ਖੇਤੀਬਾੜੀ ਵਿਭਾਗ ਦੇ ਮਾਹਿਰਾਂ ਵੱਲੋਂ ਬਰੇਟਾ ਅਤੇ ਨਾਲ ਲੱਗਦੇ ਪਿੰਡਾਂ ਦਾ ਦੌਰਾ
ਮਾਨਸਾ, 28 ਨਵੰਬਰ :
ਡਾ. ਹਰਪ੍ਰੀਤ ਪਾਲ ਕੌਰ ਮੁੱਖ ਖੇਤੀਬਾੜੀ ਅਫਸਰ ਮਾਨਸਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਬੁਢਲਾਡਾ ਦੀ ਟੀਮ ਵੱਲੋਂ ਬਰੇਟਾ ਅਤੇ ਇਸ ਦੇ ਨਾਲ ਲੱਗਦੇ ਪਿੰਡਾਂ ਕੁਲਰੀਆਂ, ਕਾਹਨਗੜ੍ਹ, ਸੇਖੂਪੁਰ ਖੁਡਾਲ, ਅਕਬਰਪੁਰ ਖੁਡਾਲ ਆਦਿ ਵਿੱਚ ਕਣਕ ਦੀ ਫਸਲ ਵਿੱਚ ਤਣ੍ਹੇ ਦੀ ਗੁਲਾਬੀ ਸੁੰਡੀ ਦੇ ਹਮਲੇ ਵਾਲੇ ਖੇਤਾਂ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਵੱਲੋਂ ਪਿੰਡ ਕੁਲਰੀਆਂ ਦੇ ਕਿਸਾਨ ਸ੍ਰੀ ਨਾਇਬ ਸਿੰਘ ਦੇ ਖੇਤ ਦਾ ਮੌਕਾ ਵੇਖਿਆ ਗਿਆ। ਇਸ ਖੇਤ ਵਿੱਚ ਗੁਲਾਬੀ ਸੁੰਡੀ ਦਾ ਹਮਲਾ ਨਹੀ ਵੇਖਿਆ ਗਿਆ।
ਇਸ ਉਪਰੰਤ ਟੀਮ ਵੱਲੋਂ ਸ੍ਰੀ ਸੁਦਾਗਰ ਸਿੰਘ ਪੁੱਤਰ ਸ੍ਰੀ ਬਿੱਕਰ ਸਿੰਘ, ਪਿੰਡ ਕਾਹਨਗੜ੍ਹ ਦੇ ਕਿਸਾਨ ਦਾ ਖੇਤ ਵੇਖਿਆ ਗਿਆ। ਇਸ ਖੇਤ ਵਿੱਚ 25 ਤੋਂ 30 ਪ੍ਰਤੀਸ਼ਤ ਰਕਬੇ ਵਿੱਚ ਗੁਲਾਬੀ ਸੁੰਡੀ ਦਾ ਹਮਲਾ ਵੇਖਣ ਵਿੱਚ ਆਇਆ, ਜਿਸ ’ਤੇ ਟੀਮ ਵੱਲੋਂ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸ਼ਿਫਾਰਿਸ਼ ਕੀਟਨਾਸ਼ਕ 7 ਕਿਲੋ ਮੋਰਟੈਲ/ ਰੀਜੈਂਟ 0.3 ਜੀ (ਫਿਪਰੋਨਿਲ) ਜਾਂ 1 ਲਿਟਰ ਡਰਸਬਾਨ 20 ਈ.ਸੀ. (ਕਲੋਰਪਾਈਰੀਫਾਸ) ਨੂੰ 20 ਕਿਲੋ ਸਲਾਬੀ ਮਿੱਟੀ ਨਾਲ ਰਲਾ ਕੇ ਪ੍ਰਤੀ ...







