Friday, September 11
Shadow

National

ਮਰੀਜ਼ਾਂ ਨੂੰ ਜ਼ਰੂਰੀ ਦਵਾਈਆਂ ਮੁਫ਼ਤ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ-ਸਿਵਲ ਸਰਜਨ

ਮਰੀਜ਼ਾਂ ਨੂੰ ਜ਼ਰੂਰੀ ਦਵਾਈਆਂ ਮੁਫ਼ਤ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ-ਸਿਵਲ ਸਰਜਨ

National, Politics, Punjab
ਮਾਨਸਾ 05 ਨਵੰਬਰ : ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਵਧੀਆ ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਦੇ ਮੰਤਵ ਨਾਲ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਵੱਲੋਂ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਵੀਡੀਓ ਕਾਨਫਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਰੇ ਮਰੀਜ਼ਾਂ ਨੂੰ ਜ਼ਰੂਰੀ ਦਵਾਈਆਂ ਮੁਫ਼ਤ ਮੁੱਹਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਸਮੇਤ ਡੀ.ਐਮ.ਸੀ. ਅਤੇ ਚੀਫ ਫਾਰਮੇਸੀ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਹਸਪਤਾਲਾਂ ਅਤੇ ਸਿਹਤ ਸੰਸਥਾਵਾਂ ਵਿਖੇ ਲੋੜ ਅਨੁਸਾਰ ਦਵਾਈਆਂ ਉਪਲਬਧ ਕਰਾਈਆਂ ਜਾਣ ਅਤੇ ਜੇਕਰ ਕਿਸੇ ਵੀ ਹਸਪਤਾਲ ਜਾਂ ਸਿਹਤ ਸੰਸਥਾ ਵਿਖੇ ਕਿਸੇ ਤਰ੍ਹਾਂ ਦੀ ਦਵਾਈ ਖਤਮ ਹੁੰਦੀ ਹੈ ਤਾਂ ਤੁਰੰਤ ਜ਼ਿਲ੍ਹੇ ਦੇ ਸਟੋਰ ਕੀਪਰ ਅਤੇ ਸੰਬੰਧਿਤ ਵੇਅਰ ਹਾਊਸ ਨਾਲ ਤਾਲਮੇਲ ਕਰਕੇ ਦਵਾਈਆਂ ਤੇ ਟੈਸਟ ਲਈ ਜਰੂਰੀ ਲੋੜੀਂਦਾ ਸਮਾਨ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਸਿਹਤ ਸੰਸਥਾਵਾਂ ਵਿਖੇ ਆਉਣ ਵਾਲੇ ਕਿਸੇ ਵੀ ਮਰੀਜ਼ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ । ਉਨ੍ਹਾਂ ਸਮੂਹ ਡਾਕਟਰਾਂ ਨੂੰ ਹ...
ਅਗਾਂਹਵਧੂ ਕਿਸਾਨ ਜਗਸੀਰ ਸਿੰਘ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਕਰ ਰਿਹੈ ਕਣਕ ਦੀ ਬਿਜਾਈ-ਮੁੱਖ ਖੇਤੀਬਾੜੀ ਅਫ਼ਸਰ

ਅਗਾਂਹਵਧੂ ਕਿਸਾਨ ਜਗਸੀਰ ਸਿੰਘ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਕਰ ਰਿਹੈ ਕਣਕ ਦੀ ਬਿਜਾਈ-ਮੁੱਖ ਖੇਤੀਬਾੜੀ ਅਫ਼ਸਰ

National, Politics, Punjab
ਮਾਨਸਾ, 05 ਨਵੰਬਰ : ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਮਾਨਸਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਕਿਸਾਨਾਂ ਨੂੰ ਲਗਾਤਾਰ ਕੈਂਪਾਂ ਰਾਹੀਂ ਪਰਾਲੀ ਦੇ ਯੋਗ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ, ਜਿਸ ਦੇ ਫਲਸਰੂਪ ਵੱਡੀ ਗਿਣਤੀ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਇ ਉਨ੍ਹਾਂ ਦਾ ਆਧੁਨਿਕ ਤਕਨੀਕਾਂ ਰਾਹੀਂ ਯੋਗ ਪ੍ਰਬੰਧਨ ਕੀਤਾ ਜਾਂਦਾ ਹੈ। ਅਜਿਹੇ ਸਫ਼ਲ ਕਿਸਾਨਾਂ ਵਿੱਚ ਜ਼ਿਲ੍ਹਾ ਮਾਨਸਾ ਦੇ ਪਿੰਡ ਭੀਖੀ ਦਾ ਰਹਿਣ ਵਾਲਾ ਅਗਾਂਹਵਧੂ ਅਤੇ ਉੱਦਮੀ ਕਿਸਾਨ ਸ਼੍ਰੀ ਜਗਸੀਰ ਸਿੰਘ ਆਪਣੀ ਵਾਹੀ ਯੋਗ ਜ਼ਮੀਨ ਵਿੱਚ ਕੁੱਲ 21 ਏਕੜ ਦੀ ਖੇਤੀ ਕਰਦਾ ਹੈ। ਉਨ੍ਹਾਂ ਦੱਸਿਆ ਕਿ ਇਹ ਕਿਸਾਨ ਕਰੀਬ 8 ਸਾਲਾਂ ਤੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦਫ਼ਤਰ ਭੀਖੀ ਨਾਲ ਜੁੜਿਆ ਹੋਇਆ ਹੈ ਅਤੇ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਕਣਕ ਦੀ ਬਿਜਾਈ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਵੱਲੋਂ ਪਰਾਲੀ ਦੇ ਪ੍ਰਬੰਧਨ ਲਈ ਝੋਨੇ ਦੀ ਕਟਾਈ ਸੁਪਰ ਐਸ.ਐਮ.ਐਸ. ਮਸ਼ੀਨ ਰਾਹੀਂ ਕਰਵਾਈ ਜਾਂਦੀ ਹੈ, ਜਿਸ ਨਾਲ ਪਰਾਲੀ ਖੇਤ ਵਿੱਚ ਇਕਸਾਰ ਫੈਲ ਜਾਂਦੀ ਹੈ। ਇਸ ਤੋਂ ਬਾਅ...
ਪੰਜਾਬ ਪੁਲਿਸ ਵੱਲੋਂ ਸ਼ਿਵ ਸੈਨਾ ਆਗੂਆਂ ‘ਤੇ ਪੈਟਰੋਲ ਬੰਬ ਹਮਲਿਆਂ ਵਿੱਚ ਸ਼ਾਮਲ ਚਾਰ ਵਿਅਕਤੀ ਗ੍ਰਿਫਤਾਰ, ਬੀਕੇਆਈ ਹਮਾਇਤ ਪ੍ਰਾਪਤ ਵਿਦੇਸ਼ੀ ਹੈਂਡਲਰ ਸਨ ਮਾਸਟਰਮਾਈਂਡ

ਪੰਜਾਬ ਪੁਲਿਸ ਵੱਲੋਂ ਸ਼ਿਵ ਸੈਨਾ ਆਗੂਆਂ ‘ਤੇ ਪੈਟਰੋਲ ਬੰਬ ਹਮਲਿਆਂ ਵਿੱਚ ਸ਼ਾਮਲ ਚਾਰ ਵਿਅਕਤੀ ਗ੍ਰਿਫਤਾਰ, ਬੀਕੇਆਈ ਹਮਾਇਤ ਪ੍ਰਾਪਤ ਵਿਦੇਸ਼ੀ ਹੈਂਡਲਰ ਸਨ ਮਾਸਟਰਮਾਈਂਡ

National, Politics, Punjab
ਚੰਡੀਗੜ੍ਹ/ਲੁਧਿਆਣਾ, 5 ਨਵੰਬਰ: ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਪੰਜਾਬ ਕਾਊਂਟਰ ਇੰਟੈਲੀਜੈਂਸ ਅਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਹਮਾਇਤ ਪ੍ਰਾਪਤ ਵਿਦੇਸ਼ੀ ਮੂਲ ਦੇ ਹਰਜੀਤ ਸਿੰਘ ਉਰਫ਼ ਲਾਡੀ ਅਤੇ ਸਾਬੀ ਦੁਆਰਾ ਚਲਾਏ ਜਾ ਰਹੇ ਮਾਡਿਊਲ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਸ਼ਿਵ ਸੈਨਾ ਦੇ ਆਗੂਆਂ ਨੂੰ ਨਿਸ਼ਾਨਾ ਬਣਾਉਣ ਵਾਲੇ ਪੈਟਰੋਲ ਬੰਬ ਹਮਲਿਆਂ ਦੇ ਕੇਸ ਨੂੰ ਸੁਲਝਾ ਲਿਆ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਜਸਵਿੰਦਰ ਸਿੰਘ ਉਰਫ਼ ਬਿੰਦਰ ਵਾਸੀ ਬੂਥਗੜ੍ਹ ਜ਼ਿਲ੍ਹਾ ਲੁਧਿਆਣਾ, ਰਵਿੰਦਰ ਪਾਲ ਸਿੰਘ ਉਰਫ਼ ਰਵੀ (38), ਮਨੀਸ਼ ਸਾਹਿਦ ਉਰਫ਼ ਸੰਜੂ (30) ਅਤੇ ਅਨਿਲ ਕੁਮਾਰ ਉਰਫ਼ ਹਨੀ (27) ਤਿੰਨੋਂ ਵਾਸੀ ਰਾਹੋਂ ਜ਼ਿਲ੍ਹਾ ਨਵਾਂਸ਼ਹਿਰ ਵਜੋਂ ਹੋਈ ਹੈ। ਉਹਨਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਨੇ ਅਪਰਾਧ ਕਰਨ ਲਈ ਵਰਤਿਆ ਗਿਆ ਲਾਲ ਰੰਗ ਦਾ ਟੀਵੀਐਸ ਰੇਡਰ ਮੋਟਰ...
ਬੀਤੀਂ ਸ਼ਾਮ ਤੱਕ 410766 ਮੀਟਰਕ ਟਨ ਝੋਨੇ ਦੀ ਆਮਦ ਵਿੱਚੋਂ 378335 ਮੀਟਰਕ ਟਨ ਦੀ ਹੋਈ ਖਰੀਦ-ਡੀ.ਸੀ

ਬੀਤੀਂ ਸ਼ਾਮ ਤੱਕ 410766 ਮੀਟਰਕ ਟਨ ਝੋਨੇ ਦੀ ਆਮਦ ਵਿੱਚੋਂ 378335 ਮੀਟਰਕ ਟਨ ਦੀ ਹੋਈ ਖਰੀਦ-ਡੀ.ਸੀ

National, Politics, Punjab
ਫਰੀਦਕੋਟ 5 ਨਵੰਬਰ () ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਕੰਮ, ਬਾਰਦਾਨੇ ਦੀ ਉਪਲਬਧਤਾ, ਲਿਫਟਿੰਗ ਆਦਿ ਬਾਰੇ ਜਾਇਜਾ ਲੈਣ ਲਈ ਸਮੂਹ ਐਸ.ਡੀ.ਐਮ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਲਿਫਟਿੰਗ ਸਬੰਧੀ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਮੰਡੀਆਂ ਦਾ ਦੌਰਾ ਕਰਨ ਦੀ ਹਦਾਇਤ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਮੰਡੀਆਂ ਦੇ ਐਂਟਰੀ ਗੇਟ ਤੇ ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਕਿਸਾਨ ਬਿਲਕੁਲ ਸੁੱਕਾ ਝੋਨਾ ਲੈ ਕੇ ਹੀ ਮੰਡੀਆਂ ਵਿੱਚ ਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਜਿਣਸ ਵੇਚਣ ਸਮੇਂ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਉਨ੍ਹਾਂ ਝੋਨੇ ਦੀ ਖਰੀਦ, ਬਾਰਦਾਨੇ ਦੀ ਉਪਲੱਬਧਤਾ, ਲਿਫਟਿੰਗ ਵਿੱਚ ਲੱਗੇ ਟਰਾਂਸਪੋਰਟ ਬਾਰੇ ਵੀ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਸਮੂਹ ਐਸ.ਡੀ.ਐਮਜ਼ ਜਿੰਨਾਂ ਮੰਡੀਆਂ ਵਿੱਚ ਲਿਫਟਿੰਗ ਘੱਟ ਹੋ ਰਹੀ ਹੈ ਜਾਂ ਹੋਲੀ ਹੋ ਰਹੀ ਹੈ, ਉੱਥੇ ਖੁਦ ਜਾ ਕੇ ਲਿਫਟਿੰਗ ਦੇ ਕੰਮ ਨੂੰ ਦੇਖਣ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਬੀਤੀਂ ਸ਼ਾਮ ਤੱਕ ਜਿਲ੍ਹੇ ਦੀਆਂ ਮੰਡੀਆਂ ਵਿੱਚ 410766 ਮ...
ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਨੋਡਲ ਅਫਸਰ, ਕਲਸਟਰ ਅਫਸਰ ਪਿੰਡਾਂ ਵਿੱਚ ਡਟੇ

ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਨੋਡਲ ਅਫਸਰ, ਕਲਸਟਰ ਅਫਸਰ ਪਿੰਡਾਂ ਵਿੱਚ ਡਟੇ

National, Politics, Punjab
ਫਰੀਦਕੋਟ 5 ਨਵੰਬਰ () ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਚਲਾਈ ਗਈ ਜਾਗਰੂਕਤਾ ਮੁਹਿੰਮ ਨੂੰ ਜਿਲ੍ਹੇ ਵਿੱਚ ਪੂਰਾ ਹੁੰਗਾਰਾ ਮਿਲ ਰਿਹਾ ਹੈ ਅਤੇ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਤਾਇਨਾਤ ਨੋਡਲ ਅਤੇ ਕਲੱਸਟਰ ਅਫਸਰਾਂ ਵੱਲੋਂ ਕਿਸਾਨਾਂ ਨੂੰ ਦਿਨ ਰਾਤ ਪਰਾਲੀ ਨੂੰ ਅੱਗ ਨਾਲ ਲਗਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਸਮੂਹ ਐਸ.ਡੀ.ਐਮਜ਼, ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ ਮੌਕੇ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ  ਪੰਜਾਬ ਰਿਮੋਰਟ ਸੈਂਸਰਿੰਗ ਸੈਂਟਰ ਲੁਧਿਆਣਾ ਵੱਲੋਂ ਜਿਲ੍ਹੇ ਵਿੱਚ ਹੁਣ ਤੱਕ 82 ਥਾਵਾਂ ਸਪਾਟ ਕੀਤੀਆਂ ਗਈਆਂ ਹਨ, ਜਿੰਨਾ ਵਿੱਚੋਂ ਨੋਡਲ ਤੇ ਕਲੱਸਟਰ ਅਫਸਰਾਂ ਵੱਲੋਂ ਜਾ ਕੇ ਚੈੱਕ ਕਰਨ ਉਪਰੰਤ 43 ਕੇਸ ਨੋ ਫਾਇਰ ਦੇ ਅਤੇ 39 ਥਾਵਾਂ ਤੇ ਅੱਗ ਲੱਗੀ ਪਾਈ ਗਈ। ਉਨ੍ਹਾਂ ਦੱਸਿਆ ਕਿ 39 ਵਿਅਕਤੀਆਂ ਤੇ ਜਿੰਨਾ ਦਾ ਮੌਕੇ ਤੇ ਚਾਲਾਨ ਕਰਨ ਉਪਰੰਤ ਐਫ.ਆਈ.ਆਰ ਦਰਜ ਕੀਤੀ ਗਈ ਹੈ ਅਤੇ ਉਨ੍ਹਾਂ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ ਕੀਤੀ ਗਈ ਹੈ। ...
ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦਾ ਝਾੜ ਵਧਾਉਣ ਲਈ ਕਰਵਾਈ ਜਾ ਰਹੀ ਹੈ ਮਿੱਟੀ ਦੀ ਮੁਫ਼ਤ ਪਰਖ; 1 ਲੱਖ ਤੋਂ ਵੱਧ ਮਿੱਟੀ ਦੇ ਨਮੂਨਿਆਂ ਦੀ ਕੀਤੀ ਗਈ ਜਾਂਚ

ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦਾ ਝਾੜ ਵਧਾਉਣ ਲਈ ਕਰਵਾਈ ਜਾ ਰਹੀ ਹੈ ਮਿੱਟੀ ਦੀ ਮੁਫ਼ਤ ਪਰਖ; 1 ਲੱਖ ਤੋਂ ਵੱਧ ਮਿੱਟੀ ਦੇ ਨਮੂਨਿਆਂ ਦੀ ਕੀਤੀ ਗਈ ਜਾਂਚ

National, Politics, Punjab
ਚੰਡੀਗੜ੍ਹ, 5 ਨਵੰਬਰ: ਮਿੱਟੀ ਦੀ ਪਰਖ ਕਰਵਾ ਕੇ ਘੱਟ ਲਾਗਤ ਨਾਲ ਵੱਧ ਝਾੜ ਹਾਸਲ ਕਰਨ ਅਤੇ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਮਿੱਟੀ ਦੇ ਇੱਕ ਲੱਖ ਤੋਂ ਵੱਧ ਨਮੂਨੇ ਲਏ ਅਤੇ ਸਬੰਧਤ ਕਿਸਾਨਾਂ ਨੂੰ ਮੁਫ਼ਤ ਟੈਸਟ ਰਿਪੋਰਟਾਂ ਸੌਂਪੀਆਂ ਹਨ ਤਾਂ ਜੋ ਟਿਕਾਊ ਖੇਤੀ ਅਭਿਆਸਾਂ ਰਾਹੀਂ ਕਿਸਾਨਾਂ ਦੀ ਫ਼ਸਲ ਦੇ ਝਾੜ ਨੂੰ ਵਧਾਉਣ ਵਿੱਚ ਸਹਾਇਤਾ ਕੀਤੀ ਜਾ ਸਕੇ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੌਜੂਦਾ ਵਿੱਤੀ ਸਾਲ ਦੌਰਾਨ ਘੱਟੋ-ਘੱਟ 2.50 ਲੱਖ ਮਿੱਟੀ ਦੇ ਨਮੂਨਿਆਂ ਦੀ ਪਰਖ ਕਰਨ ਦਾ ਟੀਚਾ ਮਿਥਿਆ ਹੈ। ਵਿਭਾਗ ਨੇ ਹੁਣ ਤੱਕ 1,16,117 ਨਮੂਨਿਆਂ ਦੇ ਸਫਲਤਾਪੂਰਵਕ ਟੈਸਟ ਕੀਤੇ ਹਨ। ਜ਼ਿਕਰਯੋਗ ਹੈ ਕਿ ਸੂਬੇ ਭਰ ਵਿੱਚ 58 ਮਿੱਟੀ ਪਰਖ ਪ੍ਰਯੋਗਸ਼ਾਲਾਵਾਂ ਹਨ। ਸੂਬੇ ਦੇ ਕਿਸਾਨਾਂ ਨੂੰ ਫ਼ਸਲਾਂ ਦੀ ਬਿਜਾਈ ਤੋਂ ਪਹਿਲਾਂ ਮਿੱਟੀ ਦੀ ਪਰਖ ਕਰਵਾਉਣ ਦੀ ਅਪੀਲ ਕਰਦਿਆਂ ਸ....
ਮੋਗਾ ਪੁਲਿਸ ਨੇ ਜਾਨੋਂ ਮਾਰਨ ਦੀਆ ਧਮਕੀਆ ਦੇ ਕੇ ਜਬਰੀ ਵਸੂਲੀ ਕਰਨ ਵਾਲੇ 3 ਵਿਅਕਤੀਆਂ ਨੂੰ ਕੀਤਾ ਕਾਬੂ

ਮੋਗਾ ਪੁਲਿਸ ਨੇ ਜਾਨੋਂ ਮਾਰਨ ਦੀਆ ਧਮਕੀਆ ਦੇ ਕੇ ਜਬਰੀ ਵਸੂਲੀ ਕਰਨ ਵਾਲੇ 3 ਵਿਅਕਤੀਆਂ ਨੂੰ ਕੀਤਾ ਕਾਬੂ

Crime, National, Politics, Punjab
ਮੋਗਾ, 5 ਨਵੰਬਰ ਡੀ.ਜੀ.ਪੀ ਪੰਜਾਬ ਵੱਲੋ ਮਾੜੇ ਅਨਸਰਾ/ਨਸ਼ਾ ਤੱਸਕਰਾ ਖਿਲਾਫ ਚਲਾਈ ਮੁਹਿੰਮ ਤਹਿਤ ਸ੍ਰੀ ਅਜੈ ਗਾਂਧੀ ਐਸ.ਐਸ.ਪੀ ਮੋਗਾ ਦੇ ਦਿਸ਼ਾ ਨਿਰਦੇਸ਼ਾ ਹੇਠ ਸ਼੍ਰੀ ਬਾਲ ਕ੍ਰਿਸ਼ਨ ਸਿੰਗਲਾ ਐਸ.ਪੀ (ਆਈ) ਮੋਗਾ, ਸ੍ਰੀ ਲਵਦੀਪ ਸਿੰਘ ਡੀ.ਐਸ.ਪੀ. (ਡੀ) ਮੋਗਾ, ਸ੍ਰੀ ਰਵਿੰਦਰ ਸਿੰਘ ਡੀ.ਐਸ.ਪੀ. (ਸਿਟੀ) ਮੋਗਾ ਦੀ ਨਿਗਰਾਨੀ ਹੇਠ ਮੋਗਾ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ, ਜਦ ਸੀ.ਆਈ.ਏ ਸਟਾਫ ਮੋਗਾ ਅਤੇ ਥਾਣਾ ਚੜਿੱਕ ਦੀਆ ਪੁਲਿਸ ਟੀਮਾਂ ਵੱਲੋ ਮੁਦੱਈ, ਜੋ ਕਿ ਖੇਤੀਬਾੜੀ ਦਾ ਕੰਮਕਾਰ ਕਰਦਾ ਹੈ, ਨੂੰ ਜਾਨੋਂ ਮਾਰਨ ਦੀਆ ਧਮਕੀਆਂ ਦੇ ਕੇ ਉਸ ਪਾਸੋਂ 15 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕਰਨੇ ਵਾਲੇ 3 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਸੀਨੀਅਰ ਕਪਤਾਨ ਪੁਲਿਸ ਮੋਗਾ ਸ਼੍ਰੀ ਅਜੈ ਗਾਂਧੀ ਨੇ ਦੱਸਿਆ ਕਿ ਇਹ ਕਿ ਮਿਤੀ 04.11.2024 ਨੂੰ ਇੱਕ ਮੁਕੱਦਮਾ ਸਿਟੀ ਸਾਊਥ ਮੋਗਾ ਬਰਖਿਲਾਫ ਸਤਨਾਮ ਸਿੰਘ ਉਰਫ ਸੱਤੂ ਪੁਤਰ ਮੱਘਰ ਸਿੰਘ ਵਾਸੀ ਨੇੜੇ ਬਾਬਾ ਖੁਸ਼ਹਾਲ ਸਿੰਘ ਦਾ ਗੁਰਦੁਆਰਾ ਪੱਤੀ ਜੰਗੀਰ ਚੜਿਕ ਅਤੇ  ਜਗਤਾਰ ਸਿੰਘ ਉਰਫ ਲੱਖੂ ਉਰਫ ਅੰਮ੍ਰਿਤ ਪੁਤਰ ਮਲਕੀਤ ਸਿੰਘ ਵਾਸੀ ਲੋਪੋ ਜ਼ਿਲ੍ਹਾ ਮੋਗਾ ਰਜਿਸਟਰ ਹੋਇਆ ਸੀ।...
ਕਿਸਾਨਾਂ ਨਾਲ ਮੰਡੀਆਂ ’ਚ ਕਿਸੇ ਕਿਸਮ ਦੀ ਜ਼ਿਆਦਤੀ ਨਹੀਂ ਹੋਣ ਦਿੱਤੀ ਜਾਵੇਗੀ-ਐਮ ਐਲ ਏ ਕੁਲਜੀਤ ਸਿੰਘ ਰੰਧਾਵਾ

ਕਿਸਾਨਾਂ ਨਾਲ ਮੰਡੀਆਂ ’ਚ ਕਿਸੇ ਕਿਸਮ ਦੀ ਜ਼ਿਆਦਤੀ ਨਹੀਂ ਹੋਣ ਦਿੱਤੀ ਜਾਵੇਗੀ-ਐਮ ਐਲ ਏ ਕੁਲਜੀਤ ਸਿੰਘ ਰੰਧਾਵਾ

National, Politics, Punjab
ਡੇਰਾਬੱਸੀ, 5 ਨਵੰਬਰ, 2024: ਐਮ ਐਲ ਏ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਇੱਥੇ ਸਪੱਸ਼ਟ ਆਖਿਆ ਕਿ ਕਿਸਾਨਾਂ ਨਾਲ ਮੰਡੀ ’ਚ ਕਿਸੇ ਕਿਸਮ ਦੀ ਜ਼ਿਆਦਤੀ ਜਾਂ ਲੁੱਟ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਜੇਕਰ ਅਜਿਹਾ ਕੋਈ ਵੀ ਮਾਮਲਾ ਸਾਹਮਣੇ ਆਇਆ ਤਾਂ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ। ਅੱਜ ਡੇਰਾਬੱਸੀ ਵਿਖੇ ਧਰਨੇ ’ਤੇ ਬੈਠੇ ਕਿਸਾਨਾਂ ਨੂੰ ਮਿਲਣ ਪੁੱਜੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਸ਼ਿਕਾਇਤਾਂ ਸਬੰਧੀ ਐਸ ਡੀ ਐਮ ਡੇਰਾਬੱਸੀ ਨੂੰ ਅਗਲੇਰੀ ਕਾਰਵਾਈ ਕਰਨ ਲਈ ਆਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਇਸ ਮਾਮਲੇ ’ਚ ਕਿਸਾਨਾਂ ਦੀ ਫ਼ਸਲ ਦੀ ਕਟੌਤੀ ਲਈ ਕਸੂਰਵਾਰ ਪਾਇਆ ਗਿਆ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ, ਕੇਂਦਰ ਦੀਆਂ ਅੜਚਣਾਂ ਦੇ ਬਾਵਜੂਦ ਪੰਜਾਬ ਦੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਦੀ ਨਿਰਵਿਘਨ ਖਰੀਦ ਅਤੇ ਡੀ ਏ ਪੀ ਦੇ ਬਦਲਵੇਂ ਪ੍ਰਬੰਧਾਂ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦੇਵੇਗੀ। ਵਿਧਾਇਕ ਰੰਧਾਵਾ ਨੇ ਕਿਸਾਨਾ...
ਮੁੱਖ ਮੰਤਰੀ ਵੱਲੋਂ ਕੈਨੇਡਾ ਵਿੱਚ ਹਿੰਸਾ ਤੇ ਨਫ਼ਰਤ ਦੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ

ਮੁੱਖ ਮੰਤਰੀ ਵੱਲੋਂ ਕੈਨੇਡਾ ਵਿੱਚ ਹਿੰਸਾ ਤੇ ਨਫ਼ਰਤ ਦੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ

National, Politics, Punjab
ਬਠਿੰਡਾ, 5 ਨਵੰਬਰ: ਕੈਨੇਡਾ ਵਿੱਚ ਵਾਪਰੀਆਂ ਹਿੰਸਕ ਘਟਨਾਵਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਸਰਕਾਰ ਨੂੰ ਇਹ ਮਾਮਲਾ ਕੈਨੇਡਾ ਸਰਕਾਰ ਕੋਲ ਉਠਾਉਣ ਦੀ ਅਪੀਲ ਕੀਤੀ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ, “ਕੈਨੇਡਾ ਲੱਖਾਂ ਪੰਜਾਬੀਆਂ ਦਾ ਦੂਜਾ ਘਰ ਹੈ, ਜਿਨ੍ਹਾਂ ਨੇ ਉੱਥੇ ਜਾ ਕੇ ਸਖ਼ਤ ਮਿਹਨਤ ਨਾਲ ਮੁਕਾਮ ਹਾਸਲ ਕੀਤਾ ਹੈ। ਕੈਨੇਡਾ ਨਾਲ ਭਾਰਤ ਦੇ ਸਬੰਧ ਹਮੇਸ਼ਾ ਸੁਖਾਵੇਂ ਰਹਿਣੇ ਚਾਹੀਦੇ ਹਨ ਕਿਉਂਕਿ ਪੰਜਾਬੀ ਉਸ ਮੁਲਕ ਵਿੱਚ ਕਮਾਈਆਂ ਕਰਕੇ ਆਪਣੇ ਪਰਿਵਾਰਾਂ ਲਈ ਰੋਜ਼ੀ-ਰੋਟੀ ਕਮਾਉਂਦੇ ਹਨ। ਇਹ ਬਹੁਤ ਮੰਦਭਾਗੀ ਗੱਲ ਹੈ ਕਿ ਵੰਡ ਅਤੇ ਨਫ਼ਰਤ ਦੀ ਸਿਆਸਤ ਨੇ ਕੈਨੇਡਾ ਵਿੱਚ ਤੇਜ਼ੀ ਨਾਲ ਸਿਰ ਚੁੱਕਿਆ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਕੈਨੇਡਾ ਵਰਗੀ ਧਰਤੀ 'ਤੇ ਧਰਮ ਅਤੇ ਨਫਰਤ ਦੀ ਰਾਜਨੀਤੀ ਦਾ ਪੈਰ ਪਸਾਰਨਾ ਵਿਸ਼ਵਾਸ ਤੋਂ ਬਾਹਰ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਨਫ਼ਰਤ ਅਤੇ ਹਿੰਸਾ ਦੀ ਇਹ ਕਾਰਵਾਈ ਅਤਿ ਨਿੰਦਣਯੋਗ ਹੈ ਅਤੇ ਢੁਕਵੀਂ ਕਾਰਵਾਈ ਲਈ ਭਾਰਤ ਸਰਕਾਰ ਨੂੰ ਇਹ ਮਾਮਲਾ ਕੈਨੇਡਾ ਦੀ ਕੌਮੀ ਸਰਕਾਰ ਕੋਲ ਉਠਾ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਏਡਜ਼ ਕੰਟਰੋਲ ਸੁਸਾਇਟੀ ਦੇ ਕਰਮਚਾਰੀਆਂ ਨੂੰ ਦਿੱਤਾ ਜੀਵਨ ਬੀਮਾ ਕਵਰੇਜ ਦਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਏਡਜ਼ ਕੰਟਰੋਲ ਸੁਸਾਇਟੀ ਦੇ ਕਰਮਚਾਰੀਆਂ ਨੂੰ ਦਿੱਤਾ ਜੀਵਨ ਬੀਮਾ ਕਵਰੇਜ ਦਾ ਭਰੋਸਾ

National, Politics, Punjab
ਚੰਡੀਗੜ੍ਹ, 5 ਨਵੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਵੱਖ-ਵੱਖ ਬੈਂਕਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਸੁਸਾਇਟੀ ਦੇ ਕਰਮਚਾਰੀਆਂ ਨੂੰ ਲੋੜੀਂਦੀ ਜੀਵਨ ਬੀਮਾ ਕਵਰੇਜ ਮੁਹੱਈਆ ਕਰਵਾਈ ਜਾਵੇਗੀ। ਇਹ ਭਰੋਸਾ ਉਨ੍ਹਾਂ ਆਪਣੇ ਦਫ਼ਤਰ ਵਿਖੇ ਪੰਜਾਬ ਰਾਜ ਕਰਮਚਾਰੀ ਦਲ, ਕੰਪਿਊਟਰ ਅਧਿਆਪਕ ਯੂਨੀਅਨਾਂ ਅਤੇ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਨਾਲ ਮੀਟਿੰਗਾਂ ਦੌਰਾਨ ਦਿੱਤਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਏਡਜ਼ ਕੰਟਰੋਲ ਸੁਸਾਇਟੀ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਹੋਰ ਮੰਗਾਂ ’ਤੇ ਵੀ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ ਅਤੇ ਸੂਬੇ ਵਿੱਚ ਐਚ.ਆਈ.ਵੀ ਦੇ ਫੈਲਾਅ ਨੂੰ ਤਨਦੇਹੀ ਨਾਲ ਕਾਬੂ ਕਰਨ ਲਈ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਉਨ੍ਹਾਂ ਸੂਬਾ ਸਰਕਾਰ ਵੱਲੋਂ ਪੇਸ਼ ਕੀਤੇ ਜਾ...