Friday, September 11
Shadow

National

ਪਰਾਲੀ ਪ੍ਰਬੰਧਨ ਲਈ ਸਬਸਿਡੀ ਤੇ ਲਈਆਂ ਮਸ਼ੀਨਾਂ ਹੋਰਨਾਂ ਕਿਸਾਨਾਂ ਨੂੰ ਵੀ ਕਿਰਾਏ ਤੇ ਦਿੱਤੀਆਂ ਜਾਣ

ਪਰਾਲੀ ਪ੍ਰਬੰਧਨ ਲਈ ਸਬਸਿਡੀ ਤੇ ਲਈਆਂ ਮਸ਼ੀਨਾਂ ਹੋਰਨਾਂ ਕਿਸਾਨਾਂ ਨੂੰ ਵੀ ਕਿਰਾਏ ਤੇ ਦਿੱਤੀਆਂ ਜਾਣ

National, Politics, Punjab
ਫਾਜਿਲ਼ਕਾ, 3 ਨਵੰਬਰ ਮੁੱਖ ਖੇਤੀਬਾੜੀ ਅਫ਼ਸਰ ਡਾ: ਸੰਦੀਪ ਰਿਣਵਾਂ ਨੇ ਅਪੀਲ ਕੀਤੀ ਹੈ ਕਿ ਜਿਹੜੇ ਕਿਸਾਨਾਂ ਨੇ ਵਿਭਾਗ ਦੀ ਸਬਸਿਡੀ ਰਾਹੀਂ ਪਰਾਲੀ ਪ੍ਰਬੰਧਨ ਵਾਲੀਆਂ ਮਸ਼ੀਨਾਂ ਦੀ ਖਰੀਦ ਕੀਤੀ ਹੈ ਉਹ ਇਹ ਮਸ਼ੀਨਾਂ ਆਪਣੀ ਵਰਤੋਂ ਤੋਂ ਬਾਅਦ ਹੋਰ ਕਿਸਾਨਾਂ ਨੂੰ ਕਿਰਾਏ ਤੇ ਵੀ ਦੇਣ ਤਾਂ ਜੋ ਜਿਆਦਾ ਤੋਂ ਜਿਆਦਾ ਪਰਾਲੀ ਸੰਭਾਲੀ ਜਾ ਸਕੇ ਅਤੇ ਮਸ਼ੀਨਾਂ ਦੀ ਵੀ ਵੱਧ ਤੋਂ ਵੱਧ ਵਰਤੋਂ ਕੀਤੀ ਜਾ ਸਕੇ। ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਸਾਰੀਆਂ ਮਸ਼ੀਨਾਂ ਸਬੰਧੀ ਰਿਕਾਰਡ ਰੱਖਿਆ ਜਾ ਰਿਹਾ ਹੈ ਅਤੇ ਅਜਿਹਾ ਨਾ ਕਰਨ ਵਾਲਿਆਂ ਖਿਲਾਫ ਵਿਭਾਗ ਕਾਰਵਾਈ ਕਰ ਸਕਦਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਸਬਸਿਡੀ ਤੇ ਮਸ਼ੀਨਾਂ ਲੈਣ ਵਾਲੇ ਕਿਸੇ ਵਿਅਕਤੀ ਨੇ ਪਰਾਲੀ ਸਾੜੀ ਤਾਂ ਉਸਦੇ ਖਿਲਾਫ ਹੋਰ ਕਾਨੂੰਨੀ ਕਾਰਵਾਈ ਕਰਨ ਦੇ ਨਾਲ ਨਾਲ ਮਸ਼ੀਨ ਵੀ ਵਿਭਾਗ ਜਬਤ ਕਰ ਸਕਦਾ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਪਰਾਲੀ ਨੂੰ ਸੰਭਾਲਣ ਲਈ ਮਸ਼ੀਨਾ ਦੀ ਜਿਆਦਾ ਤੋਂ ਜਿਆਦਾ ਵਰਤੋਂ ਕੀਤੀ ਜਾਵੇ। ਮੁੱਖ ਖੇਤੀਬਾੜੀ ਅਫ਼ਸਰ ਨੇ ਇਹ ਵੀ ਦੱਸਿਆ ਕਿ ਉਨੱਤ ਕਿਸਾਨ ਐਪ ਰਾਹੀਂ ਵੀ ਕਿਸਾਨ ਆਪਣੇ ਨੇੜੇ ਉਪਲਬੱਧ ਮਸ਼ੀਨਾ ਦੀ ਜਾਣਕਾਰੀ ਹਾਸਲ ...
ਅਗਾਂਹਵਧੂ ਕਿਸਾਨ ਜਸਕਰਨ ਸਿੰਘ ਡੀ ਏ ਪੀ ਦੇ ਬਦਲਵੇਂ ਪ੍ਰਬੰਧ ਵਜੋਂ ਵਰਤ ਰਿਹਾ ਹੈ ਐਨ ਪੀ ਕੇ 12:32:16

ਅਗਾਂਹਵਧੂ ਕਿਸਾਨ ਜਸਕਰਨ ਸਿੰਘ ਡੀ ਏ ਪੀ ਦੇ ਬਦਲਵੇਂ ਪ੍ਰਬੰਧ ਵਜੋਂ ਵਰਤ ਰਿਹਾ ਹੈ ਐਨ ਪੀ ਕੇ 12:32:16

National, Politics, Punjab
ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਨਵੰਬਰ, 2024: ਜ਼ਿਲ੍ਹੇ ਦੇ ਪਿੰਡ ਪੰਨੂਆਂ ਦੇ ਅਗਾਂਹ ਵਧੂ ਕਿਸਾਨ ਜਸਕਰਨ ਸਿੰਘ ਦਾ ਕਹਿਣਾ ਹੈ ਕਿ ਕਿ ਸਾਨੂੰ ਡੀ ਏ ਪੀ ਦੀ ਘਾਟ ਨੂੰ ਬਦਲਵੇਂ ਫਾਸਫੋਰਸ ਤੱਤ ਦੀ ਮੌਜੂਦਗੀ ਵਾਲੇ ਖਾਦਾਂ ਨਾਲ ਪੂਰਾ ਕਰ ਲੈਣਾ ਚਾਹੀਦਾ ਹੈ।      ਜਸਕਰਨ ਸਿੰਘ ਨੇ ਬਲਾਕ ਖੇਤੀਬਾੜੀ ਅਫ਼ਸਰ, ਖਰੜ, ਸ਼ੁਭਕਰਨ ਸਿੰਘ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਿਛਲੇ ਸਾਲ ਵੀ ਉਸ ਨੂੰ ਡੀ ਏ ਪੀ ਦੀ ਘਾਟ ਦਾ ਸਾਹਮਣਾ ਕਰਨਾ ਪਿਆ ਸੀ ਪਰ ਉਸ ਨੇ ਸਿੰਗਲ ਸੁਪਰਫਾਸਫੇਟ ਨਾਲ ਆਪਣਾ ਕੰਮ ਚਲਾ ਲਿਆ ਸੀ, ਜਿਸ ਵਿੱਚ ਡੀ ਏ ਪੀ ਜਿੰਨਾ ਫਾਸਫੋਰਸ ਤੱਤ ਹੀ ਮੌਜੂਦ ਹੈ। ਉਸ ਦਾ ਕਹਿਣਾ ਹੈ ਕਿ ਫਾਸਫੋਰਸ ਤੱਤ ਬਾਜ਼ਾਰ ਵਿੱਚੋਂ ਉਪਲਬਧ ਕਿਸੇ ਵੀ ਚੰਗੀ ਗੁਣਵੱਤਾ ਦੀ ਖਾਦ ਚੋਂ ਮਿਲ ਜਾਂਦਾ ਹੈ, ਇਸ ਲਈ ਸਾਨੂੰ ਡੀ ਏ ਪੀ ਦੇ ਬਦਲ ਵਜੋਂ ਕਿਸੇ ਵੀ ਚੰਗੀ ਫਾਸਫੋਰਸ ਤੱਤ ਦੀ ਖਾਦ ਨੂੰ ਵਰਤਣ ਵਿੱਚ ਹਿਚਕਚਾਹਟ ਨਹੀਂ ਕਰਨੀ ਚਾਹੀਦੀ।     ਜਸਕਰਨ ਸਿੰਘ ਵੱਲੋਂ ਇਸ ਸਾਲ ਐਨ ਪੀ ਕੇ 12:32:16 ਦੀ ਵਰਤੋਂ ਕੀਤੀ ਜਾ ਰਹੀ ਹੈ, ਪਿਛਲੇ ਸਾਲ ਉਸ ਵੱਲੋਂ ਸਿੰਗਲ ਸੁਪਰਫਾਸਫੇਟ ਦੀ ਵਰਤੋਂ ਕੀਤੀ ਗਈ ਸੀ। ਉਸ ਦਾ ਕਹਿਣਾ ਹੈ ਕ...
ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ ਅੰਦਰ ਸਥਾਪਿਤ ਕੀਤੇ ਗਏ ਕੰਟਰੋਲ ਰੂਮ : ਡਿਪਟੀ ਕਮਿਸ਼ਨਰ

ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ ਅੰਦਰ ਸਥਾਪਿਤ ਕੀਤੇ ਗਏ ਕੰਟਰੋਲ ਰੂਮ : ਡਿਪਟੀ ਕਮਿਸ਼ਨਰ

National, Politics, Punjab
ਸ੍ਰੀ ਮੁਕਤਸਰ ਸਾਹਿਬ, 03 ਨਵੰਬਰ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋ ਲਗਾਤਾਰ ਯੋਗ ਉਪਰਾਲੇ ਕੀਤੇ ਜਾ ਰਹੇ ਹਨ, ਇਸ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਵੱਲੋ ਬੀਤੇ ਦਿਨੀਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਆਨ ਲਾਈਨ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਵੀ ਜਾਣੂੰ ਕਰਵਾਇਆ ਜਾਵੇ। ਉਨਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਆਪਣੀ ਡਿਊਟੀ ਪ੍ਰਤੀ ਕੁਤਾਹੀ ਵਰਤਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ 360 ਡਿਗਰੀ ਐਪ ਰਾਹੀ ਜ਼ਿਲ੍ਹਾ ਪ੍ਰਸਾਸ਼ਨ ਵੱਲੋ ਅਫਸਰਾਂ ‘ਤੇ ਨਜ਼ਰ ਰੱਖੀ ਜਾਵੇਗੀ। ਉਨਾਂ ਹਦਾਇਤ ਕੀਤੀ ਕਿ ਪਰਾਲੀ ਪ੍ਰਬੰਧਨ ਵਿੱਚ ਨਿਯੁਕਤ ਕੀਤੇ ਗਏ ਨੋਡਲ ਅਧਿਕਾਰੀ ਅਤੇ ਕਰਮਚਾਰੀ ਸਰਕਾਰੀ ਛੁੱਟੀਆਂ ਦੌਰਾਨ ਵੀ ਆਪਣੇ ਅਧਿਕਾਰ ਖੇਤਰ ਵਿੱਚ ਰਹਿ ਕੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲੈਂਦੇ ਰਹਿਣਗੇ। ਡਿਪਟੀ...
ਮੰਡੀ ਬਰੀਵਾਲਾ ਵਿਖੇ ਵਿਜੀਲੈਂਸ ਬਿਊਰੋ ਵੱਲੋਂ ਸੈਮੀਨਾਰ ਦਾ ਆਯੋਜਨ

ਮੰਡੀ ਬਰੀਵਾਲਾ ਵਿਖੇ ਵਿਜੀਲੈਂਸ ਬਿਊਰੋ ਵੱਲੋਂ ਸੈਮੀਨਾਰ ਦਾ ਆਯੋਜਨ

National, Politics, Punjab
ਸ੍ਰੀ ਮੁਕਤਸਰ ਸਾਹਿਬ, 03 ਨਵੰਬਰ ਵਿਜੀਲੈਂਸ ਵਿਭਾਗ ਵੱਲੋਂ ਮਨਾਏ ਜਾ ਰਹੇ ਭ੍ਰਿਸ਼ਟਚਾਰ ਵਿਰੋਧੀ ਸਲਾਨਾ ਜਾਗਰੂਕਤਾ ਹਫਤੇ ਅਨੁਸਾਰ ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਆਚਰਣ ਦੀ ਲੜੀ ਤਹਿਤ ਅੱਜ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਰਵਿੰਦਰ ਕੁਮਾਰ ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ, ਸ. ਹਰਪਾਲ ਸਿੰਘ ਐੱਸ.ਐੱਸ.ਪੀ. ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਅਤੇ ਸ. ਗੁਰਦੇਵ ਸਿੰਘ ਭੱਲਾ ਡੀ.ਐਸ.ਪੀ. ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਦੇ ਇੰਸਪੈਕਟਰ ਸ੍ਰੀ ਅਮਨਦੀਪ ਸਿੰਘ, ਐਸ.ਆਈ. ਸ੍ਰੀ ਇਕਬਾਲ ਸਿੰਘ ਐਸ.ਆਈ. ਨਰਿੰਦਰਪਾਲ ਕੌਰ ਅਤੇ ਮੁੱਖ ਮੁਨਸ਼ੀ ਗੁਰਤੇਜ ਸਿੰਘ ਵੱਲੋ ਬਰੀਵਾਲਾ ਮੰਡੀ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਵੱਲੋਂ ਇਸ ਸੈਮੀਨਾਰ ਦੌਰਾਨ ਆਮ ਲੋਕਾਂ ਨੂੰ ਵਿਜੀਲੈਂਸ ਦੇ ਕੰਮਾਂ ਬਾਰੇ ਜਾਣੂੰ ਕਰਵਾਇਆ ਗਿਆ ਅਤੇ ਪੰਜਾਬ ਵਿੱਚ ਭ੍ਰਿਸ਼ਟਾਚਾਰ ਅਧਿਕਾਰੀ/ਕਰਮਚਾਰੀ ਜੋ ਰਿਸ਼ਵਤ ਦੀ ਮੰਗ ਕਰਦੇ ਹਨ, ਨੂੰ ਫੜਵਾਉਣ ਸਬੰਧੀ ਪ੍ਰੇਰਿਤ ਕੀਤਾ ਗਿਆ ਅਤੇ ਸਰਕਾਰੀ ਕੰਮਾਂ ਵਿੱਚ ਹੁੰਦੀ ਘਪ...
ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਜ਼ਿਲ੍ਹੇ ‘ਚ ਆਧੁਨਿਕ ਮਸ਼ੀਨਰੀ ਦੀ ਨਹੀਂ ਹੈ ਕੋਈ ਘਾਟ : ਡਿਪਟੀ ਕਮਿਸ਼ਨਰ

ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਜ਼ਿਲ੍ਹੇ ‘ਚ ਆਧੁਨਿਕ ਮਸ਼ੀਨਰੀ ਦੀ ਨਹੀਂ ਹੈ ਕੋਈ ਘਾਟ : ਡਿਪਟੀ ਕਮਿਸ਼ਨਰ

National, Politics, Punjab
ਬਠਿੰਡਾ, 3 ਨਵੰਬਰ : ਪਰਾਲੀ ਪ੍ਰਬੰਧਨ ਤੇ ਇਸ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਆਧੁਨਿਕ ਮਸ਼ੀਨਰੀ ਦੀ ਕੋਈ ਘਾਟ ਨਹੀਂ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ  ਨੇ ਜ਼ਿਲ੍ਹੇ ਦੇ ਪਿੰਡ ਕੋਟਬਖਤੂ ਤੇ ਆਸ-ਪਾਸ ਦੇ ਪਿੰਡਾਂ ਦੇ ਖੇਤਾਂ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਐਸਐਸਪੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਲਗਭਗ 250 ਬੇਲਰ ਅਤੇ 4000 ਦੇ ਕਰੀਬ ਸੁਪਰ ਸੀਡਰ ਹਨ, ਜਿਨ੍ਹਾਂ ਦੀ ਵਰਤੋਂ ਕਰਨ ਲਈ ਪ੍ਰਸ਼ਾਸਨ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਲਗਾਤਾਰ ਪ੍ਰੇਰਿਤ ਕਰ ਰਿਹਾ ਹੈ। ਸਿਵਲ ਪ੍ਰਸ਼ਾਸਨਿਕ ਅਤੇ ਪੁਲਿਸ ਵਿਭਾਗ ਦੇ ਠੋਸ ਉਪਰਾਲਿਆਂ ਸਦਕਾ ਬਠਿੰਡਾ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ 'ਚ ਵੱਡੀ ਗਿਰਾਵਟ ਆਈ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਲਗਭਗ 262 ਦੇ ਕਰੀਬ ਨੋਡਲ ਅਫਸਰ, 25 ਕਲਸਟਰ ਅਤੇ 96 ਸਪੈਸ਼ਲ ਸੁਪਰਵਾਈਜ਼ਰਾਂ ਤੋਂ ਇਲਾਵਾ 7 ਹਾਇਰ ਆਫੀਸਰਜ਼ ਦੀ...
ਤੰਦਰੁਸਤੀ ਦਾ ਸੁਨੇਹਾ ਦੇ ਰਹੀ ਸੀਐੱਮ ਦੀ ਯੋਗਸ਼ਾਲਾ

ਤੰਦਰੁਸਤੀ ਦਾ ਸੁਨੇਹਾ ਦੇ ਰਹੀ ਸੀਐੱਮ ਦੀ ਯੋਗਸ਼ਾਲਾ

National, Politics, Punjab
ਫਾਜਿਲਕਾ 3 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਸਿਹਤ ਨਿਰੋਗਤਾ ਪ੍ਰਤੀ ਜਾਗਰੂਕ ਕਰਨ ਲਈ ਆਰੰਭੇ ਗਏ ਯਤਨਾਂ ਤਹਿਤ 'ਸੀਐਮ ਦੀ ਯੋਗਸ਼ਾਲਾ' ਤਹਿਤ ਜਿਲ੍ਹੇ ਅੰਦਰ ਵਿਖੇ ਵੱਖ- ਵੱਖ ਥਾਵਾਂ 'ਤੇ ਯੋਗਾ ਕਲਾਸਾਂ ਚਲਾਈਆਂ ਜਾ ਰਹੀਆਂ ਹਨ। ਜਾਣਕਾਰੀ ਦਿੰਦਿਆ ਜਿਲਾ ਕੋਆਰਡੀਨੇਟਰ ਰਾਧੇ ਸ਼ਾਮ ਨੇ ਕਿਹਾ ਕਿ ਜ਼ਿਲ੍ਹਾ ਫਾਜ਼ਿਲਕਾ ਅੰਦਰ 145 ਥਾਵਾਂ *ਤੇ ਪੰਜਾਬ ਸਰਕਾਰ ਦੀ ਸੀਐਮ ਦੀ ਯੋਗਸ਼ਾਲਾ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਬਲਾਕ ਫਾਜ਼ਿਲਕਾ, ਅਬੋਹਰ, ਜਲਾਲਾਬਾਦ, ਅਰਨੀਵਾਲਾ ਅਤੇ ਖੂਈਆਂ ਸਰਵਰ ਵਿਖੇ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਯੋਗਾ ਸਿਖਣ ਦੇ ਚਾਹਵਾਨਾ ਲਈ ਪੰਜਾਬ ਸਰਕਾਰ ਨੇ ਹੈਲਪਲਾਈਨ ਨੰਬਰ 76694-00500 ਸਥਾਪਿਤ ਕੀਤਾ ਹੈ, ਜਿਸ ਤੇ ਮੁਫਤ ਯੋਗ ਕਲਾਸਾਂ ਆਪਣੇ ਮੁਹੱਲੇ ਵਿੱਚ ਲਗਾਉਣ ਲਈ ਲੋਕ ਮਿਸ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ cmdiyogsala.punjab.gov.in ਤੇ ਵੀ ਪੰਜੀਕਰਨ ਕੀਤਾ ਜਾ ਸਕਦਾ ਹੈ। ਜੇਕਰ 25 ਲੋਕਾਂ ਦਾ ਸਮੂਹ ਹੋਵੇ ਤਾਂ ਉਹ ਆਪਣੇ ਮੁਹੱਲੇ ਜਾਂ ਕਿਸੇ ਵੀ ਕਾਲੋਨੀ ਵਿੱਚ ਯੋਗ ਕਰਨ ਦੇ ਲਈ ਮੁਫਤ ਯੋਗ ਕਲਾਸਾਂ ਲੈਣ...
ਬਿਨਾ ਪੱਖਪਾਤ ਹੋਵੇਗਾ ਪਿੰਡਾਂ ਦਾ ਸਰਵਪੱਖੀ ਵਿਕਾਸ- ਈ ਟੀ ਓ

ਬਿਨਾ ਪੱਖਪਾਤ ਹੋਵੇਗਾ ਪਿੰਡਾਂ ਦਾ ਸਰਵਪੱਖੀ ਵਿਕਾਸ- ਈ ਟੀ ਓ

National, Politics, Punjab
ਅੰਮ੍ਰਿਤਸਰ, 3  ਨਵੰਬਰ() ਸ ਹਰਭਜਨ ਸਿੰਘ ਈ ਟੀ ਓ ਕੈਬਨਿਟ ਮੰਤਰੀ  ਪੰਜਾਬ ਨੇ ਨਵੀਆਂ ਚੁਣੀਆਂ ਪੰਚਾਇਤਾਂ ਦੇ ਪੰਚਾਂ, ਸਰਪੰਚਾਂ ਨੂੰ ਕਿਹਾ ਕਿ ਉਹ ਬਿਨਾਂ ਭੇਦਭਾਵ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਅਤੇ ਵਿਕਾਸ ਦੀ ਰਫਤਾਰ ਨੂੰ ਹੋਰ ਗਤੀ ਦੇਣ ਲਈ ਯੋਜਨਾਬੱਧ ਢੰਗ ਨਾਲ ਕੰਮ ਕਰਨ। ਆਪਣੇ ਪਿੰਡਾਂ ਦੇ ਧੰਨਵਾਦੀ ਦੌਰੇ ਦੌਰਾਨ ਪਿੰਡ ਕੋਟਲਾ ਬਥੂਨਗੜ੍ਹ ਦੇ ਸਰਪੰਚ ਡਾ ਗੁਰਦੀਪ ਕੋਟਲਾ, ਨਵਾਂ ਪਿੰਡ ਦੇ ਸਰਪੰਚ ਡਾ ਸਰਬਜੀਤ ਸਿੰਘ, ਸਰਾਂ ਤਲਵੰਡੀ ਦੇ ਸਰਪੰਚ ਜਗਬੀਰ ਸਿੰਘ , ਪਰਮਜੀਤ ਸਿੰਘ ਮੈਂਬਰ ਅਤੇ ਹੋਰਨਾਂ ਨੂੰ ਸਨਮਾਨਿਤ ਕਰਨ ਪਹੁਚੇ ਕੈਬਨਿਟ ਮੰਤਰੀ ਨੇ ਵੋਟਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਬਿੱਟੂ ਕੋਟਲਾ, ਰਸ਼ਪਾਲ, ਦਵਿੰਦਰ ਮੰਨੂ ਸਰਪੰਚ, ਸੁਖਵਿੰਦਰ ਨਰਾਇਣਗੜ੍ਹ, ਸਤਿੰਦਰ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ। ਕੈਬਨਿਟ ਮੰਤਰੀ ਨੇ ਆਪਣੇ ਧੰਨਵਾਦੀ ਦੌਰੇ ਦੌਰਾਨ ਲੋਕਾਂ ਨਾਲ ਵਿਚਾਰ ਸਾਝੇ ਕੀਤੇ ਤੇ ਕਿਹਾ ਕਿ ਪੰਜਾਬ ਵਿਚ ਹੁਣ ਪਿੰਡਾਂ ਦੇ ਵਿਕਾਸ ਦਾ ਖਾਖਾ ਤਿਆਰ ਹੋ ਗਿਆ ਹੈ, ਪਿੰਡਾਂ ਵਿੱਚ ਹੁਣ ਪੱਕੀਆਂ, ਗਲੀਆਂ, ਨਾਲੀਆਂ, ਸੀਵਰੇਜ, ਜਲ ਸਪਲਾਈ, ਰੋਸ਼ਨੀ, ਪੀਣ ਵਾਲਾ ਸਾਫ ਪਾਣੀ, ਗੰਦੇ ਪਾਣੀ ਦੀ...
ਕਿਸਾਨ ਖਾਦ,ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ-ਡਿਪਟੀ ਕਮਿਸ਼ਨਰ

ਕਿਸਾਨ ਖਾਦ,ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ-ਡਿਪਟੀ ਕਮਿਸ਼ਨਰ

National, Politics, Punjab
ਅੰਮ੍ਰਿਤਸਰ 3 ਨਵੰਬਰ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਖਾਦ,ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਉਸ ਦੀ ਲਿਖਤੀ ਤੌਰ ਤੇ ਸ਼ਿਕਾਇਤ ਸੰਬੰਧਤ ਬਲਾਕ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫਸਰ ਨੂੰ ਕਰਨ।ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ,ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985  ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਜਿਲ੍ਹੇ ਅੰਦਰ ਡੀ.ਏ.ਪੀ ਖਾਦ ਦੀ ਘੱਟ ਆਮਦ ਦੇ ਮੱਦੇਨਜਰ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਬਿਜਾਈ ਲਈ ਬਾਜਾਰ ਵਿਚ ਉਪਲਬਧ ਹੋਰਨਾਂ ਫਾਸਫੇਟਿਕ ਖਾਦਾਂ ਦੀ ਵਰਤੋਂ ਕਰਕੇ ਫਸਲ ਦੀ ਬਿਜਾਈ ਸਮੇਂ ਸਿਰ ਕਰਨ। ਉਹਨਾਂ ਦੱਸਿਆ ਕਿ ਮੌਜੂਦਾ ਸਮੇਂ ਡੀ.ਏ.ਪੀ ਤੋਂ ਇਲਾਵਾ ਟ੍ਰਿਪਲ ਸੁਪਰ ਫਾਸਫੇਟ 46% ਖਾਦ ਦੀ ਸਪਲਾਈ ਕਣਕ ਦੀ ਬਿਜਾਈ ਵਾਸਤੇ ਕਰਵਾਈ ਜਾ ਰਹੀ ਹੈ। ਵਿਭਾਗ ਵੱਲੋਂ ਲਗਾਤਾਰ ਖਾਦ ਸਪਲਾਇਰ ...
ਆਪਣੀ ਅੰਦਰੂਨੀ ਸ਼ਕਤੀ ਨੂੰ ਪਹਿਚਾਣ ਕੇ ਨੌਜਵਾਨ ਵਿਦਿਆਰਥੀ ਲਾ ਸਕਦੇ ਨੇ ਅੰਬਰਾਂ ਵਿੱਚ ਉਡਾਰੀਆਂ – ਰਾਜ ਲਾਲੀ ਗਿੱਲ

ਆਪਣੀ ਅੰਦਰੂਨੀ ਸ਼ਕਤੀ ਨੂੰ ਪਹਿਚਾਣ ਕੇ ਨੌਜਵਾਨ ਵਿਦਿਆਰਥੀ ਲਾ ਸਕਦੇ ਨੇ ਅੰਬਰਾਂ ਵਿੱਚ ਉਡਾਰੀਆਂ – ਰਾਜ ਲਾਲੀ ਗਿੱਲ

National, Politics, Punjab
ਮੋਹਾਲੀ ,(     ) 3 ਨਵੰਬਰ:  ਕੋਈ ਮੁਸ਼ਕਿਲ ਅਜਿਹੀ ਨਹੀਂ ਹੁੰਦੀ ਜਿਸ ਦਾ ਹੱਲ ਨਾ ਹੋਵੇ । ਮੁਸ਼ਕਿਲ ਸਮਾਂ ਤੇ ਗੁੰਜਲਦਾਰ ਸਥਿਤੀ ਇਨਸਾਨ ਨੂੰ ਮਜਬੂਤ ਬਣਾਉਂਦੀ ਹੈ । ਆਪਣੇ ਆਪ ਨੂੰ ਮਜਬੂਤ ਬਣਾਉਣ ਲਈ ਕਿਤੇ ਕਿਸੇ ਕੋਲ ਜਾਣ ਦੀ ਲੋੜ ਨਹੀਂ ਸਗੋਂ ਜਰੂਰਤ ਹੈ ਆਪਣੀ ਅੰਦਰੂਨੀ ਸ਼ਕਤੀ ਨੂੰ ਪਹਿਚਾਨਣ ਦੀ । ਆਪਣੀ ਅੰਦਰੂਨੀ ਸ਼ਕਤੀ ਪਹਿਚਾਣ ਕੇ ਹੀ  ਨੌਜਵਾਨ ਵਿਦਿਆਰਥੀ ਅੰਬਰਾਂ ਦੇ ਵਿੱਚ ਉਡਾਰੀਆਂ ਲਾ ਸਕਦੇ ਨੇ ਤੇ ਆਪਣੇ ਹਰ ਸੁਪਨੇ ਨੂੰ ਪੂਰਾ ਕਰ ਸਕਦੇ ਨੇ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਦੁਆਬਾ ਗਰੁੱਪ ਆਫ ਕਾਲਜਿਜ ਵਿਖੇ ਚੱਲ ਰਹੇ ਯੂਥ ਫੈਸਟੀਵਲ ਦੇ ਅਖੀਰਲੇ ਦਿਨ ਮੁੱਖ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ ਰਾਜ ਲਾਲੀ ਗਿੱਲ ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕੀਤਾ । ਇਸ ਸਮੇਂ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ,  ਵਿਦੇਸ਼ਾਂ ਵਿੱਚ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਅਤੇ ਲਿਵ ਇਨ ਰਿਲੇਸ਼ਨਸ਼ਿਪ ਦੀਆਂ ਕਠਿਨਾਈਆਂ ਬਾਰੇ ਵੀ ਜਾਗਰੂਕ ਕੀਤਾ । ਇਸ ਦੇ ਨਾਲ ਹੀ ਲਗਾਤਾਰ ਤਿੰਨ ਦਿਨਾਂ ਤੋਂ ਚੱਲ ਰਿਹਾ ਇਹ ਖੇਤਰੀ ਯੁਵਕ ਮੇਲਾ ਰੰਗ ਬਰੰਗੀਆ...
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਆਪਣੀ ਮੌਜੂਦਗੀ ਵਿੱਚ ਪਰਾਲੀ ਨੂੰ ਲੱਗੀ ਅੱਗ ਨੂੰ ਬੁਝਵਾਇਆ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਆਪਣੀ ਮੌਜੂਦਗੀ ਵਿੱਚ ਪਰਾਲੀ ਨੂੰ ਲੱਗੀ ਅੱਗ ਨੂੰ ਬੁਝਵਾਇਆ

National, Politics, Punjab
ਮਾਨਸਾ, 03 ਨਵੰਬਰ: ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਅਤੇ ਐਸ ਐਸ ਪੀ ਡਾ. ਭਾਗੀਰਥ ਸਿੰਘ ਮੀਨਾ ਵੱਲੋਂ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਲਗਾਤਾਰ ਪਿੰਡਾਂ ਵਿਚ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਖੇਤਾਂ ਵਿੱਚ ਲੱਗੀ ਅੱਗ ਨੂੰ ਆਪਣੀ ਮੌਜੂਦਗੀ ਵਿੱਚ ਫਾਇਰ ਬਿਰਗੇਡ, ਸਿਵਲ ਤੇ ਪੁਲਿਸ ਵਿਭਾਗ ਦੀਆਂ ਟੀਮਾਂ ਦੇ ਸਹਿਯੋਗ ਨਾਲ ਬੁਝਵਾਇਆ ਗਿਆ। ਇਸ ਦੌਰਾਨ ਉਨ੍ਹਾਂ ਪਿੰਡ ਖਿਆਲਾਂ,ਅਤਲਾ ਕਲਾਂ, ਅਲੀਸ਼ੇਰ,ਮੌਜੋ,ਮੱਤੀ, ਕਿਸ਼ਨਗੜ੍ਹ ਫਰਮਾਹੀ,ਫਫੜੇ, ਬੱਪੀਆਣਾ ਅਤੇ ਕੋਟ ਲੱਲੂ ਵਿਖੇ ਕਿਸਾਨਾਂ ਨਾਲ ਪਰਾਲੀ ਦੇ ਢੁਕਵੇਂ ਪ੍ਰਬੰਧਨ ਬਾਰੇ ਵਿਚਾਰ ਵਟਾਂਦਰਾ ਕੀਤਾ। ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਸਮੁੱਚਾ ਪ੍ਰਸ਼ਾਸਨ, ਜਿਸ ਵਿੱਚ ਸਿਵਲ ਤੇ ਪੁਲਿਸ ਵਿਭਾਗ ਸ਼ਾਮਲ ਹੈ, ਵੱਲੋਂ ਪਿੰਡ-ਪਿੰਡ ਜਾ ਕੇ ਕਿਸਾਨ ਮਿਲਣੀਆਂ ਕਰਦਿਆਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਜਾ ਰਹੀ ਹੈ ਅਤੇ ਪਰਾਲੀ ਦੇ ਢੁਕਵੇਂ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਕਰੀਬ ਡੇਢ ਮਹੀਨੇ ਤੋਂ ਉਹ ਖੁਦ ਅਤੇ ਸਮੁੱਚਾ ਪ੍ਰਸ਼ਾਸਨ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ...