Thursday, March 19
Shadow

National

1 ਲੱਖ ਰੁਪਏ ਰਿਸ਼ਵਤ ਲੈਂਦਾ ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

1 ਲੱਖ ਰੁਪਏ ਰਿਸ਼ਵਤ ਲੈਂਦਾ ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ, 29 ਅਕਤੂਬਰ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਪੁਲਿਸ ਦੇ ਇੰਸਪੈਕਟਰ ਗੁਰਿੰਦਰ ਸਿੰਘ, ਇੰਚਾਰਜ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਜ਼ਿਲ੍ਹਾ ਪਟਿਆਲਾ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਪੂਜਾ ਵਾਸੀ ਪਿੰਡ ਰੋਹਟੀ ਪੁੱਲ, ਤਹਿਸੀਲ ਨਾਭਾ, ਜ਼ਿਲ੍ਹਾ ਪਟਿਆਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਮੁਲਜ਼ਮ ਇੰਸਪੈਕਟਰ ਉਸਦੇ ਪਿਤਾ ਨੂੰ ਤਿੰਨ ਲੱਖ ਰੁਪਏ ਦੀ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਉਸਨੂੰ ਝੂਠੇ ਐਨ.ਡੀ.ਪੀ.ਐਸ. ਕੇਸ ਵਿੱਚ ਫਸਾਉਣ ਦੀਆਂ ਧਮਕੀਆਂ ਦੇ ਰਿਹਾ ਸੀ ਪਰ ਸੌਦਾ 1.50 ਲੱਖ ਰੁਪਏ ਵਿੱਚ ਤਹਿ ਹੋ ਗਿਆ। ਉੱਕਤ ਪੁਲਿਸ ਮੁਲਜ਼ਮ ਨੇ ਐਤਵਾਰ ਨੂੰ 50 ਹਜ਼ਾਰ ਰੁਪਏ ਰਿਸ਼ਵਤ ਦੀ ਪਹਿਲੀ ਕਿਸ਼ਤ ਵਜ...
ਤੰਬਾਕੂਨੋਸ਼ੀ ਐਕਟ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਕੱਟੇ ਚਲਾਨ

ਤੰਬਾਕੂਨੋਸ਼ੀ ਐਕਟ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਕੱਟੇ ਚਲਾਨ

National, Politics, Punjab
ਮਾਨਸਾ, 29 ਅਕਤੂਬਰ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ. ਹਰਦੇਵ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਹੈਲਥ ਸੁਪਰਵਾਈਜ਼ਰ ਅਸ਼ਵਨੀ ਕੁਮਾਰ ਵੱਲੋਂ ਤੰਬਾਕੂ ਕੰਟਰੋਲ ਐਕਟ 2003 ਦੀ ਉਲੰਘਣਾ ਕਰਨ ਵਾਲੀਆਂ ਦੁਕਾਨਾਂ, ਖੋਖਿਆਂ ਅਤੇ ਜਨਤਕ ਥਾਵਾਂ ’ਤੇ ਤੰਬਾਕੂਨੋਸ਼ੀ ਕਰਨ ਵਾਲੇ 10 ਵਿਅਕਤੀਆਂ ਨੂੰ ਨਗਦ ਜੁਰਮਾਨਾ ਕਰਕੇ ਚਲਾਨ ਕੱਟੇ ਗਏ। ਇਸ ਮੌਕੇ ਲੋਕਾਂ ਨੂੰ ਤੰਬਾਕੂ ਸੇਵਨ ਨਾਲ ਸਰੀਰ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਅਸ਼ਵਨੀ ਕੁਮਾਰ ਨੇ ਦੱਸਿਆ ਕਿ ਲੋਕਾਂ ਦੀ ਸਿਹਤ ਦੇ ਮੱਦੇਨਜ਼ਰ ਟੀਮ ਵੱਲੋਂ ਬੱਸ ਸਟੈਂਡ ਮਾਨਸਾ ਅੰਦਰ ਮਿਠਾਈ ਵੇਚ ਰਹੇ ਦੁਕਾਨਦਾਰਾ ਨੂੰ ਆਪਣਾ ਸਾਮਾਨ ਜਾਲੀ ਵਾਲੇ ਕੱਪੜੇ ਨਾਲ ਢੱਕ ਕੇ ਰੱਖਣ ਲਈ ਹਦਾਇਤ ਕੀਤੀ ਗਈ। ਇਸ ਦੌਰਾਨ ਤੰਬਾਕੂ ਪਦਾਰਥਾਂ ਦੀ ਵਿਕਰੀ ਕਰ ਰਹੀਆਂ ਦੁਕਾਨਾਂ, ਖੋਖਿਆਂ ਆਦਿ ਦੀ ਚੈਕਿੰਗ ਕੀਤੀ ਗਈ ਅਤੇ ਦੁਕਾਨਦਾਰਾਂ ਵੱਲੋਂ ਖੁੱਲੀਆਂ ਸਿਗਰਟਾਂ ਦੀ ਵਿਕਰੀ ਕਰਨ ਅਤੇ ਦੁਕਾਨਾਂ ’ਤੇ 18 ਸਾਲ ਤੋਂ ਘੱਟ ਉਮਰ ਦੇ ਬਾਲਗਾਂ ਨੂੰ ਤੰਬਾਕੂ ਨਾ ਵੇਚਣ ਵਾਲੇ ਸਾਈਨ ਬੋਰਡ ਨਾ ਲੱਗੇ ਹੋਣ ’ਤੇ ਤੰਬਾਕੂ ਐਕਟ ...
ਸਮਾਜ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਲੋੜ : ਡਿਪਟੀ ਕਮਿਸ਼ਨਰ

ਸਮਾਜ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਲੋੜ : ਡਿਪਟੀ ਕਮਿਸ਼ਨਰ

National, Politics, Punjab
ਬਠਿੰਡਾ, 29 ਅਕਤੂਬਰ : ਸਮਾਜ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸੇ ਲੜੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜ਼ਿਲ੍ਹੇ ਭਰ ਵਿੱਚ 3 ਨਵੰਬਰ ਤੱਕ ਸਲਾਨਾ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਸਰਕਾਰੀ ਰਜਿੰਦਰਾ ਕਾਲਜ ਵਿਖੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਭ੍ਰਿਸ਼ਟਾਚਾਰ ਕਿਸੇ ਰਾਜ ਅਤੇ ਇਸ ਦੇ ਨਾਗਰਿਕਾਂ ਦੀ ਅਖੰਡਤਾ ਅਤੇ ਮਾਣ ਵਿਰੁੱਧ ਕੀਤੇ ਗਏ ਘਿਨਾਉਣੇ ਅਪਰਾਧ ਵਰਗਾ ਹੈ, ਫਿਰ ਭਾਵੇਂ ਇਹ ਸੇਵਾ ਪ੍ਰਦਾਨ ਕਰਨ ਵਾਲੇ ਜਾਂ ਸੇਵਾ ਲੈਣ ਵਾਲੇ ਵਿਅਕਤੀ ਵੱਲੋਂ ਕੀਤਾ ਗਿਆ ਹੋਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਵਿੱਚ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਲਈ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ। ਇਸ ਮੌਕੇ ਐਸਐਸਪੀ ਵਿਜ਼ੀਲੈਂਸ ਸ. ਹਰਪਾਲ ਸਿੰਘ ਨ...
ਪਿਛਲੇ ਦੋ ਸਾਲਾਂ ਤੋਂ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਕਲੱਬਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਅਰਜੀਆਂ ਦੀ ਮੰਗ*

ਪਿਛਲੇ ਦੋ ਸਾਲਾਂ ਤੋਂ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਕਲੱਬਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਅਰਜੀਆਂ ਦੀ ਮੰਗ*

National, Politics, Punjab
ਬਠਿੰਡਾ 29 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹੇ ਅੰਦਰ ਬਣਾਏ ਗਏ ਮਾਨਤਾ ਪ੍ਰਾਪਤ ਕਲੱਬਾਂ ਜਿਨ੍ਹਾਂ ਵੱਲੋਂ ਪਿਛਲੇ 2 ਸਾਲ ਤੋਂ ਆਪਣੇ ਪਿੰਡਾਂ ਵਿੱਚ ਪਿੰਡ ਦੀ ਭਲਾਈ, ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਸਬੰਧੀ ਕੀਤੀਆਂ ਗਈਆਂ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ ਹਨ, ਨੂੰ ਵਿੱਤੀ ਸਹਾਇਤਾ ਦੇਣ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾ ਸ਼੍ਰੀ ਰਘਬੀਰ ਸਿੰਘ ਨੇ ਦੱਸਿਆ ਕਿ ਇਹ ਅਰਜ਼ੀਆਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੂਸਰੀ ਮੰਜਿਲ ਕਮਰਾ ਨੰਬਰ 303-ਸੀ ਵਿਖੇ ਮਿਤੀ 30 ਨੰਵਬਰ 2024 ਤੱਕ ਜਮ੍ਹਾ ਕਰਵਾਈਆਂ ਜਾ ਸਕਦੀਆਂ ਹਨ। ਉਹਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਪਣੀ ਅਰਜੀ ਨਾਲ ਯੁਵਕ ਕਲੱਬ ਵੱਲੋਂ ਕੀਤੀਆਂ ਗਤੀਵਿਧੀਆਂ ਦੀਆ ਫੋਟੋਆ ਅਤੇ ਅਖਬਾਰਾਂ ਦੀਆਂ ਕਾਤਰਾਂ ਨੱਥੀ ਕੀਤੀਆ ਜਾਣ ਤਾਂ ਜ਼ੋ ਵਧੀਆਂ ਕੰਮ ਕਰਨ ਵਾਲੀਆਂ 30 ਤੋਂ ਵੱਧ ਯੁਵਕ ਕਲੱਬਾਂ ਦੀ ਚੋਣ ਕਰਕੇ ਉਹਨਾਂ ਨੂੰ ਖੇਡਾਂ ਦੇ ਸ...
ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਪੰਚਾਇਤੀ ਜਮੀਨਾਂ ਉਪਲਬਧ : ਡਿਪਟੀ ਕਮਿਸ਼ਨਰ

ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਪੰਚਾਇਤੀ ਜਮੀਨਾਂ ਉਪਲਬਧ : ਡਿਪਟੀ ਕਮਿਸ਼ਨਰ

National, Politics, Punjab
ਬਠਿੰਡਾ, 29 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਇਸ ਦੇ ਨਿਪਟਾਰੇ ਲਈ ਪੰਚਾਇਤੀ ਜ਼ਮੀਨਾਂ ਉਪਲਬਧ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਬਠਿੰਡਾ ਅਧੀਨ ਪੈਂਦੇ ਪਿੰਡ ਝੂੰਬਾ 'ਚ 15 ਏਕੜ, ਜੋਧਪੁਰ ਰੁਮਾਣਾ ਵਿੱਚ 20 ਏਕੜ ਅਤੇ ਪਿੰਡ ਤਿਉਣਾ 5 ਏਕੜ ਪੰਚਾਇਤੀ ਜ਼ਮੀਨ ਪਰਾਲੀ ਦੀ ਸਾਂਭ-ਸੰਭਾਲ ਲਈ ਉਪਲਬਧ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਮੌੜ ਦੇ ਏਰੀਏ ਵਿੱਚ ਪਿੰਡ ਕੁੱਤੀਵਾਲ ਕਲਾ, ਥੰਮਣਗੜ ਅਤੇ ਘੁੰਮਣ ਖੁਰਦ ਚ 1.5-1.5 ਏਕੜ ਪੰਚਾਇਤੀ ਜ਼ਮੀਨ ਉਪਲਬਧ ਹੈ। ਇਸੇ ਤਰ੍ਹਾਂ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਫੂਲ ਭਗਤਾ ਦੇ ਏਰੀਏ ਚ ਪਿੰਡ ਕੋਠੇ ਮੱਲੂਆਣਾ (ਮਹਿਰਾਜ), ਸੇਲਬਰਾਹ, ਦੁੱਲੇਵਾਲ ਅਤੇ ਦਿਆਲਪੁਰਾ ਭਾਈਕਾ ਚ 10-10 ਏਕੜ ਪੰਚਾਇਤੀ ਜ਼ਮੀਨ ਪਰਾਲੀ ਦੀ ਸੰਭਾਲ ਲਈ ਉਪਲਬਧ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਪ...
ਪੀ ਐਨ ਬੀ ਮੋਹਾਲੀ ਡਵੀਜ਼ਨ ਨੇ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ

ਪੀ ਐਨ ਬੀ ਮੋਹਾਲੀ ਡਵੀਜ਼ਨ ਨੇ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ

National, Politics, Punjab
ਐਸ.ਏ.ਐਸ.ਨਗਰ, 29 ਅਕਤੂਬਰ, 2024: ਕੇਂਦਰੀ ਵਿਜੀਲੈਂਸ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਨੈਸ਼ਨਲ ਬੈਂਕ ਫੇਜ਼-2, ਮੋਹਾਲੀ ਦੇ ਡਿਵੀਜ਼ਨਲ ਦਫ਼ਤਰ ਮੋਹਾਲੀ ਵੱਲੋਂ 28 ਅਕਤੂਬਰ 2024 ਤੋਂ 02 ਨਵੰਬਰ ਤੱਕ ਮੋਹਾਲੀ ਦੇ ਮੰਡਲ ਮੁਖੀ ਸ੍ਰੀ ਪੰਕਜ ਆਨੰਦ ਦੀ ਅਗਵਾਈ ਹੇਠ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ।        ਹਫ਼ਤੇ ਦੀ ਸ਼ੁਰੂਆਤ ਵਜੋਂ ਮੰਡਲ ਮੁਖੀ ਸ੍ਰੀ ਪੰਕਜ ਆਨੰਦ ਅਤੇ ਸਮੂਹ ਸਟਾਫ਼ ਮੈਂਬਰਾਂ ਵੱਲੋਂ ਭ੍ਰਿਸ਼ਟਾਚਾਰ ਦੇ ਖਾਤਮੇ ਅਤੇ ਇਮਾਨਦਾਰੀ ਦੀ ਸਹੁੰ ਚੁੱਕੀ ਗਈ। ਭ੍ਰਿਸ਼ਟਾਚਾਰ ਵਿਰੁੱਧ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਡਵੀਜ਼ਨ ਵੱਲੋਂ ਡਵੀਜ਼ਨਲ ਹੈੱਡ ਸ੍ਰੀ ਪੰਕਜ ਆਨੰਦ ਦੀ ਅਗਵਾਈ ਹੇਠ ਵਾਕਾਥਨ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸ਼ਾਖਾਵਾਂ ਸਮੇਤ 70 ਦੇ ਕਰੀਬ ਸਟਾਫ਼ ਮੈਂਬਰਾਂ ਨੇ ਭਾਗ ਲਿਆ।       ਸ਼੍ਰੀ ਪੰਕਜ ਆਨੰਦ ਨੇ ਇਸ ਮੌਕੇ ਕਿਹਾ ਕਿ ਜੇਕਰ ਅਸੀਂ ਕਿਸੇ ਵਿੱਤੀ ਸੰਸਥਾ ਵਿੱਚ ਕੰਮ ਕਰਦੇ ਹਾਂ ਤਾਂ ਸਾਡਾ ਮੁੱਢਲਾ ਉਦੇਸ਼ ਪੂਰੀ ਇਮਾਨਦਾਰੀ ਨਾਲ ਆਮ ਲੋਕਾਂ ਦੀਆਂ ਵਿੱਤੀ ਲੋੜਾਂ ਨੂੰ ਪੂਰਾ ਕਰਨਾ ਹੋਣਾ ਚਾਹੀਦਾ ਹੈ। ਕੰਮ ਵਾਲੀ ਥਾਂ 'ਤੇ ਇਮਾਨਦਾ...
ਜ਼ਿਲ੍ਹੇ ਦੇ ਹਜ਼ਾਰਾਂ ਲੋਕਾਂ ਨੂੰ ਰੋਜ਼ਾਨਾ ਸੀ.ਐਮ.ਦੀ ਯੋਗਸ਼ਾਲਾ ਦਾ ਮਿਲ ਰਿਹਾ ਲਾਭ

ਜ਼ਿਲ੍ਹੇ ਦੇ ਹਜ਼ਾਰਾਂ ਲੋਕਾਂ ਨੂੰ ਰੋਜ਼ਾਨਾ ਸੀ.ਐਮ.ਦੀ ਯੋਗਸ਼ਾਲਾ ਦਾ ਮਿਲ ਰਿਹਾ ਲਾਭ

National, Politics, Punjab
ਐੱਸ.ਏ.ਐੱਸ. ਨਗਰ, 29 ਅਕਤੂਬਰ, 2024: ਸੀ.ਐਮ.ਦੀ ਯੋਗਸ਼ਾਲਾ ਦਾ ਮਕਸਦ ਲੋਕਾਂ ਦੀ ਸਿਹਤ ਨੂੰ ਤੰਦਰੁਸਤ ਰੱਖਣਾ ਅਤੇ ਜੀਵਨ ਨੂੰ ਖੁਸ਼ਹਾਲ ਬਣਾਉਣਾ ਹੈ। ਇਸੇ ਲੜੀ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਲਾਏ ਜਾ ਰਹੇ ਰੋਜ਼ਾਨਾ ਯੋਗਾ ਸੈਸ਼ਨਾਂ ਵਿੱਚ ਸ਼ਾਮਲ ਹੋ ਕੇ ਹਜ਼ਾਰਾਂ ਵਸਨੀਕ ਮੁੱਖ ਮੰਤਰੀ ਦੀ ਯੋਗਸ਼ਾਲਾ ਤੋਂ ਲਾਭ ਉਠਾ ਰਹੇ ਹਨ, ਜਿਸ ਨਾਲ ਲੋਕਾਂ ਦੀ ਜ਼ਿੰਦਗੀ ਵਿੱਚ ਭਾਰੀ ਤਬਦੀਲੀ ਆਈ ਹੈ। ਲੋਕ  ਸਿਹਤਮੰਦ ਜ਼ਿੰਦਗੀ ਦੇ ਰਾਹ ਪੈ ਗਏ ਹਨ ਤੇ ਇਸ ਪ੍ਰਤੀ ਆਪਣੀ ਖੁਸ਼ੀ ਵੀ ਜ਼ਾਹਰ ਕਰਦੇ ਹਨ।  ਸੀ ਐਮ ਦੀ ਯੋਗਸ਼ਾਲਾ ਦੇ ਜ਼ਿਲ੍ਹਾ ਨੋਡਲ ਅਫ਼ਸਰ ਟੀ ਬੈਨਿਥ, ਕਮਿਸ਼ਨਰ ਨਗਰ ਨਿਗਮ ਮੋਹਾਲੀ ਨੇ ਉਕਤ ਪ੍ਰਗਟਾਵਾ ਕਰਦਿਆਂ ਕਿਹਾ ਕਿ ਭਾਗੀਦਾਰਾਂ ਦਾ ਮੰਨਣਾ ਹੈ ਕਿ ਯੋਗ ਆਸਣਾ ਨਾਲ ਜਿੱਥੇ ਉਹ ਤੰਦਰੁਸਤ ਹੋ ਰਹੇ ਹਨ, ਉੱਥੇ ਭਾਈਚਾਰਕ ਸਾਂਝ ਵੀ ਮਜ਼ਬੂਤ ਹੋ ਰਹੀ ਹੈ। ਰੋਜ਼ਾਨਾ ਹੀ ਵੱਖ-ਵੱਖ ਪਾਰਕਾਂ ਵਿਖੇ ਯੋਗਾ ਕਰਨ ਆਉਂਦੇ ਲੋਕਾਂ  ਦੀ ਜਿੱਥੇ ਇੱਕ ਦੂਸਰੇ ਨਾਲ਼ ਭਾਈਚਾਰਕ ਸਾਂਝ ਵੱਧਦੀ ਹੈ ਉੱਥੇ ਹੀ ਇਹ ਯੋਗਾ ਕਲਾਸਾਂ ਉਹਨਾਂ ਦੀ ਸਿਹਤ ਲਈ ਵੀ ਲਾਹੇਵੰਦ ਸਾਬਿਤ ਹੋ ਰਹੀਆਂ ਹਨ।  ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਫ਼...
ਪਰਾਲੀ ਪ੍ਰਬੰਧਨ ਲਈ ਜਿਲ੍ਹੇ ਦੇ ਪਿੰਡਾਂ ਵਿੱਚ ਹੋਇਆ ਗ੍ਰਾਮ ਸਭਾਵਾਂ ਦਾ ਆਯੋਜਨ -ਡੀ ਸੀ

ਪਰਾਲੀ ਪ੍ਰਬੰਧਨ ਲਈ ਜਿਲ੍ਹੇ ਦੇ ਪਿੰਡਾਂ ਵਿੱਚ ਹੋਇਆ ਗ੍ਰਾਮ ਸਭਾਵਾਂ ਦਾ ਆਯੋਜਨ -ਡੀ ਸੀ

National, Politics, Punjab
ਫਰੀਦਕੋਟ, 29 ਅਕਤੂਬਰ 2024 ਜਿਲ੍ਹਾ ਪ੍ਰਸ਼ਾਸਨ ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਅੰਦਰ ਪਰਾਲੀ ਪ੍ਰਬੰਧਨ ਅਤੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਸਬੰਧੀ ਵੱਡੀ ਪੱਧਰ ਤੇ ਜਿਲ੍ਹਾ ਵਾਸੀਆਂ, ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਦੇ ਵਿੱਚ ਪਰਾਲੀ ਪ੍ਰਬੰਧਨ ਲਈ ਸਰਪੰਚਾਂ ,ਪੰਚਾਂ ਆਮ ਲੋਕਾਂ ਤੇ ਕਿਸਾਨਾਂ ਦੀ ਸਮੂਲੀਅਤ ਨੂੰ ਵੱਧ ਤੋਂ ਵੱਧ ਯਕੀਨੀ ਬਣਾਉਣ ਲਈ ਵੱਖ ਵੱਖ ਪਿੰਡਾਂ ਵਿੱਚ ਗ੍ਰਾਮ ਸਭਾਵਾਂ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਹਨਾਂ ਗ੍ਰਾਮ ਸਭਾਵਾਂ ਰਾਹੀਂ ਸਰਪੰਚਾਂ, ਪੰਚਾਂ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਨਾਲ ਨਾਲ ਪੰਚਾਇਤਾਂ ,ਸਹਿਕਾਰੀ ਸਭਾਵਾਂ  ਅਤੇ ਪ੍ਰਾਈਵੇਟ ਏਜੰਸੀਆਂ ਅਤੇ ਵਿਅਕਤੀਆਂ ਪਾਸ ਮੌਜੂਦ ਸੀ ਆਰ ਐਮ ਮਸ਼ੀਨਰੀ ਸਬੰਧੀ ਵੱਧ ਤੋਂ ਵੱਧ ਜਾਣੂ ਕਰਵਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਨੈਸ਼ਨਲ ਗਰੀਨ ਟਿ੍ਰਬਿਊਨਲ ਵੱਲੋਂ ਪਰਾਲੀ ਨੂੰ ਅੱਗ ਲਾਉਣ ਵਾਲੇ ਵਿਅਕਤੀਆਂ ਖਿਲਾਫ ਮਾਲ ਰਿਕਾਰਡ ਵਿੱਚ ਲਾਲ ਅੱਖਰਾਂ ਵਿੱਚ ਇਤਰਾਜ ਸਬ...
ਜ਼ਿਲ੍ਹਾ ਚੋਣ ਅਫਸਰ ਵੱਲੋਂ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

ਜ਼ਿਲ੍ਹਾ ਚੋਣ ਅਫਸਰ ਵੱਲੋਂ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਅਕਤੂਬਰ: ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਐਸ.ਏ.ਐਸ.ਨਗਰ ਵੱਲੋਂ ਯੋਗਤਾ ਮਿਤੀ 01.01.2025 ਦੇ ਆਧਾਰ ਤੇ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਸਬੰਧੀ ਅੱਜ ਜ਼ਿਲ੍ਹੇ ਦੀ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਮਿਤੀ 29/10/2024 ਨੂੰ ਸਬੰਧਤ ਬੂਥ ਲੈਵਲ ਅਫ਼ਸਰਾਂ, ਚੋਣਕਾਰ ਰਜਿਸ਼ਟਰੇਸ਼ਨ ਅਫਸਰਾਂ ਵੱਲੋਂ ਉੱਘੀਆਂ ਥਾਵਾਂ ਤੇ ਡਰਾਫਟ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਕਰਵਾ ਦਿੱਤੀ ਗਈ ਹੈ। ਇਸ ਸਬੰਧੀ ਡਰਾਫਟ ਫੋਟੋ ਵੋਟਰ ਸੂਚੀਆਂ ਦੀ 1-1 ਕਾਪੀ ਅਤੇ ਬਿਨਾ ਫੋਟੋ ਤੋਂ ਇੱਕ-ਇੱਕ ਸੀ.ਡੀ ਜ਼ਿਲ੍ਹੇ ਦੀ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸਪਲਾਈ ਕੀਤੀ ਗਈ ਹੈ।      ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਯੋਗਤਾ ਮਿਤੀ 01.01.2025 ਦੇ ਆਧਾਰ ਤੇ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਸਬੰਧੀ ਪ੍ਰੋਗਰਾਮ ਮਿਤੀ 29.10.2024 ਤੋਂ ਸ਼ੁਰੂ ਹੋ ਰਿਹਾ ਹੈ। ਮਿਤੀ 29.10.2024 ਤੋਂ 28.11.2024 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਮੁੱਖ ਚੋ...
ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਨੇ ਖੇਡ ਅਫਸਰ ਅਤੇ ਕੋਚਿੰਜ਼ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਨੇ ਖੇਡ ਅਫਸਰ ਅਤੇ ਕੋਚਿੰਜ਼ ਨਾਲ ਕੀਤੀ ਵਿਸ਼ੇਸ਼ ਮੀਟਿੰਗ

National, Politics, Punjab
ਫਰੀਦਕੋਟ 29 ਅਕਤੂਬਰ () ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਵੱਲੋਂ ਵੱਖ ਵੱਖ ਗਰਾਊਂਡ, ਸਟੇਡੀਅਮ ਦੀ ਰਿਪੇਅਰ ਅਤੇ ਨਵੇਂ ਕੋਚਿੰਗ ਸੈਂਟਰ ਲਈ ਯੋਜਨਾ ਬਣਾਉਣ ਲਈ ਜਿਲ੍ਹਾ ਖੇਡ ਅਫਸਰ ਅਤੇ ਜਿਲ੍ਹੇ ਦੇ ਵੱਖ ਵੱਖ ਖੇਡ ਕੋਚਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਚੇਅਰਮੈਨ ਸ. ਢਿੱਲਵਾਂ ਨੇ ਜਿਲ੍ਹਾ ਖੇਡ ਅਫਸਰ ਕੋਲੋ ਗਰਾਊਂਡਾਂ, ਸਟੇਡੀਅਮ ਦੀ ਰਿਪੇਅਰ ਸਬੰਧੀ ਜਾਣਕਾਰੀ ਲਈ ਅਤੇ ਨਵੇਂ ਕੋਚਿੰਗ ਸੈਂਟਰ ਬਣਾਉਣ ਲਈ ਵੀ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ  ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਪੰਜਾਬ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ ਹੈ ਅਤੇ ਇਸ ਕੰਮ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਖੇਡਾਂ ਲਈ ਖਿਡਾਰੀਆਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਸ ਕੰਮ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਚੇਅਰਮੈਨ ਸ. ਢਿੱਲਵਾਂ ਨੇ ਦੱਸਿਆ ਕਿ ਖਿਡਾਰੀਆਂ ਦੀ ਸਹੂਲਤ ਵਿੱਚ 11 ਨਵੇਂ ਕੋਚਿੰਗ ਸੈਂਟਰ ਬਣਾਉਣ ਦੀ ਯੋਜਨਾ ਉਲੀਕੀ ਜਾ ਰਹੀ ਹੈ, ਜਿੰਨਾ ਵਿੱਚ 5 ਕੋਚਿੰਗ ਸੈਂਟਰ ਕੋਟਕਪੂਰਾ, 3 ਜੈਤੋ ਅਤੇ 3 ਫਰੀ...