Friday, September 11
Shadow

National

ਕੇਵੀਕੇ ਦੀ ਸੱਤਵੀਂ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ, ਅਗਲੇ ਸਾਲ ਦੀ ਕਾਰਜ ਯੋਜਨਾ ‘ਤੇ ਚਰਚਾ ਕੀਤੀ ਗਈ

ਕੇਵੀਕੇ ਦੀ ਸੱਤਵੀਂ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ, ਅਗਲੇ ਸਾਲ ਦੀ ਕਾਰਜ ਯੋਜਨਾ ‘ਤੇ ਚਰਚਾ ਕੀਤੀ ਗਈ

National, Politics, Punjab
ਅਬੋਹਰ, 8 ਨਵੰਬਰ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਸਥਿਤ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਸੱਤਵੀਂ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਸੀਫੈਟ ਕੈਂਪਸ ਅਬੋਹਰ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਵਿਗਿਆਨਕ ਸਲਾਹਕਾਰ ਕਮੇਟੀ ਦੇ ਚੇਅਰਮੈਨ ਅਤੇ ਆਈਸੀਏਆਰ ਸੀਫੈਟ  ਲੁਧਿਆਣਾ ਦੇ ਡਾਇਰੈਕਟਰ ਡਾ: ਨਚੀਕੇਤ ਕੋਤਵਾਲੀਵਾਲੇ ਨੇ ਕੀਤੀ।  ਮੀਟਿੰਗ ਵਿੱਚ ਡਾ: ਅਮਿਤ ਨਾਥ ਮੁਖੀ ਖੇਤਰੀ ਸਟੇਸ਼ਨ ਅਬੋਹਰ, ਐਸ.ਕੇ.ਵਰਮਾ ਆਈ.ਸੀ.ਏ.ਆਰ. ਸੀ.ਆਈ.ਸੀ.ਆਰ. ਸਿਰਸਾ, ਡਾ: ਅਨਿਲ ਸਾਂਗਵਾਨ ਨਿਰਦੇਸ਼ਕ ਖੇਤਰੀ ਖੋਜ ਕੇਂਦਰ ਅਬੋਹਰ, ਡਾ: ਅਰਵਿੰਦ ਕੁਮਾਰ ਅਹਲਾਵਤ ਮੁਖੀ ਕੇ.ਵੀ.ਕੇ ਆਈ.ਸੀ.ਏ.ਆਰ.  ਸੀਫੈਟ ਅਬੋਹਰ ਹਾਜ਼ਰ ਸਨ। ਮੀਟਿੰਗ ਦੌਰਾਨ ਪਿਛਲੇ ਸਾਲ ਦੀ ਪ੍ਰਗਤੀ ਰਿਪੋਰਟ ਦੀ ਸਮੀਖਿਆ ਕੀਤੀ ਗਈ ਅਤੇ ਅਗਲੇ ਸਾਲ ਦੀ ਕਾਰਜ ਯੋਜਨਾ 'ਤੇ ਵਿਚਾਰ ਕੀਤਾ ਗਿਆ। ਡਾ: ਅਰਵਿੰਦ ਕੁਮਾਰ ਅਹਲਾਵਤ ਨੇ ਪਿਛਲੇ ਸਾਲ ਦੀ ਰਿਪੋਰਟ ਪੇਸ਼ ਕਰਨ ਦੇ ਨਾਲ-ਨਾਲ ਅਗਲੇ ਸਾਲ ਦਾ ਏਜੰਡਾ ਵੀ ਕਮੇਟੀ ਅੱਗੇ ਪੇਸ਼ ਕੀਤਾ | ਇਸ ਮੌਕੇ ਡਾ: ਨਚੀਕੇਤ ਕੋਤਵਾਲੀਵਾਲੇ ਡਾਇਰੈਕਟਰ ਆਈ.ਸੀ.ਏ.ਆਰ. ਸੀਫੈਟ ਲੁਧਿਆਣਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਕੇ.ਵੀ.ਕੇ ਅਤ...
ਡਿਪਟੀ ਕਮਿਸ਼ਨਰ ਨੇ ਗੁਰੂਹਰਸਹਾਏ ਤੇ ਮਮਦੋਟ ਦੇ ਪਿੰਡਾਂ ਦਾ ਕੀਤਾ ਦੌਰਾ, ਪਰਾਲ਼ੀ ਨਾ ਸਾੜਨ ਦੀ ਕੀਤੀ ਅਪੀਲ

ਡਿਪਟੀ ਕਮਿਸ਼ਨਰ ਨੇ ਗੁਰੂਹਰਸਹਾਏ ਤੇ ਮਮਦੋਟ ਦੇ ਪਿੰਡਾਂ ਦਾ ਕੀਤਾ ਦੌਰਾ, ਪਰਾਲ਼ੀ ਨਾ ਸਾੜਨ ਦੀ ਕੀਤੀ ਅਪੀਲ

National, Politics, Punjab
  ਫ਼ਿਰੋਜ਼ਪੁਰ /ਗੁਰੂਹਰਸਹਾਏ, 08 ਨਵੰਬਰ 2024. ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਗੁਰੂਹਰਹਾਏ ਅਤੇ ਮਮਦੋਟ ਬਲਾਕਾਂ ਦੇ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ(ਜ) ਡਾ. ਨਿਧੀ ਕੁਮੁਦ ਬੰਬਾਹ ਅਤੇ ਐਸ.ਡੀ.ਐਮ. ਗੁਰੂਹਰਸਹਾਏ ਦਿਵਿਯਾ ਪੀ. ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਵੱਲੋਂ ਮਮਦੋਟ ਦੇ ਪਿੰਡ ਗੁਲਾਬ ਸਿੰਘ ਚੁੱਘੇ, ਪੱਟੀਆਂ, ਰਹੀਮੇ ਕੇ ਅਤੇ ਗੁਰੂਹਰਸਹਾਏ ਦੇ ਪਿੰਡ ਗੁੱਦੜ ਢੰਡੀ, ਮਾੜੇ ਖੁਰਦ, ਲਾਲਚੀਆਂ, ਅਜੈਬ ਸਿੰਘ ਚੁੱਘੇ, ਚੱਪਾ ਅੜਿਕੀ, ਬਸਤੀ ਸਾਨ੍ਹ ਕੇ, ਬਾਗੋ ਵਾਲਾ, ਸ਼ਰੀਨ ਵਾਲਾ ਆਦਿ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਕੁਝ ਖੇਤਾਂ ਵਿੱਚ ਪਰਾਲ਼ੀ ਨੂੰ ਸਾੜਣ ਦੀ ਘਟਨਾ ਸਾਹਮਣੇ ਆਈ ਜਿਸ ਨੂੰ ਪੁਲਿਸ ਕਰਮਚਾਰੀਆਂ ਅਤੇ ਅਧਿਕਾਰੀਆਂ ਦੇ ਸਹਿਯੋਗ ਨਾਲ ਤੁਰੰਤ ਬੁਝਾ ਦਿੱਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ ਇਸ ਦੇ ਮੱਦੇਨਜ਼ਰ ਵਾਤਾਵਰਣ ਪ੍ਰਦੂਸ਼ਿਤ ਹੋ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਲਗਾਤਾਰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਪਰਾਲ਼ੀ ...
ਸਰਕਾਰ ਨੇ ਬਿਨਾਂ ਕਿਸੇ ਸਿਫਾਰਸ਼ ਤੇ ਰਿਸ਼ਵਤ ਤੋਂ 47 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਦਿੱਤੀ ਸਰਕਾਰੀ ਨੌਕਰੀ -ਧਾਲੀਵਾਲ

ਸਰਕਾਰ ਨੇ ਬਿਨਾਂ ਕਿਸੇ ਸਿਫਾਰਸ਼ ਤੇ ਰਿਸ਼ਵਤ ਤੋਂ 47 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਦਿੱਤੀ ਸਰਕਾਰੀ ਨੌਕਰੀ -ਧਾਲੀਵਾਲ

National, Politics, Punjab
ਅੰਮ੍ਰਿਤਸਰ 8 ਨਵੰਬਰ ਜਦੋਂ ਤੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਫੌਰੀ ਹੱਲ ਕਰਨ ਲਈ ਪੂਰੀ ਸੰਜੀਦਗੀ ਨਾਲ ਕੰਮ ਕੀਤਾ ਜਾ ਰਿਹਾ ਹੈ । ਇਨਾ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਨਗਰ ਕੌਂਸਲ ਵਿੱਚ ਦੋ ਲੋੜਵੰਦਾਂ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਕਰਦੇ ਦੱਸਿਆ ਕਿ ਉਕਤ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਨੌਕਰੀ ਦੌਰਾਨ ਅਕਾਲ ਚਲਾਣਾ ਕਰ ਗਏ ਸਨ ਅਤੇ ਪਰਿਵਾਰ ਦੀ ਆਰਥਿਕ ਲੋੜ ਨੂੰ ਦੇਖਦੇ ਹੋਏ ਇਹਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਅੱਜ ਨੌਕਰੀ ਦਿੱਤੀ ਜਾ ਰਹੀ। ‌ ਉਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਰਿਸ਼ਵਤਖੋਰੀ ਨੂੰ ਖ਼ਤਮ ਕਰਨ ਵਾਸਤੇ ਸਖਤ ਕਦਮ ਉਠਾਏ ਹਨ ਅਤੇ ਸਰਕਾਰ ਵੱਲੋਂ 47 ਹਜ਼ਾਰ ਤੋਂ ਵੱਧ ਨੌਜਵਾਨ ਲੜਕੇ ਤੇ ਲੜਕੀਆਂ ਨੂੰ ਬਿਨਾਂ ਕਿਸੇ ਰਿਸ਼ਵਤ ਤੇ ਸਿਫਾਰਸ਼ ਤੋਂ ਸਰਕਾਰੀ ਨੌਕਰੀਆਂ ਦੇ ਕੇ ਇੱਕ ਰਿਕਾਰਡ ਸਥਾਪਤ ਕੀਤਾ ਹੈ। ਸ ਧਾਲੀਵਾਲ ਨੇ ਕਿਹਾ ਕਿ ਲੋੜਵੰਦ ਲੋਕਾਂ ਦੀ ਸਹਾਇਤਾ ਕਰਨਾ ਮੇਰਾ ਮੁਢਲਾ ਫਰਜ਼ ਹੈ ਅਤੇ ਮੇਰੀ ਕੋਸ਼ਿਸ਼ ਹੁੰਦੀ ਹੈ ਕਿ ਹਰੇਕ ਲੋ...
ਖੂਨਦਾਨ ਤੋਂ ਵੱਡਾ ਕੋਈ ਦਾਨ ਨਹੀਂ -ਧਾਲੀਵਾਲ

ਖੂਨਦਾਨ ਤੋਂ ਵੱਡਾ ਕੋਈ ਦਾਨ ਨਹੀਂ -ਧਾਲੀਵਾਲ

National, Politics, Punjab
ਅਜਨਾਲਾ, 8 ਨਵੰਬਰ ਆਮ ਆਦਮੀ ਪਾਰਟੀ ਦੇ ਅਜਨਾਲਾ ਸਥਿਤ ਦਫਤਰ ਵਿੱਚ ਲਗਾਏ ਗਏ ਖੂਨਦਾਨ ਕੈਂਪ ਦਾ ਉਦਘਾਟਨ ਕਰਦੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਖ਼ੂਨਦਾਨ ਨਾਲ ਮੌਜੂਦਾ ਦੌਰ 'ਚ ਇੱਕ ਦੀ ਥਾਂ ਕਈ ਜਿੰਦਗੀਆਂ ਬਚਦੀਆਂ ਹਨ, ਇਸ ਲਈ ਖ਼ੂਨਦਾਨ ਮਹਾਨ ਦਾਨ ਹੈ। ਸ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇੱਕ ਤੰਦਰੁਸਤ ਆਦਮੀ ਸਾਲ ਵਿੱਚ ਘੱਟੋ ਘੱਟ ਇਕ ਯੂਨਿਟ ਵੀ ਜੇ ਖੂਨ ਦਾਨ ਕਰੇ ਤਾਂ ਉਹ ਤਿੰਨ ਜਿੰਦਗੀਆਂ ਬਚਾ ਸਕਦਾ ਹੈ , ਸੋ ਕਿਸੇ ਨੂੰ ਜਿੰਦਗੀ ਦੇਣ ਤੋਂ ਵੱਡਾ ਕੋਈ ਹੋਰ ਦਾਨ ਨਹੀਂ ਹੋ ਸਕਦਾ।‌ ਉਹਨਾਂ ਪੰਜਾਬ ਵਾਸੀਆਂ ਨੂੰ ਕਿਹਾ ਕਿ ਉਹ ਹੋਰ ਦਾਨਾਂ ਦੇ ਨਾਲ ਨਾਲ ਖੂਨਦਾਨ ਕਰਨ ਵੱਲ ਵੀ ਉਚੇਚਾ ਧਿਆਨ ਦੇਣ ਤਾਂ ਜੋ ਲੋੜ ਵੇਲੇ ਕਿਸੇ ਦੀ ਲੋੜ ਪੂਰੀ ਕੀਤੀ ਜਾ ਸਕੇ।  ਉਹਨਾਂ ਕਿਹਾ ਕਿ ਡਾਕਟਰਾਂ ਅਨੁਸਾਰ ਵੀ ਜੇਕਰ ਤੰਦਰੁਸਤ ਵਿਅਕਤੀ ਸਾਲ ਵਿੱਚ ਇਕ ਜਾਂ ਦੋ ਵਾਰ ਖੂਨ ਦਾਨ ਕਰਦਾ ਹੈ ਉਸ ਨਾਲ ਉਸ ਨੂੰ ਸਰੀਰਕ ਤੌਰ ਤੇ ਕੋਈ ਨੁਕਸਾਨ ਨਹੀਂ ਹੁੰਦਾ ਬਲਕਿ ਕਈ ਤਰ੍ਹਾਂ ਦੇ ਫਾਇਦੇ ਸਿਹਤ ਨੂੰ ਲੈ ਕੇ ਹੁੰਦੇ ਹਨ। ਇਸ ਲਈ ਜਰੂਰੀ ਹੈ ਕਿ ਹਰੇਕ ਤੰਦਰੁਸਤ ਵਿਅਕਤੀ ਸਾਲ ਵਿੱਚ ਇੱਕ ਵਾਰ ਘੱਟੋ ਘੱਟ...
ਉਹੀ ਦੇਸ਼ ਤਰੱਕੀ ਕਰਦੇ ਹਨ ਜੋ ਆਪਣੀ ਬੋਲੀ ਵਿਚ ਕਾਰਜ ਕਰਦੇ ਹਨ-ਵਿਧਾਇਕ ਵਿਜੈ ਸਿੰਗਲਾ

ਉਹੀ ਦੇਸ਼ ਤਰੱਕੀ ਕਰਦੇ ਹਨ ਜੋ ਆਪਣੀ ਬੋਲੀ ਵਿਚ ਕਾਰਜ ਕਰਦੇ ਹਨ-ਵਿਧਾਇਕ ਵਿਜੈ ਸਿੰਗਲਾ

National, Politics, Punjab
ਮਾਨਸਾ, 08 ਨਵੰਬਰ: ਪੰਜਾਬ ਸਰਕਾਰ ਦੁਆਰਾ ਮਨਾਏ ਜਾ ਰਹੇ ‘ਪੰਜਾਬੀ ਮਾਹ-2024’ ਦੇ ਸਮਾਗਮਾਂ ਦੀ ਲੜੀ ਤਹਿਤ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਸ੍ਰ. ਜਸਵੰਤ ਸਿੰਘ ਜ਼ਫ਼ਰ ਦੀ ਰਹਿਨੁਮਾਈ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਮਾਨਸਾ ਵੱਲੋਂ ਐਸ. ਡੀ. ਕੰਨਿਆਂ ਮਹਾਂਵਿਦਿਆਲਾ ਦੇ ਸਹਿਯੋਗ ਨਾਲ ਕਾਲਜ ਵਿਖੇ ਉੱਘੇ ਕਵੀ ਸੁਰਜੀਤ ਪਾਤਰ ਦੀ ਸ਼ਾਇਰੀ ’ਤੇ ਅਧਾਰਿਤ ਡਾ. ਸੋਮਪਾਲ ਹੀਰਾ ਦੇ ਨਾਟਕ ‘ਭਾਸ਼ਾ ਵਹਿੰਦਾ ਦਰਿਆ’ ਦਾ ਮੰਚਨ ਕੀਤਾ ਗਿਆ, ਜਿਸ ਵਿਚ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਮੁੱਖ ਮਹਿਮਾਨ ਵਜ਼ੋਂ ਸ਼ਾਮਲ ਹੋਏ। ਸਮਾਗਮ ਦੀ  ਪ੍ਰਧਾਨਗੀ ਕੁਲਵੰਤ ਸਿੰਘ, ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਕੀਤੀ ਅਤੇ ਵਿਸ਼ੇਸ਼ ਮਹਿਮਾਨ ਵਜੋਂ ਉੱਘੇ ਨਾਟਕਕਾਰ ਤੇ ਅਦਾਕਾਰ ਬਲਰਾਜ ਮਾਨ ਅਤੇ ਰਾਜ ਜੋਸ਼ੀ ਸ਼ਾਮਲ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਡਾ. ਵਿਜੇ ਸਿੰਗਲਾ ਨੇ ਮਾਂ ਬੋਲੀ ਦੇ ਮਹੱਤਵ ਨੂੰ ਦਰਸਾਉਂਦਿਆਂ ਕਿਹਾ ਕਿ ਉਹੀ ਦੇਸ਼ ਤਰੱਕੀ ਕਰਦੇ ਹਨ ਜੋ ਆਪਣੀ ਬੋਲੀ ਵਿਚ ਕਾਰਜ ਕਰਦੇ ਹਨ। ਉਨ੍ਹਾਂ ਕਿਹਾ ਕਿ ਸਾਡੇ ਜੀਵਨ ਵਿਚ ਜਿੱਥੇ ਵਿਚਾਰਾਂ ਦੇ ਆਦਾਨ ਪ੍ਰਦਾਨ ਲਈ ਬੋਲੀ ਦਾ ਅਹਿਮ ਮਹੱਤਵ ਹੈ ਉੱਥੇ ਹੀ ਬੋਲੀ ਦੇ ਪਸਾਰ ਲ...
ਵਧੀਕ ਡਿਪਟੀ ਕਮਿਸ਼ਨਰ ਨੇ ਵੇਸਟ ਕੁਲੈਕਟਰ, ਸੈਗਰੀਗੇਟਡ ਵਰਕਰ ਅਤੇ ਸੁਪਵਾਇਜ਼ਰਾਂ ਨੂੰ ਬੀਮਾ ਪਾਲਿਸੀਆ ਦੀ ਕੀਤੀ ਵੰਡ

ਵਧੀਕ ਡਿਪਟੀ ਕਮਿਸ਼ਨਰ ਨੇ ਵੇਸਟ ਕੁਲੈਕਟਰ, ਸੈਗਰੀਗੇਟਡ ਵਰਕਰ ਅਤੇ ਸੁਪਵਾਇਜ਼ਰਾਂ ਨੂੰ ਬੀਮਾ ਪਾਲਿਸੀਆ ਦੀ ਕੀਤੀ ਵੰਡ

National, Politics, Punjab
ਮਾਨਸਾ, 08 ਨਵੰਬਰ: ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ—ਨਿਰਦੇਸ਼ਾਂ ’ਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਦੀ ਅਗਵਾਈ ਹੇਠ ਨਗਰ ਕੌਸ਼ਲ ਮਾਨਸਾ ਵੱਲੋਂ ਸਫਾਈ ਸੇਵਕਾ ਦੀਆਂ ਬੀਮਾ ਪਾਲਿਸੀਆਂ ਕਰਵਾਈਆ ਗਈਆਂ। ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਵੱਲੋਂ 3-ਡੀ ਸੁਸਾਇਟੀ ਵਿੱਚ ਕੰਮ ਕਰਦੇ ਵੇਸਟ ਕੁਲੈਕਟਰ, ਸੈਗਰੀਗੇਟਡ ਵਰਕਰ ਅਤੇ ਸੁਪਵਾਇਜ਼ਰਾਂ ਨੂੰ ਬੀਮਾ ਪਾਲਿਸੀਆ ਦੀ ਵੰਡ ਕਰਦਿਆਂ ਦੱਸਿਆ ਗਿਆ ਕਿ ਸਵੱਛ ਭਾਰਤ ਮਿਸ਼ਨ ਅਧੀਨ ਨਗਰ ਕੌਸ਼ਲ ਮਾਨਸਾ ਵਿਖੇ ਕੰਮ ਕਰਦੇ ਰੈਗੂਲਰ ਸਫਾਈ ਸੇਵਕ, ਆਊਟ ਸੋਰਸ ਸਫਾਈ ਸੇਵਕ ਅਤੇ 3-ਡੀ ਸੁਸਾਇਟੀ ਅਧੀਨ ਕੰਮ ਕਰਦੇ ਵੇਸਟ ਕੂਲੈਕਟਰਾਂ ਸਮੇਤ ਕੁੱਲ 242 ਸਫਾਈ ਸੇਵਕਾਂ ਦਾ ਬੀਮਾ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਬੀਮਾ ਪਾਲਿਸੀ ਦੀ ਮਾਨਸਾ ਤੋਂ ਸ਼ੁਰੂੁਆਤ ਕੀਤੀ ਗਈ। ਇਸ ਪਾਲਿਸੀ ਅਨੁਸਾਰ ਜੇਕਰ ਕਿਸੇ ਸਫਾਈ ਸੇਵਕ ਦੀ ਐਕਸੀਡੈਂਟ ਕਾਰਨ ਮੌਤ ਹੋ ਜਾਂਦੀ ਹੈ ਤਾਂ ਉਸ ਦੇ ਵਾਰਿਸਾਂ ਨੂੰ 10 ਲੱਖ ਰੁਪਏ ਦੀ ਰਾਸ਼ੀ ਦਾ ਮੁਆਵਜ਼ਾ ਮਿਲੇਗਾ ਅਤੇ ਐਕਸੀਡੈਂਟ ਕਾਰਨ ਕਿਸੇ ਸਫਾਈ ਸੇਵਕ ਦਾ ਕੋਈ ਅੰਗ ਨਕਾਰਾ ਹੋ ਜਾਂਦਾ ਹੈ ਤਾ ਉਸ ਨੂੰ ਮੈਡੀਕਲ ਰ...
ਪਿੰਡ ਦੂਲੋਵਾਲ ਅਤੇ ਕੋਟ ਧਰਮੁ ਵਿਖੇ ਪਰਾਲੀ ਨੂੰ ਲੱਗੀ ਅੱਗ ਬੁਝਾਈ

ਪਿੰਡ ਦੂਲੋਵਾਲ ਅਤੇ ਕੋਟ ਧਰਮੁ ਵਿਖੇ ਪਰਾਲੀ ਨੂੰ ਲੱਗੀ ਅੱਗ ਬੁਝਾਈ

National, Politics, Punjab
ਮਾਨਸਾ, 08 ਨਵੰਬਰ : ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਸੰਭਾਲ ਦਾ ਸੁਨੇਹਾ ਦੇਣ ਲਈ ਲਗਾਤਾਰ ਪਿੰਡਾਂ ਵਿਚ ਜਾ ਕੇ ਕਿਸਾਨਾਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ ਅਤੇ ਜਿੱਥੇ ਵੀ ਪਰਾਲੀ ਨੂੰ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ’ਤੇ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਅਤੇ ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਵੱਲੋਂ ਪਿੰਡ ਦੂਲੋਵਾਲ ਅਤੇ ਕੋਟ ਧਰਮੁ ਵਿਖੇ ਜਿੱਥੇ ਪਰਾਲੀ ਨੂੰ ਲੱਗੀ ਅੱਗ ਨੂੰ ਬੁਝਾਇਆ ਗਿਆ ਉੱਥੇ ਹੀ ਕਿਸਾਨਾਂ ਨੂੰ ਮਨੁੱਖਤਾ ਦੀ ਭਲਾਈ ਲਈ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਸਾਨਾਂ ਨੂੰ ਸਮਝਾਇਆ ਕਿ ਉਹ ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾਉਣ ਅਤੇ ਇਸ ਨੂੰ ਖੇਤਾਂ ਵਿੱਚ ਹੀ ਵਾਹੁਣ ਜਾਂ ਗੰਢਾਂ ਬਣਾਉਣ ਨੂੰ ਤਰਜੀਹ ਦੇਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸ਼ਨ ਵੱਲੋਂ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਕਿ ਉਹ ਆਧੁਨਿਕ ਸੰਦਾਂ ਦੇ ਉਪਯੋਗ ਰਾਹੀਂ ਪਰਾਲੀ ਦਾ ਯੋਗ ਪ੍ਰਬੰਧਨ ਕਰਕੇ ਵਾਤਾਵਰਨ ਦੀ ਸੁਰੱਖਿਆ ਕਰਨ। ਉ...
ਕੇਜਰੀਵਾਲ ਦੀ ਨਵੇਂ ਚੁਣੇ ਸਰਪੰਚਾਂ ਨੂੰ ਅਪੀਲ: ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਪੈਸੇ ਦੀ ਸਮਝਦਾਰੀ ਤੇ ਪਾਰਦਰਸ਼ੀ ਤਰੀਕੇ ਨਾਲ ਵਰਤੋਂ ਯਕੀਨੀ ਬਣਾਉਣ ਲਈ ਗ੍ਰਾਮ ਸਭਾਵਾਂ ਦੇ ਇਜਲਾਸ ਹੋਣ

ਕੇਜਰੀਵਾਲ ਦੀ ਨਵੇਂ ਚੁਣੇ ਸਰਪੰਚਾਂ ਨੂੰ ਅਪੀਲ: ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਪੈਸੇ ਦੀ ਸਮਝਦਾਰੀ ਤੇ ਪਾਰਦਰਸ਼ੀ ਤਰੀਕੇ ਨਾਲ ਵਰਤੋਂ ਯਕੀਨੀ ਬਣਾਉਣ ਲਈ ਗ੍ਰਾਮ ਸਭਾਵਾਂ ਦੇ ਇਜਲਾਸ ਹੋਣ

National, Politics, Punjab
ਲੁਧਿਆਣਾ, 8 ਨਵੰਬਰ: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨਵੇਂ ਚੁਣੇ ਸਰਪੰਚਾਂ ਨੂੰ ਸੱਦਾ ਦਿੱਤਾ ਕਿ ਗ੍ਰਾਮ ਸਭਾਵਾਂ ਦੇ ਇਜਲਾਸ ਕਰਵਾਏ ਜਾਣ ਅਤੇ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰੇਕ ਫੈਸਲੇ ਸਾਰੇ ਲੋਕਾਂ ਦੀ ਹਾਜ਼ਰੀ ਵਿੱਚ ਲਏ ਜਾਣ। ਇੱਥੇ ਰਾਜ ਪੱਧਰੀ ਸਮਾਰੋਹ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ 10031 ਨਵੇਂ ਚੁਣੇ ਗਏ ਸਰਪੰਚਾਂ ਨੂੰ ਸਹੁੰ ਚੁਕਾਈ, ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੋਕਾਂ ਦੀ ਭਲਾਈ ਅਤੇ ਪਿੰਡਾਂ ਦੇ ਵਿਆਪਕ ਵਿਕਾਸ ਲਈ ਜਨਤਾ ਦੇ ਪੈਸੇ ਦੀ ਸਮਝਦਾਰੀ ਨਾਲ ਵਰਤੋਂ ਯਕੀਨੀ ਬਣਾਉਣਾ ਲਾਜ਼ਮੀ ਹੈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਫੰਡਾਂ ਦੀ ਸਹੀ ਢੰਗ ਨਾਲ ਵਰਤੋਂ ਯਕੀਨੀ ਬਣਾਉਣ ਲਈ ਪਿੰਡਾਂ ਦੇ ਵਿਕਾਸ ਨਾਲ ਸਬੰਧਤ ਫੈਸਲੇ ਗ੍ਰਾਮ ਸਭਾਵਾਂ ਵਿੱਚ ਲਏ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜੇ ਸਰਪੰਚ ਆਪਣੀ ਡਿਊਟੀ ਬਾਖੂਬੀ ਨਿਭਾਉਣ ਤਾਂ ਉਹ ਆਮ ਆਦਮੀ ਅਤੇ ਆਪਣੇ ਪਿੰਡਾਂ ਦੀ ਤਕਦੀਰ ਬਦਲ ਸਕਦੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਸਰ...
ਪੰਜਾਬ ਪੁਲਿਸ ਨੇ ਜਲੰਧਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਕੌਸ਼ਲ-ਬੰਬੀਹਾ ਗੈਂਗ ਦੇ ਦੋ ਖ਼ਤਰਨਾਕ ਗੈਂਗਸਟਰਾਂ ਨੂੰ ਕੀਤਾ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਪੰਜਾਬ ਪੁਲਿਸ ਨੇ ਜਲੰਧਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਕੌਸ਼ਲ-ਬੰਬੀਹਾ ਗੈਂਗ ਦੇ ਦੋ ਖ਼ਤਰਨਾਕ ਗੈਂਗਸਟਰਾਂ ਨੂੰ ਕੀਤਾ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

Crime, National, Politics, Punjab
ਚੰਡੀਗੜ੍ਹ/ਜਲੰਧਰ, 7 ਨਵੰਬਰ: ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ  ਸੰਗਠਿਤ ਅਪਰਾਧਾਂ ਵਿਰੁੱਧ ਚੱਲ ਰਹੀ ਜੰਗ ਤਹਿਤ ਇੱਕ ਵੱਡੀ ਕਾਰਵਾਈ ਕਰਦਿਆਂ ਕੌਸ਼ਲ-ਬੰਬੀਹਾ ਗੈਂਗ ਦੇ ਦੋ ਖਤਰਨਾਕ ਗੈਂਗਸਟਰਾਂ ਨੂੰ ਜਲੰਧਰ ਛਾਉਣੀ ਦੇ ਬਾਹਰਵਾਰ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਨਾਕਾਮ ਕੋਸ਼ਿਸ਼ ਕਦਿਆਂ ਕਾਬੂ ਕੀਤਾ ਗਿਆ , ਜਿਸ ਦੌਰਾਨ ਦੋਸ਼ੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ । ਇਹ ਜਾਣਕਾਰੀ ਦਿੰਦਿਆਂ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਮੌਕੇ ਤੋਂ ਦੋ ਪਿਸਤੌਲਾਂ ਸਮੇਤ 5 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਜ਼ਿਕਰਯੋਗ ਹੈ ਕਿ ਉਕਤ ਗੈਂਗਸਟਰਾਂ, ਜਿਨ੍ਹਾਂ ਦੀ ਪਛਾਣ ਰਾਜੇਸ਼ਵਰ ਕੁਮਾਰ ਅਤੇ ਦੀਪਕ ਵੈਦ ਉਰਫ਼ ਬਾਬੂ ਵਜੋਂ ਹੋਈ ਹੈ, ਨੂੰ ਜਲੰਧਰ ਕਮਿਸ਼ਨਰੇਟ ਪੁਲਿਸ  ਵੱਲੋਂ ਥਾਣਾ ਭਾਰਗੋ ਕੈਂਪ ਵਿਖੇ 17 ਅਕਤੂਬਰ, 2024 ਨੂੰ ਦਰਜ ਹੋਏ ਅਸਲਾ ਐਕਟ ਦੇ ਕੇਸ ਦੀ ਤਫ਼ਤੀਸ਼ ਦੇ ਫਾਲੋਅੱਪ ਦੌਰਾਨ ਮੰਗਲਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਟੀਮਾਂ ਨੇ  ਕੌਸ਼ਲ-ਬੰਬੀਹਾ ਮੋਡਿਊਲ ਦੇ ਚਾਰ ਮੈਂਬਰਾਂ ਨੂੰ ਕਾਬੂ ਕੀਤਾ...
ਵਿਜੀਲੈਂਸ ਬਿਊਰੋ ਵੱਲੋਂ ਡੀਸੀ ਤਰਨਤਾਰਨ ਦਾ ਨਿੱਜੀ ਸਹਾਇਕ ਤੇ ਉਸਦੇ ਸਾਥੀ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਡੀਸੀ ਤਰਨਤਾਰਨ ਦਾ ਨਿੱਜੀ ਸਹਾਇਕ ਤੇ ਉਸਦੇ ਸਾਥੀ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

National, Politics, Punjab
ਚੰਡੀਗੜ੍ਹ, 7 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਤਰਨਤਾਰਨ ਦੇ ਨਿੱਜੀ ਸਹਾਇਕ ਵਜੋਂ ਤਾਇਨਾਤ ਹਰਮਨਦੀਪ ਸਿੰਘ, ਹਰਸਿਮਰਨਜੀਤ ਸਿੰਘ, ਕਲਰਕ, ਇਲੈਕਸ਼ਨ ਸੈੱਲ, ਤਰਨਤਾਰਨ ਅਤੇ ਠੇਕਾ ਅਧਾਰ ’ਤੇ ਡਾਟਾ ਐਂਟਰੀ ਆਪਰੇਟਰ ਵਜੋਂ ਤਾਇਨਾਤ ਉਸਦੇ ਸਾਥੀ ਜਗਰੂਪ ਸਿੰਘ, ਖਿਲਾਫ 20,000 ਰਿਸ਼ਵਤ ਦੀ ਮੰਗ ਕਰਨ ਅਤੇ ਲੈਂਣ ਦੇ ਦੋਸ਼ ਹੇਠ ਰਿਸ਼ਵਤਖ਼ੋਰੀ ਦਾ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਹਰਮਨਦੀਪ ਸਿੰਘ ਪੀਏ ਤੇ ਜਗਰੂਪ ਸਿੰਘ, ਡਾਟਾ ਐਂਟਰੀ ਆਪਰੇਟਰ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਜਦਕਿ ਉਨ੍ਹਾਂ ਦਾ ਤੀਜਾ ਸਾਥੀ ਹਰਸਿਮਰਨਜੀਤ ਸਿੰਘ, ਕਲਰਕ, ਗ੍ਰਿਫ਼ਤਾਰੀ ਤੋਂ ਬਚਦਾ ਹੋਇਆ ਭਗੌੜਾ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀਆਂ ਨੂੰ  ਸੰਦੀਪ ਸਿੰਘ ਵਾਸੀ ਮੁਹੱਲਾ ਟਾਂਕ ਖੱਤਰੀਆਂ, ਤਰਨਤਾਰਨ  ਵੱਲੋਂ ਦਰਜ ਕਰਵਾਈ  ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਮੁਲਜ਼ਮ ਨੇ ਹਾਲ ਹੀ ਵਿੱਚ ਹੋਈਆ...