Friday, March 20
Shadow

National

ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਕਰਨ ਦੀ ਕੀਤੀ ਅਪੀਲ

ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਕਰਨ ਦੀ ਕੀਤੀ ਅਪੀਲ

National, Politics, Punjab
ਫਿਰੋਜ਼ਪੁਰ 4 ਨਵੰਬਰ 2024.........           ਮੁੱਖ ਖੇਤੀਬਾੜੀ ਅਫਸਰ ਡਾ. ਜੰਗੀਰ ਸਿੰਘ ਨੇ ਕਿਸਾਨਾਂ ਨੂੰ ਖਾਦਾਂ ਦੀ ਲੋੜ ਮੁਤਾਬਿਕ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਵਰਤੋਂ ਕਰਨ ਦੀ ਅਪੀਲ ਕੀਤੀ।             ਉਨ੍ਹਾਂ ਕਿਹਾ ਕਿ ਖਾਦਾਂ ਦੀ ਬੇਲੋੜੀ ਵਰਤੋਂ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਪ੍ਰਤੀਕੂਲ ਪ੍ਰਭਾਵ ਪਾਉਂਦੀ ਹੈ। ਉਨ੍ਹਾਂ ਡੀ. ਏ. ਪੀ. ਦੀ ਵਰਤੋਂ ਵੀ ਮਾਹਿਰਾਂ ਵੱਲੋਂ ਦੱਸੀ ਮਾਤਰਾ ਅਨੁਸਾਰ ਹੀ ਕਰਨ ਲਈ ਆਖਿਆ ਤੇ ਕਿਹਾ ਕਿ ਫਾਸਫੋਰਸ ਦੇ ਬਦਲ ਵਜੋਂ ਐੱਨ. ਪੀ. ਕੇ ਤੇ ਹੋਰ ਖਾਦਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ।           ਉਨ੍ਹਾਂ ਕਿਹਾ ਕਿ ਫਸਲਾਂ ਦੀ ਰਹਿੰਦ-ਖੂੰਹਦ ਨੂੰ ਜ਼ਮੀਨ 'ਚ ਵਾਹ ਕੇ ਵੀ ਖਾਦਾਂ ਦੀ ਵਰਤੋਂ ਨੂੰ ਘਟਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਦਾ ਵੀ ਗਠਨ ਕੀਤਾ ਗਿਆ ਹੈ, ਜੋ ਕਿ ਵੱਖ-ਵੱਖ ਥਾਵਾਂ 'ਤੇ ਚੈਕਿੰਗ ਕਰ ਰਹੀਆਂ ਹਨ ਤਾਂ ਜੋ ਕੋਈ ਵੀ ਖਾਦ ਵਿਕਰੇਤਾ ਡੀ.ਏ.ਪੀ. ਖਾਦ ਜਾਂ ਹੋਰ ਖਾਦਾਂ ਨਾਲ ਕਿਸਾਨਾਂ ਨੂੰ ਕੋਈ ਹੋਰ ਗੈਰ ਜ਼ਰੂਰੀ ਖਾਦਾਂ/ਦਵਾਈਆਂ ਨਾ ਦੇਵੇ।         ...
ਜ਼ਿਲ੍ਹੇ ਵਿੱਚ ਨਵੀਆਂ ਵੋਟਾਂ ਬਨਾਉਣ ਲਈ ਵਿਸ਼ੇਸ਼ ਪ੍ਰਬੰਧ – ਆਸ਼ਿਕਾ ਜੈਨ

ਜ਼ਿਲ੍ਹੇ ਵਿੱਚ ਨਵੀਆਂ ਵੋਟਾਂ ਬਨਾਉਣ ਲਈ ਵਿਸ਼ੇਸ਼ ਪ੍ਰਬੰਧ – ਆਸ਼ਿਕਾ ਜੈਨ

National, Politics, Punjab
ਸ਼ਹਿਬਜਾਦਾ ਅਜੀਤ ਸਿੰਘ ਨਗਰ, 04 ਨਵੰਬਰ, 2024: ਜ਼ਿਲ੍ਹੇ ਵਿੱਚ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ  ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਜ਼ਿਲ੍ਹਾ ਚੋਣ ਦਫਤਰ ਅਤੇ ਸਵੀਪ ਟੀਮ ਵੱਲੋਂ ਵੱਖ-ਵੱਖ ਵਿਦਿਅਕ ਅਦਾਰਿਆਂ ਅਤੇ ਸਮਾਜ ਸੇਵੀ ਸੰਸਥਾਵਾਂ ਨਾਲ ਮਿਲ ਕੇ ਨਵੰਬਰ ਮਹੀਨੇ ਵਿੱਚ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਜ਼ਿਲ੍ਹਾ ਚੋਣ ਅਫਸਰ -ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਵਿਚ 9,10 ਨਵੰਬਰ ਅਤੇ  ਉਸ ਤੋਂ ਬਾਅਦ 23 ਅਤੇ 24 ਨਵੰਬਰ ਨੂੰ ਬੂਥ ਪੱਧਰ ਉਪਰ ਵੋਟਰ ਪੰਜੀਕਰਣ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ, ਜਿਸ ਵਿੱਚ ਯੋਗ ਵੋਟਰ ਜਿੰਨਾਂ ਦੀ ਉਮਰ 01/01/2024 ਤੱਕ 18 ਸਾਲ ਦੀ ਹੋ ਰਹੀ ਹੈ, ਆਪਣੇ ਆਪ ਨੂੰ ਵੋਟਰ ਵੱਜੋਂ ਰਜਿਸਟਰ ਕਰਵਾ ਸਕਦੇ ਹਨ, ਜੇ ਕਿਸੇ ਨੇ ਵੋਟ ਸ਼ਿਫਟ ਜਾਂ ਸੋਧ ਕਰਵਾਉਣੀ ਹੈ, ਉਹ ਵੀ ਇਹਨਾਂ ਕੈਂਪਾਂ ਦਾ ਫਾਇਦਾ ਲੈ ਸਕਦੇ ਹਨ। ਅੱਜ ਇਸ ਮੁਹਿੰਮ ਤਹਿਤ ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀਮਾਜਰਾ ਵਿਖੇ ਵਿਸ਼ੇਸ਼ ਕੈਂਪ ਦਾ ਆਯੋਜਨ ਜ਼ਿਲ੍ਹਾ ...
ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਨੰਬਰਦਾਰਾਂ, ਸਰਪੰਚਾਂ ਨਾਲ ਮੀਟਿੰਗ

ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਨੰਬਰਦਾਰਾਂ, ਸਰਪੰਚਾਂ ਨਾਲ ਮੀਟਿੰਗ

National, Politics, Punjab
ਫਰੀਦਕੋਟ 4 ਨਵੰਬਰ () ਜਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਜ਼ੀਰੋ ਪੱਧਰ ਤੇ ਲਿਆਉਣ ਲਈ ਪੁਲਿਸ ਪ੍ਰਸ਼ਾਸ਼ਨ ਅਤੇ ਵੱਖ ਵੱਖ ਵਿਭਾਗਾਂ ਦੇ ਸਹਿਯੋਗ ਨਾਲ ਜਿੱਥੇ ਪਿੰਡ ਪੱਧਰ ਤੇ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ, ਉੱਥੇ ਹੀ ਇਸ ਸਬੰਧੀ ਵਿੱਚ ਪਰਾਲੀ ਨੂੰ ਅੱਗ ਲਾ ਕੇ ਵਾਤਾਵਰਣ ਨੂੰ ਪ੍ਰਦੂਸ਼ਤ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਵੀ ਹੋਂਦ ਵਿੱਚ ਲਿਆਂਦੀ ਜਾ ਰਹੀ ਹੈ। ਵਾਤਾਵਰਨ ਦੀ ਸੰਭਾਲ ਲਈ ਇਸ ਜਾਗਰੂਕਤ ਮੁਹਿੰਮ ਦੀ ਕੜੀ ਵਜੋਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅੱਜ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਫਰੀਦਕੋਟ ਸਬ ਡਵੀਜਨ ਦੇ ਸਰਪੰਚਾਂ, ਨੰਬਰਦਾਰਾਂ ਨਾਲ ਮੀਟਿੰਗ ਕੀਤੀ ਜਦੋਂ ਕਿ ਕੋਟਕਪੂਰਾ ਅਤੇ ਜੈਤੋ ਸਬ ਡਵੀਜਨਾਂ ਦੇ ਨੰਬਰਦਾਰਾਂ ਅਤੇ ਸਰਪੰਚ ਆਨਲਾਈਨ ਇਸ ਮੀਟਿੰਗ ਵਿੱਚ ਜੁੜੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਕਾਰਨ ਫਰੀਦਕੋਟ ਜਿਲ੍ਹੇ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਕਮੀ ਆਈ ਹੈ ਪਰ ਫਿਰ ਵੀ ਕੁਝ ਲੋਕ ਪਰਾਲੀ ਨੂੰ ਅੱਗ...
ਸਿਹਤ ਵਿਭਾਗ ਵੱਲੋਂ ਹਵਾ ਪ੍ਰਦੂਸ਼ਣ ਬਾਰੇ ਐਡਵਾਇਜ਼ਰੀ ਜਾਰੀ

ਸਿਹਤ ਵਿਭਾਗ ਵੱਲੋਂ ਹਵਾ ਪ੍ਰਦੂਸ਼ਣ ਬਾਰੇ ਐਡਵਾਇਜ਼ਰੀ ਜਾਰੀ

National, Politics, Punjab
ਮਾਨਸਾ, 4 ਨਵੰਬਰ : ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਹਵਾ ਪ੍ਰਦੂਸ਼ਣ ਬਾਰੇ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਕਿ ਮੌਸਮ ਦੇ ਬਦਲਣ ਕਾਰਨ ਅਤੇ ਪ੍ਰਦੁਸ਼ਣ ਵਧਣ ਕਾਰਨ ਹਵਾ ਦੀ ਗੁਣਵੱਤਾ ਵਿਗੜਨੀ ਸ਼ੁਰੂ ਹੋ ਜਾਂਦੀ ਹੈ, ਜਿਸ ਕਾਰਨ ਸਾਹ, ਦਮਾ, ਨਜਲਾ, ਜ਼ੁਕਾਮ, ਖੰਘ ਅਤੇ ਛਾਤੀ ਰੋਗ ਦੇ ਮਰੀਜ਼ ਵੱਧਣੇ ਸ਼ੁਰੂ ਹੋ ਜਾਂਦੇ ਹਨ। ਉਨ੍ਹਾਂ ਲੋਕਾਂ ਨੂੰ ਪ੍ਰਦੂਸ਼ਣ ਤੋਂ ਬਚਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਫਸਲਾਂ ਦੀ ਰਹਿੰਦ-ਖੂਹੰਦ ਨੂੰ ਸਾੜਨ ਕਾਰਨ ਵਾਤਾਵਰਣ ਅਤੇ ਮਨੁੱਖੀ ਸਿਹਤ ਉਪਰ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਖਾਸ ਕਰ ਕੇ ਬੱਚੇ, ਗਰਭਵਤੀ ਔਰਤਾਂ, ਬਜ਼ੁਰਗ ਅਤੇ ਲੰਬੇ ਸਮੇਂ ਤੋਂ ਸਾਹ ਦੀਆਂ ਬੀਮਾਰੀਆਂ ਤੋਂ ਪੀੜਤ ਲੋਕਾਂ ਲਈ ਇਹ ਕਾਫ਼ੀ ਹਾਨੀਕਾਰਨ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪ੍ਰਦੂਸ਼ਣ ਜਾਂਚ ਕਰਨ ਲਈ ਵੈੱਬਸਾਈਟ ਸੀ.ਪੀ.ਸੀ.ਬੀ. ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਖਰਾਬ ਤੇ ਗੰਭੀਰ ਹਵਾ ਪ੍ਰਦੂਸ਼ਣ ਦੇ ਦਿਨਾਂ ’ਚ ਬਾਹਰ ਸਵੇਰ ਅਤੇ ਦੇਰ ਸ਼ਾਮ ਸੈਰ ਕਰਨ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ, ਜਾਗਿੰਗ, ਦੌੜਨ ਜਾਂ ਹੋਰ ਮਿਹਨਤ ਵਾਲੀਆਂ ਸਰੀਰਕ ਗਤੀਵਿਧੀਆਂ ਤੋਂ ਪ...
ਡੀ ਏ ਪੀ ਦੀ ਕਾਲਾਬਾਜ਼ਾਰੀ ਰੋਕਣ ਲਈ ਖਾਦਾਂ ਦੀਆਂ ਦੁਕਾਨਾਂ ਦੀ ਚੈਕਿੰਗ

ਡੀ ਏ ਪੀ ਦੀ ਕਾਲਾਬਾਜ਼ਾਰੀ ਰੋਕਣ ਲਈ ਖਾਦਾਂ ਦੀਆਂ ਦੁਕਾਨਾਂ ਦੀ ਚੈਕਿੰਗ

National, Politics, Punjab
ਨਿਹਾਲ ਸਿੰਘ ਵਾਲਾ, 3 ਨਵੰਬਰ - ਹਾੜ੍ਹੀ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਨਿਹਾਲ ਸਿੰਘ ਵਾਲਾ ਦੇ ਖਾਦ ਦੀਆਂ ਰੀਟੇਲ ਅਤੇ ਹੋਲਸੋਲ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਖਾਦਾਂ ਦੇ ਗੋਦਾਮਾਂ ਅਤੇ ਪੀ.ਓ.ਐਸ. ਮਸ਼ੀਨਾਂ ਦੀ ਪੜ੍ਹਤਾਲ ਕੀਤੀ ਗਈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਖਾਦ ਦੀ ਕਾਲਾਬਜ਼ਾਰੀ ਨਾ ਹੋਵੇ। ਚੈਕਿੰਗ ਟੀਮ ਵਿੱਚ ਬਲਾਕ ਖੇਤੀਬਾੜੀ ਅਫ਼ਸਰ  ਡਾ. ਰੰਚਨਦੀਪ ਕੌਰ ਤੋਂ ਇਲਾਵਾ ਕੁਲਜੀਤ ਸਿੰਘ, ਮੰਗੂ ਸਿੰਘ ਤੇ ਯੋਧਪ੍ਰੀਤ ਸਿੰਘ ਮੌਜੂਦ ਸਨ।  ਬਲਾਕ ਖੇਤੀਬਾੜੀ ਅਫ਼ਸਰ  ਡਾ. ਰੰਚਨਦੀਪ ਕੌਰ ਨੇ ਦੱਸਿਆ ਵਿਭਾਗ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਦੀਆਂ ਸਖ਼ਤ ਹਦਾਇਤਾਂ ਹਨ ਕਿ ਜ਼ਿਲ੍ਹਾ ਮੋਗਾ ਵਿੱਚ ਖਾਦਾਂ ਦੀ ਕਾਲਾਬਾਜ਼ਾਰੀ ਕਿਸੇ ਵੀ ਹੀਲੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ  ਫਰਮਾਂ ਦਾ ਸਾਰਾ ਰਿਕਾਰਡ ਘੋਖਿਆ ਗਿਆ,  ਹਾੜ੍ਹੀ ਸੀਜ਼ਨ ਲਈ ਖਾਦਾਂ ਮੁਹੱਈਆ ਕਰਾਉਣ ਲਈ ਵਿਭਾਗ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਟੀਮਾਂ ਲਗਾਤਾਰ ਖਾਦ ਵਿਕਰੇਤਾਵਾਂ ਦੀਆਂ ਚੈਕਿੰਗ ਕਰ ਰਹੀਆ...
ਡੀਏਪੀ ਖਾਦ ਦੀਆਂ ਦੁਕਾਨਾਂ ਦੀ ਜਾਂਚ ਜਾਰੀ, ਕਾਲਾਬਜਾਰੀ ਨੂੰ ਰੋਕਣ ਲਈ ਸਰਕਾਰ ਹੋਈ ਗੰਭੀਰ

ਡੀਏਪੀ ਖਾਦ ਦੀਆਂ ਦੁਕਾਨਾਂ ਦੀ ਜਾਂਚ ਜਾਰੀ, ਕਾਲਾਬਜਾਰੀ ਨੂੰ ਰੋਕਣ ਲਈ ਸਰਕਾਰ ਹੋਈ ਗੰਭੀਰ

National, Politics, Punjab
ਫਾਜਿ਼ਲਕਾ, 3 ਨਵੰਬਰ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਡੀਏਪੀ ਖਾਦ ਦੀ ਕਿਸੇ ਵੀ ਪ੍ਰਕਾਰ ਦੀ ਕਾਲਾਬਜਾਰੀ ਨੂੰ ਰੋਕਣ ਲਈ ਸਖ਼ਤ ਮੁਹਿੰਮ ਵਿੱਢੀ ਗਈ ਹੈ। ਇਸ ਲੜੀ ਵਿਚ ਫਾਜਿਲ਼ਕਾ ਜਿਲ੍ਹੇ ਵਿਚ ਸਿਵਲ ਅਧਿਕਾਰੀਆਂ ਦੀ ਅਗਵਾਈ ਵਿਚ 4 ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਇੰਨ੍ਹਾਂ ਵੱਲੋਂ ਹੁਣ ਤੱਕ 41 ਦੁਕਾਨਾਂ ਅਤੇ ਸਹਿਕਾਰੀ ਸਭਾਵਾਂ ਦੀ ਚੈਕਿੰਗ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਡਾ: ਸੰਦੀਪ ਰਿਣਵਾਂ ਨੇ ਦਿੱਤੀ ਹੈ। ਡਾ: ਸੰਦੀਪ ਰਿਣਵਾਂ ਨੇ ਦੱਸਿਆ ਕਿ ਇਹ ਟੀਮ ਅਵੈਧ ਭੰਡਾਰਨ ਦੀ ਜਾਂਚ ਕਰਨ ਦੇ ਨਾਲ ਨਾਲ ਹੀ ਇਹ ਵੀ ਜਾਂਚ ਕਰ ਰਹੀਆਂ ਹਨ ਕਿ ਕਿਤੇ ਕਿਸਾਨਾਂ ਨੂੰ ਡੀਏਪੀ ਖਾਦ ਦੇ ਨਾਲ ਕੋਈ ਹੋਰ ਦਵਾਈ ਜਬਰਦਸਤੀ ਤਾਂ ਨਹੀਂ ਦਿੱਤੀ ਜਾ ਰਹੀ ਹੈ।ਉਨ੍ਹਾਂ ਨੇ ਦੱਸਿਆ ਕਿ ਇਸ ਲਈ ਸਰਕਾਰ ਵੱਲੋਂ ਸਿਕਾਇਤ ਲਈ ਨੰਬਰ ਵੀ ਜਾਰੀ ਕੀਤਾ ਗਿਆ ਹੈ।ਉਨ੍ਹਾਂ ਨੇ ਦੱਸਿਆ ਕਿ ਡੀਏਪੀ ਖਾਦ ਸਬੰਧੀ ਜੇਕਰ ਕਿਧਰੇ ਕਾਲਾਬਜਾਰੀ ਜਾਂ ਖਾਦ ਨਾਲ ਹੋਰ ਸਮਾਨ ਦਿੱਤੇ ਜਾਣ ਦੀ ਸਿ਼ਕਾਇਤ ਹੋਵੇ ਤਾਂ 1100 ਨੰਬਰ ਤੇ ਕਾਲ ਕੀਤੀ ਜਾ ਸਕਦੀ ਹੈ। ਇਸਤੋਂ ਬਿਨ੍ਹਾਂ ਵਟਸਅੱ...
ਪਰਾਲੀ ਪ੍ਰਬੰਧਨ ਲਈ ਸਬਸਿਡੀ ਤੇ ਲਈਆਂ ਮਸ਼ੀਨਾਂ ਹੋਰਨਾਂ ਕਿਸਾਨਾਂ ਨੂੰ ਵੀ ਕਿਰਾਏ ਤੇ ਦਿੱਤੀਆਂ ਜਾਣ

ਪਰਾਲੀ ਪ੍ਰਬੰਧਨ ਲਈ ਸਬਸਿਡੀ ਤੇ ਲਈਆਂ ਮਸ਼ੀਨਾਂ ਹੋਰਨਾਂ ਕਿਸਾਨਾਂ ਨੂੰ ਵੀ ਕਿਰਾਏ ਤੇ ਦਿੱਤੀਆਂ ਜਾਣ

National, Politics, Punjab
ਫਾਜਿਲ਼ਕਾ, 3 ਨਵੰਬਰ ਮੁੱਖ ਖੇਤੀਬਾੜੀ ਅਫ਼ਸਰ ਡਾ: ਸੰਦੀਪ ਰਿਣਵਾਂ ਨੇ ਅਪੀਲ ਕੀਤੀ ਹੈ ਕਿ ਜਿਹੜੇ ਕਿਸਾਨਾਂ ਨੇ ਵਿਭਾਗ ਦੀ ਸਬਸਿਡੀ ਰਾਹੀਂ ਪਰਾਲੀ ਪ੍ਰਬੰਧਨ ਵਾਲੀਆਂ ਮਸ਼ੀਨਾਂ ਦੀ ਖਰੀਦ ਕੀਤੀ ਹੈ ਉਹ ਇਹ ਮਸ਼ੀਨਾਂ ਆਪਣੀ ਵਰਤੋਂ ਤੋਂ ਬਾਅਦ ਹੋਰ ਕਿਸਾਨਾਂ ਨੂੰ ਕਿਰਾਏ ਤੇ ਵੀ ਦੇਣ ਤਾਂ ਜੋ ਜਿਆਦਾ ਤੋਂ ਜਿਆਦਾ ਪਰਾਲੀ ਸੰਭਾਲੀ ਜਾ ਸਕੇ ਅਤੇ ਮਸ਼ੀਨਾਂ ਦੀ ਵੀ ਵੱਧ ਤੋਂ ਵੱਧ ਵਰਤੋਂ ਕੀਤੀ ਜਾ ਸਕੇ। ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਸਾਰੀਆਂ ਮਸ਼ੀਨਾਂ ਸਬੰਧੀ ਰਿਕਾਰਡ ਰੱਖਿਆ ਜਾ ਰਿਹਾ ਹੈ ਅਤੇ ਅਜਿਹਾ ਨਾ ਕਰਨ ਵਾਲਿਆਂ ਖਿਲਾਫ ਵਿਭਾਗ ਕਾਰਵਾਈ ਕਰ ਸਕਦਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਸਬਸਿਡੀ ਤੇ ਮਸ਼ੀਨਾਂ ਲੈਣ ਵਾਲੇ ਕਿਸੇ ਵਿਅਕਤੀ ਨੇ ਪਰਾਲੀ ਸਾੜੀ ਤਾਂ ਉਸਦੇ ਖਿਲਾਫ ਹੋਰ ਕਾਨੂੰਨੀ ਕਾਰਵਾਈ ਕਰਨ ਦੇ ਨਾਲ ਨਾਲ ਮਸ਼ੀਨ ਵੀ ਵਿਭਾਗ ਜਬਤ ਕਰ ਸਕਦਾ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਪਰਾਲੀ ਨੂੰ ਸੰਭਾਲਣ ਲਈ ਮਸ਼ੀਨਾ ਦੀ ਜਿਆਦਾ ਤੋਂ ਜਿਆਦਾ ਵਰਤੋਂ ਕੀਤੀ ਜਾਵੇ। ਮੁੱਖ ਖੇਤੀਬਾੜੀ ਅਫ਼ਸਰ ਨੇ ਇਹ ਵੀ ਦੱਸਿਆ ਕਿ ਉਨੱਤ ਕਿਸਾਨ ਐਪ ਰਾਹੀਂ ਵੀ ਕਿਸਾਨ ਆਪਣੇ ਨੇੜੇ ਉਪਲਬੱਧ ਮਸ਼ੀਨਾ ਦੀ ਜਾਣਕਾਰੀ ਹਾਸਲ ...
ਅਗਾਂਹਵਧੂ ਕਿਸਾਨ ਜਸਕਰਨ ਸਿੰਘ ਡੀ ਏ ਪੀ ਦੇ ਬਦਲਵੇਂ ਪ੍ਰਬੰਧ ਵਜੋਂ ਵਰਤ ਰਿਹਾ ਹੈ ਐਨ ਪੀ ਕੇ 12:32:16

ਅਗਾਂਹਵਧੂ ਕਿਸਾਨ ਜਸਕਰਨ ਸਿੰਘ ਡੀ ਏ ਪੀ ਦੇ ਬਦਲਵੇਂ ਪ੍ਰਬੰਧ ਵਜੋਂ ਵਰਤ ਰਿਹਾ ਹੈ ਐਨ ਪੀ ਕੇ 12:32:16

National, Politics, Punjab
ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਨਵੰਬਰ, 2024: ਜ਼ਿਲ੍ਹੇ ਦੇ ਪਿੰਡ ਪੰਨੂਆਂ ਦੇ ਅਗਾਂਹ ਵਧੂ ਕਿਸਾਨ ਜਸਕਰਨ ਸਿੰਘ ਦਾ ਕਹਿਣਾ ਹੈ ਕਿ ਕਿ ਸਾਨੂੰ ਡੀ ਏ ਪੀ ਦੀ ਘਾਟ ਨੂੰ ਬਦਲਵੇਂ ਫਾਸਫੋਰਸ ਤੱਤ ਦੀ ਮੌਜੂਦਗੀ ਵਾਲੇ ਖਾਦਾਂ ਨਾਲ ਪੂਰਾ ਕਰ ਲੈਣਾ ਚਾਹੀਦਾ ਹੈ।      ਜਸਕਰਨ ਸਿੰਘ ਨੇ ਬਲਾਕ ਖੇਤੀਬਾੜੀ ਅਫ਼ਸਰ, ਖਰੜ, ਸ਼ੁਭਕਰਨ ਸਿੰਘ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਿਛਲੇ ਸਾਲ ਵੀ ਉਸ ਨੂੰ ਡੀ ਏ ਪੀ ਦੀ ਘਾਟ ਦਾ ਸਾਹਮਣਾ ਕਰਨਾ ਪਿਆ ਸੀ ਪਰ ਉਸ ਨੇ ਸਿੰਗਲ ਸੁਪਰਫਾਸਫੇਟ ਨਾਲ ਆਪਣਾ ਕੰਮ ਚਲਾ ਲਿਆ ਸੀ, ਜਿਸ ਵਿੱਚ ਡੀ ਏ ਪੀ ਜਿੰਨਾ ਫਾਸਫੋਰਸ ਤੱਤ ਹੀ ਮੌਜੂਦ ਹੈ। ਉਸ ਦਾ ਕਹਿਣਾ ਹੈ ਕਿ ਫਾਸਫੋਰਸ ਤੱਤ ਬਾਜ਼ਾਰ ਵਿੱਚੋਂ ਉਪਲਬਧ ਕਿਸੇ ਵੀ ਚੰਗੀ ਗੁਣਵੱਤਾ ਦੀ ਖਾਦ ਚੋਂ ਮਿਲ ਜਾਂਦਾ ਹੈ, ਇਸ ਲਈ ਸਾਨੂੰ ਡੀ ਏ ਪੀ ਦੇ ਬਦਲ ਵਜੋਂ ਕਿਸੇ ਵੀ ਚੰਗੀ ਫਾਸਫੋਰਸ ਤੱਤ ਦੀ ਖਾਦ ਨੂੰ ਵਰਤਣ ਵਿੱਚ ਹਿਚਕਚਾਹਟ ਨਹੀਂ ਕਰਨੀ ਚਾਹੀਦੀ।     ਜਸਕਰਨ ਸਿੰਘ ਵੱਲੋਂ ਇਸ ਸਾਲ ਐਨ ਪੀ ਕੇ 12:32:16 ਦੀ ਵਰਤੋਂ ਕੀਤੀ ਜਾ ਰਹੀ ਹੈ, ਪਿਛਲੇ ਸਾਲ ਉਸ ਵੱਲੋਂ ਸਿੰਗਲ ਸੁਪਰਫਾਸਫੇਟ ਦੀ ਵਰਤੋਂ ਕੀਤੀ ਗਈ ਸੀ। ਉਸ ਦਾ ਕਹਿਣਾ ਹੈ ਕ...
ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ ਅੰਦਰ ਸਥਾਪਿਤ ਕੀਤੇ ਗਏ ਕੰਟਰੋਲ ਰੂਮ : ਡਿਪਟੀ ਕਮਿਸ਼ਨਰ

ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ ਅੰਦਰ ਸਥਾਪਿਤ ਕੀਤੇ ਗਏ ਕੰਟਰੋਲ ਰੂਮ : ਡਿਪਟੀ ਕਮਿਸ਼ਨਰ

National, Politics, Punjab
ਸ੍ਰੀ ਮੁਕਤਸਰ ਸਾਹਿਬ, 03 ਨਵੰਬਰ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋ ਲਗਾਤਾਰ ਯੋਗ ਉਪਰਾਲੇ ਕੀਤੇ ਜਾ ਰਹੇ ਹਨ, ਇਸ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਵੱਲੋ ਬੀਤੇ ਦਿਨੀਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਆਨ ਲਾਈਨ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਵੀ ਜਾਣੂੰ ਕਰਵਾਇਆ ਜਾਵੇ। ਉਨਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਆਪਣੀ ਡਿਊਟੀ ਪ੍ਰਤੀ ਕੁਤਾਹੀ ਵਰਤਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ 360 ਡਿਗਰੀ ਐਪ ਰਾਹੀ ਜ਼ਿਲ੍ਹਾ ਪ੍ਰਸਾਸ਼ਨ ਵੱਲੋ ਅਫਸਰਾਂ ‘ਤੇ ਨਜ਼ਰ ਰੱਖੀ ਜਾਵੇਗੀ। ਉਨਾਂ ਹਦਾਇਤ ਕੀਤੀ ਕਿ ਪਰਾਲੀ ਪ੍ਰਬੰਧਨ ਵਿੱਚ ਨਿਯੁਕਤ ਕੀਤੇ ਗਏ ਨੋਡਲ ਅਧਿਕਾਰੀ ਅਤੇ ਕਰਮਚਾਰੀ ਸਰਕਾਰੀ ਛੁੱਟੀਆਂ ਦੌਰਾਨ ਵੀ ਆਪਣੇ ਅਧਿਕਾਰ ਖੇਤਰ ਵਿੱਚ ਰਹਿ ਕੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲੈਂਦੇ ਰਹਿਣਗੇ। ਡਿਪਟੀ...
ਮੰਡੀ ਬਰੀਵਾਲਾ ਵਿਖੇ ਵਿਜੀਲੈਂਸ ਬਿਊਰੋ ਵੱਲੋਂ ਸੈਮੀਨਾਰ ਦਾ ਆਯੋਜਨ

ਮੰਡੀ ਬਰੀਵਾਲਾ ਵਿਖੇ ਵਿਜੀਲੈਂਸ ਬਿਊਰੋ ਵੱਲੋਂ ਸੈਮੀਨਾਰ ਦਾ ਆਯੋਜਨ

National, Politics, Punjab
ਸ੍ਰੀ ਮੁਕਤਸਰ ਸਾਹਿਬ, 03 ਨਵੰਬਰ ਵਿਜੀਲੈਂਸ ਵਿਭਾਗ ਵੱਲੋਂ ਮਨਾਏ ਜਾ ਰਹੇ ਭ੍ਰਿਸ਼ਟਚਾਰ ਵਿਰੋਧੀ ਸਲਾਨਾ ਜਾਗਰੂਕਤਾ ਹਫਤੇ ਅਨੁਸਾਰ ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਆਚਰਣ ਦੀ ਲੜੀ ਤਹਿਤ ਅੱਜ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਰਵਿੰਦਰ ਕੁਮਾਰ ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ, ਸ. ਹਰਪਾਲ ਸਿੰਘ ਐੱਸ.ਐੱਸ.ਪੀ. ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਅਤੇ ਸ. ਗੁਰਦੇਵ ਸਿੰਘ ਭੱਲਾ ਡੀ.ਐਸ.ਪੀ. ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਦੇ ਇੰਸਪੈਕਟਰ ਸ੍ਰੀ ਅਮਨਦੀਪ ਸਿੰਘ, ਐਸ.ਆਈ. ਸ੍ਰੀ ਇਕਬਾਲ ਸਿੰਘ ਐਸ.ਆਈ. ਨਰਿੰਦਰਪਾਲ ਕੌਰ ਅਤੇ ਮੁੱਖ ਮੁਨਸ਼ੀ ਗੁਰਤੇਜ ਸਿੰਘ ਵੱਲੋ ਬਰੀਵਾਲਾ ਮੰਡੀ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਵੱਲੋਂ ਇਸ ਸੈਮੀਨਾਰ ਦੌਰਾਨ ਆਮ ਲੋਕਾਂ ਨੂੰ ਵਿਜੀਲੈਂਸ ਦੇ ਕੰਮਾਂ ਬਾਰੇ ਜਾਣੂੰ ਕਰਵਾਇਆ ਗਿਆ ਅਤੇ ਪੰਜਾਬ ਵਿੱਚ ਭ੍ਰਿਸ਼ਟਾਚਾਰ ਅਧਿਕਾਰੀ/ਕਰਮਚਾਰੀ ਜੋ ਰਿਸ਼ਵਤ ਦੀ ਮੰਗ ਕਰਦੇ ਹਨ, ਨੂੰ ਫੜਵਾਉਣ ਸਬੰਧੀ ਪ੍ਰੇਰਿਤ ਕੀਤਾ ਗਿਆ ਅਤੇ ਸਰਕਾਰੀ ਕੰਮਾਂ ਵਿੱਚ ਹੁੰਦੀ ਘਪ...