Saturday, September 12
Shadow

National

ਨਦੀਨ ਨਾਸ਼ਕਾਂ ਦੀ ਹਰ ਸਾਲ ਅਦਲ-ਬਦਲ ਕੇ ਵਰਤੋਂ ਕਰਨੀ ਚਾਹੀਦੀ ਹੈ—ਮੁੱਖ ਖੇਤੀਬਾੜੀ ਅਫਸਰ

ਨਦੀਨ ਨਾਸ਼ਕਾਂ ਦੀ ਹਰ ਸਾਲ ਅਦਲ-ਬਦਲ ਕੇ ਵਰਤੋਂ ਕਰਨੀ ਚਾਹੀਦੀ ਹੈ—ਮੁੱਖ ਖੇਤੀਬਾੜੀ ਅਫਸਰ

National, Politics, Punjab
ਅੰਮ੍ਰਿਤਸਰ 15 ਨਵੰਬਰ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਸ. ਤਜਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਫਸਲਾਂ ਵਿੱਚ ਖਾਦਾਂ ਅਤੇ ਦਵਾਈਆਂ ਦੀ ਵਰਤੋਂ ਕੇਵਲ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਿਸ਼ਾਂ ਅਨੁਸਾਰ ਹੀ ਕੀਤੀ ਜਾਵੇ। ਉਹਨਾਂ ਦੱਸਿਆ ਕਿ ਕਿਸਾਨਾਂ ਵੱਲੋਂ ਕਣਕ ਦੀ ਬਿਜਾਈ ਲਈ ਡੀ.ਏ.ਪੀ, ਟ੍ਰਿਪਲ ਸੁਪਰ ਫਾਸਫੇਟ 46% ਖਾਦ ਤੋਂ ਇਲਾਵਾ ਬਾਜਾਰ ਵਿਚ ਉਪਲਬਧ ਹੋਰਨਾਂ ਫਾਸਫੇਟਿਕ ਖਾਦਾਂ ਸਿੰਗਲ ਸੁਪਰ ਫਾਸਫੇਟ, ਅਮੋਨੀਅਮ ਫਾਸਫੇਟ ਸਲਫੇਟ 20:20:0:13, ਐਨ.ਪੀ.ਕੇ 12:32:16, ਐਨ.ਪੀ.ਕੇ 16:16:16, ਐਨ.ਪੀ.ਕੇ 10:26:26, ਐਨ.ਪੀ.ਕੇ 15:15:15 ਦੀ ਵਰਤੋਂ ਕੀਤੀ ਜਾ ਰਹੀ ਹੈ। ਉਹਨਾਂ ਖਾਦਾਂ ਵਰਤਣ ਦੇ ਸਹੀ ਢੰਗ ਬੱਰੇ ਦੱਸਦਿਆਂ ਕਿਹਾ ਕਿ ਕਣਕ ਦੀ ਬਿਜਾਈ ਸਮੇਂ ਸਾਰੀ ਫਾਸਫੋਰਸ ਡੀ.ਏ.ਪੀ ਜਾਂ ਸੁਪਰਫਾਸਫੇਟ ਬਿਜਾਈ ਵੇਲੇ ਪੋਰ ਦਿਉ। ਜੇ ਫਾਸਫੋਰਸ ਤੱਤ ਦੀ ਪੂਰਤੀ ਡੀ.ਏ.ਪੀ ਖਾਂਦ ਰਾਹੀਂ ਕੀਤੀ ਜਾਵੇ ਤਾਂ ਬਿਜਾਈ ਸਮੇਂ ਯੂਰੀਆ ਖਾਦ ਪਾਉਣ ਦੀ ਜਰੂਰਤ ਨਹੀ ਹੁੰਦੀ, ਪਰ ਜੇ ਫਾਸਫੋਰਸ ਤੱਤ ਦੀ ਪੂਰਤੀ ਸੁਪਰਫਾਸਫੇਟ ਖਾਦਾਂ ਰਾਹੀਂ ਕੀਤੀ ਹੋਵੇ ਤਾਂ ਬਿਜਾਈ ਸਮੇਂ 20 ਕਿਲੋ ਯੂਰੀਆ ਖਾਦ ਪ੍ਰਤੀ ਏਕੜ ...
ਧਾਲੀਵਾਲ ਵੱਲੋਂ ਅਜਨਾਲਾ ਵਿੱਚ ਫੁੱਟਬਾਲ ਅਕੈਡਮੀ ਦੀ ਸ਼ੁਰੂਆਤ

ਧਾਲੀਵਾਲ ਵੱਲੋਂ ਅਜਨਾਲਾ ਵਿੱਚ ਫੁੱਟਬਾਲ ਅਕੈਡਮੀ ਦੀ ਸ਼ੁਰੂਆਤ

National, Politics, Punjab
ਅਜਨਾਲਾ , 15 ਨਵੰਬਰ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿੱਚ ਕੋਚ ਵਰਿੰਦਰ ਸਿੰਘ ਵੱਲੋਂ ਖੋਲੀ ਗਈ ਫੁੱਟਬਾਲ ਅਕੈਡਮੀ ਦੀ ਸ਼ੁਰੂਆਤ ਕਰਦੇ ਉਹਨਾਂ ਨੂੰ ਵਧਾਈ ਦਿੱਤੀ ਅਤੇ ਇਲਾਕੇ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਬੱਚਿਆਂ ਨੂੰ ਖੇਡ ਮੈਦਾਨਾਂ ਤੱਕ ਲੈ ਕੇ ਆਉਣ ਤਾਂ ਜੋ ਉਹ ਮਾਨਸਿਕ ਅਤੇ ਸਰੀਰਕ ਰੂਪ ਵਿੱਚ ਤੰਦਰੁਸਤ ਰਹਿ ਸਕਣ। ਉਹਨਾਂ ਕਿਹਾ ਕਿ ਖੇਡਾਂ ਮਨੁੱਖ ਦੇ ਜੀਵਨ ਲਈ ਬੇਹਦ ਜਰੂਰੀ ਹਨ ਅਤੇ ਇਹ ਬੱਚਿਆਂ ਨੂੰ ਜਿੱਤ ਹਾਰ ਬਰਦਾਸ਼ਤ ਕਰਨ ਦੀ ਆਦਤ ਪਾਉਂਦੀਆਂ ਹਨ। ਇਸ ਤੋਂ ਇਲਾਵਾ ਖੇਡਾਂ ਮਿਲ ਜੁਲ ਕੇ ਕੰਮ ਕਰਨ ਅਤੇ ਅਨੁਸ਼ਾਸਨ ਪੈਦਾ ਕਰਨ ਵਿੱਚ ਵੱਡੀ ਭੂਮਿਕਾ ਨਿਭਾਉਂਦੀਆਂ ਹਨ। ਉਹਨਾਂ ਨੇ ਅਕੈਡਮੀ ਪ੍ਰਬੰਧਕਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਉਹਨਾਂ ਦੀ ਇਸ ਉਦਮ ਦੀ ਸਰਾਹਨਾ ਕਰਦੀ ਹੈ ਅਤੇ ਹਰ ਤਰ੍ਹਾਂ ਦੀ ਮਦਦ ਲਈ ਤਿਆਰ ਹੈ। ਉਹਨਾਂ ਇਹ ਵੀ ਐਲਾਨ ਕੀਤਾ ਕਿ ਅਜਨਾਲਾ ਵਿੱਚ ਆਉਂਦੇ ਸਾਲ ਤੱਕ ਬੱਚਿਆਂ ਦੀ ਲੋੜ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਡਾ ਖੇਡ ਸਟੇਡੀਅਮ ਵੀ ਉਸਾਰ ਦਿੱਤਾ ਜਾਵੇਗਾ। ਇਸ ਮੌਕੇ ਪੱਤਰਕਾਰਾਂ ਵੱਲੋਂ ਪੁੱਛੇ ਜਾਣ ਉੱਤੇ ਸ ਧਾਲੀਵਾਲ ਨੇ ਸਪਸ਼ਟ ਕੀਤਾ ਕਿ ...
ਪਰਮਲ ਝੋਨੇ ਦੀ ਬੰਪਰ ਪੈਦਾਵਾਰ, ਫਸਲ ਦੀ ਖਰੀਦ ਦਾ ਆਂਕੜਾ 2 ਲੱਖ ਤੋਂ ਹੋਇਆ ਪਾਰ

ਪਰਮਲ ਝੋਨੇ ਦੀ ਬੰਪਰ ਪੈਦਾਵਾਰ, ਫਸਲ ਦੀ ਖਰੀਦ ਦਾ ਆਂਕੜਾ 2 ਲੱਖ ਤੋਂ ਹੋਇਆ ਪਾਰ

National, Politics, Punjab
ਫਾਜ਼ਿਲਕਾ, 15 ਨਵੰਬਰ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਮੈਡਮ ਵੰਦਨਾ ਕੰਬੋਜ਼ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲ ਪਰਮਲ ਝੋਨੇ ਦੀ ਬੰਪਰ ਪੈਦਾਵਾਰ ਹੋਈ ਹੈ ਤੇ ਝੋਨੇ ਦੀ ਫਸਲ ਦੀ ਖਰੀਦ ਦਾ ਆਂਕੜਾ 2 ਲੱਖ ਦੇ ਪਾਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ ਤੱਕ ਕੁੱਲ 201878 ਮੀਟ੍ਰਿਕ ਟਨ ਫਸਲ ਦੀ ਆਮਦ ਹੋਈ ਹੈ ਤੇ ਕੁੱਲ 201315 ਮੀਟ੍ਰਿਕ ਟਨ ਫਸਲ ਦੀ ਖਰੀਦ ਹੋ ਚੁੱਕੀ ਹੈ ਜ਼ੋ ਕਿ 99 ਫੀਸਦੀ ਤੋਂ ਵਧੇਰੇ ਬਣਦੀ ਹੈ। ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਮੈਡਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖਰੀਦ ਏਜੰਸੀਆਂ ਵੱਲੋਂ ਨਿਰਵਿਘਨ ਫਸਲ ਦੀ ਖਰੀਦ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਪਨਗ੍ਰੇਨ ਖਰੀਦ ਏਜੰਸੀ ਵੱਲੋਂ 66152 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 49368 ਮੀਟ੍ਰਿਕ ਟਨ, ਪਨਸਪ ਵੱਲੋਂ 46604 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਉਸ ਕਾਰਪੋਰੇਸ਼ਨ ਵੱਲੋਂ 31038 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 8153 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ। ਉਨ੍ਹਾਂ ਕਿਹਾ ਕਿ ਫਸਲ ਦੀ 72 ਘੰਟਿਆਂ ਦੇ ਅੰਦਰ ਲਿਫਟਿੰਗ ਦੇ ਟੀਚੇ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ, ਹੁਣ ਤੱਕ 97 ਫੀਸਦੀ ਲਿਫਟਿੰਗ...

ਡੀ ਏ ਪੀ ਖਾਦ ਦੀ ਜਮਾਂਖੋਰੀ ਅਤੇ ਕਾਲਾਬਜ਼ਾਰੀ ਰੋਕਣ ਲਈ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਨਿਰੰਤਰ ਚੈਕਿੰਗ ਜਾਰੀ

National, Politics, Punjab
ਕੋਟਕਪੂਰਾ 15 ਨਵੰਬਰ  2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ   ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਕੀਤੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਖੇਤੀਬਾੜੀ  ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਬਲਾਕ ਕੋਟਕਪੂਰਾ ਦੀਆਂ ਸਹਿਕਾਰੀ ਸਭਾਵਾਂ ਅਤੇ ਖਾਦ ਵਿਕਰੇਤਾਵਾਂ  ਨਾਲ ਸੰਬੰਧਤ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਟੀਮ ਵਿਚ ਡਾ. ਅਵਨਿੰਦਰ ਪਾਲ ਸਿੰਘ ਡਿਪਟੀ ਡਾਇਰੈਕਟਰ (ਖ਼ੇਤੀਬਾੜੀ),ਡਾ. ਗੁਰਪ੍ਰੀਤ ਸਿੰਘ ਬਲਾਕ  ਖੇਤੀਬਾੜੀ ਵਿਕਾਸ ਅਫਸਰ ਸ਼ਾਮਿਲ ਸਨ।          ਗੱਲਬਾਤ ਕਰਦਿਆਂ ਡਾ. ਗੁਰਪ੍ਰੀਤ ਸਿੰਘ ਬਲਾਕ  ਖੇਤੀਬਾੜੀ  ਅਫਸਰ ਨੇ ਦੱਸਿਆ ਕਿ ਬਲਾਕ ਕੋਟਕਪੂਰਾ ਵਿੱਚ ਡੀ ਏ ਪੀ ਖਾਦ ਦੀ ਕਾਲਾਬਜ਼ਾਰੀ ਅਤੇ ਜਮਾਂ ਖੋਰੀ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਕਿਸਾਨਾਂ ਨੂੰ ਦੀ ਏ ਪੀ ਖਾਦ ਜ਼ਰੂਰਤ ਅਨੁਸਾਰ ਮਿਲਣ ਵਿਚ ਕੋਈ ਮੁਸ਼ਕਲ ਪੇਸ਼ ਨਾਂ ਆਵੇ।ਉਨਾਂ ਦੱਸਿਆ ਕਿ ਖਾਦ ਵਿਕਰੇਤਾਵ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਚਲਾਈ ਗਈ ਸਫ਼ਾਈ ਮੁਹਿੰਮ ਦਾ ਸਮਾਪਨ ਗੁਰੂਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਹੋਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਚਲਾਈ ਗਈ ਸਫ਼ਾਈ ਮੁਹਿੰਮ ਦਾ ਸਮਾਪਨ ਗੁਰੂਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਹੋਇਆ

National, Politics, Punjab
ਸ੍ਰੀ ਮੁਕਤਸਰ ਸਾਹਿਬ, 15 ਨਵੰਬਰ           ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਮਿਸ. ਮਨੀਸ਼ਾ ਬੱਤਰਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ, ਸ੍ਰੀ ਰਾਜ ਕੁਮਾਰ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਸ਼ਾਮਲ ਕਰਕੇ 11 ਨਵੰਬਰ ਤੋਂ 14 ਨਵੰਬਰ ਤੱਕ ਜ਼ਿਲਾ ਕਚਹਿਰੀ ਕੰਪਲੈਕਸ, ਨਗਰ ਕੌਂਸਲ ਦੇ ਸਫਾਈ ਸੇਵਕਾਂ, ਸੀਵਰ ਮੈਨ ਦਾ ਸਟਾਫ, ਸਿਵਲ ਹਸਪਤਾਲ ਦਾ ਸਟਾਫ, ਜ਼ਿਲ੍ਹਾ ਸਿੱਖਿਆ ਅਫਸਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋ ਸਫਾਈ ਦੀ ਸ਼ੁਰੂਆਤ ਕੀਤੀ ਗਈ, ਜਿਸ ਵਿੱਚ ਆਮ ਲੋਕਾਂ ਵੱਲੋ ਪੂਰਨ ਸਹਿਯੋਗ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਗੁਰਪੂਰਬ ਦੀ ਆਮਦ ਨੂੰ ਵੇਖਦੇ ਹੋਏ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ ਸਾਫ ਸੁਥਰਾ ਪਲਾਸਟਿਕ ਤੋਂ ਮੁਕਤ ਅਤੇ ਵਾਤਾਵਰਨ ਬਚਾਉ ਮੁਹਿੰਮ ਦੀ ਸ਼ੁਰੂਆਤ ਦੌਰਾਨ ਸ਼ਹਿਰਾਂ, ਪਿੰਡਾਂ ਅਤੇ ਸਬ ਡਿਵੀਜਨ ਲੈਵਲ ਤੇ ਵੱਖ-ਵੱਖ ਥਾਵਾਂ ਤੇ ਲੱਗੇ ਕੂੜੇ ਦੇ ਢੇਰਾਂ ਨੂੰ ਨਗਰ ਕੌਂਸਲ ਦੇ ਸਫਾਈ ਕਰਮਚਾਰੀਆਂ ਦੇ ਟਿੱਪਰਾਂ ਨਾਲ ਸਾਫ ਸੁਥਰਾ ਕੀਤਾ ਗਿਆ।  ਇਸ ਮੁਹਿੰਮ ਦੀ ਸ਼ੁਰੂਆਤ ਜ਼ਿਲ੍ਹਾ ਕਚਿਹਰੀ ਕੰਪਲੈਕਸ ਵਿਖੇ ਗੱਡੀ ਨੂੰ ਹਰੀ ਝੰਡੀ ਦੇ ...
ਗੁਰਪੁਰਬ ਦੇ ਮੱਦੇਨਜਰ ਸਰਕਾਰੀ ਸਕੂਲ ਲੜਕੀਆਂ ਫਾਜ਼ਿਲਕਾ ਵਿਖੇੇ ਕਰਵਾਇਆ ਸੁਖਮਨੀ ਸਾਹਿਬ ਦਾ ਪਾਠ

ਗੁਰਪੁਰਬ ਦੇ ਮੱਦੇਨਜਰ ਸਰਕਾਰੀ ਸਕੂਲ ਲੜਕੀਆਂ ਫਾਜ਼ਿਲਕਾ ਵਿਖੇੇ ਕਰਵਾਇਆ ਸੁਖਮਨੀ ਸਾਹਿਬ ਦਾ ਪਾਠ

National, Politics, Punjab
ਫਾਜ਼ਿਲਕਾ, 15 ਨਵੰਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫਾਜ਼ਿਲਕਾ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ। ਇਸ ਮੌਕੇ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮਪਤਨੀ ਖੁਸ਼ਬੂ ਸਾਵਨਸੁਖਾ ਸਵਨਾ ਨੇ ਸ਼ਿਰਕਤ ਕੀਤੀ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਖੁਸ਼ਬੂ ਸਵਨਾ ਨੇ ਵਿਦਿਆਰਥਣਾਂ ਤੇ ਅਧਿਆਪਕਾਂ ਅਤੇ ਹੋਰ ਹਾਜਰੀਨ ਨਾਲ ਬੈਠ ਕੇ ਪਾਠ ਸੁਣਿਆ। ਉਨ੍ਹਾਂ ਵਿਦਿਆਰਥਣਾਂ ਨੁੰ ਗੁਰੂ ਨਾਨਕ ਜੀ ਦੀ ਜੀਵਨੀ ਤੋਂ ਪੇ੍ਰਰਿਤ ਹੋ ਕੇ ਉਨ੍ਹਾਂ ਦੇ ਸਿਖਾਏ ਮਾਰਗ *ਤੇ ਚੱਲਣ ਲਈ ਕਿਹਾ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਾਰੀ ਉਮਰ ਸਾਦਗੀ ਨਾਲ ਬਤੀਤ ਕੀਤੀ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਹਮੇਸ਼ਾ ਸਭਨਾ ਦੀ ਮਦਦ ਕਰਨ ਦਾ ਗਿਆਨ ਦਿੱਤਾ ਅਤੇ ਵੰਡ ਛਕੋ ਤੇ ਕਿਰਤ ਕਰੋ ਦਾ ਸੁਨੇਹਾ ਦਿੱਤਾ। ਇਸ ਮੌਕੇ ਰਾਗੀਆਂ ਵੱਲੋਂ ਸ਼ਬਤ ਕੀਰਤਨ ਵੀ ਕੀਤਾ ਗਿਆ ਤੇ ਬਾਅਦ ਵਿਚ ਦੇਗ ਪ੍ਰਸ਼ਾਦ ਵੀ ਦਿੱਤਾ ਗਿਆ। ਇਸ ਮੌਕੇ ਅਲਕਾ ਜੁਨੇਜਾ ਤੋਂ ਇਲਾਵਾ ਹੋਰ ਹਾਜਰੀਨ ਮੌਜੂਦ ਸਨ।...
ਮਨੁੱਖਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਦਿੱਤਾ ਸੰਦੇਸ਼ ; ਕੁਲਵੰਤ ਸਿੰਘ

ਮਨੁੱਖਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਦਿੱਤਾ ਸੰਦੇਸ਼ ; ਕੁਲਵੰਤ ਸਿੰਘ

National, Politics, Punjab
ਮੋਹਾਲੀ 15 ਨਵੰਬਰ ( ) : ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਅੱਜ ਮੋਹਾਲੀ ਹਲਕੇ ਦੇ ਲਗਭਗ ਸਭਨਾ ਗੁਰਦੁਆਰਾ ਸਾਹਿਬਾਨ ਦੇ ਵਿੱਚ ਬੜੀ ਹੀ ਧੂਮਧਾਮ ਅਤੇ ਸ਼ਰਧਾ ਨਾਲ ਸ਼ਰਧਾ ਨਾਲ ਮਨਾਇਆ ਗਿਆ, ਗੁਰਦੁਆਰਾ ਸਾਹਿਬਾਨ ਅੰਦਰ ਸਵੇਰ ਵੇਲੇ ਤੋਂ ਹੀ ਰਾਗੀ ਸਿੰਘਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਅਤੇ ਗੁਰਬਾਣੀ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਜਾਂਦਾ ਰਿਹਾ, ਇਸ ਮੌਕੇ ਤੇ ਧਾਰਮਿਕ ਸਮਾਗਮ ਦੇ ਵਿੱਚ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਦੇ ਵੱਲੋਂ ਸ਼ਿਰਕਤ ਕਰਕੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ ਗਈ ਅਤੇ ਗੁਰੂ ਦਾ ਅਸ਼ੀਰਵਾਦ ਪ੍ਰਾਪਤ ਕੀਤਾ, ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਮੋਹਾਲੀ- ਕੁਲਵੰਤ ਸਿੰਘ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਸ਼ਰਧਾ ਭਾਵਨਾ ਅਤੇ ਸੰਗਤਾਂ ਵੱਲੋਂ ਪੂਰੇ ਉਤਸ਼ਾਹ ਨਾਲ ਨਾਲ ਮਨਾਇਆ ਜਾ ਰਿਹਾ ਹੈ ,. ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਦੇਸ਼ ਭਰ ਦੇ ਵੱਖ-ਵੱਖ ਕੋਨਿਆਂ ਵਿੱਚ ਸਥਿਤ ਗੁਰਦੁਆਰਾ ਸਾਹਿਬਾਨ ਅਤੇ ਵਿਦੇਸ਼ਾਂ ਵਿੱਚ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਨੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਨੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆ

National, Politics, Punjab
  ਅੰਮ੍ਰਿਤਸਰ, 15 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆ ਅਤੇ ਸੂਬੇ ਤੇ ਇੱਥੋਂ ਦੇ ਵਾਸੀਆਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਅਕਾਲ ਪੁਰਖ ਅੱਗੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਇਹ ਅਰਦਾਸ ਵੀ ਕੀਤੀ ਕਿ ਸੂਬੇ ਵਿੱਚ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਆਏ ਦਿਨ ਹੋਰ ਮਜ਼ਬੂਤ ਹੋਣ ਅਤੇ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ। ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੀਆਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੀਆਂ ਸਦੀਵੀ ਸਿੱਖਿਆਵਾਂ ਅੱਜ ਦੇ ਪਦਾਰਥਵਾਦੀ ਸਮਾਜ ਵਿੱਚ ਵੀ ਓਨੀਆਂ ਹੀ ਪ੍ਰਸੰਗਿਕ ਹਨ। ਭਗਵੰਤ ਸਿੰਘ ਮਾਨ ਨੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ 'ਤੇ ਸੰਗਤਾਂ ਨੂੰ ਤਹਿ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਇਕ ਮਹਾਨ ਅਧਿਆਤਮਕ ਦੂਤ ਸਨ ਜਿਨ੍ਹਾਂ ਨੇ ਪ੍ਰਮਾ...
ਪਰਾਲੀ ਨੂੰ ਅੱਗ ਲਗਾਉਣ ਦੇ 230 ਕੇਸਾਂ ਵਿੱਚ ਐਫ ਆਈ ਆਰ, ਰੈਡ ਐਂਟਰੀ ,10 ਲੱਖ ਦੇ ਕਰੀਬ ਜੁਰਮਾਨੇ -ਵਿਨੀਤ ਕੁਮਾਰ

ਪਰਾਲੀ ਨੂੰ ਅੱਗ ਲਗਾਉਣ ਦੇ 230 ਕੇਸਾਂ ਵਿੱਚ ਐਫ ਆਈ ਆਰ, ਰੈਡ ਐਂਟਰੀ ,10 ਲੱਖ ਦੇ ਕਰੀਬ ਜੁਰਮਾਨੇ -ਵਿਨੀਤ ਕੁਮਾਰ

National, Politics, Punjab
ਫਰੀਦਕੋਟ 15 ਨਵੰਬਰ () ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਚਲਾਈ ਗਈ ਜਾਗਰੂਕਤਾ ਮੁਹਿੰਮ ਤਹਿਤ ਛੁੱਟੀ ਵਾਲੇ ਦਿਨ ਵੀ ਪ੍ਰਸ਼ਾਸਨਿਕ ਅਧਿਕਾਰੀ , ਨੋਡਲ ਅਤੇ ਕਲੱਸਟਰ ਅਫਸਰ ਫੀਲਡ ਵਿੱਚ ਡਟੇ ਰਹੇ ਅਤੇ ਲੋਕਾਂ ਨੂੰ ਪਰਾਲੀ ਨੂੰ ਅੱਗ ਨਾ  ਲਗਾਉਣ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਸੰਬੰਧੀ ਸਮੂਹ ਅਧਿਕਾਰੀ  ਨੋਡਲ , ਕਲੱਸਟਰ  ਅਫਸਰ ਅਤੇ ਪੁਲਸ ਪੂਰੀ ਤਰ੍ਹਾਂ ਸੁਚੇਤ ਹੈ। ਇਸ ਮੌਕੇ ਉਨ੍ਹਾਂ ਜ਼ਿਲੇ ਵਿਚ ਹੁਣ ਤੱਕ ਆਏ ਕੇਸਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਿਮੋਰਟ ਸੈਂਸਰਿੰਗ ਬੋਰਡ ਲੁਧਿਆਣਾ ਵੱਲੋਂ ਪ੍ਰਾਪਤ ਹੋਈ ਰਿਪੋਰਟ ਮੁਤਾਬਕ ਜਿਲ੍ਹੇ ਵਿੱਚ ਹੁਣ ਤੱਕ  ਅੱਗ ਲੱਗਣ ਦੇ ਕੇਸਾਂ ਦੀ ਜੋ ਰਿਪੋਰਟ ਭੇਜੀ ਗਈ ਹੈ, ਉਨ੍ਹਾਂ ਵਿਚੋਂ ਕਾਰਵਾਈ ਕਰਨ ਉਪਰੰਤ ਅੱਗ ਲੱਗਣ ਦੇ ਕੁੱਲ 230 ਕੇਸ ਸਾਹਮਣੇ ਆਏ ਹਨ। ਇਨ੍ਹਾਂ  ਕੇਸਾਂ ਤੇ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਅਤੇ ਉਨ੍ਹਾਂ ਦੇ ਮਾਲ ਰਿਕਾਰਡ...
38ਵੀਂ ਰਾਸ਼ਟਰੀ ਖੇਡਾਂ ਉੱਤਰਾਖੰਡ ਦੇ ਵਿਖੇ ਜਨਵਰੀ 2025 ਚ।

38ਵੀਂ ਰਾਸ਼ਟਰੀ ਖੇਡਾਂ ਉੱਤਰਾਖੰਡ ਦੇ ਵਿਖੇ ਜਨਵਰੀ 2025 ਚ।

National, Politics, Punjab
ਚੰਡੀਗੜ੍ਹ, ਪੱਤਰ ਪ੍ਰੇਰਕ। 38ਵੀਂ ਰਾਸ਼ਟਰੀ ਖੇਡਾਂ ਉੱਤਰਾਖੰਡ ਸੂਬੇ ਵਿਖੇ ਜਨਵਰੀ 2025 ਦੌਰਾਨ ਹੋਣ ਜਾ ਰਹੀਆਂ ਹਨ। ਜਿਸ ਲਈ ਗੌਰਮਿੰਟ ਕਾਲਜ ਆਫ ਫਿਜ਼ੀਕਲ ਐਜੂਕੇਸ਼ਨ ਪਟਿਆਲਾ ਵਿਖੇ ਸਵੇਰ 10 ਵਜੇ 17 ਨਵੰਬਰ ਨੂੰ ਨੈੱਟਬਾਲ ਟਰਾਇਲ ਹੋਣਗੇ। ਇਹ ਜਾਣਕਾਰੀ ਰਾਸ਼ਟਰੀ ਨੈੱਟਬਾਲ ਕੌਚ ਅਤੇ ਨੈੱਟਬਾਲ ਪ੍ਰਮੋਸ਼ਨ ਐਸੋਸੀਏਸ਼ਨ ਰਜਿ. ਪੰਜਾਬ ਦੇ ਜੁਆਇੰਟ ਸਕੱਤਰ ਖੁਸ਼ਦੀਪ ਸਿੰਘ ਨੇ ਦਿੱਤੀ। ਜੁਆਇੰਟ ਸਕੱਤਰ ਖੁਸ਼ਦੀਪ ਸਿੰਘ ਨੇ ਇਹ ਵੀ ਦੱਸਿਆ ਹੈ ਕਿ ਸੂਬੇ ਦੀ ਖੇਡ ਸੰਸਥਾ ਨੈਟਬਾਲ ਪ੍ਰਮੋਸ਼ਨ ਐਸੋਏਸ਼ਨ ਰਜਿ. ਪੰਜਾਬ ਦੀ ਟਰੈਡਸ਼ਨਲ ਨੈਟਬਾਲ ਦੀ ਮਹਿਲਾ ਟੀਮ ਅਤੇ ਫਾਸਟ-5 ਪੁਰਸ਼ ਅਤੇ ਮਹਿਲਾ ਦੋਨੋਂ ਟੀਮਾਂ ਕੁਆਲੀਫਾਈ ਹੋਈਆਂ ਹਨ। ਇਸ ਪ੍ਰਤਿਯੋਗਿਤਾ ਲਈ ਜੋ ਪਟਿਆਲਾ ਵਿਖੇ ਟਰਾਇਲ ਹੋ ਰਹੇ ਹਨ, ਉਸ ਵਿੱਚ ਓਹੋ ਖਿਡਾਰੀ ਭਾਗ ਲੈ ਸਕਣਗੇ, ਜਿੰਨਾ ਖਿਡਾਰੀਆਂ ਕੋਲੇ ਸਾਲ 2024-25 ਦਾ ਭਾਰਤੀ ਨੈਟਬਾਲ ਸੰਘ ਦਾ ਖਿਡਾਰੀ ਰਜਿਸਟਰੇਸ਼ਨ ਨੰਬਰ ਹੋਵੇਗਾ। ਓਹਨਾ ਇਹ ਵੀ ਦੱਸਿਆ ਕਿ ਟਰਾਇਲ ਭਾਰਤੀ ਨੈਟਬਾਲ ਸੰਘ ਵੱਲੋਂ ਨਿਯੁਕਤ ਕੀਤੇ ਜਾ ਰਹੇ ਅਬਜਰਵਰ ਜਾਂ ਨਿਯੁਕਤ ਕਮੇਟੀ ਮੈਂਬਰ ਦੀ ਦੇਖ-ਰੇਖ ਵਿੱਚ ਹੋਣਗੇ।...