ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਸੰਪੰਨ
ਫ਼ਿਰੋਜ਼ਪੁਰ 30 ਅਕਤੂਬਰ ( ) ਸਕੂਲ ਸਿੱਖਿਆ ਵਿਭਾਗ ਵੱਲੋਂ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼੍ਰੀਮਤੀ ਸੁਨੀਤਾ ਰਾਣੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਕੋਮਲ ਅਰੋੜਾ ਦੀ ਅਗਵਾਈ ਹੇਠ ਪਿਛਲੇ ਤਿੰਨ ਦਿਨਾਂ ਤੋਂ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਈਆਂ । ਇਹਨਾਂ ਖੇਡਾਂ ਵਿੱਚ ਪੂਰੇ ਜ਼ਿਲ੍ਹੇ ਦੇ ਵਿਦਿਆਰਥੀਆਂ ਵੱਲੋਂ ਪੂਰੇ ਉਤਸ਼ਾਹ ਨਾਲ ਭਾਗ ਲਿਆ ਗਿਆ।ਇਸ ਸਮੇਂ ਲੈਕਚਰਾਰ ਸਰੀਰਕ ਸਿੱਖਿਆ ਮੈਡਮ ਲਕਸ਼ਮੀ (ਸਟੇਟ ਐਵਾਰਡੀ) ਨੂੰ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਸਮੇਂ ਸੰਬੋਧਨ ਕਰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ਼੍ਰੀ ਕੋਮਲ ਅਰੋੜਾ ਨੇ ਕਿਹਾ ਕਿ ਜ਼ਿੰਦਗੀ ਨੂੰ ਅਨੁਸ਼ਾਸਨਬੱਧ ਕਰਨ ਲਈ ਖੇਡਾਂ ਦੀ ਮਹੱਤਵਪੂਰਨ ਭੂਮਿਕਾ ਹੁੰਦੀ ਹੈ। ਇਸ ਕਰਕੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਵੀ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਖਿਡਾਰੀਆਂ ਨੂੰ ਖੇਡ ਭਾਵਨਾ ਅਤੇ ਪੂਰੀ ਲਗਨ ਨਾਲ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਵੱਖ-ਵੱਖ ਖ...








