Friday, September 11
Shadow

National

ਵਿਧਾਇਕਾ ਜੀਵਨਜੋਤ ਕੌਰ ਅਤੇ ਡਿਪਟੀ ਕਮਿਸ਼ਨਰ ਨੇ ਸਾਫ਼ ਸਫ਼ਾਈ ਦੇ ਪ੍ਰਬੰਧਾਂ ਨੂੰ ਲੈ ਕੇ ਵੱਲ੍ਹਾ ਮੰਡੀ ਦਾ ਕੀਤਾ ਦੌਰਾ

ਵਿਧਾਇਕਾ ਜੀਵਨਜੋਤ ਕੌਰ ਅਤੇ ਡਿਪਟੀ ਕਮਿਸ਼ਨਰ ਨੇ ਸਾਫ਼ ਸਫ਼ਾਈ ਦੇ ਪ੍ਰਬੰਧਾਂ ਨੂੰ ਲੈ ਕੇ ਵੱਲ੍ਹਾ ਮੰਡੀ ਦਾ ਕੀਤਾ ਦੌਰਾ

National, Politics, Punjab
ਅੰਮ੍ਰਿਤਸਰ 4 ਨਵੰਬਰ 2024 – ਅੱਜ ਹਲਕਾ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਅਤੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵਲੋਂ ਸਾਫ਼ ਸਫ਼ਾਈ ਦੇ ਪ੍ਰਬੰਧਾਂ ਨੂੰ ਲੈ ਕੇ ਵੱਲ੍ਹਾ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਦੇ ਨਾਲ ਜਿਲ੍ਹਾ ਮੰਡੀ ਅਫ਼ਸਰ ਸ: ਅਮਨਦੀਪ ਸਿੰਘ, ਨਗਰ ਨਿਗਮ ਦੇ ਸਿਹਤ ਅਫ਼ਸਰ ਡਾ. ਕਿਰਨ ਕੁਮਾਰ, ਤਹਿਸੀਲਦਾਰ ਡਾ. ਰਾਜਵਿੰਦਰ ਕੌਰ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਵਿਧਾਇਕਾ ਜੀਵਨਜੋਤ ਕੌਰ ਨੇ ਮੰਡੀ ਵਿਖੇ ਲੱਗੇ ਕੂੜੇ ਦੇ ਢੇਰ ਨੂੰ ਦੇਖ ਕੇ ਸਬੰਧਤ ਅਧਿਕਾਰੀਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਮੰਡੀ ਵਿੱਚ ਸਾਫ਼ ਸਫ਼ਾਈ ਦੇ ਪ੍ਰਬੰਧ ਯਕੀਨੀ ਬਣਾਏ ਜਾਣ। ਉਨਾਂ ਕਿਹਾ ਕਿ ਇਸ ਮੰਡੀ ਵਿੱਚ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਫੱਲ -ਸਬਜ਼ੀਆਂ ਵੇਚਣ ਅਤੇ ਖਰੀਦਣ ਲਈ ਆਉਂਦੇ ਹਨ ਅਤੇ ਇਥੇ ਲੱਗੇ ਕੂੜੇ ਦੇ ਢੇਰ ਦੇਖ ਕੇ ਸਰਕਾਰ ਨੂੰ ਜਿੰਮੇਵਾਰ ਠਹਿਰਾਉਂਦੇ ਹਨ। ਉਨਾਂ ਕਿਹਾ ਕਿ ਜਦਕਿ ਇਹ ਕੰਮ ਜਿਲ੍ਹਾ ਮੰਡੀ ਅਫ਼ਸਰ ਵਲੋਂ ਅਤੇ ਨਗਰ ਨਿਗਮ ਵਲੋਂ ਸਾਂਝੇ ਤੋਰ ਤੇ ਮਿਲ ਕੇ ਮੰਡੀ ਦੀ ਸਫ਼ਾਈ ਨੂੰ ਯਕੀਨੀ ਬਣਾਉਣਾ ਹੈ। ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਸ...
ਪੰਜਾਬ ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦ

National, Politics, Punjab
ਚੰਡੀਗੜ੍ਹ, 4 ਨਵੰਬਰ: ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਦੇ ਸੈਰ-ਸਪਾਟਾ ਖੇਤਰ ਨੂੰ ਕੌਮਾਂਤਰੀ ਪੱਧਰ ‘ਤੇ ਹੋਰ ਪ੍ਰਫੁੱਲਤ ਕਰਨ ਲਈ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ।  ਸੈਕਟਰ 38 ਵਿਖੇ ਪੰਜਾਬ ਹੈਰੀਟੇਜ ਅਤੇ ਟੂਰਿਜ਼ਮ ਪ੍ਰਮੋਸ਼ਨ ਬੋਰਡ ਦੇ ਦਫਤਰ ਵਿਖੇ ਸੈਰ ਸਪਾਟਾ ਤੇ ਸੱਭਿਆਚਾਰ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਸੌਂਦ ਨੇ ਨਿਰਦੇਸ਼ ਦਿੱਤੇ ਕਿ ਪੰਜਾਬ ਵਿਚ ਸੈਰ-ਸਪਾਟੇ ਦੇ ਖੇਤਰ ਵਿੱਚ ਅਸੀਮ ਸੰਭਾਵਨਾਂਵਾਂ ਹਨ ਅਤੇ ਧਾਰਮਿਕ ਖੇਤਰ ਦੇ ਨਾਲ-ਨਾਲ ਹੋਰਨਾਂ ਖੇਤਰਾਂ ਵਿੱਚ ਵੀ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੀ ਨੀਤੀ ਜਲਦ ਤਿਆਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਵਿਲੇਜ਼ ਟੂਰਿਜ਼ਮ’ ਨੂੰ ਹੋਰ ਜ਼ਿਆਦਾ ਵਧਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਲੱਗਣ ਵਾਲੇ ਮੇਲਿਆਂ ਅਤੇ ਤਿਉਹਾਰਾਂ ਮੌਕੇ ਵੀ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਖਾਸ ਯਤਨ ਕੀਤੇ ਜਾ ਸਕਦੇ ਹਨ। ਸੌਂਦ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਦੀ ਜ਼ਿੰਦਗੀ ਦਾ ਤਜ਼ਰਬਾ ਲੈਣ ਵਾਲਿਆਂ ਲਈ ‘ਬੈੱਡ ਐ...
ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ 4 ਹਲਕਿਆਂ ਲਈ ਜ਼ਿਮਨੀ ਚੋਣ ਦੀ ਤਾਰੀਖ ਬਦਲੀ: ਸਿਬਿਨ ਸੀ

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ 4 ਹਲਕਿਆਂ ਲਈ ਜ਼ਿਮਨੀ ਚੋਣ ਦੀ ਤਾਰੀਖ ਬਦਲੀ: ਸਿਬਿਨ ਸੀ

National, Politics, Punjab
ਚੰਡੀਗੜ੍ਹ, 4 ਨਵੰਬਰ: ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਦੇ 4 ਹਲਕਿਆਂ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ.) 84- ਗਿੱਦੜਬਾਹਾ ਅਤੇ 103- ਬਰਨਾਲਾ ਲਈ ਜ਼ਿਮਨੀ ਚੋਣਾਂ ਦੀ ਮਿਤੀ 13 ਨਵੰਬਰ, 2024 (ਬੁੱਧਵਾਰ) ਤੋਂ ਬਦਲ ਕੇ 20 ਨਵੰਬਰ, 2024 (ਬੁੱਧਵਾਰ) ਕਰ ਦਿੱਤੀ ਹੈ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਨੇ ਇੱਕ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੱਤੀ ਹੈ ਕਿ 13 ਨਵੰਬਰ, 2024 ਨੂੰ ਵੱਡੇ ਪੱਧਰ ’ਤੇ ਸਮਾਜਿਕ, ਸੱਭਿਆਚਾਰਕ ਅਤੇ ਧਾਰਮਿਕ ਰੁਝੇਵਿਆਂ ਦੇ ਮੱਦੇਨਜ਼ਰ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਅਸੁਵਿਧਾ ਹੋਣ ਦੀ ਸੰਭਾਵਨਾ ਹੈ ਅਤੇ ਲੌਜਿਸਟਿਕ ਸਬੰਧੀ ਵੱਖ-ਵੱਖ ਮਸਲੇ ਵੀ ਹੋ ਸਕਦੇ ਹਨ, ਜਿਸ ਨਾਲ ਚੋਣਾਂ ਦੌਰਾਨ ਵੋਟਰਾਂ ਦੀ ਸ਼ਮੂਲੀਅਤ ਘੱਟ ਸਕਦੀ ਹੈ।  ਇਸ ਲਈ ਕਮਿਸ਼ਨ ਨੇ ਇਨ੍ਹਾਂ ਕਾਰਨਾਂ ਅਤੇ ਸੰਭਾਵਨਾਵਾਂ ਨੂੰ ਵਿਚਾਰਦਿਆਂ ਜ਼ਿਮਨੀ ਚੋਣ ਦੀ ਤਾਰੀਖ 13.11.2024 (ਬੁੱਧਵਾਰ) ਤੋਂ ਬਦਲ ਕੇ 20.11.2024 (ਬੁੱਧਵਾਰ) ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਉਪਰੋ...
ਹਰਜੋਤ ਸਿੰਘ ਬੈਂਸ ਕਰਨਗੇ ਪੰਜਾਬੀ ਮਾਂਹ ਦੇ ਸਮਾਗਮਾਂ ਦੀ ਸ਼ੁਰੂਆਤ

ਹਰਜੋਤ ਸਿੰਘ ਬੈਂਸ ਕਰਨਗੇ ਪੰਜਾਬੀ ਮਾਂਹ ਦੇ ਸਮਾਗਮਾਂ ਦੀ ਸ਼ੁਰੂਆਤ

National, Politics, Punjab
ਪਟਿਆਲਾ, 4 ਨਵੰਬਰ: ਭਾਸ਼ਾ ਵਿਭਾਗ ਪੰਜਾਬ ਵੱਲੋਂ  ਪੰਜਾਬੀ ਮਾਹ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਦੀ ਸ਼ੁਰੂਆਤ ਅੱਜ ਪਟਿਆਲਾ ਵਿਖੇ ਹੋਵੇਗੀ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਭਾਸ਼ਾ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਸ਼ਾਮਲ ਹੋਣਗੇ। ਸਮਾਗਮ ਦੀ ਪ੍ਰਧਾਨਗੀ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਕਰਨਗੇ| ਇਹ ਸਮਾਗਮ ਭਾਸ਼ਾ ਵਿਭਾਗ ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਵਿਖੇ  ਹੋਵੇਗਾ। ਇਸ ਮੌਕੇ  ਪੰਜਾਬੀ ਭਾਸ਼ਾ ਦੇ 2022,23 ਤੇ 24 ਨਾਲ ਸਬੰਧਤ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰ ਵੀ ਦਿੱਤੇ ਜਾਣਗੇ ਅਤੇ ਇਸ ਮੌਕੇ ਸੱਭਿਆਚਾਰਕ ਪੇਸ਼ਕਾਰੀਆਂ ਵੀ ਹੋਣਗੀਆਂ। ਭਾਸ਼ਾ ਮਾਹ ਦੌਰਾਨ ਰਾਜ ਭਰ ’ਚ ਪੰਜਾਬੀ ਭਾਸ਼ਾ ਬਾਰੇ ਗੋਸ਼ਟੀਆਂ, ਰੂਬੁਰੂ, ਸੈਮੀਨਾਰ, ਕਵੀ ਦਰਬਾਰ, ਨਾਟਕ, ਲੋਕ ਨਾਚ ਤੇ ਸੰਗੀਤਕ ਪੇਸ਼ਕਾਰੀਆਂ ਕਰਵਾਈਆਂ ਜਾਣਗੀਆਂ। ਸਮੁੱਚੇ ਸਮਾਗਮਾਂ ਦੌਰਾਨ ਵਿਭਾਗੀ ਪੁਸਤਕਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਸਾਲ 2021 ਲਈ ਐਲਾਨੇ ਗਏ ਪੁਰਸਕਾਰਾਂ ਵਿੱਚ ਬਲਦੇਵ ਸਿੰਘ ਨੂੰ ਸੂਰਜ ਕਦੇ ਨਹੀਂ ਮਰਦਾ ਲਈ ਨਾਨਕ ਸਿੰਘ ਪੁਰਸਕਾਰ (ਨਾਵਲ) ਦਿੱਤਾ ਜਾਵੇਗਾ । ਇਸੇ ਤਰ੍ਹਾਂ...
ਬੱਚਿਆਂ ਦੀ ਕਰਵਾਈ ਸਪੋਰਟਸ ਮੀਟ

ਬੱਚਿਆਂ ਦੀ ਕਰਵਾਈ ਸਪੋਰਟਸ ਮੀਟ

National, Politics, Punjab
ਬਠਿੰਡਾ, 4 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਰਵਨੀਤ ਕੋਰ ਸਿੱਧੂ ਨੇ ਦੱਸਿਆ ਕਿ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ ਤਹਿਤ ਰਜਿਸਟਰਡ ਸਰਕਾਰੀ ਅਤੇ ਗੈਰ ਸਰਕਾਰੀ ਹੋਮਾ ’ਚ ਰਹਿ ਰਹੇ ਬੱਚਿਆਂ ਦੀ ਸਾਲ-2024 ਦੀ ਸਪੋਰਟਸ ਮੀਟ ਸਪੋਰਟਸ ਸਕੂਲ ਘੁੱਦਾ ਵਿਖੇ ਕਰਵਾਈ ਗਈ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਦੱਸਿਆ ਕਿ ਇਸ ਸਪੋਰਟਸ ਮੀਟ ’ਚ ਵੱਖ-ਵੱਖ ਖੇਡਾਂ ਜਿਵੇਂ ਕਿ 100 ਮੀਟਰ ਦੌੜ, ਲੋਂਗ ਜੰਪ, ਹਾਈ ਜੰਪ, ਰੱਸਾ-ਕਸੀ ਅਤੇ ਬੈਡਮੀਂਟਨ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਖੇਡਾਂ ਨੂੰ ਕਰਵਾਉਣ ਲਈ ਸਿੱਖਿਆ ਵਿਭਾਗ ਦੇ 11 ਡੀ.ਪੀ.ਈ ਅਧਿਆਪਕਾਂ ਦੀ ਡਿਊਟੀ ਲਗਾਈ ਗਈ। ਜਿਨ੍ਹਾਂ ਨੇ ਬੱਚਿਆਂ ਦੀ ਹੌਸਲਾ-ਅਫਜਾਈ ਕਰਦਿਆਂ ਉਨ੍ਹਾਂ ਨੂੰ ਖੇਡਾਂ ਖੇਡਣ ਦੇ ਨਿਯਮਾਂ ਤੇ ਜ਼ਰੂਰੀ ਨੁਕਤਿਆਂ ਬਾਰੇ ਵੀ ਜਾਣੂ ਕਰਵਾਇਆ। ਬੱਚਿਆਂ ਵੱਲੋਂ ਇਨ੍ਹਾਂ ਖੇਡਾਂ ਵਿੱਚ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ ਗਿਆ। ਇਸ ਮੌਕੇ ਸ਼੍ਰੀ ਜਸਬੀਰ ਸਿੰਘ, ਸ਼੍ਰੀ ਚੇਤਨ ਸ਼ਰਮਾ, ਸ਼੍ਰੀ ਸੁਖਵੀਰ ਸਿੰਘ ਤੋਂ ਇਲਾਵਾ ਚਿਲਡਰਨ ਹੋਮ ਅਤੇ ਸ਼੍...
ਵਿੱਤੀ ਸਹਾਇਤਾ ਦੇਣ ਲਈ ਪੇਂਡੂ ਯੁਵਕ ਕਲੱਬਾਂ ਕੋਲੋਂ 15 ਨਵੰਬਰ ਤੱਕ ਗਤੀਵਿਧੀਆਂ ਦੀਆਂ ਫਾਈਲਾਂ ਦੀ ਮੰਗ

ਵਿੱਤੀ ਸਹਾਇਤਾ ਦੇਣ ਲਈ ਪੇਂਡੂ ਯੁਵਕ ਕਲੱਬਾਂ ਕੋਲੋਂ 15 ਨਵੰਬਰ ਤੱਕ ਗਤੀਵਿਧੀਆਂ ਦੀਆਂ ਫਾਈਲਾਂ ਦੀ ਮੰਗ

National, Politics, Punjab
ਮੋਗਾ, 4 ਨਵੰਬਰ, ਪੰਜਾਬ ਸਰਕਾਰ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਡ ਯੁਵਕ ਕਲੱਬਾਂ ਨੂੰ ਉਨ੍ਹਾਂ ਵੱਲੋਂ ਪਿਛਲੇ 2 ਸਾਲਾਂ ਤੋਂ ਆਪਣੇ ਪਿੰਡਾਂ ਵਿੱਚ ਪਿੰਡ ਦੀ ਭਲਾਈ, ਯੁਵਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੂਨਦਾਨ, ਪਿੰਡ ਵਿੱਚ ਪੌਦੇ ਲਗਾਉਣ, ਮੈਡੀਕਲ ਕੈਂਪ, ਸਮਾਜ ਸੇਵਾ ਸਬੰਧੀ ਕੀਤੀਆਂ ਗਈਆਂ ਗਤੀਵਿਧੀਆਂ ਦੇ ਆਧਾਰ ਤੇ ਵਿੱਤੀ ਸਹਾਇਤਾ ਦੇਣ ਲਈ ਜ਼ਿਲ੍ਹੇ ਭਰ ਵਿੱਚੋਂ ਗਤੀਵਿਧੀਆਂ ਦੀਆਂ ਫਾਈਲਾਂ ਦੀ ਮੰਗ 15 ਨਵੰਬਰ 2024 ਤੱਕ ਕੀਤੀ ਗਈ ਹੈ। ਯੁਵਕ ਕਲੱਬਾਂ ਵੱਲੋਂ ਇਹ ਫਾਈਲਾਂ ਦਫਤਰ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਇਨਡੋਰ ਸਪੋਰਟਸ ਸਟੇਡੀਅਮ, ਨੇੜੇ ਪੀ.ਡਬਲਿਊ.ਡੀ. ਰੈਸਟ ਹਾਊਸ, ਜੀ.ਟੀ. ਰੋਡ ਮੋਗਾ ਵਿਖੇ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ। ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਯੁਵਕ ਕਲੱਬਾਂ ਵੱਲੋਂ ਆਪਣੀਆਂ ਫਾਈਲਾਂ ਵਿੱਚ ਰਿਪੋਰਟ ਦੇ ਨਾਲ ਕਲੱਬਾਂ ਵੱਲੋਂ ਕੀਤੀਆਂ ਗਈਆਂ ਗਤੀਵਿਧੀਆਂ ਦੀਆਂ ਰਿਪੋਰਟਾਂ ਸਮੇਤ ਫੋਟੋਗ੍ਰਾਫਸ ਨੱਥੀ ਕੀਤੀਆਂ ਜਾਣ ਤਾਂ ਜ਼ੋ ਜ਼ਿਲ੍ਹੇ ਭਰ ਵਿੱਚੋਂ ਵਧੀਆ ਕਾਰਗੁਜ਼ਾਰੀ ਕਰਨ ਵਾਲੀਆਂ ਕਲੱਬ...
ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ  ਲਿਫਟਿੰਗ ਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ- ਡਿਪਟੀ ਕਮਿਸ਼ਨਰ

ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ ਲਿਫਟਿੰਗ ਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ- ਡਿਪਟੀ ਕਮਿਸ਼ਨਰ

National, Politics, Punjab
ਫ਼ਰੀਦਕੋਟ 4  ਨਵੰਬਰ,2024( ) ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ  ਲਿਫਟਿੰਗ ਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ 397680 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਅਤੇ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 355703 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦੇ ਕੰਮ ਵੀ ਤੇਜੀ ਲਿਆਂਦੀ ਗਈ ਹੈ ।  ਉਨ੍ਹਾਂ ਦੱਸਿਆ ਕਿ ਕਿਸਾਨਾਂ ਵੱਲੋਂ ਲਿਆਂਦੀ ਫਸਲ ਦੀ ਖਰੀਦ ਬਦਲੇ ਉਨ੍ਹਾਂ ਨੂੰ ਕਰੀਬ 658 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਨਾਲ ਜਿੱਥੇ ਵਾਤਾਵਰਣ ਪ੍ਰਦੂਸਿ਼ਤ ਹੁੰਦਾ ਹੈ, ਉਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ। ਇਸ ਲਈ ਝੋਨੇ ਦੀ ਕਟਾਈ ਕਰਨ ਉਪਰੰਤ ਪਰਾਲੀ ਜਾਂ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਇ ਆਧੁਨਿਕ ਤਕਨੀਕਾਂ ਜਾਂ ਖੇਤੀ ਸੰਦਾਂ ਨਾਲ ਇਸਦਾ ਯੋਗ ਪ੍ਰਬੰਧਨ ਕਰਨ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਵਿੱਚ ਆਪਣਾ ਯੋਗਦਾਨ...
ਡੇਂਗੂ ਬੁਖ਼ਾਰ ਹੋਣ ’ਤੇ ਤਰਲ ਪਦਾਰਥਾਂ ਦਾ ਵੱਧ ਤੋਂ ਵੱਧ ਸੇਵਨ ਕੀਤਾ ਜਾਵੇ : ਸਿਵਲ ਸਰਜਨ

ਡੇਂਗੂ ਬੁਖ਼ਾਰ ਹੋਣ ’ਤੇ ਤਰਲ ਪਦਾਰਥਾਂ ਦਾ ਵੱਧ ਤੋਂ ਵੱਧ ਸੇਵਨ ਕੀਤਾ ਜਾਵੇ : ਸਿਵਲ ਸਰਜਨ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ,  4 ਨਵੰਬਰ : ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਅ ਲਈ ਇਕ ਵਾਰ ਫਿਰ ਅਪੀਲ ਕੀਤੀ ਹੈ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਅਤੇ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਨੇ ਆਖਿਆ ਕਿ ਅੱਜਕਲ ਡੇਂਗੂ ਬੁਖ਼ਾਰ ਦਾ ਮੌਸਮ ਚੱਲ ਰਿਹਾ ਹੈ, ਜਿਸ ਕਾਰਨ ਸਾਰਿਆਂ ਨੂੰ ਵਧੇਰੇ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਘਰਾਂ ਵਿਚ ਮੱਛਰ ਰੋਕਥਾਮ ਦੇ ਉਪਾਅ ਕੀਤੇ ਜਾਣ ਅਤੇ ਪੂਰਾ ਸਰੀਰ ਢਕਣ ਵਾਲੇ ਕੱਪੜੇ ਪਾਏ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਜੇ ਕਿਸੇ ਕਾਰਨ ਡੇਂਗੂ ਬੁਖ਼ਾਰ ਹੋ ਜਾਂਦਾ ਹੈ ਤਾਂ ਘਬਰਾਉਣ ਦੀ ਲੋੜ ਨਹੀਂ। ਮਰੀਜ਼ ਨੂੰ ਨੇੜਲੀ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ ਜਿਥੇ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਸਿਹਤ ਅਧਿਕਾਰੀਆਂ ਨੇ ਦਸਿਆ ਕਿ ਆਮ ਤੌਰ ’ਤੇ ਹਰ ਕਿਸਮ ਦੇ ਬੁਖ਼ਾਰ ਦੌਰਾਨ ਸਰੀਰ ਵਿਚਲੇ ਬਲੱਡ ਪਲੇਟਲੈੱਟਸ ਘੱਟ ਜਾਂਦੇ ਹਨ। ਬੱਕਰੀ ਦਾ ਦੁੱਧ, ਕੀਵੀ ਫਲ ਜਾਂ ਨਾਰੀਅਲ ਦਾ ਪਾਣੀ ਵਿਸ਼ੇਸ਼ ਤੌਰ ’ਤੇ ਪਲੇਟਲੈੱਟਸ ਵਧਾਉਣ ਵਿਚ ਸਹਾਈ ਨਹੀਂ ਹੁੰਦੇ। ਮਰੀਜ਼ ਕਿਸੇ ਵੀ ਤਰ੍ਹਾਂ ਦੇ ਤਰਲ ਪਦਾਰਥਾਂ ਜਿਵੇਂ ਪਾਣੀ, ਜੂਸ, ਨਿ...
ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਦੇ ਪ੍ਰਸ਼ਾਸਨਕ, ਪੁਲਿਸ ਤੇ ਮਿਉਂਸਪਲ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਦੇ ਪ੍ਰਸ਼ਾਸਨਕ, ਪੁਲਿਸ ਤੇ ਮਿਉਂਸਪਲ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

National, Politics, Punjab
ਡੇਰਾਬੱਸੀ/ਐਸ.ਏ.ਐਸ ਨਗਰ, 04 ਨਵੰਬਰ, 2024: ਹਲਕਾ ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਡੇਰਾਬਸੀ ਵਿਖੇ ਉਪ ਮੰਡਲ ਮੈਜਿਸਟ੍ਰੇਟ, ਅਮਿਤ ਗੁਪਤਾ ਦੀ ਮੌਜੂਦਗੀ ਵਿੱਚ ਹਲਕੇ ਦੀ ਮਿਉਂਸਪਲ ਕਮੇਟੀ ਦੇ ਅਧਿਕਾਰੀਆਂ, ਡੀ.ਐਸ.ਪੀ. ਡੇਰਾਬੱਸੀ ਅਤੇ ਜ਼ੀਰਕਪੁਰ ਨਾਲ ਸ਼ਹਿਰ ਵਿਖੇ ਚਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਕਾਨੂੰਨ-ਵਿਵਸਥਾ ਸਬੰਧੀ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਚਲ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਸਬੰਧਤ ਅਧਿਕਾਰੀਆਂ ਨੂੰ ਹਰ ਕਾਰਜ ਮਿਥੇ ਸਮੇਂ ਵਿੱਚ ਪੂਰਾ ਕਰਨ ਦੀ ਹਦਾਇਤ ਕੀਤੀ। ਹਲਕਾ ਵਿਧਾਇਕ ਨੇ ਕਿਹਾ ਕਿ ਉਹ ਹਲਕੇ ਵਿੱਚ ਸ਼ਹਿਰਾਂ ਦੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤ ਦੇਣ ਅਤੇ ਸ਼ਹਿਰ ਨੂੰ ਹੋਰ ਸੁੰਦਰ ਬਣਾਉਣ ਲਈ ਉਪਰਾਲੇ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਕਾਸ ਕਾਰਜਾਂ ਦੇ ਵਿੱਚ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ ਅਤੇ ਸ਼ੁਰੂ ਕਰਵਾਏ ਗਏ ਕੰਮਾਂ ਨੂੰ ਸਮੇਂ ਸਿਰ ਪੂਰ...
ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ 926.60 ਕਰੋੜ ਰੁਪਏ ਦੀ ਕੀਤੀ ਅਦਾਇਗੀ : ਡਿਪਟੀ ਕਮਿਸ਼ਨਰ

ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ 926.60 ਕਰੋੜ ਰੁਪਏ ਦੀ ਕੀਤੀ ਅਦਾਇਗੀ : ਡਿਪਟੀ ਕਮਿਸ਼ਨਰ

National, Politics, Punjab
ਬਠਿੰਡਾ, 4 ਨਵੰਬਰ : ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ 3 ਨਵੰਬਰ ਤੱਕ 926.60 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਫੂਡ ਸਪਲਾਈ ਵਿਭਾਗ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਜ਼ਿਲ੍ਹੇ ਅੰਦਰ ਪਰਾਲੀ ਪ੍ਰਬੰਧਨ, ਝੋਨੇ ਦੀ ਖ਼ਰੀਦ ਅਤੇ ਲਿਫਟਿੰਗ ਸਬੰਧੀ ਹੁਣ ਤੱਕ ਕੀਤੇ ਕਾਰਜਾਂ ਦੀ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਖਰੀਦ ਕੀਤੇ ਗਏ ਝੋਨੇ ਦੀ ਲਿਫਟਿੰਗ ਵਿਚ ਵੀ ਹੋਰ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਮੰਡੀਆਂ ’ਚ ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਨੂੰ ਮੁੱਖ ਰੱਖਦਿਆਂ ਉਹ ਝੋਨੇ ਦੀ ਪਰਾਲੀ ਅਤੇ ਉਸ ਦੀ ਰਹਿੰਦ-ਖੂੰਹਦ ਨੂੰ ਅ...