Friday, March 20
Shadow

National

ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਨੋਡਲ ਅਫਸਰ, ਕਲਸਟਰ ਅਫਸਰ ਪਿੰਡਾਂ ਵਿੱਚ ਡਟੇ

ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਨੋਡਲ ਅਫਸਰ, ਕਲਸਟਰ ਅਫਸਰ ਪਿੰਡਾਂ ਵਿੱਚ ਡਟੇ

National, Politics, Punjab
ਫਰੀਦਕੋਟ 5 ਨਵੰਬਰ () ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਚਲਾਈ ਗਈ ਜਾਗਰੂਕਤਾ ਮੁਹਿੰਮ ਨੂੰ ਜਿਲ੍ਹੇ ਵਿੱਚ ਪੂਰਾ ਹੁੰਗਾਰਾ ਮਿਲ ਰਿਹਾ ਹੈ ਅਤੇ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਤਾਇਨਾਤ ਨੋਡਲ ਅਤੇ ਕਲੱਸਟਰ ਅਫਸਰਾਂ ਵੱਲੋਂ ਕਿਸਾਨਾਂ ਨੂੰ ਦਿਨ ਰਾਤ ਪਰਾਲੀ ਨੂੰ ਅੱਗ ਨਾਲ ਲਗਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਸਮੂਹ ਐਸ.ਡੀ.ਐਮਜ਼, ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ ਮੌਕੇ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ  ਪੰਜਾਬ ਰਿਮੋਰਟ ਸੈਂਸਰਿੰਗ ਸੈਂਟਰ ਲੁਧਿਆਣਾ ਵੱਲੋਂ ਜਿਲ੍ਹੇ ਵਿੱਚ ਹੁਣ ਤੱਕ 82 ਥਾਵਾਂ ਸਪਾਟ ਕੀਤੀਆਂ ਗਈਆਂ ਹਨ, ਜਿੰਨਾ ਵਿੱਚੋਂ ਨੋਡਲ ਤੇ ਕਲੱਸਟਰ ਅਫਸਰਾਂ ਵੱਲੋਂ ਜਾ ਕੇ ਚੈੱਕ ਕਰਨ ਉਪਰੰਤ 43 ਕੇਸ ਨੋ ਫਾਇਰ ਦੇ ਅਤੇ 39 ਥਾਵਾਂ ਤੇ ਅੱਗ ਲੱਗੀ ਪਾਈ ਗਈ। ਉਨ੍ਹਾਂ ਦੱਸਿਆ ਕਿ 39 ਵਿਅਕਤੀਆਂ ਤੇ ਜਿੰਨਾ ਦਾ ਮੌਕੇ ਤੇ ਚਾਲਾਨ ਕਰਨ ਉਪਰੰਤ ਐਫ.ਆਈ.ਆਰ ਦਰਜ ਕੀਤੀ ਗਈ ਹੈ ਅਤੇ ਉਨ੍ਹਾਂ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ ਕੀਤੀ ਗਈ ਹੈ। ...
ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦਾ ਝਾੜ ਵਧਾਉਣ ਲਈ ਕਰਵਾਈ ਜਾ ਰਹੀ ਹੈ ਮਿੱਟੀ ਦੀ ਮੁਫ਼ਤ ਪਰਖ; 1 ਲੱਖ ਤੋਂ ਵੱਧ ਮਿੱਟੀ ਦੇ ਨਮੂਨਿਆਂ ਦੀ ਕੀਤੀ ਗਈ ਜਾਂਚ

ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦਾ ਝਾੜ ਵਧਾਉਣ ਲਈ ਕਰਵਾਈ ਜਾ ਰਹੀ ਹੈ ਮਿੱਟੀ ਦੀ ਮੁਫ਼ਤ ਪਰਖ; 1 ਲੱਖ ਤੋਂ ਵੱਧ ਮਿੱਟੀ ਦੇ ਨਮੂਨਿਆਂ ਦੀ ਕੀਤੀ ਗਈ ਜਾਂਚ

National, Politics, Punjab
ਚੰਡੀਗੜ੍ਹ, 5 ਨਵੰਬਰ: ਮਿੱਟੀ ਦੀ ਪਰਖ ਕਰਵਾ ਕੇ ਘੱਟ ਲਾਗਤ ਨਾਲ ਵੱਧ ਝਾੜ ਹਾਸਲ ਕਰਨ ਅਤੇ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਮਿੱਟੀ ਦੇ ਇੱਕ ਲੱਖ ਤੋਂ ਵੱਧ ਨਮੂਨੇ ਲਏ ਅਤੇ ਸਬੰਧਤ ਕਿਸਾਨਾਂ ਨੂੰ ਮੁਫ਼ਤ ਟੈਸਟ ਰਿਪੋਰਟਾਂ ਸੌਂਪੀਆਂ ਹਨ ਤਾਂ ਜੋ ਟਿਕਾਊ ਖੇਤੀ ਅਭਿਆਸਾਂ ਰਾਹੀਂ ਕਿਸਾਨਾਂ ਦੀ ਫ਼ਸਲ ਦੇ ਝਾੜ ਨੂੰ ਵਧਾਉਣ ਵਿੱਚ ਸਹਾਇਤਾ ਕੀਤੀ ਜਾ ਸਕੇ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੌਜੂਦਾ ਵਿੱਤੀ ਸਾਲ ਦੌਰਾਨ ਘੱਟੋ-ਘੱਟ 2.50 ਲੱਖ ਮਿੱਟੀ ਦੇ ਨਮੂਨਿਆਂ ਦੀ ਪਰਖ ਕਰਨ ਦਾ ਟੀਚਾ ਮਿਥਿਆ ਹੈ। ਵਿਭਾਗ ਨੇ ਹੁਣ ਤੱਕ 1,16,117 ਨਮੂਨਿਆਂ ਦੇ ਸਫਲਤਾਪੂਰਵਕ ਟੈਸਟ ਕੀਤੇ ਹਨ। ਜ਼ਿਕਰਯੋਗ ਹੈ ਕਿ ਸੂਬੇ ਭਰ ਵਿੱਚ 58 ਮਿੱਟੀ ਪਰਖ ਪ੍ਰਯੋਗਸ਼ਾਲਾਵਾਂ ਹਨ। ਸੂਬੇ ਦੇ ਕਿਸਾਨਾਂ ਨੂੰ ਫ਼ਸਲਾਂ ਦੀ ਬਿਜਾਈ ਤੋਂ ਪਹਿਲਾਂ ਮਿੱਟੀ ਦੀ ਪਰਖ ਕਰਵਾਉਣ ਦੀ ਅਪੀਲ ਕਰਦਿਆਂ ਸ....
ਮੋਗਾ ਪੁਲਿਸ ਨੇ ਜਾਨੋਂ ਮਾਰਨ ਦੀਆ ਧਮਕੀਆ ਦੇ ਕੇ ਜਬਰੀ ਵਸੂਲੀ ਕਰਨ ਵਾਲੇ 3 ਵਿਅਕਤੀਆਂ ਨੂੰ ਕੀਤਾ ਕਾਬੂ

ਮੋਗਾ ਪੁਲਿਸ ਨੇ ਜਾਨੋਂ ਮਾਰਨ ਦੀਆ ਧਮਕੀਆ ਦੇ ਕੇ ਜਬਰੀ ਵਸੂਲੀ ਕਰਨ ਵਾਲੇ 3 ਵਿਅਕਤੀਆਂ ਨੂੰ ਕੀਤਾ ਕਾਬੂ

Crime, National, Politics, Punjab
ਮੋਗਾ, 5 ਨਵੰਬਰ ਡੀ.ਜੀ.ਪੀ ਪੰਜਾਬ ਵੱਲੋ ਮਾੜੇ ਅਨਸਰਾ/ਨਸ਼ਾ ਤੱਸਕਰਾ ਖਿਲਾਫ ਚਲਾਈ ਮੁਹਿੰਮ ਤਹਿਤ ਸ੍ਰੀ ਅਜੈ ਗਾਂਧੀ ਐਸ.ਐਸ.ਪੀ ਮੋਗਾ ਦੇ ਦਿਸ਼ਾ ਨਿਰਦੇਸ਼ਾ ਹੇਠ ਸ਼੍ਰੀ ਬਾਲ ਕ੍ਰਿਸ਼ਨ ਸਿੰਗਲਾ ਐਸ.ਪੀ (ਆਈ) ਮੋਗਾ, ਸ੍ਰੀ ਲਵਦੀਪ ਸਿੰਘ ਡੀ.ਐਸ.ਪੀ. (ਡੀ) ਮੋਗਾ, ਸ੍ਰੀ ਰਵਿੰਦਰ ਸਿੰਘ ਡੀ.ਐਸ.ਪੀ. (ਸਿਟੀ) ਮੋਗਾ ਦੀ ਨਿਗਰਾਨੀ ਹੇਠ ਮੋਗਾ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ, ਜਦ ਸੀ.ਆਈ.ਏ ਸਟਾਫ ਮੋਗਾ ਅਤੇ ਥਾਣਾ ਚੜਿੱਕ ਦੀਆ ਪੁਲਿਸ ਟੀਮਾਂ ਵੱਲੋ ਮੁਦੱਈ, ਜੋ ਕਿ ਖੇਤੀਬਾੜੀ ਦਾ ਕੰਮਕਾਰ ਕਰਦਾ ਹੈ, ਨੂੰ ਜਾਨੋਂ ਮਾਰਨ ਦੀਆ ਧਮਕੀਆਂ ਦੇ ਕੇ ਉਸ ਪਾਸੋਂ 15 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕਰਨੇ ਵਾਲੇ 3 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਸੀਨੀਅਰ ਕਪਤਾਨ ਪੁਲਿਸ ਮੋਗਾ ਸ਼੍ਰੀ ਅਜੈ ਗਾਂਧੀ ਨੇ ਦੱਸਿਆ ਕਿ ਇਹ ਕਿ ਮਿਤੀ 04.11.2024 ਨੂੰ ਇੱਕ ਮੁਕੱਦਮਾ ਸਿਟੀ ਸਾਊਥ ਮੋਗਾ ਬਰਖਿਲਾਫ ਸਤਨਾਮ ਸਿੰਘ ਉਰਫ ਸੱਤੂ ਪੁਤਰ ਮੱਘਰ ਸਿੰਘ ਵਾਸੀ ਨੇੜੇ ਬਾਬਾ ਖੁਸ਼ਹਾਲ ਸਿੰਘ ਦਾ ਗੁਰਦੁਆਰਾ ਪੱਤੀ ਜੰਗੀਰ ਚੜਿਕ ਅਤੇ  ਜਗਤਾਰ ਸਿੰਘ ਉਰਫ ਲੱਖੂ ਉਰਫ ਅੰਮ੍ਰਿਤ ਪੁਤਰ ਮਲਕੀਤ ਸਿੰਘ ਵਾਸੀ ਲੋਪੋ ਜ਼ਿਲ੍ਹਾ ਮੋਗਾ ਰਜਿਸਟਰ ਹੋਇਆ ਸੀ।...
ਕਿਸਾਨਾਂ ਨਾਲ ਮੰਡੀਆਂ ’ਚ ਕਿਸੇ ਕਿਸਮ ਦੀ ਜ਼ਿਆਦਤੀ ਨਹੀਂ ਹੋਣ ਦਿੱਤੀ ਜਾਵੇਗੀ-ਐਮ ਐਲ ਏ ਕੁਲਜੀਤ ਸਿੰਘ ਰੰਧਾਵਾ

ਕਿਸਾਨਾਂ ਨਾਲ ਮੰਡੀਆਂ ’ਚ ਕਿਸੇ ਕਿਸਮ ਦੀ ਜ਼ਿਆਦਤੀ ਨਹੀਂ ਹੋਣ ਦਿੱਤੀ ਜਾਵੇਗੀ-ਐਮ ਐਲ ਏ ਕੁਲਜੀਤ ਸਿੰਘ ਰੰਧਾਵਾ

National, Politics, Punjab
ਡੇਰਾਬੱਸੀ, 5 ਨਵੰਬਰ, 2024: ਐਮ ਐਲ ਏ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਇੱਥੇ ਸਪੱਸ਼ਟ ਆਖਿਆ ਕਿ ਕਿਸਾਨਾਂ ਨਾਲ ਮੰਡੀ ’ਚ ਕਿਸੇ ਕਿਸਮ ਦੀ ਜ਼ਿਆਦਤੀ ਜਾਂ ਲੁੱਟ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਜੇਕਰ ਅਜਿਹਾ ਕੋਈ ਵੀ ਮਾਮਲਾ ਸਾਹਮਣੇ ਆਇਆ ਤਾਂ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ। ਅੱਜ ਡੇਰਾਬੱਸੀ ਵਿਖੇ ਧਰਨੇ ’ਤੇ ਬੈਠੇ ਕਿਸਾਨਾਂ ਨੂੰ ਮਿਲਣ ਪੁੱਜੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਸ਼ਿਕਾਇਤਾਂ ਸਬੰਧੀ ਐਸ ਡੀ ਐਮ ਡੇਰਾਬੱਸੀ ਨੂੰ ਅਗਲੇਰੀ ਕਾਰਵਾਈ ਕਰਨ ਲਈ ਆਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਇਸ ਮਾਮਲੇ ’ਚ ਕਿਸਾਨਾਂ ਦੀ ਫ਼ਸਲ ਦੀ ਕਟੌਤੀ ਲਈ ਕਸੂਰਵਾਰ ਪਾਇਆ ਗਿਆ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ, ਕੇਂਦਰ ਦੀਆਂ ਅੜਚਣਾਂ ਦੇ ਬਾਵਜੂਦ ਪੰਜਾਬ ਦੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਦੀ ਨਿਰਵਿਘਨ ਖਰੀਦ ਅਤੇ ਡੀ ਏ ਪੀ ਦੇ ਬਦਲਵੇਂ ਪ੍ਰਬੰਧਾਂ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦੇਵੇਗੀ। ਵਿਧਾਇਕ ਰੰਧਾਵਾ ਨੇ ਕਿਸਾਨਾ...
ਮੁੱਖ ਮੰਤਰੀ ਵੱਲੋਂ ਕੈਨੇਡਾ ਵਿੱਚ ਹਿੰਸਾ ਤੇ ਨਫ਼ਰਤ ਦੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ

ਮੁੱਖ ਮੰਤਰੀ ਵੱਲੋਂ ਕੈਨੇਡਾ ਵਿੱਚ ਹਿੰਸਾ ਤੇ ਨਫ਼ਰਤ ਦੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ

National, Politics, Punjab
ਬਠਿੰਡਾ, 5 ਨਵੰਬਰ: ਕੈਨੇਡਾ ਵਿੱਚ ਵਾਪਰੀਆਂ ਹਿੰਸਕ ਘਟਨਾਵਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਸਰਕਾਰ ਨੂੰ ਇਹ ਮਾਮਲਾ ਕੈਨੇਡਾ ਸਰਕਾਰ ਕੋਲ ਉਠਾਉਣ ਦੀ ਅਪੀਲ ਕੀਤੀ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ, “ਕੈਨੇਡਾ ਲੱਖਾਂ ਪੰਜਾਬੀਆਂ ਦਾ ਦੂਜਾ ਘਰ ਹੈ, ਜਿਨ੍ਹਾਂ ਨੇ ਉੱਥੇ ਜਾ ਕੇ ਸਖ਼ਤ ਮਿਹਨਤ ਨਾਲ ਮੁਕਾਮ ਹਾਸਲ ਕੀਤਾ ਹੈ। ਕੈਨੇਡਾ ਨਾਲ ਭਾਰਤ ਦੇ ਸਬੰਧ ਹਮੇਸ਼ਾ ਸੁਖਾਵੇਂ ਰਹਿਣੇ ਚਾਹੀਦੇ ਹਨ ਕਿਉਂਕਿ ਪੰਜਾਬੀ ਉਸ ਮੁਲਕ ਵਿੱਚ ਕਮਾਈਆਂ ਕਰਕੇ ਆਪਣੇ ਪਰਿਵਾਰਾਂ ਲਈ ਰੋਜ਼ੀ-ਰੋਟੀ ਕਮਾਉਂਦੇ ਹਨ। ਇਹ ਬਹੁਤ ਮੰਦਭਾਗੀ ਗੱਲ ਹੈ ਕਿ ਵੰਡ ਅਤੇ ਨਫ਼ਰਤ ਦੀ ਸਿਆਸਤ ਨੇ ਕੈਨੇਡਾ ਵਿੱਚ ਤੇਜ਼ੀ ਨਾਲ ਸਿਰ ਚੁੱਕਿਆ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਕੈਨੇਡਾ ਵਰਗੀ ਧਰਤੀ 'ਤੇ ਧਰਮ ਅਤੇ ਨਫਰਤ ਦੀ ਰਾਜਨੀਤੀ ਦਾ ਪੈਰ ਪਸਾਰਨਾ ਵਿਸ਼ਵਾਸ ਤੋਂ ਬਾਹਰ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਨਫ਼ਰਤ ਅਤੇ ਹਿੰਸਾ ਦੀ ਇਹ ਕਾਰਵਾਈ ਅਤਿ ਨਿੰਦਣਯੋਗ ਹੈ ਅਤੇ ਢੁਕਵੀਂ ਕਾਰਵਾਈ ਲਈ ਭਾਰਤ ਸਰਕਾਰ ਨੂੰ ਇਹ ਮਾਮਲਾ ਕੈਨੇਡਾ ਦੀ ਕੌਮੀ ਸਰਕਾਰ ਕੋਲ ਉਠਾ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਏਡਜ਼ ਕੰਟਰੋਲ ਸੁਸਾਇਟੀ ਦੇ ਕਰਮਚਾਰੀਆਂ ਨੂੰ ਦਿੱਤਾ ਜੀਵਨ ਬੀਮਾ ਕਵਰੇਜ ਦਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਏਡਜ਼ ਕੰਟਰੋਲ ਸੁਸਾਇਟੀ ਦੇ ਕਰਮਚਾਰੀਆਂ ਨੂੰ ਦਿੱਤਾ ਜੀਵਨ ਬੀਮਾ ਕਵਰੇਜ ਦਾ ਭਰੋਸਾ

National, Politics, Punjab
ਚੰਡੀਗੜ੍ਹ, 5 ਨਵੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਵੱਖ-ਵੱਖ ਬੈਂਕਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਸੁਸਾਇਟੀ ਦੇ ਕਰਮਚਾਰੀਆਂ ਨੂੰ ਲੋੜੀਂਦੀ ਜੀਵਨ ਬੀਮਾ ਕਵਰੇਜ ਮੁਹੱਈਆ ਕਰਵਾਈ ਜਾਵੇਗੀ। ਇਹ ਭਰੋਸਾ ਉਨ੍ਹਾਂ ਆਪਣੇ ਦਫ਼ਤਰ ਵਿਖੇ ਪੰਜਾਬ ਰਾਜ ਕਰਮਚਾਰੀ ਦਲ, ਕੰਪਿਊਟਰ ਅਧਿਆਪਕ ਯੂਨੀਅਨਾਂ ਅਤੇ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਨਾਲ ਮੀਟਿੰਗਾਂ ਦੌਰਾਨ ਦਿੱਤਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਏਡਜ਼ ਕੰਟਰੋਲ ਸੁਸਾਇਟੀ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਹੋਰ ਮੰਗਾਂ ’ਤੇ ਵੀ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ ਅਤੇ ਸੂਬੇ ਵਿੱਚ ਐਚ.ਆਈ.ਵੀ ਦੇ ਫੈਲਾਅ ਨੂੰ ਤਨਦੇਹੀ ਨਾਲ ਕਾਬੂ ਕਰਨ ਲਈ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਉਨ੍ਹਾਂ ਸੂਬਾ ਸਰਕਾਰ ਵੱਲੋਂ ਪੇਸ਼ ਕੀਤੇ ਜਾ...
ਵਿਕਟਰੀ ਰਨ – ਅੰਮ੍ਰਿਤਸਰ ਹਾਫ ਮੈਰਾਥਨ 2024

ਵਿਕਟਰੀ ਰਨ – ਅੰਮ੍ਰਿਤਸਰ ਹਾਫ ਮੈਰਾਥਨ 2024

National, Politics, Punjab
ਅੰਮ੍ਰਿਤਸਰ 5 ਨਵੰਬਰ 2024 -- ਭਾਰਤੀ ਫੌਜ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਦੇ ਸਹਿਯੋਗ ਨਾਲ ਵਿਜੇ ਦਿਵਸ 2024 ਮੌਕੇ 24 ਨਵੰਬਰ 2024 ਨੂੰ ਵਿਕਟਰੀ ਰਨ - ਅੰਮ੍ਰਿਤਸਰ ਹਾਫ ਮੈਰਾਥਨ ਦਾ ਆਯੋਜਨ ਕਰ ਰਹੀ ਹੈ। ਇਸ ਈਵੈਂਟ ਦਾ ਉਦੇਸ਼ ਸਿਵਲ ਪ੍ਰਸ਼ਾਸਨ ਅਤੇ ਸਮਾਜ ਨਾਲ ਫੌਜ ਦੇ ਸਬੰਧਾਂ ਨੂੰ ਮਜ਼ਬੂਤ ​​ਕਰਨਾ ਹੈ ਅਤੇ ਵਿਰਾਸਤੀ ਸ਼ਹਿਰ ਅੰਮ੍ਰਿਤਸਰ ਦੀ ਸੁਰੱਖਿਆ ਵਿੱਚ ਭਾਰਤੀ ਫੌਜ ਦੀ 1965 ਅਤੇ 1971 ਦੀ ਭਾਰਤ-ਪਾਕਿ ਜੰਗ ਵਿੱਚ  ਇਸਦੇ ਮਹੱਤਵਪੂਰਨ ਰੋਲ ਨੂੰ ਦਰਸਾਉਣਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰ ਨੇ ਦੱਸਿਆ ਕਿ ਭਾਰਤੀ ਫੌਜ ਵਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 24 ਨਵੰਬਰ ਨੂੰ 5 ਕਿਲੋਮੀਟਰ, 10 ਕਿਲੋਮੀਟਰ ਅਤੇ 21 ਕਿਲੋਮੀਟਰ ਮੈਰਾਥਨ ਦੀ ਦੌੜ ਕਰਵਾਈ ਜਾ ਰਹੀ ਹੈ। ਇਸਦੇ ਰਜਿਸਟਰੇਸ਼ਨ ਦੀ ਆਖਿਰੀ ਮਿਤੀ 18 ਨਵੰਬਰ 2024 ਹੈ। ਉਨਾਂ ਦੱਸਿਆ ਕਿ ਇਹ ਦੌੜ ਅੰਮ੍ਰਿਤਸਰ ਤੋਂ ਅਟਾਰੀ ਰੂਟ ਤੱਕ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਇਸਦੀ ਰਜਿਸਟ੍ਰੇਸ਼ਨ: https://www.townscript.com/e/victory-run-amritsar ਉਤੇ ਕੀਤੀ ਜਾ ਸਕਦੀ ਹੈ। ਇ...
ਸਾਰੇ ਪੋਲਿੰਗ ਬੂਥਾਂ ‘ਤੇ 9, 10, 23 ਅਤੇ 24 ਨਵੰਬਰ ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ

ਸਾਰੇ ਪੋਲਿੰਗ ਬੂਥਾਂ ‘ਤੇ 9, 10, 23 ਅਤੇ 24 ਨਵੰਬਰ ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ

National, Politics, Punjab
ਲੁਧਿਆਣਾ, 5 ਨਵੰਬਰ (000) ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 9, 10, 23 ਅਤੇ 24 ਨਵੰਬਰ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਤਾਂ ਜੋ ਵੋਟਰਾਂ ਦੀ ਯੋਗਤਾ ਮਿਤੀ 1 ਜਨਵਰੀ, 2025 ਨਾਲ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਲਈ ਦਾਅਵੇ ਅਤੇ ਇਤਰਾਜ਼ ਜਮ੍ਹਾਂ ਕਰਾਉਣ ਵਿੱਚ ਮਦਦ ਕੀਤੀ ਜਾ ਸਕੇ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਵੋਟਰ ਰਹਿ ਨਾ ਜਾਵੇ।  ਇਹ ਵਿਅਕਤੀਆਂ ਨੂੰ ਵੋਟਰ ਸ਼ਨਾਖਤੀ ਕਾਰਡਾਂ ਲਈ ਨਾਮ ਦਰਜ ਕਰਵਾਉਣ, ਨਿੱਜੀ ਵੇਰਵਿਆਂ ਵਿੱਚ ਸੁਧਾਰ ਕਰਨ ਅਤੇ ਵੋਟਰ ਸੂਚੀ ਵਿੱਚੋਂ ਨਾਮ ਜੋੜਨ ਜਾਂ ਮਿਟਾਉਣ ਵਿੱਚ ਵੀ ਮਦਦ ਕਰੇਗਾ। ਇਨ੍ਹਾਂ ਕੈਂਪਾਂ ਦੌਰਾਨ ਸਾਰੇ ਬੂਥ ਲੈਵਲ ਅਫ਼ਸਰ ਪੋਲਿੰਗ ਬੂਥਾਂ 'ਤੇ ਮੌਜੂਦ ਰਹਿਣਗੇ। ਸ੍ਰੀ ਜਤਿੰਦਰ ਜੋਰਵਾਲ ਨੇ ਕਿਹਾ ਕਿ ਵੋਟਰ ਵਜੋਂ ਰਜਿਸਟਰਡ ਹੋਣ, ਵੋਟਰ ਸੂਚੀ ਵਿੱਚੋਂ ਆਪਣਾ ਨਾਮ ਮਿਟਾਉਣ ਜਾਂ ਆਪਣਾ ਪਤਾ ਬਦਲਣ ਲਈ ਸਬੰਧਤ ਵਿਅਕਤੀ ਸਬੰਧਤ ਪੋਲਿੰਗ ਸਟੇਸ਼ਨ 'ਤੇ ਬੂਥ ਲੈਵਲ ਅਫਸਰ (ਬੀ.ਐਲ.ਓ) ਨਾਲ ਸੰਪਰਕ ਕਰਨ ਅਤ...
ਵਿਧਾਇਕ ਬੱਗਾ ਵਲੋਂ ਵਾਰਡ ਨੰਬਰ ਇੱਕ ‘ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ  ਉਦਘਾਟਨ

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ ਇੱਕ ‘ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

National, Politics, Punjab
ਲੁਧਿਆਣਾ, 05 ਨਵੰਬਰ (000) - ਇਲਾਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਸਥਾਨਕ ਵਾਰਡ ਨੰਬਰ 1 ਅਧੀਨ ਭਾਰਤੀ ਕਲੋਨੀ ਅਤੇ ਮੈਟਰੋ ਰੋਡ, ਨੇੜੇ ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਨਵੀਆਂ ਸੜਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ. ਇਸ ਮੌਕੇ ਵਿਧਾਇਕ ਬੱਗਾ ਨਾਲ ਸੀਨੀਅਰ 'ਆਪ' ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ। ਵਿਧਾਇਕ ਬੱਗਾ ਨੇ ਦੱਸਿਆ ਕਿ ਭਾਰਤੀ ਕਲੋਨੀ ਵਿਖੇ ਵੱਖ-ਵੱਖ ਸੜਕਾਂ ਦੇ ਨਿਰਮਾਣ ਕਾਰਜ਼ਾਂ 'ਤੇ ਕਰੀਬ 56 ਲੱਖ ਰੁਪਏ ਖਰਚ ਕੀਤੇ ਜਾਣਗੇ ਜਦਕਿ ਕਰੀਬ 38 ਲੱਖ ਰੁਪਏ ਦੀ ਲਾਗਤ ਨਾਲ ਮੈਟਰੋ ਰੋਡ, ਨੇੜੇ ਸੈਕਰਡ ਹਾਰਟ ਕਾਨਵੈਂਟ ਸਕੂਲ ਵਾਲੀਆਂ ਸੜਕਾਂ ਦਾ ਨਿਰਮਾਣ ਕਰਵਾਇਆ ਜਾਵੇਗਾ। ਵਿਧਾਇਕ ਬੱਗਾ ਨੇ ਦੱਸਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਤੋਂ ਬ...
ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾਵਾਂ ਦੀਆਂ ਦੁਕਾਨਾਂ/ਗੁਦਾਮਾਂ ਦੀ ਅਚਨਚੇਤ ਚੈਕਿੰਗ

ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾਵਾਂ ਦੀਆਂ ਦੁਕਾਨਾਂ/ਗੁਦਾਮਾਂ ਦੀ ਅਚਨਚੇਤ ਚੈਕਿੰਗ

National, Politics, Punjab
ਫਰੀਦਕੋਟ: 5 ਨਵੰਬਰ  2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ  ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਫਰੀਦਕੋਟ ਵਿੱਚ ਅੱਜ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਵੱਖ ਵੱਖ ਟੀਮਾਂ ਵੱਲੋਂ ਬਲਾਕ ਫ਼ਰੀਦਕੋਟ  ਦੇ ਖਾਦ ਵਿਕ੍ਰੇਤਾਵਾਂ ਦੇ ਕਾਰੋਬਾਰ ਨਾਲ ਸੰਬੰਧਤ ਦੁਕਾਨਾਂ ਅਤੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਜਿਸ ਦੀ ਅਗਵਾਈ ਖੇਤੀਬਾੜੀ ਅਫਸਰ ਫਰੀਦਕੋਟ ਡਾ. ਗੁਰਪ੍ਰੀਤ ਸਿੰਘ ਵੱਲੋਂ ਕੀਤੀ ਗਈ ਅਤੇ ਟੀਮ ਵਿੱਚ ਹੋਰਨਾਂ ਤੋਂ ਇਲਾਵਾ ਡਾ. ਰਮਨਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਡਾਕਟਰ ਜਤਿੰਦਰ ਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ ਇੰਫੋਰਸਮੈਂਟ ਸ਼ਾਮਿਲ ਸਨ।        ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਕਣਕ ਦੀ ਕਾਸਤ ਲਈ ਫਾਸਫੋਰਸ ਖੁਰਾਕੀ ਤੱਤ ਦੀ ਜ਼ਰੂਰਤ ਹੁੰਦੀ ਹੈ ਜਿਸ ਦੀ ਪੂਰਤੀ ਲਈ ਕਿਸਾਨਾਂ ਵੱਲੋਂ ਡੀ ਏ ਪੀ ਖਾਦ ਦੀ ਬਿਜਾਈ ਸਮੇਂ ਵਰਤੋਂ ਕੀਤੀ ਜਾਂਦੀ ਹੈ।ਉਨਾਂ ਦੱਸਿਆ ਕਿ ਡੀ ਏ ਪੀ ਖਾਦ ਦੇ ਬਦਲ ਵੱਜੋਂ ਕਿਸ...