ਕਿਸਾਨ ਸੁਖਦੇਵ ਸਿੰਘ ਪਿਛਲੇ ਕਈ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਕਰ ਰਿਹੈ ਕਣਕ ਦੀ ਬਿਜਾਈ—ਮੁੱਖ ਖੇਤੀਬਾੜੀ ਅਫ਼ਸਰ
ਮਾਨਸਾ, 04 ਦਸੰਬਰ :
ਮੁੱਖ ਖੇਤੀਬਾੜੀ ਅਫ਼ਸਰ ਮਾਨਸਾ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਕੈਂਪ ਜਾਂ ਸੈਮੀਨਾਰ ਲਗਾ ਕੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂਹੰਦ ਨੂੰ ਬਿਨ੍ਹਾਂ ਅੱਗ ਲਗਾਏ ਉਸਦਾ ਯੋਗ ਪ੍ਰਬੰਧਨ ਕਰਕੇ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਜਿਸ ਸਦਕਾ ਅਗਾਂਹਵਧੂ ਕਿਸਾਨ ਰਹਿੰਦ-ਖੂਹੰਦ ਨੂੰ ਬਿਨ੍ਹਾਂ ਅੱਗ ਲਗਾਏ ਬਿਜਾਈ ਕਰਨ ਨੂੰ ਤਰਜੀਹ ਦਿੰਦੇ ਹਨ। ਇਸੇ ਤਰ੍ਹਾਂ ਦੇ ਇੱਕ ਅਗਾਂਹਵਧੂ ਕਿਸਾਨ ਪਿੰਡ ਉਭਾ ਬਲਾਕ ਮਾਨਸਾ ਦੇ ਵਸਨੀਕ ਸ਼੍ਰੀ ਸੁਖਦੇਵ ਸਿੰਘ ਪੁੱਤਰ ਪ੍ਰੀਤਮ ਸਿੰਘ ਹਨ ਜੋ ਪਿਛਲੇ ਕਈ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਕਣਕ ਦੀ ਬਿਜਾਈ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਕਿਸਾਨ ਸੁਖਦੇਵ ਸਿੰਘ ਪਿਛਲੇ ਸੱਤ ਸਾਲਾਂ ਤੋਂ ਪਰਾਲੀ ਨੂੰ ਅੱਗ ਲਗਾਏ ਬਿਨਾਂ ਕਣਕ ਦੀ ਬਿਜਾਈ ਕਰ ਰਿਹਾ ਹੈ। ਇਸ ਕਿਸਾਨ ਨੇ ਆਪਣੀ 38 ਏਕੜ ਰਕਬੇ ਵਿੱਚ 2016 ਤੋਂ ਲਗਾਤਾਰ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਕਣਕ ਦੀ ਬਿਜਾਈ ਕਰਕੇ ਪਿੰਡ ਲਈ ਇੱਕ ਮਿਸਾਲ ਕਾਇਮ ਕੀਤੀ ਹੈ। ਇਸ ਤਰ੍ਹਾਂ ਇਸ ਕਿਸਾਨ ਨੇ ਵਹਾਈ ਦਾ ਖਰਚਾ ਵੀ ਘੱਟ ਕਰਦੇ ਹੋਏ ਆ...








