ਪੰਜਾਬ ਪੁਲਿਸ ਵੱਲੋਂ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਗ੍ਰਿਫਤਾਰ; ਦੋ ਪਿਸਤੌਲਾਂ ਬਰਾਮਦ
ਚੰਡੀਗੜ੍ਹ/ਐਸਏਐਸ ਨਗਰ, 27 ਨਵੰਬਰ:
ਇੱਕ ਹੋਰ ਵੱਡੀ ਸਫਲਤਾ ਵਿੱਚ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ.32 ਬੋਰ ਦੇ ਦੋ ਪਿਸਤੌਲਾਂ ਸਮੇਤ ਸੱਤ ਕਾਰਤੂਸ ਬਰਾਮਦ ਕੀਤੇ ਹਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ (ਡੀ.ਜੀ.ਪੀ.) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਐਸ.ਏ.ਐਸ. ਨਗਰ ਦੇ ਪਿੰਡ ਮਹਿਮਦਪੁਰ ਦੇ ਵਸਨੀਕ ਹਰਿੰਦਰ ਸਿੰਘ ਅਤੇ ਐਸ.ਏ.ਐਸ. ਨਗਰ ਦੇ ਵਰਾਣਾ ਦੇ ਵਾਸੀ ਗੁਰਜਿੰਦਰ ਸਿੰਘ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਮਰੀਕਾ ਅਧਾਰਤ ਕੁਲਵੀਰ ਸਿੰਘ ਉਰਫ਼ ਲਾਲਾ ਬੈਨੀਪਾਲ, ਜੋ ਕਿ ਵਿਦੇਸ਼ੀ ਮੂਲ ਦੇ ਗੈਂਗਸਟਰ ਲੱਕੀ ਪਟਿਆਲ ਦਾ ਇੱਕ ਸਾਥੀ ਹੈ, ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ। ਦੋਸ਼ੀ ਲਾਲਾ ਬੈਨੀਪਾਲ ਨੇ ਇਸ ਤੋਂ ਪਹਿਲਾਂ ਐਸ.ਏ.ਐਸ. ਨਗਰ ਵਿੱਚ ਦੋ ਵੱਖ-ਵੱਖ ਹਮਲਿਆਂ ਦੀ ਸਾਜ਼ਿਸ਼ ਰਚੀ ਸੀ, ਜਿਸ ਵਿੱਚ ਸਤੰਬਰ 202...








