ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਜ਼ਿਲ੍ਹੇ ‘ਚ ਆਧੁਨਿਕ ਮਸ਼ੀਨਰੀ ਦੀ ਨਹੀਂ ਹੈ ਕੋਈ ਘਾਟ : ਡਿਪਟੀ ਕਮਿਸ਼ਨਰ
ਬਠਿੰਡਾ, 3 ਨਵੰਬਰ : ਪਰਾਲੀ ਪ੍ਰਬੰਧਨ ਤੇ ਇਸ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਆਧੁਨਿਕ ਮਸ਼ੀਨਰੀ ਦੀ ਕੋਈ ਘਾਟ ਨਹੀਂ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਪਿੰਡ ਕੋਟਬਖਤੂ ਤੇ ਆਸ-ਪਾਸ ਦੇ ਪਿੰਡਾਂ ਦੇ ਖੇਤਾਂ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਐਸਐਸਪੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਲਗਭਗ 250 ਬੇਲਰ ਅਤੇ 4000 ਦੇ ਕਰੀਬ ਸੁਪਰ ਸੀਡਰ ਹਨ, ਜਿਨ੍ਹਾਂ ਦੀ ਵਰਤੋਂ ਕਰਨ ਲਈ ਪ੍ਰਸ਼ਾਸਨ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਲਗਾਤਾਰ ਪ੍ਰੇਰਿਤ ਕਰ ਰਿਹਾ ਹੈ। ਸਿਵਲ ਪ੍ਰਸ਼ਾਸਨਿਕ ਅਤੇ ਪੁਲਿਸ ਵਿਭਾਗ ਦੇ ਠੋਸ ਉਪਰਾਲਿਆਂ ਸਦਕਾ ਬਠਿੰਡਾ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ 'ਚ ਵੱਡੀ ਗਿਰਾਵਟ ਆਈ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਲਗਭਗ 262 ਦੇ ਕਰੀਬ ਨੋਡਲ ਅਫਸਰ, 25 ਕਲਸਟਰ ਅਤੇ 96 ਸਪੈਸ਼ਲ ਸੁਪਰਵਾਈਜ਼ਰਾਂ ਤੋਂ ਇਲਾਵਾ 7 ਹਾਇਰ ਆਫੀਸਰਜ਼ ਦੀ...








