Friday, March 20
Shadow

National

ਵਿਜੀਲੈਂਸ ਬਿਉਰੋ ਵਲੋਂ ਮਲੋਟ ਵਿਖੇ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਕੀਤਾ ਗਿਆ ਜਾਗਰੂਕ

ਵਿਜੀਲੈਂਸ ਬਿਉਰੋ ਵਲੋਂ ਮਲੋਟ ਵਿਖੇ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਕੀਤਾ ਗਿਆ ਜਾਗਰੂਕ

National, Politics, Punjab
ਸ੍ਰੀ ਮੁਕਤਸਰ ਸਾਹਿਬ  2 ਨਵੰਬਰ ਵਿਜੀਲੈਂਸ ਬਿਉਰੋ ਵਲੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ 3 ਨਵੰਬਰ 2024 ਤੱਕ ਵਿਸ਼ੇਸ਼ ਤੌਰ ਤੇ ਸਪਤਾਹ ਮਨਾਇਆ ਜਾ ਰਿਹਾ ਹੈ, ਇਸੇ ਲੜ੍ਹੀ ਤਹਿਤ ਅੱਜ ਮਲੋਟ ਵਿਖੇ ਵਿਜੀਲੈਂਸ ਬਿਉਰੋ ਦੇ ਨੁਮਾਇੰਦਿਆਂ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ।                          ਇਸ ਮੌਕੇ ਉਹਨਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਸਰਕਾਰੀ ਕੰਮ ਕਰਵਾਉਣ ਬਦਲੇ ਕੋਈ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਇਸ ਦੀ ਸੂਚਨਾਂ ਵਿਜੀਲੈਂਸ ਵਿਭਾਗ ਨੂੰ ਜਰੂਰ ਦਿੱਤੀ ਜਾਵੇ। ਉਹਨਾਂ ਦੱਸਿਆ ਕਿ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਵਿਭਾਗ ਵਲੋਂ ਐਂਟੀ ਕਰਪਸ਼ਨ ਐਕਸ਼ਨ ਲਾਈਨ ਨੰਬਰ 95012-00200, ਟੋਲ ਫਰੀ 1800-1800-1000 ਅਤੇ 01633-262172 ਵੀ ਜਾਰੀ ਕੀਤਾ ਹੋਇਆ ਹੈ। ਵਿਭਾਗ ਵਲੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਮਲੋਟ ਦੇ ਸਰਕਾਰੀ ਦਫਤਰਾਂ ਪਬਲਿਕ ਥਾਵਾਂ ਤੇ ਵਿਭਾਗ ਵਲੋਂ ਜਾਗਰੂਕਤਾ ਪੋਸਟਰ ਵੀ ਲਗਾਏ ਗਏ।...
ਮੋਹਾਲੀ ਪ੍ਰਸ਼ਾਸਨ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਕਾਬੂ ਪਾਉਣ ਲਈ ਪੁਲਿਸ ਅਤੇ ਹੋਰ ਸਬੰਧਤ ਵਿਭਾਗਾਂ ਦੀ ਮਦਦ ਨਾਲ ਵਧਦੇ ਰੁਝਾਨ ਨੂੰ ਰੋਕਿਆ

ਮੋਹਾਲੀ ਪ੍ਰਸ਼ਾਸਨ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਕਾਬੂ ਪਾਉਣ ਲਈ ਪੁਲਿਸ ਅਤੇ ਹੋਰ ਸਬੰਧਤ ਵਿਭਾਗਾਂ ਦੀ ਮਦਦ ਨਾਲ ਵਧਦੇ ਰੁਝਾਨ ਨੂੰ ਰੋਕਿਆ

National, Politics, Punjab
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਨੱਥ ਪਾਉਣ ਲਈ ਆਪਣੀ ਵਚਨਬੱਧਤਾ ਅਨੁਸਾਰ ਮੋਹਾਲੀ ਪ੍ਰਸ਼ਾਸਨ ਨੇ ਜ਼ਿਲ੍ਹਾ ਪੁਲੀਸ ਅਤੇ ਹੋਰ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਪਿਛਲੇ ਸਾਲ ਦੇ ਮੁਕਾਬਲੇ ਇਸ ਰੁਝਾਨ ਨੂੰ ਰੋਕਣ ਵਿੱਚ ਇਸ ਸਾਲ ਹੁਣ ਤੱਕ 68 ਫੀਸਦੀ ਦੀ ਕਮੀ ਦਰਜ ਕੀਤੀ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਰੋਜ਼ਾਨਾ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਇਸ ਵਾਰ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਗਿਣਤੀ ਹੁਣ ਤੱਕ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਵੱਲੋਂ 36 ਦੱਸੀ ਗਈ ਹੈ ਜਦਕਿ ਪਿਛਲੇ ਸਾਲ ਇਸ ਦਿਨ ਤੱਕ ਇਹ ਗਿਣਤੀ 113 ਸੀ। ਸਾਰੇ ਵਿਭਾਗਾਂ ਦੇ ਨਿਰੰਤਰ ਅਤੇ ਠੋਸ ਯਤਨਾਂ ਦੇ ਨਤੀਜੇ ਵਜੋਂ ਖੇਤਾਂ ਦੀ ਨਿਗਰਾਨੀ ਕਰਕੇ ਅਤੇ ਕਿਸਾਨਾਂ ਨੂੰ ਖੇਤਾਂ ਵਿੱਚ ਅੱਗ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਕੇ ਘਟਨਾਵਾਂ ਵਿੱਚ ਕਾਫ਼ੀ ਕਮੀ ਆਈ ਹੈ। ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀ.ਐੱਸ.ਆਰ.ਸੀ.) ਦੁਆਰਾ ਰਿਪੋਰਟ ਕੀਤੇ ਗਏ 36 ਮਾਮਲਿਆਂ ਦੀ ਭੌਤਿਕ ਤਸਦੀਕ ਕਰਨ 'ਤੇ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਕੇਵਲ 12 ਸਾਈਟਾਂ ਹੀ ਮਿਲੀਆਂ ਹਨ। ਬਾ...
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਪਿੰਡ ਕਾਦਾ ਬੋੜਾ ਅਤੇ ਇਟਾਂ ਵਾਲੀ ਵਿੱਚ ਝੋਨੇ ਦੀ ਪਰਾਲੀ ਨੂੰ ਲੱਗੀ ਅੱਗ ਨੂੰ ਬੁਝਵਾਇਆ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਪਿੰਡ ਕਾਦਾ ਬੋੜਾ ਅਤੇ ਇਟਾਂ ਵਾਲੀ ਵਿੱਚ ਝੋਨੇ ਦੀ ਪਰਾਲੀ ਨੂੰ ਲੱਗੀ ਅੱਗ ਨੂੰ ਬੁਝਵਾਇਆ

National, Politics, Punjab
ਫਿਰੋਜ਼ਪੁਰ 2 ਨਵੰਬਰ 2024...... ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਸਾਰਾ ਦਿਨ ਫੀਲਡ ਵਿੱਚ ਰਹੇ ਤੇ ਖੇਤਾਂ ਵਿੱਚ ਲੱਗੀ ਅੱਗ ਨੂੰ ਆਪਣੀ ਮੌਜੂਦਗੀ ਵਿੱਚ ਫਾਇਰ ਬਿਰਗੇਡ, ਸਿਵਲ ਤੇ ਪੁਲਿਸ ਵਿਭਾਗ ਦੀਆਂ ਟੀਮਾਂ ਦੇ ਸਹਿਯੋਗ ਨਾਲ ਬੁਝਵਾਇਆ ਗਿਆ। ਇਸ ਮੌਕੇ  ਐਸ.ਡੀ.ਐਮ ਰਣਦੀਪ ਸਿੰਘ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਦੀਪਸ਼ਿਖਾ  ਸ਼ਰਮਾ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਰਹੇ ਸਨ ਤਾਂ ਉਨ੍ਹਾਂ ਰਸਤੇ ਵਿੱਚ ਪਿੰਡ ਇਟਾਂ ਵਾਲੀ ਅਤੇ ਕਾਦਾ ਬੋੜਾ ਵਿੱਚ ਝੋਨੇ ਦੀ ਪਰਾਲੀ ਨੂੰ ਲੱਗੀ ਅੱਗ ਨੂੰ ਦੇਖਿਆ ਤਾਂ ਉਹ ਤੁਰੰਤ ਕਾਰ ਰੋਕ ਕੇ ਖੇਤ ਵਿੱਚ ਗਏ ਤੇ ਪਰਾਲੀ ਨੂੰ ਲੱਗੀ ਅੱਗ ਨੂੰ ਬੁਝਵਾਇਆ। ਇਸ ਮੌਕੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੁੱਚਾ ਪ੍ਰਸ਼ਾਸਨ, ਜਿਸ ਵਿੱਚ ਸਿਵਲ ਤੇ ਪੁਲਿਸ ਵਿਭਾਗ ਸ਼ਾਮਲ ਹੈ, ਵਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਮਿਲ ਰਹੇ ਹਨ ਅਤੇ ਪਰਾਲੀ ਨਾ ਸਾੜਨ ਦੀ ਅਪੀਲ ਤੇ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦੋ ਤਿੰਨ ਦਿਨਾਂ ਤੋਂ ਜਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਵਾਪਰ ਰਹੀਆਂ ਘਟਨਾਵਾਂ ਦੇ ਮੱਦੇਨਜ਼ਰ ਉਹ ਆਪ ...
ਮਾਰਕੀਟ ਵਿੱਚ ਕਣਕ ਦੀ ਬਿਜਾਈ ਲਈ ਡੀ.ਏ.ਪੀ. ਦੇ ਚਾਰ ਬਦਲ ਉਪਲਬਧ-ਮੁੱਖ ਖੇਤੀਬਾੜੀ ਅਫ਼ਸਰ

ਮਾਰਕੀਟ ਵਿੱਚ ਕਣਕ ਦੀ ਬਿਜਾਈ ਲਈ ਡੀ.ਏ.ਪੀ. ਦੇ ਚਾਰ ਬਦਲ ਉਪਲਬਧ-ਮੁੱਖ ਖੇਤੀਬਾੜੀ ਅਫ਼ਸਰ

National, Politics, Punjab
ਐਸ.ਏ.ਐਸ.ਨਗਰ, 2 ਨਵੰਬਰ, 2024: ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਨੇ ਦੱਸਿਆ ਕਿ ਮਾਰਕੀਟ ਵਿੱਚ ਕਣਕ ਦੀ ਬਿਜਾਈ ਲਈ ਡੀ.ਏ.ਪੀ. ਦੇ ਚਾਰ ਬਦਲ ਉਪਲਬਧ ਹਨ, ਇਸ ਲਈ ਕਿਸਾਨਾਂ ਨੂੰ ਇਕੱਲੇ ਡੀ.ਏ.ਪੀ. ‘ਤੇ ਨਿਰਭਰ ਨਾ ਰਹਿਣ ਦੀ ਸਲਾਹ ਦਿੰਦਿਆਂ ਇਨ੍ਹਾਂ ਵਿਕਲਪਾਂ ਨੂੰ ਅਪਣਾਉਣ ਦੀ ਅਪੀਲ ਕੀਤੀ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਭੂਮੀ ਵਿਗਿਆਨ ਵਿਭਾਗ ਦੇ ਮਿੱਟੀ ਦੇ ਰਸਾਇਣ ਵਿਗਿਆਨੀ ਡਾ. ਗੋਬਿੰਦਰ ਸਿੰਘ ਦੇ ਹਵਾਲੇ ਨਾਲ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਸਿੰਗਲ ਸੁਪਰਫਾਸਫੇਟ ਵਿੱਚ 16 ਫੀਸਦੀ ਫਾਸਫੋਰਸ ਹੁੰਦਾ ਹੈ। ਕਿਸਾਨ ਡੀ.ਏ.ਪੀ. ਦੇ ਇੱਕ ਥੈਲੇ ਦੀ ਥਾਂ ਇਸ ਖਾਦ ਦੇ ਤਿੰਨ ਥੈਲੇ ਵਰਤ ਸਕਦੇ ਹਨ। ਇਸ ਤੋਂ ਇਲਾਵਾ, ਇਹ ਵਾਧੂ ਸਲਫਰ ਪ੍ਰਦਾਨ ਕਰਦਾ ਹੈ। ਇਸੇ ਤਰ੍ਹਾਂ, ਐਨ ਪੀ ਕੇ 12:32:16 ਵਿੱਚ 32 ਫੀਸਦ ਫਾਸਫੋਰਸ ਹੁੰਦਾ ਹੈ। ਐਨ ਪੀ ਕੇ 12:32:16 ਦਾ ਡੇਢ ਬੈਗ ਡੀ.ਏ.ਪੀ. ਦੇ ਇੱਕ ਬੈਗ ਦੇ ਬਰਾਬਰ ਹੈ। ਇਹ ਪੋਟਾਸ਼ ਦੇ ਵਾਧੂ ਫਾਇਦੇ ਦੀ ਪੇਸ਼ਕਸ਼ ਕਰਦਾ ਹੈ, ਜੋ ਕਿ ਡੀ.ਏ.ਪੀ. ਵਿੱਚ ਮੌਜੂਦ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਟ੍ਰਿਪਲ ਸੁਪਰਫਾਸਫੇ...

ਬਠਿੰਡਾ ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ ‘ਚ ਆਈ ਵੱਡੀ ਗਿਰਾਵਟ : ਡਿਪਟੀ ਕਮਿਸ਼ਨਰ

National, Politics, Punjab
ਬਠਿੰਡਾ, 2 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਸਿਵਲ ਪ੍ਰਸ਼ਾਸਨਿਕ ਅਤੇ ਪੁਲਿਸ ਵਿਭਾਗ ਦੇ ਠੋਸ ਉਪਰਾਲਿਆਂ ਸਦਕਾ ਬਠਿੰਡਾ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ 'ਚ ਵੱਡੀ ਗਿਰਾਵਟ ਆਈ ਹੈ। ਉਹਨਾਂ ਕਿਹਾ ਕਿ ਔਸਤ ਏਕਿਉਂਆਈ (AQI) ਪਿਛਲੇ ਸਾਲ ਰਾਜ ਦੇ ਸਭ ਤੋਂ ਖ਼ਰਾਬ (318) ਤੋਂ ਮੌਜੂਦਾ ਸਾਲ ਵਿੱਚ ਸਭ ਤੋਂ ਵਧੀਆ (118) ਤੱਕ ਸੁਧਰ ਗਿਆ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਪ੍ਰਬੰਧਨ 'ਚ ਸੀਨੀਅਰ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਦੀਆਂ 115 ਸਾਂਝੀਆਂ ਟੀਮਾਂ ਫੀਲਡ ਵਿੱਚ ਨਿਯੁਕਤ ਕੀਤੀਆਂ ਗਈਆਂ ਹਨ। ਉਹਨਾਂ ਇਹ ਵੀ ਕਿਹਾ ਕਿ ਅੱਗ ਬੁਝਾਉਣ ਲਈ 15 ਫਾਇਰ ਟੈਂਡਰ ਵੀ ਤਾਇਨਾਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੀਪੀਸੀਬੀ ਦੁਆਰਾ ਸਾਂਝੇ ਕੀਤੇ ਗਏ ਅੰਕੜਿਆਂ ਅਨੁਸਾਰ, ਕੁੱਲ ਨੰਬਰ ਪਿਛਲੇ ਸਾਲ 2 ਨਵੰਬਰ ਤੱਕ ਵਾਪਰੀਆਂ ਘਟਨਾਵਾਂ ਵਿੱਚ, ਜ਼ਿਲ੍ਹੇ ਵਿੱਚ ਘਟਨਾਵਾਂ ਦੀ ਗਿਣਤੀ 2023 ਵਿੱਚ 405 ਤੋਂ 66% ਘਟ ਕੇ 2024 ਵਿੱਚ 138 ਹੋ ਗਈ ਹੈ। ਪ੍ਰਸ਼ਾਸਨਿਕ ਅਧਿਕਾਰੀ ਲਗਭਗ 50% ਘਟਨਾਵਾਂ ਦੀ ਪੁਸ਼ਟੀ ਕਰਨ ਦੇ ਯੋਗ ਹੋ ਗਏ ਹਨ। ...
ਵਧੀਕ ਡਿਪਟੀ ਕਮਿਸ਼ਨਰ ਨੇ  ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

ਵਧੀਕ ਡਿਪਟੀ ਕਮਿਸ਼ਨਰ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

National, Politics, Punjab
  ਸ੍ਰੀ ਮੁਕਤਸਰ ਸਾਹਿਬ  2 ਨਵੰਬਰ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਚੱਲ ਰਹੀ ਝੋਨੇ ਦੀ ਖਰੀਦ ਪ੍ਰਬੰਧਾਂ ਦੀ ਸਮਿਖਿਆ ਬਾਰੇ ਅਹਿਮ ਮੀਟਿੰਗ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ(ਜ) ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫਤਰ ਮਾਰਕਿਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ, ਜਿਸ ਵਿੱਚ ਉੱਪ ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਅਤੇ ਸਮੂੰਹ ਖ੍ਰੀਦ ਏਜੰਸੀਆਂ ਦੇ ਡੀ.ਐਮ., ਜਿਲ੍ਹਾ ਮੰਡੀ ਅਫਸਰ, ਸਕੱਤਰ ਮਾਰਕਿਟ ਕਮੇਟੀ, ਖ੍ਰੀਦ ਏਜੰਸੀਆਂ ਦੇ ਇੰਸਪੈਕਟਰ, ਪ੍ਰਧਾਨ ਆੜ੍ਹਤੀਆਂ ਏਸੋਸੀਏਸਨ ਅਤੇ ਟਰਾਂਸਪੋਰਟ ਦੇ ਠੇਕੇਦਾਰ ਸ਼ਾਮਲ ਹੋਏ।     ਮੀਟਿੰਗ ਵਿੱਚ ਜਿਲ੍ਹੇ ਅਧੀਨ ਚੱਲ ਰਹੀ ਝੋਨੇ ਦੀ ਖ੍ਰੀਦ ਸਬੰਧੀ ਵਿਚਾਰ ਵਟਾਂਦਰਾ  ਕੀਤਾ ਗਿਆ ਅਤੇ ਵਧੀਕ ਡਿਪਟੀ ਕਮਿਸ਼ਨਰ(ਜ) ਨੇ ਜਿਲ੍ਹੇ ਦੀ ਸਮੂੰਹ ਖ੍ਰੀਦ ਏਜੰਸੀਆਂ ਨੂੰ ਸਖਤ ਹਦਾਇਤ ਕੀਤੀ ਗਈ ਕਿ 03-11-2024 ਤੱਕ ਮੰਡੀਆਂ ਵਿੱਚ 17% ਮੁਇਸਚਰ ਤੱਕ ਵਾਲੀ ਝੋਨੇ ਦੀ ਢੇਰੀ ਦੀ ਖ੍ਰੀਦ ਕੀਤੀ ਜਾਵੇ ਅਤੇ ਟਰਾਂਸਪੋਰਟ ਦੇ ਠੇਕੇਦਾਰ ਨੂੰ ਹਦਾਇਤ ਕੀਤੀ ਗਈ ਕਿ ਮੰਡੀਆਂ ਵਿੱਚ ਲਿਫਟਿੰਗ ਸਬੰਧੀ ਤੇਜੀ ਲਿਆਉਂਦੀ ਜਾਵੇ।...
ਜ਼ਿਲ੍ਹੇ ਚ 4 ਹਜ਼ਾਰ ਸੁਪਰ ਸੀਡਰ ਆਧੁਨਿਕ ਮਸ਼ੀਨ ਉਪਲਬਧ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਚ 4 ਹਜ਼ਾਰ ਸੁਪਰ ਸੀਡਰ ਆਧੁਨਿਕ ਮਸ਼ੀਨ ਉਪਲਬਧ : ਡਿਪਟੀ ਕਮਿਸ਼ਨਰ

National, Politics, Punjab
ਬਠਿੰਡਾ, 2 ਨਵੰਬਰ : ਜ਼ਿਲ੍ਹੇ 'ਚ 4 ਹਜ਼ਾਰ ਦੇ ਕਰੀਬ ਸੁਪਰ ਸੀਡਰ ਆਧੁਨਿਕ ਮਸ਼ੀਨਰੀ ਕਿਸਾਨਾਂ ਲਈ ਉਪਲੱਬਧ ਹੈ ਤਾਂ ਜੋ ਉਹ ਪਰਾਲੀ ਨੂੰ ਬਿਨਾ ਸਾੜਨ ਤੋਂ ਹੀ ਕਣਕ ਦੀ ਬਿਜਾਈ ਕਰ ਸਕਣ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਖੇਤਾਂ ਦਾ ਦੌਰਾ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਪਿੰਡ ਕੋਟ ਸ਼ਮੀਰ ਚ ਪਿਛਲੇ ਸਾਲ ਲਗਭਗ 34 ਦੇ ਕਰੀਬ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ, ਪਰ ਇਸ ਵਾਰ 4-5 ਕੇਸ ਸਾਹਮਣੇ ਆਏ ਹਨ। ਡਿਪਟੀ ਕਮਿਸ਼ਨਰ ਨੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਕਿਸਾਨ ਸੁਪਰ ਸੀਡਰ ਮਸ਼ੀਨ ਨਾਲ ਹੀ ਕਣਕ ਦੀ ਬਿਜਾਈ ਨੂੰ ਤਰਜੀਹ ਦੇਣ। ਉਹਨਾਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਮਸ਼ੀਨਰੀ ਉਪਲਬਧ ਨਹੀਂ ਹੁੰਦੀ ਤਾਂ ਉਹ ਜ਼ਿਲ੍ਹੇ ਭਰ 'ਚ ਝੋਨੇ ਦੀ ਪਰਾਲੀ ਦੇ ਪ੍ਰਬੰਧਨ 'ਚ ...
ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਫ਼ਸਲਾਂ ਦੀ ਰਹਿੰਦ-ਖੂਹੰਦ ਦੀ ਸਾਂਭ-ਸੰਭਾਲ ਸਬੰਧੀ ਬਲਾਕ ਪੱਧਰੀ ਕੈਂਪ ਦਾ ਆਯੋਜਨ

ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਫ਼ਸਲਾਂ ਦੀ ਰਹਿੰਦ-ਖੂਹੰਦ ਦੀ ਸਾਂਭ-ਸੰਭਾਲ ਸਬੰਧੀ ਬਲਾਕ ਪੱਧਰੀ ਕੈਂਪ ਦਾ ਆਯੋਜਨ

National, Politics, Punjab
ਮਾਨਸਾ, 01 ਨਵੰਬਰ : ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧ ਸਬੰਧੀ ਪਿੰਡ ਖੱਤਰੀ ਵਾਲਾ ਵਿਖੇ ਬਲਾਕ ਪੱਧਰੀ ਕੈਂਪ ਲਗਾਇਆ ਗਿਆ। ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਡਾ. ਗੁਰਦੀਪ ਸਿੰਘ ਨੇ ਆਪਣੇ ਭਾਸ਼ਣ ਦੌਰਾਨ ਕਿਸਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਉਪਲੱਬਧ ਸਹੂਲਤਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਸਾਨਾਂ ਨੂੰ ਸਰਫੇਸ ਸੀਡਰ ਵਿਧੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਕੈਂਪ ਦੌਰਾਨ ਉਨ੍ਹਾਂ ਨੌਜਵਾਨਾਂ ਨੂੰ ਖੇਤੀ ਸਹਾਇਕ ਧੰਦਿਆਂ ਨੂੰ ਅਪਣਾਉਣ ਲਈ ਵੀ ਪ੍ਰੇਰਿਆ। ਇੰਜੀਨੀਅਰ ਅਲੋਕ ਗੁਪਤਾ ਸਹਾਇਕ ਪ੍ਰੋਫੈਸਰ (ਮਿੱਟੀ ਅਤੇ ਪਾਣੀ) ਨੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਬਾਰੇ ਜਾਗਰੂਕ ਕੀਤਾ। ਉਨ੍ਹਾਂ ਕਿਸਾਨ ਵੀਰਾਂ ਨੂੰ ਝੋਨੇ ਦੀ ਪਰਾਲੀ ਖੇਤ ਵਿਚ ਵਾਹੁਣ ਦੀ ਸਲਾਹ ਦਿੰਦੇ ਹੋਏ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਲੋਂ ਵਿਕਸਿਤ ਕੀਤੇ ਸਰਫ਼ੇਸ ਸੀਡਰ, ਸਮਾਰਟ ਸੀਡਰ ਬਾਰੇ ਵਿਸਥਾਰ ਵਿੱਚ ਦੱਸਿਆ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਨ ਨਾਲ ਜਿੱਥੇ ਪਰਾਲੀ ਵਿਚ ਮੌ...
ਡੀ ਏ ਪੀ ਦੇ ਬਦਲ ਵੱਜੋਂ ਐਨ ਪੀ ਕੇ ਅਤੇ ਟਰਿਪਲ ਸੁਪਰ ਫਾਸਫੇਟ ਵੀ ਵਰਤੇ ਜਾ ਸਕਦੇ ਹਨ- ਅਗਾਂਹ ਵਧੂ ਕਿਸਾਨ ਸ਼ਮਨਪ੍ਰੀਤ ਸਿੰਘ

ਡੀ ਏ ਪੀ ਦੇ ਬਦਲ ਵੱਜੋਂ ਐਨ ਪੀ ਕੇ ਅਤੇ ਟਰਿਪਲ ਸੁਪਰ ਫਾਸਫੇਟ ਵੀ ਵਰਤੇ ਜਾ ਸਕਦੇ ਹਨ- ਅਗਾਂਹ ਵਧੂ ਕਿਸਾਨ ਸ਼ਮਨਪ੍ਰੀਤ ਸਿੰਘ

National, Politics, Punjab
ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) 1 ਨਵੰਬਰ 2024: ਜ਼ਿਲ੍ਹੇ ਦੇ ਅਗਾਂਹਵਧੂ ਨੌਜੁਆਨ ਕਿਸਾਨ ਸ਼ਮਨਪ੍ਰੀਤ ਸਿੰਘ ਜੋ ਕਿ ਡੀ ਏ ਪੀ ਦੇ ਬਦਲ ਵਜੋਂ ਐਨ ਪੀ ਕੇ ਵਰਤਦੇ ਹਨ, ਦਾ ਕਹਿਣਾ ਹੈ ਕਿ ਫਾਸਫੋਰਸ ਤੱਤ ਦੀ ਪੂਰਤੀ ਲਈ ਸਾਨੂੰ ਕੇਵਲ ਡੀ ਏ ਪੀ ਦੀ ਵਰਤੋਂ ਕਰਨ ਦੀ ਜਾਂ ਨਿਰਭਰ ਰਹਿਣ ਦੀ ਲੋੜ ਨਹੀਂ। ਉਸ ਦਾ ਕਹਿਣਾ ਹੈ ਕਿ ਪਿਛਲੇ ਸਾਲ ਉਸ ਵੱਲੋਂ ਡੀ ਏ ਪੀ ਦੀ ਬਹੁਤ ਸੀਮਤ ਵਰਤੋਂ ਕੀਤੀ ਗਈ ਸੀ ਅਤੇ ਉਸਦੇ ਮੁਕਾਬਲੇ ਐਨ ਪੀ ਕੇ 12:32:16 ਦੀ ਵਰਤੋਂ ਕਣਕ ਵਾਸਤੇ ਕੀਤੀ ਗਈ ਸੀ, ਜਿਸ ਦਾ ਨਤੀਜਾ ਬਹੁਤ ਵਧੀਆ ਰਿਹਾ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਉਨ੍ਹਾਂ ਵੱਲੋਂ ਡੀ ਏ ਪੀ 'ਤੇ ਨਿਰਭਰਤਾ ਘਟਾ ਕੇ ਟਰਿਪਲ ਸੁਪਰਫਾਸਫੇਟ ਦੀ ਵਰਤੋਂ 'ਤੇ ਜ਼ੋਰ ਦਿੱਤਾ ਜਾਵੇਗਾ ਤਾਂ ਜੋ ਫਾਸਫੋਰਸ ਦੀ ਪੂਰਤੀ ਲਈ ਕੇਵਲ ਡੀ ਏ ਪੀ 'ਤੇ ਹੀ ਨਿਰਭਰਤਾ ਨਾ ਰਹੇ। ਧੜਾਕ ਕਲਾਂ ਦੇ ਸ਼ਮਨਪ੍ਰੀਤ ਸਿੰਘ ਜੋ ਕਿ ਕਣਕ ਦੇ ਨਾਲ-ਨਾਲ ਗੰਨੇ ਅਤੇ ਆਲੂ ਦੀ ਕਾਸ਼ਤ ਵੀ ਕਰਦੇ ਹਨ, ਦਾ ਕਹਿਣਾ ਹੈ ਕਿ ਡੀ ਏ ਪੀ ਚੋਂ ਫਾਸਫੋਰਸ ਦੀ ਪੂਰਤੀ ਨੂੰ ਅਸੀਂ ਆਪਣੀ ਨਿਰਭਰਤਾ ਦਾ ਸਾਧਨ ਬਣਾ ਲਿਆ ਹੈ ਅਤੇ ਅਸੀਂ ਬਦਲਵੇ ਸਰੋਤਾਂ ਦੀ ਵਰਤੋਂ ਕੇਵਲ ਇਸ ਕਰਕੇ ਨਹ...
ਪੀ. ਏ. ਯੂ. ਨੇ ਡੀ. ਏ. ਪੀ. ਖਾਦ ਦੇ ਬਦਲਵੇਂ ਸਰੋਤਾਂ ਦੀ ਕਿਸਾਨਾਂ ਨੂੰ ਕੀਤੀ ਸਿਫਾਰਿਸ਼

ਪੀ. ਏ. ਯੂ. ਨੇ ਡੀ. ਏ. ਪੀ. ਖਾਦ ਦੇ ਬਦਲਵੇਂ ਸਰੋਤਾਂ ਦੀ ਕਿਸਾਨਾਂ ਨੂੰ ਕੀਤੀ ਸਿਫਾਰਿਸ਼

National, Politics, Punjab
ਫਾਜ਼ਿਲਕਾ 1 ਨਵੰਬਰ,  2024 ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਭੂਮੀ ਵਿਗਿਆਨੀਆਂ ਨੇ ਆਉਂਦੀ ਕਣਕ ਦੀ ਫਸਲ ਲਈ ਡੀ ਏ ਪੀ ਦੇ ਬਦਲ ਵਜੋਂ ਹੋਰ ਫਾਸਫੋਰਸ ਤੱਤਾਂ ਵਾਲੀਆਂ ਖਾਦਾਂ ਨੂੰ ਬਦਲਵੇਂ ਸਰੋਤਾਂ ਵਜੋਂ ਵਰਤਣ ਦਾ ਸੁਝਾਅ ਦਿੱਤਾ ਹੈ| ਮੁੱਖ ਖੇਤੀਬਾੜੀ ਅਫ਼ਸਰ ਡਾ. ਸੰਦੀਪ ਰਿਣਵਾ ਨੇ ਕਿਹਾ ਕਿ ਡੀਏਪੀ ਸਭ ਤੋਂ ਵੱਧ ਫਾਸਫੋਰਸ ਤੱਤ ਵਾਲੀ ਖਾਦ ਹੈ ਜੋ ਝੋਨੇ-ਕਣਕ ਫਸਲੀ ਚੱਕਰ ਵਿੱਚ ਵਰਤੀ ਜਾਂਦੀ ਹੈ| ਕਣਕ ਦੀ ਫਸਲ ਲਈ ਕਿਸਾਨ ਦੂਜੀਆਂ ਫਾਸਫੋਰਸ ਤੱਤਾਂ ਵਾਲੀਆਂ ਖਾਦਾਂ ਨਾਲੋਂ ਡੀਏਪੀ ਨੂੰ ਤਰਜੀਹ ਦਿੰਦੇ ਹਨ| ਇਸਦਾ ਕਾਰਨ ਹੈ ਕਿ ਇਹ ਖਾਦ ਉੱਚ ਫਾਸਫੋਰਸ (46%) ਮਾਤਰਾ ਵਾਲੀ ਹੈ ਅਤੇ ਬਿਜਾਈ ਸਮੇਂ ਕਣਕ ਦੀ ਨਾਈਟ੍ਰੋਜਨ ਦੀ ਜ਼ਰੂਰਤ ਨੂੰ ਵੀ ਪੂਰਾ ਕਰਦੀ ਹੈ| ਪਿਛਲੇ ਸਾਲਾਂ ਦੌਰਾਨ ਅਸਾਨੀ ਨਾਲ ਮਿਲਣ ਕਰਕੇ ਕਿਸਾਨਾਂ ਨੇ ਇਸਨੂੰ ਭਰਪੂਰ ਮਾਤਰਾ ਵਿਚ ਇਸਤੇਮਾਲ ਕੀਤਾ| ਮੌਜੂਦਾ ਸਮੇਂ ਡੀਏਪੀ ਖਾਦ ਦੇ ਕਈ ਬਦਲ ਹਨ ਜਿਨ੍ਹਾਂ ਨੂੰ ਫਾਸਫੋਰਸ ਤੱਤ ਦੇ ਬਦਲਵੇਂ ਸਰੋਤ ਵਜੋਂ ਵਰਤਿਆ ਜਾ ਸਕਦਾ ਹੈ| ਮਾਹਿਰਾਂ ਨੇ ਦੱਸਿਆ ਕਿ ਡੀ.ਏ.ਪੀ ਵਿਚ 46 ਫੀਸਦੀ ਫਾਸਫੋਰਸ ਅਤੇ 18 ਫੀਸਦੀ ਨਾਈਟ੍ਰੋਜਨ ਹੁੰਦੀ ਹੈ| ਇਕ ...