Friday, September 11
Shadow

National

ਵਿਕਟਰੀ ਰਨ – ਅੰਮ੍ਰਿਤਸਰ ਹਾਫ ਮੈਰਾਥਨ 2024

ਵਿਕਟਰੀ ਰਨ – ਅੰਮ੍ਰਿਤਸਰ ਹਾਫ ਮੈਰਾਥਨ 2024

National, Politics, Punjab
ਅੰਮ੍ਰਿਤਸਰ 5 ਨਵੰਬਰ 2024 -- ਭਾਰਤੀ ਫੌਜ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਦੇ ਸਹਿਯੋਗ ਨਾਲ ਵਿਜੇ ਦਿਵਸ 2024 ਮੌਕੇ 24 ਨਵੰਬਰ 2024 ਨੂੰ ਵਿਕਟਰੀ ਰਨ - ਅੰਮ੍ਰਿਤਸਰ ਹਾਫ ਮੈਰਾਥਨ ਦਾ ਆਯੋਜਨ ਕਰ ਰਹੀ ਹੈ। ਇਸ ਈਵੈਂਟ ਦਾ ਉਦੇਸ਼ ਸਿਵਲ ਪ੍ਰਸ਼ਾਸਨ ਅਤੇ ਸਮਾਜ ਨਾਲ ਫੌਜ ਦੇ ਸਬੰਧਾਂ ਨੂੰ ਮਜ਼ਬੂਤ ​​ਕਰਨਾ ਹੈ ਅਤੇ ਵਿਰਾਸਤੀ ਸ਼ਹਿਰ ਅੰਮ੍ਰਿਤਸਰ ਦੀ ਸੁਰੱਖਿਆ ਵਿੱਚ ਭਾਰਤੀ ਫੌਜ ਦੀ 1965 ਅਤੇ 1971 ਦੀ ਭਾਰਤ-ਪਾਕਿ ਜੰਗ ਵਿੱਚ  ਇਸਦੇ ਮਹੱਤਵਪੂਰਨ ਰੋਲ ਨੂੰ ਦਰਸਾਉਣਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰ ਨੇ ਦੱਸਿਆ ਕਿ ਭਾਰਤੀ ਫੌਜ ਵਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 24 ਨਵੰਬਰ ਨੂੰ 5 ਕਿਲੋਮੀਟਰ, 10 ਕਿਲੋਮੀਟਰ ਅਤੇ 21 ਕਿਲੋਮੀਟਰ ਮੈਰਾਥਨ ਦੀ ਦੌੜ ਕਰਵਾਈ ਜਾ ਰਹੀ ਹੈ। ਇਸਦੇ ਰਜਿਸਟਰੇਸ਼ਨ ਦੀ ਆਖਿਰੀ ਮਿਤੀ 18 ਨਵੰਬਰ 2024 ਹੈ। ਉਨਾਂ ਦੱਸਿਆ ਕਿ ਇਹ ਦੌੜ ਅੰਮ੍ਰਿਤਸਰ ਤੋਂ ਅਟਾਰੀ ਰੂਟ ਤੱਕ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਇਸਦੀ ਰਜਿਸਟ੍ਰੇਸ਼ਨ: https://www.townscript.com/e/victory-run-amritsar ਉਤੇ ਕੀਤੀ ਜਾ ਸਕਦੀ ਹੈ। ਇ...
ਸਾਰੇ ਪੋਲਿੰਗ ਬੂਥਾਂ ‘ਤੇ 9, 10, 23 ਅਤੇ 24 ਨਵੰਬਰ ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ

ਸਾਰੇ ਪੋਲਿੰਗ ਬੂਥਾਂ ‘ਤੇ 9, 10, 23 ਅਤੇ 24 ਨਵੰਬਰ ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ

National, Politics, Punjab
ਲੁਧਿਆਣਾ, 5 ਨਵੰਬਰ (000) ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 9, 10, 23 ਅਤੇ 24 ਨਵੰਬਰ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਤਾਂ ਜੋ ਵੋਟਰਾਂ ਦੀ ਯੋਗਤਾ ਮਿਤੀ 1 ਜਨਵਰੀ, 2025 ਨਾਲ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਲਈ ਦਾਅਵੇ ਅਤੇ ਇਤਰਾਜ਼ ਜਮ੍ਹਾਂ ਕਰਾਉਣ ਵਿੱਚ ਮਦਦ ਕੀਤੀ ਜਾ ਸਕੇ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਵੋਟਰ ਰਹਿ ਨਾ ਜਾਵੇ।  ਇਹ ਵਿਅਕਤੀਆਂ ਨੂੰ ਵੋਟਰ ਸ਼ਨਾਖਤੀ ਕਾਰਡਾਂ ਲਈ ਨਾਮ ਦਰਜ ਕਰਵਾਉਣ, ਨਿੱਜੀ ਵੇਰਵਿਆਂ ਵਿੱਚ ਸੁਧਾਰ ਕਰਨ ਅਤੇ ਵੋਟਰ ਸੂਚੀ ਵਿੱਚੋਂ ਨਾਮ ਜੋੜਨ ਜਾਂ ਮਿਟਾਉਣ ਵਿੱਚ ਵੀ ਮਦਦ ਕਰੇਗਾ। ਇਨ੍ਹਾਂ ਕੈਂਪਾਂ ਦੌਰਾਨ ਸਾਰੇ ਬੂਥ ਲੈਵਲ ਅਫ਼ਸਰ ਪੋਲਿੰਗ ਬੂਥਾਂ 'ਤੇ ਮੌਜੂਦ ਰਹਿਣਗੇ। ਸ੍ਰੀ ਜਤਿੰਦਰ ਜੋਰਵਾਲ ਨੇ ਕਿਹਾ ਕਿ ਵੋਟਰ ਵਜੋਂ ਰਜਿਸਟਰਡ ਹੋਣ, ਵੋਟਰ ਸੂਚੀ ਵਿੱਚੋਂ ਆਪਣਾ ਨਾਮ ਮਿਟਾਉਣ ਜਾਂ ਆਪਣਾ ਪਤਾ ਬਦਲਣ ਲਈ ਸਬੰਧਤ ਵਿਅਕਤੀ ਸਬੰਧਤ ਪੋਲਿੰਗ ਸਟੇਸ਼ਨ 'ਤੇ ਬੂਥ ਲੈਵਲ ਅਫਸਰ (ਬੀ.ਐਲ.ਓ) ਨਾਲ ਸੰਪਰਕ ਕਰਨ ਅਤ...
ਵਿਧਾਇਕ ਬੱਗਾ ਵਲੋਂ ਵਾਰਡ ਨੰਬਰ ਇੱਕ ‘ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ  ਉਦਘਾਟਨ

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ ਇੱਕ ‘ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

National, Politics, Punjab
ਲੁਧਿਆਣਾ, 05 ਨਵੰਬਰ (000) - ਇਲਾਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਸਥਾਨਕ ਵਾਰਡ ਨੰਬਰ 1 ਅਧੀਨ ਭਾਰਤੀ ਕਲੋਨੀ ਅਤੇ ਮੈਟਰੋ ਰੋਡ, ਨੇੜੇ ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਨਵੀਆਂ ਸੜਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ. ਇਸ ਮੌਕੇ ਵਿਧਾਇਕ ਬੱਗਾ ਨਾਲ ਸੀਨੀਅਰ 'ਆਪ' ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ। ਵਿਧਾਇਕ ਬੱਗਾ ਨੇ ਦੱਸਿਆ ਕਿ ਭਾਰਤੀ ਕਲੋਨੀ ਵਿਖੇ ਵੱਖ-ਵੱਖ ਸੜਕਾਂ ਦੇ ਨਿਰਮਾਣ ਕਾਰਜ਼ਾਂ 'ਤੇ ਕਰੀਬ 56 ਲੱਖ ਰੁਪਏ ਖਰਚ ਕੀਤੇ ਜਾਣਗੇ ਜਦਕਿ ਕਰੀਬ 38 ਲੱਖ ਰੁਪਏ ਦੀ ਲਾਗਤ ਨਾਲ ਮੈਟਰੋ ਰੋਡ, ਨੇੜੇ ਸੈਕਰਡ ਹਾਰਟ ਕਾਨਵੈਂਟ ਸਕੂਲ ਵਾਲੀਆਂ ਸੜਕਾਂ ਦਾ ਨਿਰਮਾਣ ਕਰਵਾਇਆ ਜਾਵੇਗਾ। ਵਿਧਾਇਕ ਬੱਗਾ ਨੇ ਦੱਸਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਤੋਂ ਬ...
ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾਵਾਂ ਦੀਆਂ ਦੁਕਾਨਾਂ/ਗੁਦਾਮਾਂ ਦੀ ਅਚਨਚੇਤ ਚੈਕਿੰਗ

ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾਵਾਂ ਦੀਆਂ ਦੁਕਾਨਾਂ/ਗੁਦਾਮਾਂ ਦੀ ਅਚਨਚੇਤ ਚੈਕਿੰਗ

National, Politics, Punjab
ਫਰੀਦਕੋਟ: 5 ਨਵੰਬਰ  2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ  ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਫਰੀਦਕੋਟ ਵਿੱਚ ਅੱਜ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਵੱਖ ਵੱਖ ਟੀਮਾਂ ਵੱਲੋਂ ਬਲਾਕ ਫ਼ਰੀਦਕੋਟ  ਦੇ ਖਾਦ ਵਿਕ੍ਰੇਤਾਵਾਂ ਦੇ ਕਾਰੋਬਾਰ ਨਾਲ ਸੰਬੰਧਤ ਦੁਕਾਨਾਂ ਅਤੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਜਿਸ ਦੀ ਅਗਵਾਈ ਖੇਤੀਬਾੜੀ ਅਫਸਰ ਫਰੀਦਕੋਟ ਡਾ. ਗੁਰਪ੍ਰੀਤ ਸਿੰਘ ਵੱਲੋਂ ਕੀਤੀ ਗਈ ਅਤੇ ਟੀਮ ਵਿੱਚ ਹੋਰਨਾਂ ਤੋਂ ਇਲਾਵਾ ਡਾ. ਰਮਨਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਡਾਕਟਰ ਜਤਿੰਦਰ ਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ ਇੰਫੋਰਸਮੈਂਟ ਸ਼ਾਮਿਲ ਸਨ।        ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਕਣਕ ਦੀ ਕਾਸਤ ਲਈ ਫਾਸਫੋਰਸ ਖੁਰਾਕੀ ਤੱਤ ਦੀ ਜ਼ਰੂਰਤ ਹੁੰਦੀ ਹੈ ਜਿਸ ਦੀ ਪੂਰਤੀ ਲਈ ਕਿਸਾਨਾਂ ਵੱਲੋਂ ਡੀ ਏ ਪੀ ਖਾਦ ਦੀ ਬਿਜਾਈ ਸਮੇਂ ਵਰਤੋਂ ਕੀਤੀ ਜਾਂਦੀ ਹੈ।ਉਨਾਂ ਦੱਸਿਆ ਕਿ ਡੀ ਏ ਪੀ ਖਾਦ ਦੇ ਬਦਲ ਵੱਜੋਂ ਕਿਸ...
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਪਿੰਡ ਘਰਾਂਗਣਾ ਵਿਖੇ ਪਰਾਲੀ ਨੂੰ ਲੱਗੀ ਅੱਗ ਬੁਝਾਈ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਪਿੰਡ ਘਰਾਂਗਣਾ ਵਿਖੇ ਪਰਾਲੀ ਨੂੰ ਲੱਗੀ ਅੱਗ ਬੁਝਾਈ

National, Politics, Punjab
ਮਾਨਸਾ, 5 ਨਵੰਬਰ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਅਤੇ ਐਸ.ਐਸ.ਪੀ ਸ਼੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ. ਵੱਲੋਂ ਪਿੰਡ ਘਰਾਂਗਣਾਂ ਵਿਖੇ ਕਿਸਾਨ ਵੱਲੋਂ ਪਰਾਲੀ ਨੂੰ ਲਗਾਈ ਗਈ ਅੱਗ ਨੂੰ ਖੇਤਾਂ ਵਿੱਚ ਜਾ ਕੇ ਬੁਝਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਡੀ.ਐਸ.ਪੀ. ਸ਼੍ਰੀ ਬੂਟਾ ਸਿੰਘ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਵੈਕਲਪਿਕ ਤਰੀਕਿਆਂ ਦੀ ਵਰਤੋਂ ਕਰਕੇ ਵਾਤਾਵਰਣ ਦੀ ਸੁਰੱਖਿਆ ਵਿਚ ਸਹਿਯੋਗ ਕਰਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਗ ਲੱਗਣ ਦੀਆਂ ਘਟਨਾਵਾਂ ’ਤੇ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਮੁਸਤੈਦ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਰਾਲੀ ਦੇ ਯੋਗ ਪ੍ਰਬੰਧਨ ਤੋਂ ਕਿਸਾਨਾਂ ਨੂੰ ਜਾਣੂ ਕਰਵਾਉਣ ਲਈ ਜਾਗਰੂਕਤਾ ਮੁਹਿੰਮ ਤਹਿਤ ਲਗਾਤਾਰ ਕੈਂ...
ਭਾਸ਼ਾ ਵਿਭਾਗ ਪੰਜਾਬ  ਵੱਲੋਂ ਪੰਜਾਬੀ ਮਹੀਨੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ”ਨਾਟਕ ਮੰਚਨ” ਦਾ ਆਯੋਜਨ ਮੀਰਾ ਨਰਸਿੰਗ ਕਾਲਜ ਅਬੋਹਰ  ਵਿਖੇ ਕੀਤਾ ਗਿਆ

ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਹੀਨੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ”ਨਾਟਕ ਮੰਚਨ” ਦਾ ਆਯੋਜਨ ਮੀਰਾ ਨਰਸਿੰਗ ਕਾਲਜ ਅਬੋਹਰ ਵਿਖੇ ਕੀਤਾ ਗਿਆ

National, Politics, Punjab
ਫਾਜਿਲਕਾ 5 ਨਵੰਬਰ ਮਾਣਯੋਗ  ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਸ. ਹਰਜੋਤ ਸਿੰਘ  ਬੈਂਸ ਉਚੇਰੀ  ਸਿੱਖਿਆ  ਤੇ ਭਾਸ਼ਾਵਾਂ ਮੰਤਰੀ  ਪੰਜਾਬ  ਸਰਕਾਰ ਦੀ ਰਹਿਨੁਮਾਈ ਵਿੱਚ ਅਤੇ ਡਾਇਰੈਕਟਰ  ਭਾਸ਼ਾ  ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ  ਸਿੰਘ ਜ਼ਫ਼ਰ ਦੀ  ਅਗਵਾਈ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ,ਫ਼ਾਜ਼ਿਲਕਾ ਵੱਲੋਂ ਪੰਜਾਬੀ ਮਹੀਨੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ''ਨਾਟਕ ਮੰਚਨ" ਦਾ ਆਯੋਜਨ ਕੀਤਾ ਗਿਆ। ਇਹ ਜ਼ਿਲ੍ਹਾ  ਪੱਧਰੀ ਆਯੋਜਨ ਮੀਰਾ ਨਰਸਿੰਗ ਕਾਲਜ ਅਬੋਹਰ ਵਿੱਚ ਕੀਤਾ ਗਿਆ। ਇਸ ਆਯੋਜਨ ਦੇ ਮੁੱਖ ਮਹਿਮਾਨ ਸ੍ਰੀ ਸੁਨੀਲ ਸਚਦੇਵਾ ਚੇਅਰਮੈਨ, ਜ਼ਿਲ੍ਹਾ ਯੋਜਨਾ ਬੋਰਡ ਫ਼ਾਜ਼ਿਲਕਾ  ਸਨ। ਪ੍ਰੋਗਰਾਮ ਦੀ ਪ੍ਰਧਾਨਗੀ ਡਾ ਜੀ.ਐੱਸ ਮਿੱਤਲ ਚੇਅਰਮੈੱਨ ਮੀਰਾ ਨਰਸਿੰਗ ਕਾਲਜ ਅਬੋਹਰ ਨੇ ਕੀਤੀ ਸ੍ਰੀ ਅਰੁਣ ਨਾਰੰਗ ਹਲਕਾ ਇੰਚਾਰਜ, ਆਪ ਅਬੋਹਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਇਸ ਨਾਟਕ ਮੰਚਣ ਦੇ  ਸਮਾਗਮ  ਦੀ ਸ਼ੁਰੂਆਤ ਜੋਤੀ ਜਗਾਉਣ  ਨਾਲ ਹੋਈ ਅਤੇ ਉਸ ਉਪਰਾਂਤ ਵਿਭਾਗੀ ਧੁਨੀ ਨਾਲ ਪ੍ਰੋਗਰਾਮ ਅੱਗੇ ਵਧਿਆ । ਜ਼ਿਲ੍ਹਾ  ਭਾਸ਼ਾ ਅਫ਼ਸਰ  ਭੁਪਿੰਦਰ ਉਤਰੇਜਾ ਨੇ ਇਸ ਸਾਰੇ ਪ੍ਰੋਗਰ...
ਐਸ.ਆਰ.ਐਸ. ਸਰਕਾਰੀ ਬਹੁਤਕਨੀਕੀ ਕਾਲਜ ਲੁਧਿਆਣਾ ਨੇ ਇੰਟਰ ਪੌਲੀਟੈਕਨਿਕ ਖੇਡਾਂ ਮੌਕੇ ਖੋ-ਖੋ ਤੇ ਟੇਬਲ ਟੈਨਿਸ ‘ਚ ਜਿੱਤਿਆ ਗੋਲਡ ਮੈਡਲ

ਐਸ.ਆਰ.ਐਸ. ਸਰਕਾਰੀ ਬਹੁਤਕਨੀਕੀ ਕਾਲਜ ਲੁਧਿਆਣਾ ਨੇ ਇੰਟਰ ਪੌਲੀਟੈਕਨਿਕ ਖੇਡਾਂ ਮੌਕੇ ਖੋ-ਖੋ ਤੇ ਟੇਬਲ ਟੈਨਿਸ ‘ਚ ਜਿੱਤਿਆ ਗੋਲਡ ਮੈਡਲ

National, Politics, Punjab
ਲੁਧਿਆਣਾ, 05 ਨਵੰਬਰ (000) - ਸਤਿਗੁਰੂ ਰਾਮ ਸਿੰਘ (ਐਸ.ਆਰ.ਐਸ.) ਸਰਕਾਰੀ ਬਹੁਤਕਨੀਕੀ ਕਾਲਜ, ਲੁਧਿਆਣਾ ਨੇ ਪੌਲੀਟੈਕਨਿਕ ਖੇਡਾਂ ਦੌਰਾਨ ਖੋ-ਖੋ ਤੇ ਟੇਬਲ ਟੈਨਿਸ ਵਿੱਚ ਗੋਲਡ ਮੈਡਲ ਜਿੱਤਿਆ। ਐਸ.ਆਰ.ਐਸ. ਸਰਕਾਰੀ ਬਹੁਤਕਨੀਕੀ ਕਾਲਜ, ਲੁਧਿਆਣਾ ਦੇ ਪ੍ਰਿੰਸੀਪਲ ਸ੍ਰੀ ਮਨੋਜ ਕੁਮਾਰ ਜਾਂਬਲਾ ਵੱਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਟੈਕਨੀਕਲ ਇੰਸਟੀਚਿਊਸ਼ਨ ਸਪੋਰਟਸ (ਪੀ.ਟੀ.ਆਈ.ਐਸ.) ਵੱਲੋ ਬੀਤੇ ਦਿਨੀ ਇੰਟਰ ਪੌਲੀਟੈਕਨਿਕ ਖੇਡਾਂ ਕਰਵਾਈਆਂ ਗਈਆਂ, ਜਿਸ ਵਿੱਚ ਪੰਜਾਬ ਰਾਜ ਦੇ ਸਰਕਾਰੀ ਅਤੇ ਪ੍ਰਾਈਵੇਟ ਬਹੁਤਕਨੀਕੀ ਕਾਲਜਾਂ ਦੀਆਂ ਟੀਮਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਸਥਾਨਕ ਰਿਸ਼ੀ ਨਗਰ, ਐਸ.ਆਰ.ਐਸ. ਸਰਕਾਰੀ ਬਹੁਤਕਨੀਕੀ ਕਾਲਜ ਲੁਧਿਆਣਾ ਵੱਲੋ ਖੋ-ਖੋ, ਟੇਬਲ ਟੈਨਿਸ, ਬੈਡਮਿੰਟਨ, ਹੈਡਂਬਾਲ ਅਤੇ ਵਾਲੀਵਾਲ ਖੇਡਾਂ ਲਈ ਹੋਰਨਾਂ ਸੰਸਥਾਵਾਂ ਵਿੱਚ ਸ਼ਮੂਲੀਅਤ ਕੀਤੀ। ਇਹਨਾਂ ਮੁਕਾਬਲਿਆਂ ਵਿੱਚ ਐਸ.ਆਰ.ਐਸ. ਸਰਕਾਰੀ ਬਹੁਤਕਨੀਕੀ ਕਾਲਜ ਲੁਧਿਆਣਾ ਦੀ ਖੋ-ਖੋ (ਲੜਕੇ) ਅਤੇ ਟੇਬਲ ਟੈਨਿਸ (ਲੜਕੀਆਂ) ਦੀ ਟੀਮ ਨੇ ਸੋਨੇ ਦਾ ਤਗਮਾ ਜਿੱਤ ਕੇ ਪਹਿਲਾ ਸਥਾਨ ਪ੍ਰਾਪਤ ਕਰਦਿਆਂ ਪੰਜਾਬ ...
ਕਿਸਾਨ ਦਵਿੰਦਰ  ਸਿੰਘ ਤੇ ਪ੍ਰੀਤਮ ਸਿੰਘ ਦੋਵੇਂ ਭਰਾ ਪਰਾਲੀ ਨੂੰ ਜਲਾਏ ਬਿਨ੍ਹਾਂ ਕਰ ਰਹੇ 60 ਏਕੜ ਦੀ ਖੇਤੀ

ਕਿਸਾਨ ਦਵਿੰਦਰ ਸਿੰਘ ਤੇ ਪ੍ਰੀਤਮ ਸਿੰਘ ਦੋਵੇਂ ਭਰਾ ਪਰਾਲੀ ਨੂੰ ਜਲਾਏ ਬਿਨ੍ਹਾਂ ਕਰ ਰਹੇ 60 ਏਕੜ ਦੀ ਖੇਤੀ

National, Politics, Punjab
ਧਰਮਕੋਟ 4 ਨਵੰਬਰ - ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੇ ਜਿੱਥੇ ਮਨੁੱਖੀ ਸਿਹਤ ਨੂੰ ਕਈ ਬਿਮਾਰੀਆਂ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ, ਉੱਥੇ ਹੀ ਇਸਦਾ ਮਾੜਾ ਪ੍ਰਭਾਵ ਵਾਤਾਵਰਨ ਅਤੇ ਖੇਤ ਦੀ ਮਿੱਟੀ ਉੱਪਰ ਵੀ ਪੈਂਦਾ ਹੈ। ਬਲਾਕ ਕੋਟ ਈਸੇ ਖਾਂ ਦੇ ਪਿੰਡ ਕਿਸ਼ਨਪੁਰਾ ਕਲਾਂ ਦੇ ਕਿਸਾਨ ਦਵਿੰਦਰ ਸਿੰਘ,  ਪ੍ਰੀਤਮ ਸਿੰਘ ਦੋਨੋਂ ਭਰਾ ਅਤੇ ਉਹਨਾਂ ਦਾ ਬੇਟਾ ਹਰਪ੍ਰੀਤ ਸਿੰਘ 2016 ਤੋਂ ਪਰਾਲੀ ਨੂੰ ਖੇਤ ਵਿਚ ਵਹਾਕੇ ਵਾਤਾਵਰਨ ਪੱਖੀ ਖੇਤੀਬਾੜੀ ਕਰ ਰਹੇ ਹਨ। ਉਹਨਾਂ ਵਲੋਂ ਆਪਣੇ ਖੇਤ ਵਿੱਚ ਆਲੂਆਂ ਦੀ ਬਿਜਾਈ ਕੀਤੀ ਜਾਂਦੀ ਹੈ। ਦੋਨੋਂ ਕਿਸਾਨ ਦਸਦੇ ਹਨ ਕਿ ਪਰਾਲੀ ਨੂੰ ਖੇਤ ਵਿੱਚ ਵਾਹੁਣ ਨਾਲ ਖਾਦ ਦੀ ਖਪਤ ਅੱਧੀ ਰਹੀ ਗਈ ਹੈ। ਉਹਨਾਂ ਦਾ ਕਹਿਣਾ ਹੈ ਕਿ ਉਹਨਾਂ ਨੇ ਵਾਤਾਵਰਨ ਦੀ ਸ਼ੁੱਧਤਾ ਦੀ ਅਹਿਮੀਅਤ ਨੂੰ ਸਮਝਦਿਆਂ ਸਾਲ 2016 ਤੋਂ  ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣੀ ਬਿਲਕੁਲ ਬੰਦ ਕਰ ਦਿੱਤੀ ਸੀ। ਉਸ ਤੋਂ ਬਾਅਦ ਹਰ ਸਾਲ ਉਹ ਝੋਨੇ ਦੀ ਕੰਬਾਈਨ ਨਾਲ ਕਟਾਈ ਕਰਨ ਮਗਰੋਂ ਖੁੱਲ੍ਹੀ ਪਈ ਪਰਾਲੀ ਅਤੇ ਖੜ੍ਹੇ ਕਰਚਿਆਂ ਵਿੱਚ ਮਲਚਰ ਮਾਰ ਕੇ ਆਲੂਆਂ ਅਤੇ ਕਣਕ ਦੀ ਬਿਜਾਈ ਕਰਦੇ ਹਨ।  ਉਹਨਾਂ ਦਾ ਕਹਿਣਾ ਹੈ ਕਿ ਖਾ...
ਸਪੀਕਰ ਸੰਧਵਾਂ ਨੇ ਕਿਸਾਨਾਂ ਨੂੰ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਕਰਨ ਦੀ ਕੀਤੀ ਅਪੀਲ

ਸਪੀਕਰ ਸੰਧਵਾਂ ਨੇ ਕਿਸਾਨਾਂ ਨੂੰ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਕਰਨ ਦੀ ਕੀਤੀ ਅਪੀਲ

National, Politics, Punjab
ਫਰੀਦਕੋਟ/ਕੋਟਕਪੂਰਾ, 4 ਨਵੰਬਰ ()-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਨੂੰ ਖਾਦਾਂ ਦੀ ਘੱਟ ਤੋਂ ਘੱਟ ਵਰਤੋਂ ਕਰਨ ਅਤੇ ਯੂਨੀਵਰਸਿਟੀ ਦੀ ਹਦਾਇਤਾਂ ਮੁਤਾਬਿਕ ਬਿਜਾਈ ਕਰਨ ਦੀ ਵੀ ਅਪੀਲ ਕੀਤੀ ਹੈ। ਇਸ ਸਬੰਧੀ ਵੀਡੀਓ ਸੰਦੇਸ਼ ਜਾਰੀ ਕਰਕੇ ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਇਲਾਕੇ ਸਮੇਤ ਪੰਜਾਬ ਭਰ ਦੇ ਕਿਸਾਨਾਂ ਨੂੰ ਖਾਦਾਂ ਦੀ ਵਰਤੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਕਰਨ ਦੀ ਅਪੀਲ ਕੀਤੀ ਹੈ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਦੀ ਸਿਫਾਰਿਸ਼ ਦੇ ਮੁਤਾਬਿਕ ਹੀ ਖਾਦਾਂ ਦੀ ਵਰਤੋਂ ਤੇ ਫਸਲਾਂ ਦੀ ਬਿਜਾਈ ਕਰਨੀ ਚਾਹੀਦੀ ਹੈ। ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਡੀ.ਏ.ਪੀ. ਖਾਦ ਦੀ ਉਪਲਬਧਾ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਦੀ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਖਾਦਾਂ ਦੀ ਬੇਲੋੜੀ ਵਰਤੋਂ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਣ ਦੀ ਬਜਾਏ ਘਟਦੀ ਹੈ। ਉਨ੍ਹਾਂ ਡੀ. ਏ. ਪੀ. ਦੀ ਵਰਤੋਂ ਵੀ ਮਾਹ...
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਗਲਾਡਾ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਗਲਾਡਾ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ

National, Politics, Punjab
ਲੁਧਿਆਣਾ, 04 ਨਵੰਬਰ (000) - ਪੰਜਾਬ ਸਰਕਾਰ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਸਥਾਨਕ ਗਲਾਡਾ ਦਫ਼ਤਰ ਵਿਖੇ ਆਪਣੀ ਪਲੇਠੀ ਫੇਰੀ ਦੌਰਾਨ ਗਲਾਡਾ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਮੁੱਖ ਪ੍ਰਸ਼ਾਸ਼ਕ, ਗਲਾਡਾ ਸ੍ਰੀ ਹਰਪ੍ਰੀਤ ਸਿੰਘ, ਆਈ.ਏ.ਐਸ., ਵਧੀਕ ਮੁੱਖ ਪ੍ਰਸ਼ਾਸ਼ਕ ਗਲਾਡਾ ਸ੍ਰੀ ਅਮਨ ਗੁਪਤਾ, ਪੀ.ਐਸ.ਐਸ., ਸ੍ਰੀ ਵਿਨੀਤ ਕੁਮਾਰ ਪੀ.ਸੀ.ਐਸ., ਮਿਲਖ ਅਫਸਰ, ਗਲਾਡਾ ਸਮੇਤ ਗਲਾਡਾ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ। ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਮੀਟਿੰਗ ਦੌਰਾਨ ਗਲਾਡਾ ਦੇ ਵੱਖ-ਵੱਖ ਕਾਰਜ਼ਾਂ ਦੀ ਸਮੀਖਿਆ ਕਰਦਿਆਂ  ਹਦਾਇਤ ਕੀਤੀ ਕਿ ਗਲਾਡਾ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ, ਇਮਾਨਦਾਰੀ ਅਤੇ ਸੱਚੀ ਨਿਸ਼ਠਾ ਨਾਲ ਕਰਨੀ ਚਾਹੀਦੀ ਹੈ। ਉਨ੍ਹਾਂ ਗਲਾਡਾ ਦੇ ਫੀਲਡ ਸਟਾਫ ਨੂੰ ਹਦਾਇਤ ਕੀਤੀ ਕਿ ਲੁਧਿਆਣਾ ਵਿਖੇ ਗਲਾਡਾ ਦੀ ਹਦੂਦ ਅੰਦਰ ਜੋ ਵੀ ਗੈਰ-ਕਾਨੂੰਨੀ ਉਸਾਰੀਆਂ ਅਤੇ ਗੈਰ ਕਾਨੂੰਨੀ ਕਲੋਨੀਆਂ ਦੀ ਉਸਾਰੀ ਹੋ ਰਹੀ ਹੈ, ਉਸ ਨੂੰ ਤੁਰੰਤ ਰੋਕਿਆ ਜਾਵੇ ਅਤੇ ਨਜਾਇਜ ਉਸਾਰੀਕਰਤਾ 'ਤੇ ਬਣਦੀ ਕਾਨੂੰਨੀ ਕਾ...