ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿਵਿਆਂਗ ਦਿਵਸ ਅਤੇ ਵਿਸ਼ਵ ਏਡਜ ਦਿਵਸ ਮਨਾਇਆ ਗਿਆ
ਸ੍ਰੀ ਮੁਕਤਸਰ ਸਾਹਿਬ, 03 ਦਸੰਬਰ
ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜ ਕੁਮਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਜ਼ਿਲ੍ਹਾ ਰਿਸੋਰਸ ਸੈਂਟਰ ਵਿਖੇ ਅਪੰਗ ਬੱਚਿਆ ਨਾਲ ਵਿਸ਼ਵ ਦਿਵਿਆਂਗ ਦਿਵਸ ਮਨਾਇਆ ਗਿਆ।
ਇਸ ਮੌਕੇ ਡਾ. ਗਗਨਦੀਪ ਕੌਰ ਵੱਲੋਂ ਸਕੂਲ ਵਿੱਚ ਪੜ੍ਹ ਰਹੇ ਬੱਚਿਆਂ ਅਤੇ ਮੈਨੇਜਮੈਂਟ ਦਾ ਤਹਿ ਦਿਲੋਂ ਧੰਨਵਾਦ ਕਰਦੇ ਕਿਹਾ ਕਿ ਬੱਚਿਆਂ ਵੱਲੋਂ ਜੋ ਵੀ ਪ੍ਰੋਗਰਾਮ ਕੀਤਾ ਗਿਆ ਹੈ, ਉਸ ਦੀ ਜਿੰਨ੍ਹੀ ਵੀ ਸ਼ਲਾਘਾ ਕੀਤੀ ਜਾਵੇ ਉਨ੍ਹੀਂ ਹੀ ਘੱਟ ਹੈ ਕਿਉਂਕਿ ਇਹਨਾਂ ਵਿੱਚ ਉਹ ਕਾਬਲੀਅਤ ਹੈ ਜੋ ਆਮ ਮਨੁੱਖ ਵਿੱਚ ਵੀ ਹੋਣੀ ਅਸੰਭਵ ਹੈ। ਉਨ੍ਹਾਂ ਵੱਲੋਂ ਡਿਸੇਬਲਿਟੀ ਐਕਟ 1995 ਸਬੰਧੀ ਵੀ ਜਾਣਕਾਰੀ ਦਿੱਤੀ ਗਈ, ਇਸ ਮੌਕੇ ਬੱਚਿਆਂ ਨੂੰ ਖਾਣ ਪੀਣ ਦਾ ਸਮਾਨ ਵੀ ਮੁਹੱਈਆ ਕਰਵਾਇਆ ਗਿਆ। ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸੀ।
ਇਸੇ ਤਰ੍ਹਾਂ ਹੀ ਦਫਤਰ ਸਿਵਲ ਸਰਜਨ, ਸ਼੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਏਡਜ ਦਿਵਸ ਮਨਾਇ...








