Thursday, March 19
Shadow

National

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਫਲ ਤੇ ਮਿਠਾਈਆਂ ਵੰਡ ਕੇ ਕੀਤੀ ਦੀਵਾਲੀ ਦੀ ਖੁਸ਼ੀ ਸਾਂਝੀ

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਫਲ ਤੇ ਮਿਠਾਈਆਂ ਵੰਡ ਕੇ ਕੀਤੀ ਦੀਵਾਲੀ ਦੀ ਖੁਸ਼ੀ ਸਾਂਝੀ

National
ਬਠਿੰਡਾ, 28 ਅਕਤੂਬਰ : ਡਿਪਟੀ ਕਮਿਸ਼ਨਰ ਤੇ ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਰੈਡ ਕਰਾਸ ਸੁਸਾਇਟੀ ਵੱਲੋਂ ਸ਼ੋਸ਼ਲ ਵਰਕਰ ਸ਼੍ਰੀ ਕਮਲਜੀਤ ਸਿੰਘ ਮਹਿਤਾ ਦੇ ਸਹਿਯੋਗ ਨਾਲ ਰੈਡ ਕਰਾਸ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਮਹੰਤ ਗੁਰਬੰਤਾ ਦਾਸ ਸਕੂਲ ਫਾਰ ਸਪੈਸ਼ਲੀ ਏਬਲਡ ਸਕੂਲ ਦੇ ਬੱਚਿਆਂ ਦੀਵਾਲੀ ਦੀ ਖੁਸ਼ੀ ਸਾਂਝੀ ਕੀਤੀ ਗਈ। ਇਸ ਮੌਕੇ ਰੈਡ ਕਰਾਸ ਸੁਸਾਇਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਅਤੇ ਸਕੱਤਰ ਰੈਡ ਕਰਾਸ ਸੁਸਾਇਟੀ ਦਰਸ਼ਨ ਕੁਮਾਰ ਬਾਂਸਲ ਨੇ ਬੱਚਿਆਂ ਨੂੰ ਫਲ ਅਤੇ ਮਿਠਾਈਆਂ ਵੰਡੀਆਂ। ਇਸ ਮੌਕੇ ਉਨ੍ਹਾਂ ਵੱਲੋਂ ਸਕੂਲ ਵਿਖੇ ਸੋਸਾਇਟੀ ਫਾਰ ਸਰਵਿਸ ਟੂ ਵੋਲੈਟਰੀ ਏਜੰਸੀਜ਼ (ਸੋਸਵਾ) ਦੀ ਮੱਦਦ ਨਾਲ ਚਲਾਏ ਜਾ ਰਹੇ ਸਿਲਾਈ-ਕਢਾਈ ਦੇ ਕੋਰਸ ਦੀ ਸਿਖਲਾਈ ਪੂਰੀ ਕਰ ਚੁੱਕੀਆਂ ਸਿਖਿਆਰਥਣਾਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ ਗਈ।...
ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 128855 ਮੀਟਰਕ ਟਨ ਝੋਨੇ ਦੀ ਖਰੀਦ-ਡਿਪਟੀ ਕਮਿਸ਼ਨਰ

ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 128855 ਮੀਟਰਕ ਟਨ ਝੋਨੇ ਦੀ ਖਰੀਦ-ਡਿਪਟੀ ਕਮਿਸ਼ਨਰ

National, Politics, Punjab
ਮਾਨਸਾ, 28 ਅਕਤੂਬਰ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 1 ਲੱਖ 76 ਹਜ਼ਾਰ 855 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 1 ਲੱਖ 28 ਹਜ਼ਾਰ 855 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਫਸਲ ਵਿੱਚੋਂ 79 ਹਜਾਰ 340 ਮੀਟਰਕ ਟਨ ਝੋਨੇ ਦੀ ਲਿਫ਼ਟਿੰਗ ਵੀ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਵੱਲੋਂ ਮਿਹਨਤ ਨਾਲ ਤਿਆਰ ਕੀਤੀ ਗਈ ਝੋਨੇ ਦੀ ਖਰੀਦ ਦਾ ਕੰਮ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਨਿਰਵਿਘਨ ਜਾਰੀ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਹਦਾਇਤ ਨਾ ਆਵੇ, ਇਸ ਸਬੰਧੀ ਵੀ ਸਬੰਧਿਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਅਤੇ ਹੋਰ ਉਚ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਜਾ ਚੁੱਕੀਆਂ ਹਨ ਕਿ ਉਹ ਰੋਜ਼ਾਨਾ ਦੇ ਅਧਾਰ ’ਤੇ ਮੰਡੀਆਂ ਵਿੱਚ ਜਾ ਕੇ ਕਿਸਾਨਾਂ ਨਾਲ ਰਾਬਤਾ ਕਾਇਮ ਰੱਖਣ ਅਤੇ ਜੇਕਰ ਕਿਸਾਨਾਂ ਨੂੰ ਕੋਈ ਸਮੱਸਿਆ ਦਰਪੇਸ਼ ਆਉਂਦੀ ...
ਡਿਪਟੀ ਕਮਿਸ਼ਨਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਿਠਾਈਆਂ ਤੇ ਬੇਕਰੀ ਸਮਾਨ ਚ ਭੋਜਨ ਸੁਰੱਖਿਆ ਮਿਆਰਾਂ ਦੀ ਪਾਲਣਾ ਦੀ ਸਮੀਖਿਆ

ਡਿਪਟੀ ਕਮਿਸ਼ਨਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਿਠਾਈਆਂ ਤੇ ਬੇਕਰੀ ਸਮਾਨ ਚ ਭੋਜਨ ਸੁਰੱਖਿਆ ਮਿਆਰਾਂ ਦੀ ਪਾਲਣਾ ਦੀ ਸਮੀਖਿਆ

National, Politics, Punjab
ਐਸ.ਏ.ਐਸ.ਨਗਰ, 28 ਅਕਤੂਬਰ, 2024: ਤਿਉਹਾਰਾਂ ਦੇ ਸੀਜ਼ਨ ਦੌਰਾਨ ਮਿਠਾਈਆਂ ਵਿਚ ਮਿਲਾਵਟਖੋਰੀ 'ਤੇ ਨਜ਼ਰ ਰੱਖਣ ਅਤੇ ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ਼ ਇੰਡੀਆ ਵੱਲੋਂ ਨਿਰਧਾਰਤ ਮਿਆਰਾਂ ਦੀ ਮਿਠਾਈ/ਬੇਕਰੀ ਦਾ ਸਮਾਨ ਬਣਾਉਣ ਵਿੱਚ ਪਾਲਣਾ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਆਪਣੇ ਦਫ਼ਤਰ ਵਿਖੇ ਫੂਡ ਸੇਫਟੀ ਵਿੰਗ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਜੈਨ ਨੇ ਸਿਵਲ ਸਰਜਨ ਡਾ. ਰੇਨੂੰ ਸਿੰਘ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਅੰਮ੍ਰਿਤ ਵੜਿੰਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਕਿਸਮ ਦੇ ਮਿਲਾਵਟੀ ਜਾਂ ਨਕਲੀ ਜਾਂ ਸਿੰਥੈਟਿਕ ਉਤਪਾਦਾਂ 'ਤੇ ਨਜ਼ਰ ਰੱਖ ਕੇ ਬਜ਼ਾਰ ਵਿੱਚ ਮਠਿਆਈਆਂ/ਬੇਕਰੀ ਦੇ ਸਮਾਨ ਦੀ ਸ਼ੁੱਧਤਾ ਨੂੰ ਯਕੀਨੀ ਬਣਾਉਣ। ਸਿਵਲ ਸਰਜਨ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਨੇ ਡਿਪਟੀ ਕਮਿਸ਼ਨਰ ਨੂੰ ਪਿਛਲੇ ਸਮੇਂ ਦੌਰਾਨ ਖੁਰਾਕੀ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਸਿਹਤ ਵਿਭਾਗ ਅਤੇ ਫ਼ੂਡ ਤੇ ਡਰੱਗ ਪ੍ਰਸ਼ਾਸਨ ਦੇ ਅਧਿਕਾਰੀ ਤਿਉਹਾਰ ਦੇ ਸੀਜ਼ਨ ਦੌਰਾਨ ਮਿਲਾਵਟਖੋਰ...
ਦੀਵਾਲੀ ਮੌਕੇ ਸਿਹਤ ਵਿਭਾਗ ਵੱਲੋਂ ਮਿਠਾਈ ਵਿਕਰੇਤਾਵਾਂ ਤੇ ਰੱਖੀ ਜਾ ਰਹੀ ਹੈ ਖਾਸ ਨਜ਼ਰ: ਡਾ ਚੰਦਰ ਸ਼ੇਖਰ ਸਿਵਲ ਸਰਜਨ

ਦੀਵਾਲੀ ਮੌਕੇ ਸਿਹਤ ਵਿਭਾਗ ਵੱਲੋਂ ਮਿਠਾਈ ਵਿਕਰੇਤਾਵਾਂ ਤੇ ਰੱਖੀ ਜਾ ਰਹੀ ਹੈ ਖਾਸ ਨਜ਼ਰ: ਡਾ ਚੰਦਰ ਸ਼ੇਖਰ ਸਿਵਲ ਸਰਜਨ

National, Politics, Punjab
ਫਾਜ਼ਿਲਕਾ, 28 ਅਕਤੂਬਰ                 ਡਾ ਚੰਦਰ ਸ਼ੇਖਰ ਸਿਵਲ ਸਰਜਨ ਸ਼੍ਰੀ ਫਾਜ਼ਿਲਕਾ ਵਲੋਂ ਜਿਲ੍ਹਾ ਨਿਵਾਸੀਆਂ ਨੂੰ ਦੀਵਾਲੀ ਦੀਆਂ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਤੰਦਰੁਸਤ ਰਹਿਣ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ ਹੈ ।ਇਸ ਮੌਕੇ ਡਾ ਚੰਦਰ ਸ਼ੇਖਰ ਸਿਵਲ ਸਰਜਨ ਨੇ ਕਿਹਾ ਕਿ ਤਿਉਹਾਰਾਂ ਦੇ ਮੱਦੇਨਜਰ ਲੋਕਾਂ ਨੂੰ ਸ਼ੁੱਧ ਘਰ ਦਾ ਖਾਣਾ, ਘਰ ਦੀਆਂ ਬਣੀਆਂ ਮਿਠਾਈਆਂ ਅਤੇ ਫ਼ਲ ਖਾਣ ਨੂੰ ਤਰਜੀਹ ਦੇਣੀ ਚਾਹੀਦੀ ਹੈ ਅਤੇ ਬਾਜ਼ਾਰਾਂ ਦੇ ਖਾਣੇ, ਸ਼ਰਾਬ ਅਤੇ ਹੋਰ ਨਸ਼ਿਆਂ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ ਤਾਂ ਜੋ ਬੀਮਾਰੀਆਂ ਤੋਂ ਬਚਿਆ ਜਾ ਸਕੇ ਅਤੇ ਤੰਦਰੁਸਤ ਰਿਹਾ ਜਾ ਸਕੇ। ਉਹਨਾਂ ਕਿਹਾ ਕਿ ਤਿਉਹਾਰਾਂ ਦੇ ਮੱਦੇਨਜ਼ਰ ਜਿਲ੍ਹੇ ਦੇ ਸਾਰੇ ਮਠਿਆਈ ਵਿਕਰੇਤਾਵਾਂ ਤੇ ਖਾਸ ਨਜ਼ਰ ਰੱਖੀ ਜਾ ਰਹੀ ਹੈ ਅਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਮਠਿਆਈਆਂ ਅਤੇ ਹੋਰ ਖਾਣ ਪੀਣ ਵਾਲੀਆਂ ਵਸਤੂਆਂ ਦੀ ਵਿਸ਼ੇਸ਼ ਤੌਰ ਤੇ ਜਾਂਚ ਕੀਤੀ ਜਾ ਰਹੀ ਹੈ ਅਤੇ ਜਿੱਥੇ ਕਿਤੇ ਵੀ ਕੋਈ ਮਿਲਾਵਟ ਜਾਂ ਨਕਲੀ ਮਠਿਆਈਆਂ ਦਾ ਸ਼ੱਕ ਹੂੰਦਾ ਹੈ ਤਾਂ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾ ਰਹੇ ਹਨ।ਉਨ੍ਹਾ ਕਿਹਾ ਕਿ ਮਿਲਵਾਟ ਖੋਰਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਅ...
ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਸੈਟੇਲਾਈਟ ਰਾਹੀਂ ਰੱਖੀ ਜਾ ਰਹੀ ਹੈ ਤਿੱਖੀ ਨਜ਼ਰ,159 ਮਾਮਲਿਆਂ ਤੇ ਹੋਈ ਕਾਰਵਾਈ-ਡਿਪਟੀ ਕਮਿਸ਼ਨਰ

ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਸੈਟੇਲਾਈਟ ਰਾਹੀਂ ਰੱਖੀ ਜਾ ਰਹੀ ਹੈ ਤਿੱਖੀ ਨਜ਼ਰ,159 ਮਾਮਲਿਆਂ ਤੇ ਹੋਈ ਕਾਰਵਾਈ-ਡਿਪਟੀ ਕਮਿਸ਼ਨਰ

National, Politics, Punjab
ਫ਼ਿਰੋਜ਼ਪੁਰ, 22 ਅਕਤੂਬਰ 2024:              ਡਿਪਟੀ ਕਮਿਸ਼ਨਰ ਦੀਪਸ਼ਿਖਾ ਸਰਮਾ ਵੱਲੋਂ  ਫਿਰੋਜ਼ਪੁਰ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਬੈਠਕ ਕੀਤੀ ਗਈ। ਜਿਸ ਦੌਰਾਨ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸੈਟੇਲਾਈਟ ਨਾਲ ਆਏ 207 ਪਰਾਲੀ ਸਾੜਨ ਦੇ ਮਾਮਲਿਆਂ ਵਿਚੋਂ 159 ਮਾਮਲਿਆਂ ਤੇ ਕਾਰਵਾਈ ਕਰਦੇ ਹੋਏ ਪਰਚੇ ਦਰਜ ਕੀਤੇ ਗਏ ਹਨ। ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ ਫਿਰੋਜ਼ਪੁਰ ਰਣਦੀਪ ਸਿੰਘ, ਐੱਸ.ਡੀ.ਐੱਮ. ਜ਼ੀਰਾ ਗੁਰਮੀਤ ਸਿੰਘ, ਐਕਸੀਅਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਇੰਜੀ. ਗੁਲਸ਼ਨ ਕੁਮਾਰ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜੰਗੀਰ ਸਿੰਘ ਵੀ ਮੌਜੂਦ ਸਨ।           ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਲਗਾਤਾਰ ਸੈਟੇਲਾਈਟ ਰਾਹੀਂ ਖੇਤਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਸੈਟੇਲਾਈਟ ਰਾਹੀਂ ਪਰਾਲੀ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਸਬੰਧਿਤ ਨੋਡਲ ਅਫਸਰ ਉਸ ਖੇਤ ਦਾ ਦੌਰਾ ਕਰਕ...
ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਫਾਜ਼ਿਲਕਾ ਤੇ ਰੋੜਾਂਵਾਲੀ ਵਿਚ ਜਾਗਰੂਕਤਾ ਸੈਮੀਨਾਰ

ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਫਾਜ਼ਿਲਕਾ ਤੇ ਰੋੜਾਂਵਾਲੀ ਵਿਚ ਜਾਗਰੂਕਤਾ ਸੈਮੀਨਾਰ

National, Politics, Punjab
ਸਰਕਾਰ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਵਚਨਬੱਧ-ਡੀਐਸਪੀ ਗੁਰਿੰਦਰਜੀਤ ਸਿੰਘ ਸੰਧੂ ਫਾਜ਼ਿਲਕਾ, 28 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੇ ਉਦੇਸ਼ ਨਾਲ ਸ੍ਰੀ ਵਰਿੰਦਰ ਕੁਮਾਰ, ਵਿਸ਼ੇਸ਼ ਡੀ.ਜੀ.ਪੀ.-ਕਮ-ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਦੇ ਨਿਰਦੇਸ਼ਾਂ ਅਨੁਸਾਰ ਵਿਜੀਲੈਂਸ ਵਿਭਾਗ ਵੱਲੋਂ ਵਿਜੀਲੈਂਸ ਜਾਗਰੂਕਤਾ ਹਫਤੇ ਤਹਿਤ ਅੱਜ ਫਾਜ਼ਿਲਕਾ ਦੇ ਸਰਕਾਰੀ ਐਮਆਰ ਕਾਲਜ ਅਤੇ ਮੰਡੀ ਰੋੜਾਂ ਵਾਲੀ ਦੇ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਕੀਤੇ ਗਏ। ਇੰਨ੍ਹਾਂ ਦੀ ਪ੍ਰਧਾਨਗੀ ਵਿਜੀਲੈਂਸ ਵਿਭਾਗ ਦੇ ਡੀਐਸਪੀ ਸ: ਗੁਰਿੰਦਰਜੀਤ ਸਿੰਘ ਸੰਧੂ ਨੇ ਕੀਤੀ। ਇਸ ਮੌਕੇ ਡੀਐਸਪੀ ਸ: ਗੁਰਿੰਦਰਜੀਤ ਸਿੰਘ ਸੰਧੂ ਨੇ ਕਿਹਾ, ''ਭ੍ਰਿਸ਼ਟਾਚਾਰ ਵਿਰੁੱਧ ਸੰਦੇਸ਼ ਜ਼ਮੀਨੀ ਪੱਧਰ ਤੱਕ ਪਹੁੰਚਣਾ ਚਾਹੀਦਾ ਹੈ ਤਾਂ ਜੋ ਸਮਾਜ ਵਿੱਚ ਪਾਰਦਰਸ਼ਤਾ, ਜਵਾਬਦੇਹੀ, ਇਮਾਨਦਾਰੀ ਅਤੇ ਅਖੰਡਤਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ।'' ਇਸੇ ਉਦੇਸ਼ ਨਾਲ ਇਹ ਸੈਮੀਨਾਰ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਾਲ ਵਿਜੀਲੈਂਸ ਜਾਗਰੂਕਤਾ ਹਫ਼ਤੇ ਦਾ ਉਦੇਸ਼ ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਮੁਸਕਾਨ ਸਪੈਸ਼ਲ ਸਕੂਲ ਕੰਟੋਨਮੈਂਟ ਬੋਰਡ ਦੇ ਬੱਚਿਆਂ ਵੱਲੋਂ ਤਿਆਰ ਕੀਤੇ ਦੀਵੇ ਅਤੇ ਮੋਮਬੱਤੀਆਂ ਦੀ ਪ੍ਰਦਰਸ਼ਨੀ ਜ਼ਿਲ੍ਹਾ ਕਚਹਿਰੀਆਂ ਕੰਪਲੈਕਸ, ਫਿਰੋਜਪੁਰ ਵਿੱਚ ਲਗਵਾਈ ਗਈ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਮੁਸਕਾਨ ਸਪੈਸ਼ਲ ਸਕੂਲ ਕੰਟੋਨਮੈਂਟ ਬੋਰਡ ਦੇ ਬੱਚਿਆਂ ਵੱਲੋਂ ਤਿਆਰ ਕੀਤੇ ਦੀਵੇ ਅਤੇ ਮੋਮਬੱਤੀਆਂ ਦੀ ਪ੍ਰਦਰਸ਼ਨੀ ਜ਼ਿਲ੍ਹਾ ਕਚਹਿਰੀਆਂ ਕੰਪਲੈਕਸ, ਫਿਰੋਜਪੁਰ ਵਿੱਚ ਲਗਵਾਈ ਗਈ

National, Politics, Punjab
ਫਿਰੋਜ਼ਪੁਰ  28.10.2024    ਸ੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਜੀ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਮੁਸਕਾਨ ਸਪੈਸ਼ਲ ਸਕੂਲ, ਕੰਟੋਨਮੈਂਟ ਬੋਰਡ ਦੇ ਬੱਚਿਆਂ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਆਪਣੇ ਹੱਥੀ ਤਿਆਰ ਕੀਤੇ ਦੀਵੇ ਅਤੇ ਮੋਮਬੱਤੀਆਂ ਦੀ ਪ੍ਰਦਰਸ਼ਨੀ ਜ਼ਿਲ੍ਹਾ ਕਚਹਿਰੀਆਂ ਕੰਪਲੈਕਸ, ਫਿਰੋਜਪੁਰ ਵਿੱਚ ਲਗਵਾਈ ਗਈ। ਸ੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਾਹਿਬ ਵੱਲੋਂ ਸਾਰੇ ਜੁਡੀਸ਼ੀਅਲ ਅਫਸਰਾਂ ਸਮੇਤ ਇਸ ਪ੍ਰਦਰਸ਼ਨੀ ਦਾ ਜਾਇਜਾ ਲਿਆ ਅਤੇ ਬੱਚਿਆਂ ਦੀ ਇਸ ਹੁਨਰ ਪ੍ਰਤੀ ਬਹੁਤ ਪ੍ਰਸੰਸਾ ਕੀਤੀ ਅਤੇ ਉਹਨਾਂ ਦੀ ਹੌਸਲਾ ਵੀ ਹਫਜਾਈ ਕੀਤੀ। ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਵੀਰਇੰਦਰ ਅਗਰਵਾਲ ਜੀ ਵੱਲੋਂ ਵੀ ਇਸ ਪ੍ਰਦਰਸ਼ਨੀ ਤੋਂ ਆਪ ਖੁਦ ਵੀ ਦੀਵੇ ਅਤੇ ਮੋਮਬੱਤੀਆਂ ਖਰੀਦੇ ਗਏ ਅਤੇ ਕਿਹਾ ਕਿ ਇਹਨਾਂ ਬੱਚਿਆਂ ਨੂੰ ਸਾਡੇ ਤਰਸ ਦੀ ਲੋੜ ਨਹੀਂ ਸਗੋਂ ਸਾਡੇ ਸਹਿਯੋਗ ਦੀ ਲੋੜ ਹੈ। ਇਸ ਦੇ ਨਾਲ—ਨਾਲ ਸਾਰੇ ਜੁਡੀਸ਼ੀਅਲ ਅਫਸਰਾਂ...
ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਨੇ ਅਚਨਚੇਤ ਨਿਰੀਖੱਣ ਦੌਰਾਨ ਮਿਡ-ਡੇਅ ਮੀਲ ਦੀ ਕੀਤੀ ਚੈਕਿੰਗ

ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਨੇ ਅਚਨਚੇਤ ਨਿਰੀਖੱਣ ਦੌਰਾਨ ਮਿਡ-ਡੇਅ ਮੀਲ ਦੀ ਕੀਤੀ ਚੈਕਿੰਗ

National, Politics, Punjab
ਮਾਨਸਾ, 28 ਅਕਤੂਬਰ : ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਨੇ ਜ਼ਿਲ੍ਹਾ ਮਾਨਸਾ ਦਾ ਅਚਨਚੇਤ ਦੌਰਾ ਰਕਕੇ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ। ਇਸ ਦੌਰੇ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਹਾਈ ਸਕੂਲ ਭੁਪਾਲ, ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭੁਪਾਲ, ਆਂਗਣਵਾੜੀ ਸੈਟਰ ਭੁਪਾਲ ਅਤੇ ਭੁਪਾਲ ਕਲਾਂ ਤੋਂ ਇਲਾਵਾ ਰਾਸ਼ਨ ਡਿਪੂ ਭੁਪਾਲ ਖੁਰਦ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਸਰਕਾਰੀ ਸਕੂਲਾ ਵਿਖੇ ਚੱਲ ਰਹੀ ਮਿਡ-ਡੇ-ਮੀਲ ਸਕੀਮ ਅਤੇ ਅਨਾਜ ਭੰਡਾਰਨ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਜੋ ਕਮੀਆਂ ਪਾਈਆਂ ਗਈਆਂ, ਉਸ ਸਬੰਧੀ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਇਨ੍ਹਾਂ ਕਮੀਆਂ ਨੂੰ ਤੁਰੰਤ ਦੂਰ ਕੀਤਾ ਜਾਵੇ ਅਤੇ ਮਿਡ-ਡੇਅ-ਮੀਲ ਸਬੰਧੀ ਕਿਸੇ ਵੀ ਕਿਸਮ ਦੀ ਅਣਗਹਿਲੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਅਨਾਜ ਨੂੰ ਧੁੱਪ ਲਗਵਾਕੇ ਵਧੀਆ ਤਰੀਕੇ ਨਾਲ ਸਟੋਰ ਕਰਕੇ ਰੱਖਿਆ ਜਾਵੇ। ਉਨ੍ਹਾਂ ਸਬੰਧਤ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਰੋਜ਼ਾਨਾ ਜ਼ਰੂਰਤ ਮੁਤਾਬਿਕ ਹੀ ਖਾਣਾ ਤਿਆਰ ਕੀਤਾ ਜਾਵੇ, ਤਾਂ ਜੋ ਖ...
ਕੇਦਰੀ ਟੀਮ ਵੱਲੋ ਜਿਲਾ ਫਾਜ਼ਿਲਕਾ ਦੇ ਨਰਮੇ ਅਤੇ ਝੋਨੇ ਦੇ ਖੇਤਾਂ ਦਾ ਕੀਤਾ ਗਿਆ ਵਿਸ਼ੇਸ਼ ਦੌਰਾ

ਕੇਦਰੀ ਟੀਮ ਵੱਲੋ ਜਿਲਾ ਫਾਜ਼ਿਲਕਾ ਦੇ ਨਰਮੇ ਅਤੇ ਝੋਨੇ ਦੇ ਖੇਤਾਂ ਦਾ ਕੀਤਾ ਗਿਆ ਵਿਸ਼ੇਸ਼ ਦੌਰਾ

National, Politics, Punjab
ਫਾਜ਼ਿਲਕਾ 28 ਅਕਤੂਬਰ ਭਾਰਤ ਸਰਕਾਰ, ਖੇਤੀ ਮੰਤਰਾਲਾ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਨਵੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫਸਲ ਕਟਾਈ ਤਜਰਬਿਆਂ ਦੀ ਪੜਤਾਲ ਸਬੰਧੀ ਇੱਕ ਵਿਸ਼ੇਸ਼ ਟੀਮ ਡਾ. ਅਸ਼ੀਸ਼ ਕੁਮਾਰ ਪਾਲ ਟੈਕਨੀਕਲ ਅਫਸਰ ਵੱਲੋ ਜਿਲਾ ਫਾਜ਼ਿਲਕਾ ਦਾ ਦੌਰਾ ਕੀਤਾ ਗਿਆ। ਇਸ ਸਬੰਧੀ ਡਾ. ਸੰਦੀਪ ਕੁਮਾਰ ਰਿਣਵਾ ਮੁੱਖ ਖੇਤੀਬਾੜੀ ਅਫਸਰ, ਫਾਜ਼ਿਲਕਾ  ਵੱਲੋ ਭਾਰਤ ਸਰਕਾਰ ਤੋਂ ਆਏ ਅਧਿਕਾਰੀ ਨਾਲ ਵਿਜ਼ਟ ਨੂੰ ਵੱਧ ਤੋਂ ਵੱਧ ਕਾਮਯਾਬ ਕਰਨ ਲਈ ਮੁੱਖ ਖੇਤੀਬਾੜੀ ਦਫਤਰ, ਫਾਜ਼ਿਲਕਾ ਤੋਂ ਅੰਕੜਾ ਵਿੰਗ ਦੇ ਤਕਨੀਕੀ ਸਹਾਇਕ ਸ਼੍ਰੀ ਸੁਖਬੀਰ ਸਿੰਘ ਹੁੰਦਲ ਦੀ ਇਸ ਪੜਤਾਲ ਵਿਜ਼ਟ ਸਬੰਧੀ ਵਿਸ਼ੇਸ਼ ਤੌਰ ਤੇ ਡਿਊਟੀ ਲਗਾਈ ਗਈ ਤਾਂ ਜੋ ਇਹਨਾ ਫਸਲ ਕਟਾਈ ਤਜਰਬਿਆਂ ਦੇ ਆਧਾਰ ਤੇ ਜਿਲੇ ਅੰਦਰ ਮੁੱਖ ਫਸਲਾਂ ਦੀ ਹੋਣ ਬਾਰੇ ਪੈਦਾਵਾਰ ਦੇ ਸਹੀ ਅਨੁਮਾਨ ਲਗਾਏ ਜਾ ਸਕਣ। ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਇਸ ਟੀਮ ਵੱਲੋ ਮਿਤੀ 25 ਅਕਤੂਬਰ 2024 ਨੂੰ ਜਿਲੇ ਦੇ ਵੱਖ-ਵੱਖ ਪਿੰਡਾਂ ਵਿਚ ਮੌਕੇ ਤੇ ਜਾ ਕੇ ਫਸਲ ਕਟਾਈ ਤਜਰਬਿਆਂ ਲਈ ਚੁਣੇ ਗਏ ਪਿੰਡਾਂ ਵਿਚ ਵਿਭਾਗ ਦੇ ਫੀਲਡ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋ ਬਣਾਏ ਗਏ ਪਲਾਟਾਂ...
ਪੀ. ਐਮ. ਵਿਸ਼ਵਕਰਮਾ ਸਕੀਮ ਡਿਸਟ੍ਰਿਕਟ ਇੰਪਲੀਮੈਂਟੇਸ਼ਨ ਕਮੇਟੀ ਦੀ ਮੀਟਿੰਗ ਹੋਈ

ਪੀ. ਐਮ. ਵਿਸ਼ਵਕਰਮਾ ਸਕੀਮ ਡਿਸਟ੍ਰਿਕਟ ਇੰਪਲੀਮੈਂਟੇਸ਼ਨ ਕਮੇਟੀ ਦੀ ਮੀਟਿੰਗ ਹੋਈ

National, Politics, Punjab
ਫਾਜਿਲ਼ਕਾ, 28 ਅਕਤੂਬਰ ਪੀ.ਐਮ. ਵਿਸ਼ਵਕਰਮਾ ਸਕੀਮ ਭਾਰਤ ਸਰਕਾਰ ਵਲੋਂ ਚਲਾਈ ਜਾ ਰਹੀ ਹੈ। ਇਸ ਸਕੀਮ ਅਧੀਨ ਹੱਥੀਂ ਕੰਮ ਕਰਨ ਵਾਲੇ 18 ਵੱਖ-ਵੱਖ ਟਰੇਡਾਂ ਦੇ ਕਾਰੀਗਰਾਂ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ। ਪੀ.ਐਮ. ਵਿਸ਼ਵਕਰਮਾ ਸਕੀਮ ਅਧੀਨ ਬਿਨੈਕਾਰ ਵਲੋਂ ਆਨਲਾਈਨ ਪੋਰਟਲ ਉੱਪਰ ਅਪਲਾਈ ਕਰਨ ਉਪਰੰਤ ਐਪਲੀਕੇਸ਼ਨ ਦੀ ਤਿੰਨ ਪੱਧਰ ਵਿਚ ਪੜਤਾਲ ਕੀਤੀ ਜਾਣੀ ਹੈ। ਪਹਿਲੇ ਪੱਧਰ ਵਿਚ ਇਹ ਪੜਤਾਲ ਪੇਂਡੂ ਖੇਤਰ ਵਿਚ ਗਰਾਮ ਪੰਚਾਇਤ ਦੇ ਸਰਪੰਚਾਂ ਅਤੇ ਸ਼ਹਿਰੀ ਖੇਤਰ ਵਿਚ ਕਾਰਜਸਾਧਕ ਅਫਸਰਾਂ ਦੁਆਰਾ ਕੀਤੀ ਜਾਣੀ ਹੈ। ਇਸ ਉਪਰੰਤ ਦੂਜੇ ਪੱਧਰ ਦੀ ਪੜਤਾਲ ਡਿਸਟ੍ਰਿਕਟ ਇੰਪਲੀਮੈਂਟੇਸ਼ਨ ਕਮੇਟੀ ਦੁਆਰਾ ਕੀਤੇ ਜਾਣ ਉਪਰੰਤ ਕੇਸ ਨੂੰ ਤੀਜੇ ਪੱਧਰ ਦੀ ਵੈਰੀਫਿਕੇਸ਼ਨ ਲਈ ਸਟੇਟ ਕਮੇਟੀ ਨੂੰ ਫਾਰਵਰਡ ਕੀਤਾ ਜਾਂਦਾ ਹੈ। ਤੀਜੇ ਪੜਾਅ ਤੇ ਸਟੇਟ ਲੈਵਲ ਕਮੇਟੀ ਦੁਆਰਾ ਐਪਲੀਕੇਸ਼ਨ ਨੂੰ ਅਪਰੂਵ ਕੀਤੇ ਜਾਣ ਉਪਰੰਤ ਬਿਨੈਕਾਰ ਨੂੰ 5 ਦਿਨ ਦੀ ਬੇਸਿਕ ਟ੍ਰੇਨਿੰਗ ਦਿੱਤੀ ਜਾਂਦੀ ਹੈ ਅਤੇ ਟ੍ਰੇਨਿੰਗ ਦੌਰਾਨ 500 ਰੁ. ਪ੍ਰਤੀ ਦਿਨ ਮਾਣ ਭੱਤਾ, 15 ਹਜ਼ਾਰ ਰੁਪਏ ਦਾ ਟੂਲਕਿੱਟ ਇੰਨਸੈਂਟਿਵ ਦਿੱਤਾ ਜਾਂਦਾ ਹੈ ਅਤੇ ਬਿਨੈਕਾਰ 1 ਲੱਖ ਰੁਪਏ ਤੱਕ ਦਾ ਕਰਜ਼ਾ...