Thursday, March 19
Shadow

National

ਵੋਟਰ ਸੂਚੀਆਂ ਦੀ ਹੋਈ ਮੁੱਢਲੀ ਪ੍ਰਕਾਸ਼ਨਾ

ਵੋਟਰ ਸੂਚੀਆਂ ਦੀ ਹੋਈ ਮੁੱਢਲੀ ਪ੍ਰਕਾਸ਼ਨਾ

National, Politics, Punjab
ਮਾਨਸਾ, 29 ਅਕਤੂਬਰ : ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਜਾਰੀ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸੁਧਾਈ ਯੋਗਤਾ ਮਿਤੀ 01 ਜਨਵਰੀ 2025  ਦੇ ਆਧਾਰਤ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਅੱਜ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜਿਲ੍ਹਾ ਚੋਣ ਅਫਸਰ ਮਾਨਸਾ ਸ਼੍ਰੀ  ਨਿਰਮਲ ਓਸੇਪਚਨ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਯੋਗਤਾ ਮਿਤੀ 01 ਜਨਵਰੀ 2025  ਦੇ ਆਧਾਰ ’ਤੇ ਡਰਾਫਟ ਵੋਟਰ ਸੂਚੀ ਅਨੁਸਾਰ ਇਸ ਸਮੇਂ ਜਿਲ੍ਹੇ ਵਿੱਚ ਕੁੱਲ 5,89,034 ਵੋਟਰ ਹਨ, ਜਿਨ੍ਹਾਂ ਵਿੱਚ ਮਰਦ 3,11,144 ਔਰਤਾਂ 2,77,880 ਅਤੇ ਤੀਜਾ ਲਿੰਗ 10 ਹਨ। ਜਿਲ੍ਹੇ ਵਿੱਚ ਭਾਰਤ ਚੋਣ ਕਮਿਸ਼ਨ ਵੱਲੋਂ ਕੁੱਲ 645 ਪੋਲਿੰਗ ਸਟੇਸ਼ਨਾਂ (ਚੋਣ ਹਲਕਾ 96-ਮਾਨਸਾ ਵਿੱਚ 223 ਪੋਲਿੰਗ ਸਟੇਸ਼ਨ, ਚੋਣ ਹਲਕਾ 97-ਸਰਦੂਲਗੜ੍ਹ ਵਿੱਚ 206 ਅਤੇ ਪੋਲਿੰਗ ਸਟੇਸ਼ਨ ਅਤੇ ਚੋਣ ਹਲਕਾ 98-ਬੁਢਲਾਡਾ (ਅ.ਜ.) ਵਿੱਚ 216 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਮੀਟਿੰਗ ਵਿੱਚ ਹਾਜ਼ਰ ਨੁਮਾਇੰਦਿਆਂ ਨੂੰ ਯੋਗਤਾ ਮਿਤੀ 01 ਜਨਵਰੀ 2025 ਦੇ ਆਧਾਰ ਤੇ ਫੋਟੋ ...
ਕੈਬਨਿਟ ਮੰਤਰੀ ਈ.ਟੀ.ਓ. ਨੇ ਜਲਾਲਉਸਮਾਂ ਮੰਡੀ ਦਾ ਕੀਤਾ ਦੌਰਾ

ਕੈਬਨਿਟ ਮੰਤਰੀ ਈ.ਟੀ.ਓ. ਨੇ ਜਲਾਲਉਸਮਾਂ ਮੰਡੀ ਦਾ ਕੀਤਾ ਦੌਰਾ

National, Politics, Punjab
 ਅੰਮ੍ਰਿਤਸਰ, 28 ਅਕਤੂਬਰ 2024: ਪੰਜਾਬ ਦੇ ਮੁੱਖ ਮੰਤਰੀ  ਸ੍ਰ  ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਵਿੱਚ ਕਾਫ਼ੀ ਤੇਜੀ ਆਈ ਹੈ ਅਤੇ ਸਰਕਾਰ ਵਚਨਬੱਧ ਹੈ ਕਿ ਕਿਸਾਨਾਂ ਦਾ ਝੋਨੇ ਦਾ ਇਕ ਇਕ ਦਾਣਾ ਖਰੀਦ ਕਰੇਗੀ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਅੱਜ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਹਲਕੇ ਅਧੀਨ ਪੈਂਦੀ ਜਲਾਲ ਉਸਮਾ ਮੰਡੀ ਦਾ ਦੌਰਾ ਕੀਤਾ ਅਤੇ ਉਥੇ ਹਾਜ਼ਰ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਤੁਹਾਡੇ ਨਾਲ ਹਾਂ ਅਤੇ ਤੁਹਾਡਾ ਝੋਨੇ ਦਾ ਇਕ ਇਕ ਦਾਣਾ ਖਰੀਦ ਕਰਾਂਗੇ।ਉਨਾਂ ਦੱਸਿਆ ਕਿ ਹੁਣ ਤੱਕ ਕਿਸਾਨਾਂ ਨੂੰ 326.94 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁਕੀ ਹੈ। ਸ: ਈਟੀਓ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਮੰਡੀ ਵਿੱਚ 180348ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ 106583 ਮੀਟਰਕ ਟਨ ਲਿਫਟਿੰਗ ਵੀ ਹੋ ਚੁਕੀ ਹੈ । ਉਨਾਂ ਦੱਸਿਆ ਕਿ ਇਸੇ ਤਰ੍ਹਾਂ ਮੰਡੀਆਂ ਵਿੱਚ 433785 ਮੀਟਰਕ ਟਨ ਬਾਸਮਤੀ ਦੀ ਆਮਦ ਹੋਈ ਹੈ ਅਤੇ ਬਾਸਮਤੀ ਦੀ ਸਾਰੀ ਖਰੀਦ ਸ਼ੈਲਰ ਮਾਲਕਾ...
ਪੰਜਾਬ ਪੁਲਿਸ ਵੱਲੋਂ 105 ਕਿਲੋ ਹੈਰੋਇਨ ਬਰਾਮਦੀ ਮਾਮਲੇ ਦੀ ਜਾਂਚ ਦੌਰਾਨ 6 ਕਿਲੋ ਹੈਰੋਇਨ ਸਮੇਤ ਇੱਕ ਹੋਰ ਮੁਲਜ਼ਮ ਗ੍ਰਿਫਤਾਰ; ਹੁਣ ਤੱਕ ਕੁੱਲ ਬਰਾਮਦੀ 111 ਕਿਲੋ ਹੋਈ

ਪੰਜਾਬ ਪੁਲਿਸ ਵੱਲੋਂ 105 ਕਿਲੋ ਹੈਰੋਇਨ ਬਰਾਮਦੀ ਮਾਮਲੇ ਦੀ ਜਾਂਚ ਦੌਰਾਨ 6 ਕਿਲੋ ਹੈਰੋਇਨ ਸਮੇਤ ਇੱਕ ਹੋਰ ਮੁਲਜ਼ਮ ਗ੍ਰਿਫਤਾਰ; ਹੁਣ ਤੱਕ ਕੁੱਲ ਬਰਾਮਦੀ 111 ਕਿਲੋ ਹੋਈ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 28 ਅਕਤੂਬਰ: ਪੰਜਾਬ ਪੁਲਿਸ ਨੇ 105 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਤੁਰਕੀ ਅਧਾਰਤ ਨਸ਼ਾ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਦੇ ਇੱਕ ਹੋਰ ਸਾਥੀ ਨੂੰ 6 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ, ਜਿਸ ਨਾਲ ਇਸ ਮਾਮਲੇ ‘ਚ ਹੁਣ ਤੱਕ ਹੈਰੋਇਨ ਦੀ ਕੁੱਲ ਬਰਾਮਦਗੀ 111 ਕਿਲੋ ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇਥੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਕਪੂਰਥਲਾ ਦੇ ਪਿੰਡ ਚੱਕੋਕੀ ਦੇ ਰਹਿਣ ਵਾਲੇ ਲਵਪ੍ਰੀਤ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੇ ਕਬਜ਼ੇ ’ਚੋਂ ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲੀਸ ਟੀਮਾਂ ਨੇ ਉਸ ਦੀ ਹੁੰਡਈ ਔਰਾ ਕਾਰ (ਐਚਆਰ26ਐਫਐਫ4067) ਨੂੰ ਵੀ ਕਬਜ਼ੇ ਵਿੱਚ ਲੈ ਲਿਆ ਹੈ। ਦੱਸਣਯੋਗ ਹੈ ਕਿ ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਦੀ ਟੀਮ ਵੱਲੋਂ ਨਸ਼ਾ ਤਸਕਰ ਨਵ ਭੁੱਲਰ ਦੇ ਦੋ ਸਾਥੀਆਂ ਨੂੰ 105 ਕਿਲੋ ਹੈਰੋਇਨ, 31.93 ਕਿਲੋ ਕੈਫੀਨ ਐਨਹਾਈਡ੍ਰਸ ਅਤੇ 17 ਕਿਲੋ ਡੈਕਸਟ੍ਰੋਮੇਥੋਰਫਾਨ (ਡੀਐਮਆਰ) ਅ...
ਸੌਂਦ ਵੱਲੋਂ ਕਿਰਤੀ ਕਾਮਿਆਂ ਦੀਆਂ ਭਲਾਈ ਸਕੀਮਾਂ ਦੇ ਲੰਬਿਤ ਕੇਸਾਂ ਦਾ ਨਿਪਟਾਰਾ 30 ਨਵੰਬਰ ਤੱਕ ਕਰਨ ਦੇ ਹੁਕਮ

ਸੌਂਦ ਵੱਲੋਂ ਕਿਰਤੀ ਕਾਮਿਆਂ ਦੀਆਂ ਭਲਾਈ ਸਕੀਮਾਂ ਦੇ ਲੰਬਿਤ ਕੇਸਾਂ ਦਾ ਨਿਪਟਾਰਾ 30 ਨਵੰਬਰ ਤੱਕ ਕਰਨ ਦੇ ਹੁਕਮ

National, Politics, Punjab
ਚੰਡੀਗੜ੍ਹ, 28 ਅਕਤੂਬਰ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਰਤੀ ਕਾਮਿਆਂ ਦੇ ਰਜਿਸਟ੍ਰੇਸ਼ਨ/ਨਵੀਨੀਕਰਨ/ਪ੍ਰਵਾਨਗੀ ਸਬੰਧੀ ਲੰਬਿਤ ਪਏ ਕੇਸਾਂ ਦਾ ਨਿਪਟਾਰਾ ਪਹਿਲ ਦੇ ਆਧਾਰ ਉੱਤੇ ਕੀਤਾ ਜਾਵੇ। ਮੁਹਾਲੀ ਦੇ ਕਿਰਤ ਭਵਨ ਵਿਖੇ ਪੰਜਾਬ ਲੇਬਰ ਵੈਲਫੇਅਰ ਬੋਰਡ ਅਤੇ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੇ ਅਧਿਕਾਰੀਆਂ ਨਾਲ ਵਿਭਾਗ ਦੀ ਸਮੀਖਿਆ ਮੀਟਿੰਗ ਕਰਦੇ ਹੋਏ ਸੌਂਦ ਨੇ ਆਦੇਸ਼ ਕੀਤੇ ਕਿ ਕਿਰਤ ਵਿਭਾਗ ਦੇ ਅਧਿਕਾਰੀਆਂ ਕੋਲ ਜੋ ਵੀ ਭਲਾਈ ਸਕੀਮਾਂ 31 ਅਕਤੂਬਰ, 2024 ਤੱਕ ਲੰਬਿਤ ਹੋਣਗੀਆਂ, ਉਨ੍ਹਾਂ ਦਾ 30 ਨਵੰਬਰ, 2024 ਤੱਕ ਨਿਪਟਾਰਾ ਕੀਤਾ ਜਾਵੇ। ਕਿਰਤ ਮੰਤਰੀ ਨੇ ਇਹ ਵੀ ਆਦੇਸ਼ ਦਿੱਤੇ ਕਿ ਵੱਖ-ਵੱਖ ਸ਼ਹਿਰਾਂ ਵਿਚ ਜੋ ਲੇਬਰ ਚੌਂਕ ਬਣੇ ਹੋਏ ਹਨ, ਉਥੇ ਵਿਭਾਗ ਦੀਆਂ ਭਲਾਈ ਸਕੀਮਾਂ ਦੇ ਫਲੈਕਸ ਬੋਰਡ ਸਰਲ ਭਾਸ਼ਾ ਵਿਚ ਲਾਏ ਜਾਣ। ਕਿਰਤ ਮੰਤਰੀ ਨੇ ਕਿਹਾ ਕਿ ਵਿਭਾਗ ਦੇ ਕਰਮਚਾਰੀ/ਅਧਿਕਾਰੀ 18 ਨਵੰਬਰ ਤੋਂ ਲੈ ਕੇ  22 ਨਵੰਬਰ, 2024 ਤੱਕ ਹਰ ਰੋਜ਼ ਸਵੇਰੇ 7 ਵਜੇ ਤੋਂ ਸਵੇਰੇ 10 ਵਜੇ ਤੱਕ ਲੇਬਰ ਚੌਕਾਂ 'ਤ...
ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਸੂਬੇ ਚੋਂ ਚੌਲਾ ਦੀ ਤੇਜੀ ਨਾਲ ਚੁਕਾਈ ਯਕੀਨੀ ਬਨਾਉਣ ਲਈ ਰਾਜਪਾਲ ਤੋਂ ਦਖਲ ਦੀ ਕੀਤੀ ਮੰਗ

ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਸੂਬੇ ਚੋਂ ਚੌਲਾ ਦੀ ਤੇਜੀ ਨਾਲ ਚੁਕਾਈ ਯਕੀਨੀ ਬਨਾਉਣ ਲਈ ਰਾਜਪਾਲ ਤੋਂ ਦਖਲ ਦੀ ਕੀਤੀ ਮੰਗ

National, Politics, Punjab
ਚੰਡੀਗੜ੍ਹ, 28 ਅਕਤੂਬਰ ਪੰਜਾਬ ਦੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਹਰਜੋਤ ਸਿੰਘ ਬੈਂਸ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਇੱਕ ਮੰਗ ਪੱਤਰ ਸੌਂਪ ਕੇ ਕੇਂਦਰ ਵੱਲੋਂ ਪੰਜਾਬ ਵਿੱਚੋਂ ਚੌਲਾਂ ਦੀ ਲਿਫਟਿੰਗ ਵਿੱਚ ਤੇਜ਼ੀ ਲਿਆਂਦੇ ਜਾਣ ਨੂੰ ਯਕੀਨੀ ਬਨਾਉਣ ਲਈ ਦਖਲ ਦੇਣ ਦੀ ਅਪੀਲ ਕੀਤੀ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਨੇ ਰਾਜਪਾਲ ਨੂੰ ਕੇਂਦਰ ਸਰਕਾਰ ਵੱਲੋਂ ਸ਼ੈਲਰ ਮਾਲਕਾਂ ਤੋਂ ਚੌਲਾਂ ਦੀ ਲਿਫਟਿੰਗ ਵਿੱਚ ਕੀਤੀ ਜਾ ਰਹੀ ਦੇਰੀ ਬਾਰੇ ਜਾਣੂ ਕਰਵਾਇਆ ਹੈ, ਜਿਸ ਕਾਰਨ ਅਨਾਜ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਵਿੱਚ ਦਿੱਕਤ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮੰਗ ਪੱਤਰ ਵਿੱਚ ਝੋਨੇ ਤੋਂ ਚਾਵਲ ਦੇ ਘੱਟ ਝਾੜ ਦੀ ਸਮੱਸਿਆ ਨੂੰ ਵੀ ਸਾਂਝਾ ਕੀਤਾ ਗਿਆ ਹੈ ਅਤੇ ਰਾਜਪਾਲ ਨੂੰ ਕੇਂਦਰ ਸਰਕਾਰ ਤੋਂ ਇਸ ਦਾ ਤੁਰੰਤ ਹੱਲ ਕਰਵਾਉਣ ਦੀ ਅਪੀਲ ਕੀਤੀ ਗਈ। ਭਾਜਪਾ ਵੱਲੋਂ ਕੀਤੇ ਜਾ ਰਹੇ ਗਲਤ ਪ੍ਰਚਾਰ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 40,000 ਕਰੋੜ ਰੁਪ...

ਮੁੱਖ ਮੰਤਰੀ ਵੱਲੋਂ ਸੂਬੇ ਦੇ ਸ਼ਹਿਰੀ ਇਲਾਕਿਆਂ ਦੇ ਵਿਕਾਸ ਲਈ ਵੱਡੀਆਂ ਪਹਿਲਕਦਮੀਆਂ

National, Politics, Punjab
ਨਵੀਂ ਦਿੱਲੀ/ਚੰਡੀਗੜ੍ਹ, 28 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਿੱਲੀ ਦੇ ਆਪਣੇ ਹਮਰੁਤਬਾ ਨਾਲ ਸੂਬੇ ਦੇ ਨਗਰ ਨਿਗਮ ਵਾਲੇ ਸ਼ਹਿਰਾਂ ਨੂੰ ਨਵੀਂ ਦਿੱਖ ਦੇਣ ਲਈ ਮੀਟਿੰਗ ਕੀਤੀ। ਇਹ ਮੀਟਿੰਗ ਸ਼ਹਿਰੀ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਦੇ ਦਿੱਲੀ ਸਰਕਾਰ ਨਾਲ ਗਿਆਨ ਦੇ ਅਦਾਨ-ਪਦਾਨ ਸਬੰਧੀ ਸਮਝੌਤੇ ਤਹਿਤ ਕੀਤੀ ਗਈ ਸੀ ਅਤੇ ਇਸ ਵਿੱਚ ਸੂਬੇ ਦੇ ਸਾਰੇ ਨਗਰ ਨਿਗਮਾਂ ਦੇ ਕਮਿਸ਼ਨਰ ਵੀ ਸ਼ਾਮਲ ਹੋਏ। ਹੋਰ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੀਟਿੰਗ ਦਾ ਮੰਤਵ ਸੂਬੇ ਦੇ ਮਿਉਂਸਪਲ ਸ਼ਹਿਰਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣਾ ਹੈ।ਉਨ੍ਹਾਂ ਅੱਗੇ ਕਿਹਾ ਕਿ ਇਸ ਦਾ ਮਕਸਦ ਇਹ ਵੀ ਯਕੀਨੀ ਬਣਾਉਣਾ ਹੈ ਕਿ ਸ਼ਹਿਰ ਵਾਸੀਆਂ ਨੂੰ ਦਿੱਲੀ ਦੀ ਤਰਜ਼ 'ਤੇ ਅਤਿ ਆਧੁਨਿਕ ਨਾਗਰਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਦਿਸ਼ਾ ਵਿੱਚ ਪਹਿਲਾਂ ਹੀ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਦੀ 'ਆਪ' ਸਰ...
59 ਲੱਖ ਮੀਟਰਕ ਟਨ ਝੋਨੇ ਦੀ ਹੋਈ ਆਮਦ; 54 ਲੱਖ ਮੀਟਰਕ ਟਨ ਝੋਨੇ ਦੀ ਕੀਤੀ ਗਈ ਖਰੀਦ: ਲਾਲ ਚੰਦ ਕਟਾਰੂਚੱਕ

59 ਲੱਖ ਮੀਟਰਕ ਟਨ ਝੋਨੇ ਦੀ ਹੋਈ ਆਮਦ; 54 ਲੱਖ ਮੀਟਰਕ ਟਨ ਝੋਨੇ ਦੀ ਕੀਤੀ ਗਈ ਖਰੀਦ: ਲਾਲ ਚੰਦ ਕਟਾਰੂਚੱਕ

National, Politics, Punjab
ਚੰਡੀਗੜ੍ਹ, 28 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਝੋਨੇ ਦੇ ਖਰੀਦ ਸੀਜ਼ਨ 2024-25 ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਸਾਰੇ ਭਾਈਵਾਲਾਂ ਭਾਵ ਕਿਸਾਨਾਂ, ਆੜ੍ਹਤੀਆਂ, ਮਿੱਲਰਾਂ ਅਤੇ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਲਈ ਸੂਬੇ ਭਰ ਦੀਆਂ ਸਾਰੀਆਂ ਮੰਡੀਆਂ ਵਿੱਚ ਸਮਾਂਬੱਧ ਢੰਗ ਨਾਲ ਖਰੀਦ, ਲਿਫਟਿੰਗ ਅਤੇ ਭੁਗਤਾਨ ਨੂੰ ਯਕੀਨੀ ਬਣਾਉਣ ਲਈ ਪ੍ਰਭਾਵੀ ਕਾਰਜਵਿਧੀ ਲਾਗੂ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਖਰੀਦ ਦਾ ਜਾਇਜ਼ਾ ਲੈਣ ਲਈ ਸਮੂਹ ਡੀ.ਐਫ.ਐਸ.ਸੀਜ਼, ਜ਼ਿਲ੍ਹਾ ਪ੍ਰਬੰਧਕਾਂ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਅੱਜ ਤੱਕ ਸੂਬੇ ਭਰ ਦੀਆਂ ਮੰਡੀਆਂ ਵਿੱਚ 59,79,723.94 ਮੀਟ੍ਰਿਕ ਟਨ (ਐਮ.ਟੀ.) ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 54,98,389.72 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਖ...
ਸ਼ਿਕਾਇਤਾਂ ਦਾ ਨਿਰਪੱਖ, ਪਾਰਦਰਸ਼ੀ, ਸਮਾਂਬੱਧ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾਵੇ: ਵਿਜੀਲੈਂਸ ਬਿਊਰੋ ਚੀਫ਼ ਵੱਲੋਂ ਮੁਲਾਜ਼ਮਾਂ ਨੂੰ ਨਿਰਦੇਸ਼

ਸ਼ਿਕਾਇਤਾਂ ਦਾ ਨਿਰਪੱਖ, ਪਾਰਦਰਸ਼ੀ, ਸਮਾਂਬੱਧ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾਵੇ: ਵਿਜੀਲੈਂਸ ਬਿਊਰੋ ਚੀਫ਼ ਵੱਲੋਂ ਮੁਲਾਜ਼ਮਾਂ ਨੂੰ ਨਿਰਦੇਸ਼

National, Politics, Punjab
ਚੰਡੀਗੜ੍ਹ, 28 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੇ ਉਦੇਸ਼ ਨਾਲ ਸ੍ਰੀ ਵਰਿੰਦਰ ਕੁਮਾਰ, ਵਿਸ਼ੇਸ਼ ਡੀ.ਜੀ.ਪੀ.-ਕਮ-ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਨੇ ਫ਼ੀਲਡ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਹਨਾਂ ਨੇ ਅੱਜ ਵਿਜੀਲੈਂਸ ਬਿਊਰੋ ਭਵਨ ਐਸ.ਏ.ਐਸ. ਨਗਰ ਵਿਖੇ ਸਲਾਨਾ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੇ ਪਹਿਲੇ ਦਿਨ ਸਹੁੰ ਚੁੱਕ ਸਮਾਗਮ ਉਪਰੰਤ ਅਧਿਕਾਰੀਆਂ/ਕਰਮਚਾਰੀਆਂ ਨੂੰ ਸੰਬੋਧਨ ਕੀਤਾ, ਜਿਸ ਦਾ ਉਦੇਸ਼ ਨਾਗਰਿਕਾਂ ਅਤੇ ਸਰਕਾਰੀ ਮੁਲਾਜ਼ਮਾਂ ਨੂੰ ਭ੍ਰਿਸ਼ਟ ਅਮਲਾਂ ਤੋਂ ਮੁਕਤ ਪ੍ਰਸ਼ਾਸਨ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ। ਅਧਿਕਾਰੀਆਂ ਨੂੰ ਸਾਰੀਆਂ ਸੱਤ ਰੇਂਜਾਂ ਵਿੱਚ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੰਦਿਆਂ ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਊਰੋ ਰੇਂਜਾਂ ਦੇ ਸਾਰੇ ਐਸ.ਐਸ.ਪੀਜ਼. ਅਤੇ ਫ਼ੀਲਡ ਅਧਿਕਾਰੀਆਂ ਨੂੰ ਨਾਗਰਿਕਾਂ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਕਿਹਾ, ''ਭ੍ਰਿਸ਼ਟਾਚਾਰ ਵਿਰੁੱਧ ਸੰਦੇਸ਼...
ਪੀ.ਐਸ.ਪੀ.ਸੀ.ਐਲ. ਦਾ ਮੁੱਖ ਖ਼ਜ਼ਾਨਚੀ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੀ.ਐਸ.ਪੀ.ਸੀ.ਐਲ. ਦਾ ਮੁੱਖ ਖ਼ਜ਼ਾਨਚੀ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Crime, National, Politics, Punjab
ਚੰਡੀਗੜ੍ਹ, 28 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ, ਸਬ ਡਵੀਜ਼ਨ ਸਾਊਥ, ਅੰਮ੍ਰਿਤਸਰ ਵਿਖੇ ਤਾਇਨਾਤ ਮੁੱਖ ਖ਼ਜ਼ਾਨਚੀ ਦਵਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਰਿੰਦਰ ਕੁਮਾਰ ਵਾਸੀ ਬਜ਼ਾਰ ਗੁਜਰਾਂ, ਭਗਤਾਂ ਵਾਲਾ, ਗੇਟ ਹਕੀਮਾ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਸੀ ਕਿ ਉਸਨੇ ਸ਼ਕਤੀ ਨਗਰ, ਅੰਮ੍ਰਿਤਸਰ ਵਿਖੇ ਆਪਣੀ ਦੁਕਾਨ 'ਤੇ ਵਪਾਰਕ ਬਿਜਲੀ ਮੀਟਰ ਲਗਾਉਣ ਲਈ ਦਰਖ਼ਾਸਤ ਦਿੱਤੀ ਸੀ ਅਤੇ ਇਸ ਸਬੰਧੀ ਕਾਗਜ਼ ਤਿਆਰ ਕਰਨ ਬਦਲੇ ਮੁਲਜ਼ਮ ਨੇ 1,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕ...
ਪ੍ਰਿੰਸੀਪਲ ਸਕੱਤਰ ਐਨਆਰਆਈ ਨੇ ਪਰਾਲੀ ਪ੍ਰਬੰਧਨ ਸਬੰਧੀ ਕੀਤੀ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਪ੍ਰਿੰਸੀਪਲ ਸਕੱਤਰ ਐਨਆਰਆਈ ਨੇ ਪਰਾਲੀ ਪ੍ਰਬੰਧਨ ਸਬੰਧੀ ਕੀਤੀ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

National, Politics, Punjab
ਬਠਿੰਡਾ, 28 ਅਕਤੂਬਰ : ਪ੍ਰਿੰਸੀਪਲ ਸਕੱਤਰ ਐੱਨਆਰਆਈ ਸ਼੍ਰੀ ਦਲੀਪ ਕੁਮਾਰ ਜ਼ਿਲ੍ਹੇ ਅੰਦਰ ਝੋਨੇ ਦੀ ਖਰੀਦ ਪ੍ਰਬੰਧਾਂ ਤੋਂ ਇਲਾਵਾ ਹੋ ਰਹੀ ਲਿਫਟਿੰਗ ਦੇ ਮੱਦੇਨਜ਼ਰ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਅਧਿਕਾਰੀਆ ਨਾਲ ਸਮੀਖਿਆ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ’ਤੇ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰਿੰਸੀਪਲ ਸਕੱਤਰ ਐੱਨਆਰਆਈ ਸ਼੍ਰੀ ਦਲੀਪ ਕੁਮਾਰ ਨੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਲਗਾਈਆਂ ਡਿਊਟੀਆਂ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਈਆਂ ਜਾਣ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਗਾਈਆਂ ਗਈਆਂ ਟੀਮਾਂ ਤੋਂ ਇਲਾਵਾ ਹੁਣ ਤੱਕ ਕੀਤੇ...