ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁਹਾਲੀ ਦੇ ਸਿਵਲ ਹਸਪਤਾਲ ਵਿਖੇ ਅਪਗ੍ਰੇਡ ਕੀਤੇ ਬਲੱਡ ਕੰਪੋਨੈਂਟ ਸੇਪਰੇਸ਼ਨ ਯੂਨਿਟ ਦਾ ਉਦਘਾਟਨ ਕੀਤਾ
ਐਸ.ਏ.ਐਸ.ਨਗਰ, 25 ਨਵੰਬਰ, 2024:
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ, ਡਾ. ਬਲਬੀਰ ਸਿੰਘ ਨੇ ਅੱਜ ਸਿਵਲ ਹਸਪਤਾਲ ਮੋਹਾਲੀ ਵਿਖੇ ਅਪਗ੍ਰੇਡ ਕੀਤੇ “ਬਲੱਡ ਕੰਪੋਨੈਂਟ ਸੇਪਰੇਸ਼ਨ ਯੂਨਿਟ” ਦਾ ਉਦਘਾਟਨ ਕਰਨ ਦੇ ਨਾਲ-ਨਾਲ ਦੋ “ਬਲੱਡ ਕਲੈਕਸ਼ਨ ਅਤੇ ਟਰਾਂਸਪੋਰਟੇਸ਼ਨ ਵੈਨਾਂ” ਦੀ ਸ਼ੁਰੂਆਤ ਕੀਤੀ।
ਇਸ ਮੌਕੇ ਮੈਡੀਕਲ ਕਾਲਜ ਮੋਹਾਲੀ। ਪੰਜਾਬ ਰਾਜ ਬਲੱਡ ਟ੍ਰਾਂਸਫਿਊਜ਼ਨ ਕੌਂਸਲ ਦੇ ਸਟਾਫ਼ ਅਤੇ ਨਰਸਿੰਗ ਅਤੇ ਮੈਡੀਕਲ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਰਾਜ ਵੱਲੋਂ ਸਵੈ-ਇੱਛਤ ਖ਼ੂਨਦਾਨੀਆਂ ਵਿੱਚ ਤੀਜਾ ਰਾਸ਼ਟਰੀ ਰੈਂਕ ਹਾਸਲ ਕਰਨ ਦੀ ਪ੍ਰਾਪਤੀ ਨੇ ਸੂਬੇ ਦਾ ਮਨੋਬਲ ਉੱਚਾ ਕੀਤਾ ਹੈ ਜਿਸ ਤੋਂ ਬਾਅਦ ਹੁਣ ਖੂਨਦਾਨ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਤੋਂ ਇਲਾਵਾ ਇਸ ਨੂੰ ਸੁਰੱਖਿਅਤ ਢੰਗ ਨਾਲ ਅਤੇ ਸਾਵਧਾਨੀ ਨਾਲ ਵਰਤਣ ਲਈ ਢੁਕਵੇਂ ਪ੍ਰਬੰਧਾਂ ਨੂੰ ਰਾਜ ਵੱਲੋਂ ਹੋਰ ਬਿਹਤਰ ਢੰਗ ਨਾਲ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਰਾਜ ਵਿੱਚ ਸਰਕਾਰੀ ਖੇਤਰ ਵਿੱਚ 26 ਬਲੱਡ ਕੰਪੋਨੈਂਟ ਸੇਪਰੇਸ਼ਨ ਯੂਨਿਟ ਹਨ ਅਤੇ ਇਹ 27ਵਾਂ ਅਜਿ...








