ਪੰਜਾਬ ‘ਚ ਡਿਜੀਟਲ ਕ੍ਰਾਂਤੀ ਦੇ ਨਵੇਂ ਯੁੱਗ ਦਾ ਆਗ਼ਾਜ਼: ਹੁਣ ਸਰਪੰਚ, ਨੰਬਰਦਾਰ ਅਤੇ ਐਮ.ਸੀ. ਆਨਲਾਈਨ ਕਰਨਗੇ ਅਰਜ਼ੀਆਂ ਤਸਦੀਕ
ਚੰਡੀਗੜ੍ਹ, 5 ਦਸੰਬਰ:
ਸੂਬੇ ਵਿੱਚ ਡਿਜੀਟਲ ਪ੍ਰਸ਼ਾਸਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਕ ਅਹਿਮ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਸਰਪੰਚ, ਨੰਬਰਦਾਰ ਅਤੇ ਮਿਉਂਸਪਲ ਕੌਂਸਲਰ (ਐਮ.ਸੀਜ਼) ਵੱਖ-ਵੱਖ ਸਰਟੀਫਿਕੇਟਾਂ ਲਈ ਅਰਜ਼ੀਆਂ ਦੀ ਆਨਲਾਈਨ ਤਸਦੀਕ ਕਰਨਗੇ। ਇਸ ਨਵੀਂ ਪਹਿਲਕਦਮੀ ਨੂੰ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਦਾ ਉਦੇਸ਼ ਨਾਗਰਿਕਾਂ ਨੂੰ ਸਰਪੰਚਾਂ, ਨੰਬਰਦਾਰਾਂ ਅਤੇ ਐਮ.ਸੀਜ਼. ਤੋਂ ਦਸਤਖ਼ਤ ਕਰਵਾਉਣ ਲਈ ਉਨ੍ਹਾਂ ਕੋਲ ਵਾਰ ਵਾਰ ਆਉਣ-ਜਾਣ ਦੇ ਝੰਜਟ ਤੋਂ ਛੁਟਕਾਰਾ ਦਿਵਾਉਣਾ ਹੈ।
ਇਸ ਡਿਜੀਟਲ ਪਹਿਲਕਦਮੀ ਤਹਿਤ, ਸਭ ਤੋਂ ਵੱਧ ਮੰਗ ਵਾਲੀਆਂ ਸੇਵਾਵਾਂ ਜਿਵੇਂ ਰਿਹਾਇਸ਼ੀ ਸਰਟੀਫਿਕੇਟ, ਜਾਤੀ (ਐਸ.ਸੀ., ਬੀ.ਸੀ./ਓ.ਬੀ.ਸੀ.) ਸਰਟੀਫਿਕੇਟ, ਆਮਦਨ ਸਰਟੀਫਿਕੇਟ, ਈ.ਡਬਲਿਊ.ਐਸ. ਸਰਟੀਫਿਕੇਟ, ਬੁਢਾਪਾ ਪੈਨਸ਼ਨ ਅਤੇ ਡੋਗਰਾ ਸਰਟੀਫਿਕੇਟ ਸਬੰਧੀ ਅਰਜ਼ੀਆਂ ਤਸਦੀਕ ਲਈ ਸਬੰਧਤ ਸਰਪੰਚ, ਨੰਬਰਦਾਰ ਅਤੇ ਐਮ.ਸੀ. ਨੂੰ ਆਨਲਾਈਨ ਭੇਜੀਆਂ ਜਾਣਗੀਆਂ। ਇਹਨਾਂ ਸੇਵਾਵਾਂ ਲਈ ਪੇਂਡੂ ਖੇਤਰਾਂ ਵਿੱਚ ਸਰਪੰਚ...








