰੀਵਾਲਾ ਦੀਆਂ ਚੋਣਾਂ  21 ਦਸੰਬਰ 2024 ਨੂੰ ਕਰਵਾਈਆ ਜਾ ਰਹੀਆਂ ਹਨ।                                     ਇਹਨਾਂ ਚੋਣਾਂ ਨੂੰ ਮੁੱਖ ਰੱਖਦੇ ਹੋਏ  ਸ੍ਰੀ ਰਾਜੇਸ਼ ਤ੍ਰਿਪਾਠੀ, ਆਈ.ਏ.ਐਸ., ਜਿਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਾ ਹੋਇਆ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਹੋਣ ਵਾਲੀਆਂ ਚੋਣ ਪ੍ਰਕਿਰਿਆ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਅਸਲਾ ਲਾਇਸੰਸੀਆਂ ਨੂੰ ਆਪਣੇ ਹਥਿਆਰ ਚੁੱਕ ਕੇ ਚੱਲਣ ਦੀ ਮਨਾਹੀ ਦੇ  ਹੁਕਮ ਜਾਰੀ ਕੀਤੇ ਹਨ।                              ਇਹ ਹੁਕਮ ਆਰਮੀ ਪ੍ਰਸੋਨਲ,ਪੈਰਾ ਮਿਲਟਰੀ ਫੋ...
ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵੀਰ ਬਾਲ ਦਿਵਸ ਮੁਕਾਬਲਿਆਂ ਦਾ ਆਯੋਜਨ

ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵੀਰ ਬਾਲ ਦਿਵਸ ਮੁਕਾਬਲਿਆਂ ਦਾ ਆਯੋਜਨ

National, Politics, Punjab, Trending
ਸ੍ਰੀ ਮੁਕਤਸਰ ਸਾਹਿਬ, 09 ਦਸੰਬਰ ਬਾਲ ਭਲਾਈ ਕੌਂਸਲ ਪੰਜਾਬ ਅਤੇ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ, ਸ੍ਰੀ ਰਾਜੇਸ਼ ਤ੍ਰਿਪਾਠੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵੀਰ ਬਾਲ ਦਿਵਸ ਮੁਕਾਬਲੇ ਜ਼ਿਲ੍ਹਾ ਰੈਡ ਕਰਾਸ ਵਿਖੇ ਕਰਵਾਏ ਗਏ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ, ਸ੍ਰੀ ਜਸਪਾਲ ਮੌਂਗਾ ਵੱਲੋਂ ਹਾਜ਼ਰ ਵਿਦਿਆਰਥੀਆਂ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਬਾਰੇ ਜਾਣੂੰ ਕਰਵਾਉਂਦਿਆਂ ਕਿਹਾ ਕਿ ਸਾਨੂੰ ਆਪਣੇ ਇਤਿਹਾਸ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਨਕਸ਼ੇ ਕਦਮਾਂ ’ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਵੱਲੋਂ ਇਨ੍ਹਾਂ ਮੁਕਾਬਲਿਆਂ ਦੌਰਾਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਇੰਚਾਰਜ ਸ੍ਰੀ ਰਾਜ ਕੁਮਾਰ ਅਤੇ ਸ੍ਰੀ ਪ੍ਰਵੀਨ ਸ਼ਰਮਾ ਨੇ ਦਿੱਸਿਆ ਕਿ ਬਲਾਕ ਪੱਧਰ ’ਤੇ ਹੋਏ ਮੁਕਾਬਲਿਆਂ ਦੌਰਾਨ ਪਹਿਲੇ ਨੰਬਰ ’ਤੇ ਆਉਣ ਵਾਲਿਆਂ ਵਿਦਿਆਰਥੀਆਂ ਵੱਲੋਂ ਇਸ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੌਰਾਨ ਭਾਗ ਲਿਆ ਗਿਆ। ਇਨ...
ਜ਼ਿਲ੍ਹਾ ਮੋਗਾ ਦੀ ਨਗਰ ਕੌਂਸਲ ਬਾਘਾਪੁਰਾਣਾ, ਧਰਮਕੋਟ ਤੇ ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਦੀਆਂ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੀ ਪ੍ਰਕ੍ਰਿਆ ਸ਼ੁਰੂ

ਜ਼ਿਲ੍ਹਾ ਮੋਗਾ ਦੀ ਨਗਰ ਕੌਂਸਲ ਬਾਘਾਪੁਰਾਣਾ, ਧਰਮਕੋਟ ਤੇ ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਦੀਆਂ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੀ ਪ੍ਰਕ੍ਰਿਆ ਸ਼ੁਰੂ

National
ਮੋਗਾ, 9 ਦਸੰਬਰ : ਜ਼ਿਲ੍ਹਾ ਮੋਗਾ ਵਿੱਚ ਨਗਰ ਕੌਂਸਲ ਬਾਘਾਪੁਰਾਣਾ ਤੇ ਧਰਮਕੋਟ, ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ   ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਅੱਜ ਸ਼ੁਰੂ ਹੋ ਗਈ ਹੈ। ਪਹਿਲੇ ਦਿਨ ਅੱਜ --------------ਵੱਲੋਂ ਭਰੀਆਂ ਗਈਆਂ। ਬਾਕੀ ਹੋਰ ਕਿਸੇ ਜਗ੍ਹਾ ਤੋਂ ਕੋਈ ਵੀ ਨਾਮਜ਼ਦਗੀ ਦਰਜ ਨਹੀਂ ਕੀਤੀ ਗਈ। ਜ਼ਿਲ੍ਹਾ ਮੋਗਾ ਦੇ ਵਧੀ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ  ਨੇ ਦੱਸਿਆ ਕਿ 12 ਦਸੰਬਰ, 2024 ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 13 ਦਸੰਬਰ, 2024 ਨੂੰ ਕੀਤੀ ਜਾਏਗੀ ਜਦੋਂ ਕਿ ਨਾਮਜਦਗੀਆਂ ਵਾਪਸ ਲੈਣ ਦੀ ਤਰੀਕ 14 ਦਸੰਬਰ 2024 ਹੈ। ਵੋਟਾਂ ਪੈਣ ਦਾ ਕਾਰਜ ਮਿਤੀ 21 ਦਸੰਬਰ 2024 ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਇਹਨਾਂ ਚੋਣਾਂ ਲਈ ਰਿਟਰਨਿੰਗ ਅਫ਼ਸਰ ਸਹਾਇਕ ਰਿਟਰਨਿੰਗ ਅਫਸਰ ਲਗਾਏ ਗਏ ਹਨ ਜੋ ਕਿ ਨਿਰਧਾਰਤ ਸਥਾਨ ਉੱਤੇ ਨਾਮਜ਼ਦਗੀਆਂ ਪ੍ਰਾਪਤ ਕਰਨਗੇ। ਤਹਿਸੀਲਦਾਰ ਮੋਗਾ ਸ਼੍ਰੀ ਲਖਵਿੰਦਰ ਸਿੰਘ ਨੂੰ ਨਗਰ ਕੌਂਸਲ ਧਰਮਕੋਟ ਦਾ ਰਿਟਰਨਿੰਗ ਅਫ਼ਸਰ ਤੇ ਇੰਸਪੈਕਟਰ ਫੂਡ ਸਪਲਾਈ...

ਪੰਜਾਬੀਆਂ ਨੇ ਪੂਰੀ ਦੁਨੀਆਂ ਵਿੱਚ ਕਲਾ ਦੇ ਨਾਲ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ : ਕੁਲਤਾਰ ਸਿੰਘ ਸੰਧਵਾਂ

National, Politics, Punjab, Trending
ਬਠਿੰਡਾ, 8 ਦਸੰਬਰ : ਪੂਰੀ ਦੁਨੀਆਂ ਵਿੱਚ ਪੰਜਾਬੀਆਂ ਨੇ ਫਿਲਮੀ ਅਤੇ ਸੰਗੀਤ ਜਗਤ ਵਿੱਚ ਕਲਾ ਦੇ ਨਾਲ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਸਥਾਨਕ ਬਲਵੰਤ ਗਾਰਗੀ ਐਡੋਟੋਰੀਅਮ ਵਿੱਚ ਬਠਿੰਡਾ ਫਿਲਮ ਫਾਊਂਡੇਸ਼ਨ ਵੱਲੋਂ ਕਰਵਾਏ ਗਏ ਚੌਥੇ ਫਿਲਮ ਫੈਸਟੀਵਲ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ ਅਤੇ ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰ੍ਰੀਜ਼ ਡਿਵੈਲਪਮੈਂਟ ਬੋਰਡ ਸ੍ਰੀ ਨੀਲ ਗਰਗ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ। ਕਰਵਾਏ ਗਏ ਇਸ ਫਿਲਮ ਐਂਡ ਮਿਊਜਿਕ ਐਵਾਰਡ 2024 ਦੌਰਾਨ ਸਪੀਕਰ ਪੰਜਾਬ ਵਿਧਾਨ ਸਭਾ ਸ. ਸੰਧਵਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਹੰਭਲੇ ਮਾਰੇ ਜਾ ਰਹੇ ਹਨ। ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਸਿੱਖ ਇਤਿਹਾਸ ਨਾਲ ਜੁੜੀਆਂ ਪੰਜਾਬੀ ਫਿਲਮਾਂ ਸਾਡੀ ਨਿੱਜੀ ਜ਼ਿੰਦਗੀ ਨਾਲ ਖ਼ਾਸ ...
ਪੰਜਾਬ ਸਰਕਾਰ ਵੱਲੋਂ ਬੱਲੂਆਣਾ ਵਿਧਾਨ ਸਭਾ ਹਲਕੇ ਦੇ ਸਕੂਲਾਂ ਲਈ 100 ਕਰੋੜ 50 ਲੱਖ ਰੁਪਏ ਜਾਰੀ -ਅਮਨਦੀਪ ਸਿੰਘ ਗੋਲਡੀ ਮੁਸਾਫਿਰ

ਪੰਜਾਬ ਸਰਕਾਰ ਵੱਲੋਂ ਬੱਲੂਆਣਾ ਵਿਧਾਨ ਸਭਾ ਹਲਕੇ ਦੇ ਸਕੂਲਾਂ ਲਈ 100 ਕਰੋੜ 50 ਲੱਖ ਰੁਪਏ ਜਾਰੀ -ਅਮਨਦੀਪ ਸਿੰਘ ਗੋਲਡੀ ਮੁਸਾਫਿਰ

National, Politics, Punjab, Trending
ਬੱਲੂਆਣਾ 8 ਦਸੰਬਰ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਧਾਨ ਸਭਾ ਹਲਕਾ ਬੱਲੂਆਣਾ ਦੇ ਸਕੂਲਾਂ ਲਈ 100 ਕਰੋੜ 50 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਹੈ। ਇਹ ਜਾਣਕਾਰੀ ਹਲਕੇ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਦਿੱਤੀ ਹੈ। ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਇਸ ਲਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ ਹਰਜੋਤ ਸਿੰਘ ਬੈਂਸ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲਈ ਸਿੱਖਿਆ ਇੱਕ ਵੱਡੀ ਤਰਜੀਹ ਹੈ। ਉਨਾਂ ਨੇ ਆਖਿਆ ਕਿ ਪੰਜਾਬ ਸਿੱਖਿਆ ਕ੍ਰਾਂਤੀ ਦੇ ਰਾਹ ਤੇ ਚੱਲ ਰਿਹਾ ਹੈ ਅਤੇ ਬੱਲੂਆਣਾ  ਹਲਕਾ ਸੂਬੇ ਦਾ ਅਜਿਹਾ ਹਲਕਾ ਹੈ ਜਿਸ ਨੂੰ ਸਭ ਤੋਂ ਵੱਧ ਗਰਾਂਟ ਸਕੂਲਾਂ ਲਈ ਮਿਲੀ ਹੈ। ਉਹਨਾਂ ਨੇ ਕਿਹਾ ਕਿ ਜੇਕਰ ਸਾਡੇ ਸਕੂਲ ਵਧੀਆ ਹੋਣਗੇ ਤਾਂ ਸਾਡੇ ਬੱਚਿਆਂ ਨੂੰ ਮਿਆਰੀ ਅਤੇ ਗੁਣਾਤਮਕ ਸਿੱਖਿਆ ਮਿਲਣ ਲੱਗੇਗੀ ਤਾਂ ਸਾਡੀ ਅਗਲੀ ਪੀੜੀ ਸਫਲ ਹੋਵੇਗੀ ਜਿਸ ਨਾਲ ਸਾਡੇ ਪੂਰੇ ਸਮਾਜ ਦੀ ਸਫਲਤਾ ਹੈ। ਵਿਧਾਇਕ ਨੇ ਕਿਹਾ ਕਿ ਬੱਲੂਆਣਾ ਹਲਕਾ ਪੂਰੀ ਤਰਾਂ ਪੇਂਡੂ ਹਲਕਾ ਹੈ ਅਤੇ ਇੱਥੇ ਸਿੱਖਿਆ ਸਹੂਲਤਾਂ ਦੀ ਬ...
ਪੋਲੀਓ ਜਿਹੀ ਨਾ-ਮੁਰਾਦ ਬਿਮਾਰੀ ਦਾ ਖਾਤਮਾ  ਸਾਰਿਆਂ ਦਾ ਮੁੱਢਲਾ ਫਰਜ਼ :- ਡਾਕਟਰ ਕਵਿਤਾ ਸਿੰਘ

ਪੋਲੀਓ ਜਿਹੀ ਨਾ-ਮੁਰਾਦ ਬਿਮਾਰੀ ਦਾ ਖਾਤਮਾ ਸਾਰਿਆਂ ਦਾ ਮੁੱਢਲਾ ਫਰਜ਼ :- ਡਾਕਟਰ ਕਵਿਤਾ ਸਿੰਘ

National, Politics, Punjab, Trending
ਫਾਜ਼ਿਲਕਾ  8 ਦਸੰਬਰ ਫਾਜ਼ਿਲਕਾ ਵਿਖੇ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਸਿਵਲ ਹਸਪਤਾਲ ਵਿਖੇ ਵਿਧਾਇਕ ਨਰਿੰਦਰ ਪਾਲ ਸਵਨਾ ਦੀ ਪਤਨੀ ਖੁਸ਼ਬੂ ਸਾਵਨਸੁਖਾ ਵਲੋ ਕੀਤੀ ਗਈ। ਉਨਾ ਨਾਲ ਡਾਕਟਰ ਕਵਿਤਾ ਸਿੰਘ ਐੱਸ ਐਮ ਓ ਡਾਕਟਰ ਐਡੀਸਨ ਐਰਿਕ ਨਾਲ ਸੀ । ਜਿਲਾ ਪਰਿਵਾਰ ਭਲਾਈ ਅਫਸਰ ਡਾਕਟਰ ਕਵਿਤਾ ਸਿੰਘ  ਵਲੋਂ ਸਿਹਤ ਵਿਭਾਗ ਦੀਆਂ ਟੀਮਾਂ ਦੇ ਨਾਲ ਲੋਕਾਂ ਨੂੰ ਇਹ ਅਪੀਲ ਵੀ ਕੀਤੀ ਗਈ ਕਿ ਉਹ ਆਪਣੇ 0 ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਨਜ਼ਦੀਕੀ ਪੋਲੀਓ ਬੂਥ ’ਤੇ ਲਿਜਾ ਕੇ ਪੋਲੀਓ ਰੋਧਕ ਬੂੰਦਾਂ ਪਿਲਾਉਣ ਅਤੇ ਸਿਹਤ ਵਿਭਾਗ ਦੁਆਰਾ ਗਠਿਤ ਟੀਮਾਂ ਦਾ ਪੂਰਨ ਸਹਿਯੋਗ ਕਰਨ ਤਾਂ ਜੋ ਇਸ ਮੁਹਿੰਮ ਨੂੰ ਪੂਰਨ ਰੂਪ ਵਿੱਚ ਸਫਲ ਕੀਤਾ ਜਾ ਸਕੇ।  ਉਹਨਾਂ ਨੇ  ਦੱਸਿਆ ਕਿ ਜ਼ਿਲਾ ਫਾਜ਼ਿਲਕਾ ਦੇ ਸਾਰੇ ਸ਼ਹਿਰੀ ਖੇਤਰਾਂ ਅਤੇ ਪਿੰਡਾਂ ਵਿੱਚ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਦੌਰਾਨ ਪਹਿਲੇ ਦਿਨ ਬੂਥਾਂ ਤੇ 73234 ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ ਹਨ। ਇਸ ਮੌਕੇ ਕਾਰਜਕਾਰੀ ਜਿਲਾ ਟੀਕਾਕਰਨ ਅਫ਼ਸਰ ਡਾਕਟਰ ਐਡੀਸਨ ਐਰਿਕ  ਨੇ ਦੱਸਿਆ ਕਿ ਤਿੰਨ ਦਿਨ ਚ...