ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਸੜਕ ਹਾਦਸਿਆਂ ‘ਚ ਮੌਤ ਦਰ ਘਟਾਉਣ ਲਈ ਜ਼ੋਰਦਾਰ ਮੁਹਿੰਮ ਦੀ ਸ਼ੁਰੂਆਤ
ਚੰਡੀਗੜ੍ਹ, 28 ਨਵੰਬਰ:
ਸੂਬੇ ਭਰ ਵਿੱਚ ਸੜਕ ਹਾਦਸਿਆਂ ‘ਚ ਹੋਣ ਵਾਲੀਆਂ ਮੌਤਾਂ ਦੀ ਦਰ ਘਟਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਭਰ ਵਿੱਚ ਸੜਕ ਸੁਰੱਖਿਆ ਵਧਾਉਣ ਲਈ ਬਹੁ-ਪੱਖੀ ਰਣਨੀਤੀ ਦੀ ਰੂਪ ਰੇਖਾ ਉਲੀਕੀ। ਉਨ੍ਹਾਂ ਟ੍ਰੈਫਿਕ ਉਲੰਘਣਾਵਾਂ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਉਣ 'ਤੇ ਜ਼ੋਰ ਦਿੱਤਾ ਅਤੇ ਹੋਰ ਕਈ ਮਹੱਤਵਪੂਰਨ ਫ਼ੈਸਲੇ ਲਏ।
ਇੱਥੇ ਪੰਜਾਬ ਭਵਨ ਵਿਖੇ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ (ਪੀ.ਐਸ.ਆਰ.ਐਸ.ਸੀ) ਦੀ 15ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਵਿਭਾਗੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਲਈ ਲਾਜ਼ਮੀ ਮਹੀਨਾਵਾਰ ਸਮੀਖਿਆ ਮੀਟਿੰਗਾਂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਨਿਰਧਾਰਤ ਟੀਚਿਆਂ ਨੂੰ ਪੂਰਾ ਕਰਨ ਵਿੱਚ ਅਸਫ਼ਲ ਰਹਿਣ ਵਾਲੇ ਵਿਭਾਗਾਂ ਵਿਰੁੱਧ ਸਖ਼ਤ ਪ੍ਰਸ਼ਾਸਨਿਕ ਕਾਰਵਾਈ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਵੱਖ-ਵੱਖ ਵਿਭਾਗਾਂ ਦੀਆਂ ਕਾਰਵਾਈ ਰਿਪੋਰਟਾਂ 'ਤੇ ਅਸੰਤੁਸ਼ਟੀ ਜ਼ਾਹਰ ਕਰਦਿਆਂ ਕਿਹਾ ਕਿ ਜੇਕਰ ਮਹੀਨਾਵਾਰ ਮੀਟਿੰਗ ਦੌਰਾਨ ਕਿਸੇ ਵਿਭਾਗ ਦੀ ...








