ਜ਼ਿਲ੍ਹੇ ਚ 4 ਹਜ਼ਾਰ ਸੁਪਰ ਸੀਡਰ ਆਧੁਨਿਕ ਮਸ਼ੀਨ ਉਪਲਬਧ : ਡਿਪਟੀ ਕਮਿਸ਼ਨਰ
ਬਠਿੰਡਾ, 2 ਨਵੰਬਰ : ਜ਼ਿਲ੍ਹੇ 'ਚ 4 ਹਜ਼ਾਰ ਦੇ ਕਰੀਬ ਸੁਪਰ ਸੀਡਰ ਆਧੁਨਿਕ ਮਸ਼ੀਨਰੀ ਕਿਸਾਨਾਂ ਲਈ ਉਪਲੱਬਧ ਹੈ ਤਾਂ ਜੋ ਉਹ ਪਰਾਲੀ ਨੂੰ ਬਿਨਾ ਸਾੜਨ ਤੋਂ ਹੀ ਕਣਕ ਦੀ ਬਿਜਾਈ ਕਰ ਸਕਣ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਖੇਤਾਂ ਦਾ ਦੌਰਾ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਪਿੰਡ ਕੋਟ ਸ਼ਮੀਰ ਚ ਪਿਛਲੇ ਸਾਲ ਲਗਭਗ 34 ਦੇ ਕਰੀਬ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ, ਪਰ ਇਸ ਵਾਰ 4-5 ਕੇਸ ਸਾਹਮਣੇ ਆਏ ਹਨ।
ਡਿਪਟੀ ਕਮਿਸ਼ਨਰ ਨੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਕਿਸਾਨ ਸੁਪਰ ਸੀਡਰ ਮਸ਼ੀਨ ਨਾਲ ਹੀ ਕਣਕ ਦੀ ਬਿਜਾਈ ਨੂੰ ਤਰਜੀਹ ਦੇਣ। ਉਹਨਾਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਮਸ਼ੀਨਰੀ ਉਪਲਬਧ ਨਹੀਂ ਹੁੰਦੀ ਤਾਂ ਉਹ ਜ਼ਿਲ੍ਹੇ ਭਰ 'ਚ ਝੋਨੇ ਦੀ ਪਰਾਲੀ ਦੇ ਪ੍ਰਬੰਧਨ 'ਚ ...








