Friday, September 11
Shadow

National

50,000 ਰੁਪਏ ਰਿਸ਼ਵਤ ਲੈਣ ਵਾਲਾ ਸਾਬਕਾ ਐਸ.ਐਚ.ਓ. ਤੇ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

50,000 ਰੁਪਏ ਰਿਸ਼ਵਤ ਲੈਣ ਵਾਲਾ ਸਾਬਕਾ ਐਸ.ਐਚ.ਓ. ਤੇ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ, 4 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਦੇ ਥਾਣਾ ਭਾਦਸੋਂ ਦਾ ਸਾਬਕਾ ਐਸ.ਐਚ.ਓ. ਇੰਦਰਜੀਤ ਸਿੰਘ, ਪੁਲੀਸ ਸਬ-ਇੰਸਪੈਕਟਰ (ਐਸ.ਆਈ.) ਅਤੇ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਮਰਜੀਤ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਪੁਲਿਸ ਮੁਲਾਜ਼ਮਾਂ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਪਹਿਲਾਂ ਹੀ ਦਰਜ ਕੀਤੀਐਫ.ਆਈ.ਆਰ. ਨੰ. 36 ਮਿਤੀ 04.08.2024 ਤਹਿਤ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਹ ਮੁਕੱਦਮਾ ਇੱਕ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਸੀ, ਜਿਸ ਵਿੱਚ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਉਕਤ ਥਾਣੇ ਵਿੱਚ ਉਸ ਵਿਰੁੱਧ ਦਰਜ ਐਫ.ਆਈ.ਆਰ. ਨੰ. 56/2024 ਨੂੰ ਰੱਦ ਕਰਨ ਬਦਲੇ ਉਕਤ ਪੁਲਿਸ ਮੁਲਾਜ਼ਮਾਂ ਨੇ ਰਿਸ਼ਵਤ ਵਜੋਂ 50,000 ਰੁਪਏ ਲਏ ਸਨ ਅਤੇ ਇਸ ਉਪਰੰਤ 35,000 ਰੁਪਏ ਹੋਰ...
ਐਜੂਕੇਟ ਪੰਜਾਬ ਪ੍ਰੋਜੈਕਟ ਦੇ ਸਹਿਯੋਗ ਨਾਲ ਸਰਕਾਰੀ ਸਕੂਲ ਭਾਂਗਰ ਨੇ ਜਿਲਾ ਪੱਧਰੀ ਖੇਡਾਂ ‘ ਚ ਮੱਲਾਂ ਮਾਰੀਆਂ

ਐਜੂਕੇਟ ਪੰਜਾਬ ਪ੍ਰੋਜੈਕਟ ਦੇ ਸਹਿਯੋਗ ਨਾਲ ਸਰਕਾਰੀ ਸਕੂਲ ਭਾਂਗਰ ਨੇ ਜਿਲਾ ਪੱਧਰੀ ਖੇਡਾਂ ‘ ਚ ਮੱਲਾਂ ਮਾਰੀਆਂ

National, Politics, Punjab
ਫਿਰੋਜ਼ਪੁਰ 4 ਨਵੰਬਰ () ਪੰਜਾਬ ਸਕੂਲ ਸਿੱਖਿਆ ਵਿਭਾਗ ਦੀ ਖੇਡ ਨੀਤੀ ਤਹਿਤ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸ਼੍ਰੀਮਤੀ ਸੁਨੀਤਾ ਰਾਣੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸ਼੍ਰੀ ਕੋਮਲ ਅਰੋੜਾ ਦੀ ਅਗਵਾਈ ਸਥਾਨਕ ਸ਼ਹੀਰ ਦੇ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ ਸਮਾਪਤ ਹੋਈਆਂ। ਖੇਡਾਂ ਦੌਰਾਨ ਪੂਰੇ ਜ਼ਿਲ੍ਹੇ ਦੇ ਵਿਦਿਆਰਥੀਆਂ ਨੇ ਆਪਣੇ ਕਲਾ ਦੇ ਜੌਹਰ ਦਿਖਾਏ। ਇਹਨਾਂ ਖੇਡਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਭਾਂਗਰ ਦੇ ਖਿਡਾਰੀਆਂ ਨੇ ਬਹੁਤ ਵਧੀਆਂ ਪ੍ਰਦਰਸ਼ਨ ਕੀਤਾ, ਇਹ ਜਾਣਕਾਰੀ ਹੈੱਡ ਟੀਚਰ ਸ. ਮਹਿਲ ਸਿੰਘ( ਸਟੇਟ ਅਵਾਰਡੀ) ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਵਲੋਂ ਕਰਵਾਈਆਂ ਗਈਆਂ ਜਿਲਾ ਪੱਧਰੀ ਖੇਡਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਭਾਂਗਰ ਸਕੂਲ ਦੇ ਖਿਡਾਰੀਆਂ ਨੇ ਮੱਲਾਂ ਮਾਰੀਆਂ । 100 ਮੀਟਰ ਗੁਰਮਹਿਕ ਸਿੰਘ ਪਹਿਲਾ ਸਥਾਨ, 200 ਮੀਟਰ ਗੁਰਮਹਿਕ ਸਿੰਘ ਦੂਜਾ ਸਥਾਨ , ਪਹਿਲਾ 400, 600 ਮੀਟਰ ਪਹਿਲਾ ਤਾਜਵੀਰ ਸਿੰਘ , ਮੀਟਰ 4×100 ਮੀਟਰ ਰਿਲੇਅ ਪਹਿਲਾ ਸਥਾਨ, ਕੁੜੀਆਂ ਮੀਟਰ...
ਡੀ.ਏ.ਪੀ. ਖਾਦ ਦੀ ਥਾਂ ’ਤੇ ਬਦਲਵੀਆਂ ਖਾਦਾਂ ਦੀ ਵਰਤੋ ਅਤੇ ਪਰਾਲੀ ਪ੍ਰਬੰਧਨ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤੇ ਪਿੰਡਾਂ ਦੇ ਦੌਰੇ

ਡੀ.ਏ.ਪੀ. ਖਾਦ ਦੀ ਥਾਂ ’ਤੇ ਬਦਲਵੀਆਂ ਖਾਦਾਂ ਦੀ ਵਰਤੋ ਅਤੇ ਪਰਾਲੀ ਪ੍ਰਬੰਧਨ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤੇ ਪਿੰਡਾਂ ਦੇ ਦੌਰੇ

National, Politics, Punjab
ਸ੍ਰੀ ਮੁਕਤਸਰ ਸਾਹਿਬ, 04 ਨਵੰਬਰ                 ਜ਼ਿਲ੍ਹੇ ਅੰਦਰ ਡੀ.ਏ.ਪੀ. ਖਾਦ ਦੇ ਮੱਦੇਨਜ਼ਰ ਅਤੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀਆਂ ਗਤੀਵਿਧੀਆਂ ਦੀ ਸਮੀਖਿਆ ਕਰਨ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਵੱਲੋ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੀਤੇ ਦਿਨੀਂ ਮੁੱਖ ਖੇਤੀਬਾੜੀ ਅਫਸਰ, ਸ੍ਰੀ ਗੁਰਨਾਮ ਸਿੰਘ ਵੱਲੋ ਪਰਾਲੀ ਪ੍ਰਬੰਧਨ ਸਬੰਧੀ ਪਿੰਡ ਭੁੱਲਰ, ਛੱਤੇਆਣਾ ਅਤੇ ਕੋਟਭਾਈ ਪਿੰਡਾਂ ਦੇ ਦੋਰੇ ਕੀਤੇ ਗਏ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਵੱਲੋ ਜ਼ਿਲ੍ਹੇ ਅੰਦਰ ਕਣਕ ਦੀ ਫਸਲ ਨੂੰ ਫਾਸਫੋਰਸ ਖੁਰਾਕੀ ਤੱਤ ਦੀ ਪੂਰਤੀ ਲਈ ਸਮੂਹ ਕਿਸਾਨਾਂ ਨੂੰ ਡੀ.ਏ.ਪੀ. ਦੀ ਥਾਂ ਤੇ ਬਦਲਵੀਆਂ ਖਾਦਾਂ ਦੀ ਵਰਤੋ ਕਰਨ ਦੀ ਸਲਾਹ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਡੀ.ਏ.ਪੀ. ਖਾਦ ਦੇ ਬਦਲ ਵਜੋਂ ਟ੍ਰਿਪਲ ਸੁਪਰ ਫਾਸਫੇਟ ਖਾਦ, ਐਨ.ਪੀ.ਕੇ. (12:32:16), ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੇਟਿਕ ਖਾਦਾਂ ਦੀ ਵਰਤੋ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਟ੍ਰਿਪਲ ਸੁਪਰ ਫਾਸਫੇਟ ਵਿੱਚ ਡੀ.ਏ.ਪੀ. ਖਾਦ ਦੀ ਤਰ੍ਹਾਂ ਹੀ 46 ਪ੍ਰਤੀਸ਼ਤ ਫਾਸਫੋਰਸ ਤੱਤ ਹੁੰਦੇ ਹਨ। ਇਸ ਦੌਰੇ ਦੌਰਾਨ ਮੁੱਖ ਖੇਤ...
ਐਸ.ਡੀ.ਐਮ. ਕਾਲਾ ਰਾਮ ਕਾਂਸਲ ਨੇ ਪਿੰਡ ਭੁਪਾਲ ਵਿਖੇ ਕਿਸਾਨ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਲਗਾਈ ਅੱਗ ਬੁਝਵਾਈ

ਐਸ.ਡੀ.ਐਮ. ਕਾਲਾ ਰਾਮ ਕਾਂਸਲ ਨੇ ਪਿੰਡ ਭੁਪਾਲ ਵਿਖੇ ਕਿਸਾਨ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਲਗਾਈ ਅੱਗ ਬੁਝਵਾਈ

National, Politics, Punjab
ਮਾਨਸਾ, 04 ਨਵੰਬਰ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲੰਵਤ ਸਿੰਘ ਆਈ.ਏ.ਐਸ. ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਮੁਸਤੈਦੀ ਨਾਲ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਜਿੱਥੇ ਲਗਾਤਾਰ ਪਿੰਡਾਂ ਦੇ ਦੌਰੇ ਕੀਤੇ ਜਾ ਰਹੇ ਹਨ, ਉਥੇ ਹੀ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਤਹਿਤ ਅੱਜ ਐਸ.ਡੀ.ਐਮ. ਮਾਨਸਾ ਸ਼੍ਰੀ ਕਾਲਾ ਰਾਮ ਕਾਂਸਲ ਅਤੇ ਡੀ.ਐਸ.ਪੀ. ਸ਼੍ਰੀ ਬੂਟਾ ਸਿੰਘ ਵੱਲੋਂ ਸਾਂਝੇ ਤੌਰ ’ਤੇ ਦੌਰਾ ਕਰਕੇ ਪਿੰਡ ਭੁਪਾਲ ਵਿਖੇ ਕਿਸਾਨ ਵੱਲੋਂ ਫਸਲਾਂ ਦੀ ਰਹਿੰਦ-ਖੂਹੰਦ ਨੂੰ ਲਗਾਈ ਅੱਗ ਨੂੰ ਮੌਕੇ ’ਤੇ ਬੁਝਵਾਇਆ ਗਿਆ। ਸ਼੍ਰੀ ਕਾਲਾ ਰਾਮ ਕਾਂਸਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਝੋਨੇ ਦੇ ਨਾੜ ਦੇ ਯੋਗ ਪ੍ਰਬੰਧਨ ਲਈ ਕਿਸਾਨਾਂ ਨੂੰ ਜਾਣੂ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਅਤੇ ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਪਰਾਲੀ ਨਾ ਸਾੜਨ ਦੀਆਂ ਸਖ਼ਤ  ਹਦਾਇਤਾਂ ਜਾਰੀ ਕੀਤੀਆ...
ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਕਰਨ ਦੀ ਕੀਤੀ ਅਪੀਲ

ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਕਰਨ ਦੀ ਕੀਤੀ ਅਪੀਲ

National, Politics, Punjab
ਫਿਰੋਜ਼ਪੁਰ 4 ਨਵੰਬਰ 2024.........           ਮੁੱਖ ਖੇਤੀਬਾੜੀ ਅਫਸਰ ਡਾ. ਜੰਗੀਰ ਸਿੰਘ ਨੇ ਕਿਸਾਨਾਂ ਨੂੰ ਖਾਦਾਂ ਦੀ ਲੋੜ ਮੁਤਾਬਿਕ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਵਰਤੋਂ ਕਰਨ ਦੀ ਅਪੀਲ ਕੀਤੀ।             ਉਨ੍ਹਾਂ ਕਿਹਾ ਕਿ ਖਾਦਾਂ ਦੀ ਬੇਲੋੜੀ ਵਰਤੋਂ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਪ੍ਰਤੀਕੂਲ ਪ੍ਰਭਾਵ ਪਾਉਂਦੀ ਹੈ। ਉਨ੍ਹਾਂ ਡੀ. ਏ. ਪੀ. ਦੀ ਵਰਤੋਂ ਵੀ ਮਾਹਿਰਾਂ ਵੱਲੋਂ ਦੱਸੀ ਮਾਤਰਾ ਅਨੁਸਾਰ ਹੀ ਕਰਨ ਲਈ ਆਖਿਆ ਤੇ ਕਿਹਾ ਕਿ ਫਾਸਫੋਰਸ ਦੇ ਬਦਲ ਵਜੋਂ ਐੱਨ. ਪੀ. ਕੇ ਤੇ ਹੋਰ ਖਾਦਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ।           ਉਨ੍ਹਾਂ ਕਿਹਾ ਕਿ ਫਸਲਾਂ ਦੀ ਰਹਿੰਦ-ਖੂੰਹਦ ਨੂੰ ਜ਼ਮੀਨ 'ਚ ਵਾਹ ਕੇ ਵੀ ਖਾਦਾਂ ਦੀ ਵਰਤੋਂ ਨੂੰ ਘਟਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਦਾ ਵੀ ਗਠਨ ਕੀਤਾ ਗਿਆ ਹੈ, ਜੋ ਕਿ ਵੱਖ-ਵੱਖ ਥਾਵਾਂ 'ਤੇ ਚੈਕਿੰਗ ਕਰ ਰਹੀਆਂ ਹਨ ਤਾਂ ਜੋ ਕੋਈ ਵੀ ਖਾਦ ਵਿਕਰੇਤਾ ਡੀ.ਏ.ਪੀ. ਖਾਦ ਜਾਂ ਹੋਰ ਖਾਦਾਂ ਨਾਲ ਕਿਸਾਨਾਂ ਨੂੰ ਕੋਈ ਹੋਰ ਗੈਰ ਜ਼ਰੂਰੀ ਖਾਦਾਂ/ਦਵਾਈਆਂ ਨਾ ਦੇਵੇ।         ...
ਜ਼ਿਲ੍ਹੇ ਵਿੱਚ ਨਵੀਆਂ ਵੋਟਾਂ ਬਨਾਉਣ ਲਈ ਵਿਸ਼ੇਸ਼ ਪ੍ਰਬੰਧ – ਆਸ਼ਿਕਾ ਜੈਨ

ਜ਼ਿਲ੍ਹੇ ਵਿੱਚ ਨਵੀਆਂ ਵੋਟਾਂ ਬਨਾਉਣ ਲਈ ਵਿਸ਼ੇਸ਼ ਪ੍ਰਬੰਧ – ਆਸ਼ਿਕਾ ਜੈਨ

National, Politics, Punjab
ਸ਼ਹਿਬਜਾਦਾ ਅਜੀਤ ਸਿੰਘ ਨਗਰ, 04 ਨਵੰਬਰ, 2024: ਜ਼ਿਲ੍ਹੇ ਵਿੱਚ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ  ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਜ਼ਿਲ੍ਹਾ ਚੋਣ ਦਫਤਰ ਅਤੇ ਸਵੀਪ ਟੀਮ ਵੱਲੋਂ ਵੱਖ-ਵੱਖ ਵਿਦਿਅਕ ਅਦਾਰਿਆਂ ਅਤੇ ਸਮਾਜ ਸੇਵੀ ਸੰਸਥਾਵਾਂ ਨਾਲ ਮਿਲ ਕੇ ਨਵੰਬਰ ਮਹੀਨੇ ਵਿੱਚ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਜ਼ਿਲ੍ਹਾ ਚੋਣ ਅਫਸਰ -ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਵਿਚ 9,10 ਨਵੰਬਰ ਅਤੇ  ਉਸ ਤੋਂ ਬਾਅਦ 23 ਅਤੇ 24 ਨਵੰਬਰ ਨੂੰ ਬੂਥ ਪੱਧਰ ਉਪਰ ਵੋਟਰ ਪੰਜੀਕਰਣ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ, ਜਿਸ ਵਿੱਚ ਯੋਗ ਵੋਟਰ ਜਿੰਨਾਂ ਦੀ ਉਮਰ 01/01/2024 ਤੱਕ 18 ਸਾਲ ਦੀ ਹੋ ਰਹੀ ਹੈ, ਆਪਣੇ ਆਪ ਨੂੰ ਵੋਟਰ ਵੱਜੋਂ ਰਜਿਸਟਰ ਕਰਵਾ ਸਕਦੇ ਹਨ, ਜੇ ਕਿਸੇ ਨੇ ਵੋਟ ਸ਼ਿਫਟ ਜਾਂ ਸੋਧ ਕਰਵਾਉਣੀ ਹੈ, ਉਹ ਵੀ ਇਹਨਾਂ ਕੈਂਪਾਂ ਦਾ ਫਾਇਦਾ ਲੈ ਸਕਦੇ ਹਨ। ਅੱਜ ਇਸ ਮੁਹਿੰਮ ਤਹਿਤ ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀਮਾਜਰਾ ਵਿਖੇ ਵਿਸ਼ੇਸ਼ ਕੈਂਪ ਦਾ ਆਯੋਜਨ ਜ਼ਿਲ੍ਹਾ ...
ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਨੰਬਰਦਾਰਾਂ, ਸਰਪੰਚਾਂ ਨਾਲ ਮੀਟਿੰਗ

ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਨੰਬਰਦਾਰਾਂ, ਸਰਪੰਚਾਂ ਨਾਲ ਮੀਟਿੰਗ

National, Politics, Punjab
ਫਰੀਦਕੋਟ 4 ਨਵੰਬਰ () ਜਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਜ਼ੀਰੋ ਪੱਧਰ ਤੇ ਲਿਆਉਣ ਲਈ ਪੁਲਿਸ ਪ੍ਰਸ਼ਾਸ਼ਨ ਅਤੇ ਵੱਖ ਵੱਖ ਵਿਭਾਗਾਂ ਦੇ ਸਹਿਯੋਗ ਨਾਲ ਜਿੱਥੇ ਪਿੰਡ ਪੱਧਰ ਤੇ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ, ਉੱਥੇ ਹੀ ਇਸ ਸਬੰਧੀ ਵਿੱਚ ਪਰਾਲੀ ਨੂੰ ਅੱਗ ਲਾ ਕੇ ਵਾਤਾਵਰਣ ਨੂੰ ਪ੍ਰਦੂਸ਼ਤ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਵੀ ਹੋਂਦ ਵਿੱਚ ਲਿਆਂਦੀ ਜਾ ਰਹੀ ਹੈ। ਵਾਤਾਵਰਨ ਦੀ ਸੰਭਾਲ ਲਈ ਇਸ ਜਾਗਰੂਕਤ ਮੁਹਿੰਮ ਦੀ ਕੜੀ ਵਜੋਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅੱਜ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਫਰੀਦਕੋਟ ਸਬ ਡਵੀਜਨ ਦੇ ਸਰਪੰਚਾਂ, ਨੰਬਰਦਾਰਾਂ ਨਾਲ ਮੀਟਿੰਗ ਕੀਤੀ ਜਦੋਂ ਕਿ ਕੋਟਕਪੂਰਾ ਅਤੇ ਜੈਤੋ ਸਬ ਡਵੀਜਨਾਂ ਦੇ ਨੰਬਰਦਾਰਾਂ ਅਤੇ ਸਰਪੰਚ ਆਨਲਾਈਨ ਇਸ ਮੀਟਿੰਗ ਵਿੱਚ ਜੁੜੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਕਾਰਨ ਫਰੀਦਕੋਟ ਜਿਲ੍ਹੇ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਕਮੀ ਆਈ ਹੈ ਪਰ ਫਿਰ ਵੀ ਕੁਝ ਲੋਕ ਪਰਾਲੀ ਨੂੰ ਅੱਗ...
ਸਿਹਤ ਵਿਭਾਗ ਵੱਲੋਂ ਹਵਾ ਪ੍ਰਦੂਸ਼ਣ ਬਾਰੇ ਐਡਵਾਇਜ਼ਰੀ ਜਾਰੀ

ਸਿਹਤ ਵਿਭਾਗ ਵੱਲੋਂ ਹਵਾ ਪ੍ਰਦੂਸ਼ਣ ਬਾਰੇ ਐਡਵਾਇਜ਼ਰੀ ਜਾਰੀ

National, Politics, Punjab
ਮਾਨਸਾ, 4 ਨਵੰਬਰ : ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਹਵਾ ਪ੍ਰਦੂਸ਼ਣ ਬਾਰੇ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਕਿ ਮੌਸਮ ਦੇ ਬਦਲਣ ਕਾਰਨ ਅਤੇ ਪ੍ਰਦੁਸ਼ਣ ਵਧਣ ਕਾਰਨ ਹਵਾ ਦੀ ਗੁਣਵੱਤਾ ਵਿਗੜਨੀ ਸ਼ੁਰੂ ਹੋ ਜਾਂਦੀ ਹੈ, ਜਿਸ ਕਾਰਨ ਸਾਹ, ਦਮਾ, ਨਜਲਾ, ਜ਼ੁਕਾਮ, ਖੰਘ ਅਤੇ ਛਾਤੀ ਰੋਗ ਦੇ ਮਰੀਜ਼ ਵੱਧਣੇ ਸ਼ੁਰੂ ਹੋ ਜਾਂਦੇ ਹਨ। ਉਨ੍ਹਾਂ ਲੋਕਾਂ ਨੂੰ ਪ੍ਰਦੂਸ਼ਣ ਤੋਂ ਬਚਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਫਸਲਾਂ ਦੀ ਰਹਿੰਦ-ਖੂਹੰਦ ਨੂੰ ਸਾੜਨ ਕਾਰਨ ਵਾਤਾਵਰਣ ਅਤੇ ਮਨੁੱਖੀ ਸਿਹਤ ਉਪਰ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਖਾਸ ਕਰ ਕੇ ਬੱਚੇ, ਗਰਭਵਤੀ ਔਰਤਾਂ, ਬਜ਼ੁਰਗ ਅਤੇ ਲੰਬੇ ਸਮੇਂ ਤੋਂ ਸਾਹ ਦੀਆਂ ਬੀਮਾਰੀਆਂ ਤੋਂ ਪੀੜਤ ਲੋਕਾਂ ਲਈ ਇਹ ਕਾਫ਼ੀ ਹਾਨੀਕਾਰਨ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪ੍ਰਦੂਸ਼ਣ ਜਾਂਚ ਕਰਨ ਲਈ ਵੈੱਬਸਾਈਟ ਸੀ.ਪੀ.ਸੀ.ਬੀ. ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਖਰਾਬ ਤੇ ਗੰਭੀਰ ਹਵਾ ਪ੍ਰਦੂਸ਼ਣ ਦੇ ਦਿਨਾਂ ’ਚ ਬਾਹਰ ਸਵੇਰ ਅਤੇ ਦੇਰ ਸ਼ਾਮ ਸੈਰ ਕਰਨ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ, ਜਾਗਿੰਗ, ਦੌੜਨ ਜਾਂ ਹੋਰ ਮਿਹਨਤ ਵਾਲੀਆਂ ਸਰੀਰਕ ਗਤੀਵਿਧੀਆਂ ਤੋਂ ਪ...
ਡੀ ਏ ਪੀ ਦੀ ਕਾਲਾਬਾਜ਼ਾਰੀ ਰੋਕਣ ਲਈ ਖਾਦਾਂ ਦੀਆਂ ਦੁਕਾਨਾਂ ਦੀ ਚੈਕਿੰਗ

ਡੀ ਏ ਪੀ ਦੀ ਕਾਲਾਬਾਜ਼ਾਰੀ ਰੋਕਣ ਲਈ ਖਾਦਾਂ ਦੀਆਂ ਦੁਕਾਨਾਂ ਦੀ ਚੈਕਿੰਗ

National, Politics, Punjab
ਨਿਹਾਲ ਸਿੰਘ ਵਾਲਾ, 3 ਨਵੰਬਰ - ਹਾੜ੍ਹੀ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਨਿਹਾਲ ਸਿੰਘ ਵਾਲਾ ਦੇ ਖਾਦ ਦੀਆਂ ਰੀਟੇਲ ਅਤੇ ਹੋਲਸੋਲ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਖਾਦਾਂ ਦੇ ਗੋਦਾਮਾਂ ਅਤੇ ਪੀ.ਓ.ਐਸ. ਮਸ਼ੀਨਾਂ ਦੀ ਪੜ੍ਹਤਾਲ ਕੀਤੀ ਗਈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਖਾਦ ਦੀ ਕਾਲਾਬਜ਼ਾਰੀ ਨਾ ਹੋਵੇ। ਚੈਕਿੰਗ ਟੀਮ ਵਿੱਚ ਬਲਾਕ ਖੇਤੀਬਾੜੀ ਅਫ਼ਸਰ  ਡਾ. ਰੰਚਨਦੀਪ ਕੌਰ ਤੋਂ ਇਲਾਵਾ ਕੁਲਜੀਤ ਸਿੰਘ, ਮੰਗੂ ਸਿੰਘ ਤੇ ਯੋਧਪ੍ਰੀਤ ਸਿੰਘ ਮੌਜੂਦ ਸਨ।  ਬਲਾਕ ਖੇਤੀਬਾੜੀ ਅਫ਼ਸਰ  ਡਾ. ਰੰਚਨਦੀਪ ਕੌਰ ਨੇ ਦੱਸਿਆ ਵਿਭਾਗ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਦੀਆਂ ਸਖ਼ਤ ਹਦਾਇਤਾਂ ਹਨ ਕਿ ਜ਼ਿਲ੍ਹਾ ਮੋਗਾ ਵਿੱਚ ਖਾਦਾਂ ਦੀ ਕਾਲਾਬਾਜ਼ਾਰੀ ਕਿਸੇ ਵੀ ਹੀਲੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ  ਫਰਮਾਂ ਦਾ ਸਾਰਾ ਰਿਕਾਰਡ ਘੋਖਿਆ ਗਿਆ,  ਹਾੜ੍ਹੀ ਸੀਜ਼ਨ ਲਈ ਖਾਦਾਂ ਮੁਹੱਈਆ ਕਰਾਉਣ ਲਈ ਵਿਭਾਗ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਟੀਮਾਂ ਲਗਾਤਾਰ ਖਾਦ ਵਿਕਰੇਤਾਵਾਂ ਦੀਆਂ ਚੈਕਿੰਗ ਕਰ ਰਹੀਆ...
ਡੀਏਪੀ ਖਾਦ ਦੀਆਂ ਦੁਕਾਨਾਂ ਦੀ ਜਾਂਚ ਜਾਰੀ, ਕਾਲਾਬਜਾਰੀ ਨੂੰ ਰੋਕਣ ਲਈ ਸਰਕਾਰ ਹੋਈ ਗੰਭੀਰ

ਡੀਏਪੀ ਖਾਦ ਦੀਆਂ ਦੁਕਾਨਾਂ ਦੀ ਜਾਂਚ ਜਾਰੀ, ਕਾਲਾਬਜਾਰੀ ਨੂੰ ਰੋਕਣ ਲਈ ਸਰਕਾਰ ਹੋਈ ਗੰਭੀਰ

National, Politics, Punjab
ਫਾਜਿ਼ਲਕਾ, 3 ਨਵੰਬਰ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਡੀਏਪੀ ਖਾਦ ਦੀ ਕਿਸੇ ਵੀ ਪ੍ਰਕਾਰ ਦੀ ਕਾਲਾਬਜਾਰੀ ਨੂੰ ਰੋਕਣ ਲਈ ਸਖ਼ਤ ਮੁਹਿੰਮ ਵਿੱਢੀ ਗਈ ਹੈ। ਇਸ ਲੜੀ ਵਿਚ ਫਾਜਿਲ਼ਕਾ ਜਿਲ੍ਹੇ ਵਿਚ ਸਿਵਲ ਅਧਿਕਾਰੀਆਂ ਦੀ ਅਗਵਾਈ ਵਿਚ 4 ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਇੰਨ੍ਹਾਂ ਵੱਲੋਂ ਹੁਣ ਤੱਕ 41 ਦੁਕਾਨਾਂ ਅਤੇ ਸਹਿਕਾਰੀ ਸਭਾਵਾਂ ਦੀ ਚੈਕਿੰਗ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਡਾ: ਸੰਦੀਪ ਰਿਣਵਾਂ ਨੇ ਦਿੱਤੀ ਹੈ। ਡਾ: ਸੰਦੀਪ ਰਿਣਵਾਂ ਨੇ ਦੱਸਿਆ ਕਿ ਇਹ ਟੀਮ ਅਵੈਧ ਭੰਡਾਰਨ ਦੀ ਜਾਂਚ ਕਰਨ ਦੇ ਨਾਲ ਨਾਲ ਹੀ ਇਹ ਵੀ ਜਾਂਚ ਕਰ ਰਹੀਆਂ ਹਨ ਕਿ ਕਿਤੇ ਕਿਸਾਨਾਂ ਨੂੰ ਡੀਏਪੀ ਖਾਦ ਦੇ ਨਾਲ ਕੋਈ ਹੋਰ ਦਵਾਈ ਜਬਰਦਸਤੀ ਤਾਂ ਨਹੀਂ ਦਿੱਤੀ ਜਾ ਰਹੀ ਹੈ।ਉਨ੍ਹਾਂ ਨੇ ਦੱਸਿਆ ਕਿ ਇਸ ਲਈ ਸਰਕਾਰ ਵੱਲੋਂ ਸਿਕਾਇਤ ਲਈ ਨੰਬਰ ਵੀ ਜਾਰੀ ਕੀਤਾ ਗਿਆ ਹੈ।ਉਨ੍ਹਾਂ ਨੇ ਦੱਸਿਆ ਕਿ ਡੀਏਪੀ ਖਾਦ ਸਬੰਧੀ ਜੇਕਰ ਕਿਧਰੇ ਕਾਲਾਬਜਾਰੀ ਜਾਂ ਖਾਦ ਨਾਲ ਹੋਰ ਸਮਾਨ ਦਿੱਤੇ ਜਾਣ ਦੀ ਸਿ਼ਕਾਇਤ ਹੋਵੇ ਤਾਂ 1100 ਨੰਬਰ ਤੇ ਕਾਲ ਕੀਤੀ ਜਾ ਸਕਦੀ ਹੈ। ਇਸਤੋਂ ਬਿਨ੍ਹਾਂ ਵਟਸਅੱ...