ਡੀ ਏ ਪੀ ਖਾਦ ਦੀ ਬਦਲ ਵਜੋਂ ਕਿਸਾਨ ਖਾਦ ਜਾਂ ਟ੍ਰਿਪਲ ਸੁਪਰ ਫਾਸਫੇਟ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ : ਮੁੱਖ ਖੇਤੀਬਾੜੀ ਅਫਸਰ
ਫਰੀਦਕੋਟ: 30 ਅਕਤੂਬਰ 2024 :ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਫਰੀਦਕੋਟ ਵਿੱਚ ਅੱਜ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਵੱਖ ਵੱਖ ਟੀਮਾਂ ਵੱਲੋਂ ਬਲਾਕ ਜੈਤੋ,ਕੋਟਕਪੂਰਾ ਅਤੇ ਫ਼ਰੀਦਕੋਟ ਦੇ ਖਾਦ ਵਿਕ੍ਰੇਤਾਵਾਂ ਦੇ ਕਾਰੋਬਾਰ ਨਾਲ ਸੰਬੰਧਤ ਦੁਕਾਨਾਂ ਅਤੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਜਿਸ ਦੀ ਅਗਵਾਈ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਵੱਲੋਂ ਕੀਤੀ ਗਈ ਅਤੇ ਟੀਮ ਵਿੱਚ ਹੋਰਨਾਂ ਤੋਂ ਇਲਾਵਾ ਡਾ.ਗੁਰਪ੍ਰੀਤ ਸਿੰਘ ਖੇਤੀਬਾੜੀ ਅਫ਼ਸਰ ਅਤੇ ਡਾ. ਰਮਨਦੀਪ ਸਿੰਘ ਖੇਤੀਬਾੜੀਖੇਤੀ ਉਪ ਨਿਰੀਖਕ ਸ਼ਾਮਿਲ ਸਨ।
ਗੱਲਬਾਤ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜ਼ਿਲਾ ਫਰੀਦਕੋਟ ਵਿੱਚ ਹਾੜ੍ਹੀ ਦੌਰਾਨ ਤਕਰੀਬਨ ਇੱਕ ਲੱਖ ਪੰਦਰਾਂ ਹਜ਼ਾਰ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਕੀਤੀ ਜਾਣੀ ਹੈ ਜਿਸ ਲਈ ਤਕਰੀਬਨ 16 ਹਜ਼ਾਰ ਮੀਟ੍ਰਿਕ ਟਨ ਫਾਸਫੈਟਿਕ ਖਾਦਾਂ ਦੀ ਜ਼ਰੂਰਤ ਹੈ।ਉਨਾਂ ਦੱਸਿਆ ਕਿ ਕਣਕ ਦੀ ਕਾਸਤ ਲਈ ਫਾਸਫ...








