ਬੁਢਲਾਡਾ ਵਿਖੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਤਸੱਲੀਬਖਸ਼-ਵਿਧਾਇਕ ਬੁੱਧ ਰਾਮ
ਬੁਢਲਾਡਾ/ਮਾਨਸਾ, 03 ਨਵੰਬਰ:
ਕਿਸਾਨਾਂ ਦੀ ਮਿਹਨਤ ਨਾਲ ਪਾਲੀ ਹੋਈ ਝੋਨੇ ਦੀ ਫਸਲ ਦੀ ਖ਼ਰੀਦ ਅਤੇ ਸਟੋਰ ਕਰਨ ਸਬੰਧੀ ਕਿਸੇ ਪ੍ਰਕਾਰ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਕੀਤਾ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਬੁਢਲਾਡਾ ਵਿਚ ਤਿੰਨ ਮਾਰਕੀਟ ਕਮੇਟੀਆਂ ਹਨ ਜਿੰਨ੍ਹਾਂ ਵਿੱਚੋਂ ਮੁੱਖ ਅਨਾਜ ਮੰਡੀਆਂ ਬੁਢਲਾਡਾ, ਬਰੇਟਾ ਅਤੇ ਬੋਹਾ ਹਨ l ਇਸ ਤੋਂ ਇਲਾਵਾ ਇਨ੍ਹਾਂ ਮਾਰਕੀਟ ਕਮੇਟੀਆਂ ਦੇ ਅਧੀਨ ਵੱਖ ਵੱਖ ਪਿੰਡਾਂ ਵਿੱਚ ਖਰੀਦ ਕੇਂਦਰ ਵੀ ਹਨ।
ਉਨ੍ਹਾਂ ਦੱਸਿਆ ਕਿ ਖਰੀਦ ਕੇਂਦਰਾਂ ਵਿੱਚ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ, ਸ਼ੈਲਰ ਮਾਲਕਾਂ, ਖਰੀਦ ਏਜੰਸੀਆਂ, ਟਰੱਕ ਯੂਨੀਅਨਾਂ, ਪੱਲੇਦਾਰਾਂ ਵੱਲੋਂ ਭਰਪੂਰ ਸਹਿਯੋਗ ਮਿਲ ਰਿਹਾ ਹੈ। ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਫਸਲ ਦੀ ਆਮਦ, ਖਰੀਦ ਅਤੇ ਲਿਫਟਿੰਗ ਦਾ ਕੰਮ ਉਨ੍ਹਾਂ ਵੱਲੋਂ ਖੁਦ ਅਤੇ ਤਿੰਨਾਂ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਸਤੀਸ਼ ਕੁਮਾਰ ਸਿੰਗਲਾ ਬੁਢਲਾਡਾ, ਰਣਜੀਤ ਸਿੰਘ ਫਰੀਦਕੇ ਬੋਹਾ ਅਤੇ ਚਮਕੌਰ ਸਿੰਘ ਖੁਡਾਲ ਬਰੇਟਾ ...








