ਬੀਤੇ ਦਿਨ ਜ਼ਿਲ੍ਹਾ ਫਾਜ਼ਿਲਕਾ ਵਿਚ ਉਪਗ੍ਰਹਿ (ਸੈਟੇਲਾਈਟ) ਨਾਲ ਪਰਾਲੀ ਸਾੜਨ ਦਾ ਕੋਈ ਮਾਮਲਾ ਨਹੀਂ ਆਇਆ ਸਾਹਮਣੇ
ਫਾਜ਼ਿਲਕਾ, 15 ਨਵੰਬਰ
ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਲਗਾਤਾਰ ਕਿਸਾਨ ਭਰਾਵਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰ ਰਹੇ ਹਨ ਜਿਸ ਦਾ ਸਾਰਥਕ ਨਤੀਜਾ ਵੀ ਦੇਖਣ ਨੁੰ ਮਿਲਿਆ ਹੈ। ਬੀਤੇ ਦਿਨ ਜ਼ਿਲ੍ਹਾ ਫਾਜ਼ਿਲਕਾ ਵਿਚ ਉਪਗ੍ਰਹਿ (ਸੈਟੇਲਾਈਟ) ਨਾਲ ਪਰਾਲੀ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਸੰਦੀਪ ਰਿਣਵਾ ਨੇ ਦਿੱਤੀ। ਉਨ੍ਹਾਂ ਕਿਸਾਨ ਭਰਾਵਾਂ ਦਾ ਧੰਨਵਾਦ ਪ੍ਰਗਟ ਕੀਤਾ ਹੈ।
ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ—ਨਾਲ ਖੇਤੀਬਾੜੀ ਵਿਭਾਗ ਦਾ ਪੂਰਾ ਅਮਲਾ ਖੇਤਾਂ ਵਿਚ ਪਹੁੰਚ ਕੇ ਕਿਸਾਨਾਂ ਨੁੰ ਪ੍ਰੇਰਿਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅਗ ਨਾ ਲਗਾ ਕੇ ਸਗੋਂ ਸਬਸਿਡੀ *ਤੇ ਮੁਹੱਈਆ ਕਰਵਾਏ ਗਏ ਖੇਤੀਬਾੜੀ ਸੰਦਾਂ ਦੀ ਵਰਤੋਂ ਕਰਕੇ ਰਹਿੰਦ—ਖੂਹੰਦ ਨੂੰ ਮਿਟੀ ਵਿਚ ਜਜਬ ਕਰਨ ਸਬੰਧੀ ਜਾਗਰੂਕਤਾ ਫੈਲਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਨੋਡਲ ਅਫਸਰ ਲਗਾਤਾਰ ਕਿਸਾਨਾਂ ਨਾਲ ਰਾਬਤਾ ਕਾਇਮ ਕਰਕੇ ਪਰਾਲੀ ਨੂੰ ਜਮੀਨ ਵਿਚ ਰਲਾ ਕੇ ਫਸਲ ਦੀ ਸਿਧੀ ਬਿਜਾਈ ਕਰਨ ਨੂ...








