ਪੰਜਾਬ ਪੁਲਿਸ ਨੇ ਪਾਕਿ-ਸਮਰਥਿਤ ਅੱਤਵਾਦੀ ਮਾਡਿਊਲ ਦੇ 10 ਮੈਂਬਰਾਂ ਦੀ ਗ੍ਰਿਫਤਾਰੀ ਨਾਲ ਪੁਲਿਸ ਅਦਾਰੇ ‘ਤੇ ਸੰਭਾਵਿਤ ਗ੍ਰੇਨੇਡ ਹਮਲਾ ਟਾਲਿਆ
ਚੰਡੀਗੜ੍ਹ/ਅੰਮ੍ਰਿਤਸਰ, 6 ਦਸੰਬਰ:
ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਮਿਸ਼ਨਰੇਟ ਪੁਲਿਸ (ਸੀ.ਪੀ.) ਅੰਮ੍ਰਿਤਸਰ ਨੇ ਪਾਕਿ ਅਧਾਰਤ ਹਰਵਿੰਦਰ ਰਿੰਦਾ ਅਤੇ ਵਿਦੇਸ਼ ਅਧਾਰਤ ਹੈਪੀ ਪਾਸੀਅਨ, ਜੀਵਨ ਫੌਜੀ ਅਤੇ ਜਸ਼ਨਪ੍ਰੀਤ ਸਿੰਘ ਉਰਫ਼ ਲਾਲ ਦੁਆਰਾ ਚਲਾਏ ਜਾ ਰਹੇ ਸਰਹੱਦ ਪਾਰੋਂ ਅੱਤਵਾਦੀ ਮਾਡਿਊਲ ਦੇ ਚਾਰ ਮੁੱਖ ਸੰਚਾਲਕਾਂ ਸਮੇਤ 10 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਬਟਾਲਾ ਖੇਤਰ ਵਿੱਚ ਪੁਲਿਸ ਅਦਾਰੇ 'ਤੇ ਸੰਭਾਵਿਤ ਗ੍ਰਨੇਡ ਹਮਲੇ ਨੂੰ ਟਾਲਣ ਵਿੱਚ ਸਫਲਤਾ ਹਾਸਲ ਕੀਤੀ ਹੈ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਚਾਰ ਮੁੱਖ ਕਾਰਕੁਨਾਂ ਦੀ ਪਛਾਣ ਅਰਜਨਪ੍ਰੀਤ ਸਿੰਘ ਵਾਸੀ ਅਵਾਨ ਰਾਮਦਾਸ, ਅੰਮ੍ਰਿਤਸਰ; ਲਵਪ੍ਰੀਤ ਸਿੰਘ ਉਰਫ ਲਵ ਵਾਸੀ ਪੇਰੇਵਾਲ, ਅੰਮ੍ਰਿਤਸਰ; ਬਸੰਤ ਸਿੰਘ ਅਤੇ ਅਮਨਪ੍ਰੀਤ ਸਿੰਘ ਉਰਫ ਅਮਨ ਦੋਵੇਂ ਵਾਸੀ ਬਾਬਾ ਬਕਾਲਾ ਸਾਹਿਬ, ਅੰਮ੍ਰਿਤਸਰ ਵਜੋਂ ਹੋਈ ਹੈ। ਇਸ ਦੇ ਨਾਲ ਹੀ ਲੌਜਿਸਟਿਕ ਸਹਾਇਤਾ ਦੇਣ ਵਾਲੇ ਛੇ ਹੈਂਡਲਰਾਂ ਦੀ ਪਛਾਣ ਬਰਿੰਦਰਪਾਲ ਸਿੰਘ ਉਰਫ਼ ਮਨੀ ਅ...








