Sunday, September 13
Shadow

National

ਡਿਪੂ ਹੋਲਡਰਾਂ ਦੀ ਮਾਰਜਨ ਮਨੀ ਵਧਾ ਕੇ 8 ਸਾਲਾਂ ਬਾਅਦ ਕੀਤੀ ਦੁੱਗਣੀ: ਲਾਲ ਚੰਦ ਕਟਾਰੂਚੱਕ

ਡਿਪੂ ਹੋਲਡਰਾਂ ਦੀ ਮਾਰਜਨ ਮਨੀ ਵਧਾ ਕੇ 8 ਸਾਲਾਂ ਬਾਅਦ ਕੀਤੀ ਦੁੱਗਣੀ: ਲਾਲ ਚੰਦ ਕਟਾਰੂਚੱਕ

National, Politics, Punjab, Trending
ਚੰਡੀਗੜ੍ਹ, 29 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਖਾਸ ਕਰਕੇ ਖੁਰਾਕ ਸੁਰੱਖਿਆ ਨਾਲ ਜੁੜੇ ਵਰਗਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਡਿਪੂ ਹੋਲਡਰਾਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਕਣਕ ਦੀ ਵੰਡ ਉੱਤੇ ਉਨ੍ਹਾਂ ਦੀ ਮਾਰਜਨ ਮਨੀ ਨੂੰ 8 ਸਾਲਾਂ ਬਾਅਦ ਵਧਾ ਕੇ ਲਗਭਗ ਦੁੱਗਣਾ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ। ਉਨ੍ਹਾਂ ਅੱਗੇ ਦੱਸਿਆ ਕਿ 2016 ਵਿੱਚ ਇਹ ਮਾਰਜਨ ਮਨੀ 50 ਪ੍ਰਤੀ ਕੁਇੰਟਲ ਸੀ ਜਿਸ ਨੂੰ ਵਧਾ ਕੇ 90 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਇਸ ਵਾਧੇ ਨੂੰ ਅਪ੍ਰੈਲ 2024 ਤੋਂ ਲਾਗੂ ਕੀਤਾ ਗਿਆ ਹੈ। ਇਸ ਦੇ ਨਤੀਜੇ ਵਜੋਂ ਇਸ ਸਬੰਧ ਵਿੱਚ 38.43 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਮੰਤਰੀ ਨੇ ਅੱਗੇ ਦੱਸਿਆ ਕਿ ਇਸ ਕਦਮ ਨਾਲ ਸੂਬੇ ਦੇ 14400 ਰਾਸ਼ਨ ਡਿਪੂ ਹੋਲਡਰਾਂ ਨੂੰ ਲਾਭ ਮਿਲੇਗਾ। ਇਸ ਸਬੰਧੀ ਮਿਸਾਲ ਦਿੰਦਿਆਂ ਮੰਤਰੀ ਨੇ ਦੱਸਿਆ...
ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਰਾਜ ਦੀ ਸਭ ਤੋਂ ਵੱਡੀ ਲਿਫਟ ਸਿੰਜਾਈ ਯੋਜਨਾ ਦਾ ਨੀਹ ਪੱਥਰ ਰੱਖਿਆ

ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਰਾਜ ਦੀ ਸਭ ਤੋਂ ਵੱਡੀ ਲਿਫਟ ਸਿੰਜਾਈ ਯੋਜਨਾ ਦਾ ਨੀਹ ਪੱਥਰ ਰੱਖਿਆ

National, Politics, Punjab, Trending
ਸ਼੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ 29 ਨਵੰਬਰ : ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਨੀਮ ਪਹਾੜੀ ਇਲਾਕੇ ਚੰਗਰ ਦੇ ਪਿੰਡਾਂ ਵਿੱਚ ਸਿੰਚਾਈ ਲਈ ਨਹਿਰੀ ਪਾਣੀ ਪਹੁੰਚਾਉਣ ਲਈ ਲਿਫਟ ਸਿੰਚਾਈ ਯੋਜਨਾ ਦਾ ਅੱਜ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ  ਨੀਂਹ ਪੱਥਰ ਰੱਖਿਆ ਗਿਆ। 90 ਕਰੋੜ ਰੁਪਏ ਦੇ ਲਾਗਤ ਵਾਲੇ ਇਸ ਪ੍ਰਾਜੈਕਟ ਦਾ ਨੀਂਹ ਪੱਥਰ ਚੰਗਰ ਦੀ ਰਾਜਧਾਨੀ ਵਜੋਂ ਜਾਣੇ ਜਾਂਦੇ ਸਮਲਾਹ ਪਿੰਡ ਵਿਖੇ ਰੱਖਿਆ ਗਿਆ। ਇਹ  ਲਿਫਟ ਸਿੰਜਾਈ ਯੋਜਨਾ ਪੰਜਾਬ ਰਾਜ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਯੋਜਨਾ ਹੈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਤੇ  ਹਲਕਾ ਵਿਧਾਇਕ  ਸ.ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜਦੋਂ ਉਹ ਪਹਿਲੀ ਵਾਰ ਇਸ ਇਲਾਕੇ ਵਿੱਚ ਆਏ ਸਨ ਤਾਂ ਉਨ੍ਹਾਂ ਨੇ ਇਹ ਆਪਣੇ ਮਨ ਵਿਚ ਇੱਛਾ ਧਾਰ ਲਈ ਸੀ ਕਿ ਜਦੋਂ ਵੀ ਪ੍ਰਮਾਤਮਾ ਨੇ ਤਾਕਤ ਬਖ਼ਸ਼ੀ ਤਾਂ ਚੰਗਰ ਦੇ ਪਿੰਡਾਂ ਦੀ ਪਾਣੀ ਦੀ ਘਾਟ ਵਾਲੀ ਸਮੱਸਿਆ ਦੂਰ ਕਰਨੀ ਹੈ। ਉਨ੍ਹਾਂ ਕਿਹਾ ਕਿ ਅੱਜ ਮੈਨੂੰ ਬਹੁਤ ਖੁਸ਼ੀ ਹੈ ਕਿ ਪ੍ਰਮਾਤਮਾ ਨੇ ਮੇਰੇ ਮਨ ਦੀ ਇੱਛਾ ਪੂਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਲਿ...
ਝਗੜਾ ਰਹਿਤ ਇੰਤਕਾਲ ਦੇ ਨਿਪਟਾਰੇ ਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਇੱਕ ਮਹੀਨੇ ਅੰਦਰ ਪੈਂਡਿੰਗ ਕੇਸ ਮੁਕੰਮਲ ਹੋਣ: ਹਰਦੀਪ ਸਿੰਘ ਮੁੰਡੀਆ

ਝਗੜਾ ਰਹਿਤ ਇੰਤਕਾਲ ਦੇ ਨਿਪਟਾਰੇ ਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਇੱਕ ਮਹੀਨੇ ਅੰਦਰ ਪੈਂਡਿੰਗ ਕੇਸ ਮੁਕੰਮਲ ਹੋਣ: ਹਰਦੀਪ ਸਿੰਘ ਮੁੰਡੀਆ

National, Politics, Punjab, Trending
ਚੰਡੀਗੜ੍ਹ, 29 ਨਵੰਬਰ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਇੰਤਕਾਲ ਦੇ ਕੇਸਾਂ ਦੇ ਤੁਰੰਤ ਨਿਪਟਾਰੇ ਅਤੇ ਲੋਕਾਂ ਦੀ ਖੱਜਲ ਖੁਆਰੀ ਖਤਮ ਕਰਨ ਲਈ ਮਾਲ ਵਿਭਾਗ ਵੱਲੋਂ ਸੂਬੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ। ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਜਾਰੀ ਬਿਆਨ ਵਿੱਚ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝਗੜਾ ਰਹਿਤ ਇੰਤਕਾਲਾਂ ਦਾ ਫੈਸਲਾ 45 ਦਿਨਾਂ ਦੇ ਅੰਦਰ ਕਰਨਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿਸ਼ੇਸ ਮੁਹਿੰਮ ਚਲਾਈ ਜਾਵੇਗੀ ਅਤੇ ਇੱਕ ਮਹੀਨੇ ਅੰਦਰ ਅਜਿਹੇ ਸਾਰੇ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 31 ਦਸੰਬਰ ਤੋਂ ਬਾਅਦ, ਜੇ 45 ਦਿਨ ਦੀ ਸਮਾਂ ਸੀਮਾਂ ਤੋਂ ਵੱਧ ਕੋਈ ਝਗੜਾ ਰਹਿਤ ਇੰਤਕਾਲ ਕਿਸੇ ਤਹਿਸੀਲ/ਸਬ-ਤਹਿਸੀਲ ਵਿੱਚ ਪੈਂਡਿੰਗ ਪਾਇਆ ਜਾਂਦਾ ਹੈ ਤਾਂ ਇਸ ਲਈ ਜ਼ਿੰਮੇਵਾਰ ਸਬੰਧਤ ਅਧਿਕਾਰੀ/ਕਰਮਚਾਰੀ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਸ. ਮੁੰਡੀਆ ਨੇ ਅੱਗੇ ਕਿਹਾ ਕਿ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਸਰਕਾਰ ਦੀਆਂ ਸਪੱਸ਼ਟ ਹਦਾਇਤਾਂ ਦੇ ਬਾਵਜੂਦ ਕਾਫ...
ਮੁੱਖ ਮੰਤਰੀ ਨੇ ਸੂਬੇ ਨੂੰ ਦਰਪੇਸ਼ ਸਮੱਸਿਆਵਾਂ ਨਾਲ ਨਜਿੱਠਣ ਲਈ ਵਿਸ਼ਵ ਬੈਂਕ ਤੋਂ ਸਹਾਇਤਾ ਮੰਗੀ

ਮੁੱਖ ਮੰਤਰੀ ਨੇ ਸੂਬੇ ਨੂੰ ਦਰਪੇਸ਼ ਸਮੱਸਿਆਵਾਂ ਨਾਲ ਨਜਿੱਠਣ ਲਈ ਵਿਸ਼ਵ ਬੈਂਕ ਤੋਂ ਸਹਾਇਤਾ ਮੰਗੀ

National, Politics, Punjab, Trending
ਚੰਡੀਗੜ੍ਹ, 29 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਨੂੰ ਦਰਪੇਸ਼ ਗੰਭੀਰ ਚੁਣੌਤੀਆਂ ਨਾਲ ਨਜਿੱਠਣ ਲਈ ਵਿਸ਼ਵ ਬੈਂਕ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ ਹੈ। ਭਾਰਤ ਲਈ ਵਿਸ਼ਵ ਬੈਂਕ ਦੇ ਕੰਟਰੀ ਡਾਇਰੈਕਟਰ ਅਗਸਟ ਟੈਨੋ ਕੁਆਮੇ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੂਬੇ ਨੂੰ ਵਿੱਤੀ ਸਹਾਇਤਾ ਦੇਣ ਸਬੰਧੀ ਕੇਸ ਨੂੰ ਮਜ਼ਬੂਤੀ ਨਾਲ ਪੇਸ਼ ਕੀਤਾ। ਭਗਵੰਤ ਸਿੰਘ ਮਾਨ ਨੇ ਸੂਬਾ ਸਰਕਾਰ ਦੀ ਵਿੱਤੀ ਅਤੇ ਸੰਸਥਾਗਤ ਢਾਂਚੇ ਦੀ ਮਜ਼ਬੂਤੀ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਵਿਕਾਸ ਨੂੰ ਹੁਲਾਰਾ ਦੇਣ, ਜਨਤਕ ਸੇਵਾਵਾਂ ਵਿੱਚ ਸੁਧਾਰ ਅਤੇ ਆਪਣੇ ਨਾਗਰਿਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਿੱਤੀ ਸਹਾਇਤਾ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇਨ੍ਹਾਂ ਸੁਧਾਰਾਂ ਸਬੰਧੀ ਸੂਬੇ ਦੇ ​​ਠੋਸ ਏਜੰਡੇ ਨੂੰ ਪ੍ਰਦਰਸ਼ਿਤ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਇਹ ਵਿੱਤੀ ਸਹਾਇਤਾ ਮੰਗਣ ਦਾ ਮੁੱਖ ਉਦੇਸ਼ ਵਿੱਤੀ ਸੂਝ-ਬੂਝ, ਬਿਹਤਰ ਪ੍ਰਸ਼ਾਸਨ ਅਤੇ ਬਿਹਤਰ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ 'ਤੇ ਧਿਆਨ ਕੇਂਦਰਤ ਕਰਨਾ ਹੈ। ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਸ ਵਿੱਤੀ ਸਹਾਇਤਾ ਨਾ...

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 94 ‘ਚ 30 ਫੁੱਟੀ ਰੋਡ ਦੇ ਨਵੀਨੀਕਰਣ ਕਾਰਜ਼ਾਂ ਦਾ ਉਦਘਾਟਨ

National
ਲੁਧਿਆਣਾ, 29 ਨਵੰਬਰ (000) - ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਬੇਹੱਦ ਸੰਵੇਦਨਸ਼ੀਲ ਰਹੀ ਹੈ ਜਿਸਦੇ ਤਹਿਤ ਹੁਣ ਪੰਜਾਬ ਵਾਸੀਆਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਇੱਕ ਹਲਕੇ ਵਿੱਚ ਰਹਿੰਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਗ੍ਰਾਂਟਾਂ ਦੇ ਗੱਫ਼ੇ ਜਾਰੀ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 94(89) ਅਧੀਨ 30 ਫੁੱਟੀ ਰੋਡ, ਸਲੇਮ ਟਾਬਰੀ ਵਿਖੇ ਨਿਊ ਬੀ.ਐਮ.ਪੀ.ਸੀ. ਰੋਡ ਦੇ ਨਵੀਨੀਕਰਣ ਕਾਰਜ਼ਾਂ ਦਾ ਉਦਘਾਟਨ ਕਰਦਿਆਂ ਕੀਤਾ। ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 40 ਲੱਖ ਰੁਪਏ ਖਰਚ ਕੀਤੇ ਜਾਣਗੇ। ਵਿਧਾਇਕ ਬੱਗਾ ਨੇ ਕਿਹਾ ਕਿ ਪਿਛਲੇ ਲੰਬੇ ਅਰਸੇ ਤੋਂ ਇਨ੍ਹਾਂ ਗਲੀਆਂ ਦੀ ਮੁਰੰਮਤ ਨਹੀਂ ਹੋਈ ਜਿਸ ਕਾਰਨ ਇਲਾਕਾ ਨਿਵਾਸੀਆਂ ਵਿੱਚ ਭਾਰੀ ਨਾਰਾਜਗੀ ਸੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕ ਮਸਲਿਆਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ...
14 ਦਸੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ – ਜ਼ਿਲ੍ਹਾ ਅਤੇ ਸੈਸ਼ਨਜ ਜੱਜ

14 ਦਸੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ – ਜ਼ਿਲ੍ਹਾ ਅਤੇ ਸੈਸ਼ਨਜ ਜੱਜ

National, Politics, Punjab, Trending
ਸ੍ਰੀ ਮੁਕਤਸਰ ਸਾਹਿਬ, 29 ਨਵੰਬਰ  ਜ਼ਿਲ੍ਹਾ ਅਤੇ ਸੈਸ਼ਨਜ ਜੱਜ -ਸਹਿਤ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜ ਕੁਮਾਰ ਅਤੇ ਸਿਵਲ ਜੱਜ (ਸੀਨੀਅਰ ਡਵੀਜਨ)/ਸੀ.ਜੇ.ਐੱਮ. –ਸਹਿਤ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਗਗਨਦੀਪ ਕੌਰ ਨੇ ਆਮ ਲੋਕਾਂ ਨੂੰ ਅਪੀਲ ਕਰਦੇ ਦੱਸਿਆ  ਕਿ 14 ਦਸੰਬਰ 2024 ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਜੇਕਰ ਕਿਸੇ ਦਾ ਕੋਈ ਵੀ ਕੇਸ ਜਿਵੇਂ ਲੇਬਰ ਨਾਲ ਸੰਬੰਧਿਤ ਮਾਮਲੇ, ਚੈੱਕ ਬਾਊਂਸ, ਐਕਸੀਡੈਂਟ ਕਲੇਮ ਕੇਸ (ਮੋਟਰ ਐਕਸੀਡੈਂਟ ਕਲੇਮ), ਹੋਰ ਮੁਆਵਜ਼ੇ ਦੇ ਮਾਮਲੇ, ਪਰਿਵਾਰਕ ਕਾਨੂੰਨ ਦੇ ਮਾਮਲੇ, ਸਰਵਿਸਜ਼ ਸਬੰਧੀ ਮਾਮਲੇ, ਰੈਂਟ ਸਬੰਧੀ ਮਾਮਲੇ ਅਕਾਦਮਿਕ ਮਾਮਲੇ, ਮੇਨਟੇਨੈਂਸ ਨਾਲ ਸਬੰਧਤ ਮੁੱਦੇ, ਮੌਰਟਰੀਜ਼ ਨਾਲ ਸਬੰਧਤ ਮਾਮਲੇ ਖਪਤਕਾਰ ਸੁਰੱਖਿਆ ਦੇ ਮਾਮਲੇ ਤਬਾਦਲ ਪਟੀਸ਼ਨਾਂ (ਦੀਵਾਨੀ ਅਤੇ ਫੌਜਦਾਰੀ), ਰਕਮ ਵਸੂਲੀ ਸਬੰਧੀ ਮਾਮਲੇ, ਕਰਿਮੀਨਲ ਕੰਪਾਊਂਡੇਬਲ ਮਾਮਲੇ, ਜ਼ਮੀਨੀ ਵਿਵਾਦਾਂ ਨਾਲ ਸਬੰਧਤ ਮਾਮਲੇ ਅਤੇ ਹੋਰ ਸਿਵਲ ਮਾਮਲੇ ਨਾਲ ਸਬੰਧਤ ਕੇਸਾਂ ਦਾ ਨਿਪਟਾਰਾ ਕਰਵਾਈਆ ਜਾ ਸਕਦਾ ਹੈ।...
ਵੱਡੇ ਸ਼ਹਿਰਾਂ ਦੀ ਤਰਜ਼ ਉਤੇ ਹਰ ਸ਼ਹਿਰ ਵਿੱਚ ਬਣੇਗੀ ਅਰਬਨ ਅਸਟੇਟ: ਹਰਦੀਪ ਸਿੰਘ ਮੁੰਡੀਆ

ਵੱਡੇ ਸ਼ਹਿਰਾਂ ਦੀ ਤਰਜ਼ ਉਤੇ ਹਰ ਸ਼ਹਿਰ ਵਿੱਚ ਬਣੇਗੀ ਅਰਬਨ ਅਸਟੇਟ: ਹਰਦੀਪ ਸਿੰਘ ਮੁੰਡੀਆ

National, Politics, Punjab, Trending
ਚੰਡੀਗੜ੍ਹ, 29 ਨਵੰਬਰ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣਾ ਪ੍ਰਮੁੱਖ ਤਰਜੀਹ ਹੈ। ਸਰਕਾਰ ਵੱਲੋਂ ਲੋਕਾਂ ਦੀ ਰੋਟੀ, ਕੱਪੜੇ ਦੇ ਨਾਲ ਮਕਾਨ ਦੀ ਵੀ ਬੁਨਿਆਦੀ ਲੋੜ ਪੂਰੀ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਹ ਗੱਲ ਪੰਜਾਬ ਦੇ ਮਾਲ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਬੀਤੀ ਦੇਰ ਸ਼ਾਮ ਚੰਡੀਗੜ੍ਹ ਵਿਖੇ ਇਕ ਨਿੱਜੀ ਚੈਨਲ ਉੱਪਰ ਰੀਅਲ ਅਸਟੇਟ ਨਾਲ ਸਬੰਧਤ ਕਰਵਾਏ ਜਾ ਰਹੇ ਸੰਮੇਲਨ ਦੌਰਾਨ ਆਪਣੇ ਵਿਭਾਗਾਂ ਦਾ ਰੋਡਮੈਪ ਦੱਸਦਿਆਂ ਕਹੀ। ਸ. ਮੁੰਡੀਆ ਨੇ ਕਿਹਾ ਕਿ ਸੂਬੇ ਦੇ ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਤਰਜੀਹ ਦੇਣ ਅਤੇ ਇਸ ਖੇਤਰ ਨਾਲ ਜੁੜੇ ਲੋਕਾਂ ਅਤੇ ਸ਼ਹਿਰ ਵਾਸੀਆਂ ਨੂੰ ਦਿੱਕਤਾਂ ਕਰਨ ਲਈ ਨਿਰੰਤਰ ਕੰਮ ਕੀਤੇ ਜਾ ਰਹੇ ਹਨ। ਵੱਡੇ ਸ਼ਹਿਰਾਂ ਦੀ ਤਰਜ਼ ਉਤੇ ਹਰ ਸ਼ਹਿਰ ਵਿੱਚ ਅਰਬਨ ਅਸਟੇਟ ਬਣਾਈ ਜਾਵੇਗੀ ਜੋ ਅਤਿ ਆਧੁਨਿਕ ਨਕਸ਼ੇ ਤਹਿਤ ਬਿਹਤਰ ਬੁਨਿਆਦੀ ਸਹੂਲਤਾਂ ਨਾਲ ਲੈਸ ਹੋਵੇਗੀ। ਇਸ ਸਬੰਧੀ ਹਰ ਸ਼ਹਿ...
ਫੂਡ ਸੇਫ਼ਟੀ ਐਕਟ ਤਹਿਤ ਮਾਪਦੰਡ ਪੂਰੇ ਨਾ ਕਰਨ ਵਾਲੇ ਦੁਕਾਨਦਾਰਾਂ ਉੱਪਰ ਹੋਵੇਗੀ ਸਖਤ ਕਾਨੂੰਨੀ ਕਾਰਵਾਈ

ਫੂਡ ਸੇਫ਼ਟੀ ਐਕਟ ਤਹਿਤ ਮਾਪਦੰਡ ਪੂਰੇ ਨਾ ਕਰਨ ਵਾਲੇ ਦੁਕਾਨਦਾਰਾਂ ਉੱਪਰ ਹੋਵੇਗੀ ਸਖਤ ਕਾਨੂੰਨੀ ਕਾਰਵਾਈ

National, Politics, Punjab, Trending
ਮੋਗਾ, 29 ਨਵੰਬਰ: ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਫੂਡ ਸੇਫ਼ਟੀ ਐਕਟ-2006  ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ। ਸਿਹਤ ਵਿਭਾਗ ਅਤੇ ਫੂਡ ਸਪਲਾਈ ਵਿਭਾਗ ਰਲ ਕੇ ਇਸ ਸਬੰਧੀ ਚੈਕਿੰਗਾਂ ਕਰਨ ਨੂੰ ਯਕੀਨੀ ਬਣਾਉਣ। ਐਕਟ ਦੀ ਉਲੰਘਣਾ ਕਰਨ ਵਾਲੇ ਮਠਿਆਈ ਵਿਕਰੇਤਾਵਾਂ, ਦੁਕਾਨਾਂਦਾਰਾਂ ਅਤੇ ਰੇਹੜੀ ਫੜ੍ਹੀ ਵਾਲਿਆਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਸਖਤ ਕਾਰਵਾਈ ਕਰੇਗਾ ਲੋਕਾਂ ਦੀ ਸਿਹਤ ਨਾਲ ਖਿਲਵਾੜ ਬਿਲਕੁਲ ਵੀ ਬਰਦਾਸ਼ਤ ਨਹੀਂ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ ਸ਼੍ਰੀਮਤੀ ਚਾਰੂਮਿਤਾ ਵੱਲੋਂ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਕਰਨ ਮੌਕੇ ਕੀਤਾ। ਇਸ ਮੀਟਿੰਗ ਵਿੱਚ ਜ਼ਿਲ੍ਹਾ ਸਿਹਤ ਅਫਸਰ ਡਾ. ਸੰਦੀਪ, ਫੂਡ ਸੇਫਟੀ ਅਫਸਰ ਯੋਗੇਸ਼ ਗੋਇਲ ਤੇ ਲਵਦੀਪ ਸਿੰਘ ਤੋਂ ਇਲਾਵਾ ਸਮੂਹ ਮੈਂਬਰ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਬੁਲਾਇਆ ਗਿਆ। ਉਹਨਾਂ ਸਬੰਧਤ ਵਿਭਾਗਾਂ ਨੂੰ ਆਪਣੀਆਂ ਚੈਕਿੰਗਾਂ ਤੇਜ਼ ਕਰਨ ਦੇ ਸਖਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਅਤੇ ਮਠਿਆਈ ਵਿਕਰੇਤਾਵਾਂ,ਦੁਕਾਨਾਂਦਾਰਾਂ,ਰੇਹੜੀ ਫੜ੍ਹੀ ਵਾਲਿਆਂ ਨੂੰ ਵ...
ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ “ਹਿੰਦੀ ਸੇ ਪੰਜਾਬੀ ਸੀਖੇਂ” ਪੁਸਤਕ ’ਤੇ ਵਿਚਾਰ ਚਰਚਾ ਕਰਵਾਈ ਗਈ

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ “ਹਿੰਦੀ ਸੇ ਪੰਜਾਬੀ ਸੀਖੇਂ” ਪੁਸਤਕ ’ਤੇ ਵਿਚਾਰ ਚਰਚਾ ਕਰਵਾਈ ਗਈ

National, Politics, Punjab, Trending
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਨਵੰਬਰ: ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਪੰਜਾਬ ਸਾਹਿਤ ਅਕਾਦਮੀ, ਚੰਡੀਗੜ੍ਹ ਦੇ ਸਹਿਯੋਗ ਨਾਲ ਅੱਜ ਉੱਘੇ ਵਿਦਵਾਨ ਤੇ ਸ਼ਾਇਰ ਹਰਵਿੰਦਰ ਸਿੰਘ ਦੀ ਕਿਤਾਬ "ਹਿੰਦੀ ਸੇ ਪੰਜਾਬੀ ਸੀਖੇਂ" ’ਤੇ ਵਿਚਾਰ ਚਰਚਾ ਆਯੋਜਿਤ ਕੀਤੀ ਗਈ। ਇਸ ਸਮਾਗਮ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਉੱਘੇ ਸ਼ਾਇਰ ਤੇ ਭਾਸ਼ਾ ਵਿਭਾਗ, ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਸ਼ਾਮਲ ਹੋਏ। ਪ੍ਰਧਾਨਗੀ ਮੰਡਲ ਵਿਚ ਉੱਘੇ ਆਲੋਚਕ, ਨਾਵਲਕਾਰ ਡਾ. ਮਨਮੋਹਨ, ਅਨੁਵਾਦਕ ਤੇ ਵਿਦਵਾਨ ਜੰਗ ਬਹਾਦੁਰ ਗੋਇਲ, ਉੱਘੇ ਆਲੋਚਕ ਡਾ. ਪ੍ਰਵੀਨ ਕੁਮਾਰ ਨੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਵਿਭਾਗੀ ਧੁਨੀ ‘ਧਨੁ ਲੇਖਾਰੀ ਨਾਨਕਾ’ ਨਾਲ ਕੀਤੀ ਗਈ। ਉਪਰੰਤ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਰਸ਼ਨ ਕੌਰ ਵੱਲੋਂ ਆਏ ਹੋਏ ਮਹਿਮਾਨਾਂ ਅਤੇ ਸ੍ਰੋਤਿਆਂ ਨੂੰ ‘ਜੀ ਆਇਆਂ ਨੂੰ’ ਕਹਿੰਦਿਆਂ ਕਰਵਾਈ ਜਾ ਰਹੀ ਵਿਚਾਰ ਚਰਚਾ ਦੇ ਮਨੋਰਥ ਬਾਰੇ ਹਾਜ਼ਰੀਨ ਨੂੰ ਜਾਣੂ ਕਰਵਾਇਆ ਗਿਆ। ਸਮਾਗਮ ਦੇ ਅਗਲੇ ਪੜਾਅ ਵਿਚ ਲੇਖਕ ਹਰਵਿੰਦ...
ਦਵਾਈਆਂ ਨਾਲ ਨਹੀਂ ਸਗੋਂ ਚੰਗੀ ਖੁਰਾਕ ਨਾਲ ਬਣਾਈ ਜਾ ਸਕਦੀ ਹੈ ਸਿਹਤ : ਕੈਬਨਿਟ ਮੰਤਰੀ ਬਲਬੀਰ ਸਿੰਘ

ਦਵਾਈਆਂ ਨਾਲ ਨਹੀਂ ਸਗੋਂ ਚੰਗੀ ਖੁਰਾਕ ਨਾਲ ਬਣਾਈ ਜਾ ਸਕਦੀ ਹੈ ਸਿਹਤ : ਕੈਬਨਿਟ ਮੰਤਰੀ ਬਲਬੀਰ ਸਿੰਘ

National, Politics, Punjab, Trending
ਬਠਿੰਡਾ, 29 ਨਵੰਬਰ : ਦਵਾਈਆਂ ਨਾਲ ਨਹੀਂ ਸਗੋਂ ਚੰਗੀ ਖੁਰਾਕ ਨਾਲ ਸਿਹਤ ਬਣਾਈ ਜਾ ਸਕਦੀ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਸ੍ਰੀ ਬਲਬੀਰ ਸਿੰਘ ਨੇ ਸਥਾਨਕ ਸਿਵਲ ਹਸਪਤਾਲ ਵਿਖੇ ਜ਼ਿਲ੍ਹੇ ਨਾਲ ਸਬੰਧਤ ਐੱਸਐੱਮਓਜ਼ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨਾਲ ਡੇਂਗੂ ਦੇ ਪ੍ਰਕੋਪ ਨੂੰ ਰੋਕਣ ਅਤੇ ਆਮ ਲੋਕਾਂ ਨੂੰ ਮੁਹੱਈਆ ਜਾਣ ਵਾਲੀਆਂ ਸਿਹਤ ਸਹੂਲਤਾਂ ਦੇ ਮੱਦੇਨਜ਼ਰ ਕੀਤੀ ਗਈ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਅਤੇ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਇਸ ਮੌਕੇ ਸਿਹਤ ਮੰਤਰੀ ਸ਼੍ਰੀ ਬਲਵੀਰ ਸਿੰਘ ਨੇ ਸਮੂਹ ਡਾਕਟਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਥਾਨਕ ਹਸਪਤਾਲ ਵਿਖੇ ਮੈਡੀਕਲ ਵਿਦਿਆਰਥੀਆਂ ਦੀ ਸਿਖਲਾਈ ਲਗਾ ਕੇ ਉਹਨਾਂ ਦੀਆਂ ਸੇਵਾਵਾਂ ਲਈਆਂ ਜਾਣ। ਇਸ ਮੌਕੇ ਉਹਨਾਂ ਇਹ ਵੀ ਹਦਾਇਤ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਟੈਸਟ ਕਰਨੇ ਲਾਜ਼ਮੀ ਬਣਾਏ ਜਾਣ। ਉਹਨਾਂ ਇਹ ਵੀ ਕਿਹਾ ਕਿ ਡੇਂਗੂ ਦੇ ਪਰਕੋਪ ਨੂੰ ਰੋਕਣ ਦੇ ਲਈ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਜਾਣੂ ਕਰਵਾ...