Thursday, March 19
Shadow

National

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਵਾਤਾਵਰਣ ਸੰਭਾਲ ਲਈ ਆਧੁਨਿਕ ਢੰਗ-ਤਰੀਕੇ ਅਪਣਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਵਾਤਾਵਰਣ ਸੰਭਾਲ ਲਈ ਆਧੁਨਿਕ ਢੰਗ-ਤਰੀਕੇ ਅਪਣਾਉਣ ਦੀ ਅਪੀਲ

National, Politics, Punjab
ਚੰਡੀਗੜ੍ਹ, 29 ਅਕਤੂਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਕੀਮ ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਤਿਆਰ ਕੀਤੇ ਸਰਫੇਸ ਸੀਡਰਾਂ ਉੱਤੇ ਸਬਸਿਡੀ ਦਿੱਤੀ ਜਾਵੇਗੀ। ਕਿਸਾਨਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ 'ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ॥’’ ਤੇ ਚੱਲਣ ਦੀ ਅਪੀਲ ਕਰਦਿਆਂ ਸਪੀਕਰ ਨੇ ਕਿਹਾ ਕਿ ਫਸਲੀ ਰਹਿੰਦ-ਖੂਹੰਦ ਦੇ ਸਥਾਈ ਪ੍ਰਬੰਧ ਲਈ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਸਮੇਂ ਦੀ ਮੁੱਖ ਲੋੜ ਹੈ। ਸ. ਸੰਧਵਾਂ ਨੇ ਕਿਹਾ ਕਿ ਯੋਗ ਲਾਭਪਾਤਰੀ, ਜਿਨ੍ਹਾਂ ਵਿੱਚ ਵਿਅਕਤੀਗਤ ਕਿਸਾਨ ਅਤੇ ਸਹਿਕਾਰੀ ਸਭਾਵਾਂ ਸ਼ਾਮਲ ਹਨ, 50 ਫੀਸਦ ਸਬਸਿਡੀ 'ਤੇ ਸੁਪਰ ਐਸ.ਐਮ.ਐਸ., ਹੈਪੀ ਸੀਡਰ ਅਤੇ ਪੈਡੀ ਸਟਰਾਅ ਚੋਪਰ ਵਰਗੀਆਂ ਮਸ਼ੀਨਾਂ ਖਰੀਦ ਸਕਦੇ ਹਨ। ਕਸਟਮ ਹਾਇਰਿੰਗ ਸੈਂਟਰ 30 ਲੱਖ ਰੁਪਏ ਦੇ ਨਿਵੇਸ਼ ਨਾਲ ...
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁੱਢਲੀ ਪ੍ਰਕਾਸ਼ਨਾਂ ਦੀਆਂ ਵੋਟਰ ਸੂਚੀਆਂ ਸੌਪੀਆਂ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁੱਢਲੀ ਪ੍ਰਕਾਸ਼ਨਾਂ ਦੀਆਂ ਵੋਟਰ ਸੂਚੀਆਂ ਸੌਪੀਆਂ

National, Politics, Punjab
ਡੀਗੜ੍ਹ, 29 ਅਕਤੂਬਰ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਸੂਬੇ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁੱਢਲੀ ਪ੍ਰਕਾਸ਼ਨਾਂ ਦੀਆਂ ਬਿਨਾਂ ਫੋਟੋ ਵੋਟਰ ਸੂਚੀ ਦੀਆਂ ਸੀਡੀਜ਼ ਸੌਪੀਆਂ ਹਨ। ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਿਬਿਨ ਸੀ. ਨੇ ਦੱਸਿਆ ਕਿ 29 ਅਕਤੂਬਰ, 2024 ਨੂੰ ਮੁੱਢਲੀ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਤੱਕ ਪੰਜਾਬ ਵਿਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 12 ਲੱਖ 81 ਹਜ਼ਾਰ 800 ਹੈ। ਜਿਨ੍ਹਾਂ ਵਿੱਚੋਂ ਮਰਦ ਵੋਟਰ 1 ਕਰੋੜ 11 ਲੱਖ 84 ਹਜ਼ਾਰ 385, ਔਰਤਾਂ 1 ਕਰੋੜ 96 ਹਜ਼ਾਰ 664, ਤੀਜਾ ਲਿੰਗ 751, ਐਨ.ਆਰ.ਆਈ 1610, ਦਿਵਿਆਂਗ ਵੋਟਰ 1 ਲੱਖ 55 ਹਜ਼ਾਰ 578 ਅਤੇ ਸਰਵਿਸ ਵੋਟਰ 1 ਲੱਖ 1 ਹਜ਼ਾਰ 793 ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਮੇਂ ਪੰਜਾਬ ਵਿੱਚ ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 24 ਹਜ਼ਾਰ 446 ਹੈ, ਜਿਸ ਵਿੱਚ ਸ਼ਹਿਰੀ ਪੋਲਿੰਗ ਸਟੇਸ਼ਨਾਂ ਦੀ ਗਿਣਤੀ 8062 ਅਤੇ ਪੇਂਡੂ ਪੋਲਿੰਗ ਸਟੇਸ਼ਨਾਂ ਦੀ ਗਿਣਤੀ 16,384 ਹੈ। ਉਨ੍ਹਾਂ ਦੱਸਿਆ ਕਿ ਸਾਰੇ ਪੋਲਿੰਗ ਸਟੇਸ਼ਨਾਂ ਉੱ...
ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਉੱਤਰ ਪ੍ਰਦੇਸ਼ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵੱਖ-ਵੱਖ ਸਨਸਨੀਖੇਜ ਕਤਲ ਕੇਸਾਂ ਵਿੱਚ ਸ਼ਾਮਲ ਦੋ ਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਉੱਤਰ ਪ੍ਰਦੇਸ਼ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵੱਖ-ਵੱਖ ਸਨਸਨੀਖੇਜ ਕਤਲ ਕੇਸਾਂ ਵਿੱਚ ਸ਼ਾਮਲ ਦੋ ਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ, 29 ਅਕਤੂਬਰ: ਸੰਗਠਿਤ ਅਪਰਾਧ ਵਿਰੁੱਧ ਅਹਿਮ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਉੱਤਰ ਪ੍ਰਦੇਸ਼ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਲਖਨਊ ਤੋਂ ਵਿਦੇਸ਼ੀ ਹੈਂਡਲਰਾਂ ਦੀ ਹਮਾਇਤ ਪ੍ਰਾਪਤ ਦੋ ਬਦਨਾਮ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਸ਼ੂਟਰ ਪੰਜਾਬ ਵਿੱਚ ਵੱਖ-ਵੱਖ ਸਨਸਨੀਖੇਜ਼ ਕਤਲ ਕੇਸਾਂ ਵਿੱਚ ਲੋੜੀਂਦੇ ਸਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਬਿਕਰਮਜੀਤ ਉਰਫ਼ ਵਿੱਕੀ ਵਾਸੀ ਪਿੰਡ ਸੁਰ ਸਿੰਘ, ਤਰਨਤਾਰਨ ਅਤੇ ਪੰਜਾਬ ਸਿੰਘ ਵਾਸੀ ਪਿੰਡ ਸਾਂਧਰਾ, ਤਰਨਤਾਰਨ ਵਜੋਂ ਹੋਈ ਹੈ। ਇਹ ਦੋਵੇਂ ਲਖਨਊ ਵਿੱਚ ਆਪਣੇ ਵਿਦੇਸ਼ੀ ਹੈਂਡਲਰਾਂ ਵੱਲੋਂ ਦਿੱਤੇ ਗਏ ਕਿਰਾਏ ਦੇ ਮਕਾਨ ਵਿੱਚ ਰਹਿ ਰਹੇ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਵਿੱਕੀ 1 ਮਾਰਚ, 2024 ਨੂੰ ਤਰਨ ਤਾਰਨ ਵਿਖੇ ਗੋਪੀ ਚੋਹਲਾ ਦੇ ਗੋਲੀ ਮਾਰ ਕੇ ਕੀਤੇ ਕਤਲ ਵਿੱਚ ਸ਼ਾਮਲ ਸੀ, ਜਦੋਂ ਕਿ ਪੰਜਾਬ ਸਿੰਘ ਸਤੰਬਰ 2024 ਵਿੱਚ ਫਿਰੋਜ਼ਪੁਰ ਵਿਖੇ ਦਿ...
ਗੁਰਬਖਸ਼ ਸਿੰਘ ਤੇ ਉਸਦਾ ਭਤੀਜਾ ਗੁਰਮੀਤ ਸਿੰਘ ਪਰਾਲੀ ਨੂੰ ਜਲਾਏ ਬਿਨ੍ਹਾਂ ਕਰ ਰਹੇ 165 ਏਕੜ ਦੀ ਖੇਤੀ

ਗੁਰਬਖਸ਼ ਸਿੰਘ ਤੇ ਉਸਦਾ ਭਤੀਜਾ ਗੁਰਮੀਤ ਸਿੰਘ ਪਰਾਲੀ ਨੂੰ ਜਲਾਏ ਬਿਨ੍ਹਾਂ ਕਰ ਰਹੇ 165 ਏਕੜ ਦੀ ਖੇਤੀ

National, Politics, Punjab
ਮੋਗਾ, 29 ਅਕਤੂਬਰ (000) - ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੇ ਜਿੱਥੇ ਮਨੁੱਖੀ ਸਿਹਤ ਨੂੰ ਕਈ ਬਿਮਾਰੀਆਂ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ, ਉੱਥੇ ਹੀ ਇਸਦਾ ਮਾੜਾ ਪ੍ਰਭਾਵ ਵਾਤਾਵਰਨ ਅਤੇ ਖੇਤ ਦੀ ਮਿੱਟੀ ਉੱਪਰ ਵੀ ਪੈਂਦਾ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੋਗਾ ਦੀ ਸਹਾਇਤਾ ਨਾਲ ਪਿੰਡ ਖੋਸਾ ਜਲਾਲ ਦਾ ਗੁਰਬਖਸ਼ ਸਿੰਘ ਅਤੇ ਉਹਨਾਂ ਦਾ ਭਤੀਜਾ ਗੁਰਮੀਤ ਸਿੰਘ ਮਿਲ ਕੇ 165 ਏਕੜ ਦੀ ਖੇਤੀ ਕਰ ਰਹੇ ਹਨ ਅਤੇ ਪਿਛਲੇ 7 ਸਾਲਾਂ ਤੋਂ ਉਹ ਝੋਨੇ ਦੇ ਨਾੜ ਨੂੰ ਬਿਨ੍ਹਾਂ ਅੱਗ ਲਗਾਏ ਕਣਕ ਅਤੇ ਆਲੂ ਦੀ ਕਾਸ਼ਤ ਕਰ ਰਹੇ ਹਨ। ਇਸ ਸਾਲ ਵੀ ਉਹਨਾਂ ਦੁਆਰਾ 70 ਏਕੜ ਆਲੂ ਅਤੇ 95 ਏਕੜ ਕਣਕ ਦੀ ਕਾਸ਼ਤ ਕੀਤੀ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਐਸ.ਐਮ.ਐਸ., ਮਲਚਰ, ਉਲਟਾਵੇਂ ਹਲ ਅਤੇ ਸੁਪਰਸੀਡਰ ਵਰਗੀਆਂ ਮਸ਼ੀਨਾਂ ਉਹਨਾਂ ਨੂੰ ਸਬਸਿਡੀ ਉਪਰ ਮੁਹੱਈਆ ਕਰਵਾਈਆਂ ਗਈਆਂ ਹਨ।  ਸ੍ਰ ਗੁਰਬਖਸ਼ ਸਿੰਘ ਅਤੇ ਉਹਨਾਂ ਦਾ ਭਤੀਜਾ ਇਸ ਸਾਲ ਵੀ ਬਿਨ੍ਹਾਂ ਅੱਗ ਲਗਾਏ ਆਲੂ ਅਤੇ ਕਣਕ ਦੀ ਕਾਸ਼ਤ ਕਰ ਰਹੇ ਹਨ। ਗੁਰਬਖਸ਼ ਸਿੰਘ ਅਤੇ ਉਹਨਾਂ ਦੇ ਭਤੀਜੇ ਦਾ ਕਹਿਣਾ ਹੈ ਕਿ ਉਹਨਾਂ ਨੇ ਵਾਤਾਵਰਨ ਦੀ ਸ਼ੁੱਧਤਾ ਦੀ ਅਹਿਮੀਅਤ ਨ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਬਿਰਧ ਆਸ਼ਰਮ ਮੋਗਾ ਵਿਖੇ ਬਜੁਰਗਾਂ ਲਈ ਫ੍ਰੀ ਮੈਡੀਕਲ ਕੈਂਪ ਦਾ ਆਯੋਜਨ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਬਿਰਧ ਆਸ਼ਰਮ ਮੋਗਾ ਵਿਖੇ ਬਜੁਰਗਾਂ ਲਈ ਫ੍ਰੀ ਮੈਡੀਕਲ ਕੈਂਪ ਦਾ ਆਯੋਜਨ

National, Politics, Punjab
ਮੋਗਾ, 29 ਅਕਤੂਬਰ (000) - ਬਿਰਧ ਆਸ਼ਰਮ ਇੱਕ ਆਸ ਆਸ਼ਰਮ ਸੇਵਾ ਸੋਸਾਇਟੀ ਰੌਲੀ ਰੋਡ, ਮੋਗਾ ਵਿਖੇ ਮਾਨਯੋਗ ਸਰਬਜੀਤ ਸਿੰਘ ਧਾਲੀਵਾਲ ਜ਼ਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਸਿਹਤ ਵਿਭਾਗ ਮੋਗਾ ਦੇ ਸਹਿਯੋਗ ਨਾਲ ਬਜੁਰਗਾਂ ਲਈ ਮੈਡੀਕਲ ਕੈਂਪ ਲਗਾਇਆ ਗਿਆ । ਇਸ ਮੌਕੇ ਡਾ. ਮਨਿੰਦਰਜੀਤ ਸਿੰਘ (ਹੱਡੀਆਂ ਦੇ ਡਾਕਟਰ), ਡਾ. ਜਸਪ੍ਰੀਤ ਕੌਰ (ਚਮੜੀ ਰੋਗਾਂ ਦੇ ਮਾਹਿਰ), ਡਾ. ਅਜਵਿੰਦਰ ਸਿੰਘ (ਐੱਮ.ਡੀ.), ਡਾ. ਰੁਪਾਲੀ ਸੇਠੀ (ਅੱਖਾਂ ਦੇ ਮਾਹਿਰ),  ਡਾ. ਗੌਤਮਬੀਰ ਸੋਢੀ (ਦੰਦਾਂ ਦੇ ਮਾਹਿਰ) ਅਤੇ ਸੁਖਜੀਤ ਸਿੰਘ (ਫਾਰਮੇਸੀ ਅਫਸਰ) ਸਿਵਲ ਹਸਪਤਾਲ, ਮੋਗਾ ਤੋਂ ਮੌਜੂਦ ਸਨ। ਇਸ ਕੈਂਪ ਵਿੱਚ ਉਕਤ ਟੀਮ ਵੱਲੋਂ ਕੁੱਲ 75 ਬਜੁਰਗਾਂ ਦਾ ਚੈਕਅੱਪ ਕੀਤਾ ਗਿਆ ਅਤੇ ਮਿਸ ਕਿਰਨ ਜਯੋਤੀ ਮਾਨਯੋਗ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵਲੋਂ ਸਾਰੇ ਬਜੁਰਗਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ ।  ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਨੇ ਦੱਸਿਆ ਕਿ ਬਜੁਰਗਾਂ ਦੀ ਚੰਗੀ ਸਿਹਤ ਲਈ ...
ਪਰਮਲ ਝੋਨੇ ਦੀ ਖਰੀਦ ਦਾ ਆਂਕੜਾ ਪਿੱਛਲੇ ਸਾਲ ਦੇ ਇਸੇ ਦਿਨ ਤੋਂ ਅੱਗੇ ਨਿਕਲਿਆ

ਪਰਮਲ ਝੋਨੇ ਦੀ ਖਰੀਦ ਦਾ ਆਂਕੜਾ ਪਿੱਛਲੇ ਸਾਲ ਦੇ ਇਸੇ ਦਿਨ ਤੋਂ ਅੱਗੇ ਨਿਕਲਿਆ

National, Politics, Punjab
ਫਾਜ਼ਿਲਕਾ, 29 ਅਕਤੂਬਰ ਫਾਜ਼ਿਲਕਾ ਜ਼ਿਲ੍ਹੇ ਵਿਚ ਬੀਤੀ ਸ਼ਾਮ ਤੱਕ ਪਰਮਲ ਝੋਨੇ ਦੀ ਖਰੀਦ ਦਾ ਆਂਕੜਾ ਪਿੱਛਲੇ ਸਾਲ ਇਸੇ ਦਿਨ ਤੱਕ ਦੇ ਆਂਕੜੇ ਤੋਂ ਅੱਗੇ ਨਿੱਕਲ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਸੁਲੋਧ ਬਿਸ਼ਨੋਈ ਨੇ ਦਿੱਤੀ ਹੈ। ਜ਼ਿਲ੍ਹਾ ਮੰਡੀ ਅਫ਼ਸਰ ਨੇ ਦੱਸਿਆ ਕਿ ਪਿੱਛਲੇ ਸਾਲ 28 ਅਕਤੂਬਰ 2023 ਵਾਲੇ ਦਿਨ ਤੱਕ ਜ਼ਿਲ੍ਹੇ ਵਿਚ 124335 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ ਸੀ ਜਦ ਕਿ ਇਸ ਸਾਲ ਬੀਤੀ ਸ਼ਾਮ ਤੱਕ ਜਿਲ਼੍ਹੇ ਵਿਚ 130597 ਮਿਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਫਵਾਹਾ, ਪ੍ਰੋਪੇਗੰਡਾ ਅਤੇ ਭ੍ਰਮਕ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਮੀਡੀਅੀ ਸਾਹਮਣੇ ਇਹ ਤੱਥ ਰੱਖੇ ਅਤੇ ਦੱਸਿਆ ਕਿ ਝੋਨੇ ਦੀ ਖਰੀਦ ਤੇਜੀ ਨਾਲ ਹੋ ਰਹੀ ਹੈ। ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਸੁਲੋਧ ਬਿਸ਼ਨੋਈ ਨੇ ਦੱਸਿਆ ਕਿ ਪਿੱਛਲੇ ਸਾਲ ਜ਼ਿਲ੍ਹੇ ਵਿਚ ਕੁੱਲ 173480 ਮੀਟ੍ਰਿਕ ਟਨ ਪਰਮਲ ਝੋਨੇ ਦੀ ਆਮਦ ਹੋਈ ਸੀ। ਉਨ੍ਹਾਂ ਨੇ ਦੱਸਿਆ ਕਿ ਬੀਤੇ ਕੱਲ 8512 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਸੀ ਅਤੇ ਬੀਤੇ ਇਕ ਦਿਨ ਵਿਚ 8352 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ ਹੈ। ਜ਼ਿਲ੍ਹੇ ਵਿਚ...
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

National, Politics, Punjab
ਫਾਜਿਲਕਾ 29 ਅਕਤੂਬਰ ਜ਼ਿਲਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਬੀ.ਐਨ.ਐਸ.ਐਸ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 31 ਦਸੰਬਰ 2024 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਾਬੰਦੀਆਂ ਅਨੁਸਾਰ ਜ਼ਿਲ੍ਹਾ ਫਾਜਿਲਕਾ ਵਿੱਚ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊਵੰਸ਼ ਦੀ ਢੋਆ ਢੁਆਈ ਤੇ ਪੂਰਨ ਪਾਬੰਦੀ ਲਗਾਈ ਹੈ। ਹੁਕਮਾਂ ਵਿੱਚ ਉਨ੍ਹਾਂ ਕਿਹਾ ਕਿ ਜ਼ਿਨ੍ਹਾਂ ਲੋਕਾਂ ਨੇ ਗਊਵੰਸ਼ ਰੱਖੇ ਹੋਏ ਹਨ ਉਹ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਜਰੂਰ ਕਰਵਾਉਣ। ਜ਼ਿਲਾ ਮੈਜਿਸਟ੍ਰੇਟ ਦੇ ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਰੈਸਟੋਰੈਂਟ ਜਾਂ ਹੁੱਕਾ ਬਾਰ ਵਿਖੇ ਗ੍ਰਾਹਕਾਂ ਨੂੰ ਹੁੱਕਾ ਨਹੀਂ ਪਰੋਸਿਆ ਜਾ ਸਕੇਗਾ। ਜ਼ਿਲੇ ਦੇ ਸਮੂਹ ਪਿੰਡਾਂ ਅਤੇ ਨਗਰ ਕੌਂਸਲਾਂ ਦੀ ਹੱਦ ਵਿਚ ਇਹ ਹੁਕਮ ਲਾਗੂ ਰਹਿਣਗੇ। ਉਨਾਂ ਕਿਹਾ ਕਿ ਉਲੰਘਣਾ ਕਰਨ ਵਾਲੇ ਵਿਅਕਤੀ ਵਿਰੁੱਧ ਭਾਰਤੀ ਢੰਡ ਵਿਧਾਨ ਦੀ ਧਾਰਾ 188 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ...
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਆਲਾ ਕਲਾਂ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਲਗਾਇਆ ਜਾਗਰੂਕਤਾ ਕੈਂਪ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਆਲਾ ਕਲਾਂ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਲਗਾਇਆ ਜਾਗਰੂਕਤਾ ਕੈਂਪ

National, Politics, Punjab
ਮਾਨਸਾ, 29 ਅਕਤੂਬਰ : ਡਿਪਟੀ ਡਾਇਰੈਕਟਰ (ਸਿਖਲਾਈ ) ਡਾ. ਗੁਰਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਆਲਾ ਕਲਾਂ ਵਿਖੇ ਪਰਾਲੀ ਦੀ ਸਾਂਭ—ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਮਨੋਰਥ ਬੱਚਿਆਂ ਨੂੰ ਪਰਾਲੀ ਦੇ ਧੂੰਏ ਨਾਲ ਵਾਤਾਰਵਣ ਅਤੇ ਜੀਵਾਂ ਨੂੰ ਹੁੰਦੇ ਨੁਕਸਾਨ ਪ੍ਰਤੀ ਜਾਗਰੂਕ ਕਰਨਾ ਸੀ। ਕੈਂਪ ਦੌਰਾਨ ਸਹਿਯੋਗੀ ਪ੍ਰੋਫੈਸਰ (ਗ੍ਰਹਿ ਵਿਗਿਆਨ) ਮੈਡਮ ਰਾਜਿੰਦਰ ਕੌਰ ਸਿੱਧੂ ਨੇ ਦੱਸਿਆ ਕਿ ਪਰਾਲੀ ਦੇ ਨਾੜ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਜਿਸ ਦੇ ਫ਼ਲਸਰੂਪ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਉੱਪਰ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ। ਧੂੰਏ ਨਾਲ ਸੜਕਾਂ ਉੱਪਰ ਹਾਦਸੇ ਵੀ ਵੱਧ ਜਾਂਦੇ ਹਨ। ਉਨ੍ਹਾਂ ਬੱਚਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਮਾਪਿਆਂ ਨੂੰ ਧੂੰਏ ਨਾਲ ਹੁੰਦੇ ਨੁਕਸਾਨਾਂ ਬਾਰੇ ਦੱਸਕੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਬੇਨਤੀ ਕਰਨ। ਇਸ ਮੌਕੇ ਇੰਜ. ਅਲੋਕ ਗੁਪਤਾ ਸਹਾਇਕ ਪ੍ਰੋਫੈਸਰ (ਭੂਮੀ ਅਤੇ ਜਲ ਇੰਜੀਨੀਅਰਿੰਗ) ਨੇ ਦੱਸਿਆ ਕਿ ਬੱਚੇ ਆਪਣੇ ਮਾਪਿਆਂ ਨੂੰ ਇਹ...
ਜ਼ਿਲ੍ਹੇ ਦੇ ਕਿਸਾਨਾਂ ਨੂੰ 266 ਕਰੋੜ ਰੁਪਏ ਦੀ ਹੋਈ  ਅਦਾਇਗੀ-ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੇ ਕਿਸਾਨਾਂ ਨੂੰ 266 ਕਰੋੜ ਰੁਪਏ ਦੀ ਹੋਈ ਅਦਾਇਗੀ-ਡਿਪਟੀ ਕਮਿਸ਼ਨਰ

National, Politics, Punjab
ਮਾਨਸਾ, 29 ਅਕਤੂਬਰ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਕਿਸਾਨਾਂ ਵੱਲੋਂ ਮਿਹਨਤ ਨਾਲ ਤਿਆਰ ਕੀਤੀ ਫਸਲ ਦਾ ਇੱਕ-ਇੱਕ ਦਾਣਾ ਮੰਡੀਆਂ ਵਿੱਚੋਂ ਚੁੱਕਿਆ ਜਾਵੇਗਾ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਬਦਲੇ ਅਦਾਇਗੀ ਵੀ ਨਿਰਧਾਰਿਤ ਸਮੇਂ ਅੰਦਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਲ੍ਹੇ ਦੀਆਂ ਮੰਡੀਆਂ ਅੰਦਰ ਝੋਨੇ ਦੀ ਖਰੀਦ ਦਾ ਕੰਮ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ ਅਤੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਬੰਧੀ ਕਿਸੇ ਵੀ ਵਰਗ ਨੂੰ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਬੀਤੀ ਸ਼ਾਮ ਤੱਕ 266 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ਼੍ਰੀ ਮਨਦੀਪ ਸਿੰਘ ਮਾਨ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਅੰਦਰ ਬੀਤੀ ਸ਼ਾਮ ਤੱਕ 200838 ਮੀਟਰਕ ਟਨ ਝੋਨੇ ਦੀ...
ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਕਰਵਾਇਆ ਗਿਆ ਜਾਗਰੂਕਤਾ ਸੈਮੀਨਾਰ

ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਕਰਵਾਇਆ ਗਿਆ ਜਾਗਰੂਕਤਾ ਸੈਮੀਨਾਰ

National, Politics, Punjab
ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ : ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸਾਰਿਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਅਤੇ ਅਸੀਂ ਸਾਰੇ ਰਲ-ਮਿਲ ਕੇ ਹੀ ਭ੍ਰਿਸ਼ਟਾਚਾਰ ਜਿਹੀ ਭਿਆਨਕ ਸਮੱਸਿਆ ਤੋਂ ਨਿਜ਼ਾਤ ਪਾ ਸਕਦੇ ਹਾਂ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ ਨੇ ਅੱਜ ਇੱਥੇ ਬਾਵਾ ਨਿਹਾਲ ਸਿੰਘ ਕਾਲਜ ਵਿਖੇ ਕਰਵਾਏ ਗਏ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਸੈਮੀਨਾਰ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਭ੍ਰਿਸ਼ਟਾਚਾਰ ਵਿਰੋਧੀ ਸਲਾਨਾ ਜਾਗਰੂਕਤਾ ਹਫਤਾ 28 ਅਕਤੂਬਰ 2024 ਤੋਂ 3 ਨਵੰਬਰ 2024 ਤੱਕ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਬਠਿੰਡਾ ਅਧੀਨ ਆਉਂਦੇ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਭ੍ਰਿਸ਼ਟਾਚਾਰ ਵਿਰੋਧੀ ਸਲਾਨਾ ਜਾਗਰੂਕਤਾ ਹਫਤੇ ਦੇ ਮੱਦੇਨਜ਼ਰ ਅਧਿਕਾਰੀਆਂ ਵੱਲੋਂ ਵਿਸ਼ੇਸ਼ ਮੀਟਿੰਗਾਂ ਕਰਕੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਡੀ.ਐਸ.ਪੀ. (ਵਿਜੀਲੈਂਸ) ਸ੍ਰੀ ਗੁਰਦੇਵ ਸਿੰਘ ਭੱਲਾ ਨੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿ...