Saturday, September 12
Shadow

National

ਡਿਪਟੀ ਸਪੀਕਰ ਰੌੜੀ ਵੱਲੋਂ ਨਵੇਂ ਚੁਣੇ ਗਏ ਪੰਚਾਂ ਨੂੰ ਪਿੰਡਾਂ ਦੇ ਵਿਕਾਸ ਲਈ ਸਮਰਪਿਤ ਹੋਣ ਦਾ ਸੱਦਾ

ਡਿਪਟੀ ਸਪੀਕਰ ਰੌੜੀ ਵੱਲੋਂ ਨਵੇਂ ਚੁਣੇ ਗਏ ਪੰਚਾਂ ਨੂੰ ਪਿੰਡਾਂ ਦੇ ਵਿਕਾਸ ਲਈ ਸਮਰਪਿਤ ਹੋਣ ਦਾ ਸੱਦਾ

National, Politics, Punjab
ਨਵਾਂ ਸ਼ਹਿਰ/ਚੰਡੀਗੜ੍, 19 ਨਵੰਬਰ 2024 : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਮੰਗਲਵਾਰ ਨੂੰ ਨਵਾਂਸ਼ਹਿਰ ਵਿਖੇ ਵਿਸ਼ਾਲ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੌਰਾਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ 466 ਪੰਚਾਇਤਾਂ ਦੇ ਨਵੇਂ ਚੁਣੇ ਗਏ 2822 ਪੰਚਾਂ ਨੂੰ ਸਹੁੰ ਚੁਕਾਈ ਗਈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਗਏ ਇਸ ਸ਼ਾਨਦਾਰ ਸਮਾਗਮ ਦੌਰਾਨ ਸ੍ਰੀ ਰੌੜੀ ਨੇ ਨਵੇਂ ਚੁਣੇ ਗਏ ਪੰਚਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਪਿੰਡਾਂ ਦੀ ਖ਼ੁਸ਼ਹਾਲੀ, ਸਰਵਪੱਖੀ ਵਿਕਾਸ ਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਦਾ ਦਿੱਤਾ।  ਉਨ੍ਹਾਂ ਕਿਹਾ ਕਿ ਪੰਚਾਇਤ ਮੈਂਬਰ ਆਪਣੀ ਸਰਗਰਮ ਭੂਮਿਕਾ ਨਾਲ ਪਿੰਡਾਂ ਨੂੰ ਵਿਕਾਸ ਦੀਆਂ ਬੁਲੰਦੀਆਂ 'ਤੇ ਪਹੁੰਚਾ ਸਕਦੇ ਹਨ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਚਾਇਤਾਂ ਨੂੰ ਹਰ ਵਧੀਆ ਕੰਮ ਕਰਨ ਲਈ ਪੂਰਾ ਸਹਿਯੋਗ ਦੇਵੇਗੀ। ਉਨ੍ਹਾਂ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਵੱਡੀ ਗਿਣਤੀ ਵਿਚ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ ਅ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀਆਂ ਸਹਿਯੋਗੀ ਬਣਨ ਪੰਚਾਇਤਾਂ-ਡਾ: ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀਆਂ ਸਹਿਯੋਗੀ ਬਣਨ ਪੰਚਾਇਤਾਂ-ਡਾ: ਬਲਜੀਤ ਕੌਰ

National, Politics, Punjab
ਚੰਡੀਗੜ੍ਹ/ਫਾਜ਼ਿਲਕਾ, 19 ਨਵੰਬਰ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਪੰਚਾਇਤਾਂ ਨੂੰ ਸਹਿਯੋਗੀ ਬਣਨ ਦਾ ਸੱਦਾ ਦਿੰਦਿਆਂ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਆਖਿਆ ਹੈ ਕਿ ਪਿੰਡਾਂ ਦੇ ਵਿਕਾਸ ਨੂੰ ਪੰਜਾਬ ਸਰਕਾਰ ਵੱਲੋਂ ਵਿਸੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਹ ਅੱਜ ਇੱਥੇ ਜ਼ਿਲ੍ਹੇ ਦੇ ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ ਚੁਕਾਉਣ ਤੋਂ ਪਹਿਲਾਂ ਉਨ੍ਹਾਂ ਨੂੰ ਸੰਬੋਧਨ ਕਰ ਰਹੇ ਸਨ। ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਹੋਈ ਸਮਾਗਮ ਦੌਰਾਨ ਆਪਣੇ ਸੰਬੋਧਨ ਵਿਚ ਐਲਾਣ ਕੀਤਾ ਕਿ ਉਨ੍ਹਾਂ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਵੱਲੋਂ ਜਿੰਨ੍ਹਾਂ ਪਿੰਡਾਂ ਵਿਚ ਐਸਸੀ ਆਬਾਦੀ 50 ਫੀਸਦੀ ਤੋਂ ਵੱਧ ਹੈ, ਨੂੰ ਪ੍ਰਤੀ ਪਿੰਡ 20 ਲੱਖ ਰੁਪਏ ਦੀ ਵਿਸੇਸ਼ ਗ੍ਰਾਂਟ ਵਿਕਾਸ ਕਾਰਜਾਂ ਲਈ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਸ ਸਕੀਮ ਤਹਿਤ ਫਾਜ਼ਿਲਕਾ ਦੇ 40 ਪਿੰਡ ਆਉਂਦੇ ਹਨ ਅਤੇ ਇਸ ਤਹਿਤ ਗ੍ਰਾਂਟ ਦੀ ਪਹਿਲੀ ਕਿਸਤ ਜਲਦੀ ਜਾਰੀ ਕਰ ਦਿੱਤੀ ਜਾਵੇਗੀ। ਇਸ ਤੋਂ ਬਿਨ੍ਹਾਂ ਜਿੰਨ੍ਹਾਂ ਪਿੰਡਾਂ ਵਿਚ ਸਰ...
ਪੰਜਾਬ ਪੁਲਿਸ ਵੱਲੋਂ ‘ਡਿਜੀਟਲ ਅਰੈਸਟ’ ਸਾਈਬਰ ਧੋਖਾਧੜੀ ‘ਚ ਸ਼ਾਮਲ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਆਸਾਮ ਤੋਂ ਦੋ ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ‘ਡਿਜੀਟਲ ਅਰੈਸਟ’ ਸਾਈਬਰ ਧੋਖਾਧੜੀ ‘ਚ ਸ਼ਾਮਲ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਆਸਾਮ ਤੋਂ ਦੋ ਵਿਅਕਤੀ ਕਾਬੂ

Crime, National, Politics, Punjab
ਚੰਡੀਗੜ੍ਹ, 18 ਨਵੰਬਰ: ਪੰਜਾਬ ਨੂੰ ਸੁਰੱਖਿਅਤ ਅਤੇ ਸਾਈਬਰ ਅਪਰਾਧਾਂ ਤੋਂ ਮਹਿਫੂਜ਼ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਡਿਜੀਟਲ ਅਰੈਸਟ ਸਾਈਬਰ ਧੋਖਾਧੜੀ ਵਿੱਚ ਸ਼ਾਮਲ ਅਸਾਮ ਦੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਇੱਕ ਅੰਤਰ-ਰਾਜੀ ਸਾਈਬਰ ਧੋਖਾਧੜੀ ਗਿਰੋਹ ਦਾ ਪਰਦਾਫਾਸ਼  ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ  ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਜ਼ਰੁਲ ਅਲੀ ਅਤੇ ਮਿਦੁਲ ਅਲੀ ਵਜੋਂ ਹੋਈ ਹੈ, ਦੋਵੇਂ ਆਸਾਮ ਦੇ ਕਾਮਰੂਪ ਦੇ ਰਹਿਣ ਵਾਲੇ ਹਨ। ਡਿਜੀਟਲ ਅਰੈਸਟ, ਇੱਕ ਅਜਿਹੀ ਸਾਈਬਰ ਧੋਖਾਧੜੀ  ਹੈ, ਜਿਸ ਵਿੱਚ ਧੋਖਾਧੜੀ ਕਰਨ ਵਾਲੇ, ਲਾਅ ਇਨਫੋਰਸਮੈਂਟ ਏਜੰਸੀ ਦੇ ਅਧਿਕਾਰੀਆਂ ਦੇ ਰੂਪ ਵਿੱਚ, ਪੀੜਤਾਂ ਨੂੰ ਇਹ ਵਿਸ਼ਵਾਸ ਦਿਵਾ ਦਿੰਦੇ ਕਿ ਉਨ੍ਹਾਂ ਨੇ ਕੋਈ ਗੰਭੀਰ ਅਪਰਾਧ ਕੀਤਾ ਹੈ  ਅਤੇ ਪੀੜਤ ਨੂੰ ਉਹਨਾਂ (ਧੋਖੇਬਾਜਾਂ) ਦੀਆਂ ਮੰਗਾਂ ਪੂਰੀਆਂ ਹੋਣ ਤੱਕ ਔਨਲਾਈਨ ਰਹਿਣ ਲਈ ਮਜਬੂਰ ਕੀਤਾ ਜਾਂਦਾ ਹੈ ਤਾਂ ਜੋ ਡਰਾ-ਧਮਕਾ ਕੇ ਉਸ ਕੋਲੋਂ ਪੈਸੇ ਠੱਗੇ ਜਾ ਸਕਣ। ਜਾਣਕਾਰੀ  ਅਨੁ...
ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ

National, Politics, Punjab
ਚੰਡੀਗੜ੍ਹ, 18 ਨਵੰਬਰ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ਸੁਰੱਖਿਅਤ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ ਪੰਜਾਬ ਪੁਲਸ ਦੇ 6481 ਜਵਾਨ ਤੇ ਅਧਿਕਾਰੀ ਅਤੇ ਕੇਂਦਰੀ ਹਥਿਆਰਬੰਦ ਸੈਨਿਕ ਬਲਾਂ ਦੀਆਂ 17 ਕੰਪਨੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ 3868 ਪੋਲਿੰਗ ਸਟਾਫ਼ ਚੋਣ ਪ੍ਰਬੰਧਾਂ ਨੂੰ ਨੇਪਰੇ ਚਾੜ੍ਹਨ ਲਈ ਡਿਊਟੀ ਨਿਭਾ ਰਿਹਾ ਹੈ। ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਵਾਲੇ ਚਾਰ ਵਿਧਾਨ ਸਭਾ ਹਲਕਿਆਂ ਵਿੱਚੋਂ 10-ਡੇਰਾ ਬਾਬਾ ਨਾਨਕ ਵਿੱਚ ਕੱਲ 1 ਲੱਖ 93 ਹਜ਼ਾਰ 376 ਵੋਟਰ ਹਨ। ਜਦਕਿ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 241 ਹੈ। ਇੱਥੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 61 ਹੈ। ਡੇਰਾ ਬਾਬਾ ਨਾਨਕ ਵਿੱਚ ਚੋਣ ਡਿਊਟੀ ਨਿਭਾ ਰਹੇ ਅਮਲੇ ਦੀ ਗਿਣਤੀ 701 ਹੈ।  ਉਨ੍ਹਾਂ ਅੱਗੇ ਜਾਣਕਾਰੀ ਦਿੱਤੀ ਕਿ ਚੋਣ ਜ਼ਾ...
ਮਹਿਲਾ ਕਮਿਸ਼ਨ ਵਲੋਂ ਔਰਤਾਂ ਲਈ  ਭੱਦੀ ਅਤੇ ਅਪਮਾਨਜਨਕ ਟਿੱਪਣੀ ਕਰਨ  ਸਬੰਧੀ ਚਰਨਜੀਤ ਸਿੰਘ ਚੰਨੀ ਨੂੰ ਨੋਟਿਸ ਜਾਰੀ

ਮਹਿਲਾ ਕਮਿਸ਼ਨ ਵਲੋਂ ਔਰਤਾਂ ਲਈ ਭੱਦੀ ਅਤੇ ਅਪਮਾਨਜਨਕ ਟਿੱਪਣੀ ਕਰਨ ਸਬੰਧੀ ਚਰਨਜੀਤ ਸਿੰਘ ਚੰਨੀ ਨੂੰ ਨੋਟਿਸ ਜਾਰੀ

National, Politics, Punjab
ਚੰਡੀਗੜ੍ਹ, 18 ਨਵੰਬਰ: ਪੰਜਾਬ ਰਾਜ ਮਹਿਲਾ ਕਮਿਸ਼ਨ "ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001" ਦੀ ਧਾਰਾ 10 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਔਰਤਾਂ ਦੇ ਅਧਿਕਾਰਾਂ, ਸਨਮਾਨ ਅਤੇ ਸੁਰੱਖਿਆ ਦੀ ਉਲੰਘਣਾ ਨਾਲ ਸਬੰਧਤ ਮਾਮਲਿਆ ਤੇ ਸੋ-ਮੋਟੋ ਨੋਟਿਸ ਲੈਂਦਿਆਂ ਗਿੱਦੜਬਾਹਾ ਹਲਕੇ ਵਿੱਚ ਇੱਕ ਚੋਣ ਜਲਸੇ ਨੂੰ ਸੰਬੋਧਨ ਕਰਦੇ ਹੋਏ ਔਰਤਾਂ ਪ੍ਰਤੀ ਬਹੁਤ ਹੀ ਭੱਦੀ ਅਤੇ ਅਪਮਾਨਜਨਕ ਟਿੱਪਣੀ ਕਰਨ ਦੇ ਮਾਮਲੇ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਮਹਿਲਾ ਕਮਿਸ਼ਨ ਨੇ ਚਰਨਜੀਤ ਸਿੰਘ ਚੰਨੀ ਨੂੰ  ਇਸ ਸਬੰਧੀ ਆਪਣਾ ਸਪਸ਼ਟੀਕਰਨ ਦੇਣ ਲਈ ਮਿਤੀ 19.11.2024 ਨੂੰ ਸਵੇਰੇ 11.00 ਵਜੇ ਪੰਜਾਬ ਰਾਜ ਮਹਿਲਾ ਕਮਿਸ਼ਨ, ਐਸ.ਸੀ.ਓ. ਨੰ:5, ਪਹਿਲੀ ਮੰਜਿਲ, ਫੇਜ਼-1, ਐਸ.ਏ.ਐਸ.ਨਗਰ (ਮੋਹਾਲੀ) ਦੇ ਦਫਰਤ ਵਿਖੇ ਨਿੱਜੀ ਤੌਰ ਤੇ ਹਾਜਰ ਹੋ ਕੇ  ਸਪਸ਼ਟੀਕਰਨ ਦੇਣ ਲਈ ਕਿਹਾ ਹੈ।...
ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨੇ ਪੰਜਾਬ ਦੇ 19 ਜ਼ਿਲ੍ਹਿਆਂ ਦੇ ਲੇਬਰ ਚੌਕਾਂ ਵਿੱਚ ਕੈਂਪ ਲਗਾਏ

ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨੇ ਪੰਜਾਬ ਦੇ 19 ਜ਼ਿਲ੍ਹਿਆਂ ਦੇ ਲੇਬਰ ਚੌਕਾਂ ਵਿੱਚ ਕੈਂਪ ਲਗਾਏ

National, Politics, Punjab
ਚੰਡੀਗੜ੍ਹ, 18 ਨਵੰਬਰ: ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ (ਬੀ.ਓ.ਸੀ.ਡਬਲਿਯੂ.) ਬੋਰਡ ਨੇ ਪੰਜਾਬ ਦੇ 19 ਜ਼ਿਲ੍ਹਿਆਂ (ਜਿੱਥੇ ਆਦਰਸ਼ ਚੋਣ ਜ਼ਾਬਤਾ ਲਾਗੂ ਨਹੀਂ ਹੈ) ਦੇ ਲੇਬਰ ਚੌਕਾਂ ਵਿੱਚ ਸੋਮਵਾਰ ਨੂੰ ਕੈਂਪ ਲਗਾਏ ਹਨ। ਇਹ ਪਹਿਲਕਦਮੀ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਕਤੂਬਰ 2024 ਦੇ ਆਖ਼ਰੀ ਹਫ਼ਤੇ ਹੋਈ ਇੱਕ ਸਮੀਖਿਆ ਮੀਟਿੰਗ ਵਿੱਚ ਜਾਰੀ ਹਦਾਇਤਾਂ ਤੋਂ ਬਾਅਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਬੁਲਾਰੇ ਨੇ ਦੱਸਿਆ ਕਿ ਵੱਧ ਤੋਂ ਵੱਧ ਉਸਾਰੀ ਕਾਮਿਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਬੋਰਡ ਅਧਿਕਾਰੀਆਂ ਵੱਲੋਂ ਇਹ ਕੈਂਪ ਲੇਬਰ ਚੌਕਾਂ ਵਿਖੇ ਸਵੇਰੇ 7 ਵਜੇ ਤੋਂ ਸਵੇਰੇ 10 ਵਜੇ ਤੱਕ ਲਗਾਏ ਗਏ ਹਨ। ਇਹ ਕੈਂਪ 18 ਤੋਂ 23 ਨਵੰਬਰ, 2024 ਤੱਕ ਜਾਰੀ ਰਹਿਣਗੇ। ਜਿਨ੍ਹਾਂ ਜ਼ਿਲ੍ਹਿਆਂ ਵਿੱਚ ਇਸ ਵੇਲੇ ਆਦਰਸ਼ ਚੋਣ ਜ਼ਾਬਤਾ ਲਾਗੂ ਹੈ, ਉੱਥੇ ਇਹ ਕੈਂਪ 25 ਤੋਂ 29 ਨਵੰਬਰ ਤੱਕ ਲਗਾਏ ਜਾਣਗੇ। ਅਧਿਕਾਰੀਆਂ ਨੇ ਇਹਨਾਂ ਕੈਂਪਾਂ ਵਿੱਚ ਬੋਰਡ ਦੀਆਂ ਭਲਾਈ ਸਕੀਮਾਂ ਅਤੇ ਉਨ੍ਹਾਂ ਦੇ ਵਿੱਤੀ ਲਾਭਾਂ ਬਾਰੇ ਜਾਗਰੂਕਤਾ ਪੈਦਾ ਕੀਤੀ। ਕਿਰਤ ਮੰਤਰੀ ਤਰੁਨਪ੍ਰ...
ਸਿਹਤ ਵਿਭਾਗ 20 ਲੱਖ ਵਿਦਿਆਰਥੀਆਂ ਨੂੰ ਡੇਂਗੂ ਦੀ ਰੋਕਥਾਮ ਅਤੇ ਹੋਰ ਜੀਵਨ ਬਚਾਉਣ ਦੇ ਹੁਨਰਾਂ ਲਈ ਸਿਖਲਾਈ ਦੇਵੇਗਾ : ਸਿਹਤ ਮੰਤਰੀ ਡਾ. ਬਲਬੀਰ ਸਿੰਘ

ਸਿਹਤ ਵਿਭਾਗ 20 ਲੱਖ ਵਿਦਿਆਰਥੀਆਂ ਨੂੰ ਡੇਂਗੂ ਦੀ ਰੋਕਥਾਮ ਅਤੇ ਹੋਰ ਜੀਵਨ ਬਚਾਉਣ ਦੇ ਹੁਨਰਾਂ ਲਈ ਸਿਖਲਾਈ ਦੇਵੇਗਾ : ਸਿਹਤ ਮੰਤਰੀ ਡਾ. ਬਲਬੀਰ ਸਿੰਘ

National, Politics, Punjab
ਲੁਧਿਆਣਾ, 18 ਨਵੰਬਰ (000) ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਸਿਹਤ ਵਿਭਾਗ ਸਕੂਲਾਂ ਅਤੇ ਕਾਲਜਾਂ ਦੇ 20 ਲੱਖ ਵਿਦਿਆਰਥੀਆਂ ਨੂੰ ਇਹ ਯਕੀਨੀ ਬਣਾਉਣ ਲਈ ਸਿਖਲਾਈ ਦੇਵੇਗਾ ਕਿ ਹਰ 12ਵੀਂ ਜਮਾਤ ਦਾ ਵਿਦਿਆਰਥੀ ਜਾਂ ਗ੍ਰੈਜੂਏਟ ਲਾਰਵੇ ਦਾ ਪਤਾ ਲਗਾਉਣ ਅਤੇ ਲੋੜਵੰਦਾਂ ਨੂੰ ਮੁਢਲੀ ਸਹਾਇਤਾ ਪ੍ਰਦਾਨ ਕਰਨ ਲਈ ਗਿਆਨ ਨਾਲ ਲੈਸ ਹੋਵੇ। ਲੁਧਿਆਣਾ ਦੇ ਸਿਵਲ ਹਸਪਤਾਲ ਵਿਖੇ ਵੈਕਟਰ-ਬੋਰਨ ਬਿਮਾਰੀਆਂ ਦੀ ਸਮੀਖਿਆ ਮੀਟਿੰਗ ਦੌਰਾਨ ਸਿਹਤ ਮੰਤਰੀ ਨੇ ਪੰਜਾਬ ਸਰਕਾਰ ਦੀ ਡੇਂਗੂ ਵਿਰੋਧੀ ਪਹਿਲਕਦਮੀ ਵਿੱਚ ਕਮਿਊਨਿਟੀ ਦੀ ਸ਼ਮੂਲੀਅਤ ਅਤੇ ਨਰਸਿੰਗ ਵਿਦਿਆਰਥੀਆਂ ਦੀ ਭਾਗੀਦਾਰੀ ਦੇ ਮਹੱਤਵਪੂਰਨ ਪ੍ਰਭਾਵਾਂ ਨੂੰ ਉਜਾਗਰ ਕੀਤਾ, ਜਿਸ ਨਾਲ ਡੇਂਗੂ ਦੇ ਮਾਮਲਿਆਂ ਵਿੱਚ ਇਸ ਸਾਲ 70 ਪ੍ਰਤੀਸ਼ਤ ਕਮੀ ਆਈ ਹੈ। ਅਗਲੇ ਸਾਲ ਤੋਂ, ਸਿਹਤ ਵਿਭਾਗ ਸੀਨੀਅਰ ਸੈਕੰਡਰੀ ਕਲਾਸਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਸਮੇਤ 20 ਲੱਖ ਵਿਦਿਆਰਥੀਆਂ ਨੂੰ ਡੇਂਗੂ ਦੇ ਲਾਰਵੇ ਦੀ ਪਛਾਣ ਕਰਨ ਅਤੇ ਕਮਿਊਨਿਟੀ ਰੋਕਥਾਮ ਯਤਨਾਂ ਵਿੱਚ ਯੋਗਦਾਨ ਪਾਉਣ ਬਾਰੇ ਜਾਗਰੂਕ ਕਰੇਗਾ।  ਵਿਦਿਆਰਥੀ ਲੋੜਵੰਦਾਂ ਨੂੰ ...
ਧਨਾਨਸੂ ‘ਚ ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਨੂੰ 19 ਨਵੰਬਰ ਨੂੰ ਸਹੁੰ ਚੁਕਾਉਣ ਲਈ ਪੁਖਤਾ ਤਿਆਰੀਆਂ :- ਡੀ.ਸੀ ਜਤਿੰਦਰ ਜੋਰਵਾਲ

ਧਨਾਨਸੂ ‘ਚ ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਨੂੰ 19 ਨਵੰਬਰ ਨੂੰ ਸਹੁੰ ਚੁਕਾਉਣ ਲਈ ਪੁਖਤਾ ਤਿਆਰੀਆਂ :- ਡੀ.ਸੀ ਜਤਿੰਦਰ ਜੋਰਵਾਲ

National, Politics, Punjab
ਲੁਧਿਆਣਾ, 18 ਨਵੰਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਵੱਲੋਂ 19 ਨਵੰਬਰ ਨੂੰ ਜ਼ਿਲ੍ਹਾ ਲੁਧਿਆਣਾ ਦੇ ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ (ਪੰਚਾਂ) ਦਾ ਸਹੁੰ ਚੁੱਕ ਸਮਾਗਮ ਦੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਧਨਾਨਸੂ ਵਿਖੇ ਸੋਮਵਾਰ ਨੂੰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਜਮਹੂਰੀਅਤ ਦੇ ਜਸ਼ਨ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਪੁਖਤਾ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਪੰਜਾਬ ਦੇ ਮਾਲ ਤੇ ਮੁੜ ਵਸੇਬਾ, ਆਫ਼ਤ ਪ੍ਰਬੰਧਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਮੰਗਲਵਾਰ ਨੂੰ ਪਿੰਡ ਧਨਾਨਸੂ ਵਿਖੇ ਸਥਿਤ ਸਾਈਕਲ ਵੈਲੀ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਪੰਚਾਇਤ ਮੈਂਬਰਾਂ (ਪੰਚਾਂ) ਨੂੰ ਅਹੁਦੇ ਦੀ ਸਹੁੰ ਚੁੱਕਾਉਣਗੇ। ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਹ ਸਮਾਗਮ ਕਰਵਾਉਣ ਦਾ ਉਪਰਾਲਾ ਹੇਠਲੇ ਪੱਧਰ ਉਤੇ ਜਮਹੂਰੀਅਤ ਨੂੰ ਹੋਰ ਮਜ਼ਬੂਤ ਕਰੇ...
ਜ਼ਿਲੇ ਦੇ ਨਵੇਂ ਚੁਣੇ ਪੰਚਾਂ ਨੂੰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਚੁਕਾਉਣਗੇ ਸਹੁੰ

ਜ਼ਿਲੇ ਦੇ ਨਵੇਂ ਚੁਣੇ ਪੰਚਾਂ ਨੂੰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਚੁਕਾਉਣਗੇ ਸਹੁੰ

National, Politics, Punjab
ਫ਼ਿਰੋਜ਼ਪੁਰ 18 ਨਵੰਬਰ, 2024:         ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ 19 ਨਵੰਬਰ ਨੂੰ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮਨੋਹਰ ਲਾਲ ਸੀਨੀਅਰ ਸੈਕੰਡਰੀ ਸਕੂਲ, ਫ਼ਿਰੋਜ਼ਪੁਰ ਛਾਊਣੀ ਵਿਖੇ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੌਰਾਨ ਸਹੁੰ ਚੁਕਵਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਲਖਵਿੰਦਰ ਸਿੰਘ ਰੰਧਾਵਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮਾਗਮ ਦੀ ਸੁਰੱਖਿਆ / ਪ੍ਰਬੰਧਾ ਦੀ ਸਮੀਖਿਆ ਸੰਬੰਧੀ ਮੀਟਿੰਗ ਦੌਰਾਨ ਕੀਤਾ।      ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਮਾਗਮ ਦੌਰਾਨ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਪ੍ਰਸ਼ਾਸਨ ਵੱਲੋਂ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਪਾਰਕਿੰਗ, ਮੈਡੀਕਲ ਟੀਮਾਂ, ਪੀਣ ਵਾਲੇ ਪਾਣੀ, ਆਰਜੀ ਪਖਾਨਿਆਂ ਸਮੇਤ ਹੋਰ ਪ੍ਰਬੰਧ ਕੀਤੇ ਜਾਣਗੇ।         ਮੀਟਿੰਗ ਵਿੱਚ ਐਸ.ਪੀ. ਨਵੀਨ ਕੁਮਾਰ, ਡੀ.ਡੀ.ਪੀ.ਓ. ਫ਼ਿਰੋਜ਼ਪੁਰ ਸ੍ਰੀ ਹਰਜਿੰਦਰ ਸਿੰਘ, ਡੀ.ਐਸ.ਪੀ. ਸੁਖਵਿੰਦਰ ਸਿੰਘ, ਈ.ਓ. ਨਗਰ ...
ਜ਼ਿਲ੍ਹੇ ਦੀਆਂ ਮੰਡੀਆਂ ’ਚ ਪੁੱਜਾ 684774 ਮੀਟਰਕ ਟਨ ਝੋਨਾ

ਜ਼ਿਲ੍ਹੇ ਦੀਆਂ ਮੰਡੀਆਂ ’ਚ ਪੁੱਜਾ 684774 ਮੀਟਰਕ ਟਨ ਝੋਨਾ

National, Politics, Punjab
ਮਾਨਸਾ, 18 ਨਵੰਬਰ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਅੰਦਰ ਝੋਨੇ ਦੀ ਫਸਲ ਦੀ ਖਰੀਦ ਬਹੁਤ ਹੀ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਕਿਸੇ ਵਰਗ ਨੂੰ ਖਰੀਦ ਦੌਰਾਨ ਕਿਸੇੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 6 ਲੱਖ 84 ਹਜ਼ਾਰ 774 ਮੀਟਰਿਕ ਟਨ ਤੋਂ ਵਧੇਰੇ ਝੋਨੇ ਦੀ ਆਮਦ ਹੋਈ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 6 ਲੱਖ 29 ਹਜ਼ਾਰ 786 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਰੀਦ ਕੀਤੇ ਝੋਨੇ ਦੀ ਨਿਰਧਾਰਿਤ ਸਮੇਂ ਅੰਦਰ ਲਿਫ਼ਟਿੰਗ ਵੀ ਯਕੀਨੀ ਬਣਾਈ ਜਾ ਰਹੀ ਹੈ ਜਿਸ ਤਹਿਤ ਮੰਡੀਆਂ ਵਿੱਚੋਂ 5 ਲੱਖ 90 ਹਜ਼ਾਰ 918 ਮੀਟਰਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ। ਖਰੀਦ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ਼੍ਰੀ ਮਨਦੀਪ ਸਿੰਘ ਮਾਨ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਖਰੀਦ ਕੀਤੀ ਗਈ ਫਸਲ ਵਿੱਚੋਂ ਪਨਗਰੇਨ ਵੱਲੋਂ 2 ਲੱਖ 13 ਹਜ਼ਾਰ 219 ਮੀਟਰਕ ਟਨ, ਮਾਰਕਫੈਡ ਵੱਲੋ...