Friday, September 11
Shadow

National

ਡਿਪਟੀ ਕਮਿਸ਼ਨਰ ਨੇ ਡੀ.ਏ.ਪੀ. ਖਾਦ ਦੀ ਬਲੈਕ ਮਾਰਕੀਟ ਨੂੰ ਰੋਕਣ ਲਈ ਨਿਗਰਾਨ ਟੀਮਾਂ ਦਾ ਕੀਤਾ ਗਠਨ

ਡਿਪਟੀ ਕਮਿਸ਼ਨਰ ਨੇ ਡੀ.ਏ.ਪੀ. ਖਾਦ ਦੀ ਬਲੈਕ ਮਾਰਕੀਟ ਨੂੰ ਰੋਕਣ ਲਈ ਨਿਗਰਾਨ ਟੀਮਾਂ ਦਾ ਕੀਤਾ ਗਠਨ

National, Politics, Punjab
ਸ੍ਰੀ ਮੁਕਤਸਰ ਸਾਹਿਬ 2 ਨਵੰਬਰ :                                                            ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਡੀ.ਏ.ਪੀ.ਖਾਦ ਦੀ ਬਲੈਕ ਮਾਰਕੀਟ ਨੂੰ ਰੋਕਣ ਲਈ ਨਿਗਰਾਨ ਟੀਮਾਂ ਦਾ ਗਠਨ ਕਰ ਦਿੱਤਾ ਹੈ ਤਾਂ ਜੋ ਕੋਈ ਵੀ ਡੀਲਰ ਡੀ.ਏ.ਪੀ.ਖਾਦ ਦੀ ਨਿਰਧਾਰਿਤ ਕੀਤੀ ਕੀਮਤ 1350 ਰੁਪਏ ਤੋਂ ਵੱਧ ਕਿਸਾਨਾਂ ਤੋਂ ਵਸੂਲ ਨਾ ਕਰ ਸਕਣ।                                        ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਟੀਮਾਂ ਸ੍ਰੀ ਮੁਕਤਸਰ ਸਾਹਿਬ,ਬਰੀਵਾਲਾ, ਗਿੱਦੜਬਾਹਾ,ਦੋਦਾ,ਮਲੋਟ,ਲੰਬੀ ਅਤੇ ਕਿਲਿਆਂਵਾਲੀ ਮੰਡੀਆਂ  ਵਿੱਚ ਨਾਇਬ ਤਹਿਸੀਲਦਾਰਾਂ ਦੀ ਅਗਵਾਈ ਵਿੱਚ ਅਤੇ ਖੇਤੀਬਾੜੀ ਵਿਭਾਗ ਦੇ ਨੁਮਾਇੰਦਿਆਂ  ਨਾਲ ਡੀ.ਏ.ਪੀ. ਖਾਦ ਦੀ ਵਿਕਰੀ ਦੀ ਨਿਗਰਾਨੀ ਕਰਨਗੀਆਂ ਤਾਂ ਜੋ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।                                       ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਜੇਕਰ ਕੋਈ ਡੀਲਰ ਡੀ.ਏ.ਪੀ.ਖਾਦ ਦੀ ਨਿਰਧਾਰਿਤ ਕੀਤੀ ਕੀਮਤ ਤੋਂ ਵੱਧ ਰਕਮ ਵਸੂਲ ਪਾਇਆ ਜਾਂਦਾ ਹੈ ...
ਸੀ ਐਮ ਦੀ ਯੋਗਸ਼ਾਲਾ’ ਲੋਕਾਂ ਨੂੰ ਨਿਰੋਗ ਸਿਹਤ ਪ੍ਰਤੀ ਕਰ ਰਹੀ ਹੈ ਜਾਗਰੂਕ

ਸੀ ਐਮ ਦੀ ਯੋਗਸ਼ਾਲਾ’ ਲੋਕਾਂ ਨੂੰ ਨਿਰੋਗ ਸਿਹਤ ਪ੍ਰਤੀ ਕਰ ਰਹੀ ਹੈ ਜਾਗਰੂਕ

National, Politics, Punjab
 ਡੇਰਾਬੱਸੀ, 2 ਨਵੰਬਰ, 2024:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਸਿਹਤ ਨਿਰੋਗਤਾ ਪ੍ਰਤੀ ਜਾਗਰੂਕ ਕਰਨ ਲਈ ਆਰੰਭੇ ਗਏ ਯਤਨਾਂ ਤਹਿਤ ‘ਸੀ ਐਮ ਦੀ ਯੋਗਸ਼ਾਲਾ’ ਤਹਿਤ ਡੇਰਾੱਬਸੀ ’ਚ ਵਿਖੇ ਵੱਖ- ਵੱਖ ਥਾਵਾਂ ‘ਤੇ ਯੋਗਾ ਕਲਾਸਾਂ ਚਲਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਦਿੰਦਿਆਂ ਐਸ ਡੀ ਐਮ ਡੇਰਾਬੱਸੀ ਅਮਿਤ ਗੁਪਤਾ ਨੇ ਦੱਸਿਆ ਕਿ ਜ਼ੀਰਕਪੁਰ ਵਿਖੇ 49 ਅਤੇ ਡੇਰਾਬੱਸੀ ’ਚ 25 ਯੋਗਾ ਕਲਾਸਾਂ ‘ਸੀ ਐਮ ਦੀ ਯੋਗਸ਼ਾਲਾ’ ਤਹਿਤ ਆਮ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਯਤਨਸ਼ੀਲ ਹਨ। ਉਨ੍ਹਾਂ ਦੱਸਿਆ ਕਿ ਯੋਗਾ ਕਲਾਸਾਂ ਲਈ ਬਾਕਾਇਦਾ ਮਾਹਿਰ ਯੋਗਾ ਕੋਚ ਪੰਜਾਬ ਸਰਕਾਰ ਵੱਲੋਂ ਉਪਲਬਧ ਕਰਵਾਏ ਗਏ ਹਨ। ਕੇਵਲ ਇੱਕ ਫ਼ੋਨ ਕਾਲ ਦੇ ਜ਼ਰੀਏ ਕਿਸੇ ਵੀ ਨਵੀਂ ਥਾਂ ’ਤੇ 25 ਸਾਧਕਾਂ ਦਾ ਗਰੁੱਪ ਫ਼ੋਨ ਨੰ. 76694-00500 ’ਤੇ ਸੰਪਰਕ ਕਰਕੇ ਯੋਗਾ ਟ੍ਰੇਨਰ ਦੀਆਂ ਸੇਵਾਵਾਂ ਲੈ ਸਕਦਾ ਹੈ, ਜਿਸ ਲਈ ਪੰਜਾਬ ਸਰਕਾਰ ਵੱਲੋਂ ਕੋਈ ਫ਼ੀਸ ਨਹੀਂ ਲਈ ਜਾਂਦੀ। ਇਸ ਤੋਂ ਇਲਾਵਾ ਵੈੱਬਸਾਈਟ cmdiyogshala.punjab.gov.in 'ਤੇ ਜਾ ਕੇ ਵੀ ਜਾਣਕਾਰੀ ਲਈ ਜਾ ਸਕਦੀ ਹੈ। ‘ਸੀ ਐਮ ਦੀ ਯੋਗਸ਼ਾਲਾ’ ਤਹਿਤ ਡ...
ਜ਼ਿਲੇ ਦੀਆਂ ਮੰਡੀਆਂ ਵਿਚ 358155 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ-ਡਿਪਟੀ ਕਮਿਸ਼ਨਰ

ਜ਼ਿਲੇ ਦੀਆਂ ਮੰਡੀਆਂ ਵਿਚ 358155 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ-ਡਿਪਟੀ ਕਮਿਸ਼ਨਰ

National, Politics, Punjab
ਫ਼ਰੀਦਕੋਟ 2 ਨਵੰਬਰ,2024( ) ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ , ਲਿਫਟਿੰਗ ਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ 358155 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਅਤੇ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 312436 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦੇ ਕੰਮ ਵੀ ਤੇਜੀ ਲਿਆਂਦੀ ਗਈ ਹੈ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਖਰੀਦ ਪ੍ਰਕਿਰਿਆ  ਸੁਖਾਲੀ ਬਣਾਉਣ ਲਈ ਮੰਡੀਆਂ ਵਿਚ ਪੀਣ ਵਾਲੇ ਪਾਣੀ, ਸਾਫ਼-ਸਫ਼ਾਈ, ਛਾਂ, ਤਿਰਪਾਲ ਅਤੇ ਬਾਰਦਾਨੇ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਨਾਲ ਜਿੱਥੇ ਵਾਤਾਵਰਣ ਪ੍ਰਦੂਸਿ਼ਤ ਹੁੰਦਾ ਹੈ, ਉਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ।ਇਸ ਲਈ ਝੋਨੇ ਦੀ ਕਟਾਈ ਕਰਨ ਉਪਰੰਤ ਪਰਾਲੀ ਜਾਂ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਇ ਆਧੁਨਿਕ ਤਕਨੀਕਾਂ ਜਾਂ ਖੇਤੀ ਸੰਦਾਂ ਨਾਲ ਇਸਦਾ ਯੋਗ ਪ੍ਰਬੰਧਨ ਕਰਨ ਅਤੇ ਵਾਤਾਵਰਨ ਨੂ...
ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਪਰਿਵਾਰ ਸਮੇਤ ਸਕੂਲਾਂ ਵਿੱਚ ਦੀਵੇ ਜਗਾ ਕੇ ਲੋਕਾਂ ਨੂੰ ਸਿੱਖਿਆ ਰੂਪੀ ਜੋਤ ਜਗਾਉਣ ਦਾ ਸੱਦਾ ਦਿੱਤਾ

ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਪਰਿਵਾਰ ਸਮੇਤ ਸਕੂਲਾਂ ਵਿੱਚ ਦੀਵੇ ਜਗਾ ਕੇ ਲੋਕਾਂ ਨੂੰ ਸਿੱਖਿਆ ਰੂਪੀ ਜੋਤ ਜਗਾਉਣ ਦਾ ਸੱਦਾ ਦਿੱਤਾ

National, Politics, Punjab
ਜੰਡਿਆਲਾ ਗੁਰੂ, 2 ਨਵੰਬਰ -  ਹਰ ਸਾਲ ਦੀ ਤਰ੍ਹਾਂ  ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਦੀਵਾਲੀ ਮੌਕੇ ਸਰਕਾਰੀ ਸੀਨੀਅਰ ਸੈਕ: ਸਮਾਰਟ ਸਕੂਲ ਜੰਡਿਆਲਾ ਗੁਰੂ ਜਿੱਥੇ ਉਨ੍ਹਾਂ ਆਪਣੀ ਪੜ੍ਹਾਈ ਕੀਤੀ ਅਤੇ 17 ਸਾਲ ਪੜ੍ਹਾਇਆ ਵੀ ਹੈ, ਵਿਖੇ ਪਰਿਵਾਰ ਸਮੇਤ ਦੀਵਾ ਜਗਾਇਆ ਅਤੇ ਅਰਦਾਸ  ਕੀਤੀ ਕਿ ਇਹ ਵਿਦਿਆ ਦਾ ਮੰਦਿਰ ਇਸ ਤਰ੍ਹਾਂ ਹੀ ਸਭ ਦੀਆਂ ਜਿੰਦਗੀ ਵਿੱਚ ਰੌਸ਼ਨੀ ਕਰਦਾ ਰਹੇ।  ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਬੱਚਿਆਂ ਵਿੱਚ ਵਿਦਿਆ ਰੂਪੀ ਜੋਤ ਆਪਣੇ ਅੰਦਰ ਜਗਾਉਣ ਦੀ ਲੋੜ ਹੈ , ਤਾਂ ਹੀ ਸਾਡਾ ਸਮਾਜ ਤਰੱਕੀ ਕਰ ਸਕਦਾ ਹੈ। ਉਨ੍ਹਾਂ ਦੀਵਾਲੀ ਦੀ ਪੂਰਵ ਸੰਧਿਆ ਮੌਕੇ ਸਕੂਲ ਆਫ਼ ਅਮਿਨੇਂਸ, ਜੰਡਿਆਲਾ ਗੁਰੂ ਅਤੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ, ਜੰਡਿਆਲਾ ਗੁਰੂ ਵਿਖੇ ਵੀ ਵਿਦਿਅਰਥੀਆਂ ਅਤੇ ਸਟਾਫ ਨਾਲ ਸਕੂਲਾਂ ਵਿੱਚ ਦੀਪਮਾਲਾ ਕੀਤੀ।  ਉਨ੍ਹਾਂ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਏ ਜਾ ਰਹੇ ਸਕੂਲ ਆਫ ਐਮੀਨੈਂਸ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੇ ਗਵਾਹ ਬਣਨਗੇ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਕ੍ਰਾਂਤੀਕਾਰੀ ਫੈਸਲੇ ਨਾਲ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ...
ਵਿਜੀਲੈਂਸ ਬਿਉਰੋ ਵਲੋਂ ਮਲੋਟ ਵਿਖੇ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਕੀਤਾ ਗਿਆ ਜਾਗਰੂਕ

ਵਿਜੀਲੈਂਸ ਬਿਉਰੋ ਵਲੋਂ ਮਲੋਟ ਵਿਖੇ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਕੀਤਾ ਗਿਆ ਜਾਗਰੂਕ

National, Politics, Punjab
ਸ੍ਰੀ ਮੁਕਤਸਰ ਸਾਹਿਬ  2 ਨਵੰਬਰ ਵਿਜੀਲੈਂਸ ਬਿਉਰੋ ਵਲੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ 3 ਨਵੰਬਰ 2024 ਤੱਕ ਵਿਸ਼ੇਸ਼ ਤੌਰ ਤੇ ਸਪਤਾਹ ਮਨਾਇਆ ਜਾ ਰਿਹਾ ਹੈ, ਇਸੇ ਲੜ੍ਹੀ ਤਹਿਤ ਅੱਜ ਮਲੋਟ ਵਿਖੇ ਵਿਜੀਲੈਂਸ ਬਿਉਰੋ ਦੇ ਨੁਮਾਇੰਦਿਆਂ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ।                          ਇਸ ਮੌਕੇ ਉਹਨਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਸਰਕਾਰੀ ਕੰਮ ਕਰਵਾਉਣ ਬਦਲੇ ਕੋਈ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਇਸ ਦੀ ਸੂਚਨਾਂ ਵਿਜੀਲੈਂਸ ਵਿਭਾਗ ਨੂੰ ਜਰੂਰ ਦਿੱਤੀ ਜਾਵੇ। ਉਹਨਾਂ ਦੱਸਿਆ ਕਿ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਵਿਭਾਗ ਵਲੋਂ ਐਂਟੀ ਕਰਪਸ਼ਨ ਐਕਸ਼ਨ ਲਾਈਨ ਨੰਬਰ 95012-00200, ਟੋਲ ਫਰੀ 1800-1800-1000 ਅਤੇ 01633-262172 ਵੀ ਜਾਰੀ ਕੀਤਾ ਹੋਇਆ ਹੈ। ਵਿਭਾਗ ਵਲੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਮਲੋਟ ਦੇ ਸਰਕਾਰੀ ਦਫਤਰਾਂ ਪਬਲਿਕ ਥਾਵਾਂ ਤੇ ਵਿਭਾਗ ਵਲੋਂ ਜਾਗਰੂਕਤਾ ਪੋਸਟਰ ਵੀ ਲਗਾਏ ਗਏ।...
ਮੋਹਾਲੀ ਪ੍ਰਸ਼ਾਸਨ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਕਾਬੂ ਪਾਉਣ ਲਈ ਪੁਲਿਸ ਅਤੇ ਹੋਰ ਸਬੰਧਤ ਵਿਭਾਗਾਂ ਦੀ ਮਦਦ ਨਾਲ ਵਧਦੇ ਰੁਝਾਨ ਨੂੰ ਰੋਕਿਆ

ਮੋਹਾਲੀ ਪ੍ਰਸ਼ਾਸਨ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਕਾਬੂ ਪਾਉਣ ਲਈ ਪੁਲਿਸ ਅਤੇ ਹੋਰ ਸਬੰਧਤ ਵਿਭਾਗਾਂ ਦੀ ਮਦਦ ਨਾਲ ਵਧਦੇ ਰੁਝਾਨ ਨੂੰ ਰੋਕਿਆ

National, Politics, Punjab
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਨੱਥ ਪਾਉਣ ਲਈ ਆਪਣੀ ਵਚਨਬੱਧਤਾ ਅਨੁਸਾਰ ਮੋਹਾਲੀ ਪ੍ਰਸ਼ਾਸਨ ਨੇ ਜ਼ਿਲ੍ਹਾ ਪੁਲੀਸ ਅਤੇ ਹੋਰ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਪਿਛਲੇ ਸਾਲ ਦੇ ਮੁਕਾਬਲੇ ਇਸ ਰੁਝਾਨ ਨੂੰ ਰੋਕਣ ਵਿੱਚ ਇਸ ਸਾਲ ਹੁਣ ਤੱਕ 68 ਫੀਸਦੀ ਦੀ ਕਮੀ ਦਰਜ ਕੀਤੀ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਰੋਜ਼ਾਨਾ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਇਸ ਵਾਰ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਗਿਣਤੀ ਹੁਣ ਤੱਕ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਵੱਲੋਂ 36 ਦੱਸੀ ਗਈ ਹੈ ਜਦਕਿ ਪਿਛਲੇ ਸਾਲ ਇਸ ਦਿਨ ਤੱਕ ਇਹ ਗਿਣਤੀ 113 ਸੀ। ਸਾਰੇ ਵਿਭਾਗਾਂ ਦੇ ਨਿਰੰਤਰ ਅਤੇ ਠੋਸ ਯਤਨਾਂ ਦੇ ਨਤੀਜੇ ਵਜੋਂ ਖੇਤਾਂ ਦੀ ਨਿਗਰਾਨੀ ਕਰਕੇ ਅਤੇ ਕਿਸਾਨਾਂ ਨੂੰ ਖੇਤਾਂ ਵਿੱਚ ਅੱਗ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਕੇ ਘਟਨਾਵਾਂ ਵਿੱਚ ਕਾਫ਼ੀ ਕਮੀ ਆਈ ਹੈ। ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀ.ਐੱਸ.ਆਰ.ਸੀ.) ਦੁਆਰਾ ਰਿਪੋਰਟ ਕੀਤੇ ਗਏ 36 ਮਾਮਲਿਆਂ ਦੀ ਭੌਤਿਕ ਤਸਦੀਕ ਕਰਨ 'ਤੇ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਕੇਵਲ 12 ਸਾਈਟਾਂ ਹੀ ਮਿਲੀਆਂ ਹਨ। ਬਾ...
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਪਿੰਡ ਕਾਦਾ ਬੋੜਾ ਅਤੇ ਇਟਾਂ ਵਾਲੀ ਵਿੱਚ ਝੋਨੇ ਦੀ ਪਰਾਲੀ ਨੂੰ ਲੱਗੀ ਅੱਗ ਨੂੰ ਬੁਝਵਾਇਆ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਪਿੰਡ ਕਾਦਾ ਬੋੜਾ ਅਤੇ ਇਟਾਂ ਵਾਲੀ ਵਿੱਚ ਝੋਨੇ ਦੀ ਪਰਾਲੀ ਨੂੰ ਲੱਗੀ ਅੱਗ ਨੂੰ ਬੁਝਵਾਇਆ

National, Politics, Punjab
ਫਿਰੋਜ਼ਪੁਰ 2 ਨਵੰਬਰ 2024...... ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਸਾਰਾ ਦਿਨ ਫੀਲਡ ਵਿੱਚ ਰਹੇ ਤੇ ਖੇਤਾਂ ਵਿੱਚ ਲੱਗੀ ਅੱਗ ਨੂੰ ਆਪਣੀ ਮੌਜੂਦਗੀ ਵਿੱਚ ਫਾਇਰ ਬਿਰਗੇਡ, ਸਿਵਲ ਤੇ ਪੁਲਿਸ ਵਿਭਾਗ ਦੀਆਂ ਟੀਮਾਂ ਦੇ ਸਹਿਯੋਗ ਨਾਲ ਬੁਝਵਾਇਆ ਗਿਆ। ਇਸ ਮੌਕੇ  ਐਸ.ਡੀ.ਐਮ ਰਣਦੀਪ ਸਿੰਘ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਦੀਪਸ਼ਿਖਾ  ਸ਼ਰਮਾ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਰਹੇ ਸਨ ਤਾਂ ਉਨ੍ਹਾਂ ਰਸਤੇ ਵਿੱਚ ਪਿੰਡ ਇਟਾਂ ਵਾਲੀ ਅਤੇ ਕਾਦਾ ਬੋੜਾ ਵਿੱਚ ਝੋਨੇ ਦੀ ਪਰਾਲੀ ਨੂੰ ਲੱਗੀ ਅੱਗ ਨੂੰ ਦੇਖਿਆ ਤਾਂ ਉਹ ਤੁਰੰਤ ਕਾਰ ਰੋਕ ਕੇ ਖੇਤ ਵਿੱਚ ਗਏ ਤੇ ਪਰਾਲੀ ਨੂੰ ਲੱਗੀ ਅੱਗ ਨੂੰ ਬੁਝਵਾਇਆ। ਇਸ ਮੌਕੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੁੱਚਾ ਪ੍ਰਸ਼ਾਸਨ, ਜਿਸ ਵਿੱਚ ਸਿਵਲ ਤੇ ਪੁਲਿਸ ਵਿਭਾਗ ਸ਼ਾਮਲ ਹੈ, ਵਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਮਿਲ ਰਹੇ ਹਨ ਅਤੇ ਪਰਾਲੀ ਨਾ ਸਾੜਨ ਦੀ ਅਪੀਲ ਤੇ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦੋ ਤਿੰਨ ਦਿਨਾਂ ਤੋਂ ਜਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਵਾਪਰ ਰਹੀਆਂ ਘਟਨਾਵਾਂ ਦੇ ਮੱਦੇਨਜ਼ਰ ਉਹ ਆਪ ...
ਮਾਰਕੀਟ ਵਿੱਚ ਕਣਕ ਦੀ ਬਿਜਾਈ ਲਈ ਡੀ.ਏ.ਪੀ. ਦੇ ਚਾਰ ਬਦਲ ਉਪਲਬਧ-ਮੁੱਖ ਖੇਤੀਬਾੜੀ ਅਫ਼ਸਰ

ਮਾਰਕੀਟ ਵਿੱਚ ਕਣਕ ਦੀ ਬਿਜਾਈ ਲਈ ਡੀ.ਏ.ਪੀ. ਦੇ ਚਾਰ ਬਦਲ ਉਪਲਬਧ-ਮੁੱਖ ਖੇਤੀਬਾੜੀ ਅਫ਼ਸਰ

National, Politics, Punjab
ਐਸ.ਏ.ਐਸ.ਨਗਰ, 2 ਨਵੰਬਰ, 2024: ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਨੇ ਦੱਸਿਆ ਕਿ ਮਾਰਕੀਟ ਵਿੱਚ ਕਣਕ ਦੀ ਬਿਜਾਈ ਲਈ ਡੀ.ਏ.ਪੀ. ਦੇ ਚਾਰ ਬਦਲ ਉਪਲਬਧ ਹਨ, ਇਸ ਲਈ ਕਿਸਾਨਾਂ ਨੂੰ ਇਕੱਲੇ ਡੀ.ਏ.ਪੀ. ‘ਤੇ ਨਿਰਭਰ ਨਾ ਰਹਿਣ ਦੀ ਸਲਾਹ ਦਿੰਦਿਆਂ ਇਨ੍ਹਾਂ ਵਿਕਲਪਾਂ ਨੂੰ ਅਪਣਾਉਣ ਦੀ ਅਪੀਲ ਕੀਤੀ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਭੂਮੀ ਵਿਗਿਆਨ ਵਿਭਾਗ ਦੇ ਮਿੱਟੀ ਦੇ ਰਸਾਇਣ ਵਿਗਿਆਨੀ ਡਾ. ਗੋਬਿੰਦਰ ਸਿੰਘ ਦੇ ਹਵਾਲੇ ਨਾਲ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਸਿੰਗਲ ਸੁਪਰਫਾਸਫੇਟ ਵਿੱਚ 16 ਫੀਸਦੀ ਫਾਸਫੋਰਸ ਹੁੰਦਾ ਹੈ। ਕਿਸਾਨ ਡੀ.ਏ.ਪੀ. ਦੇ ਇੱਕ ਥੈਲੇ ਦੀ ਥਾਂ ਇਸ ਖਾਦ ਦੇ ਤਿੰਨ ਥੈਲੇ ਵਰਤ ਸਕਦੇ ਹਨ। ਇਸ ਤੋਂ ਇਲਾਵਾ, ਇਹ ਵਾਧੂ ਸਲਫਰ ਪ੍ਰਦਾਨ ਕਰਦਾ ਹੈ। ਇਸੇ ਤਰ੍ਹਾਂ, ਐਨ ਪੀ ਕੇ 12:32:16 ਵਿੱਚ 32 ਫੀਸਦ ਫਾਸਫੋਰਸ ਹੁੰਦਾ ਹੈ। ਐਨ ਪੀ ਕੇ 12:32:16 ਦਾ ਡੇਢ ਬੈਗ ਡੀ.ਏ.ਪੀ. ਦੇ ਇੱਕ ਬੈਗ ਦੇ ਬਰਾਬਰ ਹੈ। ਇਹ ਪੋਟਾਸ਼ ਦੇ ਵਾਧੂ ਫਾਇਦੇ ਦੀ ਪੇਸ਼ਕਸ਼ ਕਰਦਾ ਹੈ, ਜੋ ਕਿ ਡੀ.ਏ.ਪੀ. ਵਿੱਚ ਮੌਜੂਦ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਟ੍ਰਿਪਲ ਸੁਪਰਫਾਸਫੇ...

ਬਠਿੰਡਾ ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ ‘ਚ ਆਈ ਵੱਡੀ ਗਿਰਾਵਟ : ਡਿਪਟੀ ਕਮਿਸ਼ਨਰ

National, Politics, Punjab
ਬਠਿੰਡਾ, 2 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਸਿਵਲ ਪ੍ਰਸ਼ਾਸਨਿਕ ਅਤੇ ਪੁਲਿਸ ਵਿਭਾਗ ਦੇ ਠੋਸ ਉਪਰਾਲਿਆਂ ਸਦਕਾ ਬਠਿੰਡਾ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ 'ਚ ਵੱਡੀ ਗਿਰਾਵਟ ਆਈ ਹੈ। ਉਹਨਾਂ ਕਿਹਾ ਕਿ ਔਸਤ ਏਕਿਉਂਆਈ (AQI) ਪਿਛਲੇ ਸਾਲ ਰਾਜ ਦੇ ਸਭ ਤੋਂ ਖ਼ਰਾਬ (318) ਤੋਂ ਮੌਜੂਦਾ ਸਾਲ ਵਿੱਚ ਸਭ ਤੋਂ ਵਧੀਆ (118) ਤੱਕ ਸੁਧਰ ਗਿਆ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਪ੍ਰਬੰਧਨ 'ਚ ਸੀਨੀਅਰ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਦੀਆਂ 115 ਸਾਂਝੀਆਂ ਟੀਮਾਂ ਫੀਲਡ ਵਿੱਚ ਨਿਯੁਕਤ ਕੀਤੀਆਂ ਗਈਆਂ ਹਨ। ਉਹਨਾਂ ਇਹ ਵੀ ਕਿਹਾ ਕਿ ਅੱਗ ਬੁਝਾਉਣ ਲਈ 15 ਫਾਇਰ ਟੈਂਡਰ ਵੀ ਤਾਇਨਾਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੀਪੀਸੀਬੀ ਦੁਆਰਾ ਸਾਂਝੇ ਕੀਤੇ ਗਏ ਅੰਕੜਿਆਂ ਅਨੁਸਾਰ, ਕੁੱਲ ਨੰਬਰ ਪਿਛਲੇ ਸਾਲ 2 ਨਵੰਬਰ ਤੱਕ ਵਾਪਰੀਆਂ ਘਟਨਾਵਾਂ ਵਿੱਚ, ਜ਼ਿਲ੍ਹੇ ਵਿੱਚ ਘਟਨਾਵਾਂ ਦੀ ਗਿਣਤੀ 2023 ਵਿੱਚ 405 ਤੋਂ 66% ਘਟ ਕੇ 2024 ਵਿੱਚ 138 ਹੋ ਗਈ ਹੈ। ਪ੍ਰਸ਼ਾਸਨਿਕ ਅਧਿਕਾਰੀ ਲਗਭਗ 50% ਘਟਨਾਵਾਂ ਦੀ ਪੁਸ਼ਟੀ ਕਰਨ ਦੇ ਯੋਗ ਹੋ ਗਏ ਹਨ। ...
ਵਧੀਕ ਡਿਪਟੀ ਕਮਿਸ਼ਨਰ ਨੇ  ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

ਵਧੀਕ ਡਿਪਟੀ ਕਮਿਸ਼ਨਰ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

National, Politics, Punjab
  ਸ੍ਰੀ ਮੁਕਤਸਰ ਸਾਹਿਬ  2 ਨਵੰਬਰ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਚੱਲ ਰਹੀ ਝੋਨੇ ਦੀ ਖਰੀਦ ਪ੍ਰਬੰਧਾਂ ਦੀ ਸਮਿਖਿਆ ਬਾਰੇ ਅਹਿਮ ਮੀਟਿੰਗ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ(ਜ) ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫਤਰ ਮਾਰਕਿਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ, ਜਿਸ ਵਿੱਚ ਉੱਪ ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਅਤੇ ਸਮੂੰਹ ਖ੍ਰੀਦ ਏਜੰਸੀਆਂ ਦੇ ਡੀ.ਐਮ., ਜਿਲ੍ਹਾ ਮੰਡੀ ਅਫਸਰ, ਸਕੱਤਰ ਮਾਰਕਿਟ ਕਮੇਟੀ, ਖ੍ਰੀਦ ਏਜੰਸੀਆਂ ਦੇ ਇੰਸਪੈਕਟਰ, ਪ੍ਰਧਾਨ ਆੜ੍ਹਤੀਆਂ ਏਸੋਸੀਏਸਨ ਅਤੇ ਟਰਾਂਸਪੋਰਟ ਦੇ ਠੇਕੇਦਾਰ ਸ਼ਾਮਲ ਹੋਏ।     ਮੀਟਿੰਗ ਵਿੱਚ ਜਿਲ੍ਹੇ ਅਧੀਨ ਚੱਲ ਰਹੀ ਝੋਨੇ ਦੀ ਖ੍ਰੀਦ ਸਬੰਧੀ ਵਿਚਾਰ ਵਟਾਂਦਰਾ  ਕੀਤਾ ਗਿਆ ਅਤੇ ਵਧੀਕ ਡਿਪਟੀ ਕਮਿਸ਼ਨਰ(ਜ) ਨੇ ਜਿਲ੍ਹੇ ਦੀ ਸਮੂੰਹ ਖ੍ਰੀਦ ਏਜੰਸੀਆਂ ਨੂੰ ਸਖਤ ਹਦਾਇਤ ਕੀਤੀ ਗਈ ਕਿ 03-11-2024 ਤੱਕ ਮੰਡੀਆਂ ਵਿੱਚ 17% ਮੁਇਸਚਰ ਤੱਕ ਵਾਲੀ ਝੋਨੇ ਦੀ ਢੇਰੀ ਦੀ ਖ੍ਰੀਦ ਕੀਤੀ ਜਾਵੇ ਅਤੇ ਟਰਾਂਸਪੋਰਟ ਦੇ ਠੇਕੇਦਾਰ ਨੂੰ ਹਦਾਇਤ ਕੀਤੀ ਗਈ ਕਿ ਮੰਡੀਆਂ ਵਿੱਚ ਲਿਫਟਿੰਗ ਸਬੰਧੀ ਤੇਜੀ ਲਿਆਉਂਦੀ ਜਾਵੇ।...