ਕੇ.ਵੀ.ਕੇ. ਬਠਿੰਡਾ ਵੱਲੋਂ ਪਰਾਲੀ ਪ੍ਰਬੰਧਨ ਸੰਬੰਧੀ ਪ੍ਰਦਰਸ਼ਨੀਆਂ ਦਾ ਆਯੋਜਨ
ਬਠਿੰਡਾ, 7 ਨਵੰਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੁਆਰਾ ਚਲਾਏ ਜਾ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਸਬੰਧੀ ਚੁਣੇ ਹੋਏ ਪਿੰਡ ਵਿੱਚ ਪਰਾਲੀ ਪ੍ਰਬੰਧਨ ਸੰਬੰਧੀ ਪ੍ਰਦਰਸ਼ਨੀਆਂ ਲਗਾਈਆਂ ਜਾ ਰਹੀਆਂ ਹਨ। ਜਿਸ ਵਿੱਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਇਸੇ ਲੜੀ ਤਹਿਤ ਪਿੰਡ ਜ਼ਿਲ੍ਹੇ ਦੇ ਪਿੰਡ ਸੂਚ ਦੇ ਅਗਾਹਵਧੂ ਕਿਸਾਨ ਪਰਗਟ ਸਿੰਘ ਦੇ ਖੇਤ ਵਿੱਚ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਗਈ।
ਇਸ ਮੌਕੇ ਕਿਸਾਨ ਪਰਗਟ ਸਿੰਘ ਨੇ ਕਿਹਾ ਕਿ ਉਹ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੁਆਰਾ ਸਰਫੇਸ ਸੀਡਰ ਦੇ ਸਫਲ ਤਜ਼ਰਬਿਆਂ ਤੋਂ ਪ੍ਰੇਰਿਤ ਹੋ ਕੇ ਆਪਣੇ ਖੇਤ ਵਿੱਚ ਦੋ ਏਕੜ ਰਕਬੇ ਵਿੱਚ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਕਰ ਰਿਹਾ ਹੈ। ਜਿਸ ਨਾਲ ਸਮੇਂ, ਲੇਬਰ ਤੇ ਪੈਸੇ ਦੀ ਬੱਚਤ ਹੁੰਦੀ ਹੈ।
ਇਸ ਸਬੰਧ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ ਡਾ. ਗੁਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਸਾਲ ਪਰਾਲੀ ਪ੍ਰਬੰਧਨ ਲਈ ਚਾਰ ਪਿੰਡ ਚੁਣੇ ਗਏ ਹਨ, ਜਿਨ੍ਹਾਂ ’ਚ ਇਹ ਜਾਗਰੂਕਤਾ ਮੁਹਿੰਮ ਤਹਿਤ ...








