ਪਿੰਡਾਂ ਵਿੱਚ ਮਹਿਲਾ ਸਰਪੰਚਾਂ ਦੀ ਹੋਂਦ ਮਹਿਲਾ ਸਸ਼ਕਤੀਕਰਨ ਵੱਲ ਵਧਦੇ ਕਦਮ- ਈ ਟੀ ਓ
ਜੰਡਿਆਲਾ ਗੁਰੂ, 30 ਨਵੰਬਰ
ਕੈਬਨਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਆਪਣੇ ਹਲਕੇ ਵਿੱਚ ਚੁਣੇ ਗਏ ਮਹਿਲਾ ਸਰਪੰਚਾਂ ਦੇ ਸਨਮਾਨ ਵਿੱਚ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਸੱਦਾ ਦਿੱਤਾ ਕਿ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਕੰਮ ਕਰਨ। ਉਹਨਾਂ ਨੇ ਕਿਹਾ ਕਿ ਲੋਕਾਂ ਦੀ ਭਲਾਈ ਅਤੇ ਪਿੰਡਾਂ ਦੇ ਵਿਆਪਕ ਵਿਕਾਸ ਲਈ ਜਨਤਾ ਦੇ ਪੈਸੇ ਦੀ ਸਮਝਦਾਰੀ ਨਾਲ ਵਰਤੋਂ ਯਕੀਨੀ ਬਣਾਉਣਾ ਲਾਜ਼ਮੀ ਹੈ। ਉਹਨਾਂ ਕਿਹਾ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਇਸ ਵਾਰ 53 ਫੀਸਦੀ ਮਹਿਲਾ ਸਰਪੰਚ ਹਨ।
ਉਨ੍ਹਾਂ ਕਿਹਾ ਕਿ ਜੇ ਸਰਪੰਚ ਆਪਣੀ ਡਿਊਟੀ ਬਾਖੂਬੀ ਨਾਲ ਨਿਭਾਉਣ ਤਾਂ ਉਹ ਆਮ ਆਦਮੀ ਅਤੇ ਆਪਣੇ ਪਿੰਡਾਂ ਦੀ ਤਕਦੀਰ ਬਦਲ ਸਕਦੇ ਹਨ। ਉਨਾਂ ਨੇ ਕਿਹਾ ਕਿ ਸੂਬਾ ਸਰਕਾਰ ਸਰਪੰਚਾਂ ਨੂੰ ਹਰ ਨੇਕ ਕੰਮ ਲਈ ਪੂਰਾ ਸਹਿਯੋਗ ਦੇਵੇਗੀ।
ਉਨਾਂ ਮਹਿਲਾ ਸਰਪੰਚਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਰਪੰਚਾਂ ਦੀ ਸਰਗਰਮ ਭੂਮਿਕਾ ਨਾਲ ਪੰਜਾਬ ਨੂੰ ਜਲਦੀ ਹੀ ਨਸ਼ਾ ਮੁਕਤ ਸੂਬਾ ਬਣਾਇਆ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਪੰਚਾਂ ਦੀ ਵੱਡੀ ਭੂਮਿਕਾ ਹੁੰਦੀ ਹੈ ਅ...








