ਮੁੱਖ ਮੰਤਰੀ ਵੱਲੋਂ ਪਿੰਡਾਂ ਨੂੰ ਧੜੇਬੰਦੀ ਤੋਂ ਉਪਰ ਕੇ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਅਪੀਲ
ਸਤੌਜ (ਸੰਗਰੂਰ), 19 ਦਸੰਬਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਜੱਦੀ ਪਿੰਡ ਸਤੌਜ ਪਹੁੰਚ ਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਪਿੰਡ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ।
ਪਿੰਡ ਦੇ ਦੌਰੇ ਮੌਕੇ ਪੰਚਾਇਤ ਦੇ ਨੁਮਾਇੰਦਿਆਂ ਅਤੇ ਹੋਰ ਪਿੰਡ ਵਾਸੀਆਂ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਹਮੇਸ਼ਾ ਹੀ ਆਪਣੇ ਪਿੰਡ ’ਤੇ ਮਾਣ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਅੱਜ ਕੋਈ ਭਾਸ਼ਣ ਦੇਣ ਨਹੀਂ ਆਏ ਸਗੋਂ ਲੋਕਾਂ ਦੇ ਦੁੱਖ-ਸੁਖ ਵਿੱਚ ਸ਼ਰੀਕ ਹੋਣ ਲਈ ਪਹੁੰਚੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੇ ਜੱਦੀ ਪਿੰਡ ਵਿੱਚ ਬਿਤਾਏ ਪਲ ਉਨ੍ਹਾਂ ਨੂੰ ਬਹੁਤ ਖੁਸ਼ੀ ਦਿੰਦੇ ਹਨ ਅਤੇ ਉਹ ਹਮੇਸ਼ਾ ਇਸ ਗੱਲ ਦੇ ਰਿਣੀ ਰਹਿਣਗੇ ਕਿ ਪਿੰਡ ਨੇ ਉਨ੍ਹਾਂ ਨੂੰ ਬਹੁਤ ਪਿਆਰ ਦਿੱਤਾ ਹੈ।
ਸਾਰੇ ਪਿੰਡਾਂ ਨੂੰ ਧੜੇਬੰਦੀ ਤੋਂ ਉਪਰ ਉਠ ਕੇ ਵਿਕਾਸ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਏਕੇ ਵਿੱਚ ਬਰਕਤ ਹੁੰਦੀ ਹੈ ਅਤੇ ਪਿੰਡਾਂ ਨੂੰ ਤਰੱਕੀ ਤੇ ਵਿਕਾਸ ਲਈ ਹਮੇਸ਼ਾ ਭਾਈਚਾਰਕ ਸਾਂਝ ਕਾਇਮ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੁਝ ਲੀਡਰ ਆਪਣੇ ਨਿੱਜੀ ਮੁਫਾਦ ਲਈ ਪਿੰਡਾਂ ਵਿੱਚ ...








