Saturday, September 12
Shadow

National

ਕੇਨਰਾ ਬੈਂਕ ਵੱਲੋਂ ਐਮਐਸਐਮਈ ਕਲੱਸਟਰ ਕੈਂਪ ਲਗਾਇਆ ਗਿਆ

ਕੇਨਰਾ ਬੈਂਕ ਵੱਲੋਂ ਐਮਐਸਐਮਈ ਕਲੱਸਟਰ ਕੈਂਪ ਲਗਾਇਆ ਗਿਆ

National, Politics, Punjab
ਐਸਏਐਸ ਨਗਰ, 13 ਨਵੰਬਰ, 2024:  ਕੇਨਰਾ ਬੈਂਕ, ਖੇਤਰੀ ਦਫਤਰ ਚੰਡੀਗੜ੍ਹ ਨੇ ਡੀਐਫਐਸ, ਭਾਰਤ ਸਰਕਾਰ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ 76, ਮੋਹਾਲੀ ਵਿਖੇ ਇੱਕ ਐਮਐਸਐਮਈ ਕਲੱਸਟਰ ਕੈਂਪ (ਹਾਈਟੈਕ ਮੈਟਲ ਕਲੱਸਟਰ ਮੀਟਿੰਗ) ਦਾ ਆਯੋਜਨ ਕੀਤਾ। ਮੀਟਿੰਗ ਵਿਚ ਐਮ ਕੇ ਭਾਰਦਵਾਜ, ਲੀਡ ਬੈਂਕ ਮੈਨੇਜਰ, ਵੇਦ ਪ੍ਰਕਾਸ਼, ਡਿਪਟੀ ਜਨਰਲ ਮੈਨੇਜਰ, ਸਰਕਲ ਦਫ਼ਤਰ ਚੰਡੀਗੜ੍ਹ ਅਤੇ ਬੀ ਰਵੀ, ਸਹਾਇਕ ਜਨਰਲ ਮੈਨੇਜਰ, ਖੇਤਰੀ ਦਫ਼ਤਰ ਚੰਡੀਗੜ੍ਹ ਸਮੇਤ ਵੱਖ-ਵੱਖ ਸ਼ਾਖਾਵਾਂ ਦੇ 40-50 ਪ੍ਰਤੀਯੋਗੀਆਂ ਨੇ ਸ਼ਿਰਕਤ ਕੀਤੀ। ਮੀਟਿੰਗ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਵਿੱਤ ਮੰਤਰੀ ਨਾਲ ਲਾਈਵ ਗੱਲਬਾਤ ਵੀ ਸ਼ਾਮਲ ਸੀ। ਐਮਐਸਐਮਈ ਕਰਜ਼ਦਾਰਾਂ ਨੂੰ ਵਿੱਤ ਮੰਤਰੀ ਦੁਆਰਾ ਵਰਚੁਅਲ ਤੌਰ 'ਤੇ ਮਨਜ਼ੂਰੀ ਪੱਤਰ ਵੀ ਸੌਂਪੇ ਗਏ।...
ਪੰਜਾਬ ਨੂੰ ਬਚਾਉਣ ਲਈ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਬਾਰੇ ਸੇਧ ਦਿੱਤੀ ਜਾਵੇ: ਮੁੱਖ ਮੰਤਰੀ ਵੱਲੋਂ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਅਪੀਲ

ਪੰਜਾਬ ਨੂੰ ਬਚਾਉਣ ਲਈ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਬਾਰੇ ਸੇਧ ਦਿੱਤੀ ਜਾਵੇ: ਮੁੱਖ ਮੰਤਰੀ ਵੱਲੋਂ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਅਪੀਲ

National, Politics, Punjab
ਲੁਧਿਆਣਾ, 12 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਸ਼ਵ ਭਰ ਦੇ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਕਿਸਾਨਾਂ ਲਈ ਮਾਰਗ ਦਰਸ਼ਕ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਨਾਉਣ ਲਈ ਪ੍ਰੇਰਿਤ ਕਰਨ ਅਤੇ ਸੇਧ ਦੇਣ। ਮੁੱਖ ਮੰਤਰੀ ਨੇ ਪੀ.ਏ.ਯੂ. ਵਿਖੇ ਮੌਸਮੀ ਅਤੇ ਊਰਜਾ ਤਬਦੀਲੀ ਦੇ ਮੱਦੇਨਜ਼ਰ ਐਗਰੀਫੂਡ ਪ੍ਰਣਾਲੀਆਂ ਵਿੱਚ ਬਦਲਾਅ ਸਬੰਧੀ ਵਿਸ਼ੇ 'ਤੇ ਕਰਵਾਈ ਗਈ ਅੰਤਰਰਾਸ਼ਟਰੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿਸ਼ੇਸ਼ ਕਰਕੇ ਕਣਕ-ਝੋਨੇ ਦੇ ਫ਼ਸਲੀ ਚੱਕਰ ਕਰਕੇ ਪੰਜਾਬ ਦੀ ਨਾਜ਼ੂਕ ਸਥਿਤੀ ਦੇ ਮੱਦੇਨਜ਼ਰ ਖੇਤੀਬਾੜੀ ਉੱਪਰ ਮੌਸਮੀ ਤਬਦੀਲੀ ਦੇ ਮਾੜੇ ਪ੍ਰਭਾਵਾਂ ਨੂੰ ਹੱਲ ਕਰਨ ਦੀ ਤੁਰੰਤ ਲੋੜ 'ਤੇ ਜ਼ੋਰ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਟਿਕਾਊ ਖੇਤੀ ਅਤੇ ਫ਼ਸਲਾਂ ਦੇ ਵੱਧ ਝਾੜ ਦੇ ਨਾਲ-ਨਾਲ ਮਿੱਟੀ ਦੀ ਪੌਸ਼ਟਿਕ ਸ਼ਕਤੀ ਨੂੰ ਵਧਾਉਣ ਲਈ ਫ਼ਸਲੀ ਵਿਭਿੰਨਤਾ ਦੀ ਵਧੇਰੇ ਲੋੜ ਹੈ। ਉਨ੍ਹਾਂ ਨੇ ਮੌਸਮੀ ਤਬਦਲੀ ਦੇ ਮਾੜੇ ਪ੍ਰਭਾਵਾਂ ਵਿਸ਼ੇ ‘ਤੇ ਕਰਵਾਈ ਗਈ ਇਸ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਹਾਜ਼ਰ ਵਿਗਿਆਨੀਆ...
ਮਾਨਸਾ ਦੇ ਪੈਟਰੋਲ ਪੰਪ ਗ੍ਰਨੇਡ ਹਮਲੇ ਪਿੱਛੇ ਵੀ ਕੈਨੇਡਾ ਸਥਿਤ ਅਰਸ਼ ਡੱਲਾ ਦਾ ਹੱਥ; ਮੁੱਖ ਦੋਸ਼ੀ ਗ੍ਰਿਫਤਾਰ*

ਮਾਨਸਾ ਦੇ ਪੈਟਰੋਲ ਪੰਪ ਗ੍ਰਨੇਡ ਹਮਲੇ ਪਿੱਛੇ ਵੀ ਕੈਨੇਡਾ ਸਥਿਤ ਅਰਸ਼ ਡੱਲਾ ਦਾ ਹੱਥ; ਮੁੱਖ ਦੋਸ਼ੀ ਗ੍ਰਿਫਤਾਰ*

National, Politics, Punjab
ਚੰਡੀਗੜ੍ਹ/ਮਾਨਸਾ, 12 ਨਵੰਬਰ: ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ ਡੱਲਾ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ ਦਿੰਦਿਆਂ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਦੀ ਟੀਮ ਨੇ ਮਾਨਸਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਮਾਨਸਾ ਗ੍ਰਨੇਡ ਹਮਲੇ ਦੇ ਮੁੱਖ ਦੋਸ਼ੀ ਸ਼ਿਮਲਾ ਸਿੰਘ, ਜਿਸਨੇ ਨੇ ਅਰਸ਼ ਡੱਲਾ ਦੇ ਨਿਰਦੇਸ਼ਾਂ ‘ਤੇ ਪੈਟਰੋਲ ਪੰਪ 'ਤੇ ਗ੍ਰਨੇਡ ਸੁੱਟਿਆ ਸੀ, ਨੂੰ ਗ੍ਰਿਫਤਾਰ ਕਰਕੇ ਇਸ ਮਾਮਲੇ ਦੀ ਗੁੱਥੀ ਸੁਲਝਾ ਲਈ ਹੈ। ਇਹ ਜਾਣਕਾਰੀ ਅੱਜ ਇਥੇ  ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ। ਇਹ ਸਫ਼ਲਤਾ ਗੁਰਪ੍ਰੀਤ ਸਿੰਘ ਹਰੀ ਨੌ ਉਰਫ਼ ਭੋਡੀ, ਜਿਸਨੂੰ ਅੱਤਵਾਦੀ ਅਰਸ਼ ਡੱਲਾ ਦੇ ਇਸ਼ਾਰੇ ‘ਤੇ 9 ਅਕਤੂਬਰ, 2024 ਨੂੰ ਮਾਰ ਦਿੱਤਾ ਗਿਆ ਸੀ, ਦੇ ਕਤਲ ਵਿੱਚ ਸ਼ਮੂਲੀਅਤ ਲਈ ਦੋ ਸ਼ੂਟਰਾਂ ਬਰਨਾਲਾ ਦੇ ਅਨਮੋਲਪ੍ਰੀਤ ਸਿੰਘ ਉਰਫ਼ ਵਿਸ਼ਾਲ ਅਤੇ ਖਰੜ ਦੇ ਨਵਜੋਤ ਸਿੰਘ ਉਰਫ਼ ਨੀਤੂ ਦੀ ਗ੍ਰਿਫ਼ਤਾਰੀ ਦੇ 72 ਘੰਟਿਆਂ ਤੋਂ ਵੀ ਘੱਟ ਸਮੇਂ ਅੰਦਰ ਹਾਸਲ ਹੋਈ ਹੈ। ਜਾਣਕਾਰੀ ਅਨੁਸਾਰ 26 ਅਤੇ 27 ਅਕਤੂਬਰ, 2024 ਦੀ ਦਰਮਿਆਨੀ ਰਾਤ ਨੂੰ ਮਾਨਸਾ ਦੇ ਸਿਰਸਾ ਰੋਡ ਸਥਿਤ ਜੀਓ ਦੇ ਪੈਟਰੋਲ ਪੰਪ ...
ਡਾ. ਰਵਜੋਤ ਸਿੰਘ ਨੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

National, Politics, Punjab
ਚੰਡੀਗੜ੍ਹ, 11 ਨਵੰਬਰ: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚਕ,  ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਹਾਜ਼ਰੀ ਵਿੱਚ ਮਿਉਂਸੀਪਲ ਕਮਿਸ਼ਨਰ, ਪਟਿਆਲਾ, ਜਲੰਧਰ ਅਤੇ ਅੰਮ੍ਰਿਤਸਰ, ਵਧੀਕ ਡਿਪਟੀ ਕਮਿਸ਼ਨਰ, ਪਟਿਆਲਾ, ਮੋਹਾਲੀ, ਜਲੰਧਰ, ਅੰਮ੍ਰਿਤਸਰ, ਪਠਾਨਕੋਟ ਅਤੇ ਤਰਨਤਾਰਨ ਤੋਂ ਇਲਾਵਾ ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਰਾਜਾਸਾਂਸੀ, ਨਰੋਟ ਜੈਮਲ ਸਿੰਘ, ਖੇਮਕਰਨ, ਤਰਨਤਾਰਨ, ਸਨੋਰ, ਦੇਵੀਗੜ੍ਹ, ਘਨੋਰ, ਘੱਗਾ, ਭਾਦਸੋਂ, ਘੜੂੰਆ, ਗੋਰਾਇਆ, ਸ਼ਾਹਕੋਟ, ਭੋਗਪੁਰ ਅਤੇ ਬਿਲਗਾ ਦੇ ਕਾਰਜ ਸਾਧਕ ਅਫਸਰਾਂ ਨਾਲ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਚਲ ਰਹੇ ਵਿਕਾਸ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ। ਮੀਟਿੰਗ ਦੀ ਸ਼ੁਰੂਆਤ ਵਿੱਚ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਪਾਸੋਂ ਵੱਖ ਵੱਖ ਸਕੀਮਾਂ ਜਿਵੇਂ ਸਵੱਛ ਭਾਰਤ ਮਿਸ਼ਨ, ਅਮਰੁਤ ਮਿਸ਼ਨ, 15 ਵੇਂ ਵਿੱਤ ਕਮਿਸ਼ਨ ਆਦਿ ਸਕੀਮਾਂ ਅਧੀਨ ਚੱਲ ਰਹੇ ਪ੍ਰਾਜੈਕਟਾਂ ਸਬੰਧੀ ਮੌਜੂਦਾ ਸਥਿਤੀ ਬਾਰੇ ਜਾਣਕ...
ਕਿਸਾਨੀ ਸੰਕਟ ਨੂੰ ਹੱਲ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਬਾਗ਼ਬਾਨੀ ਵਿਭਾਗ: ਮੋਹਿੰਦਰ ਭਗਤ

ਕਿਸਾਨੀ ਸੰਕਟ ਨੂੰ ਹੱਲ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਬਾਗ਼ਬਾਨੀ ਵਿਭਾਗ: ਮੋਹਿੰਦਰ ਭਗਤ

National, Politics, Punjab
ਚੰਡੀਗੜ੍ਹ, 11 ਨਵੰਬਰ:   ਦਿਨੋਂ ਦਿਨ ਘਾਟੇ ਦਾ ਸੋਦਾ ਬਣ ਰਹੀ ਪੰਜਾਬ ਦੀ ਖੇਤੀ ਨੂੰ ਲਾਹੇਵੰਦ ਧੰਦਾ ਬਨਾਉਣ ਵਿੱਚ ਅਤੇ ਕਿਸਾਨੀ ਸੰਕਟ ਨੂੰ ਹੱਲ ਕਰਨ ਵਿਚ ਬਾਗ਼ਬਾਨੀ ਵਿਭਾਗ ਅਹਿਮ ਭੂਮਿਕਾ ਨਿਭਾ ਰਿਹਾ ਹੈ । ਉਕਤ ਪ੍ਰਗਟਾਵਾ ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਬਾਗ਼ਬਾਨੀ ਅਧੀਨ ਰਕਬੇ ਨੂੰ ਵਧਾਉਣ ਲਈ ਯਤਨਸ਼ੀਲ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਬਾਗ਼ਬਾਨੀ ਵਿਭਾਗ ਕਿਸਾਨਾਂ ਦਾ ਸਲਾਹਕਾਰ ਮਹਿਕਮਾ ਹੈ ਜ਼ੋ ਕਿਸਾਨਾਂ ਨੂੰ ਵਾਤਾਵਰਣ ਪੱਖੀ ਅਤੇ ਆਰਥਿਕ ਤੌਰ ਤੇ ਲਾਹੇਵੰਦ ਸਲਾਹ ਦਿੰਦਾ ਹੈ। ਸ੍ਰੀ ਭਗਤ ਨੇ ਕਿਹਾ ਕਿ ਬਾਗ਼ਬਾਨੀ ਵਿਭਾਗ ਦੀ ਕੋਸ਼ਿਸ਼ ਸਦਕਾ ਪੰਜਾਬ ਰਾਜ ਦੇ ਕਿਸਾਨਾਂ ਨੇ ਖੇਤੀ ਵਿਭਿੰਨਤਾ ਅਧੀਨ ਵੱਡੇ ਪੱਧਰ ਤੇ ਬਾਗ਼ ਲਗਾਏ ਗਏ ਹਨ ਜਿਸ ਨਾਲ ਜਿੱਥੇ ਲੋਕਾਂ ਨੂੰ ਸਿਹਤਮੰਦ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਫਲਾਂ ਦੀ ਉਪਲਬਧਤਾ ਵਧੀ ਹੈ ਉਥੇ ਨਾਲ ਹੀ ਸੂਬੇ ਦੇ ਵਾਤਾਵਰਨ ਵਿਚ ਸੁਧਾਰ ਹੋਇਆ ਹੈ ਕਿਉਂਕਿ ਬਾਗਾ...
ਪੰਜਾਬ ਪੁਲਿਸ ਵੱਲੋਂ ਪੁਲਿਸ ਮੁਲਾਜ਼ਮਾਂ ਦੇ ਹੁਨਰ ਨੂੰ ਹੋਰ ਨਿਖ਼ਾਰਨ ਦੇ ਉਦੇਸ਼ ਨਾਲ ਗੁਜਰਾਤ ਦੀ ਰਾਸ਼ਟਰੀ ਰਕਸ਼ਾ ਯੂਨੀਵਰਸਿਟੀ ਨਾਲ ਸਮਝੌਤਾ ਸਹੀਬੱਧ

ਪੰਜਾਬ ਪੁਲਿਸ ਵੱਲੋਂ ਪੁਲਿਸ ਮੁਲਾਜ਼ਮਾਂ ਦੇ ਹੁਨਰ ਨੂੰ ਹੋਰ ਨਿਖ਼ਾਰਨ ਦੇ ਉਦੇਸ਼ ਨਾਲ ਗੁਜਰਾਤ ਦੀ ਰਾਸ਼ਟਰੀ ਰਕਸ਼ਾ ਯੂਨੀਵਰਸਿਟੀ ਨਾਲ ਸਮਝੌਤਾ ਸਹੀਬੱਧ

National, Politics, Punjab
ਚੰਡੀਗੜ੍ਹ, 11 ਨਵੰਬਰ: ਸੂਬੇ ਵਿੱਚ ਪੁਲਿਸ ਮੁਲਾਜ਼ਮਾਂ ਦੇ ਹੁਨਰ ਨੂੰ ਹੋਰ ਨਿਖ਼ਾਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਵਜੋਂ  ਪੰਜਾਬ ਪੁਲਿਸ ਨੇ ਅੱਜ ਰਾਸ਼ਟਰੀ ਰਕਸ਼ਾ ਯੂਨੀਵਰਸਿਟੀ (ਆਰ.ਆਰ.ਯੂ.) ਗਾਂਧੀਨਗਰ, ਗੁਜਰਾਤ ਨਾਲ ਇੱਕ ਸਮਝੌਤੇ (ਐਮ.ਓ.ਯੂ.) ‘ਤੇ ਹਸਤਾਖ਼ਰ ਕੀਤੇ ਹਨ। ਇਸ ਸਮਝੌਤੇ ਦਾ ਉਦੇਸ਼ ਪੁਲਿਸਿੰਗ ਵਿੱਚ ਸਮਕਾਲੀ ਚੁਣੌਤੀਆਂ ਦੇ ਹੱਲ ਕਰਨ ਲਈ ਤਿਆਰ ਕੀਤੇ ਗਏ ਵਿਆਪਕ ਪ੍ਰੋਗਰਾਮਾਂ ਦੀ ਲੜੀ ਰਾਹੀਂ ਕਾਨੂੰਨ ਲਾਗੂ ਕਰਨ ਵਾਲੇ ਕਰਮਚਾਰੀਆਂ ਦੀਆਂ ਸਮਰੱਥਾਵਾਂ ਨੂੰ ਹੋਰ ਮਜ਼ਬੂਤ ਕਰਨਾ ਹੈ। ਇਹ ਸਮਝੌਤਾ ਇਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਮੌਜੂਦਗੀ ਵਿੱਚ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਤਕਨੀਕੀ ਸੇਵਾਵਾਂ ਰਾਮ ਸਿੰਘ ਅਤੇ ਆਰ.ਆਰ.ਯੂ. ਦੇ ਉਪ ਕੁਲਪਤੀ ਪ੍ਰੋ (ਡਾ.) ਕਲਪੇਸ਼ ਐਚ ਵਾਂਦਰਾ ਦਰਮਿਆਨ ਸਹੀਬੱਧ ਕੀਤਾ ਗਿਆ। ਇਸ ਸਮਝੌਤੇ ਤਹਿਤ ਆਰ.ਆਰ.ਯੂ. ਪ੍ਰੋਗਰਾਮਾਂ ਦੀ ਇੱਕ ਵਿਭਿੰਨ ਸ਼੍ਰੇਣੀ ਪ੍ਰਦਾਨ ਕਰੇਗੀ, ਜਿਸ ਵਿੱਚ ਕਲਾਸਰੂਮ-ਅਧਾਰਤ ਸੈਸ਼ਨ, ਆਨਲਾਈਨ ਲਰਨਿੰਗ ਦੇ ਮੌਕੇ ਅਤੇ ਇਨ੍ਹਾਂ ਦੋਵਾ...
ਮੈਰਿਜ ਪੈਲਸਾਂ ਵਿੱਚ ਹਥਿਆਰ ਲੈ ਕੇ ਆਉਣ/ਹਵਾਈ ਫਾਇਰ ਕਰਨ ਤੇ ਪੂਰਨ ਪਾਬੰਦੀ

ਮੈਰਿਜ ਪੈਲਸਾਂ ਵਿੱਚ ਹਥਿਆਰ ਲੈ ਕੇ ਆਉਣ/ਹਵਾਈ ਫਾਇਰ ਕਰਨ ਤੇ ਪੂਰਨ ਪਾਬੰਦੀ

National, Politics, Punjab
ਮੋਗਾ, 11 ਨਵੰਬਰ ਜ਼ਿਲ੍ਹਾ ਮੋਗਾ ਵਿੱਚ ਕਾਫ਼ੀ ਗਿਣਤੀ ਵਿੱਚ ਮੈਰਿਜ ਪੈਲਸ ਚੱਲ ਰਹੇ ਹਨ, ਇਹਨਾਂ ਪੈਲਸਾਂ ਵਿੱਚ ਹੁੰਦੇ ਸਮਾਰੋਹ ਦੌਰਾਨ ਕਈ ਵਿਅਕਤੀਆਂ ਵੱਲੋਂ ਹਥਿਆਰ ਨਾਲ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨਾ ਇੱਕ ਫੈਸ਼ਨ ਜਿਹਾ ਬਣ ਗਿਆ ਹੈ, ਜਿਸ ਨਾਲ ਕਈ ਵਾਰ ਅਣਸੁਖਾਵੀਆਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜ਼ਿਲ੍ਹੇ ਵਿੱਚ ਚੱਲ ਰਹੇ ਮੈਰਿਜ ਪੈਲਸਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ ਤੇ ਰੋਕ ਲਗਾਉਣੀ ਜਨਹਿੱਤ ਲਈ ਜਰੂਰੀ ਹੈ। ਉਕਤ ਨੂੰ ਧਿਆਨ ਵਿੱਚ ਰੱਖਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂ ਮਿਤਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (46 ਆਫ 2023) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿੱਚ ਚੱਲ ਰਹੇ ਮੈਰਿਜ਼ ਪੈਲਸਾਂ ਵਿੱਚ ਹਥਿਆਰ ਲੈ ਕੇ ਆਉਣ ਅਤੇ ਫਾਇਰ ਕਰਨ ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ 10 ਜਨਵਰੀ, 2025 ਤੱਕ ਲਾਗੂ ਰਹਿਣਗੇ। ਉਹਨਾਂ ਕਿਹਾ ਕਿ ਮੋਗਾ ਵਾਸੀ ਇਹਨਾਂ ਹੁਕਮਾਂ ਦੀ ਇੰਨ ਬਿੰਨ ਪਾਲਣਾ ਕਰਨੀ ਯਕੀਨੀ ਬਣਾਉਣ।...
ਪਰਾਲੀ ਸਾੜਨ ਨਾਲ ਨਿਕਲਣ ਵਾਲਾ ਧੂੰਆਂ ਕਰਦਾ ਹੈ ਫੇਫੜਿਆਂ ਨੂੰ ਖਰਾਬ : ਸਿਵਲ ਸਰਜਨ ਡਾ. ਚੰਦਰ ਸ਼ੇਖਰ

ਪਰਾਲੀ ਸਾੜਨ ਨਾਲ ਨਿਕਲਣ ਵਾਲਾ ਧੂੰਆਂ ਕਰਦਾ ਹੈ ਫੇਫੜਿਆਂ ਨੂੰ ਖਰਾਬ : ਸਿਵਲ ਸਰਜਨ ਡਾ. ਚੰਦਰ ਸ਼ੇਖਰ

National, Politics, Punjab
ਫਾਜ਼ਿਲਕਾ 11  ਨਵੰਬਰ ਕਿਸਾਨਾਂ ਵਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਆਮ ਲੋਕਾਂ ਤੇ ਬੱਚਿਆਂ ਦੀ ਸਿਹਤ ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ ਤੇ ਇਸ ਨਾਲ ਦੁਰਘਟਨਾਵਾਂ ਵੀ ਬਹੁਤ ਹੁੰਦੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਕੱਕੜ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਆਮ ਲੋਕਾਂ ਨੂੰ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਦੀ ਵੀ ਅਪੀਲ ਕੀਤੀ। ਸਿਵਲ ਸਰਜਨ ਡਾ. ਚੰਦਰ ਸ਼ੇਖਰ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਹਵਾ ਤੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਪ੍ਰਦੂਸ਼ਿਤ ਹਵਾ ਦਾ ਸਿਹਤ 'ਤੇ ਮਾੜਾ ਪ੍ਰਭਾਵ ਪੈਦਾ ਹੈ। ਪ੍ਰਦੂਸ਼ਿਤ ਹਵਾ ਨਾਲ ਦਿਲ, ਫੇਫੜਿਆਂ, ਦਿਮਾਗ ਅਤੇ ਅੱਖਾਂ ਦੀਆਂ ਬੀਮਾਰੀਆਂ ਹੋ ਸਕਦੀਆਂ ਹਨ। ਪ੍ਰਦੂਸ਼ਿਤ ਹਵਾ ਦੇ ਥੋੜੇ ਸਮੇਂ ਲਈ ਭਾਵ ਜਿਵੇਂ ਕਿ ਸਿਰ ਦਰਦ, ਅੱਖਾਂ ਵਿਚ ਜਲਣ, ਖੰਘਣਾ, ਸਾਹ ਦਾ ਫੁੱਲਣਾ, ਚਮੜੀ ਤੇ ਜਲਣ ਹੋ ਸਕਦੇ ਹਨ ਅਤੇ ਜ਼ਿਆਦਾ ਸਮੇਂ ਲਈ ਪ੍ਰਭਾਵਾਂ ਵਿਚ ਸਟ੍ਰੋਕ, ਦਿਲ ਦੇ ਰੋਗ (ਦਿਲ ਦਾ ਦੌਰਾ), ਸਾਹ ਦੇ ਰੋਗ (ਦਮਾ ਰੋਗ) ਅਤੇ ਫੇਫੜਿਆਂ ਦਾ ਕੈਂਸਰ ਹੋ ਸਕਦਾ ਹੈ। ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ...
ਐਸ.ਡੀ.ਐਮ ਵੱਲੋਂ ਕਲੱਸਟਰ ਅਫਸਰ ਅਤੇ ਨੋਡਲ ਅਫਸਰਾਂ ਨਾਲ ਮੀਟਿੰਗ

ਐਸ.ਡੀ.ਐਮ ਵੱਲੋਂ ਕਲੱਸਟਰ ਅਫਸਰ ਅਤੇ ਨੋਡਲ ਅਫਸਰਾਂ ਨਾਲ ਮੀਟਿੰਗ

National, Politics, Punjab
ਫ਼ਰੀਦਕੋਟ 11 ਨਵੰਬਰ,2024 () ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਅਤੇ ਹੋਰ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਅੱਗ ਲਗਾਉਣ ਤੋਂ ਰੋਕਣ ਲਈ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਨਿਯੁਕਤ ਕਲੱਸਟਰ ਅਫਸਰਾਂ ਅਤੇ ਨੋਡਲ ਅਫਸਰਾਂ ਨਾਲ ਐਸ.ਡੀ.ਐਮ ਫਰੀਦਕੋਟ ਮੇਜਰ ਡਾ. ਵਰੁਣ ਕੁਮਾਰ ਨੇ ਮੀਟਿੰਗ ਕਰਕੇ ਕੀਤੀ ਜਾ ਰਹੀ ਕਾਰਵਾਈ ਦੀ ਪ੍ਰਗਤੀ ਰਿਪੋਰਟ ਦਾ ਜਾਇਜਾ ਲਿਆ ਅਤੇ ਜਿਨ੍ਹਾਂ ਨੋਡਲ ਅਫਸਰ ਦੇ ਏਰੀਏ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਵਾਪਰੀਆਂ ਹਨ, ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਵਾਲੇ ਵਿਅਕਤੀਆਂ ਦੇ ਵਿਰੁੱਧ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਵੀ ਦਰਜ ਕੀਤੀ ਗਈ ਹੈ।  ਉਨ੍ਹਾਂ ਸਮੂਹ ਕਲੱਸਟਰ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਆਪਣੇ ਇਲਾਕੇ ਵਿੱਚ ਕੀਤੀ ਗਈ ਕਾਰਵਾਈ ਦੀ ਰਿਪੋਰਟ ਸਮੇਂ ਸਮੇਂ ਤੇ ਮੁਹੱਈਆ ਕਰਵਾਉਣ। ਉਨ੍ਹਾਂ ਸਮੂਹ ਕਲੱਸਟਰ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਸੈਟੇਲਾਈਟ ਵੱਲੋਂ ਦਿੱਤੇ ਸਪੋਟਾਂ ਤੇ ਨੋ ਫਾਇਰ ਜੋਨ ਦੀਆਂ ਤਸਵੀਰਾਂ, ਵੀਡੀਓ ਵੀ ਸਬੂਤ ਵਜੋਂ ਕੋਲ ਰੱਖਣ ਤਾਂ ਜੋ ਕਿਸੇ ਕਿ...
ਗੁਰਪੂਰਬ ਦੀ ਆਮਦ ਨੂੰ ਵੇਖਦੇ ਹੋਏ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ ਸਾਫ ਸੁਥਰਾ-ਪਲਾਸਟਿਕ ਤੋਂ ਮੁਫਤ ਅਤੇ ਵਾਤਾਵਰਨ ਬਚਾਉ ਮੁਹਿੰਮ ਦੀ ਕੀਤੀ ਸ਼ੁਰੂਆਤ

ਗੁਰਪੂਰਬ ਦੀ ਆਮਦ ਨੂੰ ਵੇਖਦੇ ਹੋਏ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ ਸਾਫ ਸੁਥਰਾ-ਪਲਾਸਟਿਕ ਤੋਂ ਮੁਫਤ ਅਤੇ ਵਾਤਾਵਰਨ ਬਚਾਉ ਮੁਹਿੰਮ ਦੀ ਕੀਤੀ ਸ਼ੁਰੂਆਤ

National, Politics, Punjab
ਸ੍ਰੀ ਮੁਕਤਸਰ ਸਾਹਿਬ 11 ਨਵੰਬਰ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਤ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ  ਵਲੋਂ ਜਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਨਗਰ ਕੌਂਸਲ ਦੇ ਸਫਾਈ ਸੇਵਕਾ, ਸੀਵਰ ਮੈਨ ਦਾ ਸਟਾਫ, ਸਿਵਲ ਹਸਪਤਾਲ ਦਾ ਸਟਾਫ ਜਿਲ੍ਹਾ ਸਿੱਖਿਆ ਅਫਸਰ ਅਤੇ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਗੁਰਪੂਰਬ ਦੀ ਆਮਦ ਨੂੰ ਵੇਖਦੇ ਹੋਏ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ ਸਾਫ ਸੁਥਰਾ ਪਲਾਸਟਿਕ ਤੋਂ ਮੁਫਤ ਅਤੇ ਵਾਤਾਵਰਨ ਬਚਾਉ  ਮੁਹਿੰਮ ਦੀ ਸ਼ੁਰੂਆਤ 11 ਨਵੰਬਰ 2024 ਤੋਂ ਮਿਤੀ 14 ਨਵੰਬਰ 2024 ਤੱਕ ਸਹਿਰ, ਪਿੰਡਾਂ ਅਤੇ ਸਬ ਡਿਵੀਜਨ ਲੈਵਲ ਤੇ ਵੱਖ-ਵੱਖ ਥਾਵਾਂ ਤੇ ਲੱਗੇ ਕੂੜੇ ਦੇ ਢੇਰਾਂ ਨੂੰ ਨਗਰ ਕੌਂਸਲ ਦੇ ਸਫਾਈ ਕਰਮਚਾਰੀਆਂ ਦੇ ਟਿੱਪਰਾਂ ਨਾਲ ਸਾਫ ਸੁਥਰਾਂ ਕਰਨ ਦਾ ਪ੍ਰਣ ਕੀਤਾ ਹੈ । ਇਸ ਪ੍ਰੋਗਰਾਮ ਦੀ ਸ਼ੁਰੂਆਤ ਜਿਲ੍ਹਾ  ਕਚਿਹਰੀ ਕੰਪਲੈਕਸ ਦੀ ਸਫਾਈ ਦੀ ਸੁਰੂਆਤ ਕਰਨ ਉਪਰੰਤ ਸੈਸਨ ਜੱਜ ਸ੍ਰੀ ਰਾਜ ਕੁਮਾਰ  ਨੇ ਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਅਤੇ ਉਨਾ ਨੇ ਹਾਜਰ ਮੈਬਰਾਂ ਨੂੰ ਸਹੂੰ ਚੁਕਾਈ ਕਿ ਉਹ ਸਫਾਈ ਮੁਹਿੰਮ ਦੀ ਆਪਣੇ ਘਰ ਤੋਂ ਸ਼ੁਰੂਆਤ ਕਰਨਗੇ ਅਤੇ ...