Monday, September 14
Shadow

National

ਸ਼ਹਿਰੀ ਖੇਤਰਾਂ ਵਿਚ 100 ਫੀਸਦੀ ਆਬਾਦੀ ਨੂੰ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵਿਆਪਕ ਯੋਜਨਾਬੰਦੀ-ਡਾ.ਰਵਜੋਤ ਸਿੰਘ

ਸ਼ਹਿਰੀ ਖੇਤਰਾਂ ਵਿਚ 100 ਫੀਸਦੀ ਆਬਾਦੀ ਨੂੰ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵਿਆਪਕ ਯੋਜਨਾਬੰਦੀ-ਡਾ.ਰਵਜੋਤ ਸਿੰਘ

National, Politics, Punjab, Trending
ਫਗਵਾੜਾ/ਚੰਡੀਗੜ੍ਹ, 3 ਦਸੰਬਰ:  ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਕਿਹਾ ਹੈ ਕਿ ਸ਼ਹਿਰੀ ਖੇਤਰਾਂ ਵਿਚ 100 ਫੀਸਦੀ ਆਬਾਦੀ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਵਿਆਪਕ ਯੋਜਨਾਬੰਦੀ ਉਲੀਕੀ ਗਈ ਹੈ, ਜਿਸ ਤਹਿਤ ਭਵਿੱਖ ਵਿਚ ਪਾਣੀ ਦੀ ਕਮੀ ਦਾ ਸਾਹਮਣਾ ਕਰ ਰਹੇ ਖੇਤਰਾਂ ਵਿਚ ਪਹਿਲ ਦੇ ਆਧਾਰ ’ਤੇ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਵਲੋਂ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ। ਅੱਜ ਫਗਵਾੜਾ ਵਿਖੇ 4.35 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੇ ਜਾਣ ਵਾਲੇ ਵਾਟਰ ਸਪਲਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਦੱਸਿਆ ਕਿ ਨਗਰ ਨਿਗਮ ਅਤੇ ਨਗਰ ਕੌਂਸਲਾਂ ਵਿਚ ਪਾਣੀ ਦੀ ਸਪਲਾਈ ਸਬੰਧੀ ਅਧਿਕਾਰੀਆਂ ਨੂੰ ਮੁਕੰਮਲ ਅਧਿਐਨ ਪਿੱਛੋਂ ਵਿਆਪਕ ਰਿਪੋਰਟਾਂ ਦੇਣ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ 4.35 ਕਰੋੜ ਰੁਪਏ ਦੇ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਸੰਤੋਖਪੁਰਾ, ਗੋਬਿੰਦਪੁਰਾ, ਕੋਠੜਾ, ਨਕੋਦਰ ਰੋਡ, ਪੁਰੇਵਾਲ ਨਗਰ ਤੇ ਖਲਵਾੜਾ ਰੋਡ ਦੀ 8 ਹਜ਼ਾਰ ਤੋਂ ਵੱਧ ਆਬਾਦੀ ਨੂੰ ਪੀਣ ਵਾਲੇ ਸਾਫ ਪਾਣੀ ਦੀ ਸਪ...
ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਦੇ ਵਿਕਾਸ ਲਈ ਵਚਨਬੱਧ- ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਦੇ ਵਿਕਾਸ ਲਈ ਵਚਨਬੱਧ- ਕੈਬਨਿਟ ਮੰਤਰੀ ਡਾ. ਬਲਜੀਤ ਕੌਰ

National, Politics, Punjab, Trending
ਸ੍ਰੀ ਮੁਕਤਸਰ ਸਾਹਿਬ, 03 ਦਸੰਬਰ: ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਰਕਾਰੀ ਕਾਲਜ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੌਰਾਨ ਜ਼ਿਲ੍ਹੇ ਦੇ 248 ਪਿੰਡਾਂ ਦੀਆਂ ਪੰਚਾਇਤਾਂ ਦੇ ਨਵੇਂ ਚੁਣੇ ਗਏ 248 ਸਰਪੰਚ ਅਤੇ 1908 ਪੰਚਾਂ ਨੂੰ ਸਹੁੰ ਚੁਕਾਉਣ ਮੌਕੇ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ, ਸ. ਜਗਦੀਪ ਸਿੰਘ ਕਾਕਾ ਬਰਾੜ, ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਤੁਸ਼ਾਰ ਗੁਪਤਾ ਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਉਣ ਲਈ ਮੁਬਾਰਕਬਾਦ ਦਿੰਦਿਆਂ ਸਮਾਗਮ ਵਿੱਚ ਪੁੱਜੇ ਸਰਪੰਚਾਂ ਅਤੇ ਪੰਚਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਡਾ. ਬਲਜੀਤ ਕੌਰ ਨੇ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਨੂੰ ਜਮਹੂਰੀਅਤ ਦੀ ਨੀਂਹ ਦੱਸਦਿਆ ਕਿਹਾ ਕ...
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ ਵਿੱਚ ਪਾਈ ਪੰਜਾਬ ਦੇ ਨਵੇਂ ਸਿੱਖਿਆ ਮਾਡਲ ਦੀ  ਬਾਤ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ ਵਿੱਚ ਪਾਈ ਪੰਜਾਬ ਦੇ ਨਵੇਂ ਸਿੱਖਿਆ ਮਾਡਲ ਦੀ ਬਾਤ

National, Politics, Punjab, Trending
ਚੰਡੀਗੜ੍ਹ/ਜੀਂਉਗੀ ਡੂ , 3 ਦਸੰਬਰ: ਯੂਨੈਸਕੋ ਵਲੋਂ ਭਵਿੱਖੀ ਸਿੱਖਿਆ ਬਾਰੇ ਦੱਖਣੀ ਕੋਰੀਆ ਦੇ ਜੀਂਉਗੀ ਡੂ ਸਹਿਰ ਦੇ ਸੁਵਾਨ ਕਨਵੈਨਸ਼ਨ ਸੈਂਟਰ ਵਿਖੇ ਕਰਵਾਏ ਜਾ ਰਹੇ ਅੰਤਰਰਾਸ਼ਟਰੀ ਕਨਵੈਨਸ਼ਨ ਵਿੱਚ ਭਾਰਤ ਦੀ ਨੁਮਾਇੰਦਗੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀਕਾਰੀ ਉਪਰਾਲਿਆਂ ਬਾਰੇ ਚਾਨਣਾ ਪਾਉਂਦਾ ਕਿਹਾ ਕਿ ਆਲਮੀ ਪੱਧਰ ਤੇ ਪੈਂਦਾ ਹੋ ਰਹੀਆਂ ਚੁਣੌਤੀਆਂ ਦਾ ਹੱਲ  ਸਿੱਖਿਆ ਦੇ ਖੇਤਰ ਵਿੱਚ ਨਿਵੇਕਲੀਆਂ ਤਬਦੀਲੀਆਂ ਨਾਲ ਹੀ ਕੱਢਿਆ ਜਾ ਸਕਦਾ ਹੈ ਅਤੇ ਸਾਡੀ ਸਰਕਾਰ ਇਸੇ ਦਿਸ਼ਾ ਵਿਚ ਕੰਮ ਕਰ ਰਹੀ ਹੈ । ਅੰਤਰਰਾਸ਼ਟਰੀ ਕਾਨਫਰੰਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇੱਕ ਬੁਨਿਆਦੀ ਢਾਂਚਾ ਵਿਕਾਸ ਮਿਸ਼ਨ ਸ਼ੁਰੂ ਕੀਤਾ ਗਿਆ ਹੈ, ਜਿਸ ਵਿੱਚ ਵਿਦਿਅਕ ਵਾਤਾਵਰਣ ਦੀ ਸਿਰਜਣਾ ਨੂੰ ਹੋਰ ਮਜ਼ਬੂਤ ਕਰਨ 'ਤੇ ਧਿਆਨ ਕੇਂਦ੍ਰਿਤ ਕੀਤਾ ਗਿਆ ਹੈ, ਜਿਸ ਵਿੱਚ ਹਜ਼ਾਰਾਂ ਨਵੇਂ ਕਲਾਸਰੂਮਾਂ ਦੀ ਉਸਾਰੀ, ਸਕੂਲ ਸੁਰੱਖਿਆ ਲਈ ਚਾਰਦੀਵਾਰੀ ਬਣਾਉਣਾ, ਵਿਦਿਆਰਥੀਆਂ ਨੂੰ ਬੱਸ ਸੇਵਾਵ...
ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਤਰੱਕੀ ਤੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ- ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਤਰੱਕੀ ਤੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ- ਡਾ. ਬਲਜੀਤ ਕੌਰ

National, Politics, Punjab, Trending
ਫ਼ਰੀਦਕੋਟ/ਚੰਡੀਗੜ੍ਹ 03 ਦਸੰਬਰ ਅੰਤਰਰਾਸ਼ਟਰੀ ਦਿਵਿਆਂਗ ਦਿਵਸ 2024 ਦੇ ਸਬੰਧ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਅੱਜ ਨਹਿਰੂ ਸਟੇਡੀਅਮ ਵਿਖੇ ਰਾਜ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਡਾਇਰੈਕਟਰ ਸ਼ੇਨਾ ਅਗਰਵਾਲ, ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ, ਐਸ.ਐਸ.ਪੀ ਡਾ. ਪ੍ਰੱਗਿਆ ਜੈਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ । ਇਸ ਮੌਕੇ ਸਮੁੱਚੇ ਸੂਬੇ ਤੋਂ ਪਹੁੰਚੇ ਦਿਵਿਆਂਗਜਨਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਿਵਿਆਂਗਜਨਾਂ ਤੇ ਹੋਰ ਕਮਜ਼ੋਰ ਤਬਕਿਆਂ ਦੀ ਤਰੱਕੀ ਤੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਸਹੂਲਤ ਲਈ ਜਿੱਥੇ ਰੁਜ਼ਗਾਰ ਦੇ ਵੱਡੀ ਪੱਧਰ ਤੇ ਸਾਧਨ ਮੁਹੱਈਆ ਕਰਵਾਏ ਜਾ ਰਹੇ ਹਨ ਉੱਥੇ ਹੀ ਉਨ੍ਹਾਂ ਨੂੰ ਸਰਕਾਰੀ ਤੇ ਪ੍ਰਾਈਵੇਟ ਅਦਾਰਿਆਂ ਵਿੱਚ ਨੌਕਰੀਆਂ ਵਿੱਚ ਉਨ੍ਹਾਂ ਦਾ ਬਣਦਾ ਕੋਟਾ ਹਰ ਹਾਲਤ ਵਿੱਚ ਲਾਗੂ ਕੀਤਾ ਜਾਵੇਗਾ।...
ਪਾਈਟੈਕਸ ਨਾਲ ਪੰਜਾਬ ਦੇ ਕਾਰੋਬਾਰੀਆਂ ਨੂੰ ਮਿਲਿਆ ਅੰਤਰਰਾਸ਼ਟਰੀ ਮੰਚ : ਧਾਲੀਵਾਲ

ਪਾਈਟੈਕਸ ਨਾਲ ਪੰਜਾਬ ਦੇ ਕਾਰੋਬਾਰੀਆਂ ਨੂੰ ਮਿਲਿਆ ਅੰਤਰਰਾਸ਼ਟਰੀ ਮੰਚ : ਧਾਲੀਵਾਲ

National, Politics, Punjab, Trending
ਅੰਮ੍ਰਿਤਸਰ 2 ਦਸੰਬਰ 2024--- ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਹਰ ਸਾਲ ਆਯੋਜਿਤ ਕੀਤੇ ਜਾਣ ਵਾਲੇ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਰਾਹੀਂ ਪੰਜਾਬ ਦੇ ਕਾਰੋਬਾਰੀਆਂ ਨੂੰ ਇੱਕ ਅੰਤਰਰਾਸ਼ਟਰੀ ਮੰਚ ਮਿਲ ਰਿਹਾ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ  ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਣਜੀਤ ਐਵੀਨਿਊ, ਅੰਮ੍ਰਿਤਸਰ ਵਿਖੇ ਹੋਣ ਜਾ ਰਹੇ 18ਵੇਂ ਪਾਈਟੈਕਸ ਸਮਾਗਮ ਤੋਂ ਪਹਿਲਾਂ ਆਯੋਜਿਤ ਕੀਤੀ ਗਈ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਵਪਾਰ ਮੇਲੇ ਲੱਗਦੇ ਹਨ ਪਰ ਪਾਈਟੈਕਸ ਨੇ ਕੌਮਾਂਤਰੀ ਪੱਧਰ ’ਤੇ ਨਵੀਂ ਪਛਾਣ ਬਣਾਈ ਹੈ। ਜਿਸ ਕਾਰਨ ਇਸ ਵਾਰ ਅਫਗਾਨਿਸਤਾਨ, ਮਿਸਰ, ਪਾਕਿਸਤਾਨ, ਥਾਈਲੈਂਡ ਸਮੇਤ ਕਈ ਦੇਸ਼ ਹਿੱਸਾ ਲੈ ਰਹੇ ਹਨ। ਇਹ ਹੁਣ ਇੱਥੇ ਸਭ ਤੋਂ ਵੱਕਾਰੀ ਅਤੇ ਉਡੀਕਿਆ ਜਾਣ ਵਾਲਾ ਸਮਾਗਮ ਬਣ ਗਿਆ ਹੈ। ਅੰਮ੍ਰਿਤਸਰ ਹੀ ਨਹੀਂ ਪੰਜਾਬ ਦੇ ਲੋਕ ਇਸਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ। ਇਸ ਮੌਕੇ ਅੰਮ੍ਰਿਤਸਰ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ 5...
ਨਾਜਾਇਜ਼ ਉਸਾਰੀਆਂ ਦਾ ਪਤਾ ਲਗਾਉਣ ਲਈ ਧਾਲੀਵਾਲ ਨੇ ਕਾਰਪੋਰੇਸ਼ਨ ਤੋਂ ਮੰਗੀ ਜਾਇਜ਼ ਉਸਾਰੀਆਂ ਦੀ ਸੂਚੀ

ਨਾਜਾਇਜ਼ ਉਸਾਰੀਆਂ ਦਾ ਪਤਾ ਲਗਾਉਣ ਲਈ ਧਾਲੀਵਾਲ ਨੇ ਕਾਰਪੋਰੇਸ਼ਨ ਤੋਂ ਮੰਗੀ ਜਾਇਜ਼ ਉਸਾਰੀਆਂ ਦੀ ਸੂਚੀ

National, Politics, Punjab, Trending
ਅੰਮ੍ਰਿਤਸਰ 2 ਦਸੰਬਰ 2024—  ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਲਈ ਕੀਤੀ ਗਈ ਉੱਚ ਪਧਰੀ ਮੀਟਿੰਗ ਵਿੱਚ ਕਾਰਪੋਰੇਸ਼ਨ ਅੰਮ੍ਰਿਤਸਰ ਕੋਲੋਂ ਜਾਇਜ਼ ਹੋ ਰਹੀਆਂ ਉਸਾਰੀਆਂ ਦੀ ਸੂਚੀ ਮੰਗੀ ਹੈ। ਉਨਾਂ ਕਿਹਾ ਕਿ ਤੁਹਾਡੇ ਵੱਲੋਂ ਪਾਸ ਹੋਈਆਂ ਉਸਾਰੀਆਂ ਦੀ ਸੂਚੀ ਦੇ ਨਾਲ ਮੈਂ ਨਜਾਇਜ਼ ਹੋ ਰਹੀਆਂ ਉਸਾਰੀਆਂ ਤੱਕ ਪਹੁੰਚ ਸਕਾਂਗਾ। ਉਹਨਾਂ ਕਿਹਾ ਕਿ ਸਾਨੂੰ ਨਾਜਾਇਜ਼ ਉਸਾਰੀਆਂ ਰੋਕਣ ਲਈ ਪਹਿਲਾਂ ਹਰਕਤ ਵਿੱਚ ਆਉਣ ਦੀ ਲੋੜ ਹੈ ਨਾ ਕਿ ਉਸਾਰੀ ਤੋਂ ਬਾਅਦ ਉਸ ਨੂੰ ਢਾਉਣ ਜਾਂ ਉਸ ਉੱਤੇ ਪਾਬੰਦੀਆਂ ਲਗਾਉਣ ਵਰਗੇ ਫੈਸਲੇ ਲੈਣ ਦੀ ਸਰਦਾਰ ਧਾਲੀਵਾਲ ਨੇ ਇਹ ਵੀ ਹਦਾਇਤ ਕੀਤੀ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਹਰੇਕ ਹਲਕੇ ਨੂੰ 150 ਕਰੋੜ ਰੁਪਈਆ ਵਿਕਾਸ ਕਾਰਜਾਂ ਲਈ ਦਿੱਤਾ ਗਿਆ ਸੀ ਅਤੇ ਅੰਮ੍ਰਿਤਸਰ ਵਿੱਚ ਇਹ ਦੱਸਿਆ ਜਾਵੇ ਕਿ ਇਹ ਪੈਸਾ ਕਿੱਥੇ ਅਤੇ ਕਿੰਨਾ ਲੱਗਾ ਹੈ, ਇਸ ਦੇ ਨਾਲ ਹੀ ਉਹਨਾਂ ਨੇ ਕਾਰਪੋਰੇਸ਼ਨ ਕੋਲੋਂ ਹੁਣ ਤੱਕ ਜਾਰੀ ਕੀਤੇ ਗਏ ਟੈਂਡਰਾਂ ਅਤੇ ...
ਰੇਸ਼ਮ ਉਦਪਾਦਕਾਂ ਅਤੇ ਕਾਰੀਗਰਾਂ ਨੂੰ ਉਤਸ਼ਾਹਿਤ ਕਰਨਾ ਹੈ ਮੁੱਖ ਮੰਤਵ : ਮੋਹਿੰਦਰ ਭਗਤ

ਰੇਸ਼ਮ ਉਦਪਾਦਕਾਂ ਅਤੇ ਕਾਰੀਗਰਾਂ ਨੂੰ ਉਤਸ਼ਾਹਿਤ ਕਰਨਾ ਹੈ ਮੁੱਖ ਮੰਤਵ : ਮੋਹਿੰਦਰ ਭਗਤ

National, Politics, Punjab, Trending
ਚੰਡੀਗੜ, 2 ਦਸੰਬਰ ਪੰਜਾਬ 'ਚ ਰੇਸ਼ਮ ਦੇ ਕਿੱਤੇ ਨਾਲ ਸਬੰਧਤ ਰੇਸ਼ਮ ਕੀਟ ਪਾਲਕਾਂ ਅਤੇ ਰੇਸ਼ਮ ਦੇ ਕਾਰੀਗਰਾਂ, ਸੈਲਫ ਹੈਲਪ ਗਰੁੱਪਾਂ ਅਤੇ ਵਿਸ਼ੇਸ ਤੌਰ ਤੇ ਔਰਤਾਂ ਨੂੰ ਉਤਸ਼ਾਹਿਤ ਕਰਨ ਅਤੇ ਉਹਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਸਿਲਕ ਐਕਸਪੋ-2024 ਦਾ ਆਯੋਜ਼ਨ ਕੀਤਾ ਜਾ ਰਿਹਾ ਹੈ। ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਲਕ ਐਕਸਪੋ 4 ਦਸੰਬਰ ਤੋਂ 9 ਦਸੰਬਰ-2024 ਤੱਕ ਕਿਸਾਨ ਭਵਨ ਸੈਕਟਰ-35, ਚੰਡੀਗੜ੍ਹ ਵਿਖੇ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਐਕਸਪੋ ਸਿਲਕ ਮਾਰਕ ਆਰਗੇਨਾਈਜੇਸ਼ਨ ਆਫ ਇੰਡੀਆ ਅਤੇ ਬਾਗਬਾਨੀ ਵਿਭਾਗ ਪੰਜਾਬ ਦੇ ਆਪਸੀ ਸਹਿਯੋਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ। ਸ੍ਰੀ ਭਗਤ ਨੇ ਅੱਗੇ ਦੱਸਿਆ ਕਿ ਇਸ ਸਮਾਰੋਹ ਵਿੱਚ ਭਾਰਤ ਦੇ ਸਮੂਹ ਰਾਜਾਂ ਦੇ ਕਾਰੀਗਰ, ਵਪਾਰੀ, ਰੇਸ਼ਮ ਬੋਰਡ ਦੇ ਰਜਿਸਟਰਡ ਅਦਾਰੇ, ਸੁਸ਼ਾਇਟੀਜ਼ ਵੱਲੋਂ ਸਿਲਕ ਨਾਲ ਸਬੰਧਤ ਵੱਖ-ਵੱਖ ਕਿਸਮਾਂ ਦੇ ਸਟਾਲ ਲਗਾਏ ਜਾਣਗੇ।...
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ ਪੂਰਬੀ ਦੇ 8 ਅਧਿਆਪਕਾਂ ਨੇ ਚੈੱਸ ਮੁਕਾਬਲਿਆਂ ਵਿੱਚੋਂ ਜਿੱਤੇ ਗੋਲਡ, ਚਾਂਦੀ, ਕਾਂਸੀ ਮੈਡਲ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ ਪੂਰਬੀ ਦੇ 8 ਅਧਿਆਪਕਾਂ ਨੇ ਚੈੱਸ ਮੁਕਾਬਲਿਆਂ ਵਿੱਚੋਂ ਜਿੱਤੇ ਗੋਲਡ, ਚਾਂਦੀ, ਕਾਂਸੀ ਮੈਡਲ

National, Politics, Punjab, Trending
ਮੋਗਾ, 2 ਦਸੰਬਰ ‘ਖੇਡਾ ਵਤਨ ਪੰਜਾਬ ਦੀਆਂ-2024’ ਦੇ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਜ਼ਿਲ੍ਹਾ ਮੋਗਾ ਦੇ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਜਲਾਲਾਬਾਦ ਪੂਰਬੀ ਦੇ ਅਧਿਆਪਕਾਂ ਨੇ ਚੈੱਸ ਮੁਕਾਬਲਿਆ ਵਿੱਚ ਇੱਕ ਗੋਲਡ, ਚਾਰ ਚਾਂਦੀ ਅਤੇ ਤਿੰਨ ਕਾਂਸੀ ਮੈਡਲ ਜਿੱਤ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਇਹ ਮੁਕਾਬਲੇ ਜਲੰਧਰ ਵਿਖੇ ਆਯੋਜਿਤ ਕਰਵਾਏ ਗਏ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਕਮਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਵਿੱਚ ਸਰਕਾਰੀ ਸੇਵਾਵਾਂ ਨਿਭਾਅ ਰਹੇ 8 ਅਧਿਆਪਕਾਂ ਨੇ ਪੰਜਾਬ ਸਰਕਾਰ ਦੁਆਰਾ ਆਯੋਜਿਤ ਖੇਡਾ ਵਤਨ ਪੰਜਾਬ ਦੀਆਂ-2024 ਵਿੱਚ ਭਾਗ ਲਿਆ ਅਤੇ ਸਾਰੇ ਹੀ ਅਧਿਆਪਕਾਂ ਨੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੋਸ਼ਨ ਕਰਦੇ ਹੋਏ ਵੱਖ ਵੱਖ ਮੈਡਲ ਹਾਸਲ ਕੀਤੇ। ਇਹਨਾਂ ਮੁਕਾਬਲਿਆਂ ਬਾਰੇ ਵਿਸਥਾਰ ਵਿੱਚ ਦੱਸਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਇਹ ਮੁਕਾਬਲੇ ਮਿਤੀ 19 ਨਵੰਬਰ ਤੋਂ 22 ਨਵੰਬਰ 2024 ਤੱਕ ਹੋਏ ਹੋਏ ਸਨ। ਮਹਿਲਾ ਉਮਰ 31-40 ਵਰਗ ਵਿੱਚ ਉਹਨਾਂ ਦੇ ਸਕੂਲ ਦੇ ਸਾਇੰਸ ਵਿਸ਼ੇ ਦੇ ਅਧਿਆਪਕ ਸੁਨੀਤਾ ਰਾਣੀ ਦੀ ਟੀਮ ਨੇ ਮੋਗਾ ਜ਼ਿਲ੍ਹੇ ਲਈ ਪਹਿਲਾ ਸਥਾਨ ...
ਪੰਚਾਇਤ ਆਪਸੀ ਭਾਈਚਾਰਕ ਸਾਂਝ ਨਾਲ ਪਿੰਡ ਦੇ ਵਿਕਾਸ ਕਾਰਜ ਕਰਨ ਨੂੰ ਦੇਵੇ ਤਰਜੀਹ : ਡਿਪਟੀ ਕਮਿਸ਼ਨਰ

ਪੰਚਾਇਤ ਆਪਸੀ ਭਾਈਚਾਰਕ ਸਾਂਝ ਨਾਲ ਪਿੰਡ ਦੇ ਵਿਕਾਸ ਕਾਰਜ ਕਰਨ ਨੂੰ ਦੇਵੇ ਤਰਜੀਹ : ਡਿਪਟੀ ਕਮਿਸ਼ਨਰ

National, Politics, Punjab, Trending
ਬਠਿੰਡਾ, 2 ਦਸੰਬਰ : ਪੰਚਾਇਤ ਆਪਸੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਦਿਆਂ ਪਿੰਡਾਂ ਦੇ ਵਿਕਾਸ ਕਾਰਜ ਕਰਨ ਨੂੰ ਤਰਜੀਹ ਦੇਵੇ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਅਧੀਨ ਪੈਂਦੇ ਬਲਾਕ ਤਲਵੰਡੀ ਸਾਬੋ ਦੇ ਨਵੇਂ ਚੁਣੇ ਸਰਪੰਚਾਂ ਨਾਲ ਮੀਟਿੰਗ ਕਰਕੇ ਉਹਨਾਂ ਨੂੰ ਪਿੰਡਾਂ ਦੇ ਵਿਕਾਸ ਵਿੱਚ ਆਪਣਾ ਲੋੜੀਦੇ ਯੋਗਦਾਨ ਪਾਉਣ ਲਈ ਉਤਸਾਹਿਤ ਕਰਨ ਮੌਕੇ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਅੰਦਰ ਛੱਪੜਾਂ ਦੀ ਸਾਫ-ਸਫਾਈ ਕਰਵਾ ਕੇ ਉਹਨਾਂ ਨੂੰ ਥਾਪਰ ਮਾਡਲ ਦਾ ਰੂਪ ਦਿੱਤਾ ਜਾਵੇਗਾ। ਇਸ ਮੌਕੇ ਉਹਨਾਂ ਸਰਪੰਚਾਂ ਕੋਲੋਂ ਪਿੰਡਾਂ ਦੀਆਂ ਸਮੱਸਿਆਵਾਂ ਨੂੰ ਵੀ ਸੁਣਿਆ ਅਤੇ ਜਿਨਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਵਾਇਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਬਲਾਕ ਤਲਵੰਡੀ ਸਾਬੋ ਦੇ ਸਰਪੰਚਾਂ ਨੂੰ ਕਿਹਾ ਕਿ ਪਿੰਡ ਦੇ ਕਿਹੜੇ-ਕਿਹੜੇ ਕੰਮ ਕਰਨੇ ਹਨ ਉਹਨਾਂ ਨੂੰ ਟੀਚਾ ਮਿੱਥ ਕੇ ਤਨਦੇਹੀ ਤੇ ਇਮਾਨਦਾਰੀ ਨਾਲ ਕਰਨ ਨੂੰ ਤਰਜੀਹ ਦੇਣ। ਇਸ ਮੌਕੇ ਉਨਾਂ ਕਿਹਾ ਕਿ ਪਿੰਡਾਂ ਅੰਦਰ ਹੋਣ ਵਾਲੇ ਵਿਕਾਸ ਕਾਰਜਾਂ ਦੀ ਡਿਮਾਂਡ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਨੂੰ ਦੇ...
ਗੁਰੂ ਕੀ ਨਗਰੀ ਤਲਵੰਡੀ ਸਾਬੋ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਨਹੀਂ ਆਉਣ ਦਿੱਤੀ ਜਾਵੇਗੀ ਘਾਟ : ਚੀਫ ਵਿੱਪ ਪ੍ਰੋ: ਬਲਜਿੰਦਰ ਕੌਰ

ਗੁਰੂ ਕੀ ਨਗਰੀ ਤਲਵੰਡੀ ਸਾਬੋ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਨਹੀਂ ਆਉਣ ਦਿੱਤੀ ਜਾਵੇਗੀ ਘਾਟ : ਚੀਫ ਵਿੱਪ ਪ੍ਰੋ: ਬਲਜਿੰਦਰ ਕੌਰ

National, Politics, Punjab, Trending
ਤਲਵੰਡੀ ਸਾਬੋ (ਬਠਿੰਡਾ), 2 ਦਸੰਬਰ : ਗੁਰੂ ਕੀ ਨਗਰੀ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਹਨਾਂ ਗੱਲਾਂ ਦਾ ਪ੍ਰਗਟਾਵਾ ਚੀਫ ਵਿੱਪ ਵਿਧਾਇਕ ਤਲਵੰਡੀ ਸਾਬੋ ਪ੍ਰੋ. ਬਲਜਿੰਦਰ ਕੌਰ ਨੇ ਖੰਡਾ ਚੌਂਕ ਤੋਂ ਗਿੱਲਾਂ ਵਾਲਾ ਖੂਹ ਵਾਇਆ ਤਖਤ ਸਾਹਿਬ ਨੂੰ ਜਾਂਦੀ ਸੜਕ ਦਾ ਸੁੰਦਰੀਕਰਨ ਕਰਨ ਲਈ ਅਤੇ ਸ਼ਹਿਰ ਦੇ ਵਾਟਰ ਵਰਕਸ 'ਚ ਪੀਣ ਵਾਲੇ ਪਾਣੀ ਦੀ ਸਹੂਲਤ ਲਈ ਫਿਲਟਰ ਮੀਡੀਆ ਲਗਾਉਣ ਲਈ 322.19 ਲੱਖ ਰੁਪਏ ਦੇ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਇਸ ਮੌਕੇ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਹੀ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ 'ਤੇ ਲਿਜਾਣ ਲਈ ਕ੍ਰਾਂਤੀਕਾਰੀ ਪਹਿਲਕਦਮੀਆ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਦੇ ਯਤਨਾਂ ਸਦਕਾ ਅੱਜ ਤਲਵੰਡੀ ਸਾਬੋ ਦੇ ਵਾਸ਼ਿੰਦਿਆਂ...