Saturday, September 12
Shadow

National

ਨਾਜਾਇਜ਼ ਮਾਈਨਿੰਗ ਕਰਨ ਵਾਲਾ ਪ੍ਰਾਈਮਵਿਜਨ ਕੰਪਨੀ ਦਾ ਠੇਕੇਦਾਰ ਵਿਜੀਲੈਂਸ ਬਿਊਰੋ ਵੱਲੋਂ ਰਾਜਸਥਾਨ ਤੋਂ ਕਾਬੂ

ਨਾਜਾਇਜ਼ ਮਾਈਨਿੰਗ ਕਰਨ ਵਾਲਾ ਪ੍ਰਾਈਮਵਿਜਨ ਕੰਪਨੀ ਦਾ ਠੇਕੇਦਾਰ ਵਿਜੀਲੈਂਸ ਬਿਊਰੋ ਵੱਲੋਂ ਰਾਜਸਥਾਨ ਤੋਂ ਕਾਬੂ

Crime, National, Politics, Punjab
ਚੰਡੀਗੜ੍ਹ 9 ਨਵੰਬਰ 2024 -  ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਫਿਰੋਜਪੁਰ ਦੇ ਪਿੰਡਾਂ ਵਿੱਚ ਸਾਲ 2018-2019 ਵਿੱਚ ਮਾਈਨਿੰਗ ਮਹਿਕਮੇ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ ਨਾਜਾਇਜ਼ ਮਾਈਨਿੰਗ ਕਰਨ ਵਾਲੇ ਪ੍ਰਾਈਮਵਿਜਨ ਕੰਪਨੀ ਦੇ ਠੇਕੇਦਾਰ ਮਹਾਂਵੀਰ ਸਿੰਘ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧ ਵਿੱਚ ਮਾਈਨਿੰਗ ਮਹਿਕਮੇ ਦੇ ਤਤਕਾਲੀ ਅਧਿਕਾਰੀਆਂ/ਕਰਮਚਾਰੀਆਂ ਖਿਲਾਫ਼ ਵੀ ਸਾਜਿਸ਼ ਰਚਣ ਅਤੇ ਭ੍ਰਿਸ਼ਟਾਚਾਰ ਕਰਨ ਦਾ ਕੇਸ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਸ਼ਿਕਾਇਤ ਨੰਬਰ 180/2019 ਫਿਰੋਜਪੁਰ ਦੀ ਗਹਿਨ ਪੜਤਾਲ ਉਪਰੰਤ ਮੁਕੱਦਮਾ ਨੰਬਰ 30 ਮਿਤੀ 04.11.2024  ਨੂੰ ਆਈ.ਪੀ.ਸੀ. ਦੀ ਧਾਰਾ 409, 379, 120-ਬੀ, ਮਾਈਨਿੰਗ ਤੇ ਮਿਨਰਲਜ ਕਾਨੂੰਨ ਦੀ ਧਾਰਾ 21 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਏ) ਸਮੇਤ 13(2) ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਫਿਰੋਜਪੁਰ ਵਿਖੇ ਦਰਜ ਕੀਤਾ ਗਿਆ ਹੈ ਜਿਸ ਵਿੱਚ ਠੇਕੇਦਾਰ ਮਹਾਂਵੀਰ ਸਿੰਘ...
ਹੈਪੀ ਸੀਡਰ ਅਤੇ ਸੁਪਰ ਸੀਡਰ ਵਰਗੀਆਂ ਆਧੁਨਿਕ ਮਸ਼ੀਨਾਂ ਨਾਲ ਫ਼ਸਲ ਦਾ ਝਾੜ ਵੱਧ ਤੇ ਖਰਚਾ ਘੱਟ ਹੁੰਦਾ ਹੈ : ਡਿਪਟੀ ਕਮਿਸ਼ਨਰ

ਹੈਪੀ ਸੀਡਰ ਅਤੇ ਸੁਪਰ ਸੀਡਰ ਵਰਗੀਆਂ ਆਧੁਨਿਕ ਮਸ਼ੀਨਾਂ ਨਾਲ ਫ਼ਸਲ ਦਾ ਝਾੜ ਵੱਧ ਤੇ ਖਰਚਾ ਘੱਟ ਹੁੰਦਾ ਹੈ : ਡਿਪਟੀ ਕਮਿਸ਼ਨਰ

National, Politics, Punjab
ਬਠਿੰਡਾ, 9 ਨਵੰਬਰ : ਹੈਪੀ ਸੀਡਰ ਅਤੇ ਸੁਪਰ ਸੀਡਰ ਵਰਗੀਆਂ ਆਧੁਨਿਕ ਮਸ਼ੀਨਾਂ ਦੇ ਨਾਲ ਫਸਲ ਦਾ ਝਾੜ ਵੱਧ ਅਤੇ ਖਰਚਾ ਘੱਟ ਹੁੰਦਾ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਰਾਮਪੁਰਾ, ਬਾਲਿਆਂਵਾਲੀ ਅਤੇ ਭਾਈ ਬਖਤੌਰ ਦੇ ਆਸ-ਪਾਸ ਦੇ ਖੇਤਾਂ 'ਚ ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਦੌਰਾ ਕਰਕੇ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਐਸਐਸਪੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਨ ਵਾਲੇ ਕਿਸਾਨਾਂ ਤੋਂ ਸੇਧ ਲੈਣ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ। ਇਸ ਤਰ੍ਹਾਂ ਕਰਨ ਦੇ ਨਾਲ ਜਿੱਥੇ ਉਹ ਵਾਤਾਵਰਨ ਦੀ ਸਾਂਭ-ਸੰਭਾਲ ਵਿੱਚ ਆਪਣਾ ਪੂਰਨ ਯੋਗਦਾਨ ਪਾਉਣਗੇ, ਉਥੇ ਹੀ ਉਹ ਆਪਣੀ ਫਸਲ ਦੇ ਝਾੜ ਵਿੱਚ ਚੋਖਾ ਮੁਨਾਫਾ ਕਰਨਗੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਲਗਭਗ 250 ਬੇਲਰ ਅਤੇ ਤਕਰੀਬਨ 4 ਹਜ਼ਾਰ ਸੁਪਰ ਸੀਡਰ ਹਨ, ਜਿਨਾਂ ਦੀ ਵਰਤੋਂ ਕਰਨ ਲਈ ਪ੍ਰਸ਼ਾਸਨ ਕਿਸਾਨਾਂ ਨੂੰ ਪਰਾਲੀ ਸਾੜ...
ਕੌਮੀ ਕਾਨੂੰਨੀ ਸੇਵਾਵਾਂ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸੈਮੀਨਾਰ ਆਯੋਜਿਤ

ਕੌਮੀ ਕਾਨੂੰਨੀ ਸੇਵਾਵਾਂ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸੈਮੀਨਾਰ ਆਯੋਜਿਤ

National, Politics, Punjab
ਬਠਿੰਡਾ, 9 ਨਵੰਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵੱਲੋਂ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੁਕਮਾਂ ਅਨੁਸਾਰ ਅਤੇ ਸ੍ਰੀ ਸੁਮੀਤ ਮਲਹੋਤਰਾ, ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਯੋਗ ਅਗਵਾਈ ਹੇਠ ਕੌਮੀ ਕਾਨੂੰਨੀ ਸੇਵਾਵਾਂ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸੈਮੀਨਾਰ ਸਥਾਨਕ ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸੰਧੂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਮਾਲ ਰੋਡ ਵਿਖੇ ਲਗਾਇਆ ਗਿਆ। ਇਸ ਮੌਕੇ ਉਪਰ  ਸ੍ਰੀ ਸੁਰੇਸ਼ ਕੁਮਾਰ ਗੋਇਲ, ਸੀ.ਜੇ.ਐਮ—ਸਹਿਤ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੰਬੋਧਨ ਕਰਦਿਆਂ ਕਿਹਾ ਕਿ ਸੰਵਿਧਾਨ ਦੀ 42 ਵੀਂ ਸੋਧ 1976 ਅਨੁਛੇਦ 39 ਏ ਤਹਿਤ ਮੁਫਤ ਕਾਨੂੰਨੀ ਸਹਾਇਤਾ ਨੂੰ ਰਾਜ ਦੀ ਨੀਤੀ ਦੇ ਨਿਰਦੇਸ਼ਕ ਸਿਧਾਂਤਾਂ ਚ ਸ਼ਾਮਲ ਕੀਤਾ ਗਿਆ, ਇਹਨਾਂ ਨੂੰ ਅਮਲੀ ਜਾਮਾ ਪਹਿਣਾਉਣ ਲਈ ਲੀਗਲ ਸਰਵਿਸ ਅਥਾਰਟੀ ਐਕਟ 1987 ਪਾਸ ਕੀਤਾ ਜੋ ਕਿ 9 ਨਵੰਬਰ 1995 ਨੂੰ ਪੂਰੇ ਮੁਲਕ 'ਚ ਲਾਗੂ ਹੋਇਆ ਗਿਆ ਇਸ ਤਹਿਤ ਨੈਸ਼ਨਲ ਲੀਗਲ ਸਰਵਿ...
ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਰੋਕਣ ਲਈ ਡੀ ਸੀ ਤੇ ਐਸ ਐਸ ਪੀ ਪ੍ਰਸ਼ਾਸ਼ਨਿਕ ਅਧਿਕਾਰੀ ਨਾਲ ਫੀਲਡ ਵਿਚ ਡਟੇ

ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਰੋਕਣ ਲਈ ਡੀ ਸੀ ਤੇ ਐਸ ਐਸ ਪੀ ਪ੍ਰਸ਼ਾਸ਼ਨਿਕ ਅਧਿਕਾਰੀ ਨਾਲ ਫੀਲਡ ਵਿਚ ਡਟੇ

National, Politics, Punjab
ਫ਼ਰੀਦਕੋਟ, 9 ਨਵੰਬਰ  2024 (  ) ਜ਼ਿਲ੍ਹੇ ਵਿੱਚ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਰੋਕਣ ,ਵਾਤਾਵਰਨ ਦੀ ਸੰਭਾਲ, ਕਿਸਾਨਾਂ ਨੂੰ ਨਵੀਆਂ ਖੇਤੀ ਤਕਨੀਕਾਂ  ਨਾਲ  ਪਰਾਲੀ ਪ੍ਰਬੰਧਨ ਲਈ ਜਾਗਰਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ  ਮੁਹਿੰਮ ਤਹਿਤ ਅੱਜ ਛੁੱਟੀ ਵਾਲੇ ਦਿਨ ਵੀ ਡੀ ਸੀ ਸ਼੍ਰੀ ਵਿਨੀਤ ਕੁਮਾਰ ਤੇ ਐਸ ਐਸ ਪੀ ਡਾ ਪੁੱਗਿਆ ਜੈਨ ਤੋ ਇਲਾਵਾ ਸਮੂਹ ਪ੍ਰਸ਼ਾਸਨਿਕ ਅਧਿਕਾਰੀ ,ਕਲੱਸਟਰ,ਨੋਡਲ ਅਫਸਰ ਆਪੋ ਆਪਣੇ ਅਲਾਟ ਪਿੰਡਾਂ ਵਿੱਚ ਪੂਰੀ ਤਰ੍ਹਾਂ ਡਟੇ ਰਹੇ ਅਤੇ ਅੱਗ ਲੱਗਣ ਦੀਆਂ ਘਟਨਾਵਾਂ ਦਾ ਪਤਾ ਲੱਗਣ ਤੇ ਤੁਰੰਤ ਅੱਗ ਤੇ ਕਾਬੂ ਪਾਉਣ ਤੋਂ ਇਲਾਵਾ ਅੱਗ ਲਗਾਉਣ ਵਾਲੇ ਜਿੰਮੇਵਾਰ ਲੋਕਾਂ ਵਿਰੁੱਧ ਲੋੜ੍ਹੀਦੀ ਕਾਰਵਾਈ ਵੀ ਹੋਂਦ ਵਿੱਚ ਲਿਆਂਦੀ ਗਈ। ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕੱਲ ਤੱਕ ਪੰਜਾਬ ਰਿਮੋਰਟ ਸੈਂਸਰਿੰਗ ਬੋਰਡ ਲੁਧਿਆਣ...
ਬੀਤੀਂ ਸ਼ਾਮ ਤੱਕ  465802  ਮੀਟਰਕ ਟਨ ਝੋਨੇ ਦੀ ਹੋਈ ਖਰੀਦ-ਡੀ.ਸੀ

ਬੀਤੀਂ ਸ਼ਾਮ ਤੱਕ 465802 ਮੀਟਰਕ ਟਨ ਝੋਨੇ ਦੀ ਹੋਈ ਖਰੀਦ-ਡੀ.ਸੀ

National, Politics, Punjab
ਫਰੀਦਕੋਟ 09  ਨਵੰਬਰ ( ) ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਅਦਾਇਗੀ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰਾਂ ਦੀ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਬੀਤੀਂ ਸ਼ਾਮ ਤੱਕ ਜਿਲ੍ਹੇ ਦੀਆਂ ਮੰਡੀਆਂ ਵਿੱਚ 478237  ਮੀਟਰਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ  465802  ਮੀਟਰਕ ਟਨ ਝੋਨਾ ਖਰੀਦਿਆਂ ਜਾ ਚੁੱਕਾ ਹੈ । ਉਨ੍ਹਾਂ ਕਿਹਾ ਕਿ ਕੱਲ ਸ਼ਾਮ ਖਰੀਦੇ ਗਏ ਝੋਨੇ ਵਿੱਚੋਂ 184840 ਮੀਟਰਕ ਟਨ ਝੋਨਾ ਪਨਗ੍ਰੇਨ ਨੇ, 118148 ਮੀਟਰਕ ਟਨ ਝੋਨਾ ਮਾਰਕਫੈੱਡ ਨੇ, 943554  ਮੀਟਰਕ ਟਨ ਝੋਨਾ ਪਨਸਪ, 49064 ਮੀਟਰਕ ਟਨ ਝੋਨਾ ਪੰਜਾਬ ਰਾਜ ਗੋਦਾਮ ਨਿਗਮ ਅਤੇ 1282 ਮੀਟਰਕ ਟਨ ਝੋਨਾ ਪ੍ਰਾਈਵੇਟ ਵਪਾਰੀਆਂ ਨੇ ਖਰੀਦਿਆ ਹੈ। ਕਿਸਾਨਾਂ ਨੂੰ ਹੁਣ ਤੱਕ 949.76 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਸਮੂਹ ਕਿਸਾਨਾਂ ਨੂੰ ਮੁੜ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਅਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਜੇਕਰ ਕੋਈ ਉਨ੍ਹਾਂ ਦੇ ਆਸ ਪਾਸ ਵੀ ਕਿਸਾਨ ਅੱਗ ਲ...
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਵੱਲੋਂ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਅੰਦਰ  ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਸਬੰਧੀ ਜਾਗਰੂਕ ਕਰਨਾ ਲਗਾਤਾਰ ਜਾਰੀ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਵੱਲੋਂ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਅੰਦਰ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਸਬੰਧੀ ਜਾਗਰੂਕ ਕਰਨਾ ਲਗਾਤਾਰ ਜਾਰੀ

National, Politics, Punjab
ਸ੍ਰੀ ਮੁਕਤਸਰ ਸਾਹਿਬ 09  ਨਵੰਬਰ                ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਅਤੇ ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਅਤੇ ਪ੍ਰਸ਼ਾਸਨ ਵੱਲੋਂ ਲਗਾਤਾਰ ਹੀ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਜਿੱਥੇ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਉਥੇ ਹੀ ਜਿੰਨਾ ਕਿਸਾਨਾਂ ਵੱਲੋਂ ਖੇਤਾਂ ਵਿੱਚ ਅੱਗ ਲਗਾਈ ਜਾ ਰਹੀ ਹੈ, ਉੱਥੇ ਫਾਇਰ ਬ੍ਰਿਗੇਡ ਦੀਆਂ ਮਦਦ ਨਾਲ ਅੱਗ ਨੂੰ ਬਝਵਾਇਆ ਜਾ ਰਿਹਾ। ਇਸੇ ਤਹਿਤ ਹੀ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਅਤੇ ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਪਿੰਡ ਦੋਦਾ, ਧੂਲਕੋਟ, ਕੋਟਲੀ, ਮੱਲਣ ਅਤੇ ਇਸ ਨਾਲ ਬਾਕੀ ਪਿੰਡਾਂ ਅੰਦਰ ਮੌਕੇ ਤੇ ਜਾ ਕੇ ਕਿਸਾਨਾਂ ਵਲੋਂ  ਪਰਾਲੀ ਅਤੇ ਪਰਾਲੀ ਦੀ ਰਹਿੰਦ-ਖੂੰਹਦ ਨੂੰ ਲਗਾਈ ਗਈ ਅੱਗ ਨੂੰ ਰੋਕਣ ਲਈ ਜਾਗਰੂਕ ਕੀਤਾ ਗਿਆ ਅਤੇ ਜਿਨ੍ਹਾਂ ਕਿਸਾਨਾਂ ਵੱਲੋਂ ਖੇਤਾਂ ਅੰਦਰ  ਪਰਾਲੀ ਅਤੇ ਪਰਾਲੀ ਦੀ ਰਹਿੰਦ ਖੂੰਦ ਨੂੰ ਲਗਾਈ ਗਈ ਅੱਗ ਨੂੰ ਫਾਇਰ ਬਰੀਗੇਡ ਦੀ ਮੱਦਦ ਨਾਲ  ਬੁਝਵਾਇਆ ਗਿਆ।  ਡਿਪਟੀ ਕਮਿਸ਼ਨਰ ਅਤੇ ਐ...
2000 ਰੁਪਏ ਦੀ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

2000 ਰੁਪਏ ਦੀ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Crime, National, Politics, Punjab
ਚੰਡੀਗੜ, 9 ਨਵੰਬਰ, 2024 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਥਾਣਾ ਗੋਇੰਦਵਾਲ ਸਾਹਿਬ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਭੁਪਿੰਦਰ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਦਿਲਬਾਗ ਸਿੰਘ ਵਾਸੀ ਪਿੰਡ ਧੂੰਦਾ, ਤਹਿਸੀਲ ਖਡੂਰ ਸਾਹਿਬ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਹੇਠਲੀ ਅਦਾਲਤ ਵਿੱਚ ਚੱਲ ਰਹੇ ਪੁਲਿਸ ਕੇਸ ਵਿੱਚ ਸ਼ਿਕਾਇਤਕਰਤਾ ਦੇ ਹੱਕ ਵਿੱਚ ਰਿਕਾਰਡ ਪੇਸ਼ ਕਰਨ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ...
ਡੀ.ਏ.ਪੀ. ਖਾਦ ਦੀ ਵਰਤੋਂ ਖੇਤੀਬਾੜੀ ਮਾਹਿਰਾਂ ਦੀ ਸਿਫਾਰਸ ਅਨੁਸਾਰ ਹੀ ਕੀਤੀ ਜਾਵੇ– ਮੁੱਖ ਖੇਤੀਬਾੜੀ ਅਫਸਰ

ਡੀ.ਏ.ਪੀ. ਖਾਦ ਦੀ ਵਰਤੋਂ ਖੇਤੀਬਾੜੀ ਮਾਹਿਰਾਂ ਦੀ ਸਿਫਾਰਸ ਅਨੁਸਾਰ ਹੀ ਕੀਤੀ ਜਾਵੇ– ਮੁੱਖ ਖੇਤੀਬਾੜੀ ਅਫਸਰ

National, Politics, Punjab
ਸ੍ਰੀ ਮੁਕਤਸਰ ਸਾਹਿਬ 9 ਨਵੰਬਰ                            ਸ੍ਰੀ ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਖਾਦਾਂ ਦੀ ਲੋੜ ਮੁਤਾਬਿਕ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਖਾਦਾਂ ਦੀ ਬੇਲੋੜੀ ਵਰਤੋਂ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਪ੍ਰਤੀਕੂਲ ਪ੍ਰਭਾਵ ਪਾਉਂਦੀ ਹੈ।                             ਉਨ੍ਹਾਂ ਡੀ. ਏ. ਪੀ. ਦੀ ਵਰਤੋਂ ਵੀ ਮਾਹਿਰਾਂ ਵੱਲੋਂ ਦੱਸੀ ਮਾਤਰਾ ਅਨੁਸਾਰ ਹੀ ਕਰਨ ਲਈ ਆਖਿਆ ਤੇ ਕਿਹਾ ਕਿ ਫਾਸਫੋਰਸ ਦੇ ਬਦਲ ਵਜੋਂ ਐੱਨ. ਪੀ. ਕੇ ਤੇ ਹੋਰ ਖਾਦਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ।                                 ਉਨ੍ਹਾਂ ਕਿਹਾ ਕਿ ਫਸਲਾਂ ਦੀ ਰਹਿੰਦ-ਖੂੰਹਦ ਨੂੰ ਜ਼ਮੀਨ `ਚ ਵਾਹ ਕੇ ਵੀ ਖਾਦਾਂ ਦੀ ਵਰਤੋਂ ਨੂੰ ਘਟਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜਿ਼ਲ੍ਹਾ ਪ੍ਰਸ਼ਾਸਨ ਵਲੋਂ  ਵੱਖ ਵੱਖ ਟੀਮਾਂ ਦਾ ਵੀ ਗਠਨ ਕੀਤਾ ਗਿਆ ਹੈ, ਜੋ ਕਿ ਵੱਖ-ਵੱਖ ਥਾਵਾਂ `ਤੇ ਚੈਕਿੰਗ ਕਰ ਰਹੀਆਂ ਹਨ ਤਾਂ ਜੋ ਕੋਈ ਵੀ ਖਾਦ ਵਿਕਰੇਤਾ ਡੀ.ਏ.ਪੀ. ਖਾਦ ਜਾਂ ਹੋਰ ਖਾਦਾਂ ਨਾਲ ਕਿਸਾਨਾਂ...
ਪੁਰਾਣੀਆਂ ਤੇ ਘਾਤਕ ਬਿਮਾਰੀਆਂ ਯੋਗਾ ਨਾਲ ਹੋ ਰਹੀਆਂ ਨੇ ਖਤਮ: ਐਸ.ਡੀ.ਐਮ. ਅਮਿਤ ਗੁਪਤਾ

ਪੁਰਾਣੀਆਂ ਤੇ ਘਾਤਕ ਬਿਮਾਰੀਆਂ ਯੋਗਾ ਨਾਲ ਹੋ ਰਹੀਆਂ ਨੇ ਖਤਮ: ਐਸ.ਡੀ.ਐਮ. ਅਮਿਤ ਗੁਪਤਾ

National, Politics, Punjab
ਜ਼ੀਰਕਪੁਰ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 09 ਨਵੰਬਰ, 2024: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੇ ਜੀਵਨ ਨੂੰ ਸਿਹਤਮੰਦ ਅਤੇ ਤਣਾਅ ਮੁਕਤ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ, ਸੀ ਐਮ ਦੀ ਯੋਗਸ਼ਾਲਾ ਹੁਣ ਆਮ ਲੋਕਾਂ ਲਈ ਖਿੱਚ ਦਾ ਕੇਂਦਰ ਬਣ ਰਹੀ ਹੈ। ਯੋਗਾ ਕਲਾਸਾਂ ’ਚ ਲੋਕਾਂ ਦੀ ਗਿਣਤੀ ਦਿਨੋ ਦਿਨ ਵਧਦੀ ਜਾ ਰਹੀ ਹੈ ਅਤੇ ਲੋਕ ਯੋਗ ਆਸਣਾ ਰਾਹੀਂ ਪੁਰਾਣੀਆਂ ਅਤੇ ਘਾਤਕ ਬਿਮਾਰੀਆਂ ਤੋਂ ਰਾਹਤ ਮਹਿਸੂਸ ਕਰ ਰਹੇ ਹਨ। ਇਹ ਯੋਗਾ ਕਲਾਸਾਂ ਲੋਕਾਂ ਨੂੰ ਯੋਗਾ ਦੀ ਅਹਿਮੀਅਤ ਬਾਰੇ ਦੱਸ ਰਹੀਆਂ ਹਨ। ਇਹ ਪ੍ਰਗਟਾਵਾ ਕਰਦਿਆਂ ਐਸ.ਡੀ.ਐਮ., ਡੇਰਾਬਸੀ ਅਮਿਤ ਗੁਪਤਾ ਨੇ ਦੱਸਿਆ ਕਿ ਸੀ ਐਮ ਦੀ ਯੋਗਸ਼ਾਲਾ ਤਹਿਤ ਚਲਾਈਆਂ ਜਾ ਰਹੀਆਂ ਯੋਗਾ ਕਲਾਸਾਂ ਵਾਸਤੇ ਮਾਹਿਰ ਯੋਗਾ ਟ੍ਰੇਨਰ ਲਾਏ ਗਏ ਹਨ ਜੋ ਯੋਗਾ ਵਿੱਚ ਘੱਟੋ-ਘੱਟ ਪੀ ਜੀ ਡਿਪਲੋਮਾ/ਡਿਗਰੀ ਹੋਲਡਰ ਹਨ। ਇੱਕ ਟ੍ਰੇਨਰ ਨੂੰ ਦਿਨ ’ਚ ਇੱਕ-ਇੱਕ ਘੰਟੇ ਦੀ ਮਿਆਦ ਦੀਆਂ 6-6 ਕਲਾਸਾਂ ਦਿੱਤੀਆਂ ਜਾਂਦੀਆਂ ਹਨ ਜੋ ਸਵੇਰ ਤੋਂ ਲੈ ਕੇ ਸ਼ਾਮ ਤੱਕ ਚਲਦੀਆਂ ਹਨ। ਉਨ੍ਹਾਂ ਦੱਸਿਆ ਕਿ ਟ੍ਰੇਨਰ ਪੂਜਾ ਯਾਦਵ ਵੱਲੋਂ ਜ਼ੀਰਕਪੁਰ ਦੇ ਕ੍ਰਿਸ਼ਨਾ ਇੰਨਕਲੇਵ, ਬਲਾਕ ਏ, ਢਕੋਲੀ ਵਿਖੇ ਸਵੇਰੇ ਦੋ ...
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦਾ ਆਸਟ੍ਰੇਲੀਆ ਵਿਖੇ ਨਿੱਘਾ ਸਵਾਗਤ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦਾ ਆਸਟ੍ਰੇਲੀਆ ਵਿਖੇ ਨਿੱਘਾ ਸਵਾਗਤ

National, Politics, Punjab
ਚੰਡੀਗੜ੍ਹ, 9 ਨਵੰਬਰ, 2024: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦਾ ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਦੇ ਸਿਡਨੀ ਹਵਾਈ ਅੱਡੇ 'ਤੇ ਪਹੁੰਚਣ 'ਤੇ ਪੰਜਾਬੀ ਭਾਈਚਾਰੇ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਉਹ 3 ਨਵੰਬਰ ਤੋਂ 8 ਨਵੰਬਰ, 2024 ਤੱਕ ਕਰਵਾਈ ਗਈ 67ਵੀਂ ਕਾਮਨਵੈਲਥ ਪਾਰਲੀਮੈਂਟਰੀ ਐਸੋਸੀਏਸ਼ਨ ਦੀ ਸਾਲਾਨਾ ਕਾਨਫਰੰਸ ਵਿੱਚ ਹਿੱਸਾ ਲੈਣ ਲਈ ਆਸਟ੍ਰੇਲੀਆ ਗਏ ਹਨ। ਇਸ ਮੌਕੇ ਆਪਣੇ ਸੰਬੋਧਨ ਵਿੱਚ ਡਿਪਟੀ ਸਪੀਕਰ ਰੌੜੀ ਨੇ ਵਿਸ਼ਵ ਭਰ ਵਿੱਚ ਵਸਦੇ ਪੰਜਾਬੀਆਂ ਦੀਆਂ ਪ੍ਰਾਪਤੀਆਂ 'ਤੇ ਮਾਣ ਮਹਿਸੂਸ ਕਰਦਿਆਂ ਕਿਹਾ ਕਿ ਵੱਖ-ਵੱਖ ਖੇਤਰਾਂ ਵਿੱਚ ਪੰਜਾਬੀਆਂ ਨੇ ਆਪਣੀ ਸਖ਼ਤ ਮਿਹਨਤ ਅਤੇ ਸਫ਼ਲਤਾ ਨਾਲ ਦੇਸ਼ ਅਤੇ ਵਿਦੇਸ਼ ਵਿੱਚ ਪੰਜਾਬ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਵਾਸੀ ਭਾਰਤੀਆਂ ਦੇ ਮਹੱਤਵਪੂਰਨ ਯੋਗਦਾਨ ਦੀ ਸ਼ਲਾਘਾ ਕਰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਆਪਣੇ ਵਤਨ ਦੇ ਵਿਕਾਸ ਅਤੇ ਭਲਾਈ ਲਈ ਵਚਨਬੱਧ ਹਨ। ਸ. ਰੌੜੀ ਨੇ ਕਿਹਾ, "ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਪੰਜਾ...