Friday, September 11
Shadow

National

ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; 1 ਕਿਲੋ ਆਈਸ, 1 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; 1 ਕਿਲੋ ਆਈਸ, 1 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 6 ਨਵੰਬਰ: ਗੈਂਗਸਟਰ-ਨਾਰਕੋ ਗਠਜੋੜ ਨੂੰ ਵੱਡਾ ਝਟਕਾ ਦਿੰਦੇ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ  ਤਸਕਰਾਂ ਦੇ ਕਬਜ਼ੇ ਚੋਂ 1 ਕਿਲੋ ਆਈਸ (ਮੇਥਾਮਫੇਟਾਮਾਈਨ) ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ( ਡੀਜੀਪੀ) ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ  ਫੜੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਭਕਨਾ ਕਲਾਂ ਦੇ ਰਹਿਣ ਵਾਲੇ ਕਰਨਦੀਪ ਸਿੰਘ (22), ਜੀਵਨ ਸਿੰਘ (19) ਅਤੇ ਮਨਜਿੰਦਰ ਸਿੰਘ (21) ਦੋਵੇਂ ਵਾਸੀ ਚੋਹਲਾ ਸਾਹਿਬ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੀ ਕਾਰ ਟੋਇਟਾ ਐਟੀਓਸ, ਜਿਸ ਵਿੱਚ ਉਹ ਸਫ਼ਰ ਕਰ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ । ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮ ਕਰਨਦੀਪ ਛੇ ਸਾਲਾਂ ਬਾਅਦ ਪੰਜਾਬ ਪਰਤਣ ਤੋਂ ਪਹਿਲਾਂ ਦੁਬਈ ਅਤੇ ਰੂਸ ਦੇ ਸ਼ਹਿ...
ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ’ਚ  22000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਮ੍ਹਾਂ : ਲਾਲ ਚੰਦ ਕਟਾਰੂਚੱਕ

ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ’ਚ 22000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਮ੍ਹਾਂ : ਲਾਲ ਚੰਦ ਕਟਾਰੂਚੱਕ

National, Politics, Punjab
ਚੰਡੀਗੜ੍ਹ, 6 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਸਾਰੇ ਭਾਈਵਾਲਾਂ- ਮਿੱਲਰ, ਕਿਸਾਨ, ਆੜ੍ਹਤੀਏ ਅਤੇ ਮਜ਼ਦੂਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦਾ ਮੌਜੂਦਾ ਖ਼ਰੀਦ ਸੀਜ਼ਨ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ  । ਇਹ, ਇਸ ਤੱਥ ਤੋਂ ਪੂਰੀ ਤਰ੍ਹਾਂ ਸਪੱਸ਼ਟ ਹੋ ਜਾਂਦਾ ਹੈ ਕਿ ਕਿਸਾਨਾਂ ਦੇ ਖਾਤਿਆਂ ਵਿੱਚ 22,047 ਕਰੋੜ ਰੁਪਏ ਬਤੌਰ ਅਦਾਇਗੀ ਜਮ੍ਹਾਂ ਕਰਵਾ ਦਿੱਤੇ ਗਏ ਹਨ ਅਤੇ ਮੰਡੀਆਂ ਵਿੱਚ ਪੁੱਜੇ 111 ਲੱਖ ਮੀਟ੍ਰਿਕ ਟਨ ਝੋਨੇ ਵਿੱਚੋਂ 105 ਲੱਖ ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਚੁਕਾਈ  ਦੇ ਪੱਖ ਤੋਂ, ਕੱਲ੍ਹ 6.18 ਲੱਖ ਮੀਟਰਕ ਟਨ ਝੋਨੇ ਦੀ ਚੁਕਾਈ ਕੀਤੀ ਗਈ, ਜੋ ਕਿ ਇੱਕ ਦਿਨ ਦੀ ਚੁਕਾਈ ਦੇ ਲਿਹਾਜ਼ ਨਾਲ ਇੱਕ ਇਤਿਹਾਸਕ ਪ੍ਰਾਪਤੀ ਹੈ ਅਤੇ ਹੁਣ ਤੱਕ ਕੁੱਲ ਚੁਕਾਈ 64,55,000 ਲੱਖ ਮੀਟਰਿਕ ਟਨ ਹੈ ਜੋ ਲਗਭਗ 62 ਫੀਸਦ ਦੇ ਕਰੀਬ ਬਣਦੀ ਹੈ। ਅੱਜ ਇੱਥੇ ਅਨਾਜ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ...
ਪੰਜਾਬ ਵਿੱਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇ ਦੀ ਪਿੜਾਈ

ਪੰਜਾਬ ਵਿੱਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇ ਦੀ ਪਿੜਾਈ

National, Politics, Punjab
ਚੰਡੀਗੜ੍ਹ, 6 ਨਵੰਬਰ: ਪੰਜਾਬ ਸਰਕਾਰ ਨੇ ਸੂਬੇ ਵਿੱਚ ਗੰਨੇ ਦੀ ਪਿੜਾਈ 25 ਨਵੰਬਰ, 2024 ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਪ੍ਰਧਾਨਗੀ ਹੇਠ ਅੱਜ ਇਥੇ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ ਪੰਜਾਬ ਰਾਜ ਸ਼ੂਗਰਕੇਨ ਕੰਟਰੋਲ ਬੋਰਡ ਦੀ ਮੀਟਿੰਗ ਦੌਰਾਨ ਲਿਆ ਗਿਆ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਾਲ ਪੰਜਾਬ ਵਿੱਚ ਗੰਨੇ ਦੀ ਫ਼ਸਲ ਹੇਠ ਰਕਬੇ ਵਿੱਚ 5 ਫ਼ੀਸਦੀ ਵਾਧਾ ਹੋਇਆ ਹੈ। ਪਿਛਲੇ ਸਾਲ ਦੇ 95,000 ਹੈਕਟੇਅਰ ਦੇ ਮੁਕਾਬਲੇ ਇਸ ਸਾਲ ਇੱਕ ਲੱਖ ਹੈਕਟੇਅਰ ਰਕਬੇ 'ਤੇ ਗੰਨੇ ਦੀ ਕਾਸ਼ਤ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਪੰਜਾਬ ਵਿੱਚ 9 ਸਹਿਕਾਰੀ ਅਤੇ 6 ਨਿੱਜੀ ਖੰਡ ਮਿੱਲਾਂ ਸਮੇਤ ਕੁੱਲ 15 ਖੰਡ ਮਿੱਲਾਂ ਹਨ, ਜਿਨ੍ਹਾਂ ਵਿੱਚ ਲਗਭਗ 700 ਲੱਖ ਕੁਇੰਟਲ ਗੰਨੇ ਦੀ ਪਿੜਾਈ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਸ ਸੀਜ਼ਨ ਵਿੱਚ 62 ਲੱਖ ਕੁਇੰਟਲ ਖੰਡ ਦੇ ਉਤਪਾਦਨ ਦਾ ਅਨੁਮਾਨ ਹੈ। ਖੇਤੀਬਾੜੀ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੜਾਈ ਦਾ ਕੰਮ ਸ਼ੁਰੂ ਹੋਣ ਤੋਂ ਪਹ...
ਪੰਜਾਬ ਨੇ ਝੋਨੇ ਦੀ ਖਰੀਦ ਦਾ 100 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕੀਤਾ

ਪੰਜਾਬ ਨੇ ਝੋਨੇ ਦੀ ਖਰੀਦ ਦਾ 100 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕੀਤਾ

National, Politics, Punjab
ਚੰਡੀਗੜ੍ਹ, 5 ਨਵੰਬਰ: ਪੰਜਾਬ ਵਿੱਚ ਝੋਨੇ ਦੀ ਖਰੀਦ ਨੇ 100 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕਰ ਲਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਨਵਾਂ ਕੀਰਤੀਮਾਨ ਕਾਇਮ ਕੀਤਾ ਹੈ। ਇੱਥੇ ਇਹ ਦੱਸਣਾ ਜ਼ਿਕਰਯੋਗ ਹੈ ਕਿ ਮੌਜੂਦਾ ਖਰੀਦ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ 185 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ। ਇਸ ਵਾਰ ਸੂਬੇ ਵਿੱਚ ਝੋਨੇ ਹੇਠ 32 ਲੱਖ ਹੈਕਟੇਅਰ ਰਕਬਾ ਸੀ ਜੋ ਕੇਂਦਰੀ ਅਨਾਜ ਭੰਡਾਰ ਵਿੱਚ ਝੋਨੇ ਦਾ ਵੱਡਾ ਯੋਗਦਾਨ ਪਾਉਂਦਾ ਹੈ। ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਭਾਰਤੀ ਰਿਜ਼ਰਵ ਬੈਂਕ ਪਹਿਲਾਂ ਹੀ 41,378 ਕਰੋੜ ਰੁਪਏ ਦੀ ਨਗਦ ਕਰਜ਼ਾ ਹੱਦ (ਸੀ.ਸੀ.ਐਲ.) ਜਾਰੀ ਕਰ ਚੁੱਕੀ ਹੈ। ਮੁੱਖ ਮੰਤਰੀ ਜਿਨ੍ਹਾਂ ਨੇ ਸੂਬੇ ਵਿੱਚ ਖਰੀਦ ਅਤੇ ਲਿਫਟਿੰਗ ਕਾਰਜਾਂ ਦੀ ਨਿਰੰਤਰ ਨਿਗਰਾਨੀ ਕੀਤੀ, ਨੇ ਨਿੱਜੀ ਤੌਰ ਉਤੇ ਮੰਡੀਆਂ ਵਿੱਚੋਂ ਕਿਸਾਨਾਂ ਦੇ ਇਕ-ਇਕ ਦਾਣੇ ਦੀ ਖਰੀਦ ਅਤੇ ਲਿਫਟਿੰਗ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ। ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅੰਕੜਿ...
ਜੰਗਲਾਤ ਵਿਭਾਗ ਸੂਬੇ ਵਿੱਚ ਵਣਾਂ ਹੇਠਲਾ ਰਕਬਾ ਵਧਾਉਣ ਲਈ ਜਾਪਾਨੀ ਏਜੰਸੀ ਨਾਲ ਕਰੇਗਾ ਤਾਲਮੇਲ: ਲਾਲ ਚੰਦ ਕਟਾਰੂਚੱਕ

ਜੰਗਲਾਤ ਵਿਭਾਗ ਸੂਬੇ ਵਿੱਚ ਵਣਾਂ ਹੇਠਲਾ ਰਕਬਾ ਵਧਾਉਣ ਲਈ ਜਾਪਾਨੀ ਏਜੰਸੀ ਨਾਲ ਕਰੇਗਾ ਤਾਲਮੇਲ: ਲਾਲ ਚੰਦ ਕਟਾਰੂਚੱਕ

National, Politics, Punjab
ਚੰਡੀਗੜ੍ਹ, ਨਵੰਬਰ 5:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਤੋਂ ਹੀ ਸੂਬੇ ਦੇ ਵਾਤਾਵਰਣ ਦੀ ਸਾਂਭ ਸੰਭਾਲ ਅਤੇ ਵਣਾਂ ਹੇਠਲਾ ਰਕਬਾ ਵਧਾਉਣ ਲਈ ਵਚਨਬੱਧ ਰਹੀ ਹੈ। ਇਸ ਲਈ ਰਾਜ ਵਿੱਚ ਇਸ ਸਮੇਂ ਰੁੱਖਾਂ ਅਤੇ ਵਣਾਂ ਹੇਠਲੇ ਰਕਬੇ ਨੂੰ ਰਾਜ ਸਰਕਾਰ ਵੱਲੋਂ 2030 ਤੱਕ 7.5% ਕਰਨ ਦਾ ਟੀਚਾ ਰੱਖਿਆ ਗਿਆ ਹੈ। ਜਿਸ ਦੀ ਪੂਰਤੀ ਲਈ ਰਾਜ ਸਰਕਾਰ ਵੱਲੋਂ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ (ਜਪਾਨੀ ਏਜੰਸੀ) ਤੱਕ ਪਹੁੰਚ ਕਰਕੇ ਇਕ ਮਹੱਤਵਪੂਰਨ ਪ੍ਰੋਜੈਕਟ ਪੰਜਾਬ ਵਿੱਚ ਲੈ ਆਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੰਤਵ ਲਈ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਅਤੇ ਜਾਪਾਨ ਦੇ ਅਧਿਕਾਰੀਆਂ ਨਾਲ ਇਸ ਦੀ ਸਮੀਖਿਆ ਕੀਤੀ ਗਈ। ਰਾਜ ਵਿੱਚ ਐਗਰੋਫਾਰੈਸਟਰੀ ਰਾਹੀਂ ਰੁੱਖਾਂ ਹੇਠ ਰਕਬਾ ਵਧਾਉਣਾ ਅਤੇ ਜੈਵ ਵਿਭਿੰਨਤਾ ਨੂੰ ਸੁਰੱਖਿਅਤ ਕਰਨਾ ਅਤੇ ਵਧਾਉਣਾ ਇੱਕ ਵੱਡੀ ਚੁਣੌਤੀ ਹੈ। ਇਨ੍ਹਾਂ ਚੁਣੌਤਿਆਂ ਨੂੰ ਹੱਲ ਕਰਨ ਲਈ ਵਣ ਵਿਭਾਗ ਵੱਲੋਂ ਇਸ ਜਾਪਾਨੀ ਏਜੰਸੀ ਤੱਕ ਪਹੁੰਚ ਕੀਤੀ ਗਈ ਹੈ। ਇਸ ਏਜੰਸੀ ਦੀ ਸਹ...
ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਖੰਨਾ ਤੋਂ- ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਖੰਨਾ ਤੋਂ- ਤਰੁਨਪ੍ਰੀਤ ਸਿੰਘ ਸੌਂਦ

National, Politics, Punjab
ਚੰਡੀਗੜ੍ਹ, 5 ਨਵੰਬਰ: ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਖੰਨਾ ਸ਼ਹਿਰ ਤੋਂ ਕੀਤੀ ਜਾ ਰਹੀ ਹੈ। ਇਸ ਮੰਤਵ ਲਈ ਪੰਜਾਬ ਸਰਕਾਰ ਵੱਲੋਂ 4 ਕਰੋੜ 08 ਲੱਖ 12 ਹਜ਼ਾਰ 850 ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। 1 ਦਸੰਬਰ, 2024 ਤੋਂ ਇਸ ਪ੍ਰੋਜੈਕਟ ਦੀ ਸ਼ੁਰੂਆਤ ਇਕ ਸਾਲ ਲਈ ਕੀਤੀ ਜਾ ਰਹੀ ਹੈ। ਇਸ ਪਾਇਲਟ ਪ੍ਰੋਜੈਕਟ ਦੀ ਕਾਮਯਾਬੀ ਤੋਂ ਬਾਅਦ ਇਸ ਨੂੰ ਪੰਜਾਬ ਦੇ ਹੋਰਨਾਂ ਖੇਤਰਾਂ ਵਿੱਚ ਵੀ ਸ਼ੁਰੂ ਕੀਤਾ ਜਾਵੇਗਾ। ਜ਼ਿਆਦਾ ਜਾਣਕਾਰੀ ਦਿੰਦਿਆਂ ਉਦਯੋਗ ਮੰਤਰੀ ਤੇ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਕੂੜਾ ਮੁਕਤ ਕਰਨ ਲਈ ਯਤਨਸ਼ੀਲ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਪੰਜਾਬ ਦਾ ਪਹਿਲਾ ਪਾਇਲਟ ਪ੍ਰੋਜੈਕਟ ਖੰਨਾ ਸ਼ਹਿਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਹਰ ਵਾਰਡ ਦੇ ਹਰ ਇਕ ਘਰ ਵਿੱਚੋਂ ਗਿੱਲਾ ਅਤੇ ਸੁੱਕਾ ਕੂੜਾ ਅਲੱਗ-ਅਲੱਗ ਕਰਕੇ ਚੁੱਕਿਆ ਜਾਵੇਗਾ। ਸੌਂਦ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਆਉਣ ਨਾਲ ਸ਼ਹਿਰ ਦੇ ਕਿਸੇ ਵੀ ਹੋਰ ਪੁਆਇੰਟ ‘ਤੇ ਕੂੜਾ ਨਹੀਂ ਸੁੱ...
ਡੀ.ਏ.ਪੀ. ਖਾਦ ਨਾਲ ਬੇਲੋੜੀਆਂ ਵਸਤਾਂ ਟੈਗ ਕਰਨ ’ਤੇ ਹੋਵੇਗੀ ਸਖ਼ਤ ਕਾਰਵਾਈ: ਡਿਪਟੀ ਕਮਿਸ਼ਨਰ

ਡੀ.ਏ.ਪੀ. ਖਾਦ ਨਾਲ ਬੇਲੋੜੀਆਂ ਵਸਤਾਂ ਟੈਗ ਕਰਨ ’ਤੇ ਹੋਵੇਗੀ ਸਖ਼ਤ ਕਾਰਵਾਈ: ਡਿਪਟੀ ਕਮਿਸ਼ਨਰ

National, Politics, Punjab
ਸ੍ਰੀ ਮੁਕਤਸਰ ਸਾਹਿਬ, 05 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਡੀ.ਏ.ਪੀ.ਖਾਦ ਦੀ ਬਲੈਕ ਮਾਰਕੀਟ ਨੂੰ ਰੋਕਣ ਲਈ ਨਿਗਰਾਨ ਟੀਮਾਂ ਦਾ ਗਠਨ ਕਰ ਦਿੱਤਾ ਹੈ ਤਾਂ ਜੋ ਕੋਈ ਵੀ ਡੀਲਰ ਡੀ.ਏ.ਪੀ.ਖਾਦ ਦੀ ਨਿਰਧਾਰਿਤ ਕੀਤੀ ਕੀਮਤ 1350 ਰੁਪਏ, 046:0 (ਟੀਐਸਪੀ) 1300 ਰੁਪਏ, ਐਨ.ਪੀ.ਕੇ (12:32:16) ਅਤੇ 10:26:26 ਦੀ ਕੀਮਤ 1470 ਰੁਪਏ ਤੋਂ ਵੱਧ ਕਿਸਾਨਾਂ ਤੋਂ ਵਸੂਲ ਨਾ ਕਰ ਸਕਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਟੀਮਾਂ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ 'ਚ ਡੀ.ਏ.ਪੀ. ਖਾਦ ਦੀ ਵਿਕਰੀ ਦੀ ਨਿਗਰਾਨੀ ਕਰਨਗੀਆਂ ਤਾਂ ਜੋ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਜੇਕਰ ਕੋਈ ਡੀਲਰ ਡੀ.ਏ.ਪੀ.ਖਾਦ ਦੀ ਨਿਰਧਾਰਿਤ ਕੀਤੀ ਕੀਮਤ ਤੋਂ ਵੱਧ ਰਕਮ ਵਸੂਲ ਪਾਇਆ ਜਾਂਦਾ ਹੈ ਜਾਂ ਫਿਰ ਬੇਲੋੜੀਆਂ ਵਸਤਾਂ ਟੈਗ ਕਰਕੇ ਕਿਸਾਨਾਂ ਨੂੰ ਦੇਣ ਦੀ ਕੋਸ਼ਿਸ਼ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।...

ਜ਼ਿਲ੍ਹੇ ਦੇ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਵਿੱਚ ਮਾਸ ਕਾਊਂਸਲਿੰਗ ਦਾ ਪ੍ਰੋਗਰਾਮ ਸ਼ੁਰੂ

National, Politics, Punjab
ਐਸ.ਏ.ਐਸ ਨਗਰ, 05 ਨਵੰਬਰ, 2024: ਡਿਪਟੀ ਡਾਇਰੈਕਟਰ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ, ਐਸ.ਏ.ਐਸ ਨਗਰ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਅਤੇ ਸਟੇਟ ਗਾਈਡੈਂਸ ਐਂਡ ਕਾਊਂਸਲਿੰਗ ਸੈੱਲ ਦੇ ਇੰਚਾਰਜ ਸ਼ਰੂਤੀ ਸ਼ੁਕਲਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਐਸ.ਏ.ਐਸ ਨਗਰ ਗਿੰਨੀ ਦੁੱਗਲ ਦੀ ਅਗਵਾਈ ਹੇਠ ਨਵੰਬਰ ਦੇ ਪੂਰੇ ਮਹੀਨੇ ਵਿੱਚ ਜ਼ਿਲ੍ਹੇ ਦੇ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਵਿੱਚ ਮਾਸ ਕਾਊਂਸਲਿੰਗ ਦਾ ਪ੍ਰੋਗਰਾਮ ਮਿਤੀ 05-11-2024 ਤੋਂ ਸ਼ੁਰੂ ਕਰਵਾਇਆ ਗਿਆ ਹੈ। ਸੁਖਮਨ ਮਾਨ, ਰੋਜ਼ਗਾਰ ਅਫ਼ਸਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਦਿਸ਼ਾ ਨਿਰਦੇਸ਼ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਜ਼ਿਲ੍ਹਾ ਬਿਊਰੋ ਰੋਜ਼ਗਾਰ ਜਨਰੇਸ਼ਨ, ਸਕਿੱਲ ਡਿਵੈਲਪਮੈਂਟ ਅਤੇ ਟ੍ਰੇਨਿੰਗ ਦੇ ਸਹਿਯੋਗ ਨਾਲ ਸਿੱਖਿਆ ਵਿਭਾਗ ਦੇ ਸਕੂਲਾਂ ਵਿੱਚ ਨੌਵੀਂ ਤੋਂ ਬਾਰ੍ਹਵੀਂ ਦੀਆਂ ਜਮਾਤਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਮਾਸ ਕਾਊਂਸਲਿੰਗ ਪ੍ਰੋਗਰਾਮ ਤਹਿਤ ਪੜ੍ਹਾਈ ਲਈ ਭਵਿੱਖ ਵਿੱਚ ਸਟਰੀਮਾਂ ਦੀ ਚੋਣ ਅਤੇ ਉਨ੍ਹਾਂ ਸਬੰਧੀ ਨੌਕਰੀਆਂ ਅਤੇ ਕਿੱਤਿਆਂ ਦੀ ਜਾਣਕਾਰੀ ਦਿੱਤ...

ਡੀਏਪੀ ਖਾਦ ਦੀਆਂ ਦੁਕਾਨਾਂ ਦੀ ਚੈਕਿੰਗ ਜਾਰੀ : ਡਿਪਟੀ ਕਮਿਸ਼ਨਰ

National, Politics, Punjab
ਬਠਿੰਡਾ, 5 ਨਵੰਬਰ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਡੀਏਪੀ ਖਾਦ ਦੀ ਕਿਸੇ ਵੀ ਪ੍ਰਕਾਰ ਦੀ ਕਾਲਾਬਜਾਰੀ ਨੂੰ ਰੋਕਣ ਲਈ ਪੂਰੀ ਤਰ੍ਹਾਂ ਗੰਭੀਰ ਹੈ ਉਥੇ ਇਸ ਖਿਲਾਫ ਸਖ਼ਤ ਮੁਹਿੰਮ ਵੀ ਵਿੱਢੀ ਗਈ ਹੈ। ਇਸ ਲੜੀ ਤਹਿਤ ਜ਼ਿਲ੍ਹੇ ’ਚ ਅਧਿਕਾਰੀਆਂ ਦੀ ਅਗਵਾਈ ਵਿਚ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਬਣਾਈਆਂ ਗਈਆਂ ਇੰਨ੍ਹਾਂ ਟੀਮਾਂ ਵੱਲੋਂ ਲਗਾਤਾਰ ਦੁਕਾਨਾਂ ਅਤੇ ਸਹਿਕਾਰੀ ਸਭਾਵਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।        ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਨੇ ਦੱਸਿਆ ਕਿ ਜੁਆਇੰਟ ਡਾਇਰੈਕਟਰ ਖੇਤੀਬੜੀ ਡਾ. ਨਰਿੰਦਰ ਪਾਲ ਸਿੰਘ ਬੈਨੀਪਾਲ ਦੀ ਅਗਵਾਈ ਇਹ ਟੀਮਾਂ ਅਵੈਧ ਭੰਡਾਰਨ ਦੀ ਜਾਂਚ ਕਰਨ ਦੇ ਨਾਲ-ਨਾਲ ਹੀ ਇਹ ਵੀ ਜਾਂਚ ਕਰ ਰਹੀਆਂ ਹਨ ਕਿ ਕਿਸਾਨਾਂ ਨੂੰ ਡੀਏਪੀ ਖਾਦ ਦੇ ਨਾਲ ਕੋਈ ਹੋਰ ਦਵਾਈ ਜਬਰਦਸਤੀ ਤਾਂ ਨਹੀਂ ਦਿੱਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਸਟਾਕ ਬੋਰਡ ਪੂਰੇ ਕਰਨ ਦੀ ਵੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਡੀਏਪੀ ਖਾਦ ਸਬੰਧੀ ਜੇਕਰ ਜ਼ਿਲ...
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਹੁਸੈਨੀਵਾਲਾ ਸ਼ਹੀਦੀ ਸਮਾਰਕ ’ਤੇ ਕੀਤੇ ਸ਼ਰਧਾ ਦੇ ਫੁੱਲ ਭੇਟ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਹੁਸੈਨੀਵਾਲਾ ਸ਼ਹੀਦੀ ਸਮਾਰਕ ’ਤੇ ਕੀਤੇ ਸ਼ਰਧਾ ਦੇ ਫੁੱਲ ਭੇਟ

National, Politics, Punjab
ਫਿਰੋਜ਼ਪੁਰ 05 ਨਵੰਬਰ 2024.   ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਆਪਣੀ ਫ਼ਿਰੋਜ਼ਪੁਰ ਫੇਰੀ ਦੌਰਾਨ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਅਤੇ ਕ੍ਰਾਂਤੀਕਾਰੀ ਬੀ.ਕੇ. ਦੱਤ ਨੂੰ ਹੁਸੈਨੀਵਾਲਾ ਵਿਖੇ ਸ਼ਹੀਦੀ ਸਮਾਰਕ ’ਤੇ ਪਹੁੰਚ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ।   ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਮੌਕੇ ਰਾਜਪਾਲ ਨੇ ਕਿਹਾ ਕਿ ਦੇਸ਼ ਨੂੰ ਗੁਲਾਮੀ ਦੀਆਂ ਜੰਜੀਰਾਂ ਤੋਂ ਆਜ਼ਾਦ ਕਰਾਉਣ ਲਈ ਅਨੇਕਾਂ ਦੇਸ਼ ਭਗਤਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ। ਇਨ੍ਹਾਂ ਸਦਕਾ ਹੀ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਦੇ ਦਿਖਾਏ ਗਏ ਮਾਰਗ ’ਤੇ ਚੱਲ ਕੇ ਸ਼ਹੀਦਾਂ ਦੇ ਸੁਫਨਿਆਂ ਦਾ ਭਾਰਤ ਸਿਰਜਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ। ਉਨ੍ਹਾਂ ਸੁਤੰਤਰਤਾ ਸੰਗਰਾਮ ਵਿੱਚ ਮਾਤ ਭੂਮੀ ਲਈ ਆਪਣੇ ਜੀਵਨ ਨਿਛਾਵਰ ਕਰਨ ਵਾਲੇ ਸ਼ਹੀਦਾਂ ਨੂੰ ਨਤਮਸਤਕ ਹੋਣ ਉਪਰੰਤ ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਕ੍ਰਾਂਤੀਕਾਰੀਆਂ ਦੇ ਆਜ਼ਾਦੀ ਸੰ...