Friday, March 20
Shadow

National

ਖੇਤੀਬਾੜੀ ਵਿਭਾਗ ਵੱਲੋਂ 21,958 ਸੀ.ਆਰ.ਐਮ ਮਸ਼ੀਨਾਂ ਨੂੰ ਮਨਜ਼ੂਰੀ; ਕਿਸਾਨਾਂ ਨੇ 14 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ

ਖੇਤੀਬਾੜੀ ਵਿਭਾਗ ਵੱਲੋਂ 21,958 ਸੀ.ਆਰ.ਐਮ ਮਸ਼ੀਨਾਂ ਨੂੰ ਮਨਜ਼ੂਰੀ; ਕਿਸਾਨਾਂ ਨੇ 14 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ

National, Politics, Punjab
ਚੰਡੀਗੜ੍ਹ, 3 ਨਵੰਬਰ: ਫਸਲੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਸੂਬੇ ਭਰ ਦੇ ਕਿਸਾਨਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ਵਾਸਤੇ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸਬਸਿਡੀ ਵਾਲੀਆਂ 21,958 ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਸਾਲ ਹੁਣ ਤੱਕ ਕਿਸਾਨਾਂ ਵੱਲੋਂ 14,587 ਮਸ਼ੀਨਾਂ ਖਰੀਦੀਆਂ ਵੀ ਜਾ ਚੁੱਕੀਆਂ ਹਨ, ਜਿਸ ਨਾਲ ਸਾਲ 2018 ਤੋਂ ਹੁਣ ਤੱਕ ਕੁੱਲ 1.45 ਲੱਖ ਮਸ਼ੀਨਾਂ ਖਰੀਦੀਆਂ ਗਈਆਂ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਅੱਜ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੌਜੂਦਾ ਸਾਲ ਕਿਸਾਨਾਂ ਵੱਲੋਂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਵਿੱਚੋਂ ਸਭ ਤੋਂ ਵੱਧ ਸੁਪਰ ਸੀਡਰ ਮਸ਼ੀਨ ਦੇ 9,010 ਯੂਨਿਟ ਖਰੀਦੇ ਗਏ ਹਨ। ਇਸ ਤੋਂ ਬਾਅਦ ਜ਼ੀਰੋ ਟਿਲ ਡਰਿੱਲ (1,383), ਆਰ.ਐਮ.ਬੀ. ਪਲੌਅ (627), ਬੇਲਰ (595) ਅਤੇ ਰੇਕ (590) ਮਸ਼ੀਨਾਂ ਦੀ ਵਿਕਰੀ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਝੋਨੇ ਦੀ ਕਟਾਈ ਉਪਰੰਤ ਫਸਲੀ ਰਹਿੰਦ-ਖੂੰਹਦ ਦੇ ਪ੍ਰਭਾਵ...
ਜ਼ਿਲੇ ਦੀਆਂ ਮੰਡੀਆਂ ਵਿੱਚ ਪੁੱਜਾ 288923 ਮੀਟਰਕ ਟਨ ਝੋਨਾ ; 234780 ਦੀ ਹੋਈ ਖਰੀਦ

ਜ਼ਿਲੇ ਦੀਆਂ ਮੰਡੀਆਂ ਵਿੱਚ ਪੁੱਜਾ 288923 ਮੀਟਰਕ ਟਨ ਝੋਨਾ ; 234780 ਦੀ ਹੋਈ ਖਰੀਦ

National, Politics, Punjab
ਮਾਨਸਾ, 02 ਨਵੰਬਰ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦੋ-ਫਰੋਖ਼ਤ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 288923 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ  ਅਤੇ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 234780 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਖਰੀਦ ਕੀਤੇ ਝੋਨੇ ਦੀ ਨਿਰਧਾਰਿਤ ਸਮੇਂ ਅੰਦਰ ਲਿਫ਼ਟਿੰਗ ਵੀ ਯਕੀਨੀ ਬਣਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਖਰੀਦ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਮੰਡੀਆਂ ਵਿਚ ਪੀਣ ਵਾਲੇ ਸਾਫ਼ ਪਾਣੀ, ਸਾਫ਼-ਸਫ਼ਾਈ, ਅਤੇ ਬਾਰਦਾਨੇ ਦੀ ਉੁਚਿੱਤ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਵੱਲੋਂ ਲਿਆਂਦੀ ਫਸਲ ਦੀ ਖਰੀਦ ਬਦਲੇ ਉਨ੍ਹਾਂ ਨੂੰ ਕਰੀਬ 398 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਜਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਮਾਨਸਾ ਸ਼੍ਰੀ ਮਨਦੀਪ ...
ਝੋਨੇ ਦੀ ਪਰਾਲੀ ਹੁੰਦੀ ਪੌਸ਼ਟਿਕ ਤੱਤਾਂ ਨਾਲ ਭਰਪੂਰ-ਸੰਦੀਪ ਰਿਣਵਾਂ

ਝੋਨੇ ਦੀ ਪਰਾਲੀ ਹੁੰਦੀ ਪੌਸ਼ਟਿਕ ਤੱਤਾਂ ਨਾਲ ਭਰਪੂਰ-ਸੰਦੀਪ ਰਿਣਵਾਂ

National, Politics, Punjab
ਫਾਜ਼ਿਲਕਾ, 2 ਨਵੰਬਰ ਮੁੱਖ ਖੇਤੀਬਾੜੀ ਅਫ਼ਸਰ ਡਾ: ਸੰਦੀਪ ਰਿਣਵਾਂ ਨੇ ਕਿਸਾਨ ਵੀਰਾਂ ਨੂੰ ਅਪੀਲ  ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਿਜਾਏ ਖੇਤ ਵਿੱਚ ਵਾਹ ਕੇ ਜ਼ਮੀਨ ਦੀ ਸਿਹਤ ਸੁਧਾਰਨ ਦੇ ਨਾਲ ਨਾਲ ਹਵਾ ਦਾ ਪ੍ਰਦੂਸ਼ਣ ਘਟਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਬੋਝ ਨਹੀਂ ਸਗੋਂ ਮਿੱਟੀ ਦੀ ਸਿਹਤ ਸੁਧਾਰਨ ਲਈ ਪੌਸ਼ਟਿਕ ਤੱਤਾਂ ਦਾ ਖਜ਼ਾਨਾ ਹੈ ,ਜਿਸ ਨੂੰ ਅੱਗ ਲਗਾ ਕੇ ਸਾੜਣ ਦੀ ਬਜਾਏ ਖੇਤਾਂ ਵਿੱਚ ਸੰਭਾਲ ਕੇ ਕਣਕ ਜਾਂ ਹੋਰ ਫਸਲਾਂ ਦੀ ਬਿਜਾਈ ਕਰਨੀ ਚਾਹੀਦੀ ਹੈ। ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਫਸਲਾਂ ਦੀ ਬਿਜਾਈ ਕਰਨ ਨਾਲ ਪੈਦਾਵਾਰ ਵਿੱਚ ਵਾਧਾ ਹੁੰਦਾ ਹੈ ਤੇ ਮਿੱਟੀ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਬਹੁਤ ਹੀ ਹਾਨੀਕਾਰਕ ਗੈਸਾਂ  ਗੈਸਾਂ ਹੁੰਦੀਆਂ ਹਨ ਜੋ ਬਜ਼ੁਰਗਾਂ, ਗਰਭਵਤੀ ਔਰਤਾਂ ਅਤੇ ਬੱਚਿਆਂ ਦੀ ਸਿਹਤ ਲਈ ਬਹੁਤ ਘਾਤ ਸਿੱਧ ਹੁੰਦੀਆਂ ਹਨ । ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਖੇਤਾਂ ਦੀ ਮਿੱਟੀ ਦੀ ਸਿਹਤ ਤੇ ਬੁਰਾ ਪ੍ਰਭਾਵ ਪੈਂਦਾ ਹੈ ਉਥੇ ਵਾਤਾਵਰਣ ਵੀ ਪ੍ਰਦੂਸ਼ਿਤ ਹੁੰਦਾ ਹੈ।ਪਰਾਲੀ ...
ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੇ ਜ਼ਿਲ੍ਹਾ ਪ੍ਰਸਾਸ਼ਨ ਸਖਤ

ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੇ ਜ਼ਿਲ੍ਹਾ ਪ੍ਰਸਾਸ਼ਨ ਸਖਤ

National, Politics, Punjab
ਫ਼ਰੀਦਕੋਟ, 2 ਨਵੰਬਰ  2024 (  ) ਫ਼ਰੀਦਕੋਟ ਜਿਲ੍ਹੇ ਵਿੱਚ ਨੈਸ਼ਨਲ ਗਰੀਨ ਟ੍ਰਿਬਿਊਨਲ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ  ਜੰਗੀ ਪੱਧਰ ਤੇ ਕਾਰਜ ਕੀਤੇ ਜਾ ਰਹੇ ਹਨ ਤੇ ਟੀਮਾਂ ਲਗਾਤਾਰ ਦਿਨ ਵੇਲੇ ਪਿੰਡਾਂ ਦੇ ਵਿੱਚ ਰਹਿੰਦੀਆਂ ਹਨ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਨੇ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਟੀਮਾਂ ਤੋਂ ਇਲਾਵਾ ਉਹ ਖੁਦ ਤੇ ਐਸ.ਐਸ.ਪੀ ਡਾ. ਪ੍ਰੱਗਿਆ ਜੈਨ ਵਲੋਂ ਵੀ ਫੀਲਡ ਵਿੱਚ ਜਾ ਕੇ ਅੱਗ ਲੱਗਣ ਦੀਆਂ ਘਟਨਾਵਾਂ ਤੇ ਨਿਗਾਹ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੇ ਜਿਲ੍ਹੇ ਵਿੱਚ ਜਿੱਥੇ ਜਾਗਰੂਕਤਾ ਮੁਹਿੰਮ ਜੰਗੀ ਪੱਧਰ ਤੇ ਜਾਰੀ ਹੈ, ਉੱਥੇ ਹੀ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਕੇ ਉਨ੍ਹਾਂ ਦੇ ਚਾਲਾਨ ਕੱਟੇ ਜਾ ਰਹੇ ਹਨ ।  ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪੰਚਾਇਤ...
ਸਪੀਕਰ ਸੰਧਵਾਂ ਨੇ ਲੋਕਾਂ ਨੂੰ ਵਿਸ਼ਵਕਰਮਾ ਦਿਵਸ ਦੀਆਂ ਦਿੱਤੀਆਂ ਵਧਾਈਆਂ

ਸਪੀਕਰ ਸੰਧਵਾਂ ਨੇ ਲੋਕਾਂ ਨੂੰ ਵਿਸ਼ਵਕਰਮਾ ਦਿਵਸ ਦੀਆਂ ਦਿੱਤੀਆਂ ਵਧਾਈਆਂ

National, Politics, Punjab
ਫ਼ਰੀਦਕੋਟ 2 ਨਵੰਬਰ (  ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ਵਕਰਮਾ ਦਿਵਸ ਦੇ ਪਾਵਨ ਦਿਹਾੜੇ ਤੇ ਅੱਜ ਪਿੰਡ ਚਹਿਲ ਅਤੇ ਸਰਕੂਲਰ ਰੋਡ ਫਰੀਦਕੋਟ ਵਿਖੇ  ਸਮਾਗਮ ਵਿੱਚ ਸ਼ਿਰਕਤ ਕਰਕੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ਅਤੇ ਕਿਰਤੀ ਭਾਈਚਾਰੇ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਨੂੰ ਸੰਸਾਰ ਦਾ ਪਹਿਲਾ ਇੰਜੀਨੀਅਰ ਕਿਹਾ ਜਾਂਦਾ ਹੈ। ਭਗਵਾਨ ਵਿਸ਼ਵਕਰਮਾ ਵੱਲੋਂ ਕੀਤੀ ਗਈ ਰਚਨਾ ਨੇ ਭਾਰਤੀ ਦਸਤਕਾਰਾਂ, ਕਾਰੀਗਰਾਂ ਅਤੇ ਕਿਰਤੀ ,ਕਾਮਿਆਂ ਵਿੱਚ ਸੱਚੀ ਤੇ ਸੁੱਚੀ ਕਿਰਤ ਕਰਨ ਦੀ ਭਾਵਨਾ ਪੈਦਾ ਕੀਤੀ। ਬਾਬਾ ਵਿਸ਼ਵਕਰਮਾ ਦੀ ਹਥਿਆਰਾਂ, ਔਜ਼ਾਰਾਂ, ਮਸ਼ੀਨਾਂ ਆਦਿ ਦੀ ਬਣਤਰ ਕਲਾ ਵਿਚ ਵੱਡੀ ਦੇਣ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਬੁਨਿਆਦੀ ਢਾਂਚੇ ਨੂੰ ਮਜਬੂਰ ਕਰਨ ਵਿੱਚ ਕਿਰਤੀਆਂ ਦਾ ਅਹਿਮ ਯੋਗਦਾਨ ਹੈ। ਇਸ ਮੌਕੇ ਲਾਲ ਸਿੰਘ ਕਲਸੀ ਜਨਰਲ ਸਕੱਤਰ, ਪ੍ਰਧਾਨ ਮੱਘਰ ਸਿੰਘ,ਬਲਵਿੰਦਰ ਸਿੰਘ,  ਇੰਦਰਜੀਤ ਸਿੰਘ, ਹਰਿੰਦਰ ਸਿੰਘ, ਮਨਜੀਤ ਸਿੰਘ ਮੀਤਾ,  ਨਰਪਿੰਦਰ ਸਿੰਘ, ਨੇਕ ਸਿੰਘ, ਰਾਜਿੰਦਰ ਸਿੰਘ ਪੱਪੂ, ਜਗਤਾਰ ਸਿੰਘ ਖਾਲਸਾ,  ਸ਼ਮਸ਼ੇਰ ਸਿੰਘ, ਕਰਤਾਰ ਸਿੰਘ  ਅਤੇ ਸੁਖ...
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲੋਕਾਂ ਨੂੰ ਭਗਵਾਨ ਵਿਸ਼ਵਕਰਮਾ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲੋਕਾਂ ਨੂੰ ਭਗਵਾਨ ਵਿਸ਼ਵਕਰਮਾ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ

National, Politics, Punjab
ਲੁਧਿਆਣਾ/ਚੰਡੀਗੜ੍ਹ, 2 ਨਵੰਬਰ: ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਕਿਹਾ ਕਿ ਸਾਡੀ ਧਰਤੀ 'ਤੇ ਸ਼ਿਲਪਕਾਰੀ, ਆਰਕੀਟੈਕਚਰ ਅਤੇ ਇੰਜੀਨੀਅਰਿੰਗ ਦੀ ਸਿਰਜਣਾ ਦਾ ਸਿਹਰਾ ਭਗਵਾਨ ਵਿਸ਼ਵਕਰਮਾ ਜੀ ਨੂੰ ਜਾਂਦਾ ਹੈ। ਵਿਸ਼ਵਕਰਮਾ ਦਿਵਸ ਮਨਾਉਣ ਲਈ ਇੱਥੇ ਮਿਲਰ ਗੰਜ ਸਥਿਤ ਭਗਵਾਨ ਵਿਸ਼ਵਕਰਮਾ ਮੰਦਿਰ ਵਿਖੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸੌਂਦ ਨੇ ਕਿਹਾ ਕਿ ਵਿਸ਼ਵ-ਵਿਆਪੀ ਉਦਯੋਗਿਕ ਅਤੇ ਬੁਨਿਆਦੀ ਢਾਂਚੇ ਦਾ ਵਿਕਾਸ ਭਗਵਾਨ ਵਿਸ਼ਵਕਰਮਾ ਜੀ ਦੇ ਆਸ਼ੀਰਵਾਦ ਦਾ ਸਿੱਧਾ ਨਤੀਜਾ ਹੈ।  ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ, ਡੀ.ਸੀ ਸ੍ਰੀ ਜਤਿੰਦਰ ਜੋਰਵਾਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਦੇ ਨੌਜਵਾਨਾਂ ਲਈ ਹੁਨਰ ਵਿਕਾਸ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ, ਜਿਸ ਦਾ ਉਦੇਸ਼ ਉਨ੍ਹਾਂ ਨੂੰ ਭਗਵਾਨ ਵਿਸ਼ਵਕਰਮਾ ਦੇ ਸਿਧਾਂਤਾਂ ਅਤੇ ਸਿੱਖਿਆਵਾਂ ਅਨੁਸਾਰ ਮਾਣ ਅਤੇ ਸਵੈ-ਮਾਣ ਵਾਲਾ ਜੀਵਨ ਜੀਣ ਦੇ ਯੋਗ ...
ਡਿਪਟੀ ਕਮਿਸ਼ਨਰ ਨੇ ਡੀ.ਏ.ਪੀ. ਖਾਦ ਦੀ ਬਲੈਕ ਮਾਰਕੀਟ ਨੂੰ ਰੋਕਣ ਲਈ ਨਿਗਰਾਨ ਟੀਮਾਂ ਦਾ ਕੀਤਾ ਗਠਨ

ਡਿਪਟੀ ਕਮਿਸ਼ਨਰ ਨੇ ਡੀ.ਏ.ਪੀ. ਖਾਦ ਦੀ ਬਲੈਕ ਮਾਰਕੀਟ ਨੂੰ ਰੋਕਣ ਲਈ ਨਿਗਰਾਨ ਟੀਮਾਂ ਦਾ ਕੀਤਾ ਗਠਨ

National, Politics, Punjab
ਸ੍ਰੀ ਮੁਕਤਸਰ ਸਾਹਿਬ 2 ਨਵੰਬਰ :                                                            ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਡੀ.ਏ.ਪੀ.ਖਾਦ ਦੀ ਬਲੈਕ ਮਾਰਕੀਟ ਨੂੰ ਰੋਕਣ ਲਈ ਨਿਗਰਾਨ ਟੀਮਾਂ ਦਾ ਗਠਨ ਕਰ ਦਿੱਤਾ ਹੈ ਤਾਂ ਜੋ ਕੋਈ ਵੀ ਡੀਲਰ ਡੀ.ਏ.ਪੀ.ਖਾਦ ਦੀ ਨਿਰਧਾਰਿਤ ਕੀਤੀ ਕੀਮਤ 1350 ਰੁਪਏ ਤੋਂ ਵੱਧ ਕਿਸਾਨਾਂ ਤੋਂ ਵਸੂਲ ਨਾ ਕਰ ਸਕਣ।                                        ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਟੀਮਾਂ ਸ੍ਰੀ ਮੁਕਤਸਰ ਸਾਹਿਬ,ਬਰੀਵਾਲਾ, ਗਿੱਦੜਬਾਹਾ,ਦੋਦਾ,ਮਲੋਟ,ਲੰਬੀ ਅਤੇ ਕਿਲਿਆਂਵਾਲੀ ਮੰਡੀਆਂ  ਵਿੱਚ ਨਾਇਬ ਤਹਿਸੀਲਦਾਰਾਂ ਦੀ ਅਗਵਾਈ ਵਿੱਚ ਅਤੇ ਖੇਤੀਬਾੜੀ ਵਿਭਾਗ ਦੇ ਨੁਮਾਇੰਦਿਆਂ  ਨਾਲ ਡੀ.ਏ.ਪੀ. ਖਾਦ ਦੀ ਵਿਕਰੀ ਦੀ ਨਿਗਰਾਨੀ ਕਰਨਗੀਆਂ ਤਾਂ ਜੋ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।                                       ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਜੇਕਰ ਕੋਈ ਡੀਲਰ ਡੀ.ਏ.ਪੀ.ਖਾਦ ਦੀ ਨਿਰਧਾਰਿਤ ਕੀਤੀ ਕੀਮਤ ਤੋਂ ਵੱਧ ਰਕਮ ਵਸੂਲ ਪਾਇਆ ਜਾਂਦਾ ਹੈ ...
ਸੀ ਐਮ ਦੀ ਯੋਗਸ਼ਾਲਾ’ ਲੋਕਾਂ ਨੂੰ ਨਿਰੋਗ ਸਿਹਤ ਪ੍ਰਤੀ ਕਰ ਰਹੀ ਹੈ ਜਾਗਰੂਕ

ਸੀ ਐਮ ਦੀ ਯੋਗਸ਼ਾਲਾ’ ਲੋਕਾਂ ਨੂੰ ਨਿਰੋਗ ਸਿਹਤ ਪ੍ਰਤੀ ਕਰ ਰਹੀ ਹੈ ਜਾਗਰੂਕ

National, Politics, Punjab
 ਡੇਰਾਬੱਸੀ, 2 ਨਵੰਬਰ, 2024:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਸਿਹਤ ਨਿਰੋਗਤਾ ਪ੍ਰਤੀ ਜਾਗਰੂਕ ਕਰਨ ਲਈ ਆਰੰਭੇ ਗਏ ਯਤਨਾਂ ਤਹਿਤ ‘ਸੀ ਐਮ ਦੀ ਯੋਗਸ਼ਾਲਾ’ ਤਹਿਤ ਡੇਰਾੱਬਸੀ ’ਚ ਵਿਖੇ ਵੱਖ- ਵੱਖ ਥਾਵਾਂ ‘ਤੇ ਯੋਗਾ ਕਲਾਸਾਂ ਚਲਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਦਿੰਦਿਆਂ ਐਸ ਡੀ ਐਮ ਡੇਰਾਬੱਸੀ ਅਮਿਤ ਗੁਪਤਾ ਨੇ ਦੱਸਿਆ ਕਿ ਜ਼ੀਰਕਪੁਰ ਵਿਖੇ 49 ਅਤੇ ਡੇਰਾਬੱਸੀ ’ਚ 25 ਯੋਗਾ ਕਲਾਸਾਂ ‘ਸੀ ਐਮ ਦੀ ਯੋਗਸ਼ਾਲਾ’ ਤਹਿਤ ਆਮ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਯਤਨਸ਼ੀਲ ਹਨ। ਉਨ੍ਹਾਂ ਦੱਸਿਆ ਕਿ ਯੋਗਾ ਕਲਾਸਾਂ ਲਈ ਬਾਕਾਇਦਾ ਮਾਹਿਰ ਯੋਗਾ ਕੋਚ ਪੰਜਾਬ ਸਰਕਾਰ ਵੱਲੋਂ ਉਪਲਬਧ ਕਰਵਾਏ ਗਏ ਹਨ। ਕੇਵਲ ਇੱਕ ਫ਼ੋਨ ਕਾਲ ਦੇ ਜ਼ਰੀਏ ਕਿਸੇ ਵੀ ਨਵੀਂ ਥਾਂ ’ਤੇ 25 ਸਾਧਕਾਂ ਦਾ ਗਰੁੱਪ ਫ਼ੋਨ ਨੰ. 76694-00500 ’ਤੇ ਸੰਪਰਕ ਕਰਕੇ ਯੋਗਾ ਟ੍ਰੇਨਰ ਦੀਆਂ ਸੇਵਾਵਾਂ ਲੈ ਸਕਦਾ ਹੈ, ਜਿਸ ਲਈ ਪੰਜਾਬ ਸਰਕਾਰ ਵੱਲੋਂ ਕੋਈ ਫ਼ੀਸ ਨਹੀਂ ਲਈ ਜਾਂਦੀ। ਇਸ ਤੋਂ ਇਲਾਵਾ ਵੈੱਬਸਾਈਟ cmdiyogshala.punjab.gov.in 'ਤੇ ਜਾ ਕੇ ਵੀ ਜਾਣਕਾਰੀ ਲਈ ਜਾ ਸਕਦੀ ਹੈ। ‘ਸੀ ਐਮ ਦੀ ਯੋਗਸ਼ਾਲਾ’ ਤਹਿਤ ਡ...
ਜ਼ਿਲੇ ਦੀਆਂ ਮੰਡੀਆਂ ਵਿਚ 358155 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ-ਡਿਪਟੀ ਕਮਿਸ਼ਨਰ

ਜ਼ਿਲੇ ਦੀਆਂ ਮੰਡੀਆਂ ਵਿਚ 358155 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ-ਡਿਪਟੀ ਕਮਿਸ਼ਨਰ

National, Politics, Punjab
ਫ਼ਰੀਦਕੋਟ 2 ਨਵੰਬਰ,2024( ) ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ , ਲਿਫਟਿੰਗ ਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ 358155 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਅਤੇ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 312436 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦੇ ਕੰਮ ਵੀ ਤੇਜੀ ਲਿਆਂਦੀ ਗਈ ਹੈ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਖਰੀਦ ਪ੍ਰਕਿਰਿਆ  ਸੁਖਾਲੀ ਬਣਾਉਣ ਲਈ ਮੰਡੀਆਂ ਵਿਚ ਪੀਣ ਵਾਲੇ ਪਾਣੀ, ਸਾਫ਼-ਸਫ਼ਾਈ, ਛਾਂ, ਤਿਰਪਾਲ ਅਤੇ ਬਾਰਦਾਨੇ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਨਾਲ ਜਿੱਥੇ ਵਾਤਾਵਰਣ ਪ੍ਰਦੂਸਿ਼ਤ ਹੁੰਦਾ ਹੈ, ਉਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ।ਇਸ ਲਈ ਝੋਨੇ ਦੀ ਕਟਾਈ ਕਰਨ ਉਪਰੰਤ ਪਰਾਲੀ ਜਾਂ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਇ ਆਧੁਨਿਕ ਤਕਨੀਕਾਂ ਜਾਂ ਖੇਤੀ ਸੰਦਾਂ ਨਾਲ ਇਸਦਾ ਯੋਗ ਪ੍ਰਬੰਧਨ ਕਰਨ ਅਤੇ ਵਾਤਾਵਰਨ ਨੂ...
ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਪਰਿਵਾਰ ਸਮੇਤ ਸਕੂਲਾਂ ਵਿੱਚ ਦੀਵੇ ਜਗਾ ਕੇ ਲੋਕਾਂ ਨੂੰ ਸਿੱਖਿਆ ਰੂਪੀ ਜੋਤ ਜਗਾਉਣ ਦਾ ਸੱਦਾ ਦਿੱਤਾ

ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਪਰਿਵਾਰ ਸਮੇਤ ਸਕੂਲਾਂ ਵਿੱਚ ਦੀਵੇ ਜਗਾ ਕੇ ਲੋਕਾਂ ਨੂੰ ਸਿੱਖਿਆ ਰੂਪੀ ਜੋਤ ਜਗਾਉਣ ਦਾ ਸੱਦਾ ਦਿੱਤਾ

National, Politics, Punjab
ਜੰਡਿਆਲਾ ਗੁਰੂ, 2 ਨਵੰਬਰ -  ਹਰ ਸਾਲ ਦੀ ਤਰ੍ਹਾਂ  ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਦੀਵਾਲੀ ਮੌਕੇ ਸਰਕਾਰੀ ਸੀਨੀਅਰ ਸੈਕ: ਸਮਾਰਟ ਸਕੂਲ ਜੰਡਿਆਲਾ ਗੁਰੂ ਜਿੱਥੇ ਉਨ੍ਹਾਂ ਆਪਣੀ ਪੜ੍ਹਾਈ ਕੀਤੀ ਅਤੇ 17 ਸਾਲ ਪੜ੍ਹਾਇਆ ਵੀ ਹੈ, ਵਿਖੇ ਪਰਿਵਾਰ ਸਮੇਤ ਦੀਵਾ ਜਗਾਇਆ ਅਤੇ ਅਰਦਾਸ  ਕੀਤੀ ਕਿ ਇਹ ਵਿਦਿਆ ਦਾ ਮੰਦਿਰ ਇਸ ਤਰ੍ਹਾਂ ਹੀ ਸਭ ਦੀਆਂ ਜਿੰਦਗੀ ਵਿੱਚ ਰੌਸ਼ਨੀ ਕਰਦਾ ਰਹੇ।  ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਬੱਚਿਆਂ ਵਿੱਚ ਵਿਦਿਆ ਰੂਪੀ ਜੋਤ ਆਪਣੇ ਅੰਦਰ ਜਗਾਉਣ ਦੀ ਲੋੜ ਹੈ , ਤਾਂ ਹੀ ਸਾਡਾ ਸਮਾਜ ਤਰੱਕੀ ਕਰ ਸਕਦਾ ਹੈ। ਉਨ੍ਹਾਂ ਦੀਵਾਲੀ ਦੀ ਪੂਰਵ ਸੰਧਿਆ ਮੌਕੇ ਸਕੂਲ ਆਫ਼ ਅਮਿਨੇਂਸ, ਜੰਡਿਆਲਾ ਗੁਰੂ ਅਤੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ, ਜੰਡਿਆਲਾ ਗੁਰੂ ਵਿਖੇ ਵੀ ਵਿਦਿਅਰਥੀਆਂ ਅਤੇ ਸਟਾਫ ਨਾਲ ਸਕੂਲਾਂ ਵਿੱਚ ਦੀਪਮਾਲਾ ਕੀਤੀ।  ਉਨ੍ਹਾਂ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਏ ਜਾ ਰਹੇ ਸਕੂਲ ਆਫ ਐਮੀਨੈਂਸ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੇ ਗਵਾਹ ਬਣਨਗੇ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਕ੍ਰਾਂਤੀਕਾਰੀ ਫੈਸਲੇ ਨਾਲ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ...