ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 163 ਤਹਿਤ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਫਰੀਦਕੋਟ 6 ਨਵੰਬਰ ( ) ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਹੁਕਮ 26 ਨਵੰਬਰ 2024 ਤੱਕ ਲਾਗੂ ਰਹਿਣਗੇ।
*ਲਾਊਡ ਸਪੀਕਰ ਲਾਉਣ 'ਤੇ ਪਾਬੰਦੀ*
ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਰੀਦਕੋਟ ਦੀਆਂ ਸੀਮਾਵਾਂ ਅੰਦਰ ਲਾਊਡ ਸਪੀਕਰ ਲਾਉਣ 'ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ ਨੋਆਇਜਜ਼) ਐਕਟ 1956 ਤਹਿਤ ਕੋਈ ਵੀ ਵਿਅਕਤੀ ਬਿਨਾ ਪ੍ਰਵਾਨਗੀ ਦੇ ਰਾਤ 10 ਵਜੇ ਤੋਂ ਸਵੇਰੇ 06 ਵਜੇ ਤੱਕ ਬਿਨਾ ਪ੍ਰਵਾਨਗੀ ਦੇ ਲਾਊਡ ਸਪੀਕਰ ਨਹੀਂ ਚਲਾ ਸਕਦਾ। ਉਨ੍ਹਾਂ ਦੱਸਿਆ ਕਿ ਖਾਸ ਹਾਲਤਾਂ ਅਤੇ ਮੌਕਿਆਂ ਸਮੇਂ ਪ੍ਰਬੰਧਕ ਸਬੰਧਤ ਉਪ ਮੰਡਲ ਮੈਜਿਸਟਰੇਟਾਂ ਪਾਸੋਂ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ ਨੋਆਇਜ਼ਜ਼) ਐਕਟ 1956 ਵਿੱਚ ਦਰਜ ਸ਼ਰਤਾਂ ਸਹਿਤ ਲਿਖਤੀ ਪ੍ਰਵਾਨਗੀ ਲੈਣ ਉਪਰੰਤ ਹੀ ਲਾਊਡ ਸਪੀਕਰਾਂ ਦਾ ਇਸਤੇਮਾਲ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪਬਲਿਕ ਵੱਲੋਂ ਕਲਚ...








