ਖਾਦ ਦਾ ਕੰਮ ਨਾ ਕਰਦੀਆਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਨਾਲ ਲੱਗਦੀਆਂ ਸਹਿਕਾਰੀ ਸਭਾਵਾਂ ਵਿੱਚੋਂ ਖਾਦ ਮੁੱਹਈਆ ਕਰਵਾਈ ਜਾਵੇਗੀ- ਡੀ.ਸੀ.
ਅੰਮ੍ਰਿਤਸਰ, 6 ਨਵੰਬਰ, 2024--
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਮੈਡਮ ਸਾਕਸ਼ੀ ਸਾਹਨੀ ਨੇ ਕਿਸਾਨ ਜਥੇਬੰਦੀ, ਖੇਤੀਬਾੜੀ ਵਿਭਾਗ, ਸਹਿਕਾਰਤਾ ਵਿਭਾਗ, ਮਾਰਕਫੈੱਡ ਨਾਲ ਸਾਂਝੀ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਜਿਹੜੀਆਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਖਾਦ ਮਿਲਣ ਵਿੱਚ ਦਿੱਕਤ ਪੇਸ਼ ਆ ਰਹੀ ਹੈ, ਉਹਨਾਂ ਸਭਾਵਾਂ ਦੇ ਕਲੀਅਰ ਮੈਂਬਰਾਂ ਨੂੰ ਖਾਦ ਮੁੱਹਈਆ ਕਰਵਾਉਣ ਲਈ ਨਾਲ ਲੱਗਦੀਆਂ ਸਹਿਕਾਰੀ ਸਭਾਵਾਂ ਨਾਲ ਜੋੜਿਆ ਜਾਵੇਗਾ। ਉਹਨਾਂ ਦੱਸਿਆ ਕਿ ਇਸ ਸਬੰਧੀ ਵਿਸ਼ੇਸ਼ ਮੁੱਖ ਸਕੱਤਰ-ਕਮ- ਵਿੱਤੀ ਕਮਿਸ਼ਨਰ, ਸਹਿਕਾਰਤਾ, ਪੰਜਾਬ ਵੱਲੋਂ ਹਿਦਾਇਤਾਂ ਜਾਰੀ ਕਰ ਦਿੱਤੀਆ ਗਈਆਂ ਹਨ। ਉਹਨਾਂ ਦੱਸਿਆ ਕਿ ਸਹਿਕਾਰੀ ਸਭਾਵਾਂ ਦੇ ਡੀ.ਏ.ਪੀ ਖਾਦ ਦੇ ਇੰਡੈਂਟ ਨੂੰ ਮੁੜ ਚੈਕ ਕੀਤਾ ਗਿਆ ਹੈ ਅਤੇ ਲੋੜੀਂਦੀ ਸੋਧ ਕਰਦੇ ਹੋਏ ਸਹਿਕਾਰੀ ਸਭਾਵਾਂ ਦਾ ਇੰਡੈਂਟ ਵਧਾ ਦਿੱਤਾ ਗਿਆ ਹੈ। ਉਹਨਾਂ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਅੰਮ੍ਰਿਤਸਰ ਨੂੰ ਹਿਦਾਇਤ ਕੀਤੀ ਕਿ ਸਹਿਕਾਰੀ ਸਭਾਵਾਂ ਦੇ ਸੋਧੇ ਹੋਏ ਇੰਡੈਂਟ ਤੁਰੰਤ ਖਾਦ ਸਪਲਾਇਰ ਕੰਪਨੀਆਂ ਨੂੰ ਭੇਜੇ ਜਾਣ ਤਾਂ ਜੋ ਸੋਧੇ ਹੋਏ ਇੰਡੈਂਟ ਅਨੁਸਾਰ ਸਹਿਕਾਰੀ ਸਭਾਵਾਂ ਨੂੰ ਖਾਦ ਮੁਹੱਈਆ ਕਰਵ...








