Saturday, September 12
Shadow

National

ਪੰਜਾਬ ਯੂਨੀਵਰਸਿਟੀ ਰੀਜਨਲ ਸੈਂਟਰ ਸ੍ਰੀ ਮੁਕਤਸਰ ਸਾਹਿਬ ਵਿਖੇ ਲੀਗਲ ਸਰਵਿਸਜ਼ ਦਿਹਾੜਾ ਮਨਾਇਆ ਗਿਆ – ਸ੍ਰੀ ਰਾਜ ਕੁਮਾਰ ਜਿਲ੍ਹਾ ਅਤੇ ਸੈਸ਼ਨ ਜੱਜ

ਪੰਜਾਬ ਯੂਨੀਵਰਸਿਟੀ ਰੀਜਨਲ ਸੈਂਟਰ ਸ੍ਰੀ ਮੁਕਤਸਰ ਸਾਹਿਬ ਵਿਖੇ ਲੀਗਲ ਸਰਵਿਸਜ਼ ਦਿਹਾੜਾ ਮਨਾਇਆ ਗਿਆ – ਸ੍ਰੀ ਰਾਜ ਕੁਮਾਰ ਜਿਲ੍ਹਾ ਅਤੇ ਸੈਸ਼ਨ ਜੱਜ

National, Politics, Punjab
ਸ੍ਰੀ ਮੁਕਤਸਰ ਸਾਹਿਬ 9  ਨਵੰਬਰ ਕਾਰਜਕਾਰੀ ਚੇਅਰਮੈਨ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਦਿਸ਼ਾ ਨਿਰੇਦਸ ਅਨੁਸਾਰ ਜਿਲ੍ਹਾ ਕਾਨੂੰਨੀ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪੰਜਾਬ ਯੂਨੀਵਰਸਿਟੀ ਰੀਜਨਲ ਸੈਂਟਰ ਸ੍ਰੀ ਮੁਕਤਸਰ ਸਾਹਿਬ  ਦੇ ਸਹਿਯੋਗ ਨਾਲ ਇੱਕ ਪ੍ਰੋਗਰਾਮ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਸ਼੍ਰੀ ਰਾਜ ਕੁਮਾਰ,ਜਿਲਾ ਅਤੇ ਸੈਸ਼ਨਜ ਜੱਜ -ਸਾਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਵੱਲੋ ਕੀਤੀ ਗਈ ਅਤੇ ਉਹਨਾ ਨਾਲ ਡਾ.  ਗਗਨਦੀਪ ਕੌਰ, ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵੀ ਸਿਰਕਿਤ ਕੀਤੀ। ਪੰਜਾਬ ਯੂਨੀਵਰਸਿਟੀ ਰੀਜਨਲ ਸੈਂਟਰ ਸ੍ਰੀ ਮੁਕਤਸਰ ਸਾਹਿਬ ਵਿਖੇ ਲਾਅ ਕਰ ਰਹੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਉਹਨਾ ਨੂੰ ਲੀਗਲ ਸਰਵਿਸ ਦਿਹਾੜੇ ਦੀ ਮਹੱਤਤਾ ਸਬੰਧੀ ਜਾਣਕਾਰੀ ਸ਼੍ਰੀ ਰਾਜ ਕੁਮਾਰ ਜਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਮੁਕਤਸਰ ਸਾਹਿਬ ਵੱਲੋ ਦਿੱਤੀ ਗਈ ਅਤੇ ਇਸ ਦੇ ਨਾਲ ਹੀ ਡਾ. ਗਗਨਦੀਪ ਕੌਰ ਸੀ.ਜੇ.ਐੱਮ/ਸਕੱਤਰ, ਜਿਲਾ ਕਾਨੂੰਨੀ ਸੇਵਾਵਾ ਅਥਾਰਟੀ ਵੱਲੋ ਨਵੇਂ ਬਣੇ ਕਾਨੂੰਨਾ ਬਾਰੇ ਅਤੇ ਨਾਲਸਾ ਦੀਆ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪ੍ਰ...
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਤੇ ਲਿਫਟਿੰਗ ਦਾ ਕੰਮ ਨਿਰਵਿਘਨ ਜਾਰੀ : ਸ਼ੌਕਤ ਅਹਿਮਦ ਪਰੇ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਤੇ ਲਿਫਟਿੰਗ ਦਾ ਕੰਮ ਨਿਰਵਿਘਨ ਜਾਰੀ : ਸ਼ੌਕਤ ਅਹਿਮਦ ਪਰੇ

National, Politics, Punjab
ਬਠਿੰਡਾ, 8 ਨਵੰਬਰ : ਜ਼ਿਲ੍ਹੇ ਦੀਆਂ 95 ਫੀਸਦੀ ਮੰਡੀਆਂ ਵਿੱਚ ਝੋਨੇ ਦੀ ਖਰੀਦ ਤੇ ਲਿਫਟਿੰਗ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ ਤੇ 5 ਫੀਸਦੀ ਮੰਡੀਆਂ ਵਿੱਚ ਥੋੜੀ ਬਹੁਤੀ ਸਮੱਸਿਆ ਹੈ ਜੋ ਕਿ ਜਲਦ ਹੱਲ ਕਰ ਦਿੱਤੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਪਿੰਡ ਸਿਰੀਏਵਾਲਾ ਦੀ ਆਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪੁਲੀਸ ਮੁਖੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ। ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਮੰਡੀਆਂ ਵਿੱਚ ਝੋਨੇ ਦੀ ਖਰੀਦ ਤੇ ਲਿਫਟਿੰਗ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆ ਰਹੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕੋਈ ਸਮੱਸਿਆ ਨਾ ਆਵੇ। ਇਸ ਤੋਂ ਪਹਿਲਾਂ ਜ਼ਿਲ੍ਹਾ ਦੇ ਪਿੰਡਾਂ ਦੇ ਖੇਤਾਂ ਦੇ ਦੌਰਾ ਕਰਕੇ ਪਰਾਲੀ ਪ੍ਰਬੰਧਨ ਵਿਚ ਲੱਗੇ ਕਿਸਾਨਾਂ ਨਾਲ ਗੱ...
ਰੱਖਿਆ ਭਲਾਈ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਲਈ  ‘ਲਾਈਵ ਸਰਟੀਫਿਕੇਟ’ ਅਪਲੋਡ ਕਰਨ ਲਈ ਕੀਤੀ ਜਾਵੇਗੀ ਵਿਸ਼ੇਸ਼ ਮੁਹਿੰਮ ਦੀ  ਸ਼ੁਰੂਆਤ : ਮਹਿੰਦਰ ਭਗਤ

ਰੱਖਿਆ ਭਲਾਈ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਲਈ ‘ਲਾਈਵ ਸਰਟੀਫਿਕੇਟ’ ਅਪਲੋਡ ਕਰਨ ਲਈ ਕੀਤੀ ਜਾਵੇਗੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ : ਮਹਿੰਦਰ ਭਗਤ

National, Politics, Punjab
ਚੰਡੀਗੜ੍ਹ, 8 ਨਵੰਬਰ ਪੰਜਾਬ ਸਰਕਾਰ ਦਾ ਰੱਖਿਆ ਭਲਾਈ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਲਈ ਆਪਣੇ ਜੀਵਨ ਪ੍ਰਮਾਣ ਪੱਤਰ (ਲਾਈਵ ਸਰਟੀਫਿਕੇਟ) ਅਪਲੋਡ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿੰਦਰ ਭਗਤ ਨੇ ਕਿਹਾ ਕਿ  ਰੱਖਿਆ ਭਲਾਈ ਵਿਭਾਗ ਪੰਜਾਬ ਵਿੱਚ ਰਹਿ ਰਹੇ ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਹਮੇਸ਼ਾ ਤਤਪੱਰ ਰਹਿੰਦਾ ਹੈ ਅਤੇ ਇਨ੍ਹਾਂ ਦੀਆਂ ਹੱਕੀ ਮੰਗਾਂ  ਪੂਰੀਆਂ ਕਰਨ ਲਈ ਸਮੇਂ-ਸਮੇਂ ’ਤੇ ਉਪਰਾਲੇ ਕੀਤੇ ਜਾਂਦੇ ਹਨ। ਇਸ ਸਮੇਂ ਪੰਜਾਬ ਵਿੱਚ ਕੁੱਲ 4,33,000 ਸਾਬਕਾ ਸੈਨਿਕ ਅਤੇ ਵਿਧਵਾਵਾਂ ਹਨ। ਹਾਲ ਹੀ  ਵਿੱਚ, ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਦੀ ਪੈਨਸ਼ਨ ‘ਸਪਰਸ਼’ ਪ੍ਰਣਾਲੀ ਰਾਹੀਂ ਦਿੱਤੀ ਜਾਣ ਲੱਗੀ  ਹੈ। ਇਨ੍ਹਾਂ ਸਾਰੇ ਪੈਨਸ਼ਨਰਾਂ ਨੂੰ ਨਵੰਬਰ ਮਹੀਨੇ ਵਿੱਚ ਸਪਰਸ਼ ’ਤੇ ਆਪਣੇ  ਲਾਈਵ ਸਰਟੀਫਿਕੇਟ ਅਪਲੋਡ ਕਰਨੇ ਹੁੰਦੇ ਹਨ ਤਾਂ ਜੋ ਉਨ੍ਹਾਂ ਦੀ ਪੈਨਸ਼ਨ ਜਾਰੀ ਰਹੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਵੱਡੀ ਗਿਣਤੀ ਵਿੱਚ ਸਾਬਕਾ ਸੈਨਿਕ ਅਤੇ ਉਨ੍ਹਾਂ ਦੀਆਂ ਵਿਧਵਾਵਾਂ ਤਕਨਾਲੋਜੀ ਦੀ ਵਰਤੋਂ ਤੋਂ ਅਣਜ...
ਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦ

ਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 8 ਨਵੰਬਰ: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦਾ ਪਰਦਾਫਾਸ਼ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਪੁਰਤਗਾਲ ਅਧਾਰਤ ਗੈਂਗਸਟਰ ਮਨਪ੍ਰੀਤ ਸਿੰਘ ਉਰਫ਼ ਮੰਨੂ ਘਨਸ਼ਾਮਪੁਰੀਆ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਅਮਰੀਕਾ ਅਧਾਰਤ ਗੈਂਗਸਟਰ ਬਲਵਿੰਦਰ ਸਿੰਘ ਉਰਫ ਡੋਨੀ ਬੱਲ ਅਤੇ ਪ੍ਰਭਦੀਪ ਸਿੰਘ ਉਰਫ਼ ਪ੍ਰਭ ਦਾਸੂਵਾਲ ਨਜ਼ਦੀਕੀ ਸਬੰਧ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਦਿੱਤਿਆ ਕਪੂਰ ਉਰਫ ਮੱਖਣ ਵਾਸੀ ਲਾਹੌਰੀ ਗੇਟ ਅੰਮ੍ਰਿਤਸਰ ਅਤੇ ਰਵਿੰਦਰ ਸਿੰਘ ਵਾਸੀ ਪਿੰਡ ਅਕਾਰਪੁਰਾ, ਗੁਰਦਾਸਪੁਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ 'ਚੋਂ 4 ਪਿਸਤੌਲਾਂ ਜਿਨ੍ਹਾਂ ਵਿੱਚ ਇੱਕ 9 ਐਮਐਮ ਗਲਾਕ ਪਿਸਤੌਲ, ਦੋ ਵਿਦੇਸ਼ੀ .30 ਬੋਰ ਪਿਸਤੌਲ ਅਤੇ ਇੱਕ .32 ਬੋਰ ਪਿਸਤੌਲ ਸ਼ਾਮਲ ਹਨ, ਸਮੇਤ ਪੰਜ ਮੈਗਜ਼ੀਨਾਂ ਅਤੇ 14 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਜਾਣਕਾਰੀ ...
ਡਿਪਟੀ ਕਮਿਸ਼ਨਰ ਨੇ ਸਮੈਮ ਸਕੀਮ ਸਬੰਧੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਡਿਪਟੀ ਕਮਿਸ਼ਨਰ ਨੇ ਸਮੈਮ ਸਕੀਮ ਸਬੰਧੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

National, Politics, Punjab
ਬਠਿੰਡਾ, 8 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਵਲੋਂ ਸਬ ਮਿਸ਼ਨ ਆਨ ਐਗਰੀਕਲਚਰ ਮੈਕੇਨਾਈਜੇਸ਼ਨ (ਸਮੈਮ) ਸਕੀਮ ਸਾਲ 2024-25 ਅਧੀਨ ਵੱਖ-ਵੱਖ ਖੇਤੀ ਮਸ਼ੀਨਰੀ ’ਤੇ ਸਬਸਿਡੀ ਦੇਣ ਲਈ ਪ੍ਰਾਪਤ ਹੋਈਆਂ ਆਨਲਾਈਨ ਅਰਜ਼ੀਆਂ ’ਚੋਂ ਕੰਪਿਊਟਰਾਈਜ਼ਡ ਰਾਹੀਂ ਲਾਭਪਾਤਰੀਆਂ ਦੀ ਸੀਨੀਆਰਤਾ ਸੂਚੀ ਬਨਾਉਣ ਸਬੰਧੀ ਖੇਤੀਬਾੜੀ ਅਧੀਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤੀ ਮਸ਼ੀਨਰੀ ’ਤੇ ਸਬਸਿਡੀ ਦੇਣ ਲਈ ਖੇਤੀਬਾੜੀ ਵਿਭਾਗ ਦੇ ਆਨਲਾਈਨ agrimachinerypb.com ਪੋਰਟਲ ਤੋਂ ਡਾਊਨਲੋਡ ਕੀਤੀਆਂ ਨਿੱਜੀ ਕਿਸਾਨ (ਜਰਨਲ ਅਤੇ ਐਸਸੀ) ਅਤੇ ਸੀਐਚਸੀ (ਜਰਨਲ ਅਤੇ ਐਸਸੀ) ਦੀਆਂ ਕੁੱਲ 510 ਦਰਖਾਸਤਾਂ ਪ੍ਰਾਪਤ ਹੋਈਆਂ ਹਨ। ਡਿਪਟੀ ਕਮਿਸ਼ਨਰ ਨੇ ਅੱਗੇ ਹੋਰ ਦੱਸਿਆ ਕਿ ਸਕੀਮ ਦੀਆਂ ਹਦਾਇਤਾਂ ਅਨੁਸਾਰ ਨਿੱਜੀ ਕਿਸਾਨ ਲਾਭਪਾਤਰੀ ਨੂੰ ਕੇਵਲ ਇੱਕ ਮਸ਼ੀਨ ਹੀ ਸਬਸਿਡੀ 'ਤੇ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਹੋਰ ਦੱਸਿਆ ਕਿ ਜਨਰਲ ਕੈਟਾਗਰੀ ਦੇ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਜਨਰਲ ਕੈਟਾਗਰੀ ਵਿੱਚ ਹੀ ਵਿਚਾਰਦੇ ...
ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਅ ਲਈ 18 ਦਿਨਾਂ ਦੇ ਅੰਦਰ 48 ਫ਼ੀਸਦੀ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ ਕੀਤਾ: ਗੁਰਮੀਤ ਸਿੰਘ ਖੁੱਡੀਆਂ

ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਅ ਲਈ 18 ਦਿਨਾਂ ਦੇ ਅੰਦਰ 48 ਫ਼ੀਸਦੀ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ ਕੀਤਾ: ਗੁਰਮੀਤ ਸਿੰਘ ਖੁੱਡੀਆਂ

National, Politics, Punjab
ਚੰਡੀਗੜ੍ਹ, 8 ਨਵੰਬਰ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ (ਐਫ.ਐਮ.ਡੀ.) ਤੋਂ ਬਚਾਉਣ ਲਈ 21 ਅਕਤੂਬਰ ਨੂੰ ਸ਼ੁਰੂ ਕੀਤੀ ਗਈ ਸੂਬਾ ਪੱਧਰੀ ਟੀਕਾਕਰਨ ਮੁਹਿੰਮ ਦੇ 18 ਦਿਨਾਂ ਦੇ ਅੰਦਰ ਹੀ ਸੂਬੇ ਭਰ ਦੇ 48 ਫ਼ੀਸਦ ਤੋਂ ਵੱਧ ਪਸ਼ੂਆਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਦੀ ਪ੍ਰਭਾਵਸ਼ੀਲਤਾ ਦਾ ਮੁਲਾਂਕਣ ਕਰਨ ਲਈ ਉੱਡਣ ਦਸਤਿਆਂ ਦੀਆਂ ਪੰਜ ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ। ਹਰੇਕ ਟੀਮ ਨੂੰ ਚਾਰ ਤੋਂ ਪੰਜ ਜ਼ਿਲ੍ਹੇ ਦਿੱਤੇ ਗਏ ਹਨ। ਇਹ ਟੀਮਾਂ ਐਫ.ਐਮ.ਡੀ. ਟੀਕਾਕਰਨ ਸਬੰਧੀ ਅੰਕੜਿਆਂ ਦੀ ਚੈਕਿੰਗ ਤੇ ਤਸਦੀਕ ਕਰਨ ਦੇ ਨਾਲ ਨਾਲ ਪਸ਼ੂ ਫਾਰਮਾਂ ਦਾ ਦੌਰਾ ਕਰਨਗੀਆਂ। ਉਨ੍ਹਾਂ ਦੱਸਿਆ ਕਿ ਸੂਬੇ ਭਰ ਦੇ ਕੁੱਲ 65,47,407 ਪਸ਼ੂਆਂ ਵਿੱਚੋਂ ਹੁਣ ਤੱਕ 31.48 ਲੱਖ ਤੋਂ ਵੱਧ ਪਸ਼ੂਆਂ ਨੂੰ ਪਸ਼ੂ ਪਾਲਣ ਵਿਭਾਗ ਦੀਆਂ 816 ਟੀਮਾਂ ਵੱਲੋਂ ਐਫ.ਐਮ.ਡੀ. ਵੈਕਸੀਨ ਲਗਾਈ ਜਾ ਚੁੱਕੀ ਹੈ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ 30 ਨਵੰਬਰ ਤੱਕ ਸਾਰੇ ਪਸ਼ੂਆਂ...
ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ ਲੜਾਂਗੇ: ਮੀਤ ਹੇਅਰ

ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ ਲੜਾਂਗੇ: ਮੀਤ ਹੇਅਰ

National, Politics, Punjab
ਚੰਡੀਗੜ੍ਹ, 8 ਨਵੰਬਰ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਗਿਣੀ ਮਿੱਥੀ ਸਾਜ਼ਿਸ਼ ਤਹਿਤ ਨੂੰ ਖਤਮ ਕਰਨ ਲਈ ਨਿਰੰਤਰ ਕੋਝੇ ਯਤਨ ਕੀਤੇ ਜਾ ਰਹੇ ਹਨ ਜਿਨ੍ਹਾਂ ਨੂੰ ਕਤਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ ਲੜਾਈ ਲੜੀ ਜਾਵੇਗੀ। ਸੰਗਰੂਰ ਤੋਂ ਲੋਕ ਸਭਾ ਮੈਂਬਰ ਨੇ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਨਾ ਕਰਵਾਉਣ ਨੂੰ ਲੈ ਕੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਜੋ ਕਿ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ, ਨੂੰ ਪੱਤਰ ਲਿਖਿਆ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ ਸਮੇਂ ਵਿੱਚ ਵੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਲਈ ਯੂਨੀਵਰਸਿਟੀ ਦੇ ਕੇਂਦਰੀਕਰਨ ਦੀ ਚਾਲ ਚੱਲੀ ਸੀ ਜਿਸ ਖਿਲਾਫ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿੱਢੇ ਸੰਘਰਸ਼ ਕਰਨ ਕੇਂਦਰ ਨੂੰ ਪਿੱਛੇ ਹਟਣਾ ਪਿਆ ਸੀ।ਉਸ ਸਮੇਂ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਖਿਲਾਫ ਮਤਾ ਵੀ ...
ਸੀ.ਆਈ.ਏ. ਸਟਾਫ ਦਾ ਏ.ਐਸ.ਆਈ. ਤੇ ਸੀਨੀਅਰ ਸਿਪਾਹੀ ਖਿਲਾਫ ਨਸ਼ਾ ਤਸਕਰ ਤੋਂ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਅਧੀਨ ਮੁਕੱਦਮਾ ਦਰਜ

ਸੀ.ਆਈ.ਏ. ਸਟਾਫ ਦਾ ਏ.ਐਸ.ਆਈ. ਤੇ ਸੀਨੀਅਰ ਸਿਪਾਹੀ ਖਿਲਾਫ ਨਸ਼ਾ ਤਸਕਰ ਤੋਂ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਅਧੀਨ ਮੁਕੱਦਮਾ ਦਰਜ

National, Politics, Punjab
ਚੰਡੀਗੜ੍ਹ 8 ਨਵੰਬਰ, 2024 -  ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼਼ਟਾਚਾਰ ਵਿਰੁੱਧ ਅਪਣਾਈ ਜੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਸੀ.ਆਈ.ਏ. ਸਟਾਫ ਮਲੋਟ, ਜਿਲਾ ਮੁਕਤਸਰ ਦੇ ਏ.ਐਸ.ਆਈ. ਬਲਜਿੰਦਰ ਸਿੰਘ (ਨੰਬਰ 890/Mks) ਅਤੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਉਰਫ ਗੋਪੀ (ਨੰਬਰ 183/Mks) ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਗੋਪੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਦੂਜੇ ਮੁਲਜ਼ਮ ਦੀ ਭਾਲ ਜਾਰੀ ਹੈ। ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮਾਂ ਖਿਲਾਫ ਇਹ ਮੁਕੱਦਮਾ ਸ਼ਿਕਾਇਤਕਰਤਾ ਬਲਵੀਰ ਸਿੰਘ ਉਰਫ ਬੀਰਾ ਵਾਸੀ ਪਿੰਡ ਸੇਰਾਵਾਲਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉੱਪਰ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ...
ਸਕੂਲੀ ਵਿਦਿਆਰਥੀਆਂ ਨੂੰ ਸਿਹਤ ਮੰਦ ਰਹਿਣ ਅਤੇ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਸੈਮੀਨਾਰ ਲਗਾਇਆ

ਸਕੂਲੀ ਵਿਦਿਆਰਥੀਆਂ ਨੂੰ ਸਿਹਤ ਮੰਦ ਰਹਿਣ ਅਤੇ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਸੈਮੀਨਾਰ ਲਗਾਇਆ

National, Politics, Punjab
ਫਿਰੋਜ਼ਪੁਰ 8 ਨਵੰਬਰ (               )                    ਸਿਹਤ ਵਿਭਾਗ ਅਤੇ ਟ੍ਰਾਂਸਪੋਰਟ ਵਿਭਾਗ ਵਲੋ ਸਾਂਝੇ ਤੌਰ ਤੇ ਉਪਰਾਲਾ ਕਰਦਿਆਂ ਅੱਜ  ਡੀ ਸੀ ਮਾਡਲ ਇੰਟਰਨੈਸ਼ਨਲ ਸਕੂਲ, ਕੱਚਾ ਜ਼ੀਰਾ ਰੋਡ ਦੇ ਵਿਦਿਆਰਥੀਆਂ ਨੂੰ ਸਿਹਤਮੰਦ ਰਹਿਣ ਅਤੇ ਟ੍ਰੈਫ਼ਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਜਾਗਰੂਕਤਾ ਸੈਮੀਨਾਰ ਕੀਤਾ ਗਿਆ।              ਜਾਗਰੂਕਤਾ ਸੈਮੀਨਾਰ ਵਿੱਚ ਸਹਾਇਕ ਸਿਵਲ ਸਰਜਨ ਡਾ ਸੁਸ਼ਮਾ ਠੱਕਰ ਅਤੇ ਸਹਾਇਕ ਰਿਜਨਲ ਟਰਾਂਸਪੋਰਟ ਅਧਿਕਾਰੀ ਰਕੇਸ਼ ਕੁਮਾਰ ਬਾਂਸਲ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ। ਸੈਮੀਨਾਰ ਦੌਰਾਨ ਡੇਂਗੂ ਨੂੰ ਫੈਲਣ ਤੋਂ ਰੋਕਣ ਲਈ ਸਕੂਲ ,ਘਰਾਂ ਅਤੇ ਜਨਤਕ ਥਾਵਾਂ ਤੇ ਸਾਫ—ਸਫਾਈ ਵੱਲ ਧਿਆਨ ਦੇਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾਂ ਲਈ ਪੇ੍ਰਰਿਤ ਕੀਤਾ ਗਿਆ।              ਇਸ ਮੌਕੇ ਡਾਕਟਰ ਹਰਪ੍ਰੀਤ ਕੌਰ , ਸੰਜੀਵ ਸ਼ਰਮਾ ਜ਼ਿਲਾ ਮਾਸ ਮੀਡੀਆ ਅਫਸਰ,ਅੰਕੁਸ਼ ਭੰਡਾਰੀ ਅਤੇ ਨੇਹਾ ਭੰਡਾਰੀ ਡਿਪਟੀ ਮਾਸ ਮੀਡੀਆ ਅਫ਼ਸਰ ਨੇ ਸਕੂਲੀ ਵਿਦਿਆਰਥੀਆਂ ਨੂੰ ਜਿੱਥੇ ਵੈਕਟਰ ਬੋਰਨ ਬਿਮਾਰੀਆਂ ਤੋ ਬਚਾਅ ਬਾਰੇ ਜਾਣਕਾਰੀ ਸਾਂਝੀ ਕੀਤੀ ਉੱਥੇ ਹੀ ਚੰਗੀ ਖੁਰਾਕ ਅਤੇ ਹੱਥ ਧੋਣ ਦੇ ਵਿ...
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਵਿਧਾਇਕ ਕੁਲਵੰਤ ਸਿੰਘ ਨਾਲ ਮੋਹਾਲੀ ਸ਼ਹਿਰ ਦੇ ਮਸਲਿਆਂ ਸਬੰਧੀ ਮੀਟਿੰਗ

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਵਿਧਾਇਕ ਕੁਲਵੰਤ ਸਿੰਘ ਨਾਲ ਮੋਹਾਲੀ ਸ਼ਹਿਰ ਦੇ ਮਸਲਿਆਂ ਸਬੰਧੀ ਮੀਟਿੰਗ

National, Politics, Punjab
ਐਸ.ਏ.ਐਸ. ਨਗਰ, 08 ਨਵੰਬਰ, 2024 ਮੋਹਾਲੀ ਸ਼ਹਿਰ ਦੇ ਮਹੱਤਵਪੂਰਣ ਮਸਲਿਆਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੁਲਵੰਤ ਸਿੰਘ, ਹਲਕਾ ਵਿਧਾਇਕ, ਐਸ.ਏ.ਐਸ. ਨਗਰ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸ.ਐਸ.ਪੀ. ਦੀਪਕ ਪਾਰਿਕ ਦੀ ਹਾਜ਼ਰੀ ਵਿੱਚ ਹੋਈ। ਮੀਟਿੰਗ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਲਈ ਰਿਹਾਇਸ਼ ਦਾ ਪ੍ਰਬੰਧ, ਜ਼ਿਲ੍ਹਾ ਪੁਲਿਸ ਲਾਈਨ ਲਈ ਜਗ੍ਹਾ ਨਿਰਧਾਰਿਤ ਕਰਨਾ, ਮੌਜੂਦਾ ਹੈਬੀਟੇਟ ਸੈਂਟਰ ਨੂੰ ਸਰਕਟ ਹਾਊਸ ਵਿੱਚ ਤਬਦੀਲ ਕਰਨਾ, ਸ਼ਹਿਰ ਵਿੱਚ ਲੱਗ ਰਹੇ ਸੀ.ਸੀ.ਟੀ.ਵੀ. ਕੈਮਰਿਆਂ ਦੇ ਪ੍ਰੋਜੈਕਟ, ਪਾਰਕਿੰਗ ਦੀ ਸਮੱਸਿਆ, ਡਿਜੀਟਲ ਐਡਵਰਟਾਈਜ਼ਮੈਂਟ, ਕਨਵੈਨਸ਼ਨ ਸੈਂਟਰ, ਬੱਸ ਸਟੈਂਡ ਦਾ ਮੁੱਦਾ, ਓਲਡ ਏਜ ਹੋਮ, ਵਰਕਿੰਗ ਵੂਮੈਨ ਹੋਸਟਲ, ਬਰਸਾਤਾਂ ਦੇ ਦਿਨਾਂ ਵਿੱਚ ਰੇਲਵੇ ਅੰਡਰ ਬ੍ਰਿਜ ਥੱਲੇ ਖੜ੍ਹਦੇ ਪਾਣੀ ਦੀ ਸਮੱਸਿਆ ਦਾ ਮੁੱਦਾ, ਨਗਰ ਨਿਗਮ ਦੀ ਹਦੂਦ ਤੋਂ ਬਾਹਰ ਵਿਕਸਤ ਹੋਏ ਅਰਬਨ ਏਰੀਏ ਨੂੰ ਨਗਰ ਨਿਗਮ ਦੀ ਹਦੂਦ ਵਿੱਚ ਸ਼ਾਮਲ ਕਰਨਾ, ਆਈ.ਟੀ.ਸਿਟੀ ਵਿਖੇ ਮਲਟੀ ਲੈਵਲ ਪਾਰਕਿੰਗ ਬਣਾਉਣਾ ਆਦਿ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਜ਼ਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆ...